ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਇਸ ਵੇਲੇ ਖ਼ਤਰਨਾਕ ਸਾਬਤ ਹੋ ਰਹੀ ਬਿਮਾਰੀ ਡੇਂਗੂ ਦੀ ਲਪੇਟ 'ਚ ਆ ਚੁੱਕਾ ਹੈ, ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਉਕਤ ਬਿਮਾਰੀ ਤੋਂ ਪੀੜਤ ਮਰੀਜ਼ ਹਰ ਰੋਜ਼ ਆ ਰਹੇ ਹਨ | ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਉਕਤ ਬਿਮਾਰੀ ਤੋਂ ਪੀੜਤ ਮਰੀਜ਼ ਹਸਪਤਾਲ ਵਿਖੇ ਲਗਾਤਾਰ ਆ ਰਹੇ ਹਨ ਤੇ ਹੁਣ ਤੱਕ ਸ਼ਹਿਰ ਦੇ ਹੀ 39 ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂ ਕਿ ਨਿੱਜੀ ਹਸਪਤਾਲਾਂ ਦੇ ਵੇਰਵੇ ਵੱਖਰੇ ਹਨ | ਉਨ੍ਹਾਂ ਵੱਲੋਂ ਹਰ ਰੋਜ਼ ਕਰੀਬ 8-10 ਨਮੂਨੇ ਜਾਂਚ ਲਈ ਰੂਪਨਗਰ ਵਿਖੇ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 29 ਮਰੀਜ਼ ਹਸਪਤਾਲ ਤੋਂ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ | ਹਸਪਤਾਲ 'ਚ ਉਕਤ ਬਿਮਾਰੀ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ | ਹਸਪਤਾਲ ਵਿਖੇ ਜੇਰੇ ਇਲਾਜ ਵਾਰਡ ਨੰ: 5 ਮਹੱਲਾ ਨਿਵਾਸੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ 'ਚ ਕਈ ਥਾਂ ਤੋਂ ਸੀਵਰੇਜ ਖੁੱਲੇ੍ਹਆਮ ਵਗ ਰਿਹਾ ਹੈ ਜਿਸ ਨਾਲ ਹਰ ਪਾਸੇ ਫੈਲ ਰਹੀ ਬਦਬੂ ਨਾਲ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਹੋ ਗਿਆ ਹੈ | ਹੁਣ ਤੱਕ ਉਸ ਦੀਆਂ ਦੋ ਬੇਟੀਆਂ ਅਤੇ ਭਰਾ ਡੇਂਗੂ ਦੀ ਲਪੇਟ 'ਚ ਆ ਚੁੱਕੇ ਹਨ | ਹਸਪਤਾਲ ਵਿਖੇ ਇਲਾਜ ਅਧੀਨ ਵਾਰਡ ਨੰ: 7 ਦੇ ਨਿਵਾਸੀ ਚਰਨਜੀਤ ਸਿੰਘ ਦਾ ਵੀ ਇਹੋ ਕਹਿਣਾ ਹੈ ਕਿ ਉਹ ਵੀ ਸ਼ਹਿਰ ਅੰਦਰ ਫੈਲੀ ਗੰਦਗੀ ਨਾਲ ਉਕਤ ਬਿਮਾਰੀ ਦੀ ਲਪੇਟ 'ਚ ਆਏ ਹਨ | ਉਨ੍ਹਾਂ ਦੇ ਮਹੱਲੇ ਅੰਦਰ ਵੀ ਸੀਵਰੇਜ ਕਈ ਥਾਂ ਤੋਂ ਭਾਰੀ ਮਾਤਰਾ 'ਚ ਬਾਹਰ ਆ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਥਾਂ-ਥਾਂ ਤੋਂ ਖੁੱਲੇ੍ਹਆਮ ਚੱਲ ਰਿਹਾ ਹੈ ਪਰ ਵਿਭਾਗ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ | ਜਿਸ ਕਰਕੇ ਸ਼ਹਿਰ ਦੇ ਕਈ ਹਿੱਸਿਆਂ 'ਚ ਵੱਖ- ਵੱਖ ਤਰਾਂ ਦੀਆਂ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਉਨ੍ਹਾਂ ਸਥਾਨਕ ਪ੍ਰਸ਼ਾਸਨ ਅਤੇ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਸੀਵਰੇਜ ਨੂੰ ਠੀਕ ਕਰਨ ਵੱਲ ਤੁਰੰਤ ਧਿਆਨ ਦੇਣ | ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਕੇਸ਼ਵ ਗੋਇਲ ਦਾ ਕਹਿਣਾ ਹੈ ਕਿ ਸ਼ਹਿਰ ਨੂੰ ਡੇਂਗੂ ਮੁਕਤ ਕਰਨ ਲਈ ਲਗਾਤਾਰ ਕਦਮ ਉਠਾਏ ਜਾ ਰਹੇ ਹਨ ਅਤੇ ਆਪ ਮੁਹਾਰੇ ਵਗ ਰਹੇ ਸੀਵਰੇਜ ਨੂੰ ਠੀਕ ਕੀਤਾ ਜਾ ਰਿਹਾ ਹੈ | ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਡੇਂਗੂ ਦੀ ਰੋਕਥਾਮ ਲਈ ਸ਼ਹਿਰ ਅੰਦਰ ਲਗਾਤਾਰ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਘਰਾਂ ਅੰਦਰ ਸਫ਼ਾਈ ਰੱਖਣ ਲਈ ਵੀ ਮੁਹਿੰਮ ਚਲਾਈ ਜਾ ਰਹੀ ਹੈ |
ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲੀਸ ਮੁਖੀ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐੱਸ. ਪੀ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਥਾਣਾ ਮੁਖੀ ਨੂਰਪੁਰ ਬੇਦੀ ਬਿਕਰਮਜੀਤ ਸਿੰਘ ਘੁੰਮਣ ਨੇ ਪੁਲਿਸ ਨੂੰ ਹਰ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਅੱਜ ਜੇ. ਐਸ. ਰਿਜੋਰਟ-1 ਰੂਪਨਗਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸਨਰ ਸ਼੍ਰੀਮਤੀ ਸੋਨਾਲੀ ਗਿਰੀ ਮੁੱਖ ਮਹਿਮਾਨ ਵਜੋਂ ਪਹੁੰਚੇ | ...
ਬੇਲਾ 27 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ. ਏ. ਪਹਿਲੇ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਦੀ ਨਿਸ਼ਾਨੇਬਾਜ਼ ਵਜੋਂ ਭਾਰਤ ਸਰਕਾਰ ਦੇ 'ਖੇਲੋ੍ਹ ਇੰਡੀਆ' ਪ੍ਰੋਗਰਾਮ 2021 ਤਹਿਤ ਚੋਣ ਹੋਈ ਹੈ | ...
ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਲੱਖਾਂ ਲੋਕਾਂ ਦੇ ਪੈਸੇ ਪਰਲਜ਼ ਕੰਪਨੀ ਵਿਚ ਫਸੇ ਹੋਏ ਹਨ ਜਿਸ ਨੂੰ ਵਾਪਸ ਲੈਣ ਲਈ ਇਨ੍ਹਾਂ ਨਿਵੇਸ਼ਕਾਂ ਵਲੋਂ ਬਣਾਈ ਸੰਸਥਾ ''ਇਨਸਾਫ਼ ਦੀ ਅਵਾਜ ਪੰਜਾਬ'' ਦੇ ਆਗੂਆਂ ਵੱਲੋਂ ਅੱਜ ਪੰਜਾਬ ਦੇ ਮੁੱਖ ...
ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਇੱਥੇ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੀਟਿੰਗ ਕੀਤੀ ਜਿਸ ਵਿਚ ਵਿਸ਼ੇਸ਼ ਤੌਰ ਤੇ ਹਲਕਾ ਬਰਨਾਲਾ ਦੇ ਵਿਧਾਇਕ ਅਤੇ ਆਪ ਦੇ ...
ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਜਾਰ ਵਿਚ ਸੁਨਿਆਰਿਆਂ ਦੀਆਂ ਦੁਕਾਨ 'ਤੇ ਚਾਂਦੀ ਦੇ ਨਕਲੀ ਗਹਿਣੇ ਵੇਚਣ ਦੀ ਫ਼ਿਰਾਕ ਵਿਚ ਤਿੰਨ ਔਰਤਾਂ ਚੋਂ ਪੁਲਿਸ ਨੇ ਇੱਕ ਨੂੰ ਕਾਬੂ ਕਰ ਲਿਆ ਜਦਕਿ ਦੋ ਫ਼ਰਾਰ ਹੋ ਗਈਆਂ | ਥਾਣਾ ਮੁਖੀ ਇੰਸਪੈਕਟਰ ...
ਮੋਰਿੰਡਾ, 27 ਅਕਤੂਬਰ (ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਆਗੂਆਂ ਦੁਆਰਾ ਕੀਤੇ ਜਾਣ ਵਾਲੇ ਹਰ ਇੱਕ ਪ੍ਰੋਗਰਾਮ ਦਾ ਬਾਈਕਾਟ ਕੀਤਾ ਜਾਵੇਗਾ | ਜਦੋਂ ਮੋਰਿੰਡਾ ਇਲਾਕੇ ਦੇ ਕਿਸਾਨਾਂ ਨੂੰ ਪਤਾ ਲੱਗਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਚ ਭਾਜਪਾ ਆਗੂ ...
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਚੰਗਰ ਖੇਤਰ ਦੇ ਢਾਈ ਦਰਜਨ ਤੋਂ ਵੱਧ ਪਿੰਡ ਆਜ਼ਾਦੀ ਦੇ 7 ਦਹਾਕੇ ਤੋਂ ਵੱਧ ਸਮਾਂ ਬੀਤ ਜਾਣ ਬਾਅਦ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਸ੍ਰੀ ਅਨੰਦਪੁਰ ਸਾਹਿਬ ਨੇੜਲੇ ...
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਅੱਜ ਸਥਾਨਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਅਤੇ ਦਿੱਲੀ ਬਾਰਡਰਾਂ 'ਤੇ ਕਿਸਾਨ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)- ਡਾ. ਹਰਪ੍ਰੀਤ ਕੌਰ ਅਤੇ ਡਾ. ਸੁਮੀਤ ਸ਼ਰਮਾ ਦੀ ਅਗਵਾਈ ਹੇਠ ਰੂਪਨਗਰ ਦੇ ਸ਼ਹਿਰੀ ਖੇਤਰ ਵਿਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਜਿਨ੍ਹਾਂ ਵਿਚ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ), ਬਰੀਡਿੰਗ ਚੈੱਕਰ ਆਦਿ ਸ਼ਾਮਿਲ ਸਨ, ਵਲੋਂ ...
ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਇੱਕ ਹੀ ਛੱਤ ਹੇਠ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ 28 ਤੇ 29 ਅਕਤੂਬਰ ਨੂੰ ਤਹਿਸੀਲ ਪੱਧਰ 'ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਉਪ ਮੰਡਲ ...
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ | ਸਿਹਤ ਵਿਭਾਗ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੈਪਲਿੰਗ ਦੇ ਨਾਲ ਹੀ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਆਸੀ ਰੰਗ 'ਚ ਰੰਗੇ ਬਾਬਾ ਗਾਜੀਦਾਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅੱਜ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ, ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰੋਪਾਉ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ | ਸ. ਚੰਨੀ ਨੇ ...
ਨੰਗਲ, 27 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸੂਲ ਸੁਰਾਹੀ ਸਾਹਿੱਤ ਕੇਂਦਰ ਵਲੋਂ ਅੱਜ ਪ੍ਰਸਿੱਧ ਸਾਹਿੱਤਕਾਰ ਬਲਬੀਰ ਸਿੰਘ ਸੈਣੀ ਦੀ ਅਗਵਾਈ 'ਚ ਕਰਵਾਏ ਇੱਕ ਸਮਾਗਮ 'ਚ ਹਿਸਾਰ (ਹਰਿਆਣਾ) ਤੋਂ ਆਈ ਪੰਜਾਬੀ ਕਵਿੱਤਰੀ ਗੁਰਪ੍ਰੀਤ ਕੌਰ ਸੈਣੀ ਪ੍ਰੀਤ ਨੂੰ ਸਨਮਾਨਿਤ ...
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਸੰਗਰੂਰ ਜ਼ਿਲ੍ਹੇ ਦੇ ਮਸਤੂਆਣਾ ਵਿਖੇ ਬੀਤੇ ਦਿਨ ਸੰਪੰਨ ਹੋਈ ਪੰਜਾਬ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ 2021 'ਚ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕ ਬਾਬਾ ਕੁਲਵਿੰਦਰ ਸਿੰਘ ਨੇ 2 ਕਾਂਸੇ ਦੇ ਤਗਮੇ ਹਾਸਲ ਕਰਕੇ ...
ਮੋਰਿੰਡਾ, 27 ਅਕਤੂਬਰ (ਪਿ੍ਤਪਾਲ ਸਿੰਘ)-ਸਥਾਨਕ ਸਵਾਮੀ ਸ਼ਿਵ ਨੰਦਾ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜ ਵਿਗਿਆਨ ਦੇ ਅਧਿਆਪਕ ਸੁਖਵੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਸਮਾਜ ਵਿਗਿਆਨ ਵਿਸ਼ੇ ਨਾਲ ...
ਬੇਲਾ, 27 ਅਕਤੂਬਰ (ਸੈਣੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਬੇਲਾ ਕਾਲਜ਼ ਵਿਖੇ 28 ਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਬਾਬਾ ਗਾਜੀ ਦਾਸ ਕਲੱਬ ਪਿੰਡ ਰੋਡਮਾਜਰਾ ਚੱਕਲਾਂ ਵਲੋਂ ਅੱਜ ਖੇਡ ਸਟੇਡੀਅਮ ਦੇ ਉਦਘਾਟਨ ਮੌਕੇ ਕਰਵਾਏ ਲੜਕੇ ਤੇ ਲੜਕੀਆਂ ਦੇ ਗੱਦਿਆਂ ਤੇ ਝੰਡੀ ਦੀ ਕੁਸ਼ਤੀ ਮੁਕਾਬਲਿਆਂ 'ਚ ਪਿ੍ਤਪਾਲ ਫਗਵਾੜਾ ਨੇ ਰਵੀ ਹਰਿਆਣਾ ਨੂੰ ਚਿੱਤ ...
ਮੋਰਿੰਡਾ, 27 ਅਕਤੂਬਰ (ਕੰਗ)-ਅੱਜ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀ ਕੀਤੀ ਗਈ ਅਤੇ ਮੋਰਿੰਡਾ ਰੇਲਵੇ ਅੰਡਰ ਬਰਿੱਜ 'ਚ ਪਾਏ ਜਾ ਰਹੇ ਸੀਵਰੇਜ ਸਬੰਧੀ ਪੰਜਾਬ ਸਰਕਾਰ ...
ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ)-ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਪੰਜਾਬ ਰਜਿ : ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਪੱਟੀ ਨੇ ਅੱਜ ਦੱਸਿਆ ਕਿ ਆਈ. ਟੀ. ਆਈ. ਮੁਲਾਜ਼ਮਾਂ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਨੀਸ਼ ਸੈਣੀ ਨੇ ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ:) ਸੈਣੀ ਭਵਨ ਰੂਪਨਗਰ ਵਲੋਂ ਕਰਵਾਏ ਅੰਗਰੇਜ਼ੀ ਦੇ ਭਾਸ਼ਣ ਮੁਕਾਬਲਿਆਂ ਦੇ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਦੇਸ਼ ਯਾਤਰਾ ਅਤੇ ਵਿਦੇਸ਼ਾਂ ਵਿਚ ਪੜ੍ਹਾਈ ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰਵੇਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟ੍ਰੇਵਲ ...
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਣਨ ਵਾਲੇ ਖੇਡ ...
ਮੋਰਿੰਡਾ, 27 ਅਕਤੂਬਰ (ਕੰਗ)-ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਮੋਰਿੰਡਾ ਵਿਖੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ 31 ਅਕਤੂਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਰੂਪਨਗਰ, 27 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਪਾਵਰਕਾਮ/ਟਰਾਂਸਕੋ ਵਲੋਂ ਸਟੇਟ ਕਮੇਟੀ ਦੇ ਸਰਕਲ ਦਫ਼ਤਰ ਸਾਹਮਣੇ ਧਰਨਾ ਦਿਤਾ ਗਿਆ ਜਿਸ ਵਿਚ ਪਾਵਰਕਾਮ/ਟਰਾਂਸਕੋ ਦੇ ਸਮੂਹ ਜੇ. ਈਜ਼ ਅਤੇ ਤਰੱਕੀ ਪ੍ਰਾਪਤ ...
ਮੋਰਿੰਡਾ, 27 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਸ਼੍ਰੋਮਣੀ ਢਾਡੀ ਸਭਾ ਬਾਬਾ ਨੱਥਾ ਜੀ ਬਾਬਾ ਅਬਦੁੱਲਾ ਜੀ ਰਜਿ. ਪੰਜਾਬ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਬਾਬਾ ਨੱਥਾ ਜੀ ਬਾਬਾ ਅਬਦੁੱਲਾ ਜੀ ਸੰਗੀਤ ਅਕੈਡਮੀ ਖੋਲ੍ਹੀ ਗਈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX