ਤਾਜਾ ਖ਼ਬਰਾਂ


ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  16 minutes ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 1 hour ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 2 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 2 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 2 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 minute ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 3 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 3 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 3 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 4 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 5 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 5 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 5 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 5 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 6 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਕੱਤਕ ਸੰਮਤ 553

ਜਲੰਧਰ

ਨਿਗਮ ਦੀ ਹਾਊਸ ਮੀਟਿੰਗ 'ਚ ਭਾਜਪਾ ਮਹਿਲਾ ਕੌਂਸਲਰਾਂ ਵਲੋਂ ਮੇਅਰ ਦਾ ਘਿਰਾਓ, ਹੰਗਾਮਾ

ਜਲੰਧਰ, 28 ਅਕਤੂਬਰ (ਸ਼ਿਵ ਸ਼ਰਮਾ)- ਐੱਲ.ਈ.ਡੀ. ਲਾਈਟਾਂ ਲਗਾਉਣ 'ਚ ਭੇਦਭਾਵ ਕਰਨ ਅਤੇ ਇਸ਼ਤਿਹਾਰੀ ਬੋਰਡਾਂ ਦੇ ਮਤੇ ਬਾਰੇ ਕੋਈ ਜਵਾਬ ਨਾ ਦੇਣ ਤੋਂ ਨਾਰਾਜ਼ ਭਾਜਪਾ ਮਹਿਲਾ ਕੌਂਸਲਰਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਉਸ ਵੇਲੇ ਘੇਰ ਲਿਆ, ਜਦੋਂ ਉਹ ਨਿਗਮ ਦੀ ਹਾਊਸ ਮੀਟਿੰਗ ਖ਼ਤਮ ਕਰਕੇ ਵਾਪਸ ਜਾ ਰਹੇ ਸਨ | ਕੌਂਸਲਰਾਂ ਨੇ ਕੁਝ ਸਮਾਂ ਮੇਅਰ ਨੂੰ ਰੋਕੀ ਰੱਖਿਆ | ਕੌਂਸਲਰਾਂ ਨੇ ਇਸ ਮੌਕੇ ਨਾਅਰੇਬਾਜ਼ੀ ਕੀਤੀ ਕਿ ਭਿ੍ਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਲਗਾਏ ਗਏ ਦੋਸ਼ਾਂ ਦਾ ਜਵਾਬ ਨਾ ਮਿਲਣ ਤੋਂ ਭਾਜਪਾ ਮਹਿਲਾ ਕੌਂਸਲਰ ਕਾਫ਼ੀ ਨਾਰਾਜ਼ ਸੀ ਜਿਸ ਕਰਕੇ ਉਨ੍ਹਾਂ ਨੇ ਸਟੇਜ 'ਤੇ ਜਾ ਕੇ ਮੇਅਰ ਨੂੰ ਵਾਪਸ ਜਾਣ ਵੇਲੇ ਘੇਰ ਲਿਆ | ਭਾਜਪਾ ਮਹਿਲਾ ਕੌਂਸਲਰ ਚਰਨਜੀਤ ਕੌਰ ਸੰਧਾ, ਸ਼ਵੇਤਾ ਧੀਰ, ਸ਼ੈਲੀ ਖੰਨਾ ਨੇ ਜਦੋਂ ਵਾਪਸ ਜਾਂਦੇ ਮੇਅਰ ਜਗਦੀਸ਼ ਰਾਜਾ ਨੂੰ ਘੇਰਿਆ ਤਾਂ ਸਟਾਫ਼ ਅਤੇ ਪੁਲਿਸ ਮੁਲਾਜ਼ਮਾਂ ਦੇ ਘੇਰੇ ਵਿਚ ਉਨ੍ਹਾਂ ਨੂੰ ਬਾਹਰ ਲੈ ਜਾਇਆ ਗਿਆ | ਕੁਝ ਸਮੇਂ ਤੱਕ ਮਹਿਲਾ ਕੌਂਸਲਰ ਸਟੇਜ ਦੇ ਫ਼ਰਸ਼ 'ਤੇ ਹੀ ਬੈਠ ਗਈਆਂ | ਭਾਜਪਾ ਮਹਿਲਾ ਕੌਂਸਲਰਾਂ ਦਾ ਕਹਿਣਾ ਸੀ ਕਿ ਲਾਈਟਾਂ ਲਗਾਉਣ ਵਾਲੀ ਕੰਪਨੀ ਉਨ੍ਹਾਂ ਦੇ ਵਾਰਡਾਂ ਨਾਲ ਭੇਦਭਾਵ ਕਰ ਰਹੀ ਹੈ ਤੇ ਮਰਜ਼ੀ ਮੁਤਾਬਕ ਲਾਈਟਾਂ ਲਗਾ ਰਹੀ ਹੈ | ਕੋਈ ਸੁਣਵਾਈ ਨਹੀਂ ਕਰ ਰਹੀ ਹੈ | ਮੇਅਰ ਨੂੰ ਇਸ ਬਾਰੇ ਜਵਾਬ ਦੇਣਾ ਚਾਹੀਦਾ ਹੈ | ਮੇਅਰ ਨੇ ਮਹਿਲਾ ਕੌਂਸਲਰਾਂ ਦੀ ਗੱਲ ਵਲ ਕੋਈ ਧਿਆਨ ਨਹੀਂ ਦਿੱਤਾ | ਇਸ ਤੋਂ ਪਹਿਲਾਂ ਭਾਜਪਾ ਕੌਂਸਲਰ ਤੇ ਵਿਰੋਧੀ ਧਿਰ ਦੇ ਉਪ ਆਗੂ ਵਿਰੇਸ਼ ਮਿੰਟੂ ਨੇ ਮੀਟਿੰਗ ਸ਼ੁਰੂ ਹੋਣ 'ਤੇ ਹੀ ਆਪਣੇ ਸੰਬੋਧਨ ਵਿਚ 50 ਕਰੋੜ ਦੇ ਐੱਲ.ਈ.ਡੀ. ਲਾਈਟ ਲਗਾਉਣ ਦੇ ਪ੍ਰੋਜੈਕਟ ਨੂੰ ਫ਼ੇਲ੍ਹ ਪ੍ਰੋਜੈਕਟ ਦੱਸਿਆ ਤੇ ਕਿਹਾ ਕਿ 20 ਕਰੋੜ ਦਾ ਕੰਮ 50 ਕਰੋੜ ਵਿਚ ਕਰਵਾਇਆ ਗਿਆ ਹੈ | ਚੌਕਾਂ 'ਤੇ ਕਰੋੜਾਂ ਰੁਪਏ ਫ਼ਜ਼ੂਲ ਖ਼ਰਚਿਆ ਗਿਆ ਹੈ ਤੇ ਸੁੰਦਰੀਕਰਨ ਦਾ ਕੋਈ ਕੰਮ ਨਹੀਂ ਹੋਇਆ ਹੈ | ਮਿੰਟੂ ਨੇ ਕਿਹਾ ਕਿ ਬਸਤੀਆਂ ਵਿਚ ਅਜੇ ਤੱਕ ਕਈ-ਕਈ ਫੁੱਟ ਗੰਦਾ ਪਾਣੀ ਖੜ੍ਹਾ ਹੈ | ਸੜਕਾਂ ਤੋੜ ਦਿੱਤੀਆਂ ਗਈਆਂ ਹਨ | ਲੋਕ ਪੇ੍ਰਸ਼ਾਨ ਹੋ ਰਹੇ ਹਨ | ਇਸ਼ਤਿਹਾਰੀ ਬੋਰਡਾਂ ਦੇ ਠੇਕੇ ਨੂੰ ਰੱਦ ਕਰਨ ਦੇ ਮਾਮਲੇ ਵਿਚ ਨਿਗਮ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ | ਵਿਰੇਸ਼ ਮਿੰਟੂ ਤੇ ਭਾਜਪਾ ਦੇ ਕੌਂਸਲਰ ਬਲਜੀਤ ਪਿ੍ੰਸ ਜਦੋਂ ਨਿਗਮ ਅਤੇ ਸਮਾਰਟ ਸਿਟੀ ਦੇ ਘੁਟਾਲਿਆਂ ਨੂੰ ਲੈ ਕੇ ਦੋਸ਼ ਲਗਾ ਰਹੇ ਸਨ ਤਾਂ ਉਸ ਵੇਲੇ ਕਈ ਕਾਂਗਰਸੀ ਆਗੂਆਂ ਨੇ ਭਾਜਪਾ ਕੌਂਸਲਰਾਂ ਨੂੰ ਘੇਰ ਲਿਆ ਤੇ ਉਨ੍ਹਾਂ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕਰਨ 'ਤੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ | ਸ੍ਰੀਮਤੀ ਸੰਧਾ ਨੂੰ ਕਾਂਗਰਸੀ ਕੌਂਸਲਰਾਂ ਨੇ ਬੋਲਣ ਤੋਂ ਰੋਕਣ ਦਾ ਯਤਨ ਕੀਤਾ ਤਾਂ ਉਹ ਕਾਂਗਰਸੀ ਕੌਂਸਲਰਾਂ 'ਤੇ ਕਾਫ਼ੀ ਵਰ੍ਹੀ | ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਜਵਾਬ ਦਿੱਤਾ, ਪਰ ਵਿਰੋਧੀ ਧਿਰ ਦੇ ਭਾਜਪਾ ਕੌਂਸਲਰ ਸੰਤੁਸ਼ਟ ਨਜ਼ਰ ਨਹੀਂ ਆਏ | ਮੀਟਿੰਗ ਵਿਚ ਅੱਜ ਮੇਅਰ ਵਿਰੋਧੀ ਕਾਂਗਰਸ ਦੇ ਕੌਂਸਲਰ ਸ਼ਾਂਤ ਰਹੇ ਤੇ ਮੇਅਰ ਸਮਰਥਕ ਕੌਂਸਲਰਾਂ ਨੇ ਉਨ੍ਹਾਂ ਦਾ ਹੱਕ ਵਿਚ ਨਾਅਰੇਬਾਜ਼ੀ ਕੀਤੀ |
35 ਮਿੰਟ ਚੱਲੀ ਹਾਊਸ ਮੀਟਿੰਗ, ਇਕ ਮਿੰਟ 'ਚ ਏਜੰਡਾ ਪਾਸ
ਤਿੰਨ ਮਹੀਨੇ ਬਾਅਦ ਰੈੱਡ ਕਰਾਸ ਭਵਨ ਵਿਚ ਹੋਈ ਨਿਗਮ ਹਾਊਸ ਦੀ ਮੀਟਿੰਗ ਸਿਰਫ਼ 35 ਮਿੰਟ ਚੱਲੀ ਤੇ ਅਹਿਮ ਅਤੇ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮਾਂ ਵਾਲੇ ਮਤਿਆਂ ਵਾਲਾ ਏਜੰਡਾ ਸਿਰਫ਼ 1 ਮਿੰਟ ਵਿਚ ਪਾਸ ਕਰਵਾ ਲਿਆ ਗਿਆ | ਏਜੰਡੇ ਵਿਚ ਸਭ ਤੋਂ ਅਹਿਮ ਮਤਾ 200 ਮੁਲਾਜ਼ਮਾਂ ਨੂੰ ਭਰਤੀ ਕਰਨ ਦਾ ਸੀ ਜਿਸ ਵਿਚ 975 ਸਫ਼ਾਈ ਸੇਵਕਾਂ , 500 ਮਾਲੀ ਅਤੇ 500 ਸੀਵਰਮੈਨਾਂ ਨੂੰ ਰੱਖਿਆ ਜਾਣਾ ਸੀ | ਨਿਗਮ ਹਾਊਸ ਵਿਚ ਏਜੰਡਾ ਵੀ ਭਾਜਪਾ ਕੌਂਸਲਰ ਅਤੇ ਕਾਂਗਰਸੀ ਕੌਂਸਲਰਾਂ ਦੀ ਆਪਸੀ ਚੱਲਦੀ ਨਾਅਰੇਬਾਜ਼ੀ ਵਿਚ ਹੀ ਪਾਸ ਕਰਵਾਇਆ ਗਿਆ | ਇਸ ਵਿਚ ਟਰੈਕਟਰ ਟਰਾਲੀਆਂ ਵਾਲੇ ਮਤੇ ਨੂੰ ਪਾਸ ਨਹੀਂ ਕੀਤਾ ਗਿਆ ਹੈ, ਜਦਕਿ ਅੱਧੀ ਦਰਜਨ ਦੇ ਕਰੀਬ ਕੌਂਸਲਰਾਂ ਨੇ ਮੇਅਰ ਜਗਦੀਸ਼ ਰਾਜਾ ਨੂੰ 91 ਨੰਬਰ ਮਤੇ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ | ਕੌਂਸਲਰਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੇਵਾ-ਮੁਕਤ ਮੁਲਾਜ਼ਮਾਂ ਨੂੰ ਹਟਾਉਣ ਦੀ ਹਦਾਇਤ ਦਿੱਤੀ ਗਈ ਹੈ ਤਾਂ ਫਿਰ ਸੇਵਾ-ਮੁਕਤ ਹੋਏ ਨਰੇਸ਼ ਕੁਮਾਰ ਮਤੇ ਨੂੰ ਹੋਰ ਸੇਵਾਕਾਲ ਦੇਣ ਵਾਲਾ ਮਤਾ ਰੱਦ ਕੀਤਾ ਜਾਵੇ, ਜਿਸ ਨਾਲ ਹੋਰ ਨੌਜਵਾਨਾਂ ਨੂੰ ਮੌਕਾ ਮਿਲ ਸਕੇ | ਕੌਂਸਲਰਾਂ ਦਾ ਕਹਿਣਾ ਸੀ ਕਿ ਸਮਾਰਟ ਸਿਟੀ ਵਿਚ ਵੀ ਜਿਹੜੇ ਸੇਵਾ-ਮੁਕਤ ਅਫ਼ਸਰ ਲਗਾਏ ਗਏ ਹਨ, ਉਨ੍ਹਾਂ ਨੂੰ ਵੀ ਹਟਾਇਆ ਜਾਵੇ |

ਪਿੰਡ ਕਾਦੀਆਂਵਾਲ ਦੋਆਬਾ ਜ਼ੋਨ-2 ਵਲੋਂ ਟੀਮ ਦਾ ਵਿਸਥਾਰ

ਜਮਸ਼ੇਰ ਖ਼ਾਸ, 28 ਅਕਤੂਬਰ (ਅਵਤਾਰ ਤਾਰੀ)-ਪਿੰਡ ਕਾਦੀਆਂਵਾਲ ਵਿਖੇ ਐੱਸ.ਓ.ਆਈ. ਦੋਆਬਾ ਜ਼ੋਨ-2 ਦੇ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਬੈਨਾਪੁਰੀਆ ਦੀ ਅਗਵਾਈ ਹੇਠ ਹਰਜਾਪ ਸਿੰਘ ਸੰਘਾ ਯੂਥ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਉਲੰਪਿਕ ਤਗਮਾ ਜੇਤੂ ਭਾਰਤੀ ਹਾਕੀ ਟੀਮਾਂ ਨੂੰ ਗਾਖਲ ਗਰੁੱਪ 11 ਲੱਖ ਰੁਪਏ ਨਾਲ ਕਰੇਗਾ ਸਨਮਾਨਿਤ-ਅਮੋਲਕ ਗਾਖਲ

ਜਲੰਧਰ, 28 ਅਕਤੂਬਰ (ਜਤਿੰਦਰ ਸਾਬੀ)- ਗਾਖਲ ਗਰੁੱਪ ਅਮਰੀਕਾ ਦੇ ਸ. ਅਮੋਲਕ ਸਿੰਘ ਗਾਖਲ , ਪਲਵਿੰਦਰ ਸਿੱਖ ਗਾਖਲ ਤੇ ਇਕਬਾਲ ਸਿੰਘ ਗਾਖਲ ਵੱਲੋਂ ਟੋਕੀਓ ਉਲੰਪਿਕ 'ਚ ਖੇਡਣ ਜਾਣ ਤੋ ਪਹਿਲਾਂ ਉਨ੍ਹਾਂ ਵਲੋਂ ਮਹਿਲਾ ਤੇ ਪੁਰਸ਼ ਹਾਕੀ ਟੀਮਾਂ ਲਈ ਸੋਨ ਤਗਮਾ ਜਿੱਤਣ ਤੇ 11 ਲੱਖ ...

ਪੂਰੀ ਖ਼ਬਰ »

400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਪ੍ਰੀਤ ਨਗਰ ਵਿਖੇ ਭਰਵਾਂ ਇਕੱਠ

ਜਲੰਧਰ 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)-400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਹੇਠ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮਿ੍ਤਸਰ, ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ...

ਪੂਰੀ ਖ਼ਬਰ »

ਮਕਸੂਦਾਂ ਫਲਾਈਓਵਰ ਅਤੇ ਕਾਲੀਆ ਕਾਲੋਨੀ ਸਾਹਮਣੇ ਫੁੱਟ ਓਵਰਬਿ੍ਜ ਪਾਸ

ਮਕਸੂਦਾ, 28 ਅਕਤੂਬਰ (ਸਤਿੰਦਰ ਪਾਲ ਸਿੰਘ)- ਮਕਸੂਦਾਂ ਫਲਾਈਓਵਰ ਅਤੇ ਕਾਲੀਆ ਕਾਲੋਨੀ ਸਾਹਮਣੇ ਆਖ਼ਰ ਫੁੱਟ ਓਵਰਬਿ੍ਜ ਪਾਸ ਹੋ ਹੀ ਗਿਆ | ਟਰੈਫਿਕ ਐਡਵਾਇਜ਼ਰੀ ਕਮੇਟੀ ਦੀ ਸੂਚੀ 'ਚ ਸਭ ਤੋਂ ਖਤਰਨਾਕ ਬਲੈਕ ਸਪਾਟ ਹੀ ਮਕਸੂਦਾਂ ਫਲਾਈਓਵਰ ਦੇ ਸਾਹਮਣੇ ਵਾਲਾ ਹਾਈਵੇ ਹੈ | ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ-ਮਾਣਕ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਗਵਰਨਿੰਗ ਤੇ ਐਡਵਾਈਜ਼ਰੀ ਕਮੇਟੀ ਦੀ ਸਾਂਝੀ ਮੀਟਿੰਗ ਅੱਜ ਇਥੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਲੱਬ ਦੀ ਬਿਹਤਰੀ ਲਈ ਯੋਜਨਾਵਾਂ 'ਤੇ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ ਚੁਗਿੱਟੀ ਫਲਾਈਓਵਰ ਲਾਗੇ ਫਿਰਦੇ ਅਵਾਰਾ ਪਸ਼ੂ

ਚੁਗਿੱਟੀ/ਜੰਡੂਸਿੰਘਾ, 28 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਜਿੱਥੇ ਆਏ ਦਿਨ ਤੇਜ਼ ਵਾਹਨ ਚਲਾਉਣ ਵਾਲੇ ਲੋਕਾਂ ਕਾਰਨ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ, ਉੱਥੇ ਹੀ ਉਕਤ ਚੌਕ ਲਾਗੇ ਫਿਰਦੇ ਅਵਾਰਾ ਪਸ਼ੂਆਂ ਕਾਰਨ ...

ਪੂਰੀ ਖ਼ਬਰ »

110 ਕਿੱਲੋ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ)- ਡੋਡੇ ਚੂਰਾ ਪੋਸਤ ਵੇਚਣ ਦੇ ਮੁਕੱਦਮੇ 'ਚੋਂ 3 ਮਹੀਨੇ ਪਹਿਲਾਂ ਜ਼ਮਾਨਤ 'ਤੇ ਆਏ ਵਿਅਕਤੀ ਵਲੋਂ ਮੁਰਗੇ ਢੋਹਣ ਲਈ ਬਣਾਈ ਗੱਡੀ 'ਚ ਸ਼੍ਰੀਨਗਰ ਤੋਂ ਲੁਕੋ ਕੇ ਲਿਆਂਦੇ 110 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ ਜਲੰਧਰ ਦਿਹਾਤੀ ਪੁਲਿਸ ਦੇ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਟੀਮਾਂ ਦੇ ਚੋਣ ਟਰਾਇਲ 30 ਨੂੰ

ਜਲੰਧਰ, 28 ਅਕਤੂਬਰ (ਜਤਿੰਦਰ ਸਾਬੀ)- ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਤਨੀ ਨਾਲ ਧੱਕਾ-ਮੁੱਕੀ ਕਰਨ 'ਤੇ ਮੁਕੱਦਮਾ ਦਰਜ

ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ)- ਪਤਨੀ ਨਾਲ ਧੱਕਾ-ਮੁੱਕੀ ਕਰਨ, ਗਰਦਨ ਤੋਂ ਫੜ ਕੇ ਉਸ ਦੇ ਕੱਪੜੇ ਪਾੜਨ ਦੀ ਕੋਸ਼ਿਸ਼ ਕਰਨ ਅਤੇ ਚੱਲ ਰਹੇ ਕੇਸਾਂ 'ਚ ਰਾਜ਼ੀਨਾਮਾ ਕਰਨ ਲਈ ਦਬਾਅ ਪਾਉਣ ਦੇ ਦੋਸ਼ਾਂ ਤਹਿਤ ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਸ਼ਰਮਾ ਦੇ ਲੜਕੇ ਅਦਿਤਿਆ ...

ਪੂਰੀ ਖ਼ਬਰ »

¸ 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ¸ ਭਾਰਤੀ ਰੇਲਵੇ ਤੇ ਪੰਜਾਬ ਨੈਸ਼ਨਲ ਬੈਂਕ ਸੈਮੀਫਾਈਨਲ 'ਚ

ਜਲੰਧਰ, 28 ਅਕਤੂਬਰ (ਜਤਿੰਦਰ ਸਾਬੀ)- ਸੁਖਜੀਤ ਸਿੰਘ ਦੀ ਹੈਟਿ੍ਕ ਦੀ ਬਦੌਲਤ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਇੰਡੀਅਨ ਆਇਲ ਮੁੰਬਈ ਨੂੰ 5-3 ਦੇ ਫ਼ਰਕ ਨਾਲ ਹਰਾ ਕੇ ਤੇ ਲੀਗ ਦੌਰ 'ਚ 6 ਅੰਕ ਹਾਸਲ ਕਰਕੇ ਅਤੇ ਭਾਰਤੀ ਰੇਲਵੇ ਦਿੱਲੀ ਨੇ ਸੀ.ਏ.ਜੀ. ਦਿੱਲੀ ਨੂੰ 1-0 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

ਜਮਸ਼ੇਰ ਖ਼ਾਸ, 28 ਅਕਤੂਬਰ (ਅਵਤਾਰ ਤਾਰੀ)-ਪਿਛਲੇ ਦਿਨੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਮਸ਼ੇਰ ਖ਼ਾਸ ਦੀਆਂ ਸਮੂਹ ਆਸ਼ਾ ਫੈਸੀਲੀਟੇਟਰਾਂ ਨੂੰ 75ਵਾਂ ਅੰਮਿ੍ਤ ਮਹਾਂਉਤਸਵ ਦੇ ਅਧੀਨ ਵਿਸ਼ੇਸ਼ ਟ੍ਰੇਨਿੰਗ ਦਿੱਤੀ, ਜਿਸ ਵਿਚ ਉਨ੍ਹਾਂ ਨੂੰ ਕਾਨੂੰਨੀ ...

ਪੂਰੀ ਖ਼ਬਰ »

ਇਕ ਹੋਰ ਪਾਜ਼ੀਟਿਵ ਮਰੀਜ਼ ਮਿਲਿਆ

ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ)- ਅੱਜ ਜ਼ਿਲ੍ਹੇ 'ਚ 5 ਹਾਜ਼ਾਰ ਤੋਂ ਵੱਧ ਵਿਅਕਤੀਆਂ ਨੇ ਆਪਣਾ ਕੋਰੋਨਾ ਟੀਕਾਕਰਨ ਕਰਵਾਇਆ | ਅਧਿਕਾਰੀਆਂ ਅਨੁਸਾਰ ਫ਼ਿਲਹਾਲ ਕੋਵੀਸ਼ੀਲਡ ਦਾ ਬਹੁਤ ਸਟਾਕ ਪਿਆ ਹੈ, ਜਿਸ ਨਾਲ ਆਉਂਦੇ ਦਿਨਾਂ 'ਚ ਸਾਰੇ ਹੀ ਟੀਕਾਕਰਨ ਕੇਂਦਰਾਂ 'ਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨਾਇਜੀਰੀਅਨ ਔਰਤ ਤੇ ਉਸ ਦਾ ਡਰਾਈਵਰ ਗਿ੍ਫ਼ਤਾਰ

ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ) - ਨਸ਼ਾ ਤਸਕਰੀ ਦੇ ਮਾਮਲੇ ਤਹਿਤ ਜੇਲ੍ਹ 'ਚ ਬੰਦ ਨਾਈਜੀਰੀਅਨ ਮੂਲ ਦੇ ਵਿਅਕਤੀ ਵਲੋਂ ਫ਼ੋਨ 'ਤੇ ਹੈਰੋਇਨ ਦੇ ਆਰਡਰ ਬੁੱਕ ਕਰਕੇ ਬਾਹਰ ਬੈਠੀ ਆਪਣੀ ਪਤਨੀ ਜ਼ਰੀਏ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਕਾਰਵਾਈ ...

ਪੂਰੀ ਖ਼ਬਰ »

ਭਖਦੇ ਮਸਲਿਆਂ, ਇਨਕਲਾਬੀ ਗੀਤ-ਸੰਗੀਤ ਅਤੇ ਨਾਟਕਾਂ 'ਤੇ ਕੇਂਦਿ੍ਤ ਹੋਵੇਗਾ 'ਮੇਲਾ ਗ਼ਦਰੀ ਬਾਬਿਆਂ ਦਾ'

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)- ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਬੱਬਰ ਅਕਾਲੀ ਲਹਿਰ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 31 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਦੋ ਦਿਨਾ 30ਵਾਂ ਮੇਲਾ ਗਦਰੀ ਬਾਬਿਆਂ ਦਾ ਭਖਦੇ ਮਸਲਿਆਂ, ਇਨਕਲਾਬੀ ਗੀਤ ਸੰਗੀਤ ਅਤੇ ਨਾਟਕਾਂ 'ਤੇ ...

ਪੂਰੀ ਖ਼ਬਰ »

ਡੇਂਗੂ ਸੰਬੰਧੀ ਕੱਢੀ ਜਾਗਰੂਕਤਾ ਰੈਲੀ

ਚੁਗਿੱਟੀ/ਜੰਡੂਸਿੰਘਾ, 28 ਅਕਤੂਬਰ (ਨਰਿੰਦਰ ਲਾਗੂ)-ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਬੋਲੀਨਾ ਦੋਆਬਾ ਦੇ ਸਟਾਫ਼ ਮੈਂਬਰਾਂ ਤੇ ਸਮੂਹ ਵਿਦਿਆਰਥੀਆਂ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਬਿਮਾਰੀ ਦੀ ਹਾਲਤ 'ਚ ਮਿਲੇ ਅਣਪਛਾਤੇ ਦੀ ਇਲਾਜ ਦੌਰਾਨ ਮੌਤ

ਜਲੰਧਰ, 28 ਅਕਤੂਬਰ (ਐੱਮ. ਐੱਸ. ਲੋਹੀਆ)- ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੂੰ ਬੱਸ ਅੱਡੇ ਵਾਲੇ ਪੁਲ ਦੇ ਥੱਲਿਉਂ ਬਿਮਾਰੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਐਸ.ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ 26 ਅਕਤੂਬਰ ਨੂੰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ 'ਤੇ 8 ਗੱਡੀਆਂ ਜ਼ਬਤ

ਜਲੰਧਰ, 28 ਅਕਤੂਬਰ (ਸ਼ਿਵ)- ਸਕੱਤਰ ਆਰ. ਟੀ. ਏ. ਵਲੋਂ ਟੈ੍ਰਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਗੱਡੀਆਂ 'ਤੇ ਸ਼ਿਕੰਜਾ ਕੱਸਦੇ ਹੋਏ ਅੱਧੀ ਦਰਜਨ ਤੋਂ ਜ਼ਿਆਦਾ ਗੱਡੀਆਂ ਨੂੰ ਜ਼ਬਤ ਕੀਤਾ ਗਿਆ ਹੈ | ਸਕੱਤਰ ਅਮਿਤ ਮਹਾਜਨ ਦੀ ਅਗਵਾਈ ਵਿਚ ਟੀਮ ਨੇ ਇਹ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਡੀ.ਸੀ ਵਲੋਂ ਸੁਵਿਧਾ ਕੈਂਪਾਂ ਦਾ ਉਦਘਾਟਨ

ਜਲੰਧਰ, 28 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਵਾਸੀਆਂ ਨੂੰ ਇੱਕੋ ਛੱਤ ਹੇਠ ਪੰਜਾਬ ਸਰਕਾਰ ਦੀਆਂ 19 ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਗਏ, ...

ਪੂਰੀ ਖ਼ਬਰ »

ਜਿੰਮਖਾਨਾ ਅਫ਼ਸਰ ਵਾਈਵਜ਼ ਕਲੱਬ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਜਿੰਮਖਾਨਾ ਅਫ਼ਸਰ ਵਾਈਵਜ਼ ਕਲੱਬ ਵਲੋਂ ਕਲੱਬ ਦੀ ਸੈਕਟਰੀ ਉਪਾਸਨਾ ਵਰਮਾਂ ਦੀ ਅਗਵਾਈ 'ਚ ਜਿੰਮਖਾਨਾਂ ਦੇ ਵਿਹੜੇ ਵਿਚ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਡੀ.ਸੀ. ਗਗਨ ਕੁੰਦਰਾ (ਧਰਮ ਪਤਨੀ ...

ਪੂਰੀ ਖ਼ਬਰ »

ਕੇ.ਐਮ.ਵੀ. ਦੇ ਬੁੱਕ ਬੈਂਕ ਨੇ ਵੰਡੀਆਂ ਮੁਫ਼ਤ ਪੁਸਤਕਾਂ

ਜਲੰਧਰ, 28 ਅਕਤੂਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾ ਵਿਦਿਆਲਾ ਜਲੰਧਰ ਵਲੋਂ ਸਟੂਡੈਂਟ ਵੈੱਲਫੇਅਰ ਵਿਭਾਗ ਦੇ ਬੁੱਕ ਬੈਂਕ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ | ਇਸ ਬੁੱਕ ਬੈਂਕ ...

ਪੂਰੀ ਖ਼ਬਰ »

ਵੀ.ਕੇ. ਮੀਨਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਜਲੰਧਰ 28 ਅਕਤੂਬਰ (ਚੰਦੀਪ ਭੱਲਾ)-1997 ਬੈਚ ਦੇ ਆਈ.ਏ.ਐਸ.ਅਧਿਕਾਰੀ ਵੀ.ਕੇ.ਮੀਨਾ ਨੇ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਅੱਜ ਸਵੇਰੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 'ਚ ਕੋਰੋਨਾ ਕਾਰਨ ਅਨਾਥ ਹੋਏ 10 ਬੱਚਿਆਂ ਦੀ ਮੌਕੇ 'ਤੇ ਹੀ ਲਗਵਾਈ ਪੈਨਸ਼ਨ

ਜਲੰਧਰ, 28 ਅਕਤੂਬਰ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ...

ਪੂਰੀ ਖ਼ਬਰ »

ਸਿਹਤ ਪ੍ਰੋਗਰਾਮਾਂ ਨਾਲ ਜੁੜੇ ਕੰਮਾਂ 'ਚ ਤੇਜੀ ਲਿਆਉਣ ਲਈ ਸਿਵਲ ਸਰਜਨ ਡਾ. ਘੋਤੜਾ ਵਲੋਂ ਐਸ.ਐਮ.ਓਜ਼ ਨੂੰ ਹਦਾਇਤ

ਜਲੰਧਰ, 28 ਅਕਤੂਬਰ (ਐੱਮ. ਐੱਸ. ਲੋਹੀਆ)- ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਜ਼ਿਲ•ੇ ਦੇ ਸਮੂਹ ਸੀਨਿਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਕÏਮੀ ਸਿਹਤ ਪ੍ਰੋਗਰਾਮਾਂ ਨਾਲ ਸੰਬੰਧਿਤ ਮਹੀਨਾਵਾਰ ਰਿਪੋਰਟਾਂ ਦੀ ਸਮੀਖਿਆ ਕੀਤੀ¢ ਇਸ ਮੌਕੇ ਡਾ. ਘੋਤੜਾ ਨੇ ...

ਪੂਰੀ ਖ਼ਬਰ »

ਪ੍ਰੋ. ਡਾ. ਅਜੇ ਸਰੀਨ ਨੂੰ ਪੁਰਸਕਾਰ ਦੇ ਕੇ ਕੀਤਾ ਸਨਮਾਨਿਤ

ਜਲੰਧਰ, 28 ਅਕਤੂਬਰ (ਰਣਜੀਤ ਸਿੰਘ ਸੋਢੀ) ਐੱਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੇ ਮਾਨ-ਸਨਮਾਨ ਵਿਚ ਵਾਧਾ ਹੋਇਆ, ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਨੂੰ ਆਈ.ਆਈ.ਐੱਚ.ਐਮ. (ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ) ਨਵੀਂ ਦਿੱਲੀ ਵਲੋਂ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ)- ਸੀਮਾ ਸੁਰੱਖਿਆ ਬੱਲ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ 'ਚ ਪੰਜਾਬ ਫਰੰਟੀਅਰ ਹੈੱਡਕੁਆਟਰ ਵਿਖੇ ਮਿਤੀ 26-10-2021 ਤੋਂ 1-11-2021 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ¢ ਇਸ ਦੀ ਸ਼ੁਰੂਆਤ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 17 ਨੂੰ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੀਆਂ ਸੰਗਤਾਂ ਵਲੋਂ 17 ਨਵੰਬਰ ਨੂੰ ਸਵੇਰੇ 11 ਵਜੇ ਪੁਰਾਤਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ •ਤੋਂ ...

ਪੂਰੀ ਖ਼ਬਰ »

ਰਮਨ ਜੰਗਰਾਲ ਜਨਰਲ ਸਕੱਤਰ ਨਿਯੁਕਤ

ਜਲੰਧਰ 28 ਅਕਤੂਬਰ (ਸ਼ਿਵ)- ਏ. ਆਈ. ਸੀ. ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਜਨਰਲ ਸਕੱਤਰ ਅਤੇ ਸਕੱਤਰ ਵਜੋਂ ਰਮਨ ਜੰਗਰਾਲ ਦੀ ਨਿਯੁਕਤੀ ਕੀਤੀ ਹੈ | ਰਮਨ ਜੰਗਰਾਲ ਨੂੰ ਅੰਮਿ੍ਤਸਰ, ...

ਪੂਰੀ ਖ਼ਬਰ »

ਮਜਬੂਰੀ 'ਚ ਸਨਅਤਕਾਰਾਂ ਲਈ ਲਾਗੂ ਕੀਤੇ ਫ਼ੈਸਲੇ, ਪਹਿਲਾਂ ਨਹੀਂ ਲਈ ਸਾਰ

ਜਲੰਧਰ, 28 ਅਕਤੂਬਰ (ਸ਼ਿਵ)- ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਹੋਈ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਸਨਅਤਕਾਰਾਂ ਨੇ ਕਿਹਾ ਕਿ ਪੌਣੇ ਪੰਜ ਸਾਲ ਤੱਕ ਸਨਅਤਕਾਰਾਂ ਦੀ ਕੋਈ ਸਾਰ ਨਹੀਂ ਲਈ ਗਈ ਹੈ ਤੇ ਹੁਣ ਕੁਝ ਮਹੀਨੇ ਨੂੰ ਚੋਣਾਂ ਦੇ ਆਉਣ ਤੋਂ ਪਹਿਲਾਂ ਮਜਬੂਰੀ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਵਲੋਂ ਐਨ.ਆਰ.ਆਈ. ਸਭਾ ਦਾ ਦੌਰਾ

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਨਵਨਿਯੁਕਤ ਡਵੀਜ਼ਨਲ ਕਮਿਸ਼ਨਰ ਵੀ.ਕੇ. ਮੀਨਾ ਵਲੋਂ ਅੱਜ ਐਨ.ਆਰ.ਆਈ. ਸਭਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦਾ ਸਭਾ ਦੇ ਵਿਹੜੇ 'ਚ ਪਹੁੰਚਣ 'ਤੇ ਐਨ.ਆਰ.ਆਈ. ਸਭਾ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਨੇਕੀ ਦੀ ਦੀਵਾਰ 'ਤੇ ਨਹੀਂ ਹੁੰਦੀ ਹੁਣ 'ਨੇਕੀ'-ਲੋਕ ਹੋਏ ਦੂਰ

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)- ਲੋੜਵੰਦਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸਥਾਪਤ ਕੀਤੀਆਂ ਗਈਆਂ 'ਨੇਕੀ ਦੀ ਦੀਵਾਰਾਂ' 'ਤੇ ਹੁਣ 'ਨੇਕੀ' ਨਹੀਂ ਹੁੰਦੀ ਤੇ ਲੋਕਾਂ ਨੇ ...

ਪੂਰੀ ਖ਼ਬਰ »

ਭਾਰਗੋ ਕੈਂਪ 'ਚ ਡੇਂਗੂ ਦੇ ਚਲਾਨ ਕੱਟਣ 'ਤੇ ਲੋਕਾਂ ਵਲੋਂ ਵਿਰੋਧ

ਜਲੰਧਰ, 28 ਅਕਤੂਬਰ (ਸ਼ਿਵ)- ਡੇਗੂ ਨੂੰ ਲੈ ਕੇ ਭਾਰਗੋ ਕੈਂਪ ਵਿਚ ਕੱਟੇ ਜਾ ਰਹੇ ਚਲਾਨਾਂ ਨੂੰ ਲੈ ਕੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਹੈ | ਨਿਗਮ ਦੇ ਸੈਨੀਟੇਸ਼ਨ ਬਰਾਂਚ ਤੇ ਸਿਹਤ ਵਿਭਾਗ ਦੀ ਇਕ ਟੀਮ ਨੇ ਜਦੋਂ ਭਾਰਗੋ ਕੈਂਪ ਵਿਚ ਡੇਂਗੂ ਦੇ ਲਾਰਵੇ ਨੂੰ ਲੈ ਕੇ ਜਦੋਂ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਮੁਆਫ਼ ਕਰਵਾਉਣ ਸੰਬੰਧੀ ਭਰੇ ਫ਼ਾਰਮ

ਚੁਗਿੱਟੀ/ਜੰਡੂਸਿੰਘਾ, 28 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰ. 58 ਅਧੀਨ ਆਉਂਦੇ ਗੁ: ਜੈਮਲ ਨਗਰ ਵਿਖੇ ਸਰਕਾਰੀ ਸਕੀਮ ਤਹਿਤ ਲੋੜਵੰਦ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਸੰਬੰਧੀ ਫ਼ਾਰਮ ਭਰੇ ਗਏ | ਇਸ ਸੰਬੰਧੀ ਕੌਂਸਲਰ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਸਾਬਕਾ ...

ਪੂਰੀ ਖ਼ਬਰ »

ਭਾਟੀਆ ਦੇ ਵਾਰਡ 'ਚ ਬੁਢਾਪਾ ਪੈਨਸ਼ਨ ਸਮੇਤ ਭਰਵਾਏ ਗਏ ਕਈ ਫਾਰਮ

ਜਲੰਧਰ, 28 ਅਕਤੂਬਰ (ਸ਼ਿਵ)-ਵਾਰਡ ਨੰਬਰ 45 ਵਿਚ ਸੁਵਿਧਾ ਕੈਂਪ ਇਹ ਦੂਸਰੇ ਦਿਨ ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੂੰ ਵਿਖੇ ਬਿਜਲੀ ਮਾਫ਼ੀ ਦੇ ਫਾਰਮ ਭਰੇ ਗਏ ਅਤੇ ਬੁਢਾਪਾ ਪੈਨਸ਼ਨ ਵਿਧਵਾ ਪੈਨਸ਼ਨ ਅਤੇ ਅਪਾਹਜ ਪੈਨਸ਼ਨਾਂ ਜੇ ਫਾਰਮ ਦੀ ਭਰੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਲੱਦਾਖ ਤੋਂ ਕੰਨਿਆ ਕੁਮਾਰੀ ਤੱਕ ਯਾਤਰਾ ਕਰ ਕੇ ਜਲੰਧਰ ਪਹੁੰਚਿਆ ਸਾਹਿਲ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਲਦਾਖ ਤੋਂ ਕੰਨਿਆ ਕਮਾੁਰੀ ਤੱਕ ਦੀ ਯਾਤਰਾ ਕਰਕੇ 36 ਦਿਨਾਂ ਬਆਦ ਜਲੰਧਰ ਪਹੁੰਚੇ ਸਾਹਿਲ ਭਗਤ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਉਸ ਨੂੰ ਭਾਰੀ ਕਠਨਾਈਆ ਦਾ ਸਾਹਮਣਾ ਕਰਨਾ ਪਿਆ ਅਤੇ ਬਹੁਤ ਸਾਰੇ ਨਵੇਂ ਤਜੁਰਬੇ ਹੋਏ | ਸਾਹਿਲ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਜੀ.ਐਨ.ਡੀ.ਯੂ. ਅੰਤਰ ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਜਿੱਤੀ

ਜਲੰਧਰ, 28 ਅਕਤੂਬਰ (ਜਤਿੰਦਰ ਸਾਬੀ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰਦੇ ਹਨ | ਇਸੇ ਲੜੀ ਵਿਚ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬਾਸਕਟਬਾਲ ਦੀ ਅੰਤਰ ...

ਪੂਰੀ ਖ਼ਬਰ »

ਐਸ.ਬੀ.ਆਈ ਨੇ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਕੱਢੀ ਸਾਈਕਲ ਰੈਲੀ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਾਰਤੀ ਸਟੇਟ ਬੈਂਕ ਦੇ ਖੇਤਰੀ ਵਪਾਰਕ ਦਫ਼ਤਰ ਵਲੋਂ ਆਜਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਸਵੇਰੇ 7 ਵਜੇ ਇਕ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ ਜੋ ਸਿਵਲ ਲਾਇਨ ਤੋਂ ਸ਼ੁਰੂ ਹੋ ਕੇ ਨਾਮਦੇਵ ਚੌਂਕ, ਜੋਤੀ ਚੌਂਕ, ਨਕੋਦਰ ਚੌਂਕ, ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਮਿਲ ਕੇ ਕਾਰੋਬਾਰੀਆਂ ਦੇ ਰਹਿੰਦੇ ਮਸਲੇ ਵੀ ਹੋਣਗੇ ਹੱਲ-ਚੌਧਰੀ

ਜਲੰਧਰ, 28 ਅਕਤੂਬਰ (ਸ਼ਿਵ)- ਖੇਡ ਉਦਯੋਗ ਸੰਘ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਐਮ. ਪੀ. ਸੰਤੋਖ ਸਿੰਘ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਾਂ ਕਾਰੋਬਾਰੀਆਂ ਦੇ ਕਾਫੀ ਮਸਲੇ ਹੱਲ ਕਰਨ ਵਲ ਯਤਨ ਕੀਤੇ ਗਏ ਹਨ ਪਰ ਜੇਕਰ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਮਨਾਇਆ ਜਾ ਰਿਹੈ ਚੌਕਸੀ ਜਾਗਰੂਕਤਾ ਸਪਤਾਹ

ਜਲੰਧਰ, 28 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਾਕ ਵਿਭਾਗ ਵਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ ਚੌਕਸੀ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ | ਸੀਨੀਅਰ ਸੁਪਰਡੈਂਟ ਜਲੰਧਰ ਡਵੀਜਨ ਨਰਿੰਦਰ ਕੁਮਾਰ ਦੀ ਅਗਵਾਈ ਅਤੇ ਸਹਾਇਕ ਸੁਪਰਡੈਂਟ ਹੈਡਕੁਰਟਰ ਆਰਤੀ ਕੁਮਾਰੀ ਦੀ ...

ਪੂਰੀ ਖ਼ਬਰ »

- ਰਾਸ਼ਟਰੀ ਜੂਡੋ ਚੈਂਪੀਅਨਸ਼ਿਪ - ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਚਾਰ ਖਿਡਾਰੀਆਂ ਦੀ ਚੋਣ

ਜਲੰਧਰ, 28 ਅਕਤੂਬਰ (ਸਾਬੀ)- ਓਪਨ ਜ਼ਿਲ੍ਹਾ ਜੂਡੋ ਚੈਂਪੀਅਨਸ਼ਿਪ ਸੀਨੀਅਰ ਮਾਡਲ ਸਕੂਲ ਲਾਡੋਵਾਲੀ ਵਿਖੇ ਕੌਮਾਂਤਰੀ ਜੂਡੋ ਕੋਚ ਸ੍ਰੀ ਸੁਰਿੰਦਰ ਕੁਮਾਰ ਦੀ ਦੇਖਰੇਖ ਹੇਠ ਕਰਵਾਈ ਗਈ | ਇਸ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਵਿਚ ਪੁਲਿਸ ਡੀਏਵੀ ਪਬਲਿਕ ਸਕੂਲ ਦੀ ...

ਪੂਰੀ ਖ਼ਬਰ »

ਵਡਾਲਾ ਚੌਕ ਲਾਗੇ ਕਈ ਇਲਾਕਿਆਂ ਦਾ ਸੀਵਰ ਜਾਮ

ਜਲੰਧਰ, 28 ਅਕਤੂਬਰ (ਸ਼ਿਵ)- ਖੁਰਲਾਂ ਕਿੰਗਰਾ, ਚੋਪੜਾ ਕਾਲੋਨੀ, ਮਾਨ ਨਗਰ, ਪ੍ਰਤਾਪ ਨਗਰ, ਬੰਬੇ ਕਾਲੋਨੀ, ਵਡਾਲਾ ਚੌਕ ਤੋਂ ਚੀਮਾ ਚੌਕ ਤੱਕ ਸੀਵਰ ਲਾਈਨ ਦੇ ਪੂਰੀ ਤਰਾਂ ਨਾਲ ਬਲਾਕ ਹੋਣ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਸੀ ਕਿ ਜਾਮ ਹੋਣ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਂਜਮੈਟ ਦੇ 9 ਵਿਦਿਆਰਥੀਆਂ ਦੀ ਤਾਜ ਹੋਟਲ 'ਚ ਹੋਈ ਚੋਣ

ਜਲੰਧਰ, 28 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਦੀ ਹਰ ਸਾਲ ਦੀ ਤਰਾਂ ਇਸ ਸਾਲ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਸਭ ਤੋਂ ਪਹਿਲਾਂ ਤਾਜ ਹੋਟਲਜ਼ ਨੇ ਵਿਦਿਆਰਥੀਆਂ ਦੀ ਚੋਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX