ਪੰਜਗਰਾੲੀਂ ਕਲਾਂ, 28 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਅੱਜ ਪੰਜਗਰਾੲੀਂ ਕਲਾਂ ਤੋਂ ਥੋੜੀ ਦੂਰ ਸਿਵੀਆਂ ਨੂੰ ਜਾਣ ਵਾਲੀ ਸੰਪਰਕ ਸੜਕ ਦੇ ਨਾਲ ਲੱਗਦੇ ਖੇਤਾਂ 'ਚ ਝੋਨੇ ਦੇ ਖੇਤ 'ਚ ਰੀਪਰ ਮਾਰ ਰਹੇ ਸਾਬਕਾ ਫ਼ੌਜੀ ਦੇ ਟਰੈਕਟਰ ਦੀਆਂ ਤਾਰਾਂ ਸਪਾਰਕ ਹੋਣ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਲੱਗ ਗਈ ਤੇ ਦੇਖਦਿਆਂ-ਦੇਖਦਿਆਂ ਹੀ ਟਰੈਕਟਰ ਸੜ ਕੇ ਸੁਆਹ ਹੋ ਗਿਆ | ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਟਰੈਕਟਰ ਦੇ ਮਾਲਕ ਸਾਬਕਾ ਪੰਚ ਬਲਜੀਤ ਸਿੰਘ ਫ਼ੌਜੀ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਅੱਜ ਲਗਪਗ 2 ਵਜੇ ਉਸਦਾ ਪੁੱਤਰ ਅਮਨਦੀਪ ਸਿੰਘ ਪੰਜਗਰਾੲੀਂ ਕਲਾਂ ਦੇ ਇਕ ਕਿਸਾਨ ਦੇ ਖੇਤ ਅੰਦਰ ਰੀਪਰ ਮਾਰ ਰਿਹਾ ਸੀ ਤਾਂ ਅਚਾਨਕ ਟਰੈਕਟਰ ਦੀਆਂ ਤਾਰਾਂ 'ਚੋਂ ਹੋਈ ਸਪਾਰਕ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲੱਗ ਗਈ ਜਿਸ ਨੇ ਦੇਖਦਿਆਂ ਹੀ ਵਿਕਰਾਲ ਰੂਪ ਧਾਰਨ ਕਰ ਲਿਆ ਤੇ ਉਸਦੇ ਪੁੱਤਰ ਨੇ ਟਰੈਕਟਰ ਤੋਂ ਉਤਰ ਕੇ ਭੱਜ ਕੇ ਜਾਨ ਬਚਾਈ | ਉਨ੍ਹਾਂ ਦੱਸਿਆ ਕਿ ਅੱਗ ਦੀਆਂ ਲਪਟਾਂ ਅੰਦਰ ਪੂਰਾ ਟਰੈਕਟਰ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਦੱਸਿਆ ਕਿ ਅੱਗ ਐਨੀ ਭਿਆਨਕ ਸੀ ਕਿ ਅੱਗ ਨੂੰ ਬਝਾਉਣ ਲਈ ਫ਼ਾਇਰ ਬਿ੍ਗੇਡ ਨੂੰ ਬਲਾਉਣਾ ਪਿਆ ਜਿਸ ਨੇ ਭਾਰੀ ਮੁਸ਼ਕੱਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਬਲਜੀਤ ਸਿੰਘ ਫ਼ੌਜੀ ਨੇ ਭਰੇ ਮਨ ਨਾਲ ਦੱਸਿਆ ਕਿ ਜਿੱਥੇ ਟਰੈਕਟਰ ਦੇ ਸੜਨ ਨਾਲ ਉਸਦਾ ਲਗਪਗ ਸਾਢੇ 4 ਲੱਖ ਦਾ ਨੁਕਸਾਨ ਹੋਇਆ ਉੱਥੇ ਉਸਦੇ ਕਿਰਾਏ ਦੇ ਕਾਰੋਬਾਰ ਨੂੰ ਭਾਰੀ ਧੱਕਾ ਲੱਗਾ ਹੈ, ਕਿਉਂਕਿ ਟਰੈਕਟਰ ਦੀ ਉਸ ਦੇ ਰੁਜ਼ਗਾਰ ਦਾ ਮੂਲ ਸਾਧਨ ਸੀ ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ | ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਆਮ ਤੌਰ 'ਤੇ ਝੋਨੇ ਦੀ ਪਰਾਲੀ ਅੱਗ ਲਗਾਉਣ 'ਤੇ ਵੀ ਚੰਗੀ ਤਰ੍ਹਾਂ ਨਹੀ ਮੱਚਦੀ ਪਰ ਅੱਜ ਇਸ ਪ੍ਰਕਾਰ ਦੀ ਹੋਈ ਘਟਨਾ ਨੂੰ ਲੈ ਕੇ ਜਿੱਥੇ ਪਿੰਡ ਵਾਸੀ ਅਚੰਭੇ ਵਿਚ ਹਨ ਉੱਥੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕਰ ਰਹੇ ਹਨ | ਪਿੰਡ ਵਾਸੀਆਂ ਵਲੋਂ ਸੂਬਾ ਸਰਕਾਰ ਪਾਸੋਂ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ |
ਜੈਤੋ, 28 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਫ਼ਿਰੋਜ਼ਪੁੁਰ ਤੋਂ ਬਠਿੰਡਾ ਜਾਣ ਵਾਲੀ ਪੈਸੇਂਜਰ ਰੇਲ ਗੱਡੀ ਹੇਠ ਅਚਾਨਕ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਜੀਲੈਂਸ ਬਿਊਰੋ ਪੰਜਾਬ ਵਲੋਂ ਪੂਰੇ ਰਾਜ ਵਿਚ ਭਿ੍ਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਫ਼ਰੀਦਕੋਟ ਵਲੋਂ ਸਥਾਨਕ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ...
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)- ਕਲਮ ਛੋੜ ਹੜਤਾਲ ਦੇ 21ਵੇਂ ਦਿਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਬੀਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਦੇ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਜਦੀਪ ਸਿੰਘ ਬਰਾੜ ਪੀ.ਸੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ...
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਸੰਘਰਸ਼ ਛੇੜਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਜਨਰਲ ਮੀਟਿੰਗ ਨਗਰ ਕੌਂਸਲ ਜਗਰਾਓਾ ਵਿਖੇ ਕੀਤੀ ਜਾ ਰਹੀ ਹੈ | ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬੀ.ਐੱਸ.ਸੀ ਖੇਤੀਬਾੜੀ ਬਚਾਓ ਮੋਰਚਾ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐੱਸ.ਸੀ ਖੇਤੀਬਾੜੀ ਵਿਭਾਗ ਨੂੰ ਬਚਾਉਣ ਲਈ ਮੋਰਚੇ ਵਲੋਂ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ 52ਵੇਂ ਦਿਨ ਵੀ ਜਾਰੀ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 13 ਤੋਂ ਕੌਂਸਲਰ ਅਨਮੋਲ ਕੌਰ ਚਹਿਲ ਪਤਨੀ ਭਾਈ ਜਸ਼ਨਦੀਪ ਸਿੰਘ ਚਹਿਲ ਨੇ ਰਾਮਗੜ੍ਹੀਆ ਬਸਤੀ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸ੍ਰੀਮਤੀ ਚਹਿਲ ਨੇ ਕਿਹਾ ਕਿ ਲੋਕਾਂ ...
ਬਾਜਾਖਾਨਾ, 28 ਅਕਤੂਬਰ (ਜੀਵਨ ਗਰਗ)- ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਇਸ ਕਟਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਜਿਸ ਕਰਕੇ ਕਿਸਾਨਾਂ ਨੂੰ ਆਪਣੀ ...
ਮੰਡੀ ਕਿੱਲਿਆਂਵਾਲੀ, 28 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਮੰਡੀ ਕਿੱਲਿਆਂਵਾਲੀ ਵਿਖੇ ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸਭਾ ਵਲੋਂ ਬਾਬਾ ਬੁੱਢਾ ਜੀ ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਜਿਸ ਤਹਿਤ ਗੁਰਦੁਆਰਾ ਚਰਨ ਕਮਲ ਸਾਹਿਬ (ਮੰਡੀ ...
ਜੈਤੋ, 28 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਐਸ.ਡੀ.ਐਮ. ਜੈਤੋ ਡਾ: ਮਨਦੀਪ ਕੌਰ ਦੀ ਨਿਗਰਾਨੀ ਹੇਠ ਜੈਤੋ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ...
ਕੋਟਕਪੂਰਾ, 28 ਅਕਤੂਬਰ (ਮੇਘਰਾਜ, ਮੋਹਰ ਗਿੱਲ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਐੱਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ ਦੀ ਨਿਗਰਾਨੀ ਹੇਠ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੁਵਿਧਾ ਕੈਂਪ ...
ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਨਵਰੀਤ ਬਲੱਡ ਡੋਨਰਜ਼ ਸੰਸਥਾ ਦੀ ਮੀਟਿੰਗ ਸੁਸਾਇਟੀ ਦੇ ਸਰਪ੍ਰਸਤ ਭਾਈ ਜੋਗਿੰਦਰ ਸਿੰਘ ਖ਼ਾਲਸਾ ਤੇ ਪ੍ਰਧਾਨ ਅਜੈਪਾਲ ਸਿੰਘ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਹੋਈ | ਬੈਠਕ ਵਿਚ ...
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਲਾਅ ਕਾਲਜ ਵਿਖੇ ਸਾਲ 2021 ਦਾ ਕਰੀਮੀਨਲ ਮੂਟ ਕੋਰਟ ਕੰਪੀਟੀਸ਼ਨ ਕਰਵਾਇਆ ਗਿਆ | ਇਸ ਕੰਪੀਟੀਸ਼ਨ ਵਿਚ ਕਾਲਜ ਦੇ ਬੀ.ਏ.ਐਲ.ਐਲ.ਬੀ ਕਲਾਸਾਂ ਦੀਆਂ 2 ਟੀਮਾਂ ਨੇ ਭਾਗ ਲਿਆ | ਫਾਈਨਲ ਰਾਊਾਡ ਵਿਚ ਕਾਲਜ ਦੇ ਚੇਅਰਮੈਨ ਇੰਦਰਜੀਤ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਊਾਟ ਲਿਟਰਾ ਜੀ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਵਲੋਂ ਹੈਲੋਵੀਨ ਦਿਵਸ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਵਿਸ਼ੇਸ਼ ਪਹਿਰਾਵੇ ਪਹਿਨੇ ਗਏ ਤੇ ਸਾਰਿਆਂ ਨੂੰ ਹੈਲੋਵੀਨ ਦਿਵਸ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਬੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 5 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ...
ਲੰਬੀ, 28 ਅਕਤੂਬਰ (ਮੇਵਾ ਸਿੰਘ)- ਗ੍ਰਾਮ ਪੰਚਾਇਤ ਅਬੁੱਲ ਖੁਰਾਣਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਆਮ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਇਕ ਸੁਵਿਧਾ ਕੈਂਪ ਲਵਾਇਆ ਗਿਆ | ...
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਐਸ.ਆਈ ਗੁਰਲਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੈਕਿੰਗ ਦੌਰਾਨ ਨਵੀਂ ਦਾਣਾ ਮੰਡੀ ਕੋਟਕਪੂਰਾ ਮੌਜੂਦ ਸੀ ਤਾਂ ਇਕ ਨੌਜਵਾਨ ਮੋਟਰਸਾਈਕਲ ਸਪਲੈਂਡਰ ...
ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)-ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਦਫ਼ਤਰ ਟੀਮ ਵਲੋਂ ਸ਼ਹੀਦ ਊਧਮ ਸਿੰਘ ਧਰਮਸਾਲਾ (ਕੰਪਲੈਕਸ) ਸੀਤਾਸਰ ਰੋਡ ਸੁਨਾਮ ਵਿਚ ਸਮੂਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਵਰਗ ਲਈ ਵੱਖ-ਵੱਖ ਸਕੀਮਾਂ ਦਾ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਿੱਖਿਆ ਸਕੱਤਰ ਪੰਜਾਬ ਵਲੋਂ ਜਾਰੀ ਇਕ ਪੱਤਰ ਅਨੁਸਾਰ ਪ੍ਰਾਇਮਰੀ ਪੱਧਰ 'ਤੇ ਵਿਭਾਗੀ ਤਰੱਕੀਆਂ ਈ.ਟੀ.ਟੀ. ਤੋਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਤੋਂ ਬੀ.ਪੀ.ਈ.ਓ. ਦੀਆਂ ਪੰਜਾਬ ਸਟੇਟ ...
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ)-ਆਸਟੇ੍ਰਲੀਆ ਵਿਖੇ ਪੰਜ ਸਾਲ ਪਹਿਲਾਂ ਨਸਲੀ ਹਮਲੇ ਦਾ ਸ਼ਿਕਾਰ ਹੋ ਕੇ ਫ਼ੌਤ ਹੋਏ ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਪਿੰਡ ਦੇ ਨੌਜਵਾਨ ਮਨਮੀਤ ਅਲੀਸ਼ੇਰ ਨੂੰ ਅੱਜ ਉਨ੍ਹਾਂ ਦੀ ਪੰਜਵੀਂ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਦੇ ...
ਕੋਟਕਪੂਰਾ, 28 ਅਕਤੂਬਰ (ਮੇਘਰਾਜ)- ਫ਼ਰੀਦਕੋਟ ਵਿਧਾਨ ਸਭਾ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਲਗਾਉਣ 'ਤੇ ਇਲਾਕਾ ਨਿਵਾਸੀਆਂ ਦੀ ਰੂਹ ਖੁਸ਼ੀਆਂ ਨਾਲ ਭਰ ਗਈ ਹੈ | ਉਨ੍ਹਾਂ ਦੇ ਚੇਅਰਮੈਨ ਨਿਯੁਕਤ ਹੋਣ 'ਤੇ ...
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-1 ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ...
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)- ਆਸ਼ਾ ਵਰਕਰ ਤੇ ਫ਼ੈਸਿਲੀਟੇਟਰ ਯੂਨੀਅਨ ਦੀ ਅਗਵਾਈ 'ਚ ਜ਼ਿਲ੍ਹੇ ਭਰ ਦੀਆਂ ਆਸ਼ਾ ਵਾਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਆਪਣੀਆਂ ਹੱਕ 'ਤੇ ਜਾਇਜ਼ ਮੰਗਾਂ ਦੇ ਹੱਕ 'ਚ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- 166 ਮੀਡੀਅਮ ਰੈਜੀਮੈਂਟ ਫ਼ਰੀਦਕੋਟ ਛਾਉਣੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੂਨਿਟ ਦੇ 58ਵੇਂ ਰੈਜੀਮੈਂਟ ਦਿਵਸ 'ਤੇ ਸੇਵਾ ਮੁਕਤ ਨਾਇਕ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ ਅਤੇ ਨਾਇਕ ਸੁਰਜੀਤ ਸਿੰਘ ਉਦੇਕਰਨ ਨੂੰ ...
ਕੋਟਕਪੂਰਾ, 28 ਅਕਤੂਬਰ (ਮੇਘਰਾਜ)- ਕੋਟਕਪੂਰਾ ਨਗਰ ਕੌਂਸਲ ਅਧੀਨ ਆਉਂਦੀ ਸ਼ਹਿਰ ਦੀ ਪ੍ਰਮੁੱਖ ਗੁਰੂ ਗੋਬਿੰਦ ਸਿੰਘ ਮਿਊਾਸਪਲ ਲਾਇਬ੍ਰੇਰੀ ਨੂੰ ਕੋਰੋਨਾ ਦੀ ਆੜ੍ਹ 'ਚ ਲੰਬੇ ਸਮੇਂ ਤੋਂ ਬੰਦ ਪਈ ਹੈ ਜਿਸ ਕਾਰਨ ਲੋਕਾਂ ਤੇ ਵਿਦਿਆਰਥੀਆਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕ੍ਰਿਕਟ ਖਿਡਾਰਨ ਜਸ਼ਨਪ੍ਰੀਤ ਕੌਰ ਦਾ ਜਨਮ ਪਿੰਡ ਝੱਖੜਵਾਲਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਪਿਤਾ ਬਲਜੀਤ ਸਿੰਘ ਚਹਿਲ ਦੇ ਗ੍ਰਹਿ ਮਾਤਾ ਰੁਪਿੰਦਰ ਕੌਰ ਦੀ ਕੁੱਖੋਂ ਹੋਇਆ | ਜਸ਼ਨਪ੍ਰੀਤ ਕੌਰ ਦੇ ਪਿਤਾ ਇਕ ਕਿਸਾਨ ਹਨ | ...
ਜੈਤੋ, 28 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਤੇ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX