ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  30 minutes ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  39 minutes ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  about 1 hour ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 2 hours ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 2 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 3 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 3 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 4 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 4 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 5 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 5 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 5 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 6 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 6 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 6 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 8 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 8 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਮਾਨਸਾ

ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਖਜ਼ਾਨਾ ਦਫ਼ਤਰ ਅੱਗੇ ਧਰਨਾ

ਮਾਨਸਾ, 27 ਅਕਤੂਬਰ (ਸਟਾਫ਼ ਰਿਪੋਰਟਰ) - ਵੱਖ-ਵੱਖ ਵਿਭਾਗਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ 8 ਅਕਤੂਬਰ ਤੋਂ ਚੱਲ ਰਹੀ ਕਲਮਛੋੜ ਹੜਤਾਲ ਜਾਰੀ ਹੈ ਪਰ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਭਰਿਆ ਜਾ ਰਿਹਾ | ਜ਼ਿਲ੍ਹਾ ਖਜਾਨਾ ਦਫਤਰ ਮਾਨਸਾ ਅੱਗੇ ਧਰਨਾ ਦੇ ਕੇ ਮੁਲਾਜ਼ਮਾਂ ਵਲੋਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਸੂਬਾ ਇਕਾਈ ਵਲੋਂ 31 ਅਕਤੂਬਰ ਤੱਕ ਲਗਾਤਾਰ ਕਲਮ ਛੋੜ ਹੜਤਾਲ ਲਾਗੂ ਕਰਨ ਸਬੰਧੀ ਫੈਸਲਾ ਲਿਆ ਗਿਆ | ਬੁਲਾਰਿਆਂ ਨੇ ਮੰਗ ਕੀਤੀ ਕਿ ਜਨਵਰੀ 2016 ਤੋੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਸੋਧੇ ਪੇਅ ਕਮਿਸ਼ਨ ਦਾ ਲਾਭ ਦਿੱਤਾ ਜਾਵੇ, ਸੋਧਿਆ ਪੇਅ ਕਮਿਸ਼ਨ ਸਮੇਤ ਬਕਾਏ ਲਾਗੂ ਕੀਤਾ ਜਾਵੇ, ਜਨਵਰੀ 2016 ਨੂੰ ਚੱਲ ਰਹੇ 125 ਪ੍ਰਤੀਸ਼ਤ ਡੀ.ਏ. ਨਾਲ ਪੇਅ ਕਮਿਸ਼ਨ ਲਾਗੂ ਕਰਨ ਦੇ ਨਾਲ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਇਸ ਮੌਕੇ ਜਸਦੀਪ ਸਿੰਘ ਚਹਿਲ ਸੂਬਾ ਮੀਤ ਪ੍ਰਧਾਨ ਪੀ.ਐਸ.ਐਮ.ਐਸ.ਯੂ. ਪੰਜਾਬ, ਸੰਦੀਪ ਸਿੰਘ ਜਨਰਲ ਸਕੱਤਰ, ਲਾਲ ਸਿੰਘ, ਕਮਲ ਕੁਮਾਰ ਸ਼ਰਮਾ, ਜਸਵੰਤ ਸਿੰਘ ਮੌਜੋ, ਨਵਪ੍ਰੀਤ ਕੌਰ, ਮਨਦੀਪ ਸਿੰਘ, ਰਾਕੇਸ਼ ਕੁਮਾਰ, ਸੁਖਦੀਪ ਸਿੰਘ, ਹਰਦੀਪ ਸਿੰਘ, ਹਰਦੇਵ ਸਿੰਘ, ਮਹੇਸ਼ ਕਮਾਰ, ਨੇਹਾ ਗਰਗ, ਰਮਨਦੀਪ ਕੌਰ ਆਦਿ ਹਾਜ਼ਰ ਸਨ |

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸ਼ਹਿਰੀ ਬੇਘਰੇ ਗਰੀਬਾਂ ਨੂੰ ਘਰ ਦਵਾਉਣ ਲਈ ਚੁੱਕਿਆ ਝੰਡਾ

ਮਾਨਸਾ, 27 ਅਕਤੂਬਰ (ਸਟਾਫ਼ ਰਿਪੋਰਟਰ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸ਼ਹਿਰ ਅੰਦਰ ਸਾਲਾਂਬੱਧੀ ਤੋਂ ਕਰਾਇਆ ਦੇ ਮਕਾਨਾਂ ਵਿਚ ਅਤੇ ਨਿੱਕੇ-ਨਿੱਕੇ ਘਰਾਂ ਵਿਚ ਰਹਿ ਰਹੇ ਸੈਂਕੜੇ ਬੇਘਰੇ ਮਜ਼ਦੂਰ ਮਰਦ, ਔਰਤਾਂ ਨੇ ਸ਼ਹਿਰ ਦੇ ਰਾਮ ਬਾਗ ਵਿਖੇ ਇੱਕਠੇ ...

ਪੂਰੀ ਖ਼ਬਰ »

ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਦੋ ਦਿਨਾਂ ਕਲਮਛੋੜ ਹੜਤਾਲ ਸ਼ੁਰੂ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)-ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡਰਾਫਟਸਮੈਨ ਮੁਲਾਜ਼ਮਾਂ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਇੰਜੀਨੀਅਰਿੰਗ ਡਰਾਇੰਗ ਸਰਵਿਸ਼ਿਜ਼ ਦੀ ਪ੍ਰਤੀਨਿਧੀ ...

ਪੂਰੀ ਖ਼ਬਰ »

ਵਿਦੇਸ਼ ਯਾਤਰਾ ਸੰਬੰਧੀ ਸ਼ਿਕਾਇਤਾਂ ਲਈ ਨੋਡਲ ਪੁਆਇੰਟ ਬਣਾਇਆ

ਮਾਨਸਾ, 27 ਅਕਤੂਬਰ (ਸਟਾਫ਼ ਰਿਪੋਰਟਰ)-ਵਿਦੇਸ਼ ਯਾਤਰਾ, ਵਿਦੇਸ਼ਾਂ 'ਚ ਪੜ੍ਹਾਈ ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ ਜਾਰੀ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲ੍ਹੇ 'ਚ ਕਿਸਾਨਾਂ ਵਲੋਂ ਪ੍ਰਦਰਸ਼ਨ ਜਾਰੀ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖਮੀ

ਸਰਦੂਲਗੜ੍ਹ, 27 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਿਰਸਾ-ਮਾਨਸਾ ਸੜਕ 'ਤੇ ਪਿੰਡ ਸਰਦੂਲੇਵਾਲਾ ਵਿਖੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਜਾਗਰ ਰਾਮ ਤੇ ਰਿੰਕੂ ਵਾਸੀ ਸਿਕੰਦਰਪੁਰਾ (ਸਿਰਸਾ) ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ-ਜ਼ਿਲ੍ਹਾ ਸੈਸ਼ਨ ਜੱਜ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਵਜੋਤ ਕੌਰ ਨੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੇ ਤਹਿਤ ਮਾਲਵਾ ਗਰੁੱਪ ਆਫ਼ ...

ਪੂਰੀ ਖ਼ਬਰ »

ਡੀ. ਸੀ. ਵਲੋਂ ਝੋਨੇ ਦੀ ਆਮਦ, ਖਰੀਦ ਤੇ ਚੁਕਾਈ ਸੰਬੰਧੀ ਸਮੀਖਿਆ ਮੀਟਿੰਗ

ਮਾਨਸਾ, 27 ਅਕਤੂਬਰ (ਸਟਾਫ਼ ਰਿਪੋਰਟਰ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ ਅਤੇ ਚੁਕਾਈ ਸਬੰਧੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਉਪ ਮੰਡਲ ਪੱਧਰ 'ਤੇ ਸਮੂਹ ਐਸ.ਡੀ.ਐਮਜ਼ ਰੋਜ਼ਾਨਾ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸਮੱਸਿਆਵਾਂ ਕਈ ਸਮੱਸਿਆਵਾਂ ਨਾਲ ਜੂਝ ਰਿਹੈ ਚਰਚਿਤ ਪਿੰਡ ਅਕਲੀਆ

ਮਨਜੀਤ ਸਿੰਘ ਘੜੈਲੀ ਜੋਗਾ, 27 ਅਕਤੂਬਰ-ਪਿੰਡ ਅਕਲੀਆ ਇਲਾਕੇ ਦੇ ਵੱਡੇ ਪਿੰਡਾਂ 'ਚ ਜਾਣਿਆ ਜਾਂਦਾ ਚਰਚਿਤ ਪਿੰਡ ਹੈ | ਸਰਕਾਰੀ ਸਿਵਲ ਡਿਸਪੈਂਸਰੀ ਦੀ ਬਿਲਡਿੰਗ ਪੁਰਾਣੀ ਅਤੇ ਖਸਤਾ ਹਾਲਤ ਵਿਚ ਹੈ | ਇਸ ਦੀ ਬਿਲਡਿੰਗ ਨੀਵੀਂ ਹੋ ਚੁੱਕੀ ਹੈ, ਜਿਸ ਕਾਰਨ ਮੀਂਹਾਂ ਦੇ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਆਈਲੈਟਸ ਦੇ ਗੁਰਪ੍ਰੀਤ ਸਿੰਘ ਨੇ ਲਏ 7 ਬੈਂਡ

ਮਾਨਸਾ, 27 ਅਕਤੂਬਰ (ਧਾਲੀਵਾਲ)-ਸਥਾਨਕ ਇੰਡੋ ਕਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਦੇ ਵਿਦਿਆਰਥੀ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਇੰਜੀਨੀਅਰ ਮਨਜੀਤ ਸਿੰਘ ਖੁਡਾਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਮਾਨਸਾ ...

ਪੂਰੀ ਖ਼ਬਰ »

ਡੀ. ਸੀ. ਨੇ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੇ ਹਿੱਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ 'ਚ ਲਾਗੂ ਕਰਨ ਲਈ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਯਤਨਾਂ ਦਾ ...

ਪੂਰੀ ਖ਼ਬਰ »

ਜਲ ਘਰ ਦਾ ਨਹਿਰੀ ਮੋਘਾ ਛੋਟਾ ਹੋਣ 'ਤੇ ਨਹੀਂ ਮਿਲ ਰਿਹਾ ਪੀਣ ਦਾ ਪੂਰਾ ਪਾਣੀ

ਬੋਹਾ, 27 ਅਕਤੂਬਰ (ਰਮੇਸ਼ ਤਾਂਗੜੀ) - ਕਸਬਾ ਬੋਹਾ ਸਥਿਤ ਬਣੇ ਦੋ ਜਲ ਘਰਾਂ ਨੂੰ ਨਹਿਰ ਤੋਂ ਪਾਣੀ ਸਪਲਾਈ ਕਰਨ ਵਾਲਾ ਮੋਘਾ ਕੇਵਲ 5 ਇੰਚ ਪਾਈਪ ਦਾ ਹੈ, ਜਿਸ ਕਰ ਕੇ ਇਸ ਵਿਚੋਂ ਗੁਜ਼ਰਦਾ ਨਹਿਰੀ ਪਾਣੀ ਜਲ ਘਰ ਸਥਿਤ ਬਣੇ ਤਿੰਨ ਟੈਂਕਾਂ ਨੂੰ ਨਹੀਂ ਭਰ ਸਕਦਾ | ਜਾਣਕਾਰੀ ...

ਪੂਰੀ ਖ਼ਬਰ »

ਬਹਾਦਰਪੁਰ ਵਿਖੇ ਬਣਾਈਆਂ 8 ਨਵੀਆਂ ਸੜਕਾਂ-ਸਿੰਗਲਾ

ਬਰੇਟਾ, 27 ਅਕਤੂਬਰ (ਪਾਲ ਸਿੰਘ ਮੰਡੇਰ)-ਬਰੇਟਾ ਇਲਾਕੇ ਵਿਚ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਕੰਮ ਵੀ ਛੇਤੀ ਪੂਰਾ ਕਰ ਲਿਆ ਜਾਵੇਗਾ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ ...

ਪੂਰੀ ਖ਼ਬਰ »

ਦੇਸ਼ ਨੂੰ ਚਲਾ ਰਹੀ ਹੈ ਉਦਯੋਗਪਤੀਆਂ ਦੀ ਸਰਕਾਰ-ਰਾਕੇਸ਼ ਟਿਕੈਤ

ਸਰਦੂਲਗੜ੍ਹ, 27 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ/ਜੀ.ਐਮ.ਅਰੋੜਾ) - ਮੌਜੂਦਾ ਸਮੇਂ 'ਚ ਕਿਸੇ ਪਾਰਟੀ ਦੀ ਨਹੀਂ ਸਗੋਂ ਉਦਯੋਗਪਤੀਆਂ ਦੀ ਸਰਕਾਰ ਦੇਸ਼ ਨੂੰ ਚਲਾ ਰਹੀ ਹੈ, ਜਿਨ੍ਹਾਂ ਨੂੰ ਜਨਤਾ ਦੇ ਹਿਤਾਂ ਨਾਲ ਕੋਈ ਸਰੋਕਾਰ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਧਰਨਾ ਜਾਰੀ

ਬੁਢਲਾਡਾ, 27 ਅਕਤੂਬਰ (ਰਾਹੀ) - ਕਿਸਾਨ ਯੂਨੀਅਨ (ਡਕਾੌਦਾ) ਵਲੋਂ ਰੇਲ ਹਾਦਸੇ ਦਾ ਸ਼ਿਕਾਰ ਕਿਸਾਨ ਪਰਮਾ ਸਿੰਘ ਭੱਠਲ ਦੇ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਦਿਵਾਉਣ ਲਈ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲਣ ਤੋਂ ਬਾਅਦ ਮੰਤਰੀ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਮਾਨਸਾ 'ਚ ਕਰਨਗੇ ਕਿਸਾਨ ਮਿਲਣੀ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ 2 ਰੋਜ਼ਾ ਪੰਜਾਬ ਦੌਰੇ ਦੇ ਪਹਿਲੇ ਦਿਨ 28 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਮਾਨਸਾ ਵਿਖੇ ਪਹੁੰਚ ਰਹੇ ਹਨ | ਉਹ ਮਾਨਸਾ-ਕੈਂਚੀਆਂ ...

ਪੂਰੀ ਖ਼ਬਰ »

ਸਿਰਫ ਗਰੀਨ ਪਟਾਕੇ ਵੇਚਣ ਅਤੇ ਚਲਾਉਣ ਦੀ ਆਗਿਆ

ਮਾਨਸਾ, 27 ਅਕਤੂਬਰ (ਸ.ਰਿ.) - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਮਾਨਸਾ ਜ਼ਿਲ੍ਹੇ 'ਚ ਪਟਾਖਿਆਂ ਦੀਆਂ ਲੜੀਆਂ 'ਤੇ ਮੁਕੰਮਲ ਰੋਕ ਲਗਾਈ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਪਟਾਖਿਆਂ ਦੀਆਂ ਲੜੀਆਂ ਦਾ ਭੰਡਾਰ ਨਹੀਂ ਕਰੇਗਾ ਅਤੇ ਵੇਚਣ 'ਤੇ ਵੀ ਪੂਰਨ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਨੇ ਵੱਖ-ਵੱਖ ਮੁਕਾਬਲਿਆਂ 'ਚ ਜਿੱਤੇ ਤਿੰਨ ਤਗਮੇ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ) - ਚੰਡੀਗੜ੍ਹ ਵਿਖੇ ਕਰਵਾਈ ਗਈ 43ਵੀਂ ਸੂਬਾਈ ਮਾਸਟਰ ਐਥਲੈਟਿਕ ਮੀਟ ਦੌਰਾਨ ਤਲਵੰਡੀ ਸਾਬੋ ਦੇ ਰਾਕੇਸ਼ ਕੁਮਾਰ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਤਿੰਨ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਤਮਗੇ ...

ਪੂਰੀ ਖ਼ਬਰ »

ਕੇਜਰੀਵਾਲ ਦੀ ਫੇਰੀ ਨੂੰ ਲੈ ਕੇ ਸਮਰਥਕਾਂ 'ਚ ਭਾਰੀ ਉਤਸ਼ਾਹ-ਮਾਨ

ਭਗਤਾ ਭਾਈਕਾ, 27 ਅਕਤੂਬਰ, (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਦੇ ਕਨਵੀਨਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੰੂ ਲੈ ਕੇ ਮਾਲਵੇ ਖ਼ਿੱਤੇ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੱਲੂਆਣਾ, 27 ਅਕਤੂਬਰ (ਗੁਰਨੈਬ ਸਾਜਨ) - ਮਾਰਕੀਟ ਕਮੇਟੀ ਗਿੱਦੜਬਾਹਾ ਅਧੀਨ ਪੈਂਦੇ ਖ਼ਰੀਦ ਕੇਂਦਰ ਸਰਦਾਰਗੜ੍ਹ ਵਿਖੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਜੋਂ ਕਿਸਾਨਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭਾਕਿਯੂ ਡਕੌਦਾ ਨੇ ਅਜੇ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਕੱਢਣ ਲਈ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵਲੋਂ ਅੱਜ ਤਲਵੰਡੀ ਸਾਬੋ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇ ਕੇ ਜਿੱਥੇ ਦੇਸ਼ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ...

ਪੂਰੀ ਖ਼ਬਰ »

2 ਕਿੱਲੋਵਾਟ ਵਾਲੇ ਖ਼ਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ

ਮਹਿਰਾਜ, 27 ਅਕਤੂਬਰ (ਸੁਖਪਾਲ ਮਹਿਰਾਜ) -ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਨਗਰ ਪੰਚਾਇਤ ਮਹਿਰਾਜ ਵਲੋਂ ਪਾਵਰਕਾਮ ਦੇ ਸਹਿਯੋਗ ਨਾਲ ਪ੍ਰਧਾਨ ਗੁਰਪ੍ਰੀਤ ਸਿੰਘ ਬੀਰ੍ਹਾ ਦੀ ਅਗਵਾਈ ਹੇਠ 2 ਕਿੱਲੋਵਾਟ ਵਾਲੇ ਲਾਭਪਾਤਰੀਆਂ ਦੇ ਘਰੇਲੂ ਬਿਜਲੀ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ 'ਚ ਡੇ-ਨੂਲਮ ਸਕੀਮ ਤਹਿਤ ਇਕ ਰੋਜ਼ਾ ਵਰਕਸ਼ਾਪ ਲਗਾਈ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦਫ਼ਤਰ ਵਿਖੇ ਸਰਕਾਰ ਦੀ ਡੇ ਨੂਲਮ ਸਕੀਮ ਦੇ ਤਹਿਤ ਡਿਪਾਰਟਮੈਂਟ ਪਬਲਿਕ ਹੈਲਥ ਅਤੇ ਕਮਿਊਨਿਟੀ ਮੈਡੀਸਿਨ ਵਿਭਾਗ ਪੀ. ਜੀ. ਆਈ. ਚੰਡੀਗੜ੍ਹ ਵਲੋਂ ਸਟਰੀਟ ਵੈਂਡਰ ਰੇਹੜੀ ਵਾਲਿਆਂ ਨੂੰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਸੰਬੰਧੀ 1 ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਲੜਕੇ/ਲੜਕੀਆਂ ਨੂੰ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਪਾਲਣਾ 'ਤੇ ਸੈਮੀਨਾਰ ਕਰਵਾਇਆ

ਭੀਖੀ, 27 ਅਕਤੂਬਰ (ਔਲਖ) - ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ. ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਪਾਲਣਾ ਲਈ ਸੈਮੀਨਾਰ ਕਰਵਾਇਆ ਗਿਆ | ਡਾ. ਸੰਦੀਪ ਗਰਗ ਆਈ.ਪੀ.ਐਸ., ਐਸ.ਐਸ.ਪੀ. ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੈਫ਼ਿਕ ਐਜੂਕੇਸ਼ਨ ਸੈੱਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗੰਦੇ ਪਾਣੀ 'ਚੋਂ ਲੰਘ ਕੇ ਜਾਣਾ ਪੈ ਰਿਹਾ ਹੈ ਸਕੂਲ

ਜੋਗਾ, 27 ਅਕਤੂਬਰ (ਹਰਜਿੰਦਰ ਸਿੰਘ ਚਹਿਲ)-ਸਥਾਨਕ ਕਸਬੇ ਦੇ ਕਾਮਰੇਡ ਜੰਗੀਰ ਸਿੰਘ ਜੋਗਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ 'ਚ ਗੰਦੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ | ਵਿਦਿਆਰਥੀਆਂ ਨੇ ਰਸਤੇ 'ਚ ਖੜ੍ਹੇ ਪਾਣੀ ਨੂੰ ਪਾਰ ਕਰਨ ਸਮੇਂ ਪਾਣੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਅਕਲੀਆ ਦੀ ਚੋਣ ਮੁਲਤਵੀ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ

ਜੋਗਾ, 27 ਅਕਤੂਬਰ (ਹਰਜਿੰਦਰ ਸਿੰਘ ਚਹਿਲ)-ਨੇੜਲੇ ਪਿੰਡ ਅਕਲੀਆ ਦੀ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਮੁਲਤਵੀ ਕਰਨ ਦੇ ਰੋਸ ਵਜੋਂ ਪਿੰਡ ਵਾਸੀ ਕਿਸਾਨਾਂ ਨੇ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ ਦਾ ਵਿਕਾਸ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ-ਅਰੋੜਾ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਜ਼ਿਲੇ੍ਹ ਦਾ ਵਿਕਾਸ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ | ਪਾਰਟੀ ਵਲੋਂ ਹਲਕਾ ਮਾਨਸਾ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX