ਤਾਜਾ ਖ਼ਬਰਾਂ


ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  18 minutes ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 1 hour ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 2 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 2 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 2 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 3 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 3 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 3 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 4 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 5 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 5 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 5 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 5 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 6 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਕੱਤਕ ਸੰਮਤ 553

ਸੰਪਾਦਕੀ

ਪੈਗਾਸਸ ਜਾਸੂਸੀ ਕਾਂਡ ਸੰਬੰਧੀ ਅਹਿਮ ਫ਼ੈਸਲਾ

ਕੁਝ ਮਹੀਨੇ ਪਹਿਲਾਂ ਇਜ਼ਰਾਈਲ ਦੀ ਇਕ ਕੰਪਨੀ ਪੈਗਾਸਸ ਸਾਫਟਵੇਅਰ ਦੀ ਕੇਂਦਰ ਸਰਕਾਰ ਵਲੋਂ ਵਰਤੋਂ ਕਰਕੇ ਸਿਆਸਤਦਾਨਾਂ, ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਹੋਰ ਖੇਤਰਾਂ ਦੀਆਂ ਅਹਿਮ ਸ਼ਖ਼ਸੀਅਤਾਂ ਸੰਬੰਧੀ ਉਨ੍ਹਾਂ ਦੇ ਮੋਬਾਈਲ ਫੋਨਾਂ ਤੋਂ ਖੁਫ਼ੀਆ ਤੌਰ 'ਤੇ ਹਰ ਤਰ੍ਹਾਂ ਦੀਆਂ ਸੂਚਨਾਵਾਂ ਇਕੱਠੀਆਂ ਕਰਨ ਸੰਬੰਧੀ ਵੱਡੀ ਚਰਚਾ ਹੋਈ ਸੀ। ਸੰਸਦ ਵਿਚ ਵੀ ਇਸ ਬਾਰੇ ਵੱਡੀ ਬਹਿਸ ਹੋਈ ਸੀ। ਵਿਰੋਧੀ ਪਾਰਟੀਆਂ ਨੇ ਇਸ ਤਰ੍ਹਾਂ ਦੀ ਜਾਸੂਸੀ ਕਰਨ ਸੰਬੰਧੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਸੀ। ਸਰਕਾਰ ਵਲੋਂ ਇਸ ਸਭ ਤੋਂ ਇਨਕਾਰੀ ਹੋਣ ਦੇ ਨਾਲ-ਨਾਲ ਇਹ ਜ਼ਰੂਰ ਕਿਹਾ ਗਿਆ ਸੀ ਕਿ ਅਜਿਹੀਆਂ ਤਕਨੀਕਾਂ ਦੀ ਵਰਤੋਂ ਕੌਮੀ ਸੁਰੱਖਿਆ ਲਈ ਕੀਤੀ ਜਾਂਦੀ ਹੈ। ਜਿਥੋਂ ਤੱਕ ਦੇਸ਼ ਦੇ ਦੁਸ਼ਮਣਾਂ ਦਾ ਸੰਬੰਧ ਹੈ, ਸਰਹੱਦ ਪਾਰੋਂ ਭਾਰਤ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀ ਗੱਲ ਹੈ, ਉਨ੍ਹਾਂ ਸੰਬੰਧੀ ਆਧੁਨਿਕ ਢੰਗ-ਤਰੀਕੇ ਵਰਤ ਕੇ ਖੁਫ਼ੀਆ ਜਾਣਕਾਰੀ ਲੈਣ ਦੀ ਗੱਲ ਤਾਂ ਸਮਝ ਆ ਸਕਦੀ ਹੈ ਪਰ ਜੱਜਾਂ, ਪੱਤਰਕਾਰਾਂ ਜਾਂ ਵਿਰੋਧੀ ਸਿਆਸਤਦਾਨਾਂ ਨੂੰ ਅਜਿਹੇ ਘੇਰੇ ਵਿਚ ਲੈਣਾ ਬਿਨਾਂ ਸ਼ੱਕ ਅਣਉਚਿਤ ਹੈ।
ਇਸ ਗੱਲ ਦਾ ਸੰਬੰਧ ਮਨੁੱਖੀ ਅਧਿਕਾਰਾਂ ਤੇ ਮਨੁੱਖ ਦੀ ਨਿੱਜਤਾ ਨਾਲ ਜੁੜਦਾ ਹੈ। ਸਰਕਾਰਾਂ ਵਲੋਂ ਤਕੜਾ ਖੁਫ਼ੀਆ ਤੰਤਰ ਤਿਆਰ ਕਰਕੇ ਸੂਹਾਂ ਪ੍ਰਾਪਤ ਕਰਨ ਦਾ ਕੰਮ ਤਾਂ ਸਦੀਆਂ ਤੋਂ ਚਲਦਾ ਰਿਹਾ ਹੈ। ਅੱਜ ਦੇ ਜ਼ਮਾਨੇ ਵਿਚ ਵੀ ਸਰਕਾਰਾਂ ਵਲੋਂ ਫੋਨ ਟੈਪਿੰਗ ਦੀ ਗੱਲ ਅਕਸਰ ਸਾਹਮਣੇ ਆਉਂਦੀ ਹੈ। ਪਰ ਸਮੇਂ-ਸਮੇਂ ਹੁੰਦੀਆਂ ਚੋਣਾਂ ਸੰਬੰਧੀ ਵੀ ਵੱਖ-ਵੱਖ ਸਿਆਸਤਦਾਨਾਂ ਦੀਆਂ ਅਜਿਹੇ ਢੰਗ-ਤਰੀਕਿਆਂ ਨਾਲ ਸਰਗਰਮੀਆਂ 'ਤੇ ਨਜ਼ਰ ਰੱਖਣ ਨੂੰ ਬੇਹੱਦ ਇਤਰਾਜ਼ਯੋਗ ਮੰਨਿਆ ਜਾਏਗਾ। ਹੁਣ ਇਸ ਸੰਬੰਧੀ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ ਸਖ਼ਤ ਟਿੱਪਣੀਆਂ ਕਰਨ ਨੇ ਕੇਂਦਰ ਸਰਕਾਰ ਨੂੰ ਬਚਾਅ ਦੀ ਸਥਿਤੀ 'ਤੇ ਲਿਆ ਖੜ੍ਹਾ ਕੀਤਾ ਹੈ। ਸੁਪਰੀਮ ਕੋਰਟ ਦੀ ਟਿੱਪਣੀ ਕਿ ਸੱਭਿਅਕ ਲੋਕਤੰਤਰੀ ਸਮਾਜ ਵਿਚ ਅਜਿਹਾ ਵਰਤਾਰਾ ਨਾਗਰਿਕ ਦੀ ਨਿੱਜਤਾ ਦੀ ਉਲੰਘਣਾ ਹੈ ਅਤੇ ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਨਾਗਰਿਕਾਂ ਦੇ ਇਸ ਅਧਿਕਾਰ ਦੀ ਰਾਖੀ ਕੀਤੀ ਜਾਣੀ ਜ਼ਰੂਰੀ ਹੈ। ਸਰਕਾਰ ਹਰ ਵਾਰ ਇਸ ਨੂੰ ਸੁਰੱਖਿਆ ਦਾ ਮੁੱਦਾ ਆਖ ਕੇ ਆਪਣਾ ਬਚਾਅ ਨਹੀਂ ਕਰ ਸਕਦੀ, ਨਾ ਹੀ ਉਸ ਨੂੰ ਇਸ ਆਧਾਰ 'ਤੇ ਖੁੱਲ੍ਹੀ ਛੁੱਟੀ ਦਿੱਤੀ ਜਾ ਸਕਦੀ ਹੈ ਕਿ ਇਹ ਕੌਮੀ ਸੁਰੱਖਿਆ ਦਾ ਮਸਲਾ ਹੈ। ਅਦਾਲਤ ਇਸ ਵਿਚ ਮੂਕ ਦਰਸ਼ਕ ਨਹੀਂ ਬਣੀ ਰਹਿ ਸਕਦੀ। ਨਾ ਹੀ ਸਭ ਵਰਗਾਂ ਲਈ ਇਸ ਢੰਗ ਦੀ ਜਾਸੂਸੀ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਦਾ ਸੰਬੰਧ ਖ਼ਾਸ ਤੌਰ 'ਤੇ ਪ੍ਰੈੱਸ ਦੀ ਆਜ਼ਾਦੀ ਨਾਲ ਵੀ ਜੁੜਿਆ ਹੋਇਆ ਹੈ। ਚਲਦੇ ਇਸ ਘਟਨਾਕ੍ਰਮ ਵਿਚ ਜਿਹੜਾ ਹਲਫ਼ਨਾਮਾ ਕੇਂਦਰੀ ਸਰਕਾਰ ਵਲੋਂ ਦਿੱਤਾ ਗਿਆ ਸੀ, ਸੁਪਰੀਮ ਕੋਰਟ ਨੇ ਉਸ 'ਤੇ ਵੀ ਆਪਣੀ ਨਾਖ਼ੁਸ਼ੀ ਪ੍ਰਗਟਾਈ ਹੈ ਅਤੇ ਇਸ ਸਮੁੱਚੇ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਇਕ ਸਾਬਕਾ ਜੱਜ ਆਰ.ਵੀ. ਰਵਿੰਦਰਨ ਦੀ ਅਗਵਾਈ ਵਿਚ ਮਾਹਰਾਂ ਦੀ ਇਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਜਾਸੂਸੀ ਮਾਮਲੇ ਸੰਬੰਧੀ ਲੱਗੇ ਇਲਜ਼ਾਮਾਂ ਦੀ ਘੋਖ ਕਰੇਗੀ ਅਤੇ ਇਕ ਸੀਮਤ ਸਮੇਂ ਵਿਚ ਰਿਪੋਰਟ ਪੇਸ਼ ਕਰੇਗੀ।
ਇਸ ਸੰਬੰਧੀ ਸਰਬਉੱਚ ਅਦਾਲਤ ਵਲੋਂ ਮਾਹਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਗੱਲ ਦਾ ਖੁਲਾਸਾ ਹੋਣਾ ਵੀ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਤੋਂ ਇਲਾਵਾ ਹੋਰ ਰਾਜ ਸਰਕਾਰਾਂ ਜਾਂ ਕਿਹੜੀਆਂ ਹੋਰ ਕੇਂਦਰੀ ਜਾਂ ਸੂਬਾਈ ਏਜੰਸੀਆਂ ਇਸ ਸਾਫਟਵੇਅਰ ਦੀ ਵਰਤੋਂ ਕਰ ਰਹੀਆਂ ਹਨ, ਉਨ੍ਹਾਂ ਸੰਬੰਧੀ ਵੀ ਜਾਣਕਾਰੀ ਮਿਲਣੀ ਚਾਹੀਦੀ ਹੈ ਅਤੇ ਇਹ ਵੀ ਕਿ ਅਜਿਹਾ ਕਿਨ੍ਹਾਂ ਕਾਨੂੰਨਾਂ ਜਾਂ ਦਿਸ਼ਾ ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਵਲੋਂ ਕੀਤੀਆਂ ਅਜਿਹੀਆਂ ਟਿੱਪਣੀਆਂ 'ਤੇ ਲਏ ਗਏ ਫ਼ੈਸਲੇ ਨੇ ਇਕ ਵਾਰ ਤਾਂ ਕੇਂਦਰ ਸਰਕਾਰ ਨੂੰ ਇਕ ਵੱਡੀ ਚਿਤਾਵਨੀ ਦੇ ਦਿੱਤੀ ਹੈ। ਹੌਲੀ-ਹੌਲੀ ਇਸ ਦੀਆਂ ਤੈਹਾਂ ਖੁੱਲ੍ਹਣ ਤੋਂ ਬਾਅਦ ਸਾਹਮਣੇ ਆਏ ਤੱਥਾਂ ਲਈ ਵੀ ਉਸ ਨੂੰ ਜਵਾਬਦੇਹ ਹੋਣਾ ਪਵੇਗਾ। ਨਾਗਰਿਕ ਅਧਿਕਾਰਾਂ ਦੇ ਖੇਤਰ ਵਿਚ ਅਜਿਹਾ ਫ਼ੈਸਲਾ ਜ਼ਰੂਰ ਇਕ ਅਹਿਮ ਕੜੀ ਮੰਨਿਆ ਜਾਏਗਾ।

-ਬਰਜਿੰਦਰ ਸਿੰਘ ਹਮਦਰਦ

 

ਪੰਜਾਬ ਕਾਂਗਰਸ ਦੇ ਅੰਦਰ ਹੋ ਰਹੀ ਹੈ ਨਵੀਂ ਕਤਾਰਬੰਦੀ

ਦਿਲ ਤੁਝੇ ਨਾਜ਼ ਥਾ ਜਿਸ ਸ਼ਖ਼ਸ ਕੀ ਦਿਲਦਾਰੀ ਪਰ। ਦੇਖ ਅਬ ਵੋ ਭੀ ਉਤਰ ਆਇਆ ਹੈ ਅਦਾਕਾਰੀ ਪਰ। ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਦੇਖ ਕੇ ਇਸ ਤਰ੍ਹਾਂ ਜਾਪਦਾ ਹੈ ਕਿ ਜਿਵੇਂ ਹਰ ਨੇਤਾ ਹੀ ਆਪੋ-ਆਪਣੀ 'ਅਦਾਕਾਰੀ' ਕਰ ਰਿਹਾ ਹੋਵੇ। ਪਿਛਲੇ ਕੁਝ ਮਹੀਨਿਆਂ ਵਿਚ ਕਿੰਨੇ ...

ਪੂਰੀ ਖ਼ਬਰ »

ਰੋਜ਼ਾਨਾ ਜੀਵਨ ਦੀ ਲੋੜ ਬਣਦਾ ਜਾ ਰਿਹਾ ਹੈ ਇੰਟਰਨੈੱਟ

ਵਿਸ਼ਵ ਇੰਟਰਨੈੱਟ ਦਿਵਸ 'ਤੇ ਵਿਸ਼ੇਸ਼ ਆਧੁਨਿਕ ਕਾਲ ਅੰਦਰ ਮੋਬਾਈਲ ਫੋਨ ਅਤੇ ਇੰਟਰਨੈੱਟ ਹਰ ਗ਼ਰੀਬ ਜਾਂ ਅਮੀਰ ਪਰਿਵਾਰ ਦਾ ਹਿੱਸਾ ਤੇ ਇਕ ਰੋਜ਼ਾਨਾ ਦੀ ਲੋੜ ਬਣ ਚੁੱਕੇ ਹਨ। ਕੋਰੋਨਾ ਵਾਇਰਸ ਦੇ ਫੈਲਾਓ ਨੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਮੋਬਾਈਲ ਫੋਨ ਅਤੇ ਇੰਟਰਨੈੱਟ ...

ਪੂਰੀ ਖ਼ਬਰ »

ਰਾਸ਼ਟਰੀ ਮੁਦਰੀਕਰਨ ਪਾਈਪ ਲਾਈਨ ਦੇ ਸਿੱਟੇ ਕੀ ਨਿਕਲਣਗੇ?

ਰਾਸ਼ਟਰੀ ਮੁਦਰੀਕਰਨ ਪਾਈਪ ਲਾਈਨ ਜਾਂ ਨੈਸ਼ਨਲ ਪੋਲੀਟਾਈਜ਼ੇਸ਼ਨ ਪਾਈਪ ਲਾਈਨ ਦਾ ਐਲਾਨ 23 ਅਗਸਤ, 2021 ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਕੀਤਾ ਗਿਆ ਹੈ। 1991 ਤੋਂ ਕਾਂਗਰਸ ਸਰਕਾਰ ਵਲੋਂ ਆਰੰਭੀਆਂ ਐਲ.ਪੀ.ਜੀ. ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX