ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਅਜਨਾਲਾ ਖੇਤਰ ਦੇ 2 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੇ 23 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਹਨ ਤੇ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ ਉਨ੍ਹਾਂ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਜਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸੂਬਾ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਲਈ ਐੱਸ.ਡੀ.ਐੱਮ ਅਜਨਾਲਾ ਡਾ: ਦੀਪਕ ਭਾਟੀਆ ਦੀ ਅਗਵਾਈ 'ਚ ਸਰਕਾਰੀ ਕਾਲਜ ਅਜਨਾਲਾ ਵਿਖੇ ਲਗਾਏ ਤਹਿਸੀਲ ਪੱਧਰੀ ਸੁਵਿਧਾ ਕੈਂਪ ਦਾ ਉਦਘਾਟਨ ਕਰਨ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਦੌਰਾਨ ਉਨ੍ਹਾਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਕਾਲਜ ਕੰਪਲੈਕਸ 'ਚ ਬੂਟੇ ਪੌਦੇ ਵੀ ਲਗਾਏ | ਇਸ ਮੌਕੇ ਐੱਸ.ਡੀ.ਐਮ ਡਾ: ਦੀਪਕ ਭਾਟੀਆ, ਤਹਿਸੀਲਦਾਰ ਹਰਫੂਲ ਸਿੰਘ ਗਿੱਲ, ਐਕਸੀਅਨ ਇੰਜੀ: ਅਨੀਸ਼ਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼, ਬੀ.ਡੀ.ਪੀ.ਓ ਸਮਸ਼ੇਰ ਸਿੰਘ ਬੱਲ, ਸ਼ੂਗਰ ਮਿਲ ਭਲਾ ਪਿੰਡ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਚੇਅਰਮੈਨ ਵਿਜੇ ਤ੍ਰੇਹਨ, ਪ੍ਰਧਾਨ ਪ੍ਰਵੀਨ ਕੁਕਰੇਜਾ, ਐੱਸ.ਐੱਚ.ਓ ਇੰਸ: ਮੋਹਿਤ ਕੁਮਾਰ, ਰੇਂਜ ਅਫ਼ਸਰ ਹਰਜੀਤ ਸਿੰਘ, ਪ੍ਰੋਫੈਸਰ ਡਾ: ਪ੍ਰੇਮ ਸਿੰਘ, ਜਸਵਿੰਦਰ ਸਿੰਘ ਤੇੜਾ, ਡਾ: ਸੁਖਰਾਜ ਸਿੰਘ, ਬੀਟ ਅਫਸਰ ਰਾਜਬੀਰ ਸਿੰਘ ਪਵਾਰ, ਪਟਵਾਰੀ ਗੁਰਜੰਟ ਸਿੰਘ ਸੋਹੀ, ਸੁਖਬੀਰ ਸਿੰਘ ਡਿੰਪਲ, ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਅਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ...
ਬੱਚੀਵਿੰਡ, 28 ਅਕਤੂਬਰ (ਬਲਦੇਵ ਸਿੰਘ ਕੰਬੋ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਪਿੰਡ ਪੰਡੋਰੀ ਵਿਖੇ 1 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਸਾਂਝੀ ਕਰਦਿਆਂ ...
ਚੌਕ ਮਹਿਤਾ, 28 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ ਕਸ਼ਮੀਰ ਸਿੰਘ ਕਾਲਾ ਮਹਿਤਾ ਵਲੋਂ ਮੰਡੀ ਮਹਿਤਾ, ਜਲਾਲਓਸਮਾਂ ਅਤੇ ਭੋਏਵਾਲ ਆਦਿ ਮੰਡੀਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸੈਕਟਰੀ ਅਮਨਦੀਪ ...
ਸਠਿਆਲਾ, 28 ਅਕਤੂਬਰ (ਸਫਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਬੀ.ਐੱਸ.ਐੱਫ ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 29 ਅਕਤੂਬਰ ਨੂੰ ਬਾਬਾ ਬਾਬਾ ਬਕਾਲਾ ਤੋਂ ...
ਸਠਿਆਲਾ, 28 ਅਕਤੂਬਰ (ਸਫਰੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗੁਰੂ ਤੇਗ ਬਹਦਾਰ ਕਾਲਜ ਸਠਿਆਲਾ ਵਿਖੇ ਦੋ ਰੋਜ਼ਾ ਸੁਵਿਧਾ ਕੈਂਪ ਦਾ ...
ਚੌਕ ਮਹਿਤਾ, 28 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਜਲਾਲਉਸਮਾਂ ਸਰਕਲ ਦੇ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ ਦੀ ਅਗਵਾਈ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸਥਾਨਕ ਚੌਕ ਮਹਿਤਾ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸਾਬਕਾ ਵਿਧਾਇਕ ...
ਟਾਂਗਰਾ, 28 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪਰਦੇਸ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਦੇ ਪੀ.ਏ. ਡਾ. ਜਸਵਿੰਦਰ ਸਿੰਘ ...
ਗੱਗੋਮਾਹਲ, 28 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨ੍ਹਾਂ ਕਿਸੇ ਖੱਜਲ ਖੁਵਾਰੀ ਦੇ ਦੇਣ ਲਈ ਸੁਵਿਧਾ ...
ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ, ਵਿਖੇ ਨਵੇਂ ਐਸ. ਡੀ. ਐਮ. ਕੰਵਲਜੀਤ ਸਿੰਘ ਪੀ. ਸੀ. ਐਸ. ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਐਕਸਾਈਜ ਵਿਭਾਗ ਜਲੰਧਰ ਤੋਂ ਬਦਲਕੇ ਇੱਥੇ ਪੁਜੇ ਹਨ, ਜਦ ਕਿ ਪਹਿਲੇ ਐਸ. ਡੀ. ਐਮ. ...
ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਦੇ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਧੂਲਕਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਮੌਤ 'ਤੇ ਡੂੰਘੇ ਦੁੱਖ ਦਾ ...
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ 2 ਘੜੁੱਕੇ ਵਾਲੇ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...
ਓਠੀਆਂ, 28 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬੀ. ਐਸ. ਐਫ. ਦੀ ਘੇਰਾਬੰਦੀ 50 ਕਿਲੋਮੀਟਰ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਇਸ ਫ਼ੈਸਲੇ ਦੀ ਸਖ਼ਤ ਵਿਰੋਧਤਾ ਕੀਤੀ ਜਾ ਰਹੀ ਹੈ | 29 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਸਾਬਕਾ ...
ਰਾਮ ਤੀਰਥ, 28 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿੱਖ ਸੰਘਰਸ਼ ਦੌਰਾਨ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਨਰਲ ਸ਼ਬੇਗ ਸਿੰਘ ਖਿਆਲਾ, ਭਾਈ ਮੇਜਰ ਸਿੰਘ, ਭਾਈ ਬਲਬੀਰ ਸਿੰਘ ਕੋਲੋਵਾਲ ਦੀ ਯਾਦ 'ਚ ਸ਼ਹੀਦੀ ਸਮਾਗਮ ਪਿੰਡ ਕੋਲੋਵਾਲ ਦੇ ...
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ 'ਚ ਉਦਯੋਗ ਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਤਹਿਤ ਬੀਤੇ ਕੱਲ੍ਹ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਵਪਾਰੀਆਂ ...
ਖਿਲਚੀਆਂ, 28 ਅਕਤੂਬਰ (ਕਰਮਜੀਤ ਸਿੰਘ ਮੁੱਛਲ)-ਅੱਜ ਪਿੰਡ ਬੁਟਾਰੀ ਵਿਖੇ ਵੱਡੀ ਗਿਣਤੀ 'ਚ ਮਾਤਾ ਦਲਬੀਰ ਕੌਰ ਦੀ ਪ੍ਰੇਰਨਾ ਸਦਕਾ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸੀਨੀਅਰ ਆਗੂ ਅਮਰਜੀਤ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' ਪਾਰਟੀ 'ਚ ਸ਼ਾਮਿਲ ਹੋ ...
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ. ਐਸ. ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਸ਼ਾਹਪੁਰ ...
ਜੰਡਿਆਲਾ, 28 ਅਕਤੂਬਰ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਪਣੇ ਪਿੰਡ ਬੰਡਾਲਾ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ...
ਅਟਾਰੀ, 28 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ)-ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਐਲਾਨੇ ਗਏ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਤਹਿਤ ਅਟਾਰੀ ਸਥਿਤ ਉਲੰਪੀਅਨ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਵਿਧਾ ਕੈਂਪ ...
ਚੋਗਾਵਾਂ, 28 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਸਰਕਾਰ ਵਲੋਂ ਗਰੀਬ ਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਤਹਿਤ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਦਾ ਸਵਿਧਾ ਕੈਂਪ ਚੋਗਾਵਾਂ 'ਚ ...
ਗੱਗੋਮਾਹਲ, 28 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ 2017 ਦੀਆਂ ਚੋਣਾਂ ਦੌਰਾਨ ਕਾਂਗਰਸ ਨੇ ਸੂਬੇ 'ਚੋਂ ਨਸ਼ਾ ਖਤਮ ਕਰਨ, ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਅਨੇਕਾਂ ਹੋਰ ਵਾਅਦੇ ਹੱਥ 'ਚ ਪਵਿੱਤਰ ਗੁਰਬਾਣੀ ਦਾ ਗੁਟਕਾ ਸਾਹਿਬ ਲੈ ਕੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਪਰ ...
ਮਜੀਠਾ, 28 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕੇਂਦਰ ਸਰਕਾਰ ਵਲੋਂ ਤੁਗਲਕੀ ਫਰਮਾਨ ਜਾਰੀ ਕਰਦੇ ਹੋਏ ਪੰਜਾਬ 'ਚ ਬੀ. ਐਸ. ਐਫ. ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ ਜਿਹੜਾ ਕਿ ਨਿੰਦਣਯੋਗ ਹੈ | ਜਿਸ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੇ ...
ਮਜੀਠਾ, 28 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅੱਜ ਸਵੇਰੇ ਨਵਾਂ ਬੱਸ ਅੱਡਾ ਮਜੀਠਾ ਵਿਖੇ ਸਵਾਰੀਆਂ ਚੜ੍ਹਾਉਣ ਦੇ ਮੁੱਦੇ ਨੂੰ ਲੈ ਕੇ ਮਿੰਨੀ ਬੱਸਾਂ ਤੇ ਆਟੋ ਰਿਕਸ਼ਾ ਵਾਲਿਆਂ ਵਿਚਕਾਰ ਤਕਰਾਰ ਹੋ ਗਿਆ ਜਿਸ ਦੇ ਚੱਲਦਿਆਂ ਮਿੰਨੀ ਬੱਸਾਂ ਵਾਲਿਆਂ ...
ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਨਸ਼ੱਈ ਲੋਕਾਂ ਤੇ ਚੋਰਾਂ ਦਾ ਪੂਰਾ ਬੋਲਬਾਲਾ ਹੈ ਅਤੇ ਗੁ: ਨੌਵੀਂ ਪਾਤਸ਼ਾਹੀ ਦੇ ਬਾਹਰੋਂ ਲਗਾਤਾਰ ਰੋਜ਼ਾਨਾ ਹੀ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਹੋਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX