ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖਜਾਨਾ ਦਫ਼ਤਰ ਮੋਗਾ ਵਿਖੇ ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵਲੋਂ ਦਫ਼ਤਰੀ ਕਾਮਿਆਂ ਦੀ 8 ਅਕਤੂਬਰ ਤੋਂ ਚੱਲ ਹੜਤਾਲ ਨੂੰ ਮੁੱਖ ਰੱਖਦੇ ਹੋਏ ਲਗਾਤਾਰ 20 ਦਿਨ ਹੋ ਚੁੱਕਿਆ ਹੈ ਪਰ ਸਰਕਾਰ ਮੁਲਾਜ਼ਮਾਂ ਦੀ ਗੱਲ ਸੁਣਨ ਨੂੰ ਤਿਆਰ ਨਹੀ ਹੈ | ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ਲਿਆ ਕੇ ਸਰਕਾਰੀ ਵਿਭਾਗਾਂ ਨੂੰ ਖ਼ਤਮ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੀਡਰ ਲੋਕਾਂ ਦੇ ਪੈਸਿਆਂ ਤੇ ਆਪਣੇ ਐਸ਼ੋ ਆਰਾਮ ਵਿਚ ਵਿਅਸਤ ਹਨ ਜਾਂ ਆਪਣੀਆਂ ਝੂਠੀਆਂ ਲੜਾਈਆਂ ਦਿਖਾ ਕੇ ਲੋਕਾਂ ਦੇ ਕੰਮਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਹੜਤਾਲ ਦਾ 20 ਦਿਨ ਹੋਣ ਕਰਕੇ ਦਫ਼ਤਰਾਂ ਵਿਚੋਂ ਲੋਕ ਆਪਣੇ ਕੰਮ ਕਰਵਾਉਣ ਲਈ ਗੇੜੇ ਮਾਰ ਰਹੇ ਹਨ ਤੇ ਦਫ਼ਤਰਾਂ ਵਿਚ ਖਾਲੀ ਹੱਥ ਵਾਪਸ ਮੁੜ ਰਹੇ ਹਨ | ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਮੁਲਾਜ਼ਮਾਂ ਦੀ ਗੱਲ ਸੁਣੇ ਤੇ ਉਨ੍ਹਾਂ ਦੇ ਮਸਲੇ ਤੇ ਟੇਬਲ 'ਤੇ ਬੈਠ ਕੇ ਹੱਲ ਕਰੇ ਕਿਉਂਕਿ ਦਫ਼ਤਰੀ ਕਾਮਾ ਸਰਕਾਰ ਦੀ ਰੀੜ੍ਹ ਦੀ ਹੱਡੀ ਹੈ ਜੋ ਕਿ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਂਦਾ ਹੈ | ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਮੇਵਾ ਸਿੰਘ ਜ. ਸਕੱਤਰ, ਗੁਰਮੀਤ ਸਿੰਘ ਕੜਿਆਲਵੀ, ਵਿਸ਼ਾਲ ਗੋਇਲ, ਸੁਨੀਤਾ ਰਾਣੀ, ਮਨਦੀਪ ਸਿੰਘ, ਹਰਮੀਤ ਸਿੰਘ, ਸੰਦੀਪ ਕੁਮਾਰ, ਰਾਜਦੀਪ ਜੈਦਕਾ, ਸੁਖਰਾਮ, ਰਮੇਸ਼ ਕੁਮਾਰ, ਅਸ਼ਵਨੀ ਕੁਮਾਰ, ਰੂਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਸਾਥੀ ਹਾਜ਼ਰ ਸਨ |
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)- ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਮਨਵਾਉਣ ਲਈ ਚੱਲ ਰਿਹਾ ਸੰਘਰਸ਼ 5ਵੇਂ ਦਿਨ ਰੋਸ ਰੈਲੀ ਉਪਰੰਤ ਪੁਰਾਣੀ ਕਚਹਿਰੀ ਰੋਡ ਮੋਗਾ ਵਿਖੇ ਚੱਕਾ ਜਾਮ ਕਰ ਕੇ ਸਰਕਾਰ ਖ਼ਿਲਾਫ਼ ...
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਰੱਬ ਨਗਰ ਜੀ.ਟੀ.ਰੋਡ ਮੋਗਾ ਵਿਖੇ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਬਰਸੀ ਨੂੰ ਮੁੱਖ ਰੱਖਦਿਆਂ ਪ੍ਰੀਮਿਕਸ ਵਾਲੀ ਸੜਕ ਬਣਾਉਣ ਦਾ ਉਦਘਾਟਨ ਡਾ.ਹਰਜੋਤ ਕਮਲ ਸਿੰਘ ਵਿਧਾਇਕ ਮੋਗਾ ਨੇ ਕੀਤਾ | ਡਾ. ਹਰਜੋਤ ਕਮਲ ਸਿੰਘ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਪਨਗ੍ਰੇਨ ਏਜੰਸੀ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ ਪਰ ਕਈ ਦਿਨਾਂ ਤੋਂ ...
ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਵਲੋਂ ਦਾਣਾ ਮੰਡੀ ਕੋਟ ਈਸੇ ਖਾਂ ਦੇ ਖ਼ਰੀਦ ਪ੍ਰਬੰਧਾਂ ਸਮੇਤ ਸਥਾਨਕ ਇਲਾਕੇ ਨੇੜਲੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ...
ਅਜੀਤਵਾਲ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਕੋਕਰੀ ਹੇਰਾਂ ਨਗਰ ਵਿਚੋਂ ਰਾਤੀ ਚੋਰਾਂ ਨੇ ਸ਼ਮਸ਼ਾਨ ਘਾਟ ਵਿਚੋਂ ਮੁਰਦੇ ਸਾੜਨ ਵਾਲੀ ਭੱਠੀ ਅਤੇ ਇਕ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ ਕਰ ਲਿਆ ਹੈ | ਇਕੱਤਰ ਜਾਣਕਾਰੀ ਅਨੁਸਾਰ ਚੋਰਾਂ ਨੇ ਸ਼ਮਸ਼ਾਨ ਘਾਟ ਵਿਚੋਂ ਭੱਠੀ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਵਿਚ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੈਣ ਲਈ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਲਈ ...
ਬਾਘਾ ਪੁਰਾਣਾ, 27 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਵਿਖੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਸਪਾਲ ਸਿੰਘ ਜੱਸਾ ਨੂੰ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਚੇਅਰਮੈਨ ਖਣਮੁੱਖ ਭਾਰਤੀ ...
ਧਰਮਕੋਟ, 27 ਅਕਤੂਬਰ (ਪਰਮਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਡਵੀਜ਼ਨ ਧਰਮਕੋਟ ਵਿਚ ਆਮ ਪਬਲਿਕ ਦੀ ਸਹੂਲਤ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਸਬ ਡਵੀਜ਼ਨ ਧਰਮਕੋਟ ਦੇ ਐੱਸ.ਡੀ.ਐਮ. ਮੈਡਮ ਚਾਰੂਮਿਤਾ ਨੇ ...
ਧਰਮਕੋਟ, 27 ਅਕਤੂਬਰ (ਪਰਮਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਵਿਚ ਵਿੱਦਿਆ ਦੇ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੇ ਲੁਧਿਆਣਾ ਜੀ. ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਮੋਗਾ ਵਿਖੇ ਇੰਟਰ ਹਾਊਸ ਇੰਗਲਿਸ਼ ਗਰਾਮਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ...
ਮੋਗਾ, 27 ਅਕਤੂਬਰ (ਗੁਰਤੇਜ ਸਿੰਘ)- ਭਾਣਜੇ ਵਲੋਂ ਵਿਦੇਸ਼ ਰਹਿੰਦੇ ਆਪਣੇ ਮਾਮੇ ਨਾਲ ਬੈਂਕ ਮੁਲਾਜ਼ਮਾਂ ਨਾਲ ਸਾਜ਼ਬਾਜ਼ ਹੋ ਕੇ ਲੱਖਾਂ ਰੁਪਏ ਦੀ ਠੱਗੀ ਮਾਰ ਲੈਣ ਦਾ ਸਮਾਚਾਰ ਹੈ | ਐਨ.ਆਰ.ਆਈ. ਥਾਣਾ ਮੋਗਾ ਦੇ ਇੰਸਪੈਕਟਰ ਮਨਜੀਤ ਨੇ ਇਸ ਸਬੰਧੀ ਦੱਸਿਆ ਕਿ ਕੈਨੇਡਾ ...
ਨੱਥੂਵਾਲਾ ਗਰਬੀ, 27 ਅਕਤੂਬਰ (ਸਾਧੂ ਰਾਮ ਲੰਗੇਆਣਾ)- ਅਨਾਜ ਮੰਡੀ ਲੰਗੇਆਣਾ ਵਿਖੇ ਝੋਨੇ ਦੀ ਘੱਟ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੰਡੀ ਦੇ ਸਾਹਮਣੇ ਮੁੱਦਕੀ ਬਾਘਾ ਪੁਰਾਣਾ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਕਰਕੇ ਮੌਜੂਦਾ ...
ਸਮਾਧ ਭਾਈ, 27 ਅਕਤੂਬਰ (ਰਾਜਵਿੰਦਰ ਰੌਂਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੋਤਾ ਸਿੰਘ, ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਫਿਰ ਲੋਕਾਂ ਦੀ ਹਰਮਨ ਪਿਆਰਤਾ ਖੱਟੇਗੀ | ਲੋਕਾਂ ਦੀ ਨਜ਼ਰ ...
ਮੋਗਾ, 27 ਅਕਤੂਬਰ (ਅਸ਼ੋਕ ਬਾਂਸਲ)- ਵਾਲਮੀਕਿ ਕਾਲੋਨੀ ਵਿਚ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਧਾਇਕ ਡਾ. ਹਰਜੋਤ ਕਮਲ, ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ, ਡਿਪਟੀ ਮੇਅਰ ਅਸ਼ੋਕ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਮਿਸ਼ਨ ਮੋਡ 'ਤੇ ਕੰਮ ਕਰਨ ਦਾ ਫੈਸਲਾ ਕੀਤਾ ਹੈ | ਇਸੇ ਕਵਾਇਦ ਤਹਿਤ ਹੀ ਲੋਕਾਂ ਵਲੋਂ ਦਿੱਤੀਆਂ ...
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟ (ਲੜਕੀਆਂ) ਵਲੋਂ ਭਾਰਤ ਸਰਕਾਰ ਤੇ ਯੂਥ ਵੈੱਲਫੇਅਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਸਵੱਛ ਭਾਰਤ ਮਿਸ਼ਨ ਤਹਿਤ ਕਾਲਜ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਉਪਭੋਗਤਾ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਪੰਕਜ ਸੂਦ ਵਲੋਂ ਸੰਗਠਨ ਵਿਚ ਕੀਤੇ ਗਏ ਵਿਸਥਾਰ ਤਹਿਤ ਮੋਗਾ ਕਾਰਪੋਰੇਟ ਦੇ ਪ੍ਰਧਾਨ ਸੰਜੇ ਸ਼ਰਮਾ ਤੇ ਵਾਈਸ ਪ੍ਰੈਜ਼ੀਡੈਂਟ ਗੌਰਵ ਗੁੱਡੂ, ਮਤਵਾਲ ਸਿੰਘ, ਬੂਟਾ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਸੰਘਾ ਚੋਟੀਆਂ ਖ਼ੁਰਦ ਜੋ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨੂੰ ਅੱਜ ਸੇਜਲ ਅੱਖਾਂ ਨਾਲ ...
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)- ਰੋਟਰੀ ਕਲੱਬ ਮੋਗਾ ਕਰਾਊਨ ਦੇ ਪ੍ਰਧਾਨ ਅਤੇ ਕੌਂਸਲਰ ਸਾਹਿਲ ਅਰੋੜਾ ਰੋਟਰੀ 3090 ਸਾਲ 2022-23 ਦੇ ਜ਼ਿਲ੍ਹਾ ਗਵਰਨਰ ਗੁਲਬਹਾਰ ਸਿੰਘ ਵਲੋਂ ਰੋਟਰੈਕਟ ਕਮੇਟੀ ਦਾ ਸਾਲ 2022-23 ਲਈ ਜ਼ਿਲ੍ਹਾ ਚੇਅਰਮੈਨ ਬਣਾਇਆ ਗਿਆ | ਸਾਹਿਲ ਅਰੋੜਾ ਦੇ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਪੜ੍ਹਾਈ ਕਰਨ ...
ਕਿਸ਼ਨਪੁਰਾ ਕਲਾ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਬਲਵਿੰਦਰ ਸਿੰਘ ਸੀਹਰਾ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਕਿਸ਼ਨਪੁਰਾ ਕਲਾ ਵਿਖੇ ਪ੍ਰਧਾਨ ਸਤਨਾਮ ਸਿੰਘ ਕਲਸੀ ਦੀ ਦੇਖ ਰੇਖ ...
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਵਿਚਕਾਰ ਸਮਾਜ ਸੇਵੀ ਲੋਕਾਂ ਲਈ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚੇ ਡਾਕਟਰ, ਵਕੀਲ, ਨਰਸ, ਕਿਸਾਨ ਤੇ ਕਬਾੜੀਏ ਆਦਿ ਦੀ ਭੂਮਿਕਾ ...
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)- ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਸਵੱਛ ਭਾਰਤ ਅਭਿਆਨ, ਈਕੋ ਕਲੱਬ ਤੇ ਹਰਬਲ ਗਾਰਡਨ ਕਮੇਟੀ ਵਲੋਂ ਵਣ ਵਿਸਥਾਰ ਮੰਡਲ ਬਠਿੰਡਾ ਦੀ ਫ਼ਿਰੋਜ਼ਪੁਰ ਰੇਂਜ ਵਿਸਥਾਰ ਬੀਟ ਮੋਗਾ ਦੇ ਸਹਿਯੋਗ ਨਾਲ ਗਰੀਨ ਲਿਵਿੰਗ ਵਿਸ਼ੇ 'ਤੇ ...
ਮੋਗਾ, 27 ਅਕਤੂਬਰ (ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੇ ਬਲਾਕ ਸਿਟੀ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਵਿਚ ਹੋਈ | ਇਸ ਸਮੇਂ ਪ੍ਰਧਾਨ ਡਾ. ਦਰਸ਼ਨ ਲਾਲ, ਜ਼ਿਲ੍ਹਾ ਸੀਨੀਅਰ ਮੀਤ ...
ਮੋਗਾ, 27 ਅਕਤੂਬਰ (ਅਸ਼ੋਕ ਬਾਂਸਲ)- ਅਗਰਵਾਲ ਸਮਾਜ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੀ.ਐਨ. ਮਿੱਤਲ ਤੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਮੋਗਾ ਮਨੋਜ ਬਾਂਸਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਭਾ ਦੇ ਪੰਜਾਬ ਪ੍ਰਧਾਨ ਤੇ ਅਗਰੋਹਾ ਧਾਮ ਵਿਕਾਸ ਟਰੱਸਟ ਪੰਜਾਬ ਦੇ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਭਾਜਪਾ ਵਪਾਰ ਸੰਘ ਜ਼ਿਲ੍ਹਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਪ੍ਰਧਾਨ ਵਿਨੇ ਸ਼ਰਮਾ ਤੇ ਪ੍ਰਦੇਸ਼ ਅਹੁਦੇਦਾਰ ਦੇਵ ਪਿ੍ਆ ਤਿਆਗੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਜੀਵ ...
ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬੰਦ ਪਏ ਗੇਟ ਨੂੰ ਖੁੱਲ੍ਹਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਯੂਨੀਵਰਸਿਟੀ ਪ੍ਰਬੰਧਕਾਂ ਖ਼ਿਲਾਫ਼ ਲੜੇ ਗਏ ਜਨਤਕ ਸੰਘਰਸ਼ ਵਿਚ ਦਰਜ ਹੋਏ ਫ਼ੌਜ਼ਦਾਰੀ ਮੁਕੱਦਮੇ ਵਿਚ ਫ਼ਰੀਦਕੋਟ ...
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਬਤੌਰ ਵਧੀਕ ਡਾਇਰੈਕਟਰ ਵਜੋਂ ਸੇਵਾ ਮੁਕਤ ਹੋਏ ਸ੍ਰੀ ਸੱਤ ਨਰਾਇਣ ਜਿਨ੍ਹਾਂ ਦਾ ਬੀਤੇ ਦਿਨੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਬੀਤੀ ਸ਼ਾਮ ਉਨ੍ਹਾਂ ਦੇ ਜੱਦੀ ...
ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਦਿਨ ਰਾਤ ਇਕ ਕਰ ਕੇ ਲੋਕਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨ ਲਈ ...
ਨੱਥੂਵਾਲਾ ਗਰਬੀ, 27 ਅਕਤੂਬਰ (ਸਾਧੂ ਰਾਮ ਲੰਗੇਆਣਾ)- ਡੇਂਗੂ ਤੋਂ ਬਚਣ ਵਾਸਤੇ ਇਸ ਸਬੰਧੀ ਪੂਰੀ ਜਾਣਕਾਰੀ ਦਾ ਹੋਣਾ ਤੇ ਸਾਵਧਾਨੀਆਂ ਅਪਣਾਉਣੀਆਂ ਬਹੁਤ ਜ਼ਰੂਰੀ ਹਨ | ਇਹ ਪ੍ਰਗਟਾਵਾ ਐੱਸ.ਐੱਚ.ਸੀ. ਭਲੂਰ ਦੇ ਇੰਚਾਰਜ ਡਾ. ਰਾਕੇਸ਼ ਅਰੋੜਾ (ਨੋਡਲ ਅਫ਼ਸਰ) ਨੇ ਡੇਂਗੂ ...
ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਦੇ ਕੌਂਸਲਰ ਸਰਬਜੀਤ ਕੌਰ ਰੋਡੇ ਪਤਨੀ ਸਮਾਜ ਸੇਵੀ ਹਰਜਿੰਦਰ ਸਿੰਘ ਰੋਡੇ ਵਲੋਂ ਵਾਰਡ ਨੂੰ ਵਿਕਾਸ ਪੱਖੋਂ ਨਮੂਨੇ ਦਾ ਬਣਾਉਣ ਲਈ ਕੰਮ ਜੰਗੀ ਪੱਧਰ 'ਤੇ ਜਾਰੀ ਹਨ | ਉਨ੍ਹਾਂ ਰੱਬ ਨਗਰ ਨੂੰ ਜਾਂਦੀ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਾਲਵੇ ਖੇਤਰ ਦੀ ਅਹਿਮ ਧਾਰਮਿਕ ਸ਼ਖਸੀਅਤ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਨਮਿੱਤ 29 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਵਿਧਾਇਕ ਡਾ. ਹਰਜੋਤ ਕਮਲ ਨੇ ਉੱਚੇਚੇ ਯਤਨ ਕਰਕੇ ...
ਬਾਘਾ ਪੁਰਾਣਾ, 27 ਅਕਤੂਬਰ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਗਲੇ ਵਰ੍ਹੇ ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਬਾਘਾ ਪੁਰਾਣਾ ਤੋਂ ਐਲਾਨੇ ਗਏ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਕ ਵਿਚ ਹਲਕੇ ਦੇ ਆਗੂਆਂ ...
ਕੋਟ ਈਸੇ ਖਾਂ, 27 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਭਾਰਤ ਦੀਆਂ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਅੱਜ ਦੀ ਨੌਜਵਾਨ ਪੀੜੀ ਜਿੱਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ਸੁਪਨੇ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਵਿਸ਼ਵ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਪ੍ਰਾ. ਲਿਮ. ਵਲੋਂ ਕੇਵਲ ਸਿੰਘ ਧਾਲੀਵਾਲ ਸਪੁੱਤਰ ਜਗਸੀਰ ਸਿੰਘ ਧਾਲੀਵਾਲ ਵਾਸੀ ਮੱਲ੍ਹੀਆਂ (ਮੋਗਾ) ਦਾ ਨਾਈਗਰਾ ਕਾਲਜ ...
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇਕ ਹੋਰ ਉਪਲਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਗੁਰਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX