ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਖੰਨਾ / ਸਮਰਾਲਾ

ਡੇਹਲੋਂ ਨੇੜੇ ਸੜਕ ਹਾਦਸੇ 'ਚ ਗਰੀਬ ਪਰਿਵਾਰਾਂ ਦੇ ਦੋ ਬੱਚਿਆਂ ਦੀ ਮੌਤ

ਡੇਹਲੋਂ, 27 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਅੱਜ ਸਵੇਰੇ ਕਰੀਬ 8.30 ਵਜੇ ਡੇਹਲੋਂ ਨੇੜੇ ਲੁਧਿਆਣਾ-ਮਾਲੇਰਕੋਟਲਾ ਸੜਕ ਸਥਿਤ ਪਿੰਡ ਗੋਪਾਲਪੁਰ ਵਿਖੇ ਦੋ ਕਾਰਾਂ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਸੜਕ ਦੇ ਫੁੱਟਪਾਥ 'ਤੇ ਸੜਕ ਪਾਰ ਕਰਨ ਲਈ ਖੜੇ ਮਜ਼ਦੂਰ ਪਰਿਵਾਰ ਦੇ ਦੋ ਬੱਚਿਆਂ (13 ਸਾਲ ਤੇ 16 ਸਾਲ) ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋਵਾਂ ਕਾਰਾਂ ਵਿਚ ਸਵਾਰ ਬਿਲਕੁਲ ਠੀਕ ਦੱਸੇ ਜਾ ਰਹੇ ਹਨ ¢ ਮੌਕੇ ਤੋਂ ਜਾਣਕਾਰੀ ਅਨੁਸਾਰ ਕਿ ਨਾਭੇ ਤੋਂ ਇਕ ਮਰੂਤੀ ਬਰੇਜ਼ਾ ਕਾਰ ਨੰਬਰ ਪੀ. ਬੀ. 11 ਸੀ. ਐਨ. 1101 ਰਾਹੀਂ ਕਾਰ ਚਾਲਕ ਨੌਜਵਾਨ ਆਪਣੀ ਭੈਣ ਨੂੰ ਨਾਲ ਲੈ ਕੇ ਲੁਧਿਆਣਾ ਵੱਲ ਆਈਲੈਟਸ ਦਾ ਪੇਪਰ ਦਿਵਾਉਣ ਜਾ ਰਹੇ ਸਨ, ਕਿ ਜਦੋਂ ਉਹ ਪਿੰਡ ਗੋਪਾਲਪੁਰ ਆਏ ਤਾਂ ਸੜਕ 'ਤੇ ਖੜੇ ਪਾਣੀ ਕਾਰਨ ਕਾਰ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਤੇ ਕਾਰ ਫੁੱਟਪਾਥ 'ਤੇ ਚੜਕੇ ਦੂਸਰੇ ਪਾਸੇ ਡੇਹਲੋਂ ਵਲੋਂ ਆ ਰਹੀ ਇਕ ਜ਼ੈਨ ਕਾਰ ਨੰਬਰ ਪੀ. ਬੀ. 39 ਸੀ. 4172 ਨਾਲ ਜਾ ਟਕਰਾਈ ¢ ਅੱਖੀ ਦੇਖਣ ਵਾਲਿਆਂ ਨੇ ਦੱਸਿਆ ਕਿ ਹਾਦਸਾ ਐਨਾ ਦਰਦਨਾਕ ਸੀ, ਕਿ ਦੋਵੇਂ ਕਾਰਾਂ ਦੀ ਭਿਆਨਕ ਟੱਕਰ ਤੋਂ ਪਹਿਲਾਂ ਸੜਕ ਪਾਰ ਕਰਨ ਲਈ ਫੁੱਟਪਾਥ 'ਤੇ ਬੋਤਲਾਂ ਤੇ ਕਾਗ਼ਜ਼ ਚੁੱਗਕੇ ਗੁਜ਼ਾਰਾ ਕਰਨ ਵਾਲੇ ਗਰੀਬ ਮਜ਼ਦੂਰ ਪਰਿਵਾਰਾਂ ਦੇ ਦੋ ਬੱਚੇ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ ¢ ਮਿ੍ਤਕਾਂ ਦੀ ਪਛਾਣ ਮਿਠਨ ਕੁਮਾਰ (13 ਸਾਲ) ਪੁੱਤਰ ਅਜੇ ਪਾਸਵਾਨ, ਮਨਜੀਤ ਕੁਮਾਰ ਪੁੱਤਰ ਮਨੋਜ ਪਾਸਵਾਨ (16 ਸਾਲ) ਵਾਸੀ ਨੇੜੇ ਰੇਲਵੇ ਸਟੇਸ਼ਨ ਕਿਲਾ ਰਾਏਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਇਹ ਦੋਵੇਂ ਬੱਚੇ ਅੱਜ ਸਵੇਰੇ 6.30 ਵਜੇ ਘਰੋਂ ਖਾਲੀ ਬੋਤਲਾਂ, ਕਾਗ਼ਜ਼ ਤੇ ਹੋਰ ਕਬਾੜ ਇਕੱਠਾ ਕਰਨ ਆਏ ਹੋਏ ਸਨ, ਜੋ ਸਦਾ ਲਈ ਮੌਤ ਦੇ ਮੂੰਹ ਵਿਚ ਚਲੇ ਗਏ | ਡੇਹਲੋਂ ਪੁਲਿਸ ਵਲੋਂ ਮੌਕੇ 'ਤੇ ਜਾ ਕੇ ਦੋਵਾਂ ਕਾਰਾਂ ਨੂੰ ਸਾਈਡ ਕਰਕੇ ਟ੍ਰੈਫ਼ਿਕ ਚਾਲੂ ਕੀਤਾ ਗਿਆ |
108 ਐਂਬੂਲੈਂਸ ਵਲੋਂ ਦੇਰੀ ਵੀ ਬਣੀ ਇਕ ਬੱਚੇ ਦੀ ਮੌਤ ਦਾ ਕਾਰਨ
ਡੇਹਲੋਂ ਨੇੜੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਇਕ ਬੱਚੇ ਨੂੰ ਜਦੋਂ ਸਿਵਲ ਹਸਪਤਾਲ ਡੇਹਲੋਂ ਲਿਆਂਦਾ ਗਿਆ ਤਾਂ ਉਸ ਦੀਆਂ ਸੱਟਾਂ ਨੂੰ ਦੇਖਦਿਆਂ ਸਿਵਲ ਹਸਪਤਾਲ ਵਲੋਂ ਲੁਧਿਆਣਾ ਰੈਫ਼ਰ ਕਰ ਦਿੱਤਾ, ਪਰ ਜ਼ਖ਼ਮੀ ਬੱਚੇ ਨੂੰ ਲੈ ਜਾਣ ਲਈ 108 ਐਂਬੂਲੈਂਸ ਡੇਹਲੋਂ ਸਿਵਲ ਹਸਪਤਾਲ ਖੜੀ ਹੋਣ ਦੇ ਬਾਵਜੂਦ ਚੱਲਣ ਵਿਚ ਹੋਈ ਦੇਰੀ ਕਾਰਨ ਬੱਚੇ ਦੀ ਮੌਤ ਹੋ ਗਈ, ਕਿਉਂਕਿ ਲੰਮੀ ਮਸ਼ੱਕਤ ਬਾਅਦ ਐਂਬੂਲੈਂਸ ਲੁਧਿਆਣਾ ਨੂੰ ਰਵਾਨਾ ਹੋ ਸਕੀ ¢ ਐਂਬੂਲੈਂਸ ਵਾਲਿਆਂ ਵਲੋਂ ਇਹ ਕਹਿਕੇ ਦੇਰੀ ਕੀਤੀ ਗਈ ਕਿ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਖ਼ਮੀ ਨਾਲ ਵਾਰਿਸ ਹੋਣਾ ਜਰੂਰੀ ਹੈ, ਤੇ ਹੈੱਡਕੁਆਟਰ ਤੋਂ ਹੁਕਮ ਮਿਲਣ ਬਾਅਦ ਹੀ ਐਂਬੂਲੈਂਸ ਚੱਲ ਸਕਦੀ ਹੈ |

ਇਕੋਲਾਹਾ ਕੇਂਦਰੀ ਦੀ ਅਗਵਾਈ ਹੇਠ ਚੱਲ ਰਿਹਾ 'ਪੱਕਾ ਮੋਰਚਾ' ਅੱਜ 32ਵੇਂ ਦਿਨ ਵੀ ਜਾਰੀ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਕਾਲੇ ਕਾਨੂੰਨਾਂ ਦੇ ਖਿਲਾਫ ਜਿੱਥੇ ਪਿਛਲੇ ਇਕ ਸਾਲ ਤੋਂ ਕਿਸਾਨਾਂ ਨੂੰ ਅਪਣੀ ਜ਼ਮੀਨ, ਖੇਤੀਬਾੜੀ, ਫ਼ਸਲਾਂ ਆਦਿ ਨੂੰ ਬਚਾਉਣ ਲਈ ਇਹ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ...

ਪੂਰੀ ਖ਼ਬਰ »

ਪੁਲਿਸ ਚੌਂਕੀ ਕੋਟਾਂ ਨੇ 10 ਸਾਲਾਂ ਤੋਂ ਭਗੌੜੀ ਔਰਤ ਨੂੰ ਕੀਤਾ ਕਾਬੂ

ਬੀਜਾ, 27 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਂਕੀ ਕੋਟ ਦੇ ਇੰਚਾਰਜ ਸਬ-ਇੰਸਪੈਕਟਰ ਚਰਨਜੀਤ ਸਿੰਘ ਵਲੋਂ 10 ਸਾਲਾਂ ਤੋਂ ਇਕ ਔਰਤ ਜੀਤੋ ਉਰਫ਼ ਭੋਜਨੋਂ ਪਤਨੀ ਰਣਜੀਤ ਸਿੰਘ ਨੂੰ ਕਾਬੂ ਕਰ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਾਲੇ ਦਾ ਪਾਈਪ ਲੀਕ ਹੋਣ ਨਾਲ ਕਿਸਾਨ ਦੀ ਦੋ ਏਕੜ ਝੋਨੇ ਦੀ ਫ਼ਸਲ ਬਰਬਾਦ

ਈਸੜੂ, 27 ਅਕਤੂਬਰ (ਬਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜਗਦੇਵ ਸਿੰਘ ਨਸਰਾਲੀ ਨੇ ਦੱਸਿਆ ਕਿ ਖੰਨਾ ਸ਼ਹਿਰ ਤੋਂ ਆਉਂਦਾ ਗੰਦਾ ਨਾਲਾ ਜੋ ਕਿ ਪਿੰਡ ਨਸਰਾਲੀ ਦੇ ਖੇਤਾਂ ਵਿਚੋਂ ਲੰਘ ਰਿਹਾ ਹੈ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ, ਯੂ. ਪੀ. ਤੇ ਹੋਰਨਾਂ ਰਾਜਾਂ ਵਿਚੋਂ ਏ. ਟੀ. ਐੱਮ. ਮਸ਼ੀਨਾਂ ਰਾਹੀਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ 3 ਕਾਬੂ

ਖੰਨਾ, 27 ਅਕਤੂਬਰ (ਮਨਜੀਤ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਮਾਡਰਨ ਅਤੇ ਟੈਕਨੀਕਲ ਤਰੀਕੇ ਨਾਲ ਏ.ਟੀ. ਐਮ. ਦਾ ਡਾਟਾ ਚੋਰੀ ਕਰ ਕੇ ਏ.ਟੀ. ਐੱਮ. ਕਾਰਡ ਦੇ ਪਾਸਵਰਡ ਬਦਲ ਦੇ ਪੰਜਾਬ, ਹਰਿਆਣਾ, ਯੂ. ਪੀ. ਤੇ ਹੋਰਨਾਂ ਸਟੇਟਾਂ ਵਿਚ ਭੋਲੇ ਭਾਲੇ ਲੋਕਾਂ ਦੇ ਬੈਂਕ ਖਾਤਿਆਂ ...

ਪੂਰੀ ਖ਼ਬਰ »

ਇੰਜੀ. ਗਿਆਸਪੁਰਾ ਵਲੋਂ ਮਲੌਦ ਵਿਖੇ ਡੋਰ-ਟੂ-ਡੋਰ ਪ੍ਰਚਾਰ

ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਇੰਚਾਰਜ ਅਤੇ ਹੋਂਦ ਚਿੱਲੜ ਕਾਂਡ ਦੇ ਖੋਜ-ਕਰਤਾ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕਸਬਾ ਮਲੌਦ ਵਿਖੇ ਪਾਰਟੀ ਦੇ ਹੱਕ ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

-ਦੀ ਮੁਕੰਦਪੁਰ ਬਹੁਮੰਤਵੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ-

ਜੰਗਬਹਾਦਰ ਸਿੰਘ ਮੁਕੰਦਪੁਰ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ

ਡੇਹਲੋ, 27 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਦੋ ਪਿੰਡਾਂ ਮੁਕੰਦਪੁਰ ਤੇ ਢੋਡੇ ਦੀ ਸਾਂਝੀ ਦੀ ਮੁਕੰਦਪੁਰ ਬਹੁਮੰਤਵੀ ਖੇਤੀਬਾੜੀ ਸਰਵਿਸ ਸਭਾ ਲਿਮ: ਦੇ ਨਵੇਂ ਚੁਣੇ ਮੈਂਬਰਾਂ ਵਲੋਂ ਪ੍ਰਧਾਨ ਦੀ ਚੋਣ ਸਹਿਕਾਰਤਾ ਦੇ ਨਿਯਮਾਂ ਅਨੁਸਾਰ ਕੀਤੀ ਗਈ, ਜਿਸ ਦੌਰਾਨ ਕੁੱਲ 11 ...

ਪੂਰੀ ਖ਼ਬਰ »

5 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ, 27 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਥਾਣਾ ਅਧੀਨ ਪੈਂਦੀ ਚੌਂਕੀ ਸ਼ੇਰਪੁਰ ਦੇ ਇੰਚਾਰਜ ਜਗਜੀਤ ਸਿੰਘ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 5 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ | ਚੌਂਕੀ ਇੰਚਾਰਜ ਜਗਜੀਤ ਸਿੰਘ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਚੋਣਾਂ 'ਚ ਅਕਾਲੀ ਉਮੀਦਵਾਰ ਗੁਰਦੇਵ ਛੌੜੀਆਂ ਜੇਤੂ ਚੋਣਾਂ 'ਚ ਬੌਖਲਾਈ ਕਾਂਗਰਸ ਨੇ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ : ਢਿੱਲੋਂ

ਮਾਛੀਵਾੜਾ ਸਾਹਿਬ, 27 ਅਕਤੂਬਰ (ਸੁਖਵੰਤ ਸਿੰਘ ਗਿੱਲ)-ਜ਼ਿਲ੍ਹਾ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਦੀਆਂ ਚੋਣਾਂ ਦੌਰਾਨ ਮਾਛੀਵਾੜਾ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਦੇਵ ਸਿੰਘ ਛੌੜੀਆਂ 9 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ | ਮਿਲਕ ਪਲਾਂਟ ਦੀਆਂ ...

ਪੂਰੀ ਖ਼ਬਰ »

ਡਾਲਸੀ ਨੇ 3 ਸੋਨੇ, 1 ਚਾਂਦੀ ਤੇ 1 ਕਾਂਸੇ ਦਾ ਅਤੇ ਸਾਕੇਤ 1 ਸੋਨਾ, 4 ਚਾਂਦੀ ਦੇ ਤਗਮੇ ਜਿੱਤੇ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਮਾਡਰਨ ਸੀ. ਸੈਕ. ਸਕੂਲ ਖੰਨਾ ਵਿਚ ਜ਼ਿਲ੍ਹਾ ਪੱਧਰ 'ਤੇ ਜਿਮਨਾਸਟਿਕ ਟੂਰਨਾਮੈਂਟ 22 ਤੇ 23 ਅਕਤੂਬਰ ਨੂੰ ਕਰਵਾਏ ਗਏ | ਜਿਸ ਵਿਚ ਲਾਲਾ ਸਰਕਾਰੂ ਮਲ ਸਰਵਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਰ, ਖੰਨਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਖੰਨਾ ਨੇ ਚਲਾਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਨਗਰ ਕੌਂਸਲ ਖੰਨਾ ਅਤੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਵਿਚ ਜੀ. ਟੀ. ਰੋਡ 'ਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ¢ ਇਸ ਮੌਕੇ ਨਗਰ ਕੌਂਸਲ ਖੰਨਾ ਦੇ ਤਹਿ ਬਾਜ਼ਾਰੀ ...

ਪੂਰੀ ਖ਼ਬਰ »

ਟਰਾਲੇ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਕੁਹਾੜਾ, 27 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਵਲੋਂ ਟਰਾਲੇ ਦੀ ਲਪੇਟ ਚ ਆਉਣ ਨਾਲ ਵਿਅਕਤੀ ਦੀ ਹੋਈ ਮੌਤ ਤਹਿਤ ਟਰਾਲੇ ਦੇ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਖੰਨਾ ਵਿਧਾਨ ਸਭਾ ਤੋਂ ਅਕਾਲੀ ਟਿਕਟ ਮਿਲਣ 'ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਅਕਾਲੀ ਦਲ ਬਾਦਲ ਦੀ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਖੰਨਾ ਵਿਧਾਨ ਸਭਾ ਹਲਕੇ ਤੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ...

ਪੂਰੀ ਖ਼ਬਰ »

ਪਾਣੀ ਦੇ ਕੁਦਰਤੀ ਸੋਮੇ ਨੂੰ ਬਚਾਉਣ ਲਈ ਗੰਨੇ ਦੀ ਫ਼ਸਲ ਬੀਜਣ ਦੀ ਲੋੜ- ਵੀ. ਪੀ. ਕੇਨ ਸੁਧੀਰ ਕੁਮਾਰ

ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਝੋਨੇ ਦੀ ਫ਼ਸਲ ਬੀਜਣ ਕਾਰਣ ਪੰਜਾਬ ਦੇ ਕੁਦਰਤੀ ਸੋਮੇ ਪਾਣੀ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਪਾਣੀ ਦਾ ਪੱਧਰ ਬਹੁਤ ਨੀਵਾਂ ਹੋ ਗਿਆ, ਉੱਥੇ ਝੋਨੇ ਦੀ ਫ਼ਸਲ ਦੀ ਫ਼ਸਲ ਕਾਰਣ ਕਿਸਾਨਾਂ ਦੀ ਮੰਡੀਆਂ ਵਿਚ ...

ਪੂਰੀ ਖ਼ਬਰ »

ਯਾਦੂ ਦੀ ਪਤਨੀ ਨੂੰ ਟਿਕਟ ਮਿਲਣ ਨਾਲ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਲੇਲ੍ਹ, ਮਿੰਟਾ, ਕਾਹਲੋਂ

ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਕੋਰ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਖੰਨਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬਣਾਉਣ ਤੇ ਕਸਬਾ ਬੀਜਾ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ¢ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸਿੰਘ ਸਭਾ 'ਚ ਵਿਸ਼ੇਸ਼ ਗੁਰਮਤਿ ਸਮਾਗਮ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੰਨਾ ਵਿਖੇ ਕਰਵਾਏ ਜਾ ਰਹੇ ਹਨ | ਇਹ ਲੜੀਵਾਰ ਸਮਾਗਮ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰੀਖਿਆਰਥੀਆਂ ਦੀ ਸਰਟੀਫਿਕੇਟ ਲਈ ਅਲੱਗ ਪੈਸੇ ਲੈ ਕੇ ਲੁੱਟ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ 2021-22 ਸੈਸ਼ਨ ਲਈ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਪ੍ਰੀਖਿਆਰਥੀਆਂ ਤੋਂ ਪੇਪਰਾਂ ਦੀ ਸਾਲਾਨਾ ਫ਼ੀਸ ਦੇ ਨਾਲ ਸਰਟੀਫਿਕੇਟ ਲਈ ਅਲੱਗ ਤੋਂ ਫ਼ੀਸ ਮੰਗ ਰਿਹਾ ਹੈ ¢ ਜਦੋਂਕਿ ਹੁਣ ਤੱਕ ਕਦੇ ...

ਪੂਰੀ ਖ਼ਬਰ »

ਗੁਪਤਾ ਨੇ ਆਪਣੀ ਧੀ ਦੀ ਯਾਦ ਵਿਚ ਵਿਦਿਆਰਥੀਆਂ ਨੂੰ 111 ਫਲਦਾਰ ਬੂਟੇ ਵੰਡੇ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀ. ਸੈਕ. ਸਕੂਲ ਲਲਹੇੜੀ ਖੰਨਾ ਵਿਖੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ੂ ਜਾਗਰੂਕ ਕੀਤਾ ਗਿਆ | ਇਸ ਮੌਕੇ ਸੇਵਾ ਮੁਕਤ ਜੁਆਇੰਟ ਡਾਇਰੈਕਟਰ ਡਾ. ਵਿਨੋਦ ਗੁਪਤਾ ਨੇ ...

ਪੂਰੀ ਖ਼ਬਰ »

ਮਿਲਕ ਪਲਾਂਟ ਲੁਧਿਆਣਾ ਦੀ ਚੋਣ 'ਚ ਜੇਤੂ ਮੇਜਰ ਸਿੰਘ ਘੁੰਗਰਾਣਾ ਦਾ ਸਨਮਾਨ

ਅਹਿਮਦਗੜ੍ਹ, 27 ਅਕਤੂਬਰ (ਪੁਰੀ)-ਲੁਧਿਆਣਾ ਮਿਲਕ ਪਲਾਂਟ ਦੇ ਹਲਕਾ ਪੱਖੋਵਾਲ ਜ਼ੋਨ ਤੋਂ ਜੇਤੂ ਪਹਿਲਵਾਨ ਮੇਜਰ ਸਿੰਘ ਘੁੰਗਰਾਣਾ ਦਾ ਕਾਂਗਰਸੀ ਆਗੂਆਂ ਨੇ ਸਨਮਾਨ ਕੀਤਾ | ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਹਲਕਾ ਦਾਖਾ ਦੇ ...

ਪੂਰੀ ਖ਼ਬਰ »

ਡਰਾਮੇਬਾਜ਼ੀ ਛੱਡ ਵਾਅਦੇ ਪੂਰੇ ਕਰਨ 'ਤੇ ਧਿਆਨ ਦੇਵੇ ਕਾਂਗਰਸ- ਨਿੰਮਾ, ਲਾਲੀ

ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ ਅਤੇ ਸੁਖਜੀਤ ਸਿੰਘ ਲਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਆਏ ਦਿਨ ਪੰਜਾਬ ਵਿਚ ਨਵੇਂ ਨਵੇਂ ਡਰਾਮੇ ਕਰਕੇ ਲੋਕਾਂ ਨੂੰ ਭਰਮਾਉਣ ਦੀ ਬਜਾਏ ਚੋਣਾਂ ਤੋਂ ...

ਪੂਰੀ ਖ਼ਬਰ »

ਐੱਮ. ਏ. ਪੋਲੀਟਿਕਲ ਸਾਇੰਸ ਵਿਚ ਏ. ਐੱਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ. ਏ. ਪਲੀਟੀਕਲ ਸਾਇੰਸ ਦੇ ਚੌਥੇ ਸਮੈਸਟਰ ਵਿਚ ਏ. ਐੱਸ. ਕਾਲਜ ਖੰਨਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਜੀਵਨਜੋਤ ਕੌਰ ਨੇ 84.18 ਪ੍ਰਤੀਸ਼ਤ ਅੰਕ ਲੈ ...

ਪੂਰੀ ਖ਼ਬਰ »

ਮਦਨੀਪੁਰ 'ਚ ਇੰਜ: ਬੋਪਾਰਾਏ ਤੇ ਡਾ: ਬੀਜਾ ਦਾ ਕੀਤਾ ਸਨਮਾਨ

ਮਲੌਦ, 27 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਦਨੀਪੁਰ ਵਿਖੇ ਐੱਸ. ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਨਗਰ ਨਿਵਾਸੀਆਂ ਨੇ ਇੰਜ: ਜਗਦੇਵ ਸਿੰਘ ਬੋਪਾਰਾਏ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਡਾ: ...

ਪੂਰੀ ਖ਼ਬਰ »

ਪੰਜਾਬ ਟਰੱਕ ਏਕਤਾ ਵਲੋਂ ਰਜਿੰਦਰ ਸਿੰਘ ਰਾਜੂ ਦਾ ਸਨਮਾਨ

ਮਲੌਦ, 27 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਯੂਥ ਆਗੂ ਰਜਿੰਦਰ ਸਿੰਘ ਰਾਜੂ ਥਿੰਦ ਰਾਮਗੜ੍ਹ ਸਰਦਾਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ...

ਪੂਰੀ ਖ਼ਬਰ »

ਮਲੌਦ 'ਚ ਲੋਕ ਸੁਵਿਧਾ ਕੈਂਪ ਲਗਾਇਆ

ਮਲੌਦ, 27 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੀ ਤਰਫ਼ੋਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਮੁਹਿੰਮ ਤਹਿਤ ਅੱਜ ਕਮਿਊਨਿਟੀ ਸੈਂਟਰ ਮਲੌਦ ਵਿਖੇ ਵੱਖ-ਵੱਖ ਵਿਭਾਗਾਂ ਨਗਰ ਪੰਚਾਇਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ...

ਪੂਰੀ ਖ਼ਬਰ »

ਏ.ਐੱਸ.ਕਾਲਜ ਫ਼ਾਰ ਵਿਮੈਨ ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ.ਏ. ਹਿੰਦੀ ਚੌਥਾ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚ ਏ.ਐੱਸ.ਕਾਲਜ ਫ਼ਾਰ ਵਿਮੈਨ ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਅੰਜੂ ਸ਼ਰਮਾ ਨੇ ...

ਪੂਰੀ ਖ਼ਬਰ »

ਕੀਰਤਨ ਦਰਬਾਰ ਵਿਚ ਚੰਨੀ ਵਲੋਂ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਸਾਹਿਬ, ਕਿ੍ਸ਼ਨਾ ਨਗਰ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਵਾਰਡ ਨੰ. 16, 17 ਤੇ 18 ਦੇ ਇਲਾਕਾ ਨਿਵਾਸੀਆਂ ਲਈ ਬਿਜਲੀ ਬਕਾਇਆ ਰਾਸ਼ੀ ਮੁਆਫ਼ੀ ਸੰਬੰਧੀ ਕੈਂਪ ਲਾਏ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੂਬੇ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿਸੇ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਵਲੋਂ ਪਿੰਡ ਬਰਧਾਲ਼ਾਂ ਵਿਖੇ ਬਕਾਇਆ ਮੁਆਫ਼ੀ ਸੰਬੰਧੀ ਕੈਂਪ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਬਰਧਾਲ਼ਾਂ ਵਿਖੇ ਐੱਸ.ਡੀ.ਓ. ਚਾਵਾ ਇੰਜੀਨੀਅਰ ਜਗਪਾਲ ਸਿੰਘ ਦੀ ਯੋਗ ਅਗਵਾਈ ਵਿਚ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਬਿਜਲੀ ਬਿਲ ਬਕਾਇਆ ਮੁਆਫ਼ੀ ਸਬੰਧੀ ਕੈਂਪ ਲਗਾਇਆ ਗਿਆ ¢ ਜੇ.ਈ.ਈ ਤਰਸੇਮ ਸਿੰਘ, ਜੇ.ਈ. ਦਵਿੰਦਰ ...

ਪੂਰੀ ਖ਼ਬਰ »

ਪੰਜਾਬ ਅਤੇ ਕੇਂਦਰ ਸਰਕਾਰ ਗੜੇਮਾਰੀ ਨਾਲ ਝੋਨੇ ਤੇ ਆਲੂਆਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ- ਮਾਂਗਟ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਬੀਤੇ ਦਿਨ ਹੋਈ ਬੇਮੌਸਮੀ ਬਰਸਾਤ, ਤੇਜ਼ ਹਵਾ ਤੇ ਗੜੇਮਾਰੀ ਨਾਲ ਝੋਨੇ ਤੇ ਆਲੂਆਂ ਦੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ¢ ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਨੂੰ ਇਕ ਹੋਰ ਨਵੀਂ ਮੁਸ਼ਕਿਲ ਵਿਚ ਪਾ ਦਿੱਤਾ ਹੈ | ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ ਖੇਡ ਮੇਲੇ ਦਾ ਪੋਸਟਰ ਜਾਰੀ

ਸਰਾਭਾ/ਸੁਧਾਰ, 27 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਉਨ੍ਹਾਂ ਦੀ 106ਵੀਂ ਬਰਸੀ ਮੌਕੇ ਐੱਸ.ਕੇ.ਐੱਸ. ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਟਰੱਸਟ ਦੇ ਸਹਿਯੋਗ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਵਿਖੇ ਮਨਾਇਆ ਸੰਯੁਕਤ ਰਾਸ਼ਟਰ ਦਿਵਸ, ਬੱਚਿਆਂ ਨੇ ਜਿੱਤੇ ਪੁਰਸਕਾਰ

ਖੰਨਾ, 27 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਇੱਕ ਰੋਜ਼ਾ ਮੌਕ ਮਾਡਲ ਸੰਯੁਕਤ ਰਾਸ਼ਟਰ ਦਾ ਆਨਲਾਈਨ ਕਾਨਫਰੰਸ ਕੀਤੀ ਗਈ | ਇਸ ਕਾਨਫਰੰਸ ਵਿਚ ਸਕੂਲ ਦੇ ਸੱਤਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ 33 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX