ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖਜਾਨਾ ਦਫ਼ਤਰ ਮੋਗਾ ਵਿਖੇ ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਸ ਜਾਹਿਰ ਕਰਦੇ ਹੋਏ ਰੋਸ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਕ ਬਿਆਨ ਦਿੱਤਾ ਹੈ ਕਿ ਪੰਜਾਬ ਦੇ ਕਈ ਲੋਕ ਬਿਨਾ ਵਜ੍ਹਾ ਹੀ ਹੜਤਾਲਾਂ, ਰੋਸ ਮੁਜ਼ਾਹਰੇ ਕਰਦੇ ਹਨ | ਜਥੇਬੰਦੀ ਮੁੱਖ ਮੰਤਰੀ ਦੇ ਇਸ ਬਿਆਨ ਦੀ ਨਿਖੇਧੀ ਕਰਦੀ ਹੈ ਤੇ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੀ ਹੈ ਕਿ ਜੋ ਮੁਲਾਜ਼ਮਾਂ ਦੀਆਂ ਪਿਛਲੇ ਪੰਜ ਸਾਲਾਂ ਤੋਂ ਪੈਡਿੰਗ ਮੰਗਾਂ ਪਈਆਂ ਹਨ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਹੀ ਸਾਡੀ ਜਥੇਬੰਦੀ ਹੜਤਾਲ 'ਤੇ ਗਈ ਹੈ | ਜੇਕਰ ਪੰਜਾਬ ਦੇ ਮੁੱਖ ਮੰਤਰੀ ਸਾਡੀਆਂ ਜਾਇਜ਼ ਮੰਗਾਂ ਮੰਨ ਲੈਣ ਤਾਂ ਸਾਡੀ ਜਥੇਬੰਦੀ ਉਸੇ ਵਕਤ ਹੜਤਾਲ ਵਾਪਸ ਲੈ ਲਵੇਗੀ | ਜਥੇਬੰਦੀ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕਰਦੀ ਹੈ ਕਿ ਜੇਕਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨਾ ਹੈ ਤਾਂ ਵਿਤ ਮੰਤਰੀ ਨੂੰ ਸਮਝਾਉਣ ਕਿ ਹਰ ਵਕਤ ਖਜ਼ਾਨਾ ਖਾਲੀ ਹੈ ਦਾ ਰੱਟਾ ਨਾ ਲਾਉਣ ਕਿਉਂਕਿ ਆਪ ਦੀ ਸਰਕਾਰ ਦੇ ਲੀਡਰਾਂ ਵਲੋਂ ਜੋ ਸਹੂਲਤਾਂ ਲਈਆਂ ਜਾ ਰਹੀਆਂ ਹਨ ਉਹ ਪੰਜਾਬ ਦੇ ਖਜ਼ਾਨੇ ਵਿਚੋਂ ਹੀ ਲਈਆਂ ਜਾ ਰਹੀਆਂ ਅਤੇ ਉਨ੍ਹਾਂ ਨੂੰ ਵੀ.ਆਈ.ਪੀ. ਸਹੂਲਤਾਂ ਦੇਣ ਲਈ ਕਦੇ ਵੀ ਸਰਕਾਰ ਦਾ ਖਜ਼ਾਨਾ ਖਾਲੀ ਨਹੀ ਹੁੰਦਾ | ਜਥੇਬੰਦੀ ਮੁੱਖ ਮੰਤਰੀ ਸਾਹਿਬ ਨੂੰ ਇਹ ਵੀ ਬੇਨਤੀ ਕਰਦੀ ਹੈ ਕਿ ਸਾਡੀ ਹੜਤਾਲ 21ਵੇਂ ਦਿਨ ਵਿਚ ਦਾਖਲ ਹੋ ਗਈ ਹੈ, ਇਸ ਲਈ ਸਾਡੇ ਮਸਲੇ ਜਲਦੀ ਤੋਂ ਜਲਦੀ ਹੱਲ ਕਰਨ ਕਿਉਂਕਿ ਹੜਤਾਲ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਬੰਦ ਪਏ ਹਨ ਅਤੇ ਲੋਕਾਂ ਦਾ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਆ ਰਹੀ ਹੈ, ਕਿਉਂਕਿ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਦਫ਼ਤਰਾਂ ਵਿਚੋਂ ਖਾਲੀ ਹੱਥ ਪਰਤਣਾ ਪੈਂਦਾ ਹੈ | ਮੁਲਾਜ਼ਮਾਂ ਨੇ ਹੜਤਾਲ ਕੀਤੀ ਹੋਈ ਹੈ | ਇਸ ਲਈ ਜਥੇਬੰਦੀ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਸਾਡੀ ਸੂਬਾ ਬਾਡੀ ਨਾਲ ਜਲਦੀ ਤੋਂ ਜਲਦੀ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕੀਤੀਆਂ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸਰਕਾਰ ਦੀਆਂ ਗਲਤ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਧਰਨੇ ਵਿਚ ਵੱਖ ਵੱਖ ਵਿਭਾਗਾਂ ਦੀ ਲੀਡਰਸ਼ਿਪ ਵਿਚ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਹਰਮੀਤ ਸਿੰਘ ਚੇਅਰਮੈਨ, ਮੇਵਾ ਸਿੰਘ ਜ. ਸਕੱਤਰ, ਮੈਡਮ ਸੁਰਿੰਦਰ ਕੌਰ, ਸੁਖਰਾਜ ਕੌਰ, ਰਾਜਦੀਪ ਜੈਦਕਾ, ਸੁਖਰਾਮ, ਮਹਾਂਵੀਰ ਸੁਪਰਡੰਟ, ਅਮਨਦੀਪ ਸਿੰਘ, ਬਲਜੀਤ ਕੌਰ, ਹਰਦੀਪ ਕੂਰ, ਹਰਿੰਦਰਜੀਤ ਕੌਰ ਪ੍ਰਧਾਨ, ਖੁਸ਼ਕੀਰਤ ਸਿੰਘ, ਹਰਪ੍ਰੀਤ ਸਿੰਘ, ਮਨਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ |
ਬਾਘਾ ਪੁਰਾਣਾ, 28 ਅਕਤੂਬਰ (ਕ੍ਰਿਸ਼ਨ ਸਿੰਗਲਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਸਬੰਧੀ ਕਾਲੇ ਕਾਨੰੂਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਚੰਦ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੀ ਜ਼ਿਲ੍ਹਾ ਕਮੇਟੀ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਨੂੰ ਅਧਿਆਪਕਾਂ ਦੇ ...
ਮੋਗਾ, 28 ਅਕਤੂਬਰ (ਅਸ਼ੋਕ ਬਾਂਸਲ)- ਐਗਰੀਕਲਚਰਲ ਐਂਡ ਫਾਰਮਰ ਵੈੱਲਫੇਅਰ (ਨਾਪ ਤੋਲ ਵਿਭਾਗ) ਲੁਧਿਆਣਾ ਤੇ ਫ਼ਰੀਦਕੋਟ ਜੁਆਇੰਟ ਇਨਫੋਰਸਮੈਂਟ ਵਲੋਂ ਅੱਜ ਮੋਗਾ ਮੰਡੀ ਵਿਚ ਕੰਡਿਆਂ ਤੇ ਕਿਸਾਨਾਂ ਦੇ ਤੋਲ ਕੀਤੇ ਝੋਨੇ ਦੀ ਚੈਕਿੰਗ ਕੀਤੀ ਗਈ ਜੋ ਕਿ ਲਗਭਗ ਸਹੀ ਪਾਈ ਗਈ | ...
ਬਾਘਾ ਪੁਰਾਣਾ, 28 ਅਕਤੂਬਰ (ਕ੍ਰਿਸ਼ਨ ਸਿੰਗਲਾ)- ਚੰਦ ਪੁਰਾਣਾ ਤੋਂ ਪੀਸੀ (ਲੁੱਕ ਵਾਲੀ ਬਜਰੀ) ਨਾਲ ਭਰੇ ਟਿੱਪਰ ਨਾਲ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦ ਟਿਪਰ ਦਾ ਕੈਬਿਨ ਅੱਗ ਨਾਲ ਸੜ ਕੇ ਸਵਾਹ ਹੋ ਗਿਆ ਜਦ ਕਿ ਡਰਾਈਵਰ ਜਗਦੀਸ਼ ਸਿੰਘ ਪੁੱਤਰ ਪ੍ਰਤਾਪ ਸਿੰਘ ...
ਕੋਟ ਈਸੇ ਖਾਂ, 28 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਤਿਹਗੜ੍ਹ ਪੰਜਤੂਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਤੇ ਵਿੱਦਿਅਕ ਸੈਮੀਨਾਰ ਸਰਕਾਰੀ ...
ਬਾਘਾ ਪੁਰਾਣਾ, 28 ਅਕਤੂਬਰ (ਕ੍ਰਿਸ਼ਨ ਸਿੰਗਲਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਲੈਕਚਰਾਰ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਕੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਅਗਸਤ 2019 ਤੋਂ ਬਾਅਦ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਸਲੀਣਾ ਦੀ ਨਵੀਂ ਨਵੀਂ ਚੁਣੀ ਹੋਈ ਕੋਆਪੇ੍ਰਟਿਵ ਸੁਸਾਇਟੀ ਦੇ ਪ੍ਰਧਾਨ ਆਪਣੇ ਮੈਂਬਰਾਂ ਸਮੇਤ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦੇ ਮੁੱਖ ਸੇਵਾਦਾਰ ...
ਬਾਘਾ ਪੁਰਾਣਾ, 28 ਅਕਤੂਬਰ (ਕਿ੍ਸ਼ਨ ਸਿੰਗਲਾ)- ਪੰਜਾਬ ਅੰਦਰ ਕਾਂਗਰਸ ਪਾਰਟੀ ਵਲੋਂ ਨਵੇਂ ਬਣਾਏ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀਆਂ ਸਹੂਲਤਾਂ ਲਈ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ | ਅੱਜ ਪੰਜਾਬ ਸਰਕਾਰ ਵਲੋਂ ਚਲੰਤ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਸ਼ੁਭਰੀਤ ਕੌਰ ਪੁੱਤਰੀ ਜਗਰੂਪ ਸਿੰਘ ਦਾ ਸਤੰਬਰ 2021 ਇਨਟੇਕ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼ਾਮ ਨਰਸਿੰਗ ਹੋਮ ਤੇ ਹਾਰਟ ਸੈਂਟਰ ਰੇਲਵੇ ਰੋਡ ਮੋਗਾ ਜੋ ਕਿ ਸੰਨ 1981 ਤੋਂ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ | ਹੁਣ ਹਸਪਤਾਲ ਵਿਖੇ ਗੋਡੇ ਬਦਲਣ ਦਾ ਰਿਆਇਤੀ ਕੈਂਪ 15 ਅਕਤੂਬਰ ਤੋਂ 30 ਅਕਤੂਬਰ ਤੱਕ ਚੱਲ ਰਿਹਾ ਹੈ | ...
ਫ਼ਤਿਹਗੜ੍ਹ ਪੰਜਤੂਰ, 28 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੇ ਮੁੱਦਿਆਂ 'ਤੇ ਚੋਣਾਂ ਲੜ ਕੇ ਸੱਤਾ ਵਿਚ ਆਈ ...
ਬਾਘਾ ਪੁਰਾਣਾ, 28 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖੇਤਰ ਦੀ ਪ੍ਰਸਿੱਧ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਰਾਈਟਵੇ ਏਅਰਿਲੰਕਸ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਸੁਪਨੇ ਨੂੰ ...
ਬਾਘਾ ਪੁਰਾਣਾ, 28 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸੰਸਥਾ ਦੇ ਪ੍ਰਬੰਧਕ ...
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਪਿੰਡ ਖੋਟੇ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਕਿ੍ਕਟ ਦਾ ਪਹਿਲਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਚੇਅਰਮੈਨ ਖਣਮੁੱਖ ...
ਕੋਟ ਈਸੇ ਖਾਂ, 28 ਅਕਤੂਬਰ (ਨਿਰਮਲ ਸਿੰਘ ਕਾਲੜਾ)- 9ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਲੁਧਿਆਣਾ ਜ਼ਿਲੇ੍ਹ ਦੇ ਪਿੰਡ ਗਿੱਲ ਵਿਖੇ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ਖੇਡਾਂ ਪਾਥਵੇਅਜ਼ ...
ਕਿਸ਼ਨਪੁਰਾ ਕਲਾਂ, 28 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਐਲ. ਕੇ. ਜੀ. ਜਮਾਤ ਦੇ ਬੱਚਿਆਂ ਵਿਚ ਚੀਜ਼ਾਂ ਦੇਖ ਕੇ ਉਨ੍ਹਾਂ ਬਾਰੇ ਸੋਝੀ ਮੁਤਾਬਿਕ ਬੋਲਣ ਦੀ ਇਕ ਐਕਟੀਵਿਟੀ ਕਰਵਾਈ ਗਈ ਜਿਸ ਵਿਚ ਅਧਿਆਪਕਾਂ ਵਲੋਂ ਕੁਝ ਚੀਜ਼ਾਂ ਇਕੱਤਰ ਕਰਕੇ ...
ਧਰਮਕੋਟ, 28 ਅਕਤੂਬਰ (ਪਰਮਜੀਤ ਸਿੰਘ)- ਨਾਮਦੇਵ ਬਰਾਦਰੀ ਧਰਮਕੋਟ ਵਲੋਂ ਗੁਰਦੁਆਰਾ ਦਸਮੇਸ਼ ਨਗਰ ਨੇੜੇ ਬੱਸ ਅੱਡਾ ਧਰਮਕੋਟ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਦਾ 751ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ਪੰਜ ਵਜੇ ਸੁਖਮਨੀ ਸਾਹਿਬ ਦੇ ਪਾਠ ਅਰੰਭ ਕੀਤੇ ਗਏ | ...
ਫ਼ਤਿਹਗੜ੍ਹ ਪੰਜਤੂਰ, 28 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਸ਼ਹੀਦੀ ...
ਮੋਗਾ, 28 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਵਲੋਂ ਕਿਸਾਨੀ ਮੰਗਾਂ ਸਬੰਧੀ ਹਰੀਸ਼ ਨਾਇਰ ਡਿਪਟੀ ਕਮਿਸ਼ਨਰ ਮੋਗਾ ਨੂੰ ਜ਼ਿਲ੍ਹੇ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਲਈ ਮੰਗ ਪੱਤਰ ਜ਼ਿਲ੍ਹਾ ...
ਬਾਘਾ ਪੁਰਾਣਾ, 28 ਅਕਤੂਬਰ (ਕ੍ਰਿਸ਼ਨ ਸਿੰਗਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਦੇ ਕੋਲੋਂ ਮਨਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਤਹਿਤ ਹੀ 31 ਅਕਤੂਬਰ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰਦੁਆਰਾ ਪ੍ਰਭੂ ਮਿਲਣੇ ਕਾ ਚਾਉ ਰੌਲੀ ਰੋਡ ਮੋਗਾ ਵਿਖੇ 30 ਅਕਤੂਬਰ ਸਨਿੱਚਰਵਾਰ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)- ਸੁਖਦੇਵ ਸਿੰਘ ਲੋਧਰਾ ਦੇ ਪਿਤਾ ਸੁਰਜੀਤ ਸਿੰਘ ਲੋਧਰਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦਸਮੇਸ਼ ਨਗਰ ਮੋਗਾ ਵਿਖੇ ਹੋਇਆ | ਇਸ ਸਮੇਂ ਭਾਈ ਗੁਰਬਚਨ ਸਿੰਘ ਨਿਰਮਾਣ ਦੇ ਕੀਰਤਨੀ ਜਥੇ ਤੇ ਗੁਰਦੁਆਰਾ ਸੇਵਾਸਰ ਨਿਹਾਲ ਸਿੰਘ ...
ਸਮਾਧ ਭਾਈ, 28 ਅਕਤੂਬਰ (ਰਾਜਵਿੰਦਰ ਰੌਂਤਾ)- ਪਿੰਡ ਦੀਦਾਰੇਵਾਲਾ ਵਿਖੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਰਜ਼ਾ ਮਾਫ਼ੀ ਦੇ ਚੈੱਕ ਤਕਸੀਮ ਕੀਤੇ | ਉਨ੍ਹਾਂ ਨਾਲ ਰੁਪਿੰਦਰ ਸਿੰਘ ਦੀਨਾ ਸਿਆਸੀ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਰੋਜ਼ਾ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਦੀ ਅੱਜ ਸ਼ੁਰੂਆਤ ਹੋ ਗਈ | ...
ਕੋਟ ਈਸੇ ਖਾਂ, 28 ਅਕਤੂਬਰ (ਨਿਰਮਲ ਸਿੰਘ ਕਾਲੜਾ, ਗੁਰਮੀਤ ਖ਼ਾਲਸਾ, ਯਸ਼ਪਾਲ ਗੁਲਾਟੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਏ ਸਰਕਾਰ ਤੁਹਾਡੇ ਪਿੰਡ 'ਚ ਪ੍ਰੋਗਰਾਮ ਅਧੀਨ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਕੋਟ ਈਸੇ ਖਾਂ ਦੇ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) -ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਲੋਂ ਈ-ਰਿਕਸ਼ਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਲਾਗੂ ਕੀਤੀਆਂ ਯੋਜਨਾਵਾਂ ਸਦਕਾ ਜਿੱਥੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮਿਲਿਆ ਹੈ ਉੱਥੇ ...
ਮੋਗਾ, 28 ਅਕਤੂਬਰ (ਜਸਪਾਲ ਸਿੰਘ ਬੱਬੀ)- ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਇਨਰਵੀਲ ਕਲੱਬ ਮੋਗਾ ਰਾਇਲ ਵਲੋਂ ਕਲੱਬ ਪ੍ਰਧਾਨ ਪ੍ਰੋਫ਼ੈਸਰ ਬਾਲਾ ਖੰਨਾ ਦੀ ਅਗਵਾਈ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਤੇਜਿੰਦਰ ਕੌਰ ਬਰਾੜ ਪਤਨੀ ਸਾਬਕਾ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅਨੁਸੂਚਿਤ ਜਾਤੀ ਨਾਲ ਸਬੰਧਿਤ ਪ੍ਰਾਇਮਰੀ ਅਧਿਆਪਕਾਂ ਦਾ ਹੈੱਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਵਿਚ ਬਣਦਾ ਬੈਕਲਾਗ ਪੂਰਾ ਕਰਨ ਸਬੰਧੀ ਤੇ ਈ.ਟੀ.ਟੀ. ਅਧਿਆਪਕ ਤੋਂ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰ ਦੀਆਂ ...
ਗਿੱਦੜਬਾਹਾ, 28 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ-ਉ-ਮੁਰਸ਼ਦ ਸ਼ਾਹ ਇਕਬਾਲ ਹੁਸੈਨ ਚਿਸਤੀਆਂ ਨਿਜਾਮੀਆਂ ਦਾ 2 ਦਿਨਾਂ 7ਵਾਂ ਸਾਲਾਨਾ ਉਰਸ ਮੇਲਾ ਸ਼ਾਨੋ-ਸ਼ੌਕਤ ਨਾਲ ਡੇਰਾ ਬਾਬਾ ਫ਼ਰੀਦ ਕਿੰਗਰਾ ਪੱਤੀ ਦੇ ਬਾਬਾ ਰਵੀ ਹੁਸੈਨ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਵੱਖ-ਵੱਖ ਮਤੇ ਪਾਸ ਕੀਤੇ ਗਏ | ਇਸ ਮੌਕੇ ਟਿਕਰੀ ਬਾਰਡਰ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 20 ਮੁਹੱਲਾ ਸੰਗਤਪੁਰਾ ਵਿਖੇ ਗਲੀ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਨੇ ਟੱਕ ਲਾ ਕੇ ਕਰਵਾਈ | ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਲੋਕਾਂ ਦੀ ਸਿਹਤ ਲਈ ਵਚਨਬੱਧ ਹੈ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਯੋਗ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੀ ਬਿਮਾਰੀ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਨਿਵਾਸੀਆਂ ਨੂੰ ਤੰਦਰੁਸਤ ਰੱਖਣ ਤੇ ਚੰਗੀ ਸਿਹਤ ਦੀ ਕਾਮਨਾ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਸਮੇਂ-ਸਮੇਂ 'ਤੇ ਆਮ ਲੋਕਾਂ ਨੂੰ ਪ੍ਰੇਰਿਤ ਤੇ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਬਿਊਰੋ ਯੂਨਿਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤੇ ਦੌਰਾਨ ਅੱਜ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਗਰ ਨਿਗਮ ਮੋਗਾ ਸੀਵਰੇਜ ਦੀ ਸਮੱਸਿਆ ਹੱਲ ਕਰਨ ਲਈ ਦਿਨ ਰਾਤ ਇਕ ਕਰ ਰਿਹਾ ਹੈ | ਇਹ ਪ੍ਰਗਟਾਵਾ ਡਿਪਟੀ ਮੇਅਰ ਅਸ਼ੋਕ ਕੁਮਾਰ ਧਮੀਜਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੁਪਰ ਸਕਸ਼ਨ ਮਸ਼ੀਨਾਂ ਰਾਹੀ ਪਹਿਲਾਂ ...
ਮੋਗਾ, 28 ਅਕਤੂਬਰ (ਅਸ਼ੋਕ ਬਾਂਸਲ)- ਭਾਰਤ ਵਿਕਾਸ ਪ੍ਰੀਸ਼ਦ ਮੋਗਾ ਵਲੋਂ ਦੂਸਰਾ ਗੁਰੂਬੰਦਨ ਵਿਦਿਆਰਥੀ ਅਭਿਨੰਦਨ ਸਮਾਰੋਹ ਜਵਾਹਰ ਨਵੋਦਿਆ ਸਕੂਲ ਪਿੰਡ ਲੋਹਾਰਾ ਵਿਖੇ ਕਰਵਾਇਆ ਗਿਆ ਜਿਸ ਵਿਚ ਅਧਿਆਪਕਾਂ ਤੋਂ ਇਲਾਵਾ ਜਮਾਤ 10ਵੀਂ ਤੇ 12ਵੀਂ ਦੇ 4 ਵਿਦਿਆਰਥੀਆਂ ਨੂੰ ...
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਭਾਰਤੀ ਕਿਸਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਵਲੋਂ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਸਮੇਂ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲ ...
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਉਸਾਰੀ ਅਧੀਨ ਰਾਸ਼ਟਰੀ ਰਾਜ ਮਾਰਗ ਦੀਆਂ ਬੇਨਿਯਮੀਆਂ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨਾ ਮਿਲਣ 'ਤੇ ਮੋਗਾ-ਬਰਨਾਲਾ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਮਾਛੀਕੇ ਵਿਖੇ ਕਿਰਤੀ ...
ਬਾਘਾ ਪੁਰਾਣਾ, 28 ਅਕਤੂਬਰ (ਕਿ੍ਸ਼ਨ ਸਿੰਗਲਾ)- ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲਾ ਦੀ ਅਗਵਾਈ ਹੇਠ ਵਲੰਟੀਅਰ ਸੁਖਜਿੰਦਰ ਸਿੰਘ ਵਾਂਦਰ, ਅੰਮਿ੍ਤਪਾਲ ਸਿੰਘ ਸੁਖਾਨੰਦ ਹਲਕਾ ਇੰਚਾਰਜ, ਸੂਬਾ ਪ੍ਰਧਾਨ ਰਮਨ ਮਿੱਤਲ, ਜਰਨਲ ...
ਸਮਾਧ ਭਾਈ, 28 ਅਕਤੂਬਰ (ਰਾਜਵਿੰਦਰ ਰੌਂਤਾ)- ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਲੋਂ ਨਵੇਂ ਨਵੇਂ ਐਲਾਨਾਂ ਤੇ ਅਮਲਾਂ ਤੋਂ ਕਾਂਗਰਸ ਅਤੇ ਆਮ ਲੋਕਾਂ ਨੂੰ ਆਸ ਬੱਝੀ ਹੈ ਕਿ ਥੋੜੇ ਸਮੇਂ ਵਿਚ ਵੀ ਜ਼ਿਆਦਾ ਕੰਮ ਹੋ ਸਕਦੇ ਹਨ | ਪਿੰਡ ਰੌਂਤਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ...
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਐਸ.ਆਈ ਗੁਰਲਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੈਕਿੰਗ ਦੌਰਾਨ ਨਵੀਂ ਦਾਣਾ ਮੰਡੀ ਕੋਟਕਪੂਰਾ ਮੌਜੂਦ ਸੀ ਤਾਂ ਇਕ ਨੌਜਵਾਨ ਮੋਟਰਸਾਈਕਲ ਸਪਲੈਂਡਰ ...
ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)-ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਦਫ਼ਤਰ ਟੀਮ ਵਲੋਂ ਸ਼ਹੀਦ ਊਧਮ ਸਿੰਘ ਧਰਮਸਾਲਾ (ਕੰਪਲੈਕਸ) ਸੀਤਾਸਰ ਰੋਡ ਸੁਨਾਮ ਵਿਚ ਸਮੂਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਵਰਗ ਲਈ ਵੱਖ-ਵੱਖ ਸਕੀਮਾਂ ਦਾ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਿੱਖਿਆ ਸਕੱਤਰ ਪੰਜਾਬ ਵਲੋਂ ਜਾਰੀ ਇਕ ਪੱਤਰ ਅਨੁਸਾਰ ਪ੍ਰਾਇਮਰੀ ਪੱਧਰ 'ਤੇ ਵਿਭਾਗੀ ਤਰੱਕੀਆਂ ਈ.ਟੀ.ਟੀ. ਤੋਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਤੋਂ ਬੀ.ਪੀ.ਈ.ਓ. ਦੀਆਂ ਪੰਜਾਬ ਸਟੇਟ ...
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ)-ਆਸਟੇ੍ਰਲੀਆ ਵਿਖੇ ਪੰਜ ਸਾਲ ਪਹਿਲਾਂ ਨਸਲੀ ਹਮਲੇ ਦਾ ਸ਼ਿਕਾਰ ਹੋ ਕੇ ਫ਼ੌਤ ਹੋਏ ਲਹਿਰਾਗਾਗਾ ਨੇੜਲੇ ਪਿੰਡ ਅਲੀਸ਼ੇਰ ਪਿੰਡ ਦੇ ਨੌਜਵਾਨ ਮਨਮੀਤ ਅਲੀਸ਼ੇਰ ਨੂੰ ਅੱਜ ਉਨ੍ਹਾਂ ਦੀ ਪੰਜਵੀਂ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਦੇ ...
ਕੋਟਕਪੂਰਾ, 28 ਅਕਤੂਬਰ (ਮੇਘਰਾਜ)- ਫ਼ਰੀਦਕੋਟ ਵਿਧਾਨ ਸਭਾ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਲਗਾਉਣ 'ਤੇ ਇਲਾਕਾ ਨਿਵਾਸੀਆਂ ਦੀ ਰੂਹ ਖੁਸ਼ੀਆਂ ਨਾਲ ਭਰ ਗਈ ਹੈ | ਉਨ੍ਹਾਂ ਦੇ ਚੇਅਰਮੈਨ ਨਿਯੁਕਤ ਹੋਣ 'ਤੇ ...
ਕੋਟਕਪੂਰਾ, 28 ਅਕਤੂਬਰ (ਮੋਹਰ ਸਿੰਘ ਗਿੱਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-1 ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਦੀ ਅਗਵਾਈ ...
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)- ਆਸ਼ਾ ਵਰਕਰ ਤੇ ਫ਼ੈਸਿਲੀਟੇਟਰ ਯੂਨੀਅਨ ਦੀ ਅਗਵਾਈ 'ਚ ਜ਼ਿਲ੍ਹੇ ਭਰ ਦੀਆਂ ਆਸ਼ਾ ਵਾਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਆਪਣੀਆਂ ਹੱਕ 'ਤੇ ਜਾਇਜ਼ ਮੰਗਾਂ ਦੇ ਹੱਕ 'ਚ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- 166 ਮੀਡੀਅਮ ਰੈਜੀਮੈਂਟ ਫ਼ਰੀਦਕੋਟ ਛਾਉਣੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੂਨਿਟ ਦੇ 58ਵੇਂ ਰੈਜੀਮੈਂਟ ਦਿਵਸ 'ਤੇ ਸੇਵਾ ਮੁਕਤ ਨਾਇਕ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ ਅਤੇ ਨਾਇਕ ਸੁਰਜੀਤ ਸਿੰਘ ਉਦੇਕਰਨ ਨੂੰ ...
ਕੋਟਕਪੂਰਾ, 28 ਅਕਤੂਬਰ (ਮੇਘਰਾਜ)- ਕੋਟਕਪੂਰਾ ਨਗਰ ਕੌਂਸਲ ਅਧੀਨ ਆਉਂਦੀ ਸ਼ਹਿਰ ਦੀ ਪ੍ਰਮੁੱਖ ਗੁਰੂ ਗੋਬਿੰਦ ਸਿੰਘ ਮਿਊਾਸਪਲ ਲਾਇਬ੍ਰੇਰੀ ਨੂੰ ਕੋਰੋਨਾ ਦੀ ਆੜ੍ਹ 'ਚ ਲੰਬੇ ਸਮੇਂ ਤੋਂ ਬੰਦ ਪਈ ਹੈ ਜਿਸ ਕਾਰਨ ਲੋਕਾਂ ਤੇ ਵਿਦਿਆਰਥੀਆਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ...
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕ੍ਰਿਕਟ ਖਿਡਾਰਨ ਜਸ਼ਨਪ੍ਰੀਤ ਕੌਰ ਦਾ ਜਨਮ ਪਿੰਡ ਝੱਖੜਵਾਲਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਪਿਤਾ ਬਲਜੀਤ ਸਿੰਘ ਚਹਿਲ ਦੇ ਗ੍ਰਹਿ ਮਾਤਾ ਰੁਪਿੰਦਰ ਕੌਰ ਦੀ ਕੁੱਖੋਂ ਹੋਇਆ | ਜਸ਼ਨਪ੍ਰੀਤ ਕੌਰ ਦੇ ਪਿਤਾ ਇਕ ਕਿਸਾਨ ਹਨ | ...
ਜੈਤੋ, 28 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਤੇ ਜਨਰਲ ਸਕੱਤਰ ਬਲਕਾਰ ਵਲਟੋਹਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX