ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਜ਼ਿਲ੍ਹਾ, ਬਲਾਕ ਅਤੇ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਗਏ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਕੈਂਪ ਵਿਚ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸ਼ਿਰਕਤ ਕੀਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਛਾਉਣੀ ਵਿਖੇ ਲਗਾਏ ਗਏ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਲਗਭਗ 500 ਲੋਕਾਂ ਨੇ ਵਿਜ਼ਟ ਕੀਤੀ ਤੇ 90 ਐਪਲੀਕੇਸ਼ਨਾਂ ਲੋਕਾਂ ਦੀਆਂ ਪ੍ਰਾਪਤ ਹੋਈਆਂ | ਇਸੇ ਤਰ੍ਹਾਂ ਐੱਸ.ਡੀ.ਐਮ. ਦਫ਼ਤਰ ਜ਼ੀਰਾ ਵਿਖੇ ਲਗਾਏ ਗਏ ਕੈਂਪ ਵਿਚ 1321 ਲੋਕਾਂ ਨੇ ਵਿਜ਼ਟ ਕੀਤਾ ਅਤੇ 657 ਐਪਲੀਕੇਸ਼ਨਾਂ, ਬੀ.ਡੀ.ਪੀ.ਓ ਦਫ਼ਤਰ ਘੱਲ ਖ਼ੁਰਦ ਵਿਖੇ ਲਗਾਏ ਗਏ ਕੈਂਪ ਵਿਚ 280 ਐਪਲੀਕੇਸ਼ਨਾਂ, ਬੀ.ਡੀ.ਪੀ.ਓ ਦਫ਼ਤਰ ਮਖੂ ਵਿਖੇ ਲਗਾਏ ਗਏ ਕੈਂਪ ਵਿਚ 1010 ਐਪਲੀਕੇਸ਼ਨਾਂ ਅਤੇ ਬੀ.ਡੀ.ਪੀ.ਓ ਦਫ਼ਤਰ ਮਮਦੋਟ ਵਿਖੇ ਲਗਾਏ ਗਏ ਕੈਂਪ 'ਚ 1819 ਐਪਲੀਕੇਸ਼ਨਾਂ ਪ੍ਰਾਪਤ ਹੋਈਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਐਪਲੀਕੇਸ਼ਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ/ਸੇਵਾਵਾਂ ਜਿਵੇਂ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐੱਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, ਪੈਂਡਿੰਗ ਸੀ. ਐਲ. ਯੂ ਕੇਸ/ਨਕਸ਼ੇ, ਪੀ. ਐਮ. ਐਮ. ਵਾਈ, ਪੀ. ਐਮ.ਈ.ਜੀ.ਪੀ, ਬੈਂਕਿੰਗ ਲੋਨ, ਡੇਅਰੀ ਫਾਰਮਿੰਗ ਆਦਿ ਸਕੀਮਾਂ ਸਬੰਧੀ ਪ੍ਰਾਪਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਭਪਾਤਰੀਆਂ ਵਲੋਂ ਭਰੇ ਗਏ ਫਾਰਮਾਂ ਦੀਆਂ ਦਰਖਾਸਤਾਂ ਨੂੰ 15 ਤੋਂ 20 ਦਿਨਾਂ ਦੇ ਵਿਚ-ਵਿਚ ਹੀ ਵਿਚਾਰਿਆ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸੁਵਿਧਾ ਕੈਂਪ ਅੱਜ 29 ਅਕਤੂਬਰ ਨੂੰ ਵੀ ਜਾਰੀ ਰਹੇਗਾ ਅਤੇ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਬੰਧਕੀ ਵਿਖੇ ਲਗਾਏ ਗਏ ਕੈਂਪ ਵਿਚ ਕੋਵਿਡ-19 ਵੈਕਸੀਨੇਸ਼ਨ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ ਅਤੇ ਜਿਨ੍ਹਾਂ ਨੇ ਹਾਲੇ ਤੱਕ ਕੋਵਿਡ-19 ਟੀਕਾਕਰਨ ਨਹੀਂ ਕਰਵਾਇਆ, ਉਹ ਇਸ ਕੈਂਪ ਵਿਚ ਪਹੁੰਚ ਕੇ ਕੋਵਿਡ-19 ਟੀਕਾਕਰਨ ਜ਼ਰੂਰ ਕਰਵਾਉਣ |
ਕੁੱਲਗੜ੍ਹੀ, 28 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਕਾਕੂ ਵਾਲਾ ਦੇ ਕਿਸਾਨਾਂ ਨੇ ਖੇਤਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਇਹ ਨੌਜਵਾਨ ਪਿੰਡ ਚੰਗਾਲੀ ਕਦੀਮ ਦਾ ਵਾਸੀ ...
ਫ਼ਿਰੋਜ਼ਪੁਰ, 28 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਦੇ ਦਾਅਵਿਆਂ ਦੇ ਉਲਟ ਜੇਲ੍ਹ ਅੰਦਰ ਬੰਦ ਕੈਦੀਆਂ ਤੇ ਹਵਾਲਾਤੀਆਂ ਵਲੋਂ ਮੋਬਾਈਲ ਫੋਨਾਂ ਦੀ ਵਰਤੋਂ ਬੇ-ਰੋਕ ਟੋਕ ਜਾਰੀ ਹੈ, ਫਿਰ ਉਹ ਕੈਦੀ ਜਾਂ ਹਵਾਲਾਤੀ ਕਿੰਨੇ ਵੀ ਖ਼ਤਰਨਾਕ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ) ਪਿੰਡ ਮੋਹਨ ਕੇ ਉਤਾੜ ਦੇ ਕੋਲ ਬੀਤੇ ਦਿਨ ਕੈਂਟਰ ਮਿੰਨੀ ਬੱਸ ਅਤੇ ਮੋਟਰਸਾਈਕਲ ਵਿਚ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਤਿੰਨ ਲੋਕ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਇਕ ਜ਼ਖ਼ਮੀ ਲੜਕੇ ਨੂੰ ਇਲਾਜ ਲਈ ਪੀ.ਜੀ.ਆਈ. ਵਿਚ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਇਕੋ ਜਗ੍ਹਾ 'ਤੇ ਸਾਰੀਆਂ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)-ਕਲੈਰੀਕਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ 21ਵੇਂ ਦਿਨ ਵਿਚ ਦਾਖਲ ਹੋ ਗਈ | ਇਸ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਕੰਮ-ਕਾਜ ਮੁਕੰਮਲ ਠੱਪ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਜ਼ੀਰਾ ਗੇਟ ਨਜ਼ਦੀਕ ਪਰਮਾਰਥ ਭਵਨ ਤੋਂ ਲੈ ਕੇ ਸਬਜ਼ੀ ਮੰਡੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਅੱਜ ਕਾਂਗਰਸ ਪਾਰਟੀ ਦੇ ਸਕੱਤਰ ਹਰਜਿੰਦਰ ਸਿੰਘ ਬਿੱਟੂ ਸਾਂਘਾ ਨੇ ਆਪਣੇ ਕਰ ਕਮਲਾਂ ਦੇ ਨਾਲ ਕੀਤਾ | ਇਸ ...
ਫ਼ਿਰੋਜ਼ਪੁਰ, 28 ਅਕਤੂਬਰ (ਰਾਕੇਸ਼ ਚਾਵਲਾ)- ਦਹੇਜ ਲਈ ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਵੂਮੈਨ ਥਾਣਾ ਪੁਲਿਸ ਵਲੋਂ ਸੁਹਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈਆ ਹਰਪ੍ਰੀਤ ਕੌਰ ਪੱੁਤਰੀ ਕਾਰਜ ਸਿੰਘ ...
ਫ਼ਿਰੋਜ਼ਪੁਰ, 28 ਅਕਤੂਬਰ (ਗੁਰਿੰਦਰ ਸਿੰਘ)- ਡੀਜ਼ਲ ਦੀਆਂ ਕੀਮਤਾਂ ਵਿਚ ਨਿੱਤ-ਦਿਹਾੜੇ ਹੋ ਰਹੇ ਵਾਧੇ ਕਾਰਨ ਰੋਜ਼ਮੱਰਾ ਦੀ ਨਿਰਬਾਹ ਲਈ ਜ਼ਰੂਰੀ ਵਸਤਾਂ ਇਕ ਥਾਂ ਤੋਂ ਦੂਜੀ ਥਾਂ ਪਹੁੰਚਦੀਆਂ ਕਰਕੇ ਸਾਡਾ ਜੀਵਨ ਸੁਖਾਲਾ ਬਣਾਉਣ ਵਾਲੇ ਟਰੱਕ ਅਪਰੇਟਰਾਂ ਦਾ ...
ਜ਼ੀਰਾ, 28 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਜਦੋਂ ਵੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਹੀ ਵਿਕਾਸ ਵਿਚ ਨਵੇਂ ਕੀਰਤੀਮਾਨ ਸਥਾਪਿਤ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲਖਵਿੰਦਰ ਸਿੰਘ ਜੌੜਾ ਉਪ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ...
ਕੁੱਲਗੜ੍ਹੀ, 28 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਨੂੰ ਦਬਾਉਣ ਅਤੇ ਕੁਚਲਣ ਦਾ ਅਪਣਾਇਆ ਹੋਇਆ ਹੈ | ਇਸ ਰਵੱਈਏ ਤਹਿਤ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪਰਾਲੀ ...
ਮਖੂ, 28 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਸਰਕਾਰ ਅਤੇ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਆਦੇਸ਼ਾਂ 'ਤੇ ਬਲਾਕ ਮਖੂ ਦੇ ਨਵੇਂ ਆਏ ਬਲਾਕ ਡਿਵੈਲਪਮੈਂਟ ਅਫ਼ਸਰ ਸ੍ਰੀਮਤੀ ਲਖਵਿੰਦਰ ਕੌਰ ਨੇ ਬਲਾਕ ਮਖੂ ਦਾ ਚਾਰਜ ਸੰਭਾਲਦਿਆਂ ਹੀ ਬਲਾਕ ...
ਜ਼ੀਰਾ, 28 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੈਗਾ ਕੈਂਪ ਲਗਾ ਕੇ ਸਰਕਾਰ ਨੇ ਸਾਰਾ ਪ੍ਰਸ਼ਾਸਨ ਇੱਕੋ ਛੱਤ ਹੇਠ ਕਰਕੇ ਲੋਕਾਂ ਦੇ ਰੁਕੇ ਹੋਏ ਕੰਮ ਕਰਵਾਏ | ਇਸ ਸਬੰਧੀ ਬੀ.ਡੀ.ਪੀ.ਓ ਦਫ਼ਤਰ ਦੇ ਕਮਿਊਨਿਟੀ ...
ਤਲਵੰਡੀ ਭਾਈ, 28 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਵੱਧ ਰਹੇ ਪ੍ਰਦੂਸ਼ਣ ਅਤੇ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਪੈ ਰਹੇ ਵਿਗਾੜ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਰੈਲੀ ਕੱਢੀ ਗਈ | ਇਸ ਰੈਲੀ ਨੂੰ ਪਿ੍ੰਸੀਪਲ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਦੀ ਸਟੇਟ ਬਾਡੀ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਕੇਡਰ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਤੋਂ ਅਪਣਾਏ ਗਏ ਬੇਰੁਖ਼ੀ ਵਾਲੇ ਵਤੀਰੇ ਦੇ ਵਿਰੁੱਧ 29 ਤੱਕ ਤਿੰਨ ਰੋਜ਼ਾ ਕਲਮ ਛੋੜ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਦੀ ਕਾਲ 'ਤੇ ਉਪ ਮੰਡਲ ਅਫ਼ਸਰ ਵਿਰੁੱਧ ਅੱਜ 29 ਅਕਤੂਬਰ ਨੂੰ ਅਰਥੀ ਫ਼ੂਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮੌਕੇ ਪ੍ਰੈੱਸ ਨੂੰ ...
ਫ਼ਿਰੋਜ਼ਪੁਰ, 28 ਅਕਤੂਬਰ (ਗੁਰਿੰਦਰ ਸਿੰਘ)- ਸਮਾਜ ਸੇਵੀ ਸੰਸਥਾ ਐਂਟੀ ਕ੍ਰਾਈਮ ਐਂਡ ਸੋਸ਼ਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਮਹੇਸ਼ ਸ਼ਰਮਾ ਨੂੰ ਯੂਥ ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਹੈ | ਇਹ ਜਾਣਕਾਰੀ ...
ਮਖੂ, 28 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨੀਆਂ ਸਕੀਮਾਂ, ਸਹੂਲਤਾਂ ਜਿਵੇਂ ਪੈਨਸ਼ਨ ਸਕੀਮ, ਬਿਜਲੀ ਕੁਨੈਕਸ਼ਨ, ਘਰ ਵਿਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਿਹਤ ਬੀਮਾ ਯੋਜਨਾ, ਅਸ਼ੀਰਵਾਦ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਦੇ ਕੋਲੋਂ ਮਨਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸੇ ਲੜੀ ਦੇ ਤਹਿਤ 31 ਅਕਤੂਬਰ ਦਿਨ ਐਤਵਾਰ ਨੂੰ ਸਮਾਜਿਕ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਅਗਵਾ ਕਰ ਲੈ ਜਾਣ ਦੇ ਦੋਸ਼ ਤਹਿਤ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਘੱਲ ਖ਼ੁਰਦ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੋਰਿੰਡਾ ਵਿਖੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ 13ਵੇਂ ਦਿਨ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਵਿਗਿਆਨਕ) ਨੇ ਮੋਰਚਾ ਸੰਭਾਲਿਆ | ਇਸ ਪੱਕੇ ਮੋਰਚੇ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਦਿਨੀਂ ਗੁਰੂਹਰਸਹਾਏ ਦਾ ਇਕ ਕਿਸਾਨ ਮੋਹਿੰਦਰ ਸਿੰਘ ਸ਼ਹੀਦ ਹੋ ਗਿਆ ਸੀ, ਜਿਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਰਾਜ ਸੂਚਨਾ ...
ਫ਼ਿਰੋਜ਼ਪੁਰ, 28 ਅਕਤੂਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਆਨਲਾਈਨ ਪਾਲਿਸੀ ਅਧੀਨ ਕੀਤੀਆਂ ਬਦਲੀਆਂ ਸਬੰਧੀ ਕਈ ਮਸਲਿਆਂ ਦੇ ਹੱਲ ਲਈ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ 20 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਤੋਂ ਕਾਫ਼ਲੇ ਦੇ ...
ਤਲਵੰਡੀ ਭਾਈ, 28 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧਾਂ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਐਨ.ਐੱਸ.ਐੱਸ. ਯੂਨਿਟ ਵਲੋਂ ਇਕ ...
ਆਰਿਫ਼ ਕੇ, 28 ਅਕਤੂਬਰ (ਬਲਬੀਰ ਸਿੰਘ ਜੋਸਨ)- ਸੂਬੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਅਤੇ ਕਾਂਗਰਸੀਆਂ ਦਾ ਸਰਕਾਰੇ-ਦਰਬਾਰੇ ਮਾਣ ਵਧਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ...
ਖੋਸਾ ਦਲ ਸਿੰਘ, 28 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਤਹਿਤ ਹਲਕਾ ਜ਼ੀਰਾ ਤੋਂ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰ ਗੁਰਵਿੰਦਰ ਸਿੰਘ ਗੋਰਾ ਕੀਮੇਵਾਲੀ ਨੂੰ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਲਈ ਮਿਹਨਤ ਕਰ ਰਹੇ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਨਾਲ ਨਵਾਜਿਆਂ ਜਾ ਰਿਹਾ ਹੈ ਤਾਂ ਜੋ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ | ਇਸ ਦੇ ਚੱਲਦੇ ਯੂਥ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਡੀ.ਐੱਸ.ਪੀ. ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਗੁਰੂਹਰਸਹਾਏ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸਿੱਖਿਆ ਦੇ ਨਾਲ ਨਾਲ ਸਮਾਜਿਕ ਖੇਤਰ ਵਿਚ ਅਗਾਂਹਵਧੂ ਸੋਚ ਰੱਖਦੇ ਹੋਏ ਹਰ ਸਾਲ ਦੀਵਾਲੀ ਤੋਂ ਇਕ ਹਫ਼ਤਾ ਪਹਿਲਾਂ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਤਰਫ਼ੋਂ ਦਾਨ ਕਾਰਜ ਸ਼ੁਰੂ ਕੀਤੇ ਜਾਂਦੇ ਹਨ | ...
ਖੋਸਾ ਦਲ ਸਿੰਘ, 28 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਵਿਧਾਇਕ ਬਣ ਆਵਦੇ ਇਸ ਕਾਰਜਕਾਲ ਦੌਰਾਨ ਉਹ ਕੰਮ ਕਰ ਦਿਖਾਏ ਜੋ ਵਧੇਰੇ ਸਮਾਂ ਰਾਜ ਕਰਨ ਵਾਲੇ ਅਕਾਲੀ ਦਲ ਦੇ ਨੁਮਾਇੰਦੇ ਵੀ ਨਹੀਂ ਕਰ ਸਕੇ | ਜ਼ੀਰਾ ਵਲੋਂ ਕੀਤੇ ਇਨ੍ਹਾਂ ...
ਗੁਰੂਹਰਸਹਾਏ, 28 ਅਕਤੂਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਦੁਆਰਾ ਮੁੱਖ ਚੋਣ ਅਫ਼ਸਰ ਦਫ਼ਤਰ ਪੰਜਾਬ ਵਲੋਂ ਜਾਰੀ ਥੀਮ ਭਾਰਤੀ ਲੋਕ, ਚੋਣਾਂ ਅਤੇ ਲੋਕਤੰਤਰ ਦੇ ਆਧਾਰਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਬੀਤੇ ਦਿਨ 26 ਅਕਤੂਬਰ ਨੂੰ 'ਵਿਜੀਲੈਂਸ ਜਾਗਰੂਕਤਾ ਸਪਤਾਹ-2021' ਦੀ ਸ਼ੁਰੂਆਤ ਡਵੀਜ਼ਨਲ ਰੇਲਵੇ ਮੈਨੇਜਰ ਸ੍ਰੀਮਤੀ ਸੀਮਾ ਸ਼ਰਮਾ ਵਲੋਂ ਡਵੀਜ਼ਨਲ ਰੇਲਵੇ ਮੈਨੇਜਰ ਦਫ਼ਤਰ ਫ਼ਿਰੋਜ਼ਪੁਰ ਵਿਖੇ ਇਮਾਨਦਾਰੀ ਦੀ ਸਹੁੰ ...
ਫ਼ਿਰੋਜ਼ਪੁਰ, 28 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਛੱਪੜੀ ਸਾਹਿਬ ਪਿੰਡ ਤੂਤ ਵਿਖੇ ਸੰਤ ਸਮਾਜ ਦੇ ਆਗੂ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੋਹੜ ...
ਕੁੱਲਗੜ੍ਹੀ, 28 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਕੁੱਲਗੜ੍ਹੀ ਵਲੋਂ ਭੜਾਣਾ ਵਿਖੇ ਵਿੱਤ ਸਾਖਰਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਬੈਂਕ ਦੀ ਚੀਫ਼ ਵਿਜੀਲੈਂਸ ਅਫ਼ਸਰ ਸੁਖਬੀਰ ਸਿੰਘ, ਰਿਜਨਲ ਮੈਨੇਜਰ ਹਰਜਿੰਦਰ ਕੌਰ, ਜ਼ਿਲ੍ਹਾ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ ਸਪੀਕਰ ਕੇ.ਪੀ. ਰਾਣਾ ਵਲੋਂ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ ਨੂੰ ਬਰਖ਼ਾਸਤ ਨੇ ਕਾਂਗਰਸ ਦੀ ਪੱਖਪਾਤੀ ਨੀਤੀ ਅਤੇ ਚਿਹਰਾ ਨੰਗਾ ਕਰ ਦਿੱਤਾ ਹੈ, ਕਿਉਂਕਿ ਪੰਜਾਬ ਵਿਚ ਆਪ ...
ਕੁੱਲਗੜ੍ਹੀ, 28 ਅਗਸਤ (ਸੁਖਜਿੰਦਰ ਸਿੰਘ ਸੰਧੂ)-ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਮਾਯੂਸੀ ਦਾ ਮਾਹੌਲ ਹੈ | ਕਾਂਗਰਸੀ ਆਗੂ ਕਿਸਾਨ ਗੁਰਚਰਨ ...
ਅਬੋਹਰ, 28 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੋਠੀ ਫ਼ੈਜ਼ ਨਿਵਾਸੀ ਵਰਿੰਦਰ ਸਿੰਘ ਵਿੱਕੀ ਗਿੱਲ ਨੇ ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਸੈਨੇਟ ਚੋਣਾਂ ਵਿਚ ਲਗਾਤਾਰ ਤੀਜੀ ਵਾਰ ਜਿੱਤ ਹਾਸਿਲ ਕਰ ਕੇ ਮਿਸਾਲ ਕਾਇਮ ਕੀਤੀ ਹੈ | ਜਿੱਤਣ ਉਪਰੰਤ ਵਿੱਕੀ ਗਿੱਲ ਨੇ ...
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਪੈੱ੍ਰਸ ਰਾਹੀ ਸੰਦੇਸ਼ ਦਿੱਤਾ ਹੈ ਕਿ ਜ਼ਿਲ੍ਹੇ ਭਰ ਦੇ ਹਲਵਾਈ ਚੰਗੀ ਕੁਆਲਿਟੀ ਵਾਲੀਆਂ ਮਠਿਆਈਆਂ ਹੀ ਲੋਕਾਂ ਨੂੰ ਵੇਚਣ ਤਾਂ ਜੋ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ...
ਮੰਡੀ ਅਰਨੀਵਾਲਾ, 28 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਆਂਗਣਵਾੜੀ ਵਰਕਰ, ਹੈਲਪਰ ਯੂਨੀਅਨ ਪੰਜਾਬ ਏਟਕ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੀ.ਡੀ.ਪੀ.ਓ. ਦਫ਼ਤਰ ਅਬੋਹਰ-1 ਅਤੇ 2 ਤੋਂ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਸਾਰੇ ਸਟਾਫ਼ ਦੀਆਂ ਤਨਖ਼ਾਹਾਂ ...
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦਸਮੇਸ਼ ਨਗਰ ਜਲਾਲਾਬਾਦ ਵਿਖੇ ਜੈ ਮਾਤਾ ਚਿੰਤਪੁਰਨੀ ਲੰਗਰ ਸਭਾ ਵਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਉਦਯੋਗਪਤੀ ਹਰੀਸ਼ ਸੇਤੀਆ ਅਤੇ ਨੌਜਵਾਨ ...
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ) ਦੀ ਜਨਰਲ ਬਾਡੀ ਦੀ ਮੀਟਿੰਗ ਕਾਮਰੇਡ ਵਧਾਵਾ ਰਾਮ ਯਾਦਗਾਰੀ ਹਾਲ ਵਿਖੇ ਕਾਮਰੇਡ ਦਰਸ਼ਨ ਰਾਮ ਲਾਧੂਕਾ ਦੀ ਪ੍ਰਧਾਨਗੀ ਹੇਠ ਹੋਈ | ਕਾਮਰੇਡ ਹੰਸ ਰਾਜ ਗੋਲਡਨ ਵਲੋਂ ਸੂਬਾ ਕੌਂਸਲ ਦੀ ...
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਸਾਡੇ ਕਿਸਾਨ ਸਾਡਾ ਮਾਣ ਹਨ ਅਤੇ ਅਜਿਹਾ ਹੀ ਇਕ ਮਾਣਮੱਤਾ ਕਿਸਾਨ ਹੈ ਅਬੋਹਰ ਦੇ ਪਿੰਡ ਢਾਣੀ ਕਮਾਈਆਂ ਦਾ ਸੁਖਵਿੰਦਰ ਸਿੰਘ ਜੋ ਕਿ ਪਿਛਲੇ 4 ਸਾਲਾਂ ਤੋਂ ਪਰਾਲੀ ਨੂੰ ਬਿਨਾ ਸਾੜੇ ਇਸ ਦੀ ਸੰਭਾਲ ਕਰਦਾ ਆ ਰਿਹਾ ਹੈ ਅਤੇ ...
ਗੁਰੂਹਰਸਹਾਏ, 28 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਸੰਬੰਧੀ ਜਿੱਥੇ ਹਰ ਰੋਜ਼ ਵੱਖ-ਵੱਖ ਸ਼ਹਿਰਾਂ ਦੇ ਬਿਜਲੀ ਘਰਾਂ ...
ਤਲਵੰਡੀ ਭਾਈ, 28 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਚੇਅਰ ਸਥਾਪਿਤ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਅਤੇ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ | ਇਹ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਦੇ ਵਾਰਡ ਨੰਬਰ 5 'ਚ ਆਮ ਆਦਮੀ ਪਾਰਟੀ ਵਲੋਂ ਗਠਿਤ ਕੀਤੀ ਗਈ ਕਮੇਟੀ ਮੈਂਬਰਾਂ ਤੇ ਆਗੂਆਂ ਨੂੰ ਪਾਰਟੀ ਕਾਰਡ ਵੰਡੇ ਗਏ | ਪਾਰਟੀ ਕਾਰਡਾਂ ਦੀ ਵੰਡ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਦੇ ਟੀਮ ...
ਮਮਦੋਟ, 28 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਬਲਾਕ ਸੰਮਤੀ ਦਫ਼ਤਰ ਮਮਦੋਟ ਵਿਖੇ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ 18 ਯੋਜਨਾਵਾਂ ਦੇ ਲਾਭ ਲਈ ਕਸਬਾ ...
ਮੁੱਦਕੀ, 28 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ ਰੰਮੀ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਥਾਨਕ ਕਸਬੇ ਤੋਂ ਇਲਾਵਾ ਨੇੜੇ ਦੇ ਪਿੰਡਾਂ ਦੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੇ ਸ਼ਿਰਕਤ ...
ਫ਼ਿਰੋਜ਼ਪੁਰ, 28 ਅਕਤੂਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਵੀਜ਼ਨ ਵਿਚ ਚੌਕਸੀ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਦੇ ਦੂਜੇ ਦਿਨ ਡਵੀਜ਼ਨਲ ਦਫ਼ਤਰ ਦੇ ਆਡੀਟੋਰੀਅਮ ਵਿਚ ਨੈਤਿਕਤਾ ਅਤੇ ਇਮਾਨਦਾਰੀ ਵਿਸੇ 'ਤੇ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX