ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਤਰਨਤਾਰਨ

ਸੁਖਬੀਰ ਸਿੰਘ ਬਾਦਲ ਵਲੋਂ ਅੰਮਿ੍ਤਸਰ ਵਿਖੇ ਰੱਖੇ 29 ਦੇ ਰੋਸ ਮਾਰਚ 'ਚ ਹਲਕਾ ਖਡੂਰ ਸਾਹਿਬ ਤੋਂ 1 ਹਜ਼ਾਰ ਮੋਟਰਸਾਈਕਲਾਂ ਦਾ ਕਾਫ਼ਲਾ ਕਰੇਗਾ ਸ਼ਿਰਕਤ-ਜਥੇ. ਪੱਖੋਕੇ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਚ ਬੀ.ਐੱਸ.ਐੱਫ. ਰਾਹੀਂ ਕੀਤੀ ਜਾ ਰਹੀ ਸਿੱਧੀ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰੱਖੇ ਰੋਸ ਮਾਰਚ ਜੋ ਕਿ 29 ਅਕਤੂਬਰ ਸ਼ੁੱਕਰਵਾਰ ਨੂੰ ਵਾਹਗਾ ਬਾਰਡਰ ਤੋਂ ਚੱਲ ਕੇ ਅੰਮਿ੍ਤਸਰ ਗੋਲਡਨ ਗੇਟ 'ਤੇ ਆਵੇਗਾ, ਉਸ ਵਿਚ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ 1 ਹਜ਼ਾਰ ਮੋਟਰਸਾਈਕਲਾਂ ਦਾ ਕਾਫਲਾ ਸ਼ਿਰਕਤ ਕਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸਰਕਲ ਨੌਰੰਗਾਬਾਦ, ਸਰਕਲ ਪੱਖੋਕੇ ,ਸਰਕਲ ਸਾਹਬਾਜਪੁਰ ਦੇ ਸਰਗਰਮ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕੀਤਾ | ਪੱਖੋਕੇ ਨੇ ਕਿਹਾ ਕਿ ਬੀ.ਐੱਸ.ਐੱਫ. ਨੂੰ ਪੰਜਾਹ ਕਿਲੋਮੀਟਰ ਦਾ ਅਧਿਕਾਰ ਦੇ ਕੇ ਕੇਂਦਰ ਪੰਜਾਬ 'ਤੇ ਕਾਬਜ਼ ਹੋਣਾ ਚਾਹੁੰਦਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਬਰਦਾਸ਼ਤ ਨਹੀਂ ਕਰੇਗਾ | ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਸੀਨੀ. ਆਗੂ ਗੁਰਿੰਦਰ ਸਿੰਘ ਟੋਨੀ, ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਰੂੜੇਆਸਲ, ਅਮਰੀਕ ਸਿੰਘ ਪੱਖੋਕੇ, ਗਿਆਨ ਗਿਆਨ ਸਿੰਘ ਸ਼ਬਾਜਪੁਰ, ਰਣਜੀਤ ਸਿੰੰਘ ਡਿਆਲ, ਦਿਲਬਾਗ ਸਿੰਘ ਗੁਲਾਲੀਪੁਰ, ਮਾਸਟਰ ਹਰਿੰਦਰ ਸਿੰਘ ਮਾਣੋਚਾਹਲ, ਐੱਸ.ਪੀ. ਸਿੰਘ ਢਿੱਲੋਂ, ਜਗਤਾਰ ਸਿੰਘ ਧੂੰਦਾ, ਬਾਬਾ ਜਗਜੀਤ ਸਿੰਘ ਨੌਰੰਗਾਬਾਦ, ਬਾਬਾ ਲਖਵਿੰਦਰ ਸਿੰਘ, ਬਲਕਾਰ ਸਿੰਘ ਜਮਸਤਪੁਰ, ਗੁਲਜਾਰ ਸਿੰਘ ਜਹਾਂਗੀਰ, ਮਲਕੀਤ ਸਿੰਘ ਜੋਧਪੁਰ, ਦਲਜੀਤ ਸਿੰਘ ਕੰਗ, ਦੇਸਾ ਸਿੰਘ ਕੰਗ, ਸਤਿੰਦਰਪਾਲ ਸਿੰਘ ਰਸੂਲਪੁਰ, ਦਰਬਾਰਾ ਸਿੰਘ ਰਸੂਲਪੁਰ, ਅਜਾਇਬ ਸਿੰਘ ਸ਼ੇਖਚੱਕ, ਗੁਰਪ੍ਰੀਤ ਸਿੰਘ ਰੈਸ਼ੀਆਣਾ, ਲੱਖਾ ਸਿੰਘ ਰੈਸ਼ੀਆਣਾ, ਪਲਵਿੰਦਰ ਸਿੰਘ ਨੌਨੀ, ਰਣਧੀਰ ਸਿੰਘ ਨੋਨੇ, ਬਿਕਰਮ ਸਿੰਘ ਬਾਗੜੀਆਂ, ਬਲਦੇਵ ਸਿੰਘ ਪੰਡੋਰੀ ਗੋਲਾ, ਮਨਜੀਤ ਸਿੰਘ ਦੁਲਚੀਪੁਰ, ਮੇਜਰ ਸਿੰਘ ਪੰਡੋਰੀ ਗੋਲਾ, ਰੇਸ਼ਮ ਸਿੰਘ ਸਰਪੰਚ ਸੰਘੇ, ਸੁਖਦੇਵ ਸਿੰਘ ਸਰਪੰਚ ਝੰਡੇਰ, ਰਾਜਵਿੰਦਰ ਸਿੰਘ ਦੇਊ, ਭੁਪਿੰਦਰ ਸਿੰਘ ਟੀਟੂ, ਦਿਲਬਾਗ ਸਿੰਘ ਮਾਣੋਚਾਲ੍ਹ, ਸਤਨਾਮ ਸਿੰਘ ਮਾਣੋਚਾਲ੍ਹ, ਤਰਸੇਮ ਸਿੰਘ ਛਾਪੜੀ, ਤਲਬੀਰ ਸਿੰਘ ਕੱਦਗਿੱਲ, ਕੁਲਦੀਪ ਸਿੰਘ ਤੇਜਾ ਸਿੰਘ ਵਾਲਾ, ਅਵਤਾਰ ਸਿੰਘ, ਸੁਖਦੇਵ ਸਿੰਘ, ਹਰਮਿੰਦਰਪਾਲ ਸਿੰਘ ਖੱਬੇ ਡੋਗਰਾ, ਬਲਕਾਰ ਸਿੰਘ ਕੰਗ, ਬਿਕਰਮਜੀਤ ਸਿੰਘ ਬਾਗੜੀਆਂ ਆਦਿ ਹਾਜ਼ਰ ਸਨ |

ਪੰਜਾਬ ਵਿਚ 'ਆਪ' ਦੀ ਸਰਕਾਰ ਬਣਨੋਂ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਹੋਏ ਘਿਓ-ਖਿਚੜੀ-ਭੁੱਲਰ

ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਚੋਣਾਂ ਲਈ ਭਾਵੇਂ ਸਮੁੱਚੀਆਂ ਸਿਆਸੀ ਪਾਰਟੀਆਂ ਆਪਣੀਆਂ ਸਰਗਰਮੀਆਂ ਵਧਾ ਰਹੀਆਂ ਹਨ ਪਰ ਇਸ ਵੇਲੇ ਆਮ ਆਦਮੀ ਪਾਰਟੀ ਦਾ ਹੱਥ ਸਭ ਤੋਂ ਉਪਰ ਹੈ ਅਤੇ ਪਿੰਡਾਂ ਦੀਆਂ ਸੱਥਾਂ ਵਿਚ ਇਹ ਚਰਚਾ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਨਾਲ ਭੇਦਭਾਵ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ-ਔਲਖ

ਗੋਇੰਦਵਾਲ ਸਾਹਿਬ, 27 ਅਕਤੂਬਰ (ਸਕੱਤਰ ਸਿੰਘ ਅਟਵਾਲ)-ਕੇਂਦਰ ਸਰਕਾਰ ਦੀ ਸ਼ਹਿ 'ਤੇ ਸੀ.ਬੀ.ਐੱਸ.ਈ. ਬੋਰਡ ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕੱਢਣਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤ ਪਰਿਵਾਰਾਂ ਦੀ ਮੀਟਿੰਗ 31 ਨੂੰ -ਪ੍ਰਧਾਨ ਮੰਨਾ

ਤਰਨ ਤਾਰਨ, 27 ਅਕਤੂਬਰ (ਵਿਕਾਸ ਮਰਵਾਹਾ)-1984 ਸਿੱਖ ਦੰਗਾ ਪੀੜਤ ਪਰਿਵਾਰਾਂ ਦੀ ਇਕ ਅਹਿਮ ਮੀਟਿੰਗ 31 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸੰਬੰਧੀ ਜਾਣਕਾਰੀ 1984 ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ, ਬੀ.ਐੱਸ.ਐੱਫ. ਦੇ ਮੁੱਦਿਆਂ ਨੂੰ ਰਾਜਨੀਤਿਕ ਪਾਰਟੀਆਂ ਬਣਾ ਰਹੀਆਂ ਰਾਜਨੀਤਿਕ ਠੱਗੀ ਦਾ ਹਥਿਆਰ - ਖਾਲੜਾ ਮਿਸ਼ਨ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਪ੍ਰਵੀਨ ਕੁਮਾਰ, ਵਿਰਸਾ ਸਿੰਘ ਅਤੇ ਜਗਜੀਤ ਸਿੰਘ ਨੇ ਸਾਂਝੇ ਤੌਰ 'ਤੇ 84 ਵਾਲਿਆਂ, ਬਾਦਲਕਿਆਂ, ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਤੇ ਬੀ.ਐੱਸ.ਐੱਫ. ਦੇ ਮੁੱਦਿਆਂ 'ਤੇ ਦਿਖਾਏ ਜਾ ...

ਪੂਰੀ ਖ਼ਬਰ »

ਕੇਬਲ ਤਾਰਾ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕੇਬਲ ਤਾਰਾ ਚੋਰੀ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਜਗਜੀਤ ਸਿੰਘ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ ਯੂਨੀਅਨ ਵਲੋਂ ਅਸ਼ਟਾਮਾਂ ਦੀ ਸਪਲਾਈ ਨਾ ਮਿਲਣ ਕਾਰਨ ਰੋਸ ਜਾਹਿਰ

ਤਰਨ ਤਾਰਨ, 27 ਅਕਤੂੁਬਰ (ਹਰਿੰਦਰ ਸਿੰਘ)-ਅਸ਼ਟਾਮ ਫਰੋਸ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਹੋਈ | ਇਸ ਮੌਕੇ ਅਸ਼ਟਾਮ ਫ਼ਰੋਸ਼ ਪਲਵਿੰਦਰ ਸਿੰਘ ਸ਼ੇਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਖਜ਼ਾਨਾ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਚੰਨੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ ਪੰਜਾਬ ਦੀ ਚੰਨੀ ਸਰਕਾਰ ਖਿਲਾਫ਼ ਸੂਬਾ ਪੱਧਰੀ ਰੋਸ ਰੈਲੀ ਲੁਧਿਆਣਾ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਪੰਜਾਬ ਰਸ਼ਪਾਲ ਸਿੰਘ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ ਪੱਟੀ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਪੱਟੀ, 27 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਹਰਿਆਵਲ ਲਹਿਰ ਦੇ ਤਹਿਤ ਵਾਤਾਵਰਨ ਨੂੰ ਸਾਫ਼ ਰੱਖਣ ਲਈ ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵਲੋਂ ਚੇਅਰਮੈਨ ਰਾਮ ਇਕਬਾਲ ਸ਼ਰਮਾ, ਐਮ.ਡੀ. ਡਾ: ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਐਮ.ਡੀ. ਡਾ. ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਅਰਸ਼ਦੀਪ ਸਿੰਘ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਸੌਂਪਿਆ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਅਰਸ਼ਦੀਪ ਸਿੰਘ ਵਾਸੀ ਮਸਤਗੜ੍ਹ ਪੱਟੀ ਨੂੰ ਉਸ ਦਾ ਕੈਨੇਡਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਇਸ ਸਟੂਡੈਂਟ ...

ਪੂਰੀ ਖ਼ਬਰ »

ਕਤਲ ਕੇਸ 'ਚ ਲੋੜੀਂਦਾ ਮੁਲਜ਼ਮ ਪੁਲਿਸ ਵਲੋਂ ਕਾਬੂ

ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਬੀਤੇ ਸੋਮਵਾਰ ਪਿੰਡ ਸਭਰਾ ਦੀ ਦਾਣਾ ਮੰਡੀ 'ਚ ਆੜ੍ਹਤੀਏ ਜਗਤਾਰ ਸਿੰਘ ਵਲੋਂ ਟਰੱਕ ਚਾਲਕ ਬਲਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਅਤੇ ਬਲਵਿੰਦਰ ਸਿੰਘ ਦੇ ਪੁੱਤਰ ...

ਪੂਰੀ ਖ਼ਬਰ »

ਸਹਾਇਕ ਫੂਡ ਕਮਿਸ਼ਨਰ ਵਲੋਂ ਮਠਿਆਈ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਨਾਮੀ ਮਠਿਆਈ ਦੀਆਂ ਦੁਕਾਨਾਂ ਦੀ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਦੀ ਅਗਵਾਈ ਅਧੀਨ ਟੀਮ ਨੇ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਟੀਮ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 8,18,430 ਮੀਟਿ੍ਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ 'ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 26 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ...

ਪੂਰੀ ਖ਼ਬਰ »

ਭਾਰਤੀ ਸੈਨਾ ਵਲੋਂ ਲੇਹ ਲੱਦਾਖ 'ਚ 80 ਫੁੱਟ ਨਿਸ਼ਾਨ ਸਾਹਿਬ ਚੜ੍ਹਾਉਣ 'ਤੇ ਭਾਰਤੀ ਸੈਨਾ ਦੇ ਜਜ਼ਬੇ ਨੂੰ ਸਲਾਮ-ਜਸਵੰਤ ਸਿੰਘ ਸੋਹਲ

ਤਰਨ ਤਾਰਨ, 27 ਅਕਤੂਬਰ (ਵਿਕਾਸ ਮਰਵਾਹਾ)-ਭਾਰਤੀ ਸੈਨਾ ਦੇ ਸਿੱਖ ਨੌਜਵਾਨ ਵਲੋਂ ਲੇਹ ਲਦਾਖ ਵਿਚ ਗੁਰਦੁਆਰਾ ਪੱਥਰ ਸਾਹਿਬ ਵਿਖੇ 80 ਫੁੱਟ ਨਿਸ਼ਾਨ ਸਾਹਿਬ ਚੜ੍ਹਾਉਣ 'ਤੇ ਭਾਰਤੀ ਸੈਨਾ ਦੇ ਜਜ਼ਬੇ ਨੂੰ ਸਲਾਮ ਹੈ ਕਿਉਂਕਿ ਭਾਰੀ ਠੰਢ ਦੇ ਬਾਵਯੂਦ ਵੀ ਭਾਰਤੀ ਸੈਨਾ ਲੇਹ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਅਣਪਛਾਤੇ ਟਰੱਕ ਚਾਲਕ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੇ ਦੋਸ਼ 'ਤੇ ਟਰੱਕ ਚਾਲਕ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)-ਬੀਤੀ ਰਾਤ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ 'ਚੋਂ 40 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਸੀ.ਆਈ.ਏ ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਨਾਗੋਕੇ ਵਿਖੇ ਬਿਜਲੀ ਬਿੱਲ ਬਕਾਏ ਮੁਆਫ ਕਰਨ ਦੇ ਫਾਰਮ ਭਰੇ

ਖਡੂਰ ਸਾਹਿਬ, 27 ਅਕਲਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਦੇ ਮੁਆਫ਼ ਕੀਤੇ ਬਿਜਲੀ ਬਿੱਲ ਬਕਾਏ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਲਈ ਸਰਪੰਚ ਬਿੰਦਰ ਕੌਰ ਅਤੇ ਮਾਸਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਇਕ ਕੈਂਪ ਪਿੰਡ ਨਾਗੋਕੇ ਵਿਖੇ ...

ਪੂਰੀ ਖ਼ਬਰ »

ਬੀ.ਈ.ਈ.ਓ. ਪਰਮਜੀਤ ਕੌਰ ਵਲੋਂ ਸਕੂਲ 'ਚ ਨਵੇਂ ਉਸਾਰੇ ਕਮਰਿਆਂ ਦਾ ਉਦਘਾਟਨ

ਸਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਰਕਾਰੀ ਐਲੀਮੈਂਟਰੀ ਸਕੂਲ ਗੰਡੀਵਿੰਡ ਵਿਖੇ ਨਵੇਂ ਉਸਾਰੇ ਦਫ਼ਤਰ ਤੇ ਸਮਾਟ ਕਲਾਸ ਰੂਮ ਦਾ ਉਦਘਾਟਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਪਰਮਜੀਤ ਕੌਰ ਨੇ ਕੀਤਾ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ...

ਪੂਰੀ ਖ਼ਬਰ »

ਫੋਕੀ ਸ਼ੁਹਰਤ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ-ਡਿੰਪਾ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਪਿੰਡ ਮੁੰਡਾਪਿੰਡ ਵਿਖੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਚੇਅਰਮੈਨ ਅਤੇ ਮੌਜੂਦਾ ਸਰਪੰਚ ਬਲਦੇਵ ਸਿੰਘ ਮੁੰਡਾਪਿੰਡ ਦੇ ਗ੍ਰਹਿ ਵਿਖੇ ਪਹੁੰਚ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਵਿਖੇ ਆਇਓਡੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸੀਨੀਅਰ ਮੈਡੀਕਲ ਅਫਸਰ ਡਾ. ਸਰਬਦੀਪਕ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐੱਚ.ਸੀ. ਕਸੇਲ ਵਿਖੇ ਆਇਓਡੀਨ ਦੀ ਮਹੱਤਤਾ ਦੇ ਬਾਰੇ ਲੋਕਾਂ ਨੂੰ ਦੱਸਿਆ ਗਿਆ | ਇਸ ਮੌਕੇ ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਕਿਵੇਂ ਸਾਡੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 29 ਨੂੰ ਕੱਢੇ ਜਾ ਰਹੇ ਰੋਡ ਸ਼ੋਅ 'ਚ ਹਲਕਾ ਬਾਬਾ ਬਕਾਲਾ ਤੋਂ ਵੱਡਾ ਕਾਫਲਾ ਰਵਾਨਾ ਹੋਵੇਗਾ- ਜਥੇ. ਜਲਾਲ ਉਸਮਾ

ਖਡੂਰ ਸਾਹਿਬ , 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਂਦਰ ਸਰਕਾਰ ਅੱਗੇ ਆਤਮ-ਸਮਰਪਣ ਕਰਨ ਤੋਂ ਬਾਅਦ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦੇ ਵਧਾਏ ਅਧਿਕਾਰ ਖੇਤਰ ਦੇ ਖ਼ਿਲਾਫ਼ ਅਤੇ ਸੰਘੀ ਢਾਂਚੇ ਨੂੰ ...

ਪੂਰੀ ਖ਼ਬਰ »

ਪਿੰਡ ਜੌਹਲ ਢਾਏ ਵਾਲਾ ਵਿਖੇ ਗ੍ਰਾਮ ਪੰਚਾਇਤ ਵਲੋਂ ਬਿਜਲੀ ਬਿੱਲ ਮੁਆਫੀ ਦੇ ਫਾਰਮ ਭਰੇ

ਫਤਿਆਬਾਦ, 27 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਵਿਧਾਇਕ ਰਮਨਜੀਤ ਸਿੰਘ ਸਿੱਕੀ ਹਲਕਾ ਖਡੂਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਸਵਿੰਦਰ ਸਿੰਘ ਸਿਆਸੀ ਸਕੱਤਰ ਵਿਧਾਇਕ ਰਮਨਜੀਤ ਸਿੰਘ ਸਿੱਕੀ ਹਲਕਾ ਖਡੂਰ ਸਾਹਿਬ ਅਤੇ ਜ਼ੋਨ ਇੰਚਾਰਜ ਚੋਹਲਾ ਸਾਹਿਬ ਦੀ ਅਗਵਾਈ ...

ਪੂਰੀ ਖ਼ਬਰ »

ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸਕੂਲ ਸੋਹਲ ਦੇ ਵਿਦਿਆਰਥੀਆਂ ਨੇ ਇੰਗਲਿਸ਼ ਬੂਸਟਰ ਕਲੱਬ 'ਚ ਮਾਰੀਆਂ ਮੱਲਾਂ

ਝਬਾਲ, 27 ਅਕਤੂਬਰ (ਸਰਬਜੀਤ ਸਿੰਘ)-ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਵਿਭਾਗ ਦੁਆਰਾ ਅੰਗਰੇਜ਼ੀ ਭਾਸ਼ਾ ਨਾਲ ਸਬੰਧਿਤ ਇੰਗਲਿਸ਼ ਬੂਸਟਰ ਕਲੱਬ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1423 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ 2913 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਦੀ ਅਗਵਾਈ 'ਚ ਪੁਲ ਕੰਜਰੀ ਤੋਂ ਵੱਡੀ ਗਿਣਤੀ 'ਚ ਮੋਟਰਸਾਈਕਲਾਂ ਦਾ ਕਾਫ਼ਲਾ 29 ਨੂੰ ਵਾਹਗਾ ਬਾਰਡਰ ਲਈ ਹੋਵੇਗਾ ਰਵਾਨਾ-ਰਾਜਬੀਰ ਸੰਧੂ, ਖੇੜਾ, ਲਾਲੀ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ਼. ਨੂੰ 15 ਕਿੱਲੋਮੀਟਰ ਤੋਂ 50 ਕਿੱਲੋਮੀਟਰ ਦਾ ਅਧਿਕਾਰ ਦੇਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ 29 ਅਕਤੂਬਰ ਨੂੰ ਅੰਮਿ੍ਤਸਰ ਦੇ ਵਾਹਗਾ ਬਾਰਡਰ 'ਤੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਚੋਹਲਾ ਸਾਹਿਬ, 27 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਡੀ.ਏ.ਵੀ. ਸਕੂਲ ਭਿੱਖੀਵਿੰਡ ਵਿਖੇ ਲਗਾਇਆ ਵਿਜੀਲੈਂਸ ਜਾਗਰੂਕਤਾ ਸੈਮੀਨਾਰ

ਭਿੱਖੀਵਿੰਡ, 27 ਅਕਤੂਬਰ (ਬੌਬੀ)-ਹਰਜਿੰਦਰ ਸਿੰਘ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਤਰਨ ਤਾਰਨ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਯੂਨਿਟ ਤਰਨ ਤਾਰਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਡੀ.ਏ.ਵੀ. ਸਕੂਲ, ਭਿੱਖੀਵਿੰਡ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਖਰਾਬ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ-ਡਾਕਟਰ ਸੋਹਲ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਤਬਾਹ ਹੋਈ ਝੋਨੇ ਤੇ ਬਾਸਮਤੀ ਦੀ ਫ਼ਸਲ ਦੇ ਯੋਗ ਮੁਆਵਜ਼ੇ ਦੀ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪਹਿਲਾਂ ਹੀ ...

ਪੂਰੀ ਖ਼ਬਰ »

ਸਰਕਾਰ ਕੁਦਰਤੀ ਆਫ਼ਤਾਂ ਦਾ ਕੌਮੀ ਫੰਡ ਕਾਇਮ ਕਰੇ-ਐਮਾ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਪਿਛਲੇ ਦਿਨੀਂ ਮੀਂਹ ਤੇ ਗੜ੍ਹੇਮਾਰੀ ਕਾਰਨ ਜਿੱਥੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਝੋਨੇ ਵਿਚ ਨਮੀ ਦੀ ਮਾਤਰਾ ਵੀ ਵਧ ਗਈ ਹੈ, ਜਿਸ ਕਰਕੇ ਸਰਕਾਰ ਨੂੰ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵਧਾ ਕੇ 24 ਫ਼ੀਸਦੀ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਚਾਹਲ ਨੂੰ ਇਕਾਈ ਦਾ ਪ੍ਰਧਾਨ ਬਣਾਇਆ

ਸਰਾਏ ਅਮਾਨਤ ਖਾਂ, 27 ਅਕਤੂਬਰ (ਨਰਿੰਦਰ ਸਿੰਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਿੰਡ ਚਾਹਲ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਇਸ ਸੰਬੰਧੀ ਕਿਸਾਨ ਆਗੂ ਬਲਜੀਤ ਸਿੰਘ ਸਰਾਂ ਨੇ ਦੱਸਿਆ ਕਿ ਗੰਡੀਵਿੰਡ ਬਲਾਕ ਪਿੰਡ ਚਾਹਲ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡਾ. ਰੁਲਦਾ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ ਤਰਨ ਤਾਰਨ ਦਾ ਅਹੁਦਾ ਸੰਭਾਲਿਆ

ਜੀਓਬਾਲਾ, 27 ਅਕਤੂਬਰ (ਰਜਿੰਦਰ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਕਾਸ ਅਫ਼ਸਰ ਖਡੂਰ ਸਾਹਿਬ ਡਾ: ਰੁਲਦਾ ਸਿੰਘ ਨੂੰ ਪਦਉੱਨਤ ਕਰਨ ਉਪਰੰਤ ਉਨ੍ਹਾਂ ਦੀ ਨਿਯੁਕਤੀ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਿਖੇ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਅੱਜ ਆਪਣੇ ਅਹੁਦੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਡਿੰਪਾ ਵਲੋਂ ਪਿੰਡ ਕੱਲ੍ਹਾ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਦੀ ਸਰਪੰਚ ਗੁਰਸਿਮਰਤਪਾਲ ਕੌਰ ਤੇ ਉਨ੍ਹਾਂ ਦੇ ਪਤੀ ਮਾ. ਬਲਦੇਵ ਸਿੰਘ ਵਲੋਂ ਸੇਵਾ ਭਾਵਨਾ ਨਾਲ ਪਿੰਡ ਦੇ ਕੀਤੇ ਵਿਕਾਸ ਕਾਰਜਾਂ ਕਾਰਨ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚੋਂ ...

ਪੂਰੀ ਖ਼ਬਰ »

ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ

ਸੁਰ ਸਿੰਘ, 27 ਅਕਤੂਬਰ (ਧਰਮਜੀਤ ਸਿੰਘ)-ਸਥਾਨਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਨਿਖਾਰਨ ਲਈ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਹਿਲਾ, ...

ਪੂਰੀ ਖ਼ਬਰ »

ਖਰਾਬ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ-ਡਾਕਟਰ ਸੋਹਲ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਤਬਾਹ ਹੋਈ ਝੋਨੇ ਤੇ ਬਾਸਮਤੀ ਦੀ ਫ਼ਸਲ ਦੇ ਯੋਗ ਮੁਆਵਜ਼ੇ ਦੀ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪਹਿਲਾਂ ਹੀ ...

ਪੂਰੀ ਖ਼ਬਰ »

ਸ਼ੇਖ ਨੇ ਜਾਣਿਆ ਸਾਬਕਾ ਸਰਪੰਚ ਕਸ਼ਮੀਰ ਸਿੰਘ ਦਾ ਹਾਲ

ਜੀਓਬਾਲਾ, 27 ਅਕਤੂਬਰ (ਰਜਿੰਦਰ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਹੱਦੀ ਪਿੰਡ ਸਰਾਏ ਦੀਵਾਨਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਦਾ ਹਾਲ ਜਾਣਨ ਲਈ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਮੈਂਬਰ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX