ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਪੰਜਾਬ ਸਰਕਾਰ ਵਲੋਂ ਸਬ ਡਵੀਜਨ ਪੱਧਰ ਦਾ ਦੋ ਦਿਨਾਂ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਹੂਲਤਾਂ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਲਈ ਮੁਕੇਰੀਆਂ ਵਿਖੇ ਦੋ ਰੋਜ਼ਾ ਸੁਵਿਧਾ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਹਲਕੇ ਦੇ ਹਜ਼ਾਰਾਂ ਲੋਕ ਪਹੁੰਚ ਕੇ ਲਾਭ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਗ਼ਰੀਬ ਲੋਕਾਂ ਲਈ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ | ਵਿਧਾਇਕਾ ਇੰਦੂ ਬਾਲਾ ਨੇ ਕੈਂਪ ਦੌਰਾਨ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਦੋ ਕਿੱਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਜਿਨ੍ਹਾਂ ਦਾ ਲੱਖਾਂ ਖਪਤਕਾਰਾਂ ਨੂੰ ਫ਼ਾਇਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਜਿਸ ਤਹਿਤ ਭਲਾਈ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਹੇਠਲੇ ਪੱਧਰ ਤੱਕ ਲਾਗੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਖ-ਵੱਖ ਕੰਮਾਂ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ 29 ਅਕਤੂਬਰ ਨੂੰ ਵੀ ਸੁਵਿਧਾ ਕੈਂਪ ਦਾ ਲਾਭ ਲੈ ਸਕਦੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਡੀ. ਐੱਮ. ਨਵਨੀਤ ਕੌਰ ਬੱਲ, ਬੀ.ਡੀ.ਪੀ.ਓ. ਤਲਵਾੜਾ ਯੁੱਧਵੀਰ ਸਿੰਘ, ਬੀ.ਡੀ.ਪੀ.ਓ. ਹਾਜੀਪੁਰ ਸੁਰੇਸ਼ ਕੁਮਾਰ ਅਤੇ ਬੀ.ਡੀ.ਪੀ.ਓ. ਮੁਕੇਰੀਆਂ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ | ਸੁਵਿਧਾ ਕੈਂਪ ਦੇ ਪਹਿਲੇ ਦਿਨ 2200 ਤੋਂ ਵੱਧ ਲੋਕਾਂ ਨੇ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੌਕੇ 'ਤੇ ਹੀ ਫਾਰਮ ਭਰੇ ਤੇ ਬਿਨਾਂ ਵੈਰੀਫਿਕੇਸ਼ਨ ਵਾਲੀਆਂ ਸਹੂਲਤਾਂ ਦੀ ਵੀ ਮੌਕੇ 'ਤੇ ਹੀ ਪ੍ਰਵਾਨਗੀ ਦੇ ਦਿੱਤੀ ਗਈ | ਐੱਸ.ਡੀ.ਐੱਮ. ਨਵਨੀਤ ਕੌਰ ਬੱਲ ਨੇ ਦੱਸਿਆ ਕਿ ਕੈਂਪ ਦੌਰਾਨ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇੰਤਕਾਲ, ਮਗਨਰੇਗਾ ਜ਼ਾਬ ਕਾਰਡ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਬਿਜਲੀ ਕੁਨੈਕਸ਼ਨਾਂ ਸਬੰਧੀ ਫਾਰਮ, ਘਰ ਦੀ ਸਥਿਤੀ (ਕੱਚਾ ਪੱਕਾ), ਦੋ ਕਿੱਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਦੀ ਮੁਆਫ਼ੀ ਆਦਿ ਦੇ ਫਾਰਮ ਭਰੇ ਗਏ ਅਤੇ ਬਿਨ੍ਹਾਂ ਵੈਰੀਫਿਕੇਸ਼ਨ ਵਾਲੀਆਂ ਸਹੂਲਤਾਂ ਨੂੰ ਮੌਕੇ 'ਤੇ ਹੀ ਪ੍ਰਵਾਨਗੀ ਦੇ ਦਿੱਤੀ ਗਈ | ਇਸ ਮੌਕੇ ਮਾਸਟਰ ਸੇਵਾ ਸਿੰਘ, ਬਲਾਕ ਪ੍ਰਧਾਨ ਠਾਕੁਰ ਕਮਰਜੀਤ ਸਿੰਘ, ਮਾਸਟਰ ਰਮੇਸ਼, ਐਡਵੋਕੇਟ ਸਭਿਆ ਸਾਂਚੀ ਆਦਿ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |
ਹੁਸ਼ਿਆਰਪੁਰ, 28 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਖੇਮ ਸਿੰਘ ਦੇ ਅਸਥਾਨ ਪਿੰਡ ਮਾਇਉਪੱਟੀ ਵਿਖੇ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ...
ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)-ਆਂਗਣਵਾੜੀ ਵਰਕਰ, ਹੈਲਪਰ, ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਮੁਕੇਰੀਆਂ ਵਲੋਂ ਅੱਜ ਬੰਦ ਡੱਬਾ ਰਾਸ਼ਨ ਦੇ ਵਿਰੋਧ ਵਿਚ ਸੀ. ਡੀ. ਪੀ. ਓ. ਦਫ਼ਤਰ ਮੁਕੇਰੀਆਂ ਸਾਹਮਣੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...
ਨਸਰਾਲਾ, 28 ਅਕਤੂਬਰ (ਸਤਵੰਤ ਸਿੰਘ ਥਿਆੜਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਤਹਿਤ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਨਸਰਾਲਾ ਵਿਖੇ 55 ਲੱਖ ਦੀ ਲਾਗਤ ਨਾਲ ਕੰਕਰੀਟ ਨਾਲ ਬਣਾਏ ਦਾਣਾ ਮੰਡੀ ਦੇ ਨਵੇਂ ਬਣੇ ਫ਼ੜ ਦਾ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ | ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਦੀ ਦੇਖ-ਰੇਖ 'ਚ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਏ ਗਏ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਜਿਲ੍ਹਾ ਯੂਨਿਟ ਹੁਸ਼ਿਆਰਪੁਰ ਵਲੋਂ ਇਰੀਗੇਸ਼ਨ ਕੰਪਲੈਕਸ ਦੇ ਬਾਹਰ ਰੋਸ ਰੈਲੀ ਕੀਤੀ ਗਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਲਾਜਮਾਂ ਵਲੋਂ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਦਲਜੀਤ ਸਿੰਘ ਸਹੋਤਾ ਮੈਂਬਰ ਐੱਨ.ਆਰ.ਆਈ. ਕਮਿਸ਼ਨ ਨੇ ਕਿਹਾ ਕਿ ਕੁਲਵੰਤ ਸਿੰਘ ...
ਕੋਟਫ਼ਤੂਹੀ, 28 ਅਕਤੂਬਰ (ਅਟਵਾਲ)-ਪਿੰਡ ਸਰਹਾਲਾ ਖ਼ੁਰਦ ਵਿਖੇ ਕੁੱਲ ਹਿੰਦ ਯੂਥ ਕਾਂਗਰਸ ਦੇ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਕਲਾਸ ਡੀ ਦੇ ਕਰਮਚਾਰੀਆਂ ਦੀ ...
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਸਥਾਨਕ ਪੀ. ਡੀ. ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਸਲੋ ਸਾਈਕਲ ਰੇਸ, ਰੱਸਾਕਸ਼ੀ, ਥ੍ਰੀ ਲੈੱਗ ਰੇਸ, ਬੈਕ ਰੇਸ, ਲੈਮਨ ਸਪੂਨ ਰੇਸ ਤੇ ਹੋਰ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ...
ਦਸੂਹਾ, 28 ਅਕਤੂਬਰ (ਭੁੱਲਰ)-ਦਸੂਹਾ ਸ਼ਹਿਰ ਦੇ ਵਾਸੀ ਬਜ਼ੁਰਗ ਅਥਲੀਟ ਸੋਹਣ ਲਾਲ (76) ਜਿਨ੍ਹਾਂ ਨੇ ਚੰਡੀਗੜ੍ਹ ਵਿਖੇ ਹੋਈ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸੋਨੇ ਤੇ ਚਾਂਦੀ ਦੇ ਦੋ ਮੈਡਲ ਜਿੱਤ ਕੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ, ਉਨ੍ਹਾਂ ਦਾ ਦਸੂਹਾ ਵਿਖੇ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਦੋ ਦਿਨਾਂ ਸੁਵਿਧਾ ਕੈਂਪ ਦੇ ਪਹਿਲੇ ਦਿਨ ਸਥਾਨਕ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਕੁੱਟਮਾਰ ਤੇ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਨੂੰ ਠਾਕੁਰ ਪੁੱਤਰੀ ਜੋਤੀ ਸਰੂਪ ਵਾਸੀ ਭੱਟਲਾਂ ਨੇ ...
ਹਾਜੀਪੁਰ, 28 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਕੀਰਤਨ ਦਰਬਾਰ ਪਿੰਡ ਸੰਧਵਾਲ ਵਿਖੇ ਭਾਈ ਲਾਲੋ ਵੈੱਲਫੇਅਰ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਲੁਧਿਆਣਾ, 28 ਅਕਤੂਬਰ (ਅ. ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ ਕੰਨ ਦੀਆਂ ਮਸ਼ੀਨਾਂ ਦਾ ...
ਮਾਹਿਲਪੁਰ, 28 ਅਕਤੂਬਰ (ਰਜਿੰਦਰ ਸਿੰਘ)-ਪਿੰਡ ਦਾਦੂਵਾਲ ਵਿਖੇ ਸ਼ੀਹਮਾਰ ਜਠੇਰਿਆਂ ਦਾ ਮੇਲਾ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਰੂਪ ਸਿੰਘ ਨੇ ਦੱਸਿਆ ਕਿ ਇਸ ਦਿਨ ਝੰਡੇ ਦੀ ਰਸਮ ਉਪਰੰਤ ਸੁਖਮਨੀ ਸਾਹਿਬ ਪਾਠ ਦੇ ਭੋਗ ...
ਹਰਿਆਣਾ, 28 ਅਕਤੂਬਰ (ਹਰਮੇਲ ਸਿੰਘ ਖੱਖ)-ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਾਲਿਆ ਦੀ 19ਵੀਂ ਬਰਸੀ 'ਤੇ 1 ਨਵੰਬਰ ਨੂੰ ਸ਼ਹੀਦ ਬਾਬਾ ਦੀਪ ਸਿੰਘ ਸਭਾ ਹਰਿਆਣਾ, ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿ: ਤੇ ਜੀ.ਐਨ.ਏ ਮੇਹਟੀਆਣਾ ਗਰੁੱਪ ਦੇ ਸਹਿਯੋਗ ...
ਹਾਜੀਪੁਰ, 28 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਸਰਪੰਚ ਕਿਸ਼ੋਰ ਕੁਮਾਰ ਦੀ ਅਗਵਾਈ 'ਚ ਹਾਜੀਪੁਰ ਦੇ ਸਾਰੇ ਮੁਹੱਲਿਆਂ ਤੇ ਬਾਜ਼ਾਰਾਂ ਵਿਚ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਫੋਗਿੰਗ ਕਰਵਾਈ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਹਾਜੀਪੁਰ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਜੇ. ਐੱਸ. ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲ੍ਹਾਂ 'ਚ ਨਾਈਸ ਕੰਪਿਊਟਰ, ਮਾਲ ਰੋਡ, ਹੁਸ਼ਿਆਰਪੁਰ ਦੀ ਟੀਮ ਨੇ 'ਜੋਏ ਗੀਵਿੰਗ ਆਫ਼ ਵੀਕ' ਮਨਾਇਆ¢ ਇਸ ਮੌਕੇ ਨਾਈਸ ਕੰਪਿਊਟਰ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਆਪਣੇ ਹਲਕੇ ਦੇ ਪਿੰਡਾਂ ਨੂੰ ਮਾਡਲ ਬਣਾਉਣ 'ਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ | ਬੀਤੇ ਦਿਨੀ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਮੰਨਣਹਾਣਾ ਦਾ ਦੌਰਾ ਕਰ, ਇੰਟਰਲਾਕ ...
ਟਾਂਡਾ ਉੜਮੁੜ, 28 ਅਕਤੂਬਰ (ਦੀਪਕ ਬਹਿਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਲਮੀਕਿ ਮੰਦਰ ਅਹਿਆਪੁਰ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅਵਾਧਸ ਪੰਜਾਬ ਦੇ ਚੇਅਰਮੈਨ ਗਗਨ ਭੱਟੀ ਦੀ ਅਗਵਾਈ ਵਿਚ ਤੇ ਤਰੁਨ ਸਹੋਤਾ ਯੂ.ਐੱਸ.ਏ. ਦੇ ਸਹਿਯੋਗ ...
ਹੁਸ਼ਿਆਰਪੁਰ, 28 ਅਕਤੂੁਬਰ (ਬਲਜਿੰਦਰਪਾਲ ਸਿੰਘ)-ਸੂਬੇ 'ਚ ਬਸਪਾ-ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ, ...
ਤਲਵਾੜਾ, 28 ਅਕਤੂਬਰ (ਅ. ਪ.)-ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਬਹਿ ਦੂਲੋ ਨੱਥੂਵਾਲ ਦੇ ਨੌਜਵਾਨ ਕਲੱਬ ਵਲੋਂ ਨੌਸ਼ਹਰਾ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਟੂਰਨਾਮੈਂਟ ਵਿਚ ਨੌਜਵਾਨਾਂ ਦਾ ਹੌਸਲਾ ਵਧਾਉਣ ਲਈ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਮੀਤ ਪ੍ਰਧਾਨ ਯੂਥ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਹੁਸ਼ਿਆਰਪੁਰ ਦੀ ਮੀਟਿੰਗ ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਉੱਪ ਪ੍ਰਧਾਨ ਅਜੇ ਵਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਖੇ ਹੋਈ¢ ਇਸ ਮੌਕੇ ਵਪਾਰ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸੰਦੀਪ ਸੈਣੀ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਅਪਰਾਜਿਤਾ ਜੋਸ਼ੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਹੁਸ਼ਿਆਰਪੁਰ ਨੇ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦਾ ਦÏਰਾ ਕੀਤਾ¢ ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤਰਨਜੀਤ ਸਿੰਘ ਸੀ. ਏ. ...
ਬੁੱਲ੍ਹੋਵਾਲ 28 ਅਕਤੂਬਰ (ਲੁਗਾਣਾ)-ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਐੱਮ. ਏ. ਪੰਜਾਬੀ ਸਮੈਸਟਰ-4 ਤੇ ਬੀ. ਏ. ਸਮੈਸਟਰ-4 ਵਿਚ ਪੜਦੇ ਵਿਦਿਆਰਥੀਆਂ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰ੍ਰਸੀ. ਡਾ. ਸੁਖਵਿੰਦਰ ...
ਤਲਵਾੜਾ, 28 ਅਕਤੂਬਰ (ਅ. ਪ.)-ਆਮ ਆਦਮੀ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਦਾਤਾਰਪੁਰ ਦੇ ਸਮਾਜ ਸੇਵੀ ਬੌਬੀ ਕੌਸ਼ਲ ਨੂੰ ਵਪਾਰ ਵਿੰਗ ਬਲਾਕ ਤਲਵਾੜਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਦੀ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਬਲਾਕ ਤਲਵਾੜਾ ...
ਗੜ੍ਹਦੀਵਾਲਾ, 28 ਅਕਤੂਬਰ (ਚੱੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀਆ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਥਾਪਿਤ ਕੀਤੇ ਗਏ ਮਾਰਬਲ ਦੇ ਬੁੱਤ ਦਾ ਉਦਘਾਟਨ ਮਹੰਤ ਰਮਿੰਦਰ ਦਾਸ ...
ਟਾਂਡਾ ਉੜਮੁੜ, 28 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਆਪਣੇ ਵਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਪਿੰਡ ਸੋਈਆਂ ਦੇ ...
ਐਮਾ ਮਾਂਗਟ, 28 ਅਕਤੂਬਰ (ਗੁਰਾਇਆ, ਭੰਮਰਾ)-ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਦਿਹਾਤੀ ਮੁਕੇਰੀਆਂ ਵਲੋਂ ਮੀਟਿੰਗ ਕੀਤੀ ਗਈ | ਇਹ ਮੀਟਿੰਗ ਪ੍ਰਧਾਨ ਭਾਈ ਸਤਨਾਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੀਤੇ ਹੋਏ ...
ਬੀਣੇਵਾਲ, 28 ਅਕਤੂਬਰ (ਬੈਜ ਚੌਧਰੀ)-ਅੱਡਾ ਝੁੰਗੀਆਂ (ਬੀਣੇਵਾਲ) ਵਿਚ ਨੈਣਵਾਂ ਨੂੰ ਮੁੜਨ ਵਾਲੀ ਸੜਕ 'ਤੇ ਭੱਠੇ ਵਾਲੇ ਮੋੜ 'ਤੇ ਸੜਕ ਵਿਚ ਬਣੇ ਖੱਡੇ ਨਿਤ ਦਿਨ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਮੋੜ 'ਤੇ ਸੜਕ ਟੁੱਟ ਚੁੱਕੀ ਹੈ ਅਤੇ ਬਿਲਕੁਲ ਮੋੜ ਤੇ ਖੱਡੇ ਬਣ ਚੁੱਕੇ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28742 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1816 ...
ਬੀਣੇਵਾਲ, 28 ਅਕਤੂਬਰ (ਬੈਜ ਚੌਧਰੀ)-ਰਾਸ਼ਟਰੀ ਗਊ ਸੇਵਾ ਮਿਸ਼ਨ ਵਲੋਂ 7 ਨਵੰਬਰ ਨੂੰ ਸ੍ਰੀ ਵਰਿੰਦਾਵਨ ਵਾਲੀ ਕੁਟੀਆ ਪਿੰਡ ਬੀਣੇਵਾਲ 'ਚ ਗਊ ਰੱਖਿਆ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਸ਼ਟਰੀ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ...
ਹੁਸ਼ਿਆਰਪੁਰ, 28 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਟਰੈਫ਼ਿਕ ਨਿਯਮਾਂ ਸਬੰਧੀ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਮੁਫ਼ਤ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਜਗਦੀਪ ਸਿੰਘ ਉਰਫ ਜੰਗੀ ਵਾਸੀ ਹਰਖੋਵਾਲ ਨੂੰ ਕਾਬੂ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਸਤੌਰ 'ਚ ਸ਼੍ਰੋਮਣੀ ਅਕਾਲੀ ਦਲ (ਸ) ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਹੋਈ, ਜਿਸ 'ਚ ਦੇਸ ਰਾਜ ਸਿੰਘ ਧੁੱਗਾ ਸੂਬਾ ਪ੍ਰਧਾਨ ਬੀ.ਸੀ ਵਿੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਡੇਂਗੂ ਦੇ 54 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 14 ਨਵੇਂ ਕੇਸਾਂ ਦੀ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਪ 'ਚ ਆਰਾਮ ਕਰ ਰਹੇ ਕੰਬਾਈਨ ਚਾਲਕ 'ਤੇ ਹੱਤਿਆ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...
ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆਂ ਵਿਖੇ ਕਾਮਰਸ ਵਿਭਾਗ ਤੇ ਮਿਊਚਲ ਫ਼ੰਡ ਇੰਨ ਇੰਡੀਆ ਦੇ ਸਹਿਯੋਗ ਨਾਲ ਕੋਰੋਨਾ ਕਾਲ 'ਚ ਨਿੱਜੀ ਵਿੱਤ ਪ੍ਰਬੰਧਨ ਵਿਸ਼ੇ 'ਤੇ ਇਕ ਈ-ਜੋੜ ਮੇਲਾ ਕਰਵਾਇਆ ਗਿਆ | ਇਸ ਈ-ਜੋੜ ਮੇਲੇ ਦਾ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਲੋੜਵੰਦ ਵਿਅਕਤੀਆਂ ਲਈ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਵਲੋਂ ਡਾ: ...
ਹੁਸ਼ਿਆਰਪੁਰ, 28 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਵਧ ਰਹੇ ਡੇਂਗੂ ਦੇ ਪ੍ਰਭਾਵ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਡੇਂਗੂ ਵਲੰਟੀਅਰ ਅਤੇ ਐਂਟੀਲਾਰਵਾ ਵਿੰਗ ਦੇ ਸਟਾਫ਼ ਨੇ ਹਿੱਸਾ ਲਿਆ | ਰੈਲੀ ...
ਭੰਗਾਲਾ, 28 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਧੰਨ-ਧੰਨ ਬਾਬਾ ਮੰਝ ਜੀ, ਧੰਨ-ਧੰਨ ਬਾਬਾ ਤਾਰਾ ਜੀ (ਸ਼ਹੀਦ) ਦੀ ਪਵਿੱਤਰ ਯਾਦ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 9ਵਾਂ ਵਿਸ਼ਾਲ ਕਬੱਡੀ ਕੱਪ 30 ਅਕਤੂਬਰ ਨੂੰ ਪਿੰਡ ਮੰਝਪੁਰ ਵਿਖੇ ਐੱਨ. ਆਰ. ਆਈ. ਵੀਰਾਂ, ਟੂਰਨਾਮੈਂਟ ...
ਦਸੂਹਾ, 28 ਅਕਤੂਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ 'ਬੱਡੀ ਪ੍ਰੋਗਰਾਮ ਯੂਨਿਟ ਤੇ ਰੈੱਡ ਰੀਬਨ ਕਲੱਬ' ਵਲੋਂ 'ਵਿਸ਼ਵ ਮਾਨਸਿਕ ਸਿਹਤ' ਦਿਵਸ ਮਨਾਇਆ ਗਿਆ, ਜਿਸ ਦੇ ਪ੍ਰਮੁੱਖ ਬੁਲਾਰੇ ਸਾਈਕੋਲੋਜਿਸਟ ਮਨਪ੍ਰੀਤ ਕੌਰ ਸਿਵਲ ਹਸਪਤਾਲ ਦਸੂਹਾ ਸਨ | ਬੱਡੀ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਵਿਦਿਆਰਥੀਆਂ ਨੇ ਦਿ ਟਿ੍ਨਿਟੀ ਸਕੂਲ ਅਸਲਪੁਰ ਵਿਖੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ¢ ਇਸ ਮੌਕੇ ਅਨੀਤਾ ਲਾਰੈਂਸ ਡਾਇਰੈਕਟਰ ਦਿ ਟਿ੍ਨਿਟੀ ਸਕੂਲ ਦੇ ...
ਹਿੁਸ਼ਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤਹਿਤ ਪੈਂਦੇ ਪਿੰਡ ਲਾਂਬੜਾ ਵਿਖੇ ਪਿੰਡ ਵਾਸੀਆਂ ਵਲੋਂ ਸੰਤ ਬਾਪੂ ਕਰਨੈਲ ਸਿੰਘ ਤੇ ਮਾਤਾ ਰਾਮ ਮਹਾਰਾਜ ਨੂੰ ਸਮਰਿਪਤ ਹਾਕੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਇਲਾਕੇ ਦੀਆਂ ...
ਹਰਿਆਣਾ, 28 ਅਕਤੂਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਜੀ ਹਰਿਆਣਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ 'ਤੇ ਬੀਬੀ ਸੁਰਜੀਤ ਕੌਰ ਸਰਪ੍ਰਸਤ ਤੇ ਭਾਈ ਜਗਦੀਪ ਸਿੰਘ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਅਮਨਦੀਪ ਧਾਮੀ ਨੇ ਦੱਸਿਆ ਕਿ ਓਨਟਾਰੀਓ (ਕੈਨੇਡਾ) ਤੋਂ ਸਮਾਜ ਸੇਵੀ ਉਂਕਾਰ ਸਿੰਘ ਤੱਗੜ ਵਲੋਂ ਕੰਢੀ ਖੇਤਰ ਦੇ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਤੇ ਪੰਚਾਇਤੀ ਰਾਜ ਮੁਹਾਲੀ ਵਲੋਂ ਆਯੋਜਿਤ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਬਲਾਕ ਹੁਸ਼ਿਆਰਪੁਰ-1 'ਚ ਚੁਣੇ ਹੋਏ ਨੁਮਾਇੰਦਿਆਂ ਨੂੰ 73ਵੀਂ ਸੋਧ, ਗ੍ਰਾਮ ਸਭਾ, ਗ੍ਰਾਮ ਪੰਚਾਇਤ ...
ਦਸੂਹਾ, 28 ਅਕਤੂਬਰ (ਕੌਸ਼ਲ)-ਪੰਜਾਬ ਸਰਕਾਰ ਤੇ ਸੰਯੁਕਤ ਕਮਿਸ਼ਨਰ ਡਰੱਗਜ਼ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਡਰੱਗਜ਼ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਸੰਬੰਧੀ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਐੱਨ. ...
ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਦੇ ਐਲਾਨੇ ਗਏ ਨਤੀਜਿਆਂ ਵਿਚ ਐੱਮ. ਏ. ਪੋਲੀਟਿਕਲ ਸਾਇੰਸ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਪਿ੍ੰਸੀਪਲ ਡਾ. ਕਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਾਲਜ ਦੀ ਵਿਦਿਆਰਥਣ ਪ੍ਰੀਆ ...
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਦਿਨ-ਦਿਹਾੜੇ ਸ਼ਹਿਰ 'ਚੋਂ ਕੱਪੜੇ ਦੀ ਫੇਰੀ ਲਾਉਣ ਵਾਲੇ 2 ਵਿਅਕਤੀਆਂ ਦੇ ਕਮਰਿਆਂ ਦੇ ਤਾਲੇ ਤੋੜ ਕੇ 1.46 ਲੱਖ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਯਾਮੀਨ ਪੁੱਤਰ ਮਕਸੂਦ ਵਾਸੀ ਜ਼ਿਲ੍ਹਾ ਬਜ਼ਨੌਰ (ਯੂ. ਪੀ.) ਤੇ ਮੁਬਾਰਕ ਪੁੱਤਰ ...
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਡੇਂਗੂ ਦੇ ਵੱਧ ਰਹੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਰਘਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਤੇ ਸਾਰੇ 32 ਸਬ-ਸੈਂਟਰਾਂ ਅਧੀਨ ਡੇਂਗੂ ਜਾਗਰੂਕਤਾ ...
ਦਸੂਹਾ, 28 ਅਕਤੂਬਰ (ਭੁੱਲਰ)-ਪਿੰਡ ਰੰਧਾਵਾ ਵਿਖੇ ਪੀਰ ਬਾਬਾ ਦਮਦਮਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਵਰਗਵਾਸੀ ਨਿਰਮਲ ਸਿੰਘ ਨਿੰਮਾ ਯਾਦਗਾਰੀ ਕਬੱਡੀ ਕੱਪ ਦਸਮੇਸ਼ ਯੁਵਕ ਸੇਵਾਵਾਂ ਯੂਥ ਕਲੱਬ ਵਲੋਂ ਸ਼ੁਰੂ ਕੀਤਾ, ਜਿਸ ਦਾ ਉਦਘਾਟਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ ...
ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਤੇ ਨਵ-ਨਿਯੁਕਤ ਪੀ.ਏ.ਸੀ ਦੇ ਮੈਂਬਰ ਈਸ਼ਰ ਸਿੰਘ ਮੰਝਪੁਰ ਨੇ ਆਪਣੀ ਇਸ ਨਵੀਂ-ਨਿਯੁਕਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ...
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ...
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਡੀ. ਏ. ਵੀ ਕਾਲਜ ਫਾਰ ਗਰਲਜ਼ ਗੜ੍ਹਸ਼ੰਕਰ ਦੇ ਬੀ. ਏ. ਚੌਥੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ | ਕਾਲਜ ਪਿ੍ੰਸੀਪਲ ਕੰਵਲਇੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਏ. ਚੌਥੇ ਸਮੈਸਟਰ ਦੇ ਸ਼ਾਨਦਾਰ ਰਹੇ ਨਤੀਜੇ ਵਿਚ ...
ਤਲਵਾੜਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਮੁਖੀ ਤਲਵਾੜਾ ਅਜਮੇਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਤਲਵਾੜਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX