ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਝੋਨੇ ਵਿਚ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ 7 ਤੋਂ 10 ਦਿਨ ਮੰਡੀਆਂ ਵਿਚ ਰੋਲ਼ਿਆ ਜਾ ਰਿਹਾ ਹੈ | ਇਸ ਖੱਜਲ-ਖ਼ੁਆਰੀ ਕਾਰਨ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਖੇ ਬੋਲੀ ਲਾ ਰਹੇ ਪਨਗ੍ਰੇਨ ਦੇ ਇੰਸਪੈਕਟਰ ਦਾ ਘਿਰਾਉ ਕੀਤਾ ਗਿਆ | ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਵਿਚ ਨਮੀ ਦੀ ਮਾਤਰਾ 17 ਤੋਂ ਵਧਾ ਕੇ 21 ਕੀਤੀ ਜਾਵੇ | ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਨਵੰਬਰ ਦਾ ਮਹੀਨਾ ਦੋ ਦਿਨ ਬਾਅਦ ਆ ਰਿਹਾ ਹੈ ਤੇ ਤਰੇਲ ਮੀਂਹ ਵਾਂਗ ਰਾਤ ਨੂੰ ਡਿੱਗਦੀ ਹੈ, ਇਸ ਵਿਚ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਇੰਸਪੈਕਟਰ ਵਲੋਂ ਸਾਡੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਤੇ ਲਿਫ਼ਟਿੰਗ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ ਭੁੱਟੀਵਾਲਾ, ਜਗਸੀਰ ਸਿੰਘ ਥਾਂਦੇਵਾਲਾ, ਰਣਜੋਧ ਸਿੰਘ, ਪ੍ਰਤਾਪ ਸਿੰਘ ਥਾਂਦੇਵਾਲਾ, ਗੁਰਤੇਜ ਸਿੰਘ, ਸੁਖਚੈਨ ਸਿੰਘ, ਜਸਪਾਲ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਕੋਟਲੀ ਸੰਘਰ, ਪ੍ਰਗਟ ਸਿੰਘ ਝਬੇਲਵਾਲੀ, ਵਜੀਰ ਸਿੰਘ, ਤੇਜ ਸਿੰਘ, ਅੰਗਰੇਜ਼ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ ਐਡਵੋਕੇਟ, ਜਸਕਰਨ ਸਿੰਘ ਬੂੜਾ ਗੁੱਜਰ, ਇਕਬਾਲ ਸਿੰਘ ਥਾਂਦੇਵਾਲਾ, ਸਾਧੂ ਸਿੰਘ ਚੜ੍ਹੇਵਣ, ਬਲਜੀਤ ਸਿੰਘ ਥਾਦੇਵਾਲਾ, ਹਰਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ ਥਾਂਦੇਵਾਲਾ, ਗੁਰਚਰਨ ਸਿੰਘ ਥਾਂਦੇਵਾਲਾ, ਵਜੀਰ ਸਿੰਘ ਝਬੇਲਵਾਲੀ, ਰਣਜੋਧ ਸਿੰਘ ਥਾਂਦੇਵਾਲਾ, ਗੁਰਤੇਜ ਸਿੰਘ, ਰਣਜੀਤ ਸਿੰਘ ਝਬੇਲਵਾਲੀ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ | ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਉ ਕੀਤਾ ਜਾਵੇਗਾ |
ਮੰਡੀ ਕਿੱਲਿਆਂਵਾਲੀ, 28 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਝੋਨਾ ਖ਼ਰੀਦ ਪ੍ਰਬੰਧ ਪੰਜਾਬ ਸਰਕਾਰ ਦੇ ਹੱਥੋਂ ਥਿੜਕ ਕੇ ਆੜ੍ਹਤੀਆਂ ਦੇ 'ਭਿ੍ਸ਼ਟ ਹੱਥਾਂ' ਦੀ ਕਠਪੁਤਲੀ ਬਣ ਗਏ ਹਨ | ਲੰਬੀ ਹਲਕੇ ਵਿਚ ਆੜ੍ਹਤੀਆਂ ਵਲੋਂ ਫ਼ਸਲ ਖ਼ਰੀਦ 'ਚ ਕਿਸਾਨਾਂ ਦੀ ਸ਼ਿਖ਼ਰਲੇ ਪੱਧਰ ਦੀ ...
ਮੰਡੀ ਬਰੀਵਾਲਾ, 28 ਅਕਤੂਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਖੋਖਰ, ਵੜਿੰਗ, ਕੋਟਲੀ ਸੰਘਰ, ਹਰਾਜ ਆਦਿ ਖ਼ਰੀਦ ਕੇਂਦਰਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਹੱਲ ਕਰਵਾਇਆ | ਬੀਬੀ ਕਰਨ ਕੌਰ ...
ਗਿੱਦੜਬਾਹਾ, 28 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਅੱਜ ਸਵੇਰੇ ਕਰੀਬ 10 ਵਜੇ ਰੇਲਵੇ ਪੁਲਿਸ ਨੂੰ ਲਾਈਨਾਂ ਦੇ ਨਾਲ ਮਲੋਟ ਰੇਲ ਲਾਈਨ 'ਤੇ ਖੇਤਾਂ ਵਿਚ ਦਰੱਖਤ ਤੇ ਲਟਕਦੀ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਰੇਲਵੇ ਪੁਲਿਸ ਦੇ ਪਰਮਪਾਲ ਸਿੰਘ ਨੇ ਦੱਸਿਆ ਕਿ ...
ਮਲੋਟ, 28 ਅਕਤੂਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਐਨ.ਐਸ.ਐਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਧੀਰ ਸਿੰਘ ਸਾਗੂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਿਤ ...
ਮੰਡੀ ਕਿੱਲਿਆਂਵਾਲੀ, 28 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਪਿੰਡ ਵੜਿੰਗ ਖੇੜਾ ਦੇ ਇਤਿਹਾਸ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ 'ਮੇਰਾ ਪਿੰਡ-ਮੇਰੀ ਧਰੋਹਰ' ਕਿਤਾਬਚਾ ...
ਦੋਦਾ, 28 ਅਕਤੂਬਰ (ਰਵੀਪਾਲ)- ਅਮਿ੍ਤਾ ਕੌਰ ਵੜਿੰਗ ਧਰਮਪਤਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੌਰਾਨ ਪਿੰਡ ਭਲਾਈਆਣਾ ਤੇ ਬੁੱਟਰ ਸ਼ਰੀਂਹ ਵਿਖੇ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਫ਼ੌਜ ਦੇ ਸੇਵਾ ਮੁਕਤ ਨਾਇਕ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ ਅਤੇ ਨਾਇਕ ਸੁਰਜੀਤ ਸਿੰਘ ਉਦੇਕਰਨ ਨੂੰ ਯੂਨਿਟ ਦੇ ਕਮਾਂਡਿੰਗ ਅਫ਼ਸਰ (ਕਰਨਲ) ਅਭਿਸ਼ੇਕ ਬਿਸਟ, ਸੂਬੇਦਾਰ ਮੇਜਰ ਦਰਸ਼ਨ ਸਿੰਘ ਅਤੇ 166 ਮੀਡੀਅਮ ...
ਮਲੋਟ, 28 ਅਕਤੂਬਰ (ਪਾਟਿਲ)- ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੇ ਦੱਸਿਆ ਕਿ ਸਾਰੇ ਜ਼ਿਲੇ੍ਹ ਵਿਚ ਇਕ ਵੀ ਐਮ.ਡੀ. ਡਾਕਟਰ ਸਿਵਲ ਹਸਪਤਾਲਾਂ ਵਿਚ ਨਹੀਂ ਹੈ | ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਉਣ ਵਾਲੇ 2-4 ਦਿਨਾਂ ਵਿਚ ਵਿਸ਼ੇਸ਼ ਅਧਿਆਪਕ ਯੂਨੀਅਨ ਆਈ.ਈ.ਆਰ.ਟੀਜ਼. ਵਲੋਂ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਪੰਜਾਬ ਸਰਕਾਰ ਨੂੰ ਦੀਵਾਲੀ ਦਾ ਵੱਡਾ ਅਨੋਖਾ ਤੋਹਫ਼ਾ ਦੇਣ ਜਾ ਰਹੇ ਹਨ | ਯੂਨੀਅਨ ਆਗੂਆਂ ਨੇ ...
ਮਲੋਟ, 28 ਅਕਤੂਬਰ (ਅਜਮੇਰ ਸਿੰਘ ਬਰਾੜ)- ਮਾਲਵੇ ਇਲਾਕੇ ਦੀ ਸਿਰਮੌਰ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਕਰਮਚਾਰੀਆਂ ਨੂੰ ਪਿਛਲੇ ਕਾਫੀ ਮਹੀਨਿਆਂ ਤੋਂ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ | ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਬਿਊਰੋ ਯੂਨਿਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਿ੍ਸ਼ਟਾਚਾਰ ਰੋਕੋ ਜਾਗਰੂਕਤਾ ਹਫ਼ਤੇ ਦੌਰਾਨ ਅੱਜ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਲੋਕਾਂ ਦੀ ਸਿਹਤ ਲਈ ਵਚਨਬੱਧ ਹੈ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਯੋਗ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੀ ਬਿਮਾਰੀ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਨਿਵਾਸੀਆਂ ਨੂੰ ਤੰਦਰੁਸਤ ਰੱਖਣ ਤੇ ਚੰਗੀ ਸਿਹਤ ਦੀ ਕਾਮਨਾ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਸਮੇਂ-ਸਮੇਂ 'ਤੇ ਆਮ ਲੋਕਾਂ ਨੂੰ ਪ੍ਰੇਰਿਤ ਤੇ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਪਿੰਡ ਭੂੰਦੜ ਨਾਲ ਸਬੰਧਿਤ ਹੈ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 18783 ਮਰੀਜ਼ਾਂ ...
ਦੋਦਾ, 28 ਅਕਤੂਬਰ (ਰਵੀਪਾਲ)- ਟਰਾਂਸਪੋਰਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਸਕੀਮਾਂ ਦੇ ਕਾਗ਼ਜ਼ਾਤ ਇਕ ਜਗ੍ਹਾ 'ਤੇ ਮੁਕੰਮਲ ਕਰਨ ਦੇ ਮਕਸਦ ਨਾਲ ਹਲਕੇ ...
ਮੰਡੀ ਬਰੀਵਾਲਾ, 28 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੋਤਲੇਵਾਲਾ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਪੂਰਨ ਸਿੰਘ ਵੱਟੂ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ, ਗੁਰਕੀਰਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਊਟੀ ਨਿਭਾ ਰਹੇ ਅੱਖਾਂ ਦੇ ਮਾਹਿਰ ਡਾ: ਬਲਜੀਤ ਕੌਰ ਦੇ ਸਵੈ-ਇੱਛੁਕ ਸੇਵਾ ਮੁਕਤ ਹੋਣ 'ਤੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਿਵਲ ਸਰਜਨ ਡਾ: ਰੰਜੂ ਸਿੰਗਲਾ, ...
ਮੰਡੀ ਬਰੀਵਾਲਾ, 28 ਅਕਤੂਬਰ (ਨਿਰਭੋਲ ਸਿੰਘ)- ਸਰਾਏਨਾਗਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਇਕੱਤਰਤਾ ਹੋਈ | ਮੀਟਿੰਗ ਵਿਚ ਸਰਾਏਨਾਗਾ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਸਮੇਂ ਭਾਰਤੀ ਕਿਸਾਨ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸਥਾਨਕ ਜਲਾਲਾਬਾਦ ਰੋਡ ਸਥਿਤ ਜੀ.ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਦੇ ਮਕਸਦ ਨਾਲ ਜਾਗਰੂਕਤਾ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 20 ਮੁਹੱਲਾ ਸੰਗਤਪੁਰਾ ਵਿਖੇ ਗਲੀ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਨੇ ਟੱਕ ਲਾ ਕੇ ਕਰਵਾਈ | ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਟਕਸਾਲੀ ਆਗੂ ਸੱਤਪਾਲ ਸਿੰਘ ਦੇ ਪਿਤਾ ਗੁਰਨੇਕ ਸਿੰਘ (90) ਦੇ ਅਚਾਨਕ ਦਿਹਾਂਤ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਤੇ ਹਲਕਾ ਇੰਚਾਰਜ ਜਗਦੀਪ ਸਿੰਘ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਮਸਜਿਦ ਰੋਡ ਸਥਿਤ ਸੂਰੀਆ ਜਿੰਮ ਵਿਖੇ ਸ੍ਰੀ ਮੁਕਤਸਰ ਸਾਹਿਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ 24ਵੀਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ 2021 ਕਰਵਾਈ ਗਈ ਜਿਸ ਵਿਚ ਜ਼ਿਲੇ੍ਹ ਦੇ ਕਈ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਉਨ੍ਹਾਂ ਦੇ ਸਿਆਸੀ ਸਕੱਤਰ ਬਿੰਦਰ ਗੋਨਿਆਣਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ...
ਗਿੱਦੜਬਾਹਾ, 28 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ-ਉ-ਮੁਰਸ਼ਦ ਸ਼ਾਹ ਇਕਬਾਲ ਹੁਸੈਨ ਚਿਸਤੀਆਂ ਨਿਜਾਮੀਆਂ ਦਾ 2 ਦਿਨਾਂ 7ਵਾਂ ਸਾਲਾਨਾ ਉਰਸ ਮੇਲਾ ਸ਼ਾਨੋ-ਸ਼ੌਕਤ ਨਾਲ ਡੇਰਾ ਬਾਬਾ ਫ਼ਰੀਦ ਕਿੰਗਰਾ ਪੱਤੀ ਦੇ ਬਾਬਾ ਰਵੀ ਹੁਸੈਨ ...
ਗਿੱਦੜਬਾਹਾ, 28 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਤੇ ਵਿਭਾਗੀ ਦਿਸ਼ਾ-ਨਿਰਦੇਸ਼ਾ ਅਨੁਸਾਰ ਪਿ੍ੰਸੀਪਲ ਸ੍ਰੀ ਮਨੀ ਰਾਮ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਪਰਾਲੀ ਨੂੰ ਨਾ ਸਾੜਨ ਸਬੰਧੀ ...
ਰੁਪਾਣਾ, 28 ਅਕਤੂਬਰ (ਜਗਜੀਤ ਸਿੰਘ)- ਬਾਬਾ ਵਣਪੀਰ ਜੀ ਦੀ ਸੇਵਾ ਸੰਭਾਲ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਬਾਬਾ ਵਣਪੀਰ ਦੀ ਦਰਗਾਹ 'ਤੇ ਭੰਡਾਰਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ...
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸਥਾਨਕ ਜਲਾਲਾਬਾਦ ਰੋਡ ਸਥਿਤ ਲਾਲਾ ਨੱਥੂ ਰਾਮ ਸਿੰਘ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX