ਤਾਜਾ ਖ਼ਬਰਾਂ


ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  16 minutes ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  36 minutes ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 4 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਪਟਿਆਲਾ

ਸੁਖਬੀਰ ਬਾਦਲ ਵਲੋਂ ਰਾਜਪੁਰਾ ਦੇ ਉਮੀਦਵਾਰ ਚਰਨਜੀਤ ਬਰਾੜ ਦੇ ਹੱਕ 'ਚ ਚੋਣ ਰੈਲੀ

ਰਾਜਪੁਰਾ, 27 ਅਕਤੂਬਰ (ਜੀ.ਪੀ.ਸਿੰਘ)-ਹਲਕਾ ਰਾਜਪੁਰਾ ਦੀ ਪੁਰਾਣੀ ਅਨਾਜ ਮੰਡੀ 'ਚ ਅਕਾਲੀ ਦਲ-ਬਸਪਾ ਗੱਠਜੋੜ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ 'ਚ ਰੱਖੀ ਗਈ ਰੈਲੀ ਵਿਚ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ 'ਚ ਕੁਰਸੀ ਲਈ ਕਾਂਗਰਸੀ ਆਗੂ ਇਕ ਦੂਜੇ ਨਾਲ ਗੁੱਥਮ-ਗੁੱਥੀ ਹੋ ਰਹੇ ਹਨ | ਰੋਜ਼ਾਨਾ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਇਹ ਰਹਿੰਦੇ 2 ਮਹੀਨਿਆਂ 'ਚ ਸੂਬੇ ਨੰੂ ਲੁੱਟਣ ਦੀ ਵਿਉਂਤਬੰਦੀ ਬਣਾਉਣ 'ਚ ਰੁਝੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਸੇਵਾ ਕੇਂਦਰ ਖੋਲੇ ਗਏ ਸਨ ਨੂੰ ਕਾਂਗਰਸ ਸਰਕਾਰ ਨੇ ਸੱਤਾ ਸੰਭਾਲਦੇ ਹੀ ਵੱਡੀ ਗਿਣਤੀ 'ਚ ਬੰਦ ਕਰਵਾ ਦਿੱਤਾ | ਬਾਦਲ ਨੇ ਕਿਹਾ ਕਿ ਹਲਕਾ ਰਾਜਪੁਰਾ ਅੰਦਰ ਕਾਂਗਰਸ ਪਾਰਟੀ ਵਿਧਾਇਕ ਦੇ ਰਾਜ 'ਚ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ | ਇਥੇ ਜਿਹੜਾ ਵੀ ਵਪਾਰੀ ਜਾਂ ਹੋਰ ਕੋਈ ਅੱਤਿਆਚਾਰ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਦੀ ਦੁਕਾਨ 'ਤੇ ਜੀ.ਐਸ.ਟੀ, ਪੰਜਾਬ ਪੁਲਿਸ ਤੇ ਹੋਰ ਵਿਭਾਗਾਂ ਦੇ ਇੰਸਪੈਕਟਰਾਂ ਦੇ ਰਾਹੀ ਚੈਕਿੰਗ ਕਰਵਾ ਕੇ ਗੁੰਡਾਗਰਦੀ ਨਾਲ ਆਵਾਜ਼ ਦਬਾਅ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਲੋਕਾਂ ਦੇ ਲਈ ਮਨ 'ਚ ਸੇਵਾ ਭਾਵਨਾ ਦੇ ਚੱਲਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵੱਲੋਂ ਵਕੀਲ ਦੇ ਤੌਰ 'ਤੇ ਮੈਦਾਨ 'ਚ ਉਤਾਰਿਆ ਗਿਆ ਹੈ, ਦੇ ਲਈ ਸੂਬੇ ਅੰਦਰ ਗੱਠਜੋੜ ਸਰਕਾਰ ਆਉਣ 'ਤੇ ਮੁੱਖ ਮੰਤਰੀ ਪੰਜਾਬ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਰਹਿਣਗੇ ਤੇ ਹਲਕਾ ਰਾਜਪੁਰਾ ਦਾ ਵਿਕਾਸ ਹੋਵੇਗਾ | ਇਸ ਦੌਰਾਨ ਸਾਬਕਾ ਐਮ.ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪਿਛਲੇ 16 ਸਾਲਾਂ ਤੋਂ ਰਹਿ ਰਹੀ ਅਰੂਸਾ ਆਲਮ ਨੂੰ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰ ਆਈ.ਐਸ.ਆਈ ਏਜੰਟ ਦੱਸ ਰਹੇ ਹਨ ਜਦ ਕਿ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਇਸੇ ਅਰੂਸਾ ਆਲਮ ਤੋਂ ਗੋਸ਼ਤ ਤੇ ਕਬਾਬ ਦੇ ਪਰੌਂਠੇ ਖਾਂਦੇ ਰਹੇ ਤੇ ਕਹਿੰਦੇ ਕਿ ਭਾਬੀ ਪਰੌਂਠੇ ਬੜੇ ਵਧੀਆ ਬਣਾਉਂਦੀ ਹੈ |
ਰੈਲੀ ਦੌਰਾਨ ਗੱਠਜੋੜ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਹਲਕਾ ਵਿਧਾਇਕ ਮੁੱਖ ਮੰਤਰੀ ਦੀ ਕੁਰਸੀ ਛੱਡ ਚੁੱਕੇ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ 2 ਬੇੜੀਆਂ 'ਚ ਸਵਾਰ ਹੋ ਕੇ ਰਹਿ ਗਿਆ ਹੈ | ਹੁਣ ਇਸ ਵਿਧਾਇਕ ਦੇ ਪੱਲੇ ਕੁਝ ਨਹੀਂ ਰਹਿ ਗਿਆ | ਉਨ੍ਹਾਂ ਕਿਹਾ ਕਿ ਹੁਣ ਤਾਂ ਉਨ੍ਹਾਂ ਹਲਕਾ ਰਾਜਪੁਰਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋ ਕੇ ਰਾਜਸੀ ਤਾਕਤ ਬਖ਼ਸ਼ਣ ਤਾਂ ਜੋ ਉਹ ਹਲਕਾ ਰਾਜਪੁਰਾ ਨੂੰ ਸਮਾਰਟ ਸਿਟੀ ਬਣਾ ਸਕਣ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ, ਨਰਦੇਵ ਸਿੰਘ ਆਕੜੀ, ਸਿਮਰਨਜੀਤ ਸਿੰਘ ਬਿੱਲਾ, ਅਰਵਿੰਦਰਪਾਲ ਸਿੰਘ ਰਾਜੂ, ਐਡਵੋਕੇਟ ਅਰਪਣ ਬਰਾੜ, ਜਸਵਿੰਦਰ ਸਿੰਘ ਜੱਸੀ ਬਨੂੰੜ, ਸਤਵਿੰਦਰ ਸਿੰਘ ਮਿਰਜ਼ਾਪੁਰ ਵਲੋਂ ਸੁਖਬੀਰ ਸਿੰਘ ਬਾਦਲ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਬਸਪਾ ਆਗੂ ਜਗਜੀਤ ਸਿੰਘ ਛੜਬੜ, ਬੀਬੀ ਬਲਵਿੰਦਰ ਕੌਰ ਚੀਮਾ, ਸੀਲਮ ਸੋਹੀ, ਮਹਿੰਦਰ ਪੱਪੂ, ਹਰਪਾਲ ਸਿੰਘ ਸਰਾਓ, ਦਿਬਲਾਗ ਸਿੰਘ ਗੁਰਮ, ਸੁਬੇਗ ਸਿੰਘ ਸੰਧੂ, ਅਮਨਦੀਪ ਸੰਧੂ, ਦੀਦਾਰ ਸਿੰਘ ਖੇੜੀਗੁਰਨਾ, ਹਰਪ੍ਰੀਤ ਸਿੰਘ ਕਲਕੱਤਾ, ਰਿਪੁਦਮਨ ਸਿੰਘ ਸੇਤੀਆ, ਪਰਮਿੰਦਰ ਸਿੰਘ ਢੀਂਡਸਾ, ਧਰਮ ਸਿੰਘ ਭੱਪਲ, ਦਰਸ਼ਨ ਸਿੰਘ ਨੰਡਿਆਲੀ, ਅਮਰਜੀਤ ਸਿੰਘ ਲਿੰਕਨ, ਨਿਤਿਨ ਰੇਖੀ, ਸਮੇਤ ਵੱਡੀ ਗਿੱਣਤੀ 'ਚ ਅਕਾਲੀ-ਬਸਪਾ ਆਗੂ ਤੇ ਵਰਕਰ ਹਾਜ਼ਰ ਸਨ |

ਸੁਖਬੀਰ ਸਿੰਘ ਬਾਦਲ ਨੂੰ ਰਾਜਪੁਰਾ 'ਚ ਕਿਸਾਨ ਜਥੇਬੰਦੀਆਂ ਦਿਖਾਈਆਂ ਕਾਲੀਆਂ ਝੰਡੀਆਂ

ਰਾਜਪੁਰਾ, 27 ਅਕਤੂਬਰ (ਜੀ.ਪੀ. ਸਿੰਘ)-ਅੱਜ ਸਵੇਰ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਰਾਜਪੁਰਾ ਦੌਰੇ 'ਤੇ ਸਨ ਤੇ ਉਨ੍ਹਾਂ ਹਲਕਾ ਰਾਜਪੁਰਾ ਦੇ ਵਿਚ ਕਈ ਥਾਈਾ ਬੈਠਕਾਂ ਕੀਤੀਆਂ | ਉਹ ਸਵੇਰੇ 10 ਵਜੇ ਪਿੰਡ ...

ਪੂਰੀ ਖ਼ਬਰ »

ਪਾਤੜਾਂ 'ਚ ਦਰਜਨ ਤੋਂ ਵੱਧ ਡੇਗੂ ਤੋਂ ਪੀੜਤ ਲੋਕ ਨਿੱਜੀ ਹਸਪਤਾਲਾਂ 'ਚ ਭਰਤੀ

ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ 'ਚ ਡੇਂਗੂ ਦਾ ਕਹਿਰ ਦਿਨ ਵਧਦਾ ਜਾ ਰਿਹਾ ਹੈ ਅਤੇ ਕੁਝ ਹੀ ਦਿਨਾਂ 'ਚ ਹੀ ਸ਼ਹਿਰ ਅਤੇ ਪਿੰਡਾਂ 'ਚੋਂ ਨਿੱਜੀ ਹਸਪਤਾਲਾਂ 'ਚ ਦਰਜਨ ਤੋਂ ਵੱਧ ਲੋਕ ਭਰਤੀ ਹੋਏ ਹਨ | ਸਰਕਾਰੀ ਹਸਪਤਾਲ 'ਚ ਡੇਂਗੂ ਦੀ ਜਾਂਚ ਵਾਸਤੇ ਕੋਈ ਵੀ ...

ਪੂਰੀ ਖ਼ਬਰ »

ਹਲਕਾ ਨਾਭਾ ਦੇ ਪਿੰਡ ਅਚਲ ਵਿਖੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਕਾਰਨ ਲਗਾਤਾਰ ਮੌਤਾਂ

ਜਦੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਲਦ ਪਿੰਡ ਵਿਚ ਕੈਂਸਰ ਦੇ ਚੈੱਕਅਪ ਸਬੰਧੀ ਕੈਂਪ ਲਗਾਇਆ ਜਾਵੇਗਾ | ਟੈਂਕੀ ਲਗਾਉਣ ਲਈ ਸਬੰਧਿਤ ਵਿਭਾਗ ਨਾਲ ਗੱਲਬਾਤ ਕਰ ਤੁਰੰਤ ਜਿੱਥੇ ਕਦਮ ਚੁੱਕੇ ਜਾਣਗੇ ਉੱਥੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਥਿੰਦ ਨੇ ਏ. ਡੀ. ਸੀ. (ਜ) ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਤਾਇਨਾਤ ਕੀਤੇ ਗਏ 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਅੱਜ ਆਪਣਾ ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਹੋਟਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 27 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਉੱਤਮ ਹੋਟਲ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰ ਕੇ ਲੈ ਗਿਆ | ਇਸ ਚੋਰੀ ਦੀ ਸ਼ਿਕਾਇਤ ਅਨਮੋਲ ਮਹਿਰਾ ਵਾਸੀ ਤਿ੍ਪੜੀ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਸੀ ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਲਈ ਝਪਟਮਾਰਾਂ ਨੇ ਕੀਤਾ ਹਮਲਾ

ਪਟਿਆਲਾ, 27 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਰੰਗੇ ਸਾਹ ਕਾਲੋਨੀ ਲਾਗੇ ਪੈਦਲ ਜਾ ਰਹੇ ਵਿਅਕਤੀ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਤੋਂ ਬਾਅਦ 2 ਮੁਲਜ਼ਮਾਂ ਨੇ ਪੀੜਤ 'ਤੇ ਤਿੱਖੀ ਚੀਜ਼ ਨਾਲ ਹਮਲਾ ਕਰਨ ਦੇ ਨਾਲ ਉਸ ਦੀ ਕੁੱਟਮਾਰ ਕਰ ਕੇ ਫਰਾਰ ਹੋਣ ਦਾ ਮਾਮਲਾ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਣੇ ਔਰਤ ਕਾਬੂ

ਸਮਾਣਾ, 27 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਿਟੀ ਵਿੰਗ ਦੀ ਟੀਮ ਵਲੋਂ 8 ਕਿੱਲੋ ਭੁੱਕੀ ਸਣੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਦੋਸ਼ੀ ਔਰਤ ਦੀ ਪਛਾਣ ਚਰਨਜੀਤ ਕੌਰ ਪਤਨੀ ਸੁਰਜੀਤ ...

ਪੂਰੀ ਖ਼ਬਰ »

ਕਤਲ ਕੇਸ ਵਿਚ ਦੋਸ਼ੀ ਦਾ ਪੁਲਿਸ ਰਿਮਾਂਡ 3 ਤੱਕ ਵਧਾਇਆ

ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਮੰਗੇਤਰ ਅਤੇ ਪਤਨੀ ਦੇ ਕਤਲ ਕੇਸ ਵਿਚ ਅਰਬਨ ਅਸਟੇਟ ਫੇਜ਼-1ਬੀ ਵਾਸੀ ਨਵਨਿੰਦਰਪ੍ਰੀਤ ਪਾਲ ਸਿੰਘ ਦਾ ਪਿੁਲਸ ਰਿਮਾਂਡ 30 ਅਕਤੂਬਰ ਤੱਕ ਵਧਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਪਟਿਆਲਾ ਦੇ ...

ਪੂਰੀ ਖ਼ਬਰ »

ਝੋਨਾ ਵੱਧ ਤੋਲਣ ਵਾਲੇ ਕਮਿਸ਼ਨ ਏਜੰਟ ਦਾ ਲਾਇਸੰਸ 7 ਦਿਨਾਂ ਲਈ ਮੁਅੱਤਲ

ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਮਾਰਕੀਟ ਕਮੇਟੀ ਪਟਿਆਲਾ ਅਧੀਨ ਆਉਂਦੀ ਦਾਣਾ ਮੰਡੀ ਧਬਲਾਨ ਵਿਖੇ ਕਿਸਾਨਾਂ ਦੀ ਜਿਣਸ ਦਾ ਭਾਰ ਵਧ ਤੋਲਣ ਵਾਲੇ ਇੱਕ ਆੜਤੀਏ ਦਾ ਲਾਇਸੰਸ 7 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ | ਇਹ ਕਾਰਵਾਈ ਮਾਰਕੀਟ ਕਮੇਟੀ ਦੇ ਸਕੱਤਰ ਪਰਮਪਾਲ ...

ਪੂਰੀ ਖ਼ਬਰ »

ਕਿਰਤੀ ਕਾਲਜ ਅੱਗੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਬੱਸਾਂ ਨਾ ਰੋਕਣ ਦੇ ਰੋਸ ਵਜੋਂ ਸੜਕ ਜਾਮ

ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਿਰਤੀ ਕਾਲਜ ਨਿਆਲ ਦੇ ਮੁੱਖ ਦਰਵਾਜ਼ੇ ਅੱਗੇ ਵਿਦਿਆਰਥੀਆਂ ਨੂੰ ਬੱਸਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਧਰਨਾ ਲਗਾਇਆ ਗਿਆ | ਜਦੋਂ ਕੋਈ ਸੁਣਵਾਈ ਨਾ ...

ਪੂਰੀ ਖ਼ਬਰ »

ਸਰਕਾਰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਲਖਬੀਰ ਸਿੰਘ ਲੌਟ

ਭਾਦਸੋਂ, 27 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਸੂਬਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਮੈਂਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਫ਼ੀਸਾਂ ਦੇ ਵਾਧੇ ਖ਼ਿਲਾਫ਼ ਲਗਾਇਆ ਪੱਕਾ ਮੋਰਚਾ ਜਾਰੀ

ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਛੇ ਵਿਦਿਆਰਥੀ ਜਥੇਬੰਦੀਆਂ ਏ.ਆਈ.ਐੱਸ.ਐੱਫ, ਪੀ.ਐੱਸ.ਯੂ. (ਲਲਕਾਰ), ਐੱਸ.ਐੱਫ.ਆਈ., ਪੀ.ਐੱਸ.ਯੂ., ਡੀ.ਐੱਸ.ਓ. ਅਤੇ ਪੀ.ਆਰ.ਐੱਸ.ਯੂ. ਦੇ ਸਾਂਝੇ ਵਿਦਿਆਰਥੀ ਮੋਰਚੇ ਵਲੋਂ ਫ਼ੀਸਾਂ 'ਚ ਵਾਧੇ ...

ਪੂਰੀ ਖ਼ਬਰ »

ਐਨ. ਆਰ. ਆਈ. ਵਿੰਗ ਦੇ ਪੰਜਾਬ ਪ੍ਰਧਾਨ ਬਲਬੀਰ ਪੁਆਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸ ਪਾਰਟੀ ਦੇ ਐਨ.ਆਰ.ਆਈ. ਵਿੰਗ ਦੇ ਪੰਜਾਬ ਪ੍ਰਧਾਨ ਬਲਬੀਰ ਸਿੰਘ ਪੁਆਰ ਅਲੀ ਮਾਜਰਾ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਨਾਲ ਨਾਤਾ ਜੋੜ ਲਿਆ ਹੈ | ਅੱਜ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ 'ਤੇ ਕੇਸ ਦਰਜ

ਪਟਿਆਲਾ, 27 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਮੀਨ ਦਾ ਸੌਦਾ ਕਰਨ ਤੋਂ ਬਾਅਦ ਖ਼ਰੀਦਦਾਰ ਨੂੰ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਕਤਲੇਆਮ ਤੇ ਇੰਡੀਅਨ ਨੈਸ਼ਨਲ ਮੂਵਮੈਂਟ ਵਿਸ਼ੇ 'ਤੇ ਲੈਕਚਰ ਕਰਵਾਇਆ

ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵਲੋਂ 13ਵਾਂ 'ਸ਼ਹੀਦ ਸਰਦਾਰ ਨਾਨਕ ਸਿੰਘ ਮੈਮੋਰੀਅਲ ਲੈਕਚਰ' ਕਰਵਾਇਆ ਗਿਆ | ਇਸ ਮੌਕੇ ਡਾ. ਅਮਨਦੀਪ ਕੌਰ ਬੱਲ, ਸਾਬਕਾ ਮੁਖੀ ਤੇ ਪ੍ਰੋਫੈਸਰ ...

ਪੂਰੀ ਖ਼ਬਰ »

ਪਰਲਜ਼ ਗਰੁੱਪ ਤੋਂ ਪੈਸੇ ਵਾਪਸ ਕਰਾਉਣ ਲਈ ਡੀ. ਸੀ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਇਨਸਾਫ ਦੀ ਆਵਾਜ਼ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਮੀਤ ਪ੍ਰਧਾਨ ਰਾਮਦੇਵ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਸਾਹਮਣੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ | ਰਾਮਦੇਵ ਮੀਤ ਪ੍ਰਧਾਨ ਨੇ ਸੰਬੋਧਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਪਟਿਆਲਾ ਜ਼ਿਲੇ੍ਹ ਦੀਆਂ ਕਿਸਾਨ ਜਥੇਬੰਦੀਆਂ ਨੇ ਬੀਤੇ ਦਿਨੀਂ ਡੀ.ਸੀ. ਪਟਿਆਲਾ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ...

ਪੂਰੀ ਖ਼ਬਰ »

ਪਟਿਆਲਾ-ਰਾਜਪੁਰਾ ਸੜਕ ਬੰਦ ਰਹਿਣ ਕਰਕੇ ਲੋਕ ਪ੍ਰੇਸ਼ਾਨ

ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਭਾਜਪਾ (ਸ਼ਹਿਰੀ) ਨੇ ਨਵੇਂ ਬਣੇ ਬੱਸ ਸਟੈਂਡ ਕਾਰਨ ਪਟਿਆਲਾ ਰਾਜਪੁਰਾ ਰੋਡ ਨੂੰ ਬੰਦ ਕਰਨ ਦੇ ਮਾਮਲੇ 'ਚ ਨਵਾਂ ਖ਼ੁਲਾਸਾ ਕੀਤਾ ਹੈ | ਜ਼ਿਲ੍ਹਾ ਭਾਜਪਾ (ਸ਼ਹਿਰੀ) ਦੇ ਪ੍ਰਧਾਨ ਹਰਿੰਦਰ ਕੋਹਲੀ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡੇਂਗੂ ਦਾ ਕਹਿਰ ਜਾਰੀ

ਪਟਿਆਲਾ, 27 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲੇ੍ਹ 'ਚ ਇਕ ਹਫ਼ਤੇ ਦੌਰਾਨ ਡੇਂਗੂ ਦੇ ਕੇਸਾਂ 'ਚ ਇਕਦਮ ਵਾਧਾ ਹੋਣ ਕਾਰਨ ਹੁਣ ਤੱਕ 530 ਵਿਅਕਤੀਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋ ਚੱੁਕੀ ਹੈ | ਪਿਛਲੇ ਪੰਜ ਦਿਨਾ 'ਚ 200 ਦੇ ਕਰੀਬ ਵਿਅਕਤੀਆਂ ਨੂੰ ਡੇਂਗੂ ਦਾ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਕੌਂਸਲ ਨੇ ਧਾਲੀਵਾਲ ਨੂੰ ਏਅਰ ਪੋਰਟ ਤੋਂ ਵਾਪਸ ਦੀ ਕੀਤੀ ਨਿਖੇਧੀ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਿੱਖ ਬੁੱਧੀਜੀਵੀ ਕੌਂਸਲ ਨੇ ਆਪਣੀ ਹੰਗਾਮੀ ਇਕੱਤਰਤਾ 'ਚ ਇਕ ਮਤਾ ਪਾਸ ਕਰ ਕੇ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਅਮਰੀਕਾ ਭੇਜਣ ਦੀ ਭਾਰਤ ਸਰਕਾਰ ਦੀ ਇਸ ਘਿਨਾਉਣੀ ਕਾਰਵਾਈ ਦੀ ਸਖਤ ਸ਼ਬਦਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ 'ਚ ਚੱਲ ਰਿਹਾ ਸਿਖਲਾਈ ਕੈਂਪ ਸਮਾਪਤ

ਪਟਿਆਲਾ, 27 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਨੇਵਲ ਯੂਨਿਟ ਨੰਗਲ ਵਲੋਂ ਕਮਾਂਡਿੰਗ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੀ ਅਗਵਾਈ ਅਧੀਨ ਖ਼ਾਲਸਾ ਕਾਲਜ ਪਟਿਆਲਾ ਵਿਖੇ 10 ਦਿਨਾਂ ਸਾਲਾਨਾ ਸਿਖਲਾਈ ਕੈਂਪ ਅੱਜ ਸਮਾਪਤ ਹੋ ਗਿਆ | ਜਿਸ ਸਰਟੀਫਿਕੇਟਸ 'ਬੀ' ਅਤੇ 'ਸੀ' ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣਾ ਫੈਡਰਲਿਜ਼ਮ 'ਤੇ ਹਮਲਾ-ਪੰਜਾਬ ਬੁੱਧੀਜੀਵੀ ਮੰਚ

ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਬੁੱਧੀਜੀਵੀ ਮੰਚ ਦੀ ਮੀਟਿੰਗ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਡਾ. ਦਲਬੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੀ.ਐੱਸ.ਐਫ. ਦਾ ਅਧਿਕਾਰ ਖੇਤਰ 15 ਕਿ.ਮੀ. ਤੋਂ 50 ਕਿ.ਮੀ. ਵਧਾਉਣ ਦੇ ...

ਪੂਰੀ ਖ਼ਬਰ »

'ਉਦਾਸੀ ਸੰਪ੍ਰਦਾਇ ਦੀ ਸਿੱਖ ਪੰਥ ਨੂੰ ਦੇਣ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਪਟਿਆਲਾ, 27 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਲੋਂ 'ਉਦਾਸੀ ਸੰਪ੍ਰਦਾਇ ਦੀ ਸਿੱਖ ਪੰਥ ਨੂੰ ਦੇਣ' ਵਿਸ਼ੇ ਉੱਤੇ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਦਾ ਆਗਾਜ਼ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤਾ | ਪ੍ਰਤਾਪ ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਬੀਅਰ ਸਣੇ ਕਾਰ ਸਵਾਰ ਕਾਬੂ

ਰਾਜਪੁਰਾ, 27 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਕੀ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ 120 ਬੀਅਰ ਦੀਆਂ ਬੋਤਲਾਂ ਸਣੇ ਗਿ੍ਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੀ ਜਨਸੂਆ ...

ਪੂਰੀ ਖ਼ਬਰ »

ਗੋਬਿੰਦਪੁਰਾ ਵਿਖੇ ਕਬੱਡੀ ਕੱਪ 2 ਨੂੰ

ਭਾਦਸੋਂ, 27 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਗੁੱਗਾ ਜ਼ਾਹਿਰ ਪੀਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਗੋਬਿੰਦਪੁਰਾ (ਭਾਦਸੋਂ) ਵਲੋਂ ਪਹਿਲਾ ਇਕ ਦਿਨਾ ਕਬੱਡੀ ਕੱਪ 2 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਹੈਰੀ ਮਾਨ ਨੇ ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਵੰਡੇ ਦਸਤਾਵੇਜ਼

ਦੇਵੀਗੜ੍ਹ, 27 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੇ ਤਹਿਤ ਅੱਜ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਮਿਹੋਣ ਕੋਆਪੇ੍ਰਟਿਵ ਸੁਸਾਇਟੀ ਵਿਚ ਕਰਵਾਏ ਸਮਾਰੋਹ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਜ ਰੋਸ ਮਾਰਚ ਕਰਨਗੇ ਫ਼ੀਲਡ ਕਾਮੇ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮਹੱਤਵਪੂਰਨ ਮੀਟਿੰਗ ਭਾਖੜਾ ਮੇਨ ਲਾਇਨ ਕੰਮਪਲੈਕਸ ਵਿਖੇ ਦਰਸ਼ਨ ਬੇਲੂ ਮਾਜਰਾ, ਜਸਵੀਰ ਖੋਖਰ, ਲਖਵਿੰਦਰ ਖਾਨਪੁਰ ਤੇ ਦਰਸ਼ਨ ਰੋਗਲਾ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਸੂਬਾ ਸਰਕਾਰ ਵਿਕਾਸ ਦੀ ਜਗ੍ਹਾ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ-ਗੋਪਾਲ ਸ਼ਰਮਾ

ਸਮਾਣਾ, 27 ਅਕਤੂਬਰ (ਗੁਰਦੀਪ ਸ਼ਰਮਾ)-ਪੰਜਾਬ 'ਚ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ 'ਚ ਮੁੱਖ ਮੰਤਰੀ ਦਾ ਸਿਰਫ਼ ਚਿਹਰਾ ਬਦਲਿਆ ਹੈ ਪ੍ਰੰਤੂ ਪਹਿਲਾਂ ਦੀ ਤਰ੍ਹਾਂ ਵਿਕਾਸ ਕਾਰਜਾਂ 'ਚ ਖੜੋਤ ਜਾਰੀ ਹੈ ਤੇ ਸਰਕਾਰ ਵਲੋਂ ਵਿਕਾਸ ਦੀ ਜਗ੍ਹਾ ਪ੍ਰਚਾਰ ਨੂੰ ਤਰਜੀਹ ਦਿੱਤੀ ...

ਪੂਰੀ ਖ਼ਬਰ »

ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਨਾਲ ਗਰੀਬ ਲੋਕਾਂ ਨੂੰ ਮਿਲੀ ਵੱਡੀ ਰਾਹਤ-ਹੈਰੀਮਾਨ

ਡਕਾਲਾ, 27 ਅਕਤੂਬਰ (ਪਰਗਟ ਸਿੰਘ ਬਲਬੇੜਾ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਵਾਲੇ ਖ਼ਪਤਕਾਰਾਂ ਦੇ ਘਰੇਲੂ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦੀ ਯੋਜਨਾ ਤਹਿਤ ਅੱਜ ਪਿੰਡ ਜਾਫਰਪੁਰ ਵਿਖੇ ਸਨੌਰ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਰਹਿਨੁਮਾਈ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਦੇ ਮੈਂਬਰ ਮੋਹੀ ਵਲੋਂ ਪਿੰਡ ਸੇਲਵਾਲਾ 'ਚ ਸ਼ਿਕਾਇਤ ਦਾ ਨਿਪਟਾਰਾ

ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਸੇਲਵਾਲਾ 'ਚ ਗਲੀ 'ਚ ਕੰਧ ਕਰ ਕੇ ਬੰਦ ਕੀਤੀ ਗਈ ਗਲੀ ਅਤੇ ਜਾਤੀ ਸੂਚਕ ਸ਼ਬਦ ਕਹੇ ਜਾਣ ਸਬੰਧੀ ਦਿੱਤੀ ਗਈ ਦਰਖਾਸਤ ਦੇ ਨਿਪਟਾਰੇ ਲਈ ਆਏ ਐੱਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ...

ਪੂਰੀ ਖ਼ਬਰ »

ਫ਼ਸਲਾਂ ਦੇ ਮੁਆਵਜ਼ੇ ਲਈ ਦੇਵ ਮਾਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

aਨਾਭਾ, 27 ਅਕਤੂਬਰ (ਕਰਮਜੀਤ ਸਿੰਘ)-ਪਿਛਲੇ ਦਿਨੀਂ ਬਲਾਕ ਨਾਭਾ ਤੇ ਭਾਦਸੋਂ ਦੇ ਬਹੁਤ ਸਾਰੇ ਪਿੰਡਾਂ ਵਿਚ ਬੇਮੌਸਮੀ ਬਰਸਾਤ ਨਾਲ ਮੰਡੀਆਂ 'ਚ ਪਏ ਝੋਨੇ, ਖੇਤਾਂ ਵਿਚ ਖੜ੍ਹੇ ਝੋਨੇ, ਆਲੂ ਦੀ ਫਸਲ, ਸਬਜ਼ੀਆਂ ਤੇ ਹਰੇ ਚਾਰੇ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਆਮ ਆਦਮੀ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਨੂੰ ਸੀ. ਬੀ. ਐਸ. ਈ. 'ਚ ਰੱਖਣ ਲਈ ਦਿੱਤਾ ਮੰਗ ਪੱਤਰ

ਨਾਭਾ, 27 ਅਕਤੂਬਰ (ਕਰਮਜੀਤ ਸਿੰਘ)-ਪੰਜਾਬੀ (ਗੁਰਮੁਖੀ) ਭਾਸ਼ਾ ਨੂੰ ਸਿੱਖ ਗੁਰੂ ਸਾਹਿਬਾਨਾਂ ਨੇ ਸਮੱੁਚੀ ਮਨੁੱਖਤਾ ਨੂੰ ਅਗਵਾਈ ਦੇਣ ਲਈ ਗੁਰੂ ਗ੍ਰੰਥ ਸਾਹਿਬ 'ਚ ਸੁਸ਼ੋਭਿਤ ਕੀਤਾ ਹੈ ਅਤੇ ਮਾਂ ਬੋਲੀ ਪੰਜਾਬੀ ਦੀ ਨੇ ਦੇਸਾਂ-ਵਿਦੇਸ਼ਾਂ 'ਚ ਧਾਕ ਅਜ਼ਮਾਈ ਹੈ | ਸੰਸਾਰ ...

ਪੂਰੀ ਖ਼ਬਰ »

ਰਜਨੀਸ਼ ਮਿੱਤਲ ਸ਼ੈਟੀ ਨੇ ਅਲੋਹਰਾ ਗੇਟ ਦੀ ਉਸਾਰੀ ਅਧੀਨ ਸੜਕ ਦਾ ਲਿਆ ਜਾਇਜ਼ਾ

ਨਾਭਾ, 27 ਅਕਤੂਬਰ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਨੇ ਗਿ੍ਡ ਚੌਂਕ, ਅਲੋਹਰਾਂ ਗੇਟ, ਚੌਧਰੀ ਮਾਜਰਾ ਦੀ ਪੁਲੀ ਤੱਕ 6 ਕਰੋੜ ਦੇ ਕਰੀਬ ਲਾਗਤ ਨਾਲ ਬਣਨ ਵਾਲੀ ਸੜਕ ਦਾ ਜਾਇਜ਼ਾ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਰਜਨੀਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX