ਤਾਜਾ ਖ਼ਬਰਾਂ


ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  10 minutes ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  15 minutes ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 3 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਸੰਪਾਦਕੀ

ਜਾਰੀ ਹੈ ਕਾਂਗਰਸੀ ਨਾਟਕ

ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਇਕ ਸਿਆਣੇ ਅਤੇ ਸੁਲਝੇ ਹੋਏ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਅਕਸਰ ਸਹਿਜ ਅਤੇ ਤਰਕ ਨਾਲ ਗੱਲ ਕੀਤੀ ਹੈ। ਪਿਛਲੇ 5-6 ਮਹੀਨਿਆਂ ਤੋਂ ਪੰਜਾਬ ਕਾਂਗਰਸ ਅੰਦਰ ਜੋ ਕਾਟੋ-ਕਲੇਸ਼ ਚੱਲ ਰਿਹਾ ਹੈ ਅਤੇ ਜਿਸ ਤਰ੍ਹਾਂ ਦੀ ਊਠਕ-ਬੈਠਕ ਹੋ ਰਹੀ ਹੈ, ਉਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਬੱਚਿਆਂ ਵਾਂਗ ਆਪਸ ਵਿਚ ਲੜ ਰਹੇ ਹਨ। ਪੰਜਾਬ ਵਿਚ ਪਾਰਟੀ ਨੂੰ 'ਡੇਲੀ ਸੋਪ' (ਨਾਟਕ) ਬਣਾ ਕੇ ਰੱਖ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ ਤੇ ਇਸ ਨੂੰ ਕਮੇਟੀ ਦੀ ਭੁੱਲ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਵਿਚ ਜਿਸ ਤਰ੍ਹਾਂ ਦੀ ਅਰਾਜਕਤਾ ਫੈਲੀ ਹੋਈ ਹੈ, ਉਹ ਉਨ੍ਹਾਂ ਪਹਿਲਾਂ ਕਦੀ ਆਪਣੇ 40 ਸਾਲ ਦੇ ਰਾਜਨੀਤਕ ਸਫ਼ਰ ਵਿਚ ਨਹੀਂ ਦੇਖੀ।
ਅਸੀਂ ਮਨੀਸ਼ ਤਿਵਾੜੀ ਦੀ ਇਸ ਟਿੱਪਣੀ ਨਾਲ ਸਹਿਮਤ ਹਾਂ। ਪੰਜਾਬ ਦੇ ਕਈ ਵੱਡੇ ਕਾਂਗਰਸੀ ਆਗੂਆਂ ਨੇ ਬਿਨਾਂ ਕਿਸੇ ਰੋਕ-ਟੋਕ ਆਪਣੀ ਅਜਿਹੀ ਬਿਆਨਬਾਜ਼ੀ ਜਾਰੀ ਰੱਖੀ ਹੋਈ ਹੈ, ਜਿਸ ਨੇ ਪਾਰਟੀ ਦੇ ਅਕਸ ਨੂੰ ਬੁਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਜਿਸ ਤਰ੍ਹਾਂ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਅਤੇ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਅਤੇ ਜਿਸ ਤਰ੍ਹਾਂ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ, ਉਹ ਕਿਸੇ ਦੁਖਾਂਤ ਨਾਟਕ ਤੋਂ ਘੱਟ ਨਹੀਂ ਹਨ। ਉਸ ਤੋਂ ਬਾਅਦ ਕੁਝ ਮਹੀਨਿਆਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸਰਕਾਰ ਜ਼ਰੂਰ ਬਣਾਈ ਗਈ ਹੈ ਪਰ ਆਪਣੀ ਪਾਰਟੀ ਦੇ ਆਗੂਆਂ ਨੇ ਹੀ ਅੱਜ ਸਰਕਾਰ ਦਾ ਬੁਰਾ ਹਾਲ ਕੀਤਾ ਹੋਇਆ ਹੈ। ਅਜਿਹਾ ਲਗਦਾ ਹੈ ਕਿ ਪਾਰਟੀ ਅੰਦਰ ਅਨੁਸ਼ਾਸਨ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਥਾਪਿਆ ਜਾਂਦਾ ਹੈ। ਕੁਝ ਸਮੇਂ ਬਾਅਦ ਹੀ ਉਹ ਖੁੱਲ੍ਹੇ ਰੂਪ ਵਿਚ ਆਪਣੇ ਅਸਤੀਫ਼ੇ ਦਾ ਐਲਾਨ ਕਰਦੇ ਹੋਏ ਆਪਣੇ ਹੀ ਵੱਡੇ ਆਗੂਆਂ ਦੀ ਸਥਿਤੀ ਨੂੰ ਖ਼ਰਾਬ ਕਰਨ ਵਿਚ ਕੋਈ ਕਸਰ ਨਹੀਂ ਛੱਡਦੇ। ਸਿੱਧੂ ਦੇ ਅਸਤੀਫ਼ੇ 'ਤੇ ਕਾਂਗਰਸੀਆਂ ਨੇ ਖੁੱਲ੍ਹੇ ਰੂਪ ਵਿਚ ਅਨੇਕਾਂ ਤਰ੍ਹਾਂ ਦੇ ਪ੍ਰਤੀਕਰਮ ਪ੍ਰਗਟਾਏ। ਉਸ ਤੋਂ ਬਾਅਦ ਵੀ ਲਗਾਤਾਰ ਸਿੱਧੂ ਦੀ ਬਿਆਨਬਾਜ਼ੀ ਜਾਰੀ ਰਹੀ। ਦਿੱਲੀ ਬੈਠੀ ਲੀਡਰਸ਼ਿਪ ਚੁੱਪਚਾਪ ਇਹ ਸਾਰਾ ਤਮਾਸ਼ਾ ਦੇਖਦੀ ਰਹੀ। ਪੈਦਾ ਹੋਈ ਇਸ ਸਥਿਤੀ ਨੇ ਅੱਜ ਪਾਰਟੀ ਨੂੰ ਕੱਖੋਂ ਹੌਲੇ ਕਰਕੇ ਰੱਖ ਦਿੱਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਰੂਸਾ ਆਲਮ ਸੰਬੰਧੀ ਬਿਆਨ ਨੇ ਤਾਂ ਆਪਸ ਵਿਚਲੀ ਬਹਿਸ ਨੂੰ ਅਤੇ ਵਿਵਾਦ ਨੂੰ ਹੋਰ ਵੀ ਵਧਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਲਗਾਤਾਰ ਇਨ੍ਹਾਂ ਸੰਬੰਧਾਂ ਬਾਰੇ ਆਪਣੇ ਤਰਕ ਪੇਸ਼ ਕੀਤੇ ਜਾ ਰਹੇ ਹਨ ਅਤੇ ਬਹੁਤੇ ਕਾਂਗਰਸੀਆਂ ਦੀ ਅਜਿਹੇ ਨਾਜ਼ੁਕ ਮਸਲੇ ਬਾਰੇ ਲਗਾਤਾਰ ਜ਼ਬਾਨ ਚੱਲ ਰਹੀ ਹੈ। ਸਰਕਾਰ ਦੇ ਪੱਲੇ 4 ਕੁ ਮਹੀਨੇ ਦਾ ਸਮਾਂ ਹੀ ਬਚਿਆ ਹੈ। ਚੋਣਾਂ ਸਿਰ 'ਤੇ ਹਨ ਅਤੇ ਸਿੱਧੂ ਅਤੇ ਹੋਰਾਂ ਵਲੋਂ ਉਨ੍ਹਾਂ ਮਸਲਿਆਂ ਅਤੇ ਵਿਵਾਦਾਂ ਨੂੰ ਹੱਲ ਕਰਨ 'ਤੇ ਜ਼ੋਰ ਪਾਇਆ ਜਾ ਰਿਹਾ ਹੈ ਜੋ ਬੇਹੱਦ ਗੁੰਝਲਦਾਰ ਬਣ ਚੁੱਕੇ ਹਨ, ਜਿਨ੍ਹਾਂ ਨੂੰ ਛੇਤੀ ਕੀਤਿਆਂ ਹੱਲ ਕਰਨਾ ਸੰਭਵ ਨਹੀਂ ਹੈ। ਪਾਰਟੀ ਦਾ ਪ੍ਰਧਾਨ ਅਜਿਹੇ ਸੀਮਤ ਸਮੇਂ ਵਿਚ ਨਿੱਤ ਦਿਨ ਇਨ੍ਹਾਂ ਮਸਲਿਆਂ 'ਤੇ ਬਿਆਨ ਕਿਉਂ ਦਾਗ ਰਿਹਾ ਹੈ? ਇਸ ਪਿੱਛੇ ਉਸ ਦੀ ਨੀਤੀ ਅਤੇ ਨੀਅਤ ਕੀ ਹੈ, ਇਸ ਬਾਰੇ ਉਸ ਦੇ ਸਾਥੀ, ਸਰਕਾਰ ਅਤੇ ਪਾਰਟੀ ਹੈਰਾਨ ਅਤੇ ਪ੍ਰੇਸ਼ਾਨ ਹੋਏ ਦਿਖਾਈ ਦਿੰਦੇ ਹਨ।
ਚਾਹੀਦਾ ਤਾਂ ਇਹ ਸੀ ਕਿ ਨਵੀਂ ਸਰਕਾਰ ਇਨ੍ਹਾਂ 'ਚੋਂ ਕੁਝ ਹੱਲ ਕੀਤੇ ਜਾਣ ਵਾਲੇ ਮਸਲਿਆਂ 'ਤੇ ਆਪਣਾ ਧਿਆਨ ਦਿੰਦੀ, ਉਸ ਦਿਸ਼ਾ ਵਿਚ ਕਦਮ ਚੁੱਕਦੀ ਪਰ ਲਗਾਤਾਰ ਛਿੜੇ ਹੋਏ ਵਿਵਾਦ ਨੇ ਇਨ੍ਹਾਂ ਚੁੱਕੇ ਜਾਣ ਵਾਲੇ ਕਦਮਾਂ ਨੂੰ ਪੱਥਰਾਂ ਵਾਂਗ ਭਾਰਾ ਕਰ ਦਿੱਤਾ ਜਾਪਦਾ ਹੈ। ਬਿਨਾਂ ਸ਼ੱਕ ਪੰਜਾਬ ਦੇ ਮਸਲੇ 'ਤੇ ਅੱਜ ਪਾਰਟੀ ਦੀ ਹਾਈਕਮਾਨ ਦਿਸ਼ਾਹੀਣ ਅਤੇ ਅਨਿਸਚਿਤਤਾ ਦੀ ਸਥਿਤੀ ਵਿਚ ਵਿਚਰ ਰਹੀ ਜਾਪਦੀ ਹੈ। ਆਪਣਿਆਂ ਵਲੋਂ ਹੀ ਪੈਦਾ ਕੀਤੇ ਗਏ ਅਜਿਹੇ ਹਾਲਾਤ ਵਿਚ ਪੰਜਾਬ ਦੀ ਇਹ ਪ੍ਰਮੁੱਖ ਪਾਰਟੀ ਕਿਸ ਤਰ੍ਹਾਂ ਦੇ ਵਿਸ਼ਵਾਸ ਨਾਲ ਚੋਣ ਮੈਦਾਨ ਵਿਚ ਉਤਰ ਸਕੇਗੀ, ਅੱਜ ਇਸ ਗੱਲ ਦੀ ਸਮਝ ਆਉਣੀ ਮੁਸ਼ਕਿਲ ਹੈ। ਅਸੀਂ ਇਸ ਨੂੰ ਸੂਬੇ ਦੀ ਬਦਕਿਸਮਤੀ ਹੀ ਸਮਝਦੇ ਹਾਂ ਕਿ ਉਸ ਨੂੰ ਸਿਆਸਤ ਵਿਚ ਇਸ ਤਰ੍ਹਾਂ ਦੀ ਵਿਰਾਸਤ ਮਿਲੀ ਹੋਈ ਹੈ ਜਿਸ ਦੇ ਕਦਮ ਅੱਗੇ ਵੱਲ ਵਧਣ ਦੀ ਬਜਾਏ ਪਿੱਛੇ ਵੱਲ ਮੁੜਦੇ ਨਜ਼ਰ ਆ ਰਹੇ ਹਨ। ਪਹਿਲਾਂ ਹੀ ਇਸ ਸਿਆਸਤ ਨੇ ਸੂਬੇ ਨੂੰ ਗਲ ਤੱਕ ਡੋਬ ਦਿੱਤਾ ਹੈ। ਅੱਗੋਂ ਇਸ ਦਾ ਹਸ਼ਰ ਕੀ ਹੋਵੇਗਾ, ਉਸ ਦਾ ਅੰਦਾਜ਼ਾ ਲਗਾਇਆ ਜਾਣਾ ਬਹੁਤਾ ਮੁਸ਼ਕਿਲ ਨਹੀਂ ਜਾਪਦਾ।

-ਬਰਜਿੰਦਰ ਸਿੰਘ ਹਮਦਰਦ

ਪੰਜਾਬ ਨੂੰ ਦਰਪੇਸ਼ ਗੰਭੀਰ ਮਸਲਿਆਂ ਦਾ ਹੱਲ ਕੱਢੇ ਸਰਕਾਰ

ਪੰਜ ਦਰਿਆਵਾਂ ਦੀ ਧਰਤੀ ਜਿਸ ਨੂੰ ਪੰਜਾਬ ਕਿਹਾ ਜਾਂਦਾ ਸੀ, ਇਸ ਦੀ ਖੁਸ਼ਹਾਲੀ, ਇਸ ਦੀ ਚੜ੍ਹਦੀ ਕਲਾ ਅਤੇ ਇਸ ਖਿੱਤੇ ਦੀ ਪਛਾਣ ਬਾਰੇ ਇਤਿਹਾਸ ਗਵਾਹ ਹੈ ਕਿ ਪੰਜਾਬ ਗੁਰੂਆਂ ਦੇ ਨਾਂਅ 'ਤੇ ਵਸਦਾ ਰਿਹਾ ਹੈ। ਪੰਜਾਬ ਹਮੇਸ਼ਾ ਹੀ ਉਨ੍ਹਾਂ ਧਾੜਵੀਆਂ ਦੀ ਪਸੰਦ ਰਿਹਾ ਹੈ ਜੋ ...

ਪੂਰੀ ਖ਼ਬਰ »

ਨੀਤੀ ਆਯੋਗ ਨੇ ਖੋਲ੍ਹੀ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਪੋਲ

ਮਨੁੱਖ ਸ਼ੁਰੂ ਕਦੀਮ ਤੋਂ ਹੀ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਰਿਹਾ ਹੈ। ਸਰਕਾਰਾਂ ਵਲੋਂ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਅਸਲ ਸਥਿਤੀ ਇਨ੍ਹਾਂ ਨਾਅਰਿਆਂ ਦੇ ਤੁਲ ਨਹੀਂ ਹੈ। ਕੇਂਦਰੀ ਨੀਤੀ ਆਯੋਗ ਦੀ ਇਕ ਤਾਜ਼ਾ ਰਿਪੋਰਟ ...

ਪੂਰੀ ਖ਼ਬਰ »

ਤਿੰਨ ਖੇਤੀਬਾੜੀ ਕਾਨੂੰਨਾਂ 'ਤੇ ਰਾਇਸ਼ੁਮਾਰੀ ਹੋਵੇਗੀ ਏਲਨਾਬਾਦ ਉਪ ਚੋਣ

ਏਲਨਾਬਾਦ ਵਿਚ ਹੋਣ ਵਾਲੀ ਉਪ ਚੋਣ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ 'ਤੇ ਇਕ ਤਰ੍ਹਾਂ ਨਾਲ ਰਾਇਸ਼ੁਮਾਰੀ ਮੰਨੀ ਜਾ ਰਹੀ ਹੈ। ਖੇਤੀਬਾੜੀ ਕਾਨੂੰਨਾਂ ਖਿਲਾਫ਼ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਨੈਲੋ ਦੇ ਇਕਮਾਤਰ ਵਿਧਾਇਕ ਅਭੈ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX