ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਅਰਥ-ਸ਼ਾਸਤਰ ਵਿਭਾਗ, ਆਰਥਿਕ ਪਰਿਵਰਤਨ ਖੋਜ ਕੇਂਦਰ, ਸੈਂਟਰ ਫ਼ਾਰ ਡਿਵੈਲਪਮੈਂਟ ਇਕਨਾਮਿਕਸ ਐਂਡ ਇਨੋਵੇਸ਼ਨ ਸਟੱਡੀਜ਼, ਪਲਾਨਿੰਗ ਕਮਿਸ਼ਨ ਚੇਅਰ ਵਲੋਂ 'ਨਵੇਂ ਖੇਤੀ ਕਾਨੂੰਨ, ਖੇਤੀ ਦਾ ਸੰਕਟ ਅਤੇ ਖੇਤੀ ਦੇ ਬਦਲਵੇਂ ਮਾਡਲ' ਵਿਸ਼ੇ ਉੱਪਰ ਵਿਚਾਰ-ਚਰਚਾ ਕਰਵਾਈ ਗਈ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਕਿਸਾਨੀ ਸੰਘਰਸ਼ ਲੋਕਾਂ ਵਲੋਂ ਆਪਣੇ ਆਪ ਪੈਦਾ ਕੀਤੀ ਇਕ ਬਹੁਤ ਵੱਡੀ ਲਹਿਰ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਹਿਲੀ ਯੂਨੀਵਰਸਿਟੀ ਹੈ ਜੋ ਕਿਸਾਨੀ ਸੰਘਰਸ਼ ਨਾਲ ਸਿੱਧੇ ਰੂਪ ਵਿਚ ਜੁੜੀ ਹੈ | ਉਨ੍ਹਾਂ ਐਲਾਨ ਕੀਤਾ ਕਿ ਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦਾ ਇਤਿਹਾਸ ਵਿਧੀਵਤ ਰੂਪ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ ਲਿਖਿਆ ਜਾਵੇਗਾ ਅਤੇ ਇਸ ਸੈਮੀਨਾਰ ਮੌਕੇ ਪੇਸ਼ ਹੋਏ ਸਭ ਬੁਲਾਰਿਆਂ ਦੇ ਵਿਚਾਰਾਂ ਨੂੰ ਇਕ ਪੁਸਤਕ ਰੂਪ ਵਿਚ ਪ੍ਰਕਾਸ਼ਿਤ ਕੀਤਾ ਜਾਵੇਗਾ | ਕਿਸਾਨੀ ਮਸਲਿਆਂ ਬਾਰੇ ਅੰਤਰਰਾਸ਼ਟਰੀ ਮਾਹਿਰ ਦਵਿੰਦਰ ਸ਼ਰਮਾ ਨੇ ਨਵੇਂ ਖੇਤੀ ਕਾਨੂੰਨਾਂ ਸਬੰਧੀ ਅੰਕੜਿਆਂ ਦੇ ਹਵਾਲੇ ਨਾਲ ਗੱਲ ਕਰਦਿਆਂ ਸਵਾਲ ਉਠਾਇਆ ਕਿ ਜੋ ਆਰਥਿਕ ਸੁਧਾਰ ਪੂਰੀ ਦੁਨੀਆ ਵਿਚ ਅਸਫਲ ਸਾਬਤ ਹੋ ਚੁੱਕੇ ਹਨ, ਉਹ ਹੁਣ ਸਾਡੀ ਕਾਇਆ ਕਲਪ ਕਿਸ ਤਰ੍ਹਾਂ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕਾਰਪੋਰੇਟ ਦੇ ਦਖ਼ਲ ਦੀ ਬਜਾਇ ਕੋਆਪਰੇਟਿਵ ਵਿਧੀ ਕਿਸਾਨੀ ਦੇ ਨਵੇਂ ਮਾਡਲ ਵਜੋਂ ਕਾਰਗਰ ਸਿੱਧ ਹੋ ਸਕਦੀ ਹੈ |
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਜ ਦਾ ਸੰਕਟ ਸਿਰਫ਼ ਖੇਤੀ ਸੰਕਟ ਜਾਂ ਆਰਥਿਕ ਸੰਕਟ ਹੀ ਨਹੀਂ ਬਲਕਿ ਇਹ ਇਕ ਸਿਆਸੀ ਸੰਕਟ ਵੀ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਸਾਡੀਆਂ ਜਿਨਸਾਂ ਦੇ ਭਾਅ ਵਧਾਉਣ ਵਿਚ ਕੋਈ ਹਿਚਕਚਾਹਟ ਹੈ ਤਾਂ ਇਨ੍ਹਾਂ ਦੀ ਪੈਦਾਵਾਰ ਨਾਲ ਜੁੜੀਆਂ ਲਾਗਤ ਦਰਾਂ ਦੇ ਭਾਅ ਘਟਾ ਕੇ ਵੀ ਖੇਤੀ ਨੂੰ ਮੁਨਾਫ਼ੇ ਵਾਲਾ ਧੰਦਾ ਬਣਾਇਆ ਜਾ ਸਕਦਾ ਹੈ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਡੇ ਦੇਸ਼ ਦੀ ਅਗਵਾਈ ਕਰਨ ਵਾਲੇ ਰਾਜਨੀਤਿਕ ਆਗੂ ਇਮਾਨਦਾਰ ਅਤੇ ਦਿ੍ੜ੍ਹ ਰਾਜਸੀ ਇੱਛਾ ਸ਼ਕਤੀ ਵਾਲੇ ਹੋਣੇ ਚਾਹੀਦੇ ਹਨ ਤਾਂ ਕਿ ਸਾਨੂੰ ਅਜਿਹੇ ਸੰਕਟਾਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਕੁਦਰਤੀ ਸਰੋਤਾਂ ਦੀ ਕੋਈ ਘਾਟ ਨਹੀਂ | ਕਿਸਾਨੀ ਸੰਘਰਸ਼ ਦੀ ਸਫਲਤਾ ਬਾਰੇ ਸਾਕਾਰਾਮਕ ਨਜ਼ਰੀਏ ਤੋਂ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ ਅਮੀਰ ਵਿਰਸੇ ਦੇ ਮਾਲਕ ਹਾਂ ਇਸ ਲਈ ਅਸੀਂ ਇਹ ਸੰਘਰਸ਼ ਜਿੱਤ ਕੇ ਹੀ ਰਹਾਂਗੇ | ਪ੍ਰਸਿੱਧ ਅਰਥ ਸ਼ਾਸਤਰੀ ਡਾ. ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਜਨਤਕ ਖੇਤਰ ਦੀ ਅਹਿਮੀਅਤ ਨੂੰ ਬਾਰੀਕੀ ਨਾਲ ਸਮਝਣ ਦੀ ਲੋੜ ਹੈ |
ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਕਿਸਾਨ ਮਜ਼ਦੂਰਾਂ ਦੇ ਹਵਾਲੇ ਨਾਲ ਦੱਸਿਆ ਕਿ ਖੇਤ ਮਜ਼ਦੂਰ ਨੂੰ ਇਨ੍ਹਾਂ ਕਾਨੂੰਨਾਂ ਦੀ ਸਭ ਵੱਧ ਮਾਰ ਪੈਣੀ ਹੈ | ਮਾਝੇ ਦੇ ਪ੍ਰਸਿੱਧ ਕਿਸਾਨ ਆਗੂ ਕੰਵਲਪ੍ਰੀਤ ਪੰਨੂ ਨੇ ਕਿਹਾ ਕਿ ਜੇਕਰ ਇਹ ਤਿੰਨੇ ਕਾਲੇ ਕਾਨੂੰਨਾਂ ਦੇ ਲਾਗੂ ਹੋ ਜਾਂਦੇ ਹਨ ਤਾਂ ਭਵਿੱਖ ਵਿਚ ਕਿਸਾਨੀ ਨੂੰ ਹਰ ਪੱਧਰ 'ਤੇ ਜ਼ਲੀਲ ਹੋਣਾ ਪਵੇਗਾ | ਪ੍ਰੋਗਰਾਮ ਦੇ ਕਨਵੀਨਰ ਡਾ. ਅਨੁਪਮਾ ਨੇ ਕਿਹਾ ਕਿ ਸਾਨੂੰ ਮੌਜੂਦਾ ਖੇਤੀ ਸੰਕਟ ਦੀਆਂ ਜੜ੍ਹਾਂ ਲੱਭਣ ਲਈ ਹੋਰ ਵਧੇਰੇ ਖੋਜ ਦੀ ਲੋੜ ਹੈ | ਪ੍ਰੋਗਰਾਮ ਦਾ ਸੰਚਾਲਨ ਡਾ. ਗੁਰਮੁਖ ਸਿੰਘ ਅਤੇ ਡਾ. ਕੁਲਦੀਪ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਹਰੀਸ਼ ਚੌਹਾਨ, ਬਾਵਾ ਸਿੰਘ, ਸੁਰਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕੀਤੇ |
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਖੇਤੀ ਦਾ ਸੰਕਟ ਬਾਰੇ ਇਕ ਸੈਮੀਨਾਰ 'ਚ ਸ਼ਿਰਕਤ ਕਰਨ ਲਈ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਵਿਦਿਆਰਥੀ ਦੇਸ਼ ਦੇ ਭਵਿੱਖ ਹਨ ਜਿਨ੍ਹਾਂ ਨੇ ਦੇਸ਼ ਦੀ ਜ਼ਿੰਮੇਵਾਰੀ ਨੂੰ ਆਪਣੇ ਮੋਢਿਆਂ 'ਤੇ ਚੁੱਕਣਾ ਹੈ ਇਸ ਕਰਕੇ ਵਿਦਿਆਰਥੀਆਂ ਨੂੰ ਕਾਲੇ ਕਾਨੂੰਨਾਂ ਅਤੇ ਖੇਤੀ ਉੱਤੇ ਮੰਡਰਾ ਰਹੇ ਸੰਕਟ ਬਾਰੇ ਜਾਣੂ ਕਰਵਾਉਣਾ ਬਹੁਤ ਹੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਸਿਖ਼ਰਾਂ ਤੇ ਚੱਲ ਰਿਹਾ ਹੈ ਅਤੇ ਕਿਸਾਨ ਆਪਣੇ ਸੰਘਰਸ਼ ਨੂੰ ਕਾਮਯਾਬ ਕਰ ਕੇ ਹੀ ਵਾਪਸ ਆਉਣਗੇ | ਉਨ੍ਹਾਂ ਕਿਹਾ ਸਰਕਾਰ ਦੀਆਂ ਨੀਤੀਆਂ ਦੀ ਅੰਤਰਰਾਸ਼ਟਰੀ ਪੱਧਰ 'ਤੇ ਆਲੋਚਨਾ ਹੋ ਰਹੀ ਹੈ ਅਤੇ ਸਰਕਾਰਾ ਸੰਘਰਸ਼ ਨੂੰ ਫ਼ੇਲ੍ਹ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ | ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਨਰਮੇ ਦੀ ਨੁਕਸਾਨੀ ਗਈ ਫ਼ਸਲ ਦਾ ਸੌ ਫ਼ੀਸਦੀ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਹਰ ਫਸਲ ਤੇ ਐੱਮ.ਐੱਸ.ਪੀ. ਲਾਗੂ ਹੋਣਾ ਚਾਹੀਦਾ ਹੈ |
ਪਾਤੜਾਂ, 28 ਅਕਤੂਬਰ (ਗੁਰਇਕਬਾਲ ਸਿੰਘ ਖ਼ਾਲਸਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਪਾਤੜਾਂ ਵਲੋਂ ਮੰਡਲ ਪਾਤੜਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...
ਪਟਿਆਲਾ, 28 ਅਕਤੂਬਰ (ਅ.ਸ. ਆਹਲੂਵਾਲੀਆ)-ਵੈਭਵ ਰਾਜੋਰੀਆ ਡੈਫ ਤੈਰਾਕ ਪਟਿਆਲਾ ਪੋਲੈਂਡ ਵਿਖੇ ਵਰਲਡ ਡੈਫ ਤੈਰਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਜਾ ਰਿਹਾ ਹੈ | ਜੋ ਕਿ ਖੇਡ ਵਿਭਾਗ ਪੰਜਾਬ ਦੇ ਕੋਚਿੰਗ ਸੈਂਟਰ ਪਟਿਆਲਾ ਦਾ ਤੈਰਾਕ ਹੈ | ਦੱਸਣਯੋਗ ਹੈ ਕਿ ਭਾਰਤੀ ਟੀਮ ਦੇ ...
ਸਮਾਣਾ, 28 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਬੰਮ੍ਹਨਾ ਦੇ ਬੱਸ ਅੱਡੇ 'ਤੇ ਪੁਰਾਣੀ ਰੰਜਸ਼ ਦੇ ਚਲਦਿਆਂ ਹੋਈ ਲੜਾਈ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ | ਪੁਲਿਸ ਵਲੋਂ ਜ਼ਖ਼ਮੀ ਦੇ ਬਿਆਨ ...
ਪਾਤੜਾਂ, 28 ਅਕਤੂਬਰ (ਖ਼ਾਲਸਾ)-ਘੱਗਾ ਦੇ ਪਟਿਆਲਾ ਰੋਡ 'ਤੇ ਇਕ ਮੋਟਰਸਾਈਕਲ ਦੀ ਤੇਜ਼ ਰਫ਼ਤਾਰ ਵਾਹਨ ਨਾਲ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਘੱਗਾ ਵਿਚ ਕਿ੍ਸ਼ਨ ਕੁਮਾਰ ਪੁੱਤਰ ਰਾਮ ਮੂਰਤੀ ਨੇ ਦੱਸਿਆ ਕਿ ਮੇਰਾ ਪੁੱਤਰ ਜਸਪ੍ਰੀਤ ...
ਪਾਤੜਾਂ, 28 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਕਲਾਂ ਦੇ ਇਕ ਵਿਅਕਤੀ ਨੇ ਪਿੰਡ ਦੇ ਸਰਪੰਚ ਦੇ ਲੜਕੇ 'ਤੇ ਦੋਸ਼ ਲਾਏ ਹਨ ਕਿ ਉਸ ਵਲੋਂ ਮੇਰੇ ਬਿਨਾਂ ਕੰਮ ਕੀਤੇ ਹੀ ਮੇਰੇ ਖਾਤੇ 'ਚ ਮਜ਼ਦੂਰੀ ਦੇ ਪੈਸੇ ਪਵਾ ਕੇ ਖ਼ੁਦ ਹੀ ਕਢਵਾ ਲਏ ਹਨ | ਉਸ ਨੇ ਮੁੱਖ ਮੰਤਰੀ ਅਤੇ ...
ਪਾਤੜਾਂ, 28 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਦੀ ਇਕ ਲੜਕੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਪਾਤੜਾਂ ਤੋਂ ਲੈਹਰਾਂ ਜਾਂਦਿਆਂ ਰਸਤੇ 'ਚ ਵਾਪਰੇ ਇਸ ਹਾਦਸੇ ਵਿਚ ਉਸ ਨਾਲ ਜਾ ਰਿਹਾ ਉਸ ਦਾ ਭਰਾ ਵੀ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਿਲ ...
ਰਾਜਪੁਰਾ, 28 ਅਕਤੂਬਰ (ਰਣਜੀਤ ਸਿੰਘ)-ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਕਾਂਗਰਸ ਦੇ ਰਾਜ 'ਚ ਸੂਬੇ ਨੇ ਬੇਹੱਦ ਤਰੱਕੀ ਕੀਤੀ ਹੈ | ਇਸ ਲਈ ਹੀ ਲੋਕ ਇਸ ਪਾਰਟੀ ਵਿਚ ਧੜਾਧੜ ਸ਼ਾਮਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ...
ਪਟਿਆਲਾ, 28 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ 11 ਮਹੀਨਿਆਂ ਤੋਂ ਸੰਘਰਸ਼ਸ਼ੀਲ ਕਿਸਾਨਾਂ ਲਈ ਲੰਗਰ ਲਾਉਣ ਜਾਂ ਹੋਰ ਮਦਦ ਭੇਜਣ ਵਾਲਿਆਂ ਨੂੰ ਪ੍ਰੇਸ਼ਾਨ ਕਰਨ ਨਾਲ ਪਾਤਿਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਲੰਗਰ ਦੀ ਚਲਾਈ ...
ਨਾਭਾ, 28 ਅਕਤੂਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਦੰਦਰਾਲਾ ਢੀਂਡਸਾ ਦੇ ਕਿਸਾਨ ਗੁਰਸੇਵਕ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪਿਛਲੇ ਤਕਰੀਬਨ ਇਕ ਹਫ਼ਤੇ ਤੋਂ ਰੋਜ਼ਾਨਾ ਦੇ 2 ਤੋਂ 4 ਗਾਵਾਂ ਮਰ ਰਹੀਆਂ ਨੇ ਜਿਸ ਦਾ ਕਾਰਨ ਉਨ੍ਹਾਂ ਨੂੰ ਮੂੰਹਖੁਰ ਦੀ ...
ਰਾਜਪੁਰਾ, 28 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਲੰਘੇ ਸਾਲ ਨਾਲੋਂ ਅੱਜ ਤਕ ਕਰੀਬ 6 ਲੱਖ ਕੁਇੰਟਲ ਘੱਟ ਗਈ ਹੈ | ਇਸ ਦਾ ਪ੍ਰਗਟਾਵਾ ਸਥਾਨਕ ਅਨਾਜ ਮੰਡੀ ਦੇ ਸੁਪਰਡੈਂਟ ਹਰਦੀਪ ਸਿੰਘ ਨੇ ਗਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...
ਖਮਾਣੋਂ, 28 ਅਕਤੂਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਬਡਲਾ ਦੇ ਵਸਨੀਕਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖਮਾਣੋਂ ਨੂੰ ਲਿਖੇ ਇਕ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਗ਼ਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਅਲਾਟ ਕੀਤੇ ਪਲਾਟ ਜਲਦੀ ਦਿੱਤੇ ਜਾਣ | ਹਰਦੇਵ ਸਿੰਘ ਬਡਲਾ ...
ਖਮਾਣੋਂ, 28 ਅਕਤੂਬਰ (ਜੋਗਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਦੋ ਕਿੱਲੋਵਾਟ ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦਾ ਤਹਿਸੀਲ ਪੱਧਰੀ ਕੈਂਪ ਗੁਰੂ ਅਮਰਦਾਸ ਪਬਲਿਕ ਸਕੂਲ ਫਰੌਰ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਗੁਰਪ੍ਰੀਤ ਸਿੰਘ ਜੀ.ਪੀ ਹਲਕਾ ...
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਘਰ 'ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਦਵਿੰਦਰ ਕੌਰ ਵਾਸੀ ...
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਰਚਰੀ ਦਾ ਅੰਤਰ ਕਾਲਜ ਮੁਕਾਬਲਾ 2021-22 ਕਰਵਾਇਆ ਗਿਆ | ਇਸ ਮੁਕਾਬਲੇ ਦੌਰਾਨ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਘਨੌਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੋਰ ਮੁਖਮੈਲਪੁਰ ਨੇ ਘਨੌਰ ਵਿਚ ਗਲਤ ਅਨਸਰਾਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਹਲਕਾ ਘਨੌਰ ਦੇ ਲੋਕਾਂ ਨੂੰ ...
ਪਟਿਆਲਾ, 28 ਅਕਤੂਬਰ (ਅ.ਸ. ਆਹਲੂਵਾਲੀਆ)-42ਵੀਂ ਪੰਜਾਬ ਰਾਜ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਜੋ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਪੰਜਾਬ ਰਾਜ ਦੇ ਸਾਰੇ ਜ਼ਿਲਿ੍ਹਆਂ ਤੋਂ ਚੁਣੇ ਹੋਏ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ...
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਉਪ ਕੁਲਪਤੀ ਡਾ. ਅਰਵਿੰਦ ਦੀ ਅਗਵਾਈ ਵਿਚ 'ਵਾਤਾਵਰਨ ਚੇਤਨਾ ਲਹਿਰ' ਨੂੰ ਚੰਗੇ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਪੰਜਾਬ, ਪ੍ਰਦੂਸ਼ਣ ਕੰਟਰੋਲ ਬੋਰਡ, ...
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਵਿਜੀਲੈਂਸ ਅਵੇਅਰਨੈੱਸ ਸਪਤਾਹ 26 ਅਕਤੂਬਰ ਤੋਂ 31 ਅਕਤੂਬਰ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਪੁਨੀਤ ਸਿੰਘ ਚਹਿਲ ਡੀ.ਐੱਸ.ਪੀ. ਵਿਜੀਲੈਂਸ ਨੇ ਬਤੌਰ ...
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼ਹਿਰ ਵਿਚ ਡੇਅਰੀਆਂ ਬਾਹਰ ਕਰਨ ਨੂੰ ਲੈ ਕੇ ਇਕ ਵਾਰ ਫੇਰ ਤੋਂ ਮੇਅਰ ਅਤੇ ਡੇਅਰੀ ਯੂਨੀਅਨ ਆਹਮੋ-ਸਾਹਮਣੇ ਹੋ ਗਏ ਹਨ | ਮੇਅਰ ਵਲੋਂ ਜਿੱਥੇ ਡੇਅਰੀ ਪ੍ਰਾਜੈਕਟ ਨੂੰ ਲੈ ਕੇ ਜਿਹੜੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਉਸ 'ਤੇ ...
ਪਟਿਆਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ-2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ...
ਨਾਭਾ, 28 ਅਕਤੂਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਗੱਠਜੋੜ ਦੇ ਹਲਕਾ ਨਾਭਾ ਤੋਂ ਐਲਾਨੇ ਉਮੀਦਵਾਰ ਬਾਬੂ ਕਬੀਰ ਦਾਸ ਨੇ ਆਪਣੇ ਸਾਥੀਆਂ ਸਮੇਤ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਸਥਾਨਕ ਅਨਾਜ ਮੰਡੀ ਵਿਖੇ ...
ਬਨੂੜ, 28 ਅਕਤੂਬਰ (ਭੁਪਿੰਦਰ ਸਿੰਘ)-ਪੁਆਧੀ ਕਿਸਾਨ ਮਜ਼ਦੂਰ ਸਭਾ ਵਲੋਂ ਅੱਜ ਪਿੰਡ ਨੰਡਿਆਲੀ ਦੇ ਸਾਬਕਾ ਸਰਪੰਚ ਅਤੇ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੰਡਿਆਲੀ, ਜਿਨ੍ਹਾਂ ਦਾ ਕੁੱਝ ਮਹੀਨੇ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਦਿਹਾਂਤ ...
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਅੰਦਰ ਕੰਮ ਕਰਦੇ ਵੱਖ-ਵੱਖ ਵਿਭਾਗਾਂ ਦੇ ਐੱਸ.ਸੀ/ਬੀ.ਸੀ ਕਾਮਿਆਂ ਵਲੋਂ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਕੈਂਥ (ਪਾਵਰ ...
ਪਾਤੜਾਂ, 28 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬੀ ਸਭਿਆਚਾਰ ਗਰੁੱਪ ਡੀ.ਜੇ. ਅਤੇ ਲਾਈਟ ਐਸੋਸੀਏਸ਼ਨ ਪਾਤੜਾਂ ਦੀ ਇਕ ਮੀਟਿੰਗ ਨਵੇਂ ਚੁਣੇ ਗਏ ਪ੍ਰਧਾਨ ਸੁਖਪਾਲ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਪਾਤੜਾਂ ਵਿਖੇ ਹੋਈ | ਜਿਸ ਵਿਚ ਐਸੋਸੀਏਸ਼ਨ ਪੰਜਾਬ ਦੇ ਸੂਬਾ ...
ਅਮਲੋਹ, 28 ਅਕਤੂਬਰ (ਕੇਵਲ ਸਿੰਘ)-ਉਪ ਮੰਡਲ ਮੈਜਿਸਟ੍ਰੇਟ ਅਮਲੋਹ ਵਲੋਂ ਸ਼ਹਿਰ 'ਚ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਦਾ ਲਾਭ ਲੈਣ ਲਈ ਵੱਡੀ ਗਿਣਤੀ ਸ਼ਹਿਰਾਂ ਤੇ ਪਿੰਡਾਂ ਤੋਂ ਲੋਕ ਪਹੁੰਚੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਜਿੱਥੇ ...
ਖਮਾਣੋਂ, 28 ਅਕਤੂਬਰ (ਮਨਮੋਹਨ ਸਿੰਘ ਕਲੇਰ)-ਮਿਲਕ ਪਲਾਂਟ ਲੁਧਿਆਣਾ ਦੇ ਜ਼ੋਨ ਨੰ-8 ਤੋਂ ਡਾਇਰੈਕਟਰ ਦੀ ਚੋਣ ਜਿੱਤਣ ਵਾਲੇ ਤੇਜਿੰਦਰ ਸਿੰਘ ਢਿੱਲੋਂ (ਭਾਂਬਰੀ) ਦਾ ਜ਼ਿਲ੍ਹਾ ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਪੀਤਾ ਵਲੋਂ ਬੁੱਕੇ ਦੇ ਕੇ ...
ਖਮਾਣੋਂ, 28 ਅਕਤੂਬਰ (ਮਨਮੋਹਨ ਸਿੰਘ ਕਲੇਰ)-ਨਜ਼ਦੀਕੀ ਪਿੰਡ ਅਮਰਾਲੀ ਵਿਖੇ ਦੀ ਅਮਰਾਲੀ (ਬੀ.ਐਮ.ਸੀ.) ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਮੋਹਨ ਸਿੰਘ ਮੱਲ੍ਹੀ ਨੂੰ ਪ੍ਰਧਾਨ ਅਤੇ ਜਸਵੀਰ ਸਿੰਘ ਜੱਸੀ ਨੂੰ ਵਾਇਸ ਪ੍ਰਧਾਨ ਚੁਣਿਆ ਗਿਆ | ਇਸ ...
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਮਨਪ੍ਰੀਤ ਸਿੰਘ)-ਆਸ਼ਾ ਫੈਸੀਲੀਟੇਟਰ ਤੇ ਆਸ਼ਾ ਵਰਕਰਜ਼ ਯੂਨੀਅਨ, ਦੀਆਂ ਆਗੂਆਂ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਆਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਸੌਂਪ ਮੰਗ ਕੀਤੀ ਕਿ ਸੂਬਾ ਸਰਕਾਰ ...
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ) ਸੰਗਰੂਰ ਦੇ ਸਾਬਕਾ ਡਿਪਟੀ ਕਮਿਸ਼ਨਰ ਅਤੇ ਪੰਜਾਬੀ ਸਾਹਿਤਕਾਰ ਡਾ. ਹਰਕੇਸ਼ ਸਿੰਘ ਸਿੱਧੂ ਨੂੰ ਅੱਜ ਇਥੇ ਉਨਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਸਿੱਧੂ ਨਾਲ ਜੁੜੀਆਂ ਸਾਂਝਾਂ ...
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਸਮਾਜ ਵਿਚ ਨਾਰੀ ਦੀ ਭੂਮਿਕਾ ਅਤੇ ਨਾਰੀ ਸਸ਼ਕਤੀਕਰਨ ਵਿਸੇ 'ਤੇ ਰੱਖੇ ਇਕ ਸੈਮੀਨਾਰ ਵਿਚ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ...
ਪਟਿਆਲਾ, 28 ਅਕਤੂਬਰ (ਅ.ਬਿ.)-ਅੱਜ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਬਲਾਕ ਘਨੌਰ ਅਧੀਨ ਪੈਂਦੀਆਂ 6 ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ...
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਆਰਮੀ ਵਿੰਗ ਵਲੋਂ ਕਰਨਲ ਐਨ.ਐੱਸ. ਕਲਸੀ ਸੀ.ਈ.ਓ. 5 ਪੰਜਾਬ ਬਟਾਲੀਅਨ ਐਨ.ਸੀ.ਸੀ. ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਆਰਮੀ ਵਿੰਗ ਦੇ ਐਨ.ਸੀ.ਸੀ. ਦੇ 35 ਕੈਡੇਟਾਂ ਨੇ ਭਾਗ ਲਿਆ | ...
ਪਟਿਆਲਾ, 28 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਏਅਰ ਸੁਕਾਡਨ ਐਨ.ਸੀ.ਸੀ, ਦੇ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਵਲੋਂ ਸਰਕਾਰੀ ਮਹਿੰਦਰਾ ਕਾਲਜ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਐਨ.ਸੀ.ਸੀ 'ਚ ਭਰਤੀ ...
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੁਆਰਾ ਸਰਹਿੰਦ ਵਿਖੇ ਲਗਾਏ ਮੈਗਾ ਸੁਵਿਧਾ ਕੈਂਪ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਨ ਦੌਰਾਨ ਉਨ੍ਹਾਂ ਨੂੰ ਰੋਕ ਮੰਗ ...
ਸਮਾਣਾ, 28 ਅਕਤੂਬਰ (ਸਾਹਿਬ ਸਿੰਘ)-ਨਗਰ ਕੌਂਸਲ ਸਮਾਣਾ ਦੇ ਪਾਰਕ ਵਿਚ ਸਥਾਨਕ ਪ੍ਰਸ਼ਾਸਨ ਨੇ ਉਪਮੰਡਲ ਅਫ਼ਸਰ ਸਵਾਤੀ ਟਿਵਾਣਾ ਦੀ ਅਗਵਾਈ 'ਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ | ਬੀਬੀ ਰਵਿੰਦਰ ਕੌਰ ਰਵੀ ਧਰਮ ਪਤਨੀ ਵਿਧਾਇਕ ...
ਰਾਜਪੁਰਾ, 28 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੁਵਿਧਾ ਕੈਂਪ ਲਾਇਆ ਗਿਆ | ਇਸ ਕੈਂਪ ਦੀ ਦੇਖ ਰੇਖ ਐੱਸ.ਡੀ.ਐਮ ਖ਼ੁਸ਼ਦਿਲ ਸਿੰਘ ਸੰਧੂ ਅਤੇ ਤਹਿਸੀਲਦਾਰ ਰਮਨਦੀਪ ਕੌਰ ਨੇ ਕੀਤੀ | ਉਨ੍ਹਾਂ ਨੇ ਦੱਸਿਆ ...
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਉਪਜੀਤ ਸਿੰਘ ਬਰਾੜ, ਸੰਗਠਨ ਸਕੱਤਰ ਨੋਤ ਸਿੰਘ ਧਾਲੀਵਾਲ, ਗਗਨਦੀਪ ਸਿੰਘ, ਪਿ੍ੰਸੀਪਲ ਕੇ.ਕੇ. ਸ਼ਰਮਾ, ਪਿ੍ੰਸੀਪਲ ਪ੍ਰਦੀਪ ਸਰੀਨ ਅੰਮਿ੍ਤਸਰ, ...
ਡਕਾਲਾ, 28 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਤਹਿਤ ਪੂਨੀਆ ਪੈਲੇਸ ਪੰਜੋਲਾ ਵਿਖੇ ਪ੍ਰੋਗਰਾਮ ਦੌਰਾਨ 29 ਲੱਖ 54 ਹਜਾਰ ਰੁਪਏ ਦੇ ...
ਰਾਜਪੁਰਾ, 28 ਅਕਤੂਬਰ (ਜੀ.ਪੀ. ਸਿੰਘ)-ਹਲਕੇ ਦੇ ਉੱਘੇ ਅਕਾਲੀ ਆਗੂ ਅਤੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਲੰਘੇ 20 ਸਾਲਾਂ ਤੋਂ ਚੱਲੇ ਆ ਰਹੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੀ ...
ਪਟਿਆਲਾ, 28 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਸ਼ਹੀਦ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ...
ਰਾਜਪੁਰਾ, 28 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਵਿਖੇ ਐੱਸ.ਐਮ.ਓ ਡਾ. ਜਗਪਾਲ ਇੰਦਰ ਸਿੰਘ ਅਤੇ ਡਾ. ਗੁਰਦੀਪ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਕੋਵਿਡ ਦੀ ਬਿਮਾਰੀ ਸਬੰਧੀ ਕੈਂਪ ਲਾਇਆ ਗਿਆ ਜਿਸ ਵਿਚ ਲੜਕੀਆਂ ਦੇ ਕੋਵਿਡ ...
ਭਾਦਸੋਂ, 28 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਹਜ਼ਾਰਾ ਸਿੰਘ ਰਾਇਮਲ ਮਾਜਰੀ ਵਾਲਿਆਂ ਦੀ 31ਵੀਂ ਬਰਸੀ ਸਮਾਗਮ ਮੌਕੇ ਮਿਸ਼ਨ ਲਾਲੀ ਤੇ ਹਰਿਆਲੀ ਵਲੋਂ ਖ਼ੂਨਦਾਨ ਕੈਂਪ ਵੀ ਲਗਵਾਇਆ ਗਿਆ | ਜਿਸ ਵਿਚ 35 ਦੇ ਕਰੀਬ ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਖ਼ੂਨਦਾਨ ...
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਛੇ ਵਿਦਿਆਰਥੀ ਜਥੇਬੰਦੀਆਂ (ਪੀ.ਆਰ.ਐੱਸ.ਯੂ., ਪੀ.ਐੱਸ.ਯੂ. (ਲਲਕਾਰ), ਏ.ਆਈ.ਐੱਸ.ਐੱਫ., ਐੱਸ.ਐੱਫ.ਆਈ., ਪੀ.ਐੱਸ.ਯੂ., ਅਤੇ ਡੀ.ਐੱਸ.ਓ.) ਦੇ ਸਾਂਝੇ ਵਿਦਿਆਰਥੀ ਮੋਰਚੇ ਵਲੋਂ ਫ਼ੀਸਾਂ ਵਿਚ ਵਾਧੇ, ਯੂਨੀਵਰਸਿਟੀ ਦੀ ਗਰਾਂਟ ...
ਪਟਿਆਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਜੀ.ਐੱਸ.ਏ ਇੰਡਸਟਰੀ ਦੌਲਤਪੁਰ ਪਟਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ਸਮਾਜ ਸੇਵਕ ਅਤੇ ਵਰਧਮਾਨ ਹਸਪਤਾਲ ਦੇ ਮਾਲਕ ਸੌਰਭ ਜੈਨ ਅਤੇ ਉਨ੍ਹਾਂ ਦੇ ਹਸਪਤਾਲ ਦੀ ਡਾਕਟਰਾਂ ਦੀ ਟੀਮ ਵਲੋਂ ਲਗਾਇਆ ...
ਨਾਭਾ, 28 ਅਕਤੂਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਰੱਖੜਾ ਨਿਵਾਸੀ ਪ੍ਰਸਿੱਧ ਐਨ.ਆਰ.ਆਈ. ਉਦਯੋਗਪਤੀ ਅਤੇ ਸਮਾਜ ਸੇਵਕ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਵਲੋਂ ਭਾਰਤ ਵਿਚ ਦਾਖਲ ਨਾ ਹੋਣ ਦੇਣਾ ...
ਨਾਭਾ, 28 ਅਕਤੂਬਰ (ਕਰਮਜੀਤ ਸਿੰਘ)-ਵਿਧਾਨ ਸਭਾ ਨਾਭਾ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ | ਨਾਭਾ ਦੇ ਨਾਲ ਲਗਦੀ ਸਰੈਣਦਾਸ ਕਾਲੋਨੀ ਵਿਚੋਂ ਦੋ ਦਰਜਨ ਟਕਸਾਲੀ ਕਾਂਗਰਸੀ ਗਰੀਬ ਪਰਿਵਾਰ ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX