ਚੰਡੀਗੜ੍ਹ, 28 ਅਕਤੂਬਰ (ਅਜਾਇਬ ਸਿੰਘ ਔਜਲਾ)-ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ ਤੇ ਡਾਇਰੈਕਟੋਰੇਟਾਂ ਦੀਆਂ ਸਮੂਹ ਐਸੋਸੀਏਸ਼ਨਾਂ ਨੇ ਅਧੂਰੇ ਪੇ-ਕਮਿਸ਼ਨ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਪੂਰੀਆਂ ਨਾ ਕਰਨ ਕਰਕੇ 27 ਅਕਤੂਬਰ ਤੋਂ ਸਰਕਾਰੀ ਕੰਮਕਾਜੀ ਛੱਡ ਕੇ ਹੜਤਾਲ 'ਤੇ ਹਨ | ਹੜਤਾਲ ਨਾਲ ਸਰਕਾਰ ਦਾ ਪੂਰਨ ਕੰਮਕਾਜ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ | ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮ ਵਰਗ ਬਹੁਤ ਦੁਖੀ ਹੋਣ ਤੋਂ ਬਾਅਦ ਹੀ ਹੜਤਾਲ ਵਰਗਾ ਫੈਸਲਾ ਲੈਂਦਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਕਦੇ ਵੀ ਆਮ ਜਨਤਾ ਨੂੰ ਤੰਗ ਕਰਕੇ ਖੁਸ਼ ਨਹੀਂ ਹੁੰਦੇ ਕਿਉਂ ਜੋ ਉਨ੍ਹਾਂ ਦੇ ਆਪਣੇ ਪਰਿਵਾਰਾਂ ਦੇ ਕੰਮ ਕਾਜ ਵੀ ਪ੍ਰਭਾਵਿਤ ਹੁੰਦੇ ਹਨ | ਆਗੂਆਂ ਨੇ ਕਿਹਾ ਕਿ ਚੰਨੀ ਸਰਕਾਰ ਚੋਣਾਂ ਦੇ ਮੱਦੇਨਜ਼ਰ ਲੋਕ ਲੁਭਾਵਣੇ ਵਾਅਦੇ ਕਰ ਰਹੀ ਹੈ, ਜਿਸ ਦਾ ਮੀਡੀਆ ਰਾਹੀਂ ਤੇ ਬੋਰਡਾਂ/ਫਲੈਕਸਾਂ ਰਾਹੀਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦ ਕਿ ਅਸਲੀਅਤ ਕੁਝ ਹੋਰ ਹੀ ਹੈ, ਜਿਨ੍ਹਾਂ ਮੰਗਾਂ ਸੰਬੰਧੀ ਸਰਕਾਰ ਨੇ ਫ਼ੈਸਲੇ ਕੀਤੇ ਵੀ ਹਨ, ਉਨ੍ਹਾਂ ਇਸ ਸਬੰਧੀ ਵੀ ਪੱਤਰ ਅਜੇ ਤੱਕ ਜਾਰੀ ਨਹੀਂ ਕੀਤੇ ਗਏ ਹਨ, ਜਿਸ ਤੋਂ ਸਰਕਾਰ ਦੀ ਕਾਰਗੁਜ਼ਾਰੀ ਸ਼ੱਕੀ ਜਾਪਦੀ ਹੈ | ਮੁਲਾਜ਼ਮ ਆਗੂਆਂ ਨੇ ਦੱਸਿਆ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਜੁਆਇੰਟ ਐਕਸ਼ਨ ਕਮੇਟੀ ਨੂੰ ਮੰਗਾਂ ਸੰਬੰਧੀ ਗੱਲਬਾਤ ਦਾ ਸੱਦਾ ਦੇਣ ਦੀ ਗੱਲ ਕੀਤੀ ਸੀ ਤਾਂ ਜੋ ਮੁਲਾਜ਼ਮਾਂ 'ਚ ਇਹ ਸੰਦੇਸ਼ ਜਾਵੇ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਈ ਗੰਭੀਰ ਹੈ | ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਹੜਤਾਲ ਵੱਲ ਨਾ ਜਾਇਆ ਜਾਵੇ | ਪੰਜਾਬ ਦੇ ਮੁਲਾਜ਼ਮ ਨੂੰ ਹਮੇਸ਼ਾ ਹੀ ਦਿਵਾਲੀ ਤੋਂ ਪਹਿਲਾਂ ਸਰਕਾਰ ਤੋਂ ਕੁਝ ਮਿਲਣ ਦੀ ਆਸ ਹੁੰਦੀ ਹੈ, ਪਰ ਸਰਕਾਰ ਵਲੋਂ ਅਜੇ ਤੱਕ ਦਿਵਾਲੀ ਦੇ ਖੁਸ਼ੀਆਂ ਭਰੇ ਮੌਕੇ 'ਤੇ ਮੁਲਾਜ਼ਮਾਂ ਨੂੰ ਕੁਝ ਦੇਣ ਦੇ ਰੌਂਅ 'ਚ ਨਹੀਂ ਲਗਦੀ, ਜਿਸ ਕਰਕੇ ਸਾਂਝਾ ਮੁਲਾਜ਼ਮ ਮੰਚ ਅਤੇ ਇਸ ਦੀਆਂ ਚੰਡੀਗੜ੍ਹ ਤੇ ਮੁਹਾਲੀ ਦੇ ਦਫਤਰਾਂ ਦੀਆਂ ਭਾਈਵਾਲ ਜਥੇਬੰਦੀਆਂ ਨੇ ਪੰਜਾਬ ਸਟੇਟ ਮਨਸਟੀਰੀਅਲ ਸਰਵਿਸ ਯੂਨੀਅਨ ਵਲੋਂ ਦੂਜੇ ਦਿਨ ਵੀ ਹੜਤਾਲ ਕੀਤੀ ਗਈ ਜਿਸ ਕਰ ਕੇ ਸਮੁੱਚਾ ਸਰਕਾਰੀ ਤੰਤਰ ਠੱਪ ਰਿਹਾ | ਇਸੇ ਲੜੀ ਵਲੋਂ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਸਰਕਾਰ ਨੂੰ ਜਗਾਉਣ ਲਈ ਢੋਲ ਵਜਾਕੇ ਜਾਗੋ ਕੱਢੀ ਗਈ ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ | ਸਕੱਤਰੇਤ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਮੂਹ ਡਾਇਰੈਕਟਰੇਟਾਂ ਵਲੋਂ ਸੈਕਟਰ-17, ਚੰਡੀਗੜ੍ਹ ਵਿਖੇ ਵੀ ਇਕ ਵਿਸ਼ਾਲ ਰੈਲੀ ਕੀਤੀ ਗਈ | ਪੰਜਾਬ ਸਿਵਲ ਸਕੱਤਰੇਤ ਤੇ ਵਿੱਤੀ ਕਮਿਸ਼ਨਰ ਸਕੱਤਰੇਤ ਤੋਂ ਬਲਰਾਜ ਸਿੰਘ ਦਾਊਾ, ਕੇਸਰ ਸਿੰਘ, ਕੁਲਵੰਤ ਸਿੰਘ, ਮਿਥੁਨ ਚਾਵਲਾ, ਸੁਖਜੀਤ ਕੌਰ, ਸਾਹਿਲ, ਸ਼ੁਸੀਲ ਕੁਮਾਰ, ਗੁਰਵੀਰ ਸਿੰਘ, ਮਨਦੀਪ ਸਿੰਘ, ਸੰਦੀਪ, ਅਲਕਾ ਚੋਪੜਾ ਅਤੇ ਸੌਰਭ, ਚੰਡੀਗੜ੍ਹ ਦੇ ਡਾਇਰੈਕਟੋਰੇਟਾਂ ਤੋਂ ਰੰਜੀਵ ਸ਼ਰਮਾ, ਜਸਮਿੰਦਰ ਸਿੰਘ, ਸੁਖਚੈਨ ਸਿੰਘ, ਕੰਵਲਜੀਤ ਕੌਰ, ਸੰਦੀਪ ਬਰਾੜ, ਰਾਮ ਸਿੰਘ, ਮਨਮੋਹਨ ਸਿੰਘ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ ਆਦਿ ਨੇ ਇਸ ਮੌਕੇ ਹਿੱਸਾ ਲਿਆ |
ਚੰਡੀਗੜ੍ਹ, 28 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੀ ਮੁੱਖ ਫ਼ਰਨੀਚਰ ਮਾਰਕੀਟ 'ਚ ਸੜਕ ਦੇ ਦੋਵੇਂ ਪਾਸੇ ਕੀਤੇ ਨਾਜਾਇਜ਼ ਕਾਰਨ ਲੋਕਾਂ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਾਸ ਕਰਕੇ ਤਿਉਹਾਰਾਂ ਦੇ ਮੌਕੇ 'ਤੇ ਆਮ ਲੋਕਾਂ ਦੇ ਵਾਹਨਾਂ ਦੇ ਨਾਲ ਪੈਦਲ ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਐਨ. ਐਚ. ਐਮ. ਕਰਮਚਾਰੀਆਂ ਵਲੋਂ ਆਊਟਸੋਰਸਿੰਗ ਨੀਤੀ ਦੇ ਵਿਰੋਧ 'ਚ ਜੀ. ਐਮ. ਐਸ. ਐਚ-16 'ਚ ਹੜਤਾਲ ਕੀਤੀ ਗਈ | ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕੰਮ ਕਰਨ ਦੇ ਘੰਟੇ ਵਧਾਏ ਜਾ ...
ਚੰਡੀਗੜ੍ਹ, 28 ਅਕਤੂਬਰ (ਅਜਾਇਬ ਸਿੰਘ ਔਜਲਾ)-ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੇ ਬੈਨਰ ਹੇਠ ਆਊਟਸੋਰਸਡ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ | ਦੂਜੇ ਪਾਸੇ ਇਸੇ ਦੌਰਾਨ ਚੀਫ ...
ਚੰਡੀਗੜ੍ਹ, 28 ਅਕਤੂਬਰ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ 'ਚ ਚੀਫ਼ ਵਹਿਪ ਤੇ ਕਿਸਾਨ ਵਿੰਗ ਦੇ ਪ੍ਰਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਕਾਫ਼ੀ ਦੇਰ ਪਹਿਲਾਂ ਗੜ੍ਹੇ ਪੈਣ ਤੇ ਭਾਰੀ ...
ਚੰਡੀਗੜ੍ਹ, 28 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਇਕ ਨਾਇਜੀਰੀਅਨ ਨਾਗਰਿਕ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 31 ਸਾਲਾ ਦੇ ਚਕਸ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਚਾਰ ਸੁਪਰਡੈਂਟਾਂ ਦਾ ਅੰਡਰ-ਸਕੱਤਰ ਦੇ ਅਹੁਦੇ 'ਤੇ ਪ੍ਰਮੋਸ਼ਨ ਹੋਇਆ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਸਿਵਲ ਸਕੱਤਰੇਤ 'ਚ ...
ਚੰਡੀਗੜ੍ਹ, 28 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਦੇ ਕਈ ਭਖਦੇ ਮਸਲੇ ਹਨ, ਜਿਨ੍ਹਾਂ ਨੂੰ ਮੂਹਰੇ ਰੱਖ ਕੇ ਸਿਆਸੀ ਪਾਰਟੀਆਂ ਚੋਣ ਮੈਦਾਨ 'ਚ ਉਤਰਣਗੀਆਂ ਪਰ ਇਕ ਅਜਿਹਾ ਮੁੱਦਾ ਵੀ ਹੈ ਜਿਸ ਵੱਲ ਸਿਆਸੀ ਪਾਰਟੀਆਂ ਚੋਣਾਂ ਵੇਲੇ ਧਿਆਨ ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਰੋਟਰੀ ਕਲੱਬ ਵਲੋਂ ਜਵਾਨਾਂ ਲਈ ਭੇਜੀ ਮਠਿਆਈ ਦੇ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰੋਟਰੀ ਕਲੱਬ ਵਲੋਂ ਦੇਸ਼ ਦੀਆਂ ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਮਿਲਖਾ ਸਿੰਘ ਦੇ ਚੈਰੀਟੇਬਲ ਟਰੱਸਟ ਸੈਕਟਰ-8 ਤੇ ਗੁਰੂ ਨਾਨਕ ਦਰਬਾਰ ਦੁਬਾਈ, ਯੂ. ਏ. ਈ. ਵਲੋਂ ਪੀ. ਜੀ. ਆਈ. ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਐਂਬੂਲੈਂਸ ਦਾਨ ਕੀਤੀ ਗਈ | ਮਿਲਖਾ ਸਿੰਘ ਦੇ ਪਰਿਵਾਰ ਤਰਫੋਂ ਅਮਿਤ ਸੈਣੀ ਤੇ ...
ਚੰਡੀਗੜ੍ਹ, 28 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਤੇ ਅਫ਼ਰੀਕਾ 'ਚ ਡਿਪਲੋਮੈਟਿਕ ਤੇ ਦੋਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇਥੇ ਸ਼ੁਰੂ ਹੋਏ ਦੋ ਦਿਨਾਂ ਦੀ ਹਰਿਆਣਾ-ਅਫਰੀਕਾ ਕੰਨਕਲੇਵ, ਸੀਰੀਜ਼-1 'ਚ ਅਫਰੀਕਾ ਅਤੇ ਹਰਿਆਣਾ 'ਚ ਦੋਪੱਖੀ ਵਪਾਰ ਤੇ ...
ਚੰਡੀਗੜ੍ਹ, 28 ਅਕਤੂਬਰ (ਬਿ੍ਜੇਂਦਰ ਗੌੜ)-ਮੋਹਾਲੀ ਵਸਨੀਕ 30 ਸਾਲਾ ਦੀ ਮਹਿਲਾ ਨੇ ਮੰਗ ਕੀਤੀ ਹੈ ਕਿ ਪੁਲਿਸ ਨੂੰ ਆਦੇਸ਼ ਦਿੱਤੇ ਜਾਣ ਕਿ ਪਟੀਸ਼ਨਰ (ਕਥਿਤ ਜਬਰ ਜਨਾਹ ਪੀੜਤ) ਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਕਰਨ | ਪੰਜਾਬ ਸਰਕਾਰ, ਡੀ. ਜੀ. ਪੀ., ਐਸ. ਐਸ. ਪੀ. ਮੋਹਾਲੀ, ਸੀ. ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਕੋਵਿਡ ਟੀਕਾਕਰਨ ਦੀ ਸਮੀਖਿਆ ਦੌਰਾਨ ਪਾਇਆ ਗਿਆ ਕਿ ਯੂ. ਟੀ. ਚੰਡੀਗੜ੍ਹ 'ਚ 75526 ਕੇਸਾਂ ਵਿਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਬਕਾਇਆ ਹੈ | 75416 ਮਾਮਲਿਆਂ 'ਚ ਜਿਥੇ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ 16 ਹਫਤਿਆਂ ਤੋਂ ...
ਚੰਡੀਗੜ੍ਹ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪ੍ਰੀਖਿਆ ਵਿੱਦਿਅਕ ਸੈਸ਼ਨ 2021-22 ਦੇ ਲਈ ਸਰਕਾਰੀ ਤੇ ਗੈਰ-ਸਰਕਾਰੀ ਸਥਾਈ ਮਾਨਤਾ ਪ੍ਰਾਪਤ ਸਕੂਲਾਂ ਤੋਂ ਆਨਲਾਈਨ ਸਕੂਲ ਡਾਆ/ਨਿਰੰਤਰਤਾ ...
ਚੰਡੀਗੜ੍ਹ, 28 ਅਕਤੂਬਰ (ਬਿ੍ਜੇਂਦਰ ਗੌੜ)-ਸਾਬਕਾ ਤੇ ਮੌਜੂਦਾ ਸੰਸਦੀ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਅਪਰਾਧਿਕ ਮਾਮਲਿਆਂ 'ਚ ਤੇਜ਼ੀ ਨਾਲ ਸੁਣਵਾਈ ਨੂੰ ਲੈ ਕੇ ਹਾਈਕੋਰਟ ਵਲੋਂ ਸ਼ੁਰੂ ਕੀਤੇ ਸੁਓ-ਮੋਟੋ ਕੇਸ ਵਿਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਪੁੱਛਿਆ ਹੈ ...
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਐਮ. ਸੀ. ਐਮ. ਕਾਲਜ ਸੈਕਟਰ-36 ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਗੋਦ ਲਏ ਹੋਏ ਪਿੰਡ ਬਡਹੇੜੀ ਵਿਖੇ ਸਿੰਗਲ-ਯੂਜ ਪਲਾਸਟਿਕ ਵਿਰੁੱਧ ਇਕ ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੋ ਰਾਜ ਵਲੰਟੀਅਰਾਂ ਨੇ ਪਲਾਸਟਿਕ ਦੇ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ ਡੇਂਗੂ ਦੇ ਕੁੱਲ 2361 ਮਾਮਲੇ ਸਾਹਮਣੇ ਆ ਚੁੱਕੇ ਹਨ | ਇਸ ਸੰਬੰਧੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਡੇਂਗੂ ਸੰਬੰਧੀ ਕੁੱਲ 142 ਵਿਅਕਤੀਆਂ ਦੇ ਟੈਸਟ ...
ਖਰੜ, 28 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਦੇ ਮਸਲੇ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਲੀਵਰ ਸਭ ਤੋਂ ਮਹੱਤਵਪੂਰਨ ਅੰਦਰੂਨੀ ਅੰਗ ਹੈ, ਜੋ ਕਿ ਸਾਡੇ ਸੱਜੇ ਫੇਫੜੇ ਦੇ ਹੇਠਾਂ ਸੱਜੇ ਪਾਸੇ ਦੀਆਂ ਪੱਸਲੀਆਂ ਦੇ ਹੇਠਾਂ ਸਥਿਤ ਹੈ | ਲੀਵਰ ਕੈਂਸਰ ਇਕ ਕਿਸਮ ਦਾ ਕੈਂਸਰ ਹੈ ਜੋ ਕਿ ਲੀਵਰ 'ਚ ਸ਼ੁਰੂ ਹੁੰਦਾ ਹੈ | ਬਾਲਗਾਂ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ 31 ਅਕਤੂਬਰ ਤੱਕ ਦਿੱਤੇ ਹੜਤਾਲ ਦੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ, ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਕੂਲ ...
ਕੁਰਾਲੀ, 28 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦੇ ਦਫ਼ਤਰ ਵਿਖੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਸਫ਼ਾਈ ਤੇ ਸੀਵਰੇਜ ਨਾਲ ਸੰਬੰਧਿਤ ਕਰਮਚਾਰੀਆਂ ਨੂੰ ਵਰਦੀਆਂ ਤੇ ...
ਕੁਰਾਲੀ, 28 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਉਤਸ਼ਾਹਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ | ਇਹ ਵਿਚਾਰ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ ਰਾਣਾ)-ਪੰਜਾਬ ਦੇ ਉਚੇਰੀ ਸਿੱਖਿਆ, ਖੇਡਾਂ, ਯੁਵਾ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਜਲਦੀ ਹੀ ਸਿੱਖਿਆ ਰੈਗੂਲੇਟਰੀ ਅਥਾਰਟੀ ਦੀ ਸਥਾਪਨਾ ਕਰੇਗਾ | ਉਹ ਰਿਆਤ-ਬਾਹਰਾ ਯੂਨੀਵਰਸਿਟੀ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-11 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟਾਂ ਅੱਗੇ ਅੱਜ ਵਿਦਿਆਰਥੀਆਂ ਦੇ 2 ਗਰੁੱਪ ਆਪਸ 'ਚ ਭਿੜ ਗਏ | ਪ੍ਰਤੱਖਦਰਸ਼ੀਆਂ ਅਨੁਸਾਰ ਇਸ ਦੌਰਾਨ ਵਿਦਿਆਰਥੀਆਂ 'ਚ ਹੱਥੋਪਾਈ ਤੋਂ ਇਲਾਵਾ ...
ਐੱਸ. ਏ. ਐਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਐੱਨ. ਐੱਸ. ਯੂ. ਆਈ. (ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ) ਵਲੋਂ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਣ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਉਪ ਮੁੱਖ ਮੰਤਰੀ ਪੰਜਾਬ ਓ. ਪੀ. ਸੋਨੀ ਵਲੋਂ ਐਚ. ਆਈ. ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਅਧੀਨ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸਕੱਤਰ ਸਿਹਤ ਵਿਕਾਸ ਗਰਗ ਤੇ ਵਿਸ਼ੇਸ਼ ਸਕੱਤਰ ਸਿਹਤ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਅਲਕੈਮਿਸਟ ਤੇ ਓਜਸ ਹਸਪਤਾਲ ਪੰਚਕੂਲਾ ਦੇ ਡਾਕਟਰਾਂ ਦੀ ਟੀਮ ਵਲੋਂ ਵਿਸ਼ਵ ਸਟ੍ਰੋਕ ਦਿਵਸ ਮੌਕੇ ਬ੍ਰੇਨ ਸਟ੍ਰੋਕ (ਦਿਮਾਗੀ ਦੌਰੇ) ਤੇ ਜੀਵਨ ਸ਼ੈਲੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ 31 ਅਕਤੂਬਰ ਤੱਕ ਦਿੱਤੇ ਹੜਤਾਲ ਦੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ, ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਕੂਲ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਆਮਦ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਯੂਨੀਵਰਸਿਟੀ ਕੈਂਪਸ ਦੇ ਅੰਦਰ ਆ ...
ਚੰਡੀਗੜ੍ਹ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਕੁਰੂਕਸ਼ੇਤਰ 'ਚ ਸਥਿਤ ਸ੍ਰੀ ਕਿ੍ਸ਼ਣ ਆਯੂਸ਼ ਯੂਨੀਵਰਸਿਟੀ ਦੀ 15 ਨਵੰਬਰ 2021 ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਜੋ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ ਉਨ੍ਹਾਂ ...
ਚੰਡੀਗੜ੍ਹ, 28 ਅਕਤੂਬਰ (ਅ.ਬ.)-ਡਾਲਰ ਇੰਡਸਟਰੀਜ਼ ਲਿਮਟਿਡ ਨੇ ਆਪਣੀ ਰਿਟੇਲ ਮÏਜੂਦਗੀ ਨੂੰ ਦਰਜ ਹੋਏ ਆਪਣਾ ਪਹਿਲਾ ਐਕਸਕਲੂਸਿਵ ਬ੍ਰਾਂਡ ਆਊਟਲੈਟ ਲਾਂਚ ਕੀਤਾ ਹੈ | ਅਯੋਧਿਆ 'ਚ ਖੋਲ੍ਹੇ ਗਏ ਇਹ ਸਟੋਰ ਡਾਲਰ ਦੇ ਉਤਪਾਦਾਂ ਲਈ ਇਕ ਵਨ-ਸਟਾਪ ਟਿਕਾਣੇ ਹੋਣਗੇ ਜੋ ਪੁਰਸ਼ਾਂ, ...
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਸਾਨ-ਅੰਦੋਲਨ 'ਚ ਸ਼ਾਮਿਲ ਗ਼ਦਰੀ ਗੁਲਾਬ ਕੌਰ ਤੇ ਮਾਈ ਭਾਗੋ ਦੀਆਂ ਵਾਰਿਸ ਕਿਸਾਨ ਔਰਤਾਂ ਦੇ ਇਸ ...
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਬੀ. ਐਸ. ਸੀ. ਆਨਰਜ਼ ਬਾਇਓ ਇਨਫਾਰਮੈਟਿਕਸ ਦੂਸਰਾ ਸਮੈਸਟਰ, ਐਮ. ਏ. ਹਿਊਮਨ ਰਾਈਟਸ ਐਂਡ ਡਿਊਟੀਜ਼ ਦੂਜਾ ਸਮੈਸਟਰ, ਐਮ. ਏ. ਹਿੰਦੀ ਦੂਸਰਾ ਸਮੈਸਟਰ, ਮਾਸਟਰ ਆਫ਼ ਸੋਸ਼ਲ ਵਰਕ ਚੌਥਾ ਸਮੈਸਟਰ, ਬੀ. ਏ. ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਵੈਕਟਰ ਬੋਰਨ ਬਿਮਾਰੀ ਦੇ ਖ਼ਤਰੇ ਦੀ ਰੋਕਥਾਮ ਲਈ ਨਗਰ ਨਿਗਮ ਚੰਡੀਗੜ੍ਹ ਦੀ ਵਿੱਤ ਤੇ ਠੇਕਾ ਕਮੇਟੀ ਨੇ 30.20 ਲੱਖ ਰੁਪਏ ਦੀ ਲਾਗਤ ਨਾਲ ਦੋ ਮਾਊਾਟੇਬਲ ਫੌਗਿੰਗ ਮਸ਼ੀਨਾਂ ਤੇ ਤਿੰਨ ਪੋਰਟੇਬਲ ਪਲਸ ਜੈੱਟ ਕਿਸਮ ...
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨਜ਼ (ਪੂਟਾ) ਦੀਆਂ ਹੋਈਆਂ ਚੋਣਾਂ 'ਚ ਮਿ੍ਤੰਜੇ-ਨੌਰਾ ਗਰੁੱਪ ਦੀ ਸ਼ਾਨਦਾਰ ਜਿੱਤ ਹੋਈ ਹੈ | ਵੋਟਾਂ ਦੇ ਨਤੀਜਿਆਂ 'ਚ ਪੋ੍ਰ. ਮਿ੍ਤੰਜੇ ਪ੍ਰਧਾਨ, ਸੁਪਿੰਦਰ ਕੌਰ ਉਪ ਪ੍ਰਧਾਨ, ...
ਚੰਡੀਗੜ੍ਹ, 28 ਅਕਤੂਬਰ (ਮਨਜੋਤ ਸਿੰਘ ਜੋਤ)-ਪਬਲਿਕ ਰਿਲੇਸ਼ਨਜ਼ ਕੌਂਸਲ ਆਫ਼ ਇੰਡੀਆ ਚੈਪਟਰ ਚੰਡੀਗੜ੍ਹ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੀ ਲੋਕ ਸੰਪਰਕ ਅਧਿਕਾਰੀ ਸਵਾਤੀ ਮੁੰਜਾਲ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਪੁਰਸਕਾਰ ਕੋਰੋਨਾ ਮਹਾਂਮਾਰੀ ਦੇ ...
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ 'ਤੇ ਕਾਲ ਕਰ ਸਕਦੇ ਹਨ | ਇਸ ਹੈਲਪਲਾਈਨ ਦਾ ਉਦਘਾਟਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ...
ਚੰਡੀਗੜ੍ਹ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਰਸਾ 'ਚ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਨੇ ਡਿਜੀਟਲਾਈਜੇਸ਼ਨ ਦੇ ਵੱਲ ਇਕ ਹੋਰ ਨਵੀਂ ਪਹਿਲ ਕਰਦੇ ਹੋਏ ਅੱਜ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਤੇ ਪਬਲਿਕ ਵੰਡ ਮੰਤਰਾਲੇ ਦੇ ਅਧੀਨ ਕੰਮ ਕਰ ਰਹੇ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਭਾਜਪਾ ਦੇ ਬੁਲਾਰੇ ਤੇ ਸੀਨੀਅਰ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਧਰਨੇ ਵਾਲੀ ਜਗ੍ਹਾ 'ਤੇ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ | ਇਸ ਮੌਕੇ ...
ਮੁੱਲਾਂਪੁਰ ਗਰੀਬਦਾਸ, 28 ਅਕਤੂਬਰ (ਖੈਰਪੁਰ)-ਕਾਂਗਰਸ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਦੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਨਿਊ ਚੰਡੀਗੜ੍ਹ ਨੂੰ ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਦੀਵਾਲੀ ਦਾ ਇਕ ਹੋਰ ਅਹਿਮ ਤੋਹਫ਼ਾ ਦਿੰਦਿਆਂ ਬਾਬਾ ਵ੍ਹਾਈਟ ਹਾਊਸ ਤੋਂ ਕੁੰਭੜਾ ਚੌਕ ਤੱਕ ਦੀ ਸੜਕ ਨੂੰ ਆਵਾਜਾਈ ਲਈ ਖੋਲ੍ਹ ...
ਖਰੜ, 28 ਅਕਤੂਬਰ (ਜੰਡਪੁਰੀ)-ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਰਾਮ ਭਵਨ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ | ਇਸ ਸੰਬੰਧੀ ਕੈਂਪ ਦੇ ਨੋਡਲ ਅਫ਼ਸਰ ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਪੈਨਸ਼ਨ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਸੂਬੇ ਅੰਦਰ ਕੋਵਿਡ ਵੈਕਸੀਨ ਦੀਆਂ 2 ਕਰੋੜ ਤੋਂ ਵੱਧ ਖੁਰਾਕਾਂ ਦੇਣ ਦੇ ਟੀਚੇ ਨੂੰ ਪਾਰ ਕਰਨ ਦੇ ਚਲਦਿਆਂ ਉਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਅਗਵਾਈ ਹੇਠ ਮੁਹਾਲੀ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ...
ਲਾਲੜੂ, 28 ਅਕਤੂਬਰ (ਰਾਜਬੀਰ ਸਿੰਘ)-ਗੰਦੇ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਲਾਲੜੂ ਮੰਡੀ ਸਮੇਤ ਕਈ ਰਿਹਾਇਸ਼ੀ ਕਾਲੋਨੀਆਂ ਦੇ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ | ਵਾਰਡ ਵਾਸੀ ਜਤਿੰਦਰ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ, ਪ੍ਰੇਮ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਦਾਊਾ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ 'ਤੇ ਕਰੀਬ 5 ਕਰੋੜ ਰੁਪਏ ਦੀ ...
ਐੱਸ. ਏ. ਐੱਸ. ਨਗਰ, 28 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਓੜੀ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ 144ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX