ਤਾਜਾ ਖ਼ਬਰਾਂ


ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  39 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 1 hour ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 3 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 4 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  1 minute ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 7 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਫਿਰੋਜ਼ਪੁਰ

ਵਿਧਾਇਕਾ ਗਹਿਰੀ ਤੇ ਡਿਪਟੀ ਕਮਿਸ਼ਨਰ ਪਹੁੰਚੇ ਦਿੱਲੀ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਘਰ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਰੱਦ ਕਰਵਾਉਣ ਲਈ ਪਿਛਲੇ ਸਾਲ ਪੰਜਾਬ ਤੋਂ ਸ਼ੁਰੂ ਹੋ ਦਿੱਲੀ ਦੀਆਂ ਬਰੰੂਹਾਂ ਤੱਕ ਪਹੁੰਚੇ ਕਿਸਾਨ ਅੰਦੋਲਨ 'ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਪੰਜਾਬ ਕਾਂਗਰਸ ਸਰਕਾਰ ਵਲੋਂ ਬਾਂਹ ਫੜਨ 'ਤੇ ਅੱਜ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਘਰ ਪਹੁੰਚ ਜਿੱਥੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਉੱਥੇ ਗ਼ਮਗੀਨ ਮਾਹੌਲ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਸੰਬੰਧੀ ਨਿਯੁਕਤੀ ਪੱਤਰ ਵੀ ਸੌਂਪੇ ਅਤੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਉਨ੍ਹਾਂ ਦੇ ਦੁੱਖ 'ਚ ਸ਼ਰੀਕ ਹੈ ਤੇ ਹਰ ਸੰਭਵ ਮਦਦ ਕਰੇਗੀ ਤਾਂ ਜੋ ਪਰਿਵਾਰ ਨੂੰ ਆਰਥਿਕ ਤੰਗੀਆਂ ਤੁਰਸ਼ੀਆਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਸਾਨ ਮਾਰੂ ਕਾਨੂੰਨ ਰੱਦ ਕਰਵਾਉਣ ਵਾਲੇ ਚੱਲ ਰਹੇ ਸੰਘਰਸ਼ 'ਚ ਜਿੱਤ ਨਾ ਮਿਲ ਜਾਣ ਤੱਕ ਉਹ ਡਟ ਕੇ ਨਾਲ ਖੜ੍ਹੇ ਹਨ ਤੇ ਹਰ ਸੰਭਵ ਮਦਦ ਕਰਦੇ ਰਹਿਣਗੇ | ਸਾਦੇ ਸਮਾਗਮਾਂ ਦੌਰਾਨ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਲਾਕੇ ਦੇ ਸਿਰਕੱਢ ਆਗੂਆਂ ਨੂੰ ਨਾਲ ਲੈ ਪਿੰਡ ਬਾਲੇਵਾਲਾ ਅਤੇ ਸ਼ਕੂਰ ਵਿਖੇ ਸ਼ਹੀਦ ਕਿਸਾਨਾਂ ਦੇ ਘਰ ਪਹੁੰਚੇ ਤੇ ਅਫ਼ਸੋਸ ਜ਼ਾਹਿਰ ਕਰਨ ਸਮੇਂ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਤੇ ਗ਼ਮਗੀਨ ਮਾਹੌਲ 'ਚ ਨਿਯੁਕਤੀ ਪੱਤਰ ਸੌਂਪੇ | ਦੱਸਣਯੋਗ ਹੈ ਕਿ ਬੀਤੇ ਕੁਝ ਸਮਾਂ ਪਹਿਲਾਂ ਦਿੱਲੀ ਵਿਖੇ ਚੱਲਦੇ ਕਿਸਾਨੀ ਘੋਲ 'ਚ ਯੋਗਦਾਨ ਪਾਉਂਦੇ ਹੋਏ ਪਿੰਡ ਬਾਲੇ ਵਾਲਾ ਦੇ ਵਾਸੀ ਕਿਸਾਨ ਵਰਦੇਵ ਸਿੰਘ ਜਾਨ ਕੁਰਬਾਨ ਕਰ ਗਏ ਸਨ, ਦੇ ਬੇਟੇ ਬਲਜਿੰਦਰ ਸਿੰਘ ਨੂੰ ਅਤੇ ਪਿੰਡ ਸ਼ਕੂਰ ਦੇ ਵਾਸੀ ਸ਼ਹੀਦ ਕਿਸਾਨ ਗਮਦੂਰ ਸਿੰਘ ਦੀ ਪਤਨੀ ਰਣਦੀਪ ਕੌਰ ਨੂੰ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਲਾਭਪਾਤਰੀਆਂ ਨੂੰ ਤੁਰੰਤ ਨੌਕਰੀ ਜੁਆਇਨ ਕਰਨ ਲਈ ਪ੍ਰੇਰਦੇ ਹੋਏ ਕਿਹਾ ਕਿ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ ਹੈ, ਪਹਿਲਾਂ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਤੇ ਹੁਣ ਨੌਕਰੀ ਦੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦਾ ਪ੍ਰਵਿਸ਼ਨਲ ਸਮਾਂ ਪੂਰਾ ਹੋਣ 'ਤੇ ਪੱਕਾ ਕਰ ਦਿੱਤਾ ਜਾਵੇਗਾ | ਇਸ ਲਈ ਉਹ ਆਪਣੇ ਫ਼ਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ | ਸ਼ਹੀਦ ਕਿਸਾਨਾਂ ਦੇ ਪਰਿਵਾਰ ਦੀ ਬਾਂਹ ਫੜਨ 'ਤੇ ਇਕਬਾਲ ਸਿੰਘ ਸਰਪੰਚ ਪਿੰਡ ਸ਼ਕੂਰ ਅਤੇ ਅਮਰੀਕ ਸਿੰਘ ਸਰਪੰਚ ਬਾਲੇ ਵਾਲਾ ਨੇ ਪੰਜਾਬ ਕਾਂਗਰਸ ਸਰਕਾਰ ਅਤੇ ਵਿਧਾਇਕ ਸਤਿਕਾਰ ਕੌਰ ਗਹਿਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਨਿਭਾ ਸਭ ਨੂੰ ਮੋਹ ਲਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੇਰ ਸਿੰਘ ਗਹਿਰੀ, ਹਰਜਿੰਦਰ ਸਿੰਘ ਸੰਧੂ ਮਾਣੇਵਾਲਾ ਸਰਪੰਚ, ਬਾਬਾ ਦਲਜੀਤ ਸਿੰਘ ਮਮਦੋਟ ਉਪ ਪ੍ਰਧਾਨ ਨਗਰ ਪੰਚਾਇਤ, ਡਾ: ਪਵਨ ਸੋਲੰਕੀ ਪੀ.ਏ., ਮਲਕੀਤ ਸੋਨੀ ਆਦਿ ਨਾਲ ਸਨ |

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਚੋਣਾਂ ਨਾਲ ਸੰਬੰਧਿਤ ਹਲਕਾ ਪੱਧਰੀ ਸਵੀਪ ਮੇਲਾ ਕਰਵਾਇਆ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਨੀਤ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ...

ਪੂਰੀ ਖ਼ਬਰ »

ਅਨਾਜ ਮੰਡੀ ਕੁੱਲਗੜ੍ਹੀ ਵਿਖੇ ਲਿਫ਼ਟਿੰਗ ਦੀ ਚਾਲ ਬੇਹੱਦ ਸੁਸਤ

ਕੁੱਲਗੜ੍ਹੀ, 27 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਅਧੀਨ ਸਬ ਤੋਂ ਪੁਰਾਣੀ ਅਤੇ ਵੱਡੀ ਅਨਾਜ ਮੰਡੀ ਕੁੱਲਗੜ੍ਹੀ ਵਿਖੇ ਕਰੀਬ 1 ਲੱਖ 25 ਹਜ਼ਾਰ ਗੱਟਾ ਝੋਨਾ ਖ਼ਰੀਦ ਕੀਤਾ ਜਾ ਚੁੱਕਿਆ ਹੈ | ਪਨਗ੍ਰੇਨ ਏਜੰਸੀ ਦੇ ਖ਼ਰੀਦ ...

ਪੂਰੀ ਖ਼ਬਰ »

ਰੋਟਰੀ ਕਲੱਬ ਲਗਾਇਆ ਮਾਨਸਿਕ ਰੋਗਾਂ ਦਾ ਮੁਫ਼ਤ ਚੈੱਕਅਪ ਤੇ ਇਲਾਜ ਕੈਂਪ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੀਆਂ ਸਮਾਜ ਸੇਵੀ ਸੰਸਥਾਵਾਂ ਰੋਟਰੀ ਕਲੱਬ ਫ਼ਿਰੋਜ਼ਪੁਰ ਅਤੇ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਵਲੋਂ ਸਾਂਝੇ ਤੌਰ 'ਤੇ ਪ੍ਰਧਾਨ ਕਿਰਪਾਲ ਸਿੰਘ ਮੱਕੜ ਅਤੇ ਪ੍ਰਧਾਨ ਕਮਲ ਸ਼ਰਮਾ ਦੀ ਯੋਗ ਅਗਵਾਈ ਹੇਠ ਰੋਟਰੀ ...

ਪੂਰੀ ਖ਼ਬਰ »

ਡੀ.ਏ.ਪੀ. ਦੀ ਕਾਲਾਬਾਜ਼ਾਰੀ 'ਤੇ ਰੋਕ ਲਗਾਉਣ ਲਈ ਢੁਕਵੇਂ ਕਦਮ ਚੁੱਕੇ ਸਰਕਾਰ-ਯੂਥ ਆਗੂ ਮੋੜਾ ਸਿੰਘ ਅਣਜਾਣ

ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਹੋ ਰਹੀ ਡੀ.ਏ.ਪੀ. ਦੀ ਕਾਲ਼ਾ ਬਾਜ਼ਾਰੀ 'ਤੇ ਰੋਕ ਲਗਾਉਣ ਲਈ ਢੁਕਵੇਂ ਕਦਮ ਚੁੱਕਣ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਣਜਾਣ ਨੇ ਸੂਬਾ ਸਰਕਾਰ ਨੂੰ ...

ਪੂਰੀ ਖ਼ਬਰ »

ਲਛਮਣ ਸਿੰਘ ਮੱਲ੍ਹੀ ਸਾਬਕਾ ਸਰਪੰਚ ਨਮਿੱਤ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਆਰਿਫ਼ ਕੇ, 27 ਅਕਤੂਬਰ (ਬਲਬੀਰ ਸਿੰਘ ਜੋਸਨ)- ਪਿੰਡ ਸੁੱਧ ਸਿੰਘ ਵਾਲਾ ਦੇ ਨੰਬਰਦਾਰ ਕਾਬਲ ਸਿੰਘ ਮੱਲ੍ਹੀ ਦੇ ਵੱਡੇ ਭਰਾ ਤੇ ਇੰਦਰਜੀਤ ਸਿੰਘ ਮੱਲ੍ਹੀ ਗੁਰਵਿੰਦਰ ਸਿੰਘ ਮੱਲ੍ਹੀ ਦੇ ਪਿਤਾ ਸ: ਲਛਮਣ ਸਿੰਘ ਮੱਲ੍ਹੀ ਦੇ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ...

ਪੂਰੀ ਖ਼ਬਰ »

ਕਾਂਗਰਸ ਭੁੱਲੀ ਚੁਣਾਵੀਂ ਵਾਅਦਾ, ਨਹੀਂ ਕਰਵਾਈਆਂ ਪਰਲ ਕੰਪਨੀ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਰਕਮਾਂ ਵਾਪਸ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- 25-30 ਲੱਖ ਲੋਕਾਂ ਦਾ ਕਰੋੜਾਂ ਅਰਬਾਂ ਰੁਪਏ ਲੈ ਕੇ ਰਫ਼ੂ ਚੱਕਰ ਹੋਈ ਪਰਲ ਕੰਪਨੀ ਕੋਲ ਫਸੇ ਪੈਸਿਆਂ ਨੂੰ ਕਢਵਾਉਣ ਸੰਬੰਧੀ ਕਾਂਗਰਸ ਵਲੋਂ 2017 ਵਿਧਾਨ ਸਭਾ ਚੋਣਾਂ 'ਚ ਵਾਅਦਾ ਕੀਤਾ ਸੀ, ਪ੍ਰੰਤੂ ਪੰਜ ਸਾਲ ਪੂਰੇ ਹੋਣ ਨੂੰ ...

ਪੂਰੀ ਖ਼ਬਰ »

ਗੜੇਮਾਰੀ ਅਤੇ ਭਾਰੀ ਮੀਂਹ ਨੇ ਆੜ੍ਹਤੀਏ ਵੀ ਝੰਬੇ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਇਲਾਕੇ 'ਚ ਹੋਈ ਗੜੇਮਾਰੀ ਅਤੇ ਭਾਰੀ ਮੀਂਹ ਨੇ ਸਿਰਫ਼ ਕਿਸਾਨ ਹੀ ਨਹੀਂ ਆੜ੍ਹਤੀਏ ਵੀ ਝੰਬ ਦਿੱਤੇ ਹਨ, ਜਿਨ੍ਹਾਂ ਦਾ ਮੰਡੀਆਂ 'ਚ ਪਿਆ ਮਾਲ ਭਿੱਜਣ ਕਰਕੇ ਖ਼ਰਾਬ ਹੋਣ ਲੱਗਾ ਹੈ | ਖ਼ਰੀਦ ਏਜੰਸੀਆਂ ਮਾਲ ...

ਪੂਰੀ ਖ਼ਬਰ »

ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਤੁਰੰਤ ਦੇਵੇ ਸਰਕਾਰ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਕੁਦਰਤ ਦੀ ਕਰੋਪੀ ਨਾਲ ਹੋਈ ਗੜੇਮਾਰੀ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ 80 ਫੀਸਦੀ ਤੋਂ ਵੱਧ ਨੁਕਸਾਨੀ ਗਈ ਹੈ, ਜਿਸ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੇ ਬਰਸੀ ਸੰਬੰਧੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜ਼ੀਰਾ, 27 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਦੀ 32ਵੀਂ ਬਰਸੀ ਗੁਰਦੁਆਰਾ ਹਰਨਾਮਸਰ (ਨਾਨਕਸਰ) ਕੋਟ ਈਸੇ ਖ਼ਾਂ ਰੋਡ ਜ਼ੀਰਾ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਸਬੰਧੀ ਤਿਆਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਕਲੈਰੀਕਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਜਾਰੀ ਰੱਖਣ ਦਾ ਐਲਾਨ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੇ 19ਵੇਂ ਦਿਨ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਦਫ਼ਤਰਾਂ ਵਿਚ ਸਮੁੱਚਾ ਕੰਮਕਾਜ ਠੱਪ ਰਿਹਾ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਸਰਵੇਲੈਂਸ ਲਗਾਤਾਰ ਜਾਰੀ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਡੇਂਗੂ ਸੀਜ਼ਨ ਦੇ ਮੱਦੇਨਜ਼ਰ ਸਰਵੇਲੈਂਸ ਲਗਾਤਾਰ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪਡੀਮੋਲਜਿਸਟ ਡਾ: ਰਾਕੇਸ਼ਪਾਲ ਨੇ ...

ਪੂਰੀ ਖ਼ਬਰ »

ਆੜ੍ਹਤੀਆਂ ਦਾ ਦੁੱਖ... ਬਾਹਰਲੇ ਸ਼ੈਲਰਾਂ ਵਾਲਿਆਂ ਨੂੰ ਨਹੀਂ ਦਿੱਤੇ ਜਾ ਰਹੇ ਆਰ.ਓ. ਤੇ ਸਥਾਨਕ ਨਹੀਂ ਚੁੱਕ ਰਹੇ ਇਕ ਪਾਸਿਓਾ ਮਾਲ

ਖ਼ਰੀਦ ਏਜੰਸੀਆਂ ਵਲੋਂ ਮੰਡੀਆਂ 'ਚ ਆਏ ਪੱਕੇ ਅਤੇ ਸੁੱਕੇ ਝੋਨੇ ਨੂੰ ਖ਼ਰੀਦਣ ਉਪਰੰਤ ਆੜ੍ਹਤੀਆਂ ਵਲੋਂ ਮਾਲ ਤੋਲ ਬੋਰੀਆਂ 'ਚ ਭਰ ਦੇਣ ਦੇ ਬਾਵਜੂਦ ਸਥਾਨਕ ਸ਼ੈਲਰਾਂ ਵਾਲੇ ਸਮੂਹ ਝੋਨੇ ਦੀਆਂ ਬੋਰੀਆਂ ਇਕ ਪਾਸਿਓ ਨਹੀਂ ਚੁੱਕਦੇ, ਜੋ ਆੜ੍ਹਤੀਆ ਵਰਗ ਦਾ ਸਭ ਤੋਂ ਵੱਡਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਮਨਜ਼ੂਰ ਕਰਵਾਏ ਪੰਜਾਬ ਨਿਰਮਾਣ ਸਕੀਮ ਅਧੀਨ 2 ਕਰੋੜ 37 ਲੱਖ ਦੇ ਵਿਕਾਸ ਫ਼ੰਡ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਹਿਣੀ ਤੇ ਕਰਨੀ ਵਜੋਂ ਖਰਾ ਜਾਣੇ ਜਾਂਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਬਹੁਪੱਖੀ ਵਿਕਾਸ ਵਾਸਤੇ ਪੰਜਾਬ ਨਿਰਮਾਣ ਸਕੀਮ ਅਧੀਨ 2 ਕਰੋੜ 37 ਲੱਖ ਦੇ ਫ਼ੰਡ ਮਨਜ਼ੂਰ ਕਰਵਾਏ ...

ਪੂਰੀ ਖ਼ਬਰ »

ਬਲੈਰੋ ਕੈਂਪਰ ਗੱਡੀ ਦੀ ਫੇਟ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਖੋਸਾ ਦਲ ਸਿੰਘ, 27 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਬੀਤੀ ਸ਼ਾਮ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਫ਼ਿਰੋਜ਼ਪੁਰ ਪਾਸਿਉਂ ਜ਼ੀਰਾ ਜਾ ਰਹੀ ਇਕ ਤੇਜ਼ ਰਫ਼ਤਾਰ ਬਲੈਰੋ ਕੈਂਪਰ ਗੱਡੀ ਵਲੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ...

ਪੂਰੀ ਖ਼ਬਰ »

ਕੋਰੋਨਾ ਦੇ ਪੰਜ ਹੋਰ ਮਿਲੇ ਮਰੀਜ਼

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੰਜ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਸੰਬੰਧੀ ਬਲਾਕ, ਸਬ ਡਵੀਜ਼ਨਾਂ ਤੇ ਜ਼ਿਲ੍ਹਾ ਪੱਧਰਾਂ 'ਤੇ ਅੱਜ ਲੱਗਣਗੇ ਵਿਸ਼ੇਸ਼ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਅੱਜ ਤੋਂ 28 ਅਕਤੂਬਰ ਅਤੇ ਕੱਲ੍ਹ 29 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਦੇ ਨਾਲ-ਨਾਲ ਸਬ ਡਵੀਜ਼ਨਾਂ ਅਤੇ ...

ਪੂਰੀ ਖ਼ਬਰ »

ਸਰਕਾਰ ਗੜੇਮਾਰੀ ਨਾਲ ਨੁਕਸਾਨੀ ਝੋਨੇ ਦੀ ਫ਼ਸਲ ਦਾ 60 ਹਜ਼ਾਰ ਪ੍ਰਤੀ ਏਕੜ ਦੇਵੇ ਮੁਆਵਜ਼ਾ-ਸੰਧਾ

ਆਰਿਫ਼ ਕੇ, 27 ਅਕਤੂਬਰ (ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬੀਤੇ ਦਿਨੀਂ ਪਈ ਭਾਰੀ ਬਾਰਸ਼ ਤੇ ਗੜੇਮਾਰੀ ਨਾਲ ਕਿਸਾਨਾਂ ਦੇ ਖੇਤਾਂ 'ਚ ਖੜ੍ਹਾ ਝੋਨਾ, ਬਾਸਮਤੀ, ਹਰਾ ਚਾਰਾ ਤੇ ਸਬਜ਼ੀਆਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਸਰਕਾਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਦੀ ਹੱਲਾਸ਼ੇਰੀ ਨੇ ਪਾਰਟੀ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ- ਅਕਾਲੀ ਆਗੂ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਜਨਮੇਜਾ ਸਿੰਘ ਸੇਖੋਂ ਨੂੰ ਹਲਕਾ ਜ਼ੀਰਾ ਦੀ ਵਾਗਡੋਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ, ਕਿਉਂਕਿ ਜਨਮੇਜਾ ਸਿੰਘ ਸੇਖੋਂ ਵਰਗੇ ...

ਪੂਰੀ ਖ਼ਬਰ »

ਮਹਿਲਾ ਨਾਲ ਜਬਰ-ਜਨਾਹ ਕਰਨ ਵਾਲੇ 4 ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ

ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਖੇਤਰ ਅਧੀਨ ਆਉਂਦੇ ਪਿੰਡ ਛੀਨੇ ਵਾਲੇ ਝੁੱਗੇ (ਚਾਂਦੀ ਵਾਲਾ) ਵਿਖੇ ਇਕ ਮਹਿਲਾ ਨਾਲ 4 ਵਿਅਕਤੀਆਂ ਵਲੋਂ ਜਬਰ-ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਿੰਡ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਜੇਤੂ ਟੀਮ ਦਾ ਰੋਹਿਤ ਵੋਹਰਾ ਵਲੋਂ ਸਨਮਾਨ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਬੀਤੇ ਦਿਨੀਂ ਫ਼ਿਰੋਜ਼ਪੁਰ ਦੇ ਰੇਲਵੇ ਗਰਾਊਾਡ ਵਿਖੇ ਸਵ: ਸਤਪਾਲ ਸੱਤਾ ਦੀ ਯਾਦ ਵਿਚ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਦੀ ਜੇਤੂ ਹਾਕੇ ਵਾਲੇ ਵਾਰਡ ਨੰਬਰ 16 ਦੀ ਟੀਮ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ...

ਪੂਰੀ ਖ਼ਬਰ »

ਐੱਸ.ਕੇ. ਸਕੂਲ 'ਚ ਵਿਦਿਆਰਥੀਆਂ ਦਾ ਪ੍ਰਸ਼ਨ-ਉੱਤਰ ਮੁਕਾਬਲਾ

ਤਲਵੰਡੀ ਭਾਈ, 27 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਨਾਮਵਰ ਵਿੱਦਿਅਕ ਸੰਸਥਾ ਐੱਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਵਿਖੇ ਗੁਰੂ ਮਲਟੀ ਵਰਸਿਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਬਿਨਾਂ ਭੇਦਭਾਵ ਪੰਜਾਬੀਆਂ ਨੂੰ ਸਹੂਲਤਾਂ ਦੇਵੇਗੀ ਆਪ ਸਰਕਾਰ-ਆਸ਼ੂ ਬੰਗੜ

ਮਮਦੋਟ, 27 ਅਕਤੂਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਪੰਜਾਬ ਸਰਕਾਰ ਬਣਨ ਉਪਰੰਤ ਪੰਜਾਬੀਆਂ ਨੂੰ ਬਿਨਾਂ ਕਿਸੇ ਜਾਤੀ, ਭੇਦ-ਭਾਵ ਦੇ ਸਿਹਤ ਤੇ ਸਿੱਖਿਆ ਸਹੂਲਤਾਂ ਮੁਫ਼ਤ ਦੇਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਵਿਕਰਮ ਬਤਰਾ ਪਾਰਕ ਦਾ ਉਦਘਾਟਨ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਕੈਂਟ ਵਲੋਂ ਘੁਮਿਆਰ ਮੰਡੀ ਸਥਿਤ ਪਾਰਕ ਦਾ ਉਦਘਾਟਨ ਕਰਦੇ ਹੋਏ ਇਸ ਦਾ ਨਾਮ ਕੈਪਟਨ ਬਿਕਰਮ ਬਤਰਾ ਪਾਰਕ ਰੱਖਿਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਬਿ੍ਗੇਡੀਅਰ ਵਿਗਨੇਸ਼ ਮੋਹੰਤੀ ...

ਪੂਰੀ ਖ਼ਬਰ »

ਉੱਘੇ ਖੇਤੀਬਾੜੀ ਸੰਦ ਸਨਅਤਕਾਰ ਪਿਆਰਾ ਸਿੰਘ ਘੜਿਆਲ ਨੂੰ ਭੋਗ ਮੌਕੇ ਸ਼ਰਧਾਂਜਲੀਆਂ

ਤਲਵੰਡੀ ਭਾਈ, 27 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਉੱਘੇ ਖੇਤੀਬਾੜੀ ਸੰਦ ਸਨਅਤਕਾਰ ਅਤੇ ਸੁਪਰ ਨਿਊ ਪੰਜਾਬ ਇੰਜੀਨੀਅਰਿੰਗ ਵਰਕਸ ਤਲਵੰਡੀ ਭਾਈ ਮਾਲਕ ਸ: ਪਿਆਰਾ ਸਿੰਘ ਘੜਿਆਲ ਨਮਿਤ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ, ਜਿਸ ਉਪਰੰਤ ...

ਪੂਰੀ ਖ਼ਬਰ »

ਸੜਕ 'ਚ ਧਸਿਆ ਤੇਲ ਦੇ ਨਾਲ ਭਰਿਆ ਟੈਂਕਰ

ਗੁਰੂਹਰਸਹਾਏ, 27 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਗੁੱਦੜ ਢੰਡੀ ਰੋਡ ਜਿਸ ਨੂੰ ਪਿਛਲੇ ਕਈ ਮਹੀਨਿਆਂ ਤੋਂ ਪੱਟਿਆ ਹੋਇਆ ਹੈ ਅਤੇ ਉਦੋਂ ਤੋਂ ਹੀ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਦੌਰਾਨ ਐੱਚ.ਪੀ ...

ਪੂਰੀ ਖ਼ਬਰ »

100 ਤੋਂ ਵੱਧ ਸਹਿਕਾਰੀ ਸਭਾਵਾਂ ਕੋਲ 1856 ਤੇ ਪ੍ਰਾਈਵੇਟ ਫ਼ਰਮਾਂ ਕੋਲ 4100 ਦੇ ਕਰੀਬ ਡੀ.ਏ.ਪੀ ਖਾਦਾਂ ਦੇ ਬੈਗ ਹਨ ਉਪਲਬਧ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ 100 ਤੋਂ ਵੱਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX