ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਗਠਜੋੜ ਦਾ ਐਲਾਨ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਨਗਰ ਨਿਗਮ ਚੰਡੀਗੜ੍ਹ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਚੰਡੀਗੜ੍ਹ ਵਿਚ ਵੀ ਗਠਜੋੜ ਕਰ ਲਿਆ ਗਿਆ ਹੈ | ਇਹ ਐਲਾਨ ਅੱਜ ਇੱਥੇ ਸੈਕਟਰ-24 ਸਥਿਤ ਸੈਣੀ ਭਵਨ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਪ੍ਰਧਾਨ ਸ੍ਰ. ਹਰਦੀਪ ਸਿੰਘ ਬੁਟੇਰਲਾ ਅਤੇ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਗੁਰਚਰਨ ਸਿੰਘ ਕੰਬੋਜ਼ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਦੋਵੇਂ ਆਗੂਆਂ ਨੇ ਦੱਸਿਆ ਕਿ ਸ਼ਹਿਰ ਦੇ ਕੁੱਲ 35 ਵਾਰਡਾਂ ਵਿਚ ਦੋਵੇਂ ਪਾਰਟੀਆਂ ਦੇ ਇਸ ਗਠਜੋੜ ਵਲੋਂ ਚੋਣ ਲੜੀ ਜਾਵੇਗੀ | ਹੋਰ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1, 2, 5, 6, 8, 10, 11, 13, 14, 17, 22, 23, 24, 25, 27, 30, 32, 33 ਅਤੇ 34 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣਗੇ | ਬਸਪਾ ਵਲੋਂ ਵਾਰਡ ਨੰਬਰ 3, 4, 7, 9, 12, 15, 16, 18, 19, 20, 21, 26, 28, 29, 31 ਅਤੇ 35 ਤੋਂ ਉਮੀਦਵਾਰਾਂ ਨੂੰ ਚੋਣ ਲੜਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਦੋਵੇਂ ਪਾਰਟੀਆਂ ਵਲੋਂ ਆਪੋ-ਆਪਣੇ ਢੰਗ ਨਾਲ ਵਾਰਡਾਂ ਵਿਚ ਸਰਵੇ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਸਾਰੇ ਵਾਰਡਾਂ ਵਿਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ | ਪਾਰਟੀ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਚੰਡੀਗੜ੍ਹ ਦੇ ਵਸਨੀਕ ਇਸ ਵਾਰ ਨਵਾਂ ਬਦਲ ਦੇਖਣਾ ਚਾਹੁੰਦੇ ਹਨ |

ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ ਹੋਈ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਸੂਬਾਈ ਸੰਗਠਨਾਤਮਕ ਮੀਟਿੰਗ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਸ੍ਰੀਮਤੀ ਮੋਨਾ ਜੈਸਵਾਲ ਦੀ ਪ੍ਰਧਾਨਗੀ ਹੇਠ ਭਾਜਪਾ ਹੈੱਡਕੁਆਟਰ ਚੰਡੀਗੜ੍ਹ ਵਿਖੇ ਹੋਈ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ 41ਵੀਂ ਆਈ.ਐਨ.ਸੀ.ਏ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਭੂਗੋਲ ਵਿਭਾਗ ਵਲੋਂ ਇੰਡੀਅਨ ਨੈਸ਼ਨਲ ਕਾਰਟੋਗ੍ਰਾਫਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਵੈ ਨਿਰਭਰ ਭਾਰਤ ਲਈ ਕਾਰਟੋਗ੍ਰਾਫੀ ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 27 ਅਕਤੂਬਰ (ਪ੍ਰੋ. ਸਿੰਘ) - ਪੰਜਾਬ ਯੂਨੀਵਰਸਿਟੀ ਨੇ ਬੀ.ਸੀ.ਏ ਦੂਸਰਾ ਸਮੈਸਟਰ, ਐਮ.ਏ ਭੂਗੋਲ ਦੂਸਰਾ ਸਮੈਸਟਰ, ਪੀ.ਜੀ.ਡੀ.ਸੀ.ਏ ਦੂਸਰਾ ਸਮੈਸਟਰ, ਐਮ.ਏ. ਰਾਜਨੀਤੀ ਸ਼ਾਸਤਰ ਚੌਥਾ ਸਮੈਸਟਰ ਪ੍ਰੀਖਿਆਵਾਂ ਜੋ ਮਈ 2021 ਵਿਚ ਹੋਈਆਂ ਸਨ, ਦੇ ਨਤੀਜੇ ਐਲਾਨ ਕੀਤੇ ਹਨ | ...

ਪੂਰੀ ਖ਼ਬਰ »

ਕਾਂਗਰਸ ਦੇ ਕਈ ਅਹੁਦੇਦਾਰ ਹੋਏ 'ਆਪ' ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸੱਤਾਧਾਰੀ ਕਾਂਗਰਸ ਨੂੰ ਝਟਕਾ ਦਿੰਦਿਆਂ ਲੁਧਿਆਣਾ ਦੇ ਕਾਂਗਰਸੀ ਦਿੱਗਜ਼ ਆਗੂ ਅਸ਼ੋਕ ਪੱਪੀ ਪਰਾਸ਼ਰ (ਪੱਪੀ ਪਰਾਸ਼ਰ) ਇੱਥੇ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਸ਼ਾਮਿਲ ਹੋ ਗਏ | 'ਆਪ' ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਡੇਂਗੂ ਦੇ 41 ਨਵੇਂ ਮਾਮਲੇ

ਚੰਡੀਗੜ੍ਹ, 27 ਅਕਤੂਬਰ (ਜੋਤ)- ਚੰਡੀਗੜ੍ਹ ਵਿਚ ਡੇਂਗੂ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਡੇਂਗੂ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ- 15 ਤੋਂ 1, ਸੈਕਟਰ- 19 ਤੋਂ 3, ਸੈਕਟਰ- 22 ਤੋਂ 3, ਸੈਕਟਰ- 23 ਤੋਂ 2, ਸੈਕਟਰ- 25 ਤੋਂ 2, ਸੈਕਟਰ- 28 ਤੋਂ 2, ਸੈਕਟਰ- 33 ...

ਪੂਰੀ ਖ਼ਬਰ »

ਪੰਜਾਬ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟ ਦਫ਼ਤਰਾਂ ਦੇ ਕਰਮਚਾਰੀਆਂ ਨੇ ਦਫ਼ਤਰੀ ਕੰਮ ਕਾਜ ਕੀਤਾ ਠੱਪ

ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਸੰਘਰਸ਼ ਆਰੰਭ ਕਰ ਦਿੱਤਾ ਹੈ | ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਅਤੇ ਸਰਕਾਰ ਦੇ ਡਾਇਰੈਕਟੋਰੇਟ ਦਫ਼ਤਰਾਂ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਚੰਡੀਗੜ੍ਹ ਯੂਥ ਕਾਂਗਰਸ ਦੀ ਦੋ ਰੋਜ਼ਾ ਰਾਜ ਪੱਧਰੀ ਲੀਡਰਸ਼ਿਪ ਡਿਵੈੱਲਪਮੈਂਟ ਵਰਕਸ਼ਾਪ ਸ਼ੁਰੂ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਚਾਵਲਾ ਵਲੋਂ ਅੱਜ ਚੰਡੀਗੜ੍ਹ ਯੂਥ ਕਾਂਗਰਸ ਦੀ ਦੋ ਰੋਜ਼ਾ ਰਾਜ ਪੱਧਰੀ ਲੀਡਰਸ਼ਿਪ ਡਿਵੈਲਪਮੈਂਟ ਵਰਕਸ਼ਾਪ 'ਯੁਵਾ ਕ੍ਰਾਂਤੀ' ਦਾ ਉਦਘਾਟਨ ਕੀਤਾ | ਵਰਕਸ਼ਾਪ ਦੇ ਦੌਰਾਨ ...

ਪੂਰੀ ਖ਼ਬਰ »

ਚੰਡੀਗੜ੍ਹ ਹੌਰਸ ਸ਼ੋਅ ਕੱਲ੍ਹ ਤੋਂ 100 ਤੋਂ ਵੱਧ ਘੋੜੇ ਹੋਣਗੇ ਸ਼ਾਮਿਲ

ਚੰਡੀਗੜ੍ਹ, 27 ਅਕਤੂਬਰ (ਔਜਲਾ) :ਚੰਡੀਗੜ੍ਹ ਵਿਖੇ 29 ਅਕਤੂਬਰ ਤੋਂ 31 ਅਕਤੂਬਰ ਤੱਕ 'ਚੰਡੀਗੜ੍ਹ ਹੌਰਸ ਸ਼ੋਅ' ਨਿਊ ਚੰਡੀਗੜ੍ਹ ਸਥਿਤ ਅਸ਼ਵਾਰੋਹੀ ਕਲੱਬ 'ਦਾ ਰੈਂਚ' ਵਲੋਂ ਕਰਵਾਇਆ ਜਾ ਰਿਹਾ ਹੈ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 100 ਤੋਂ ਵੱਧ ਘੋੜਿਆਂ ਸਮੇਤ ...

ਪੂਰੀ ਖ਼ਬਰ »

ਐਸ.ਸੀ. ਤੇ ਹੋਰ ਕਮਜ਼ੋਰ ਵਰਗਾਂ ਦੀਆਂ ਵਿਆਹੁਤਕਾਂ ਨੂੰ ਪਿਛਲੇ 7 ਮਹੀਨਿਆਂ ਤੋਂ ਸ਼ਗਨ ਰਾਸ਼ੀ ਨਹੀਂ ਮਿਲੀ-ਅਕਾਲੀ ਦਲ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਪਿਛਲੇ 7 ਮਹੀਨਿਆਂ ਤੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀ ਤੇ ਹੋਰ ਪਛੜੇ ਵਰਗਾਂ ਦੀਆਂ ਲਾੜੀਆਂ ਨੂੰ ਸ਼ਗਨ ਰਾਸ਼ੀ ਕਿਉਂ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਸਾਈਕਲ ਰੈਲੀ ਕੱਢੀ

ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਨੈਸ਼ਨਲ ਕੈਡਟ ਕੋਰ ਨੇ ਸਵੱਛ ਭਾਰਤ ਮੁਹਿੰਮ ਤਹਿਤ 'ਸਾਈਕਲ ਰੈਲੀ ਜਾਗਰੂਕਤਾ ਮੁਹਿੰਮ' ਤਹਿਤ ਇਕ ਸਾਈਕਲ ਰੈਲੀ ਕੀਤੀ ਗਈ | ਇਹ ਰੈਲੀ ਯੂਨੀਵਰਸਿਟੀ ਐਨ.ਸੀ.ਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਪ੍ਰੋਗਰਾਮਾਂ ਨੂੰ ਲੈ ਕੇ ਭਾਜਪਾ ਆਗੂ ਅੱਜ ਚੰਡੀਗੜ੍ਹ 'ਚ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਭਾਜਪਾ ਦੇ ਕਈ ਸੀਨੀਅਰ ਲੀਡਰ ਪਾਰਟੀ ਵਲੋਂ 28 ਅਕਤੂਬਰ ਨੂੰ ਰੱਖੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ | ਭਾਜਪਾ ਦੇ ਬੁਲਾਰੇ ਨੇ ਦੱਸਿਆ ਕਿ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ...

ਪੂਰੀ ਖ਼ਬਰ »

ਲਾਟਰੀ ਵਿਭਾਗ ਦੀ ਟੀਮ ਵਲੋਂ ਪਠਾਨਕੋਟ 'ਚ ਅਚਨਚੇਤ ਛਾਪੇਮਾਰੀ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਚ ਗ਼ੈਰਕਾਨੂੰਨੀ ਲਾਟਰੀਆਂ/ ਪਰਚੀਆਂ/ ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵਲੋਂ ਪਠਾਨਕੋਟ ਸ਼ਹਿਰ 'ਚ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

'ਆਧਾਰਸ਼ਿਲਾ' ਦਾ ਸਾਹਿਤਕ ਸਮਾਰੋਹ ਕਰਵਾਇਆ

ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) : ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ 'ਅਧਾਰਸ਼ਿਲਾ' ਦਾ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ | ਹਿੰਦੀ ਸਾਹਿਤਕ ਖ ੇਤਰ ਵਿਚ ਆਪਣੀ ਚੰਗੀ ਪਛਾਣ ਬਣਾਉਣ ਵਾਲੀ ਲੇਖਿਕਾ ਅਨੀਤਾ ਸੁਰਭੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਾਅਲੀ ਕਰੰਸੀ ਸਮੇਤ ਗਿ੍ਫ਼ਤਾਰ 2 ਮੁਲਜ਼ਮਾਂ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਕੀਤੀ ਦਾਖ਼ਲ

ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਜਾਅਲੀ ਕਰੰਸੀ ਸਮੇਤ ਗਿ੍ਫ਼ਤਾਰ ਕੀਤੇ ਗਏ ਸਰਬਜੀਤ ਸਿੰਘ ਵਾਸੀ ਖਰੜ ਅਤੇ ਦੀਪਕ ਕੁਮਾਰ ਵਾਸੀ ਫੇਜ਼-3 ਏ ਮੁਹਾਲੀ ਖ਼ਿਲਾਫ਼ ਧਾਰਾ-489 ਏ, 389 ਬੀ, 489 ਸੀ, 489 ਡੀ, 420, 120 ਬੀ ਦੇ ਤਹਿਤ ...

ਪੂਰੀ ਖ਼ਬਰ »

ਵਰਲਡ ਸਟ੍ਰੋਕ ਆਰਗੇਨਾਈਜ਼ੇਸ਼ਨ ਵਲੋਂ ਸ਼ੈਲਬੀ ਮਲਟੀਸਪੈਸ਼ਲਿਟੀ ਹਸਪਤਾਲ ਮੁਹਾਲੀ ਪਲੈਟੀਨਮ ਐਵਾਰਡ ਨਾਲ ਸਨਮਾਨਿਤ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸ਼ੈਲਬੀ ਮਲਟੀਸਪੈਸ਼ਲਿਟੀ ਹਸਪਤਾਲ ਮੁਹਾਲੀ ਨੂੰ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦੀ ਵਧੀਆ ਸੰਭਾਲ ਅਤੇ ਦੇਖ ਭਾਲ ਲਈ ਏਾਜਲ ਐਵਾਰਡ (ਪਲੈਟੀਨਮ ਐਵਾਰਡ) ਨਾਲ ਸਨਮਾਨਿਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ਼ੈਲਬੀ ...

ਪੂਰੀ ਖ਼ਬਰ »

ਸਰਕਾਰ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ-ਪਵਨ ਮਨੋਚਾ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਲਗਾਤਾਰ ਧਰਨੇ ਲੱਗਦੇ ਆ ਰਹੇ ਹਨ ਕਿਉਂਕਿ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ਪ੍ਰਗਟਾਵਾ ਭਾਜਪਾ ...

ਪੂਰੀ ਖ਼ਬਰ »

ਲੋਕਾਂ ਨੂੰ ਪੋਸ਼ਣ, ਸਾਫ਼-ਸਫ਼ਾਈ ਤੇ ਤੰਦਰੁਸਤ ਜ਼ਿੰਦਗੀ ਜਿਊਣ ਦੇ ਤਰੀਕੇ ਦੱਸੇ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਝੰਜੇੜੀ ਕੈਂਪਸ ਦੇ ਨਿਊਟ੍ਰੀਸ਼ਨ ਅਤੇ ਡਾਇਟੀਸ਼ਨ ਵਿਭਾਗ ਅਤੇ ਐਮ. ਬੀ. ਏ. ਵਿਭਾਗ ਦੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਪੰਚਕੂਲਾ ਦੇ ਕੰਝੇੜੀ ਇਲਾਕੇ 'ਚ ਸਿਹਤ ਸੰਭਾਲ, ...

ਪੂਰੀ ਖ਼ਬਰ »

10ਵੀਂ ਅਤੇ 12ਵੀਂ ਸ਼ੇ੍ਰਣੀ ਮਾਰਚ 2021 ਦੀਆਂ ਰਹਿੰਦੀਆਂ ਪ੍ਰੀਖਿਆਵਾਂ 10 ਨਵੰਬਰ ਤੋਂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਮਾਰਚ 2021 ਦੀਆਂ ਰਹਿੰਦੀਆਂ ਪ੍ਰੀਖਿਆਵਾਂ (ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ ਵਧਾਉਣ) ਅਤੇ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ (ਤਿਮਾਹੀ) ਅਤੇ ਗੋਲਡਨ ਚਾਂਸ ...

ਪੂਰੀ ਖ਼ਬਰ »

ਔਰਤ ਤੋਂ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਇਕ ਬੈਂਕ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਕਢਵਾ ਕੇ ਆਪਣੇ ਘਰ ਜਾ ਰਹੀ ਇਕ ਮਹਿਲਾ ਤੋਂ ਇਕ ਮੋਟਰਸਾਈਕਲ ਸਵਾਰ ਝਪਟਮਾਰ ਨਕਦੀ ਵਾਲਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਕੌਰ ...

ਪੂਰੀ ਖ਼ਬਰ »

ਕਿਸਾਨ ਵਲੋਂ ਪੰਜਾਬ ਸਰਕਾਰ ਤੋਂ ਡੰਪਿੰਗ ਗਰਾਊਾਡ ਵਾਲਾ ਨੋਟੀਫ਼ਿਕੇਸ਼ਨ ਰੱਦ ਕਰਕੇ ਜ਼ਮੀਨ ਦੇ ਸਾਰੇ ਹੱਕ ਉਸ ਨੂੰ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਵਿਚਲੇ ਪਿੰਡ ਸੋਹਾਣਾ ਦੇ ਵਸਨੀਕ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ 13.30 ਏਕੜ ਜ਼ਮੀਨ ਪੁੱਡਾ ਵਲੋਂ ਸਾਲ 2002 'ਚ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਲੋਂ ਉੱਭਰਦੇ ਉੱਦਮੀਆਂ ਲਈ ਐਨਵੀਜ਼ਨ ਇਨਕਿਊਬੇਸ਼ਨ ਪ੍ਰੋਗਰਾਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਦੇਸ਼ ਭਰ 'ਚ ਇਕ ਮਜ਼ਬੂਤ ਸਟਾਰਟਅੱਪ ਸੱਭਿਆਚਾਰ ਦਾ ਨਿਰਮਾਣ ਕਰਨ ਲਈ ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰ (ਏ. ਸੀ. ਆਈ. ਸੀ.) ਆਰ. ਆਈ. ਐੱਸ. ਈ. ਐਸੋਸੀਏਸ਼ਨ ਅਤੇ ਸੀ. ਜੀ. ਸੀ. ਲਾਂਡਰਾਂ ਵਲੋਂ ਸਾਂਝੇ ਤੌਰ 'ਤੇ ਫਲੈਗਸ਼ਿਪ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ-ਵਿਧਾਇਕ ਸਿੱਧੂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਕਾਨੂੰਨ ਭਾਜਪਾ ਦੇ ਤਾਬੂਤ ਦਾ ਆਖਰੀ ਕਿੱਲ ਸਾਬਤ ਹੋਣਗੇ | ਖੇਤੀਬਾੜੀ ...

ਪੂਰੀ ਖ਼ਬਰ »

ਉਪ-ਮੁੱਖ ਮੰਤਰੀ ਸੋਨੀ ਨੇ ਸਿਵਲ ਹਸਪਤਾਲ ਮੁਹਾਲੀ ਦਾ ਦੌਰਾ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਉਪ ਮੁੱਖ ਮੰਤਰੀ ਓ. ਪੀ. ਸੋਨੀ ਜਿਨ੍ਹਾਂ ਕੋਲ ਸਿਹਤ ਮੰਤਰੀ ਦਾ ਚਾਰਜ ਵੀ ਹੈ, ਵਲੋਂ ਅੱਜ ਸਿਵਲ ਹਸਪਤਾਲ ਫੇਜ਼-6 ਮੁਹਾਲੀ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਗਿਆ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਮੁਹਾਲੀ ਜ਼ਿਲ੍ਹੇ 'ਚ 28, 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ-ਡੀ.ਸੀ.

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੀਆਂ 15 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਅਤੇ 28 ਅਕਤੂਬਰ ਨੂੰ ਸਬ-ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ-4 ਸੈਂਪਲ ਭਰੇ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਦੀ ਅਗਵਾਈ ਹੇਠ ਫ਼ੂਡ ਸੇਫ਼ਟੀ ਟੀਮ ਵਲੋਂ ਮੁਹਾਲੀ ਦੇ ਫੇਜ਼-7, ਫੇਜ਼-5, ਪਿੰਡ ਮਟੌਰ ਅਤੇ ਪਿੰਡ ਸੋਹਾਣਾ ਵਿਚਲੀਆਂ ਮਠਿਆਈ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਮੁਲਜ਼ਮ ਗਿ੍ਫ਼ਤਾਰ, 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਇਕ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਜਗਦੀਸ਼ ਸਿੰਘ ਵਾਸੀ ਪਿੰਡ ਬਹਿਲੋਲਪੁਰ ਜ਼ਿਲ੍ਹਾ ਮੁਹਾਲੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਦਾ ਸਨਮਾਨ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਵਾ. ਨੰ. 6 ਦੇ ਨਿਵਾਸੀਆਂ ਵਲੋਂ ਵਾਰਡ 'ਚ ਕਰਵਾਏ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਲਗਾਇਆ

ਲਾਲੜੂ, 27 ਅਕਤੂਬਰ (ਰਾਜਬੀਰ ਸਿੰਘ)-ਡੇਂਗੂ ਦੀ ਮਾਰ ਹੇਠ ਆਏ ਪਿੰਡ ਹਮਾਂਯੂਪੁਰ ਦੀ ਗੁੱਗਾ ਮਾੜੀ ਵਿਖੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਸਿਹਤ ਦੀ ਜਾਂਚ ਤੋਂ ਇਲਾਵਾ ਡੇਂਗੂ ਤੇ ਸੀ. ਬੀ. ਸੀ. ਦੇ ਟੈਸਟ ਤੇ ਦਵਾਈਆਂ ...

ਪੂਰੀ ਖ਼ਬਰ »

ਕਿੱਕ ਬਾਕਸਿੰਗ 'ਚ ਸੋਨੇ ਦਾ ਤਗ਼ਮਾ ਜਿੱਤਣ ਵਾਲੀਆਂ ਲੜਕੀਆਂ ਦਾ ਖਰੜ ਪੁੱਜਣ 'ਤੇ ਭਰਵਾਂ ਸਵਾਗਤ

ਖਰੜ, 27 ਅਕਤੂਬਰ (ਜੰਡਪੁਰੀ)-ਖਰੜ ਦੇ ਵਸਨੀਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਥੇ ਖਰੜ ਸ਼ਹਿਰ ਸੁਰਖੀਆਂ 'ਚ ਚੱਲ ਰਿਹਾ ਹੈ, ਉਥੇ ਹੀ ਇਹ ਸ਼ਹਿਰ ਖੇਡਾਂ ਦੇ ਖੇਤਰ ਵਿਚ ਵੀ ਨੈਸ਼ਨਲ ਪੱਧਰ 'ਤੇ ਵਿਸ਼ੇਸ਼ ਪਛਾਣ ਬਣਾਉਂਦਾ ਜਾ ਰਿਹਾ ਹੈ | ਖਰੜ ਦੀਆਂ ...

ਪੂਰੀ ਖ਼ਬਰ »

ਐਕਟਿਵਾ ਸਵਾਰ ਤੋਂ ਦੋ ਨੌਜਵਾਨ ਡੇਢ ਲੱਖ ਰੁਪਏ ਖੋਹ ਕੇ ਫ਼ਰਾਰ

ਡੇਰਾਬੱਸੀ, 27 ਅਕਤੂਬਰ (ਗੁਰਮੀਤ ਸਿੰਘ)-ਪਿੰਡ ਚਡਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਡੇਢ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਡੇਰਾਬੱਸੀ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਨ ...

ਪੂਰੀ ਖ਼ਬਰ »

ਧਨਾਢ ਲੋਕਾਂ ਤੋਂ ਸ਼ਾਮਲਾਤ ਜ਼ਮੀਨਾਂ ਛੁਡਵਾ ਕੇ ਗ਼ਰੀਬ ਲੋਕਾਂ 'ਚ ਵੰਡੀਆਂ ਜਾਣ-ਰਾਜਾ ਨਨਹੇੜੀਆਂ

ਕੁਰਾਲੀ, 27 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਧਨਾਢ ਲੋਕਾਂ ਤੋਂ ਸ਼ਾਮਲਾਤ ਜ਼ਮੀਨਾਂ ਛੁਡਵਾ ਕੇ ਤੁਰੰਤ ਬੇਜ਼ਮੀਨੇ ਗ਼ਰੀਬ ਲੋਕਾਂ ਵਿਚ ਵੰਡੀਆਂ ਜਾਣ | ਇਹ ਵਿਚਾਰ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

'ਆਪ' ਵੱਲੋਂ ਕੁਲਜੀਤ ਸਿੰਘ ਰੰਧਾਵਾ ਹਲਕਾ ਡੇਰਾਬੱਸੀ ਦਾ ਇੰਚਾਰਜ ਨਿਯੁਕਤ

ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)-ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਰੰਧਾਵਾ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਗੁਰਮਤਿ ਸਮਾਗਮ ਕਰਵਾਇਆ

ਮਾਜਰੀ, 27 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜਾ 'ਤੇ ਲੋਕ ਹਿੱਤ ਮਿਸ਼ਨ ਵਲੋਂ ਵਿੱਛੜ ਗਏ ਕਿਸਾਨਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸ਼ਾਂਟੂ ਤੇ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ 2 ਵਿਅਕਤੀ ਗਿ੍ਫ਼ਤਾਰ

ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਕੋਲੋਂ ਜਬਰਦਸਤੀ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ਬਰਾੜ ਨੇ ਦੱਸਿਆ ਕਿ ਲੰਘੇ ਕੱਲ੍ਹ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ 143ਵੇਂ ਦਿਨ 'ਚ ਦਾਖ਼ਲ ਪਿੰਡ ਸੋਹਾਣਾ ਦੀਆਂ ਬੀਬੀਆਂ ਨੇ ਸੰਭਾਲਿਆ ਮੋਰਚਾ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਊਢੀ ਨੇੜੇ ਪੁਆਧ ਇਲਾਕਾ ਮੁਹਾਲੀ ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 143ਵੇਂ ਦਿਨ 'ਚ ਦਾਖ਼ਲ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਢਾਹ ਲਗਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ-ਜਥੇ: ਬਡਾਲੀ

ਮਾਜਰੀ, 27 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਅੰਦੋਲਨ ਨੂੰ ਪੂਰੇ 11 ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਵਿਚਲੀ ਮੋਦੀ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨੀ ਅੰਦੋਲਨ ਨੂੰ ਢਾਹ ...

ਪੂਰੀ ਖ਼ਬਰ »

ਜਿੰਦਰ ਮਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬੀ ਗਾਇਕ ਬੱਬੂ ਮਾਨ ਦੇ ਕਰੀਬੀ ਦੋਸਤ ਹਰਜਿੰਦਰ ਸਿੰਘ 'ਜਿੰਦਰ ਮਾਨ' ਵਾਸੀ ਪਿੰਡ ਖੰਟ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਸਿੱਧੂ ਨੇ ਸੈਕਟਰ-70 ਵਿਖੇ ਵਾਟਰ ਬੂਸਟਰ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸੈਕਟਰ-70 ਦੇ ਵਸਨੀਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਸੁਚਾਰੂ ਅਤੇ ਸਾਫ਼-ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਸੰਘਰਸ਼ ਦੀ ਹਮਾਇਤ 'ਚ ਬੱਸ ਅੱਡਾ ਖਰੜ ਵਿਖੇ ਰੋਜ਼ਾਨਾ ਸਥਾਨਕ ਵਸਨੀਕਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX