ਕਪੂਰਥਲਾ, 28 ਅਕਤੂਬਰ (ਸਡਾਨਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਹੈ ਤੇ ਅੱਜ ਵੀ ਕਲੈਰੀਕਲ ਕਾਮਿਆਂ ਨੇ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਕੇ ਨਾਅਰੇਬਾਜ਼ੀ ਕੀਤੀ ਤੇ ਸੇਵਾ ਕੇਂਦਰਾਂ ਦੇ ਨਾਲ ਫਰਦ ਕੇਂਦਰਾਂ ਦਾ ਕੰਮ ਬੰਦ ਕਰਵਾਇਆ | ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਸਰਕਾਰ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਰੋਸ ਧਰਨੇ ਜਾਰੀ ਰਹਿਣਗੇ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਦੇ ਬਾਹਰ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ | ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਸਤਬੀਰ ਸਿੰਘ ਚੰਦੀ, ਜਨਰਲ ਸਕੱਤਰ ਮਨਦੀਪ ਸਿੰਘ, ਨਰਿੰਦਰ ਸਿੰਘ ਚੀਮਾ, ਭੁਪਿੰਦਰ ਸਿੰਘ, ਹਰਮਿੰਦਰ ਕੁਮਾਰ, ਵਿਨੋਦ ਬਾਵਾ, ਮਨਮੋਹਨ ਸ਼ਰਮਾ, ਸਚਿਨ ਅਰੋੜਾ, ਨਰਿੰਦਰ ਸਿੰਘ, ਯੋਗੇਸ਼ ਤਲਵਾੜ, ਰਜਵਾਨ ਖਾਨ, ਬਲਬੀਰ ਸਿੰਘ, ਨਰਿੰਦਰ ਭੱਲਾ, ਰਜੇਸ਼ ਕੁਮਾਰ ਤੇ ਹੋਰ ਹਾਜ਼ਰ ਸਨ |
ਕਪੂਰਥਲਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਰੇਲ ਕੋਚ ਫੈਕਟਰੀ ਕਪੂਰਥਲਾ ਵਲੋਂ ਕਾਲਕਾ ਸ਼ਿਮਲਾ ਰੇਲਵੇ ਲਈ ਤਿਆਰ ਕੀਤੇ ਜਾਣ ਵਾਲੇ 30 ਨੈਰੋਗੇਜ ਵਿਸਟਾਡੋਮ ਡੱਬਿਆਂ ਦੇ ਸ਼ੈੱਲ ਦੇ ਨਿਰਮਾਣ ਲਈ ਤਿਆਰ ਕੀਤੇ ਗਏ ਸ਼ੈੱਲ ਅਸੈਂਬਲੀ ਜਿੱਗ ਦਾ ਉਦਘਾਟਨ ਅੱਜ ਅਸ਼ੇਸ਼ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-42ਵੀਂ ਓਪਨ ਪੰਜਾਬ ਮਾਸਟਰ ਅਥਲੈਟਿਕਸ ਮੀਟ 'ਚ ਫਗਵਾੜਾ ਦੇ ਰਹਿਣ ਵਾਲੇ ਰਜਿੰਦਰ ਸਿੰਘ ਸੁਰਖਪੁਰੀਏ ਨੇ ਤਿੰਨ ਤਗਮੇ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦਾ ਫਗਵਾੜਾ ਪੱੁਜਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਥਿੰਦ, ਹੈਪੀ)-ਖੇਡਾਂ ਨੌਜਵਾਨਾਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਕਰਦੀਆਂ ਹਨ, ਇਸ ਲਈ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਪ੍ਰਤੀ ਜੋੜਨ ਲਈ ਖੇਡ ਕਿੱਟਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ...
ਫਗਵਾੜਾ, 28 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਟਿਕਰੀ ਬਾਰਡਰ 'ਤੇ ਤਿੰਨ ਕਿਸਾਨ ਬੀਬੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਫਗਵਾੜਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਵਿਅਕਤੀ ਨਾਲ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਧਾਰਾ 420, 406 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਿਟੀ ਸ਼ੁਮਿੰਦਰ ਸਿੰਘ ਭੱਟੀ ਨੇ ਜਾਣਕਾਰੀ ...
ਕਪੂਰਥਲਾ, 28 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਪੀੜਤ ਮਰੀਜ਼ ਫਗਵਾੜਾ ਨਾਲ ਸਬੰਧਿਤ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17851 ਹੈ, ਜਿਨ੍ਹਾਂ 'ਚੋਂ 4 ਐਕਟਿਵ ਮਾਮਲੇ ਹਨ ਤੇ ਹੁਣ ਤੱਕ 17291 ਮਰੀਜ਼ ਸਿਹਤਯਾਬ ਹੋ ...
ਢਿਲਵਾਂ, 28 ਅਕਤੂਬਰ (ਸੁਖੀਜਾ, ਪ੍ਰਵੀਨ)ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਾਤਰਾ ਵਿਚ ਡੀ.ਏ.ਪੀ.ਤੇ ਯੂਰੀਆ ਖਾਦ ਨਾ ਮਿਲਣ ਕਾਰਨ ਬਹੁਤ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਸਤਪਾਲ ਸਿੰਘ ਤਾਜਪੁਰ ...
ਫਗਵਾੜਾ, 28 ਅਕਤੂਬਰ (ਕਿੰਨੜਾ)-ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ ਰੇਖ ਹੇਠ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 37 ਵਿਖੇ 95ਵੀਂ ਮਾਸਿਕ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ...
ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ 42 ਪੱਕੀਆਂ ਤੇ 21 ਆਰਜ਼ੀ ਮੰਡੀਆਂ ਵਿਚ 26 ਅਕਤੂਬਰ ਤੱਕ 5 73 298 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਜਿਸ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5 67195 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਦੀਪਤੀ ਉੱਪਲ ...
ਨਡਾਲਾ, 28 ਅਕਤੂਬਰ (ਮਾਨ)-ਪੰਜਾਬ ਸਰਕਾਰ ਵਲੋਂ ਇਨੀ ਦਿਨੀ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਸੂਬੇ ਭਰ 'ਚ ਵੱਖ-ਵੱਖ ਜਗ੍ਹਾ 'ਤੇ ਕੈਂਪ ਲਗਾ ਕੇ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ | ਜਿਸ ਤਹਿਤ 2 ਕਿੱਲੋਵਾਟ ਤੱਕ ਬਿੱਲ ਤੇ ਵਾਟਰ ਸਪਲਾਈ ਦੇ ਪੈਡਿੰਗ ਬਿੱਲ ਦੀ ਮੁਆਫੀ ਆਦਿ ...
ਫਗਵਾੜਾ, 28 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਵਿਖੇ ਕਰਜ਼ਾ ਮੁਆਫ਼ੀ ਸੰਬੰਧੀ ਚੈੱਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਵੰਡੇ ਗਏ | ਇਸ ਮੌਕੇ ਰਾਣੀਪੁਰ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਰੱਖੇ ਗਏ ਸਮਾਗਮ ਦੌਰਾਨ ਵਿਧਾਇਕ ਬਲਵਿੰਦਰ ਸਿੰਘ ...
ਖਲਵਾੜਾ, 28 ਅਕਤੂਬਰ (ਮਨਦੀਪ ਸਿੰਘ ਸੰਧੂ)-ਵਾਇਸ ਆਫ਼ ਪੰਜਾਬ ਸੀਜ਼ਨ 6 ਦੇ ਸੈਮੀਫਾਈਨਲ ਮੁਕਾਬਲੇ 'ਚ ਪਹੰੁਚੇ ਤੇ ਦੇਸ਼ ਵਿਦੇਸ਼ ਵੱਸਦੇ ਪੰਜਾਬੀਆਂ ਦੇ ਦਿਲਾਂ ਵਿਚ ਆਪਣੀ ਗਾਇਕੀ ਨਾਲ ਜਗ੍ਹਾ ਬਣਾਉਣ ਵਾਲੇ ਗਾਇਕ ਲਵਪ੍ਰੀਤ ਸਿੰਘ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ ...
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਦਫ਼ਤਰ ਭੁਲੱਥ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ 'ਆਪ' ਦੇ ਮਹਿਲਾ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਵਰਕਰ ਦਲਬੀਰ ਕੌਰ ਘੁੰਮਣ, ਅਰਸ਼ਦੀਪ ਕੌਰ ਘੁੰਮਣ, ...
ਸਿਧਵਾਂ ਦੋਨਾਂ, 28 ਅਕਤੂਬਰ (ਅਵਿਨਾਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਦੇ ਦੋ ਕਿੱਲੋਵਾਟ ਤੱਕ ਦੇ ਬਿਜਲੀ ਬਿੱਲ ਮੁਆਫ਼ ਕਰਨ ਨਾਲ ਗ਼ਰੀਬ ਤੇ ਮੀਡੀਅਮ ਵਰਗ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ | ਜੋ ਕਿ ਕਪੂਰਥਲਾ ਹਲਕੇ ਦੇ ਲੋਕ ਕੈਬਨਿਟ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਯੂਥ ਕਲੱਬ ਵਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ 'ਚ 2 ਦਿਨਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥਣਾਂ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਥਿੰਦ, ਹੈਪੀ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ 'ਤੇ ਸਥਿਤ ਇਲੈੱਕਟ੍ਰਾਨਿਕ ਉਤਪਾਦਾਂ ਦੇ ਇਲਾਕੇ ਵਿਚ ਸਭ ਤੋਂ ਵੱਡੇ ਸ਼ੋਅ ਰੂਮ ਜਲੰਧਰ ਇੰਟਰਪਰਾਈਜ਼ਿਜ਼ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਕੰਪਨੀਆਂ ਦੇ ਇਲੈੱਕਟ੍ਰਾਨਿਕ ...
ਕਪੂਰਥਲਾ, 28 ਅਕਤੂਬਰ (ਵਿ.ਪ੍ਰ.)- ਬਾਵਾ ਲਾਲਾਵਾਨੀ ਪਬਲਿਕ ਸਕੂਲ ਦੀ ਵਿਦਿਆਰਥਣ ਵੰਸ਼ਿਕਾ ਚੋਪੜਾ ਤੇ ਹਸਨ ਅਬਦਲ ਸਿੰਘ ਸ਼ਰਮਾ ਨੇ ਸਹੋਦਿਆ ਸਹਿ ਸਕੂਲ ਕਵਿਤਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੈਕਰਡ ਹਾਰਟ ਪਬਲਿਕ ਸਕੂਲ ਕਪੂਰਥਲਾ ਵਿਚ ਆਨਲਾਈਨ ਕਰਵਾਏ ...
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ...
ਨਡਾਲਾ, 28 ਅਕਤੂਬਰ (ਮਾਨ)-ਕਾਂਗਰਸ ਸਰਕਾਰ ਹਲਕੇ ਦੀ ਨੁਹਾਰ ਬਦਲਣ ਲਈ ਪੱਬਾਂ ਭਾਰ ਹੈ | ਮਾਰਕੀਟ ਕਮੇਟੀਆਂ ਭੁਲੱੱਥ ਤੇ ਢਿਲਵਾਂ ਅਧੀਨ ਖੇਤਰ 'ਚ 10 ਕਰੋੜ ਦੀ ਲਾਗਤ ਨਾਲ 37.53 ਕਿਲੋਮੀਟਰ ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਿਚ ਬਦਲਣ ਲਈ ਕੰਮ ਆਰੰਭ ਹੋ ਗਿਆਂ ਹੈ | ਹਲਕਾ ...
ਪਾਂਸ਼ਟਾ, 28 ਅਕਤੂਬਰ (ਸਤਵੰਤ ਸਿੰਘ)-ਪਿੰਡ ਮਾਈਓਪੱਟੀ ਦੇ ਗੁਰਦਵਾਰਾ ਸ਼ਹੀਦ ਬਾਬਾ ਖੇਮ ਸਿੰਘ ਵਿਖੇ ਖ਼ਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਵਿਸ਼ਵ ਦੁਆਬਾ ਰਾਜਪੂਤ ਸਭਾ ਪੰਜਾਬ ਦੀ ਅਗਵਾਈ ...
ਫਗਵਾੜਾ, 28 ਅਕਤੂਬਰ (ਕਿੰਨੜਾ)-ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੱਸਾ ਸਿੰਘ ਸੱਲ ਪਲਾਹੀ ਦੇ ਪਰਿਵਾਰ ਦੇ ਸਹਿਯੋਗ ਨਾਲ ਬੀਤੇ ਦਿਨੀਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ ਆਪ੍ਰੇਸ਼ਨ ਲਈ ਚੁਣੇ ਗਏ 75 ਮਰੀਜ਼ਾਂ ਦੀਆਂ ਅੱਖਾਂ ਦਾ ਡਾ: ਰਾਜਨ ਆਈ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਆਪਣੇ ਐਮ.ਪੀ. ਫ਼ੰਡ 'ਚੋਂ ਗੀਤਾ ਭਵਨ ਮੰਦਰ ਮਾਡਲ ਟਾਊਨ ਫਗਵਾੜਾ ਲਈ ਸੋਲਰ ਪਾਵਰ ਪਲਾਟ ਤੇ ਬਾਰਿਸ਼ ਦੇ ਪਾਣੀ ਦੇ ਹਾਰਵੈਸਟਿੰਗ ਸਿਸਟਮ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ...
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਭੁਲੱਥ ਵਿਖੇ ਨਵ ਨਿਯੁਕਤ ਐੱਸ.ਡੀ.ਐਮ. ਸ਼ਾਇਰੀ ਮਲਹੋਤਰਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਦਿਆਂ ਨਿੱਘਾ ਸਵਾਗਤ ਕੀਤਾ | ...
ਡਡਵਿੰਡੀ, 28 ਅਕਤੂਬਰ (ਦਿਲਬਾਗ ਸਿੰਘ ਝੰਡ)-ਸੇਵਾ ਤੇ ਸਿਮਰਨ ਹੀ ਆਤਮਿਕ ਸੁੱਖ ਪ੍ਰਾਪਤ ਕਰਨ ਦਾ ਸਭ ਤੋਂ ਉੱਤਮ ਜਰੀਆ ਹੈ ਅਤੇ ਹਰ ਗੁਰਸਿੱਖ ਆਪਣੀ ਇੱਛਾ ਸ਼ਕਤੀ ਅਤੇ ਸ਼ਰਧਾ ਨਾਲ ਇਸ ਆਤਮਿਕ ਸੁੱਖ ਨੂੰ ਪ੍ਰਾਪਤ ਕਰ ਸਕਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ...
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਅੰਦਰ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਤੇ ਲਗਾਤਾਰ ਘੱਟ ਰਹੇ ਪਲੇਟਲੈੱਟ ਸੈੱਲਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਤਕਰੀਬਨ 80% ਦੇ ਕਰੀਬ ਲੋਕ ਡੇਂਗੂ ਦੇ ਬੁਖ਼ਾਰ ਦੀ ਜਕੜ ਵਿਚ ਆ ਚੁੱਕੇ ਹਨ | ...
ਕਪੂਰਥਲਾ, 28 ਅਕਤੂਬਰ (ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਜਥੇ: ਦਵਿੰਦਰ ਸਿੰਘ ਢੱਪਈ ਵਲੋਂ ਅੱਜ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋਣ ਉਪਰੰਤ ਬਸਪਾ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ...
ਪਾਂਸ਼ਟਾ, 28 ਅਕਤੂਬਰ (ਸਤਵੰਤ ਸਿੰਘ)-ਹਰ ਨਾਗਰਿਕ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਤੇ ਇਹ ਸੇਵਾਵਾਂ ਉਨ੍ਹਾਂ ਦੇ ਬੂਹੇ ਤੱਕ ਪਹੰੁਚਾਉਣ ਦੇ ਟੀਚੇ ਹੇਠ ਅੱਜ ਪਾਂਸ਼ਟਾ ਵਿਚ ਬਲਾਕ ਪੱਧਰੀ ਸੁਵਿਧਾ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਸਰਕਾਰੀ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਵਿਦਿਆਰਥੀਆਂ ਦੀ ਅਨੁਸ਼ਾਸਨੀ ਕਮੇਟੀ ਸੰਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਨਰੇਸ਼ ਹੈਪੀ, ਥਿੰਦ)-ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ ਗਈ | ਜਿਸ ਵਿਚ ਬੱਚਿਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਅਹੁਦਿਆਂ ਅਨੁਸਾਰ ਬੈਜ ਲਗਾਏ ਗਏ | ਜਿਸ ਵਿਚ ਕੋਆਰਡੀਨੇਟਰ, ਹਾਊਸ ਇੰਚਾਰਜ ਤੇ ...
ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)- ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਚੌਕਸੀ ਵਿਭਾਗ ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਦੇ ਸੰਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਅਸ਼ਵਨੀ ਕੁਮਾਰ ਡੀ.ਐੱਸ.ਪੀ. ਚੌਕਸੀ ਵਿਭਾਗ ਤੇ ਇੰਸਪੈਕਟਰ ਲਖਵਿੰਦਰ ਸਿੰਘ ਨੂੰ ...
ਕਪੂਰਥਲਾ, 28 ਅਕਤੂਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ 'ਟਰੈਂਡ ਇਨ ਕੰਪਿਊਟਰ ਸਾਇੰਸ ਐਂਡ ਤਕਨਾਲੋਜੀ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦੀ ਆਰੰਭਤਾ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਕਾਲਜ ...
ਕਪੂਰਥਲਾ, 28 ਅਕਤੂਬਰ (ਸਡਾਨਾ)-ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਕਾਲਜ ਕਪੂਰਥਲਾ ਦੀ ਵਿਦਿਆਰਥਣ ਨਵਕਿਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਭਾਸ਼ਾ ਵਿਭਾਗ ਦੇ ਅਧਿਕਾਰੀ ਬਲਵੀਰ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ...
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਬਿਜਲੀ ਦਫ਼ਤਰ ਭੁਲੱਥ ਵਿਖੇ ਦੋ ਕਿੱਲੋਵਾਟ ਤੱਕ ਬਿਜਲੀ ਬਕਾਇਆ ਬਿੱਲ ਮੁਆਫ਼ੀ ਸੰਬੰਧੀ ਐੱਸ.ਡੀ.ਓ. ਪ੍ਰਦੀਪ ਸੈਣੀ ਦੀ ਦੇਖ ਰੇਖ ਹੇਠ ਇਕ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ. ਪ੍ਰਦੀਪ ਸੈਣੀ ਨੇ ਦੱਸਿਆ ਕਿ ਅੱਜ ...
ਫਗਵਾੜਾ, 28 ਅਕਤੂਬਰ (ਕਿੰਨੜਾ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਫਗਵਾੜਾ ਦੇ ਇਕ ਵਫ਼ਦ ਨੇ ਏ.ਡੀ.ਸੀ. ਕਮ ਕਮਿਸ਼ਨਰ ਫਗਵਾੜਾ ਚਰਨਦੀਪ ਸਿੰਘ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਲਈ ਜ਼ਿੰਮੇਵਾਰ ਕੇਂਦਰੀ ...
ਕਪੂਰਥਲਾ, 28 ਅਕਤੂਬਰ (ਵਿ.ਪ੍ਰ.)-ਰੇਲ ਕੋਚ ਫੈਕਟਰੀ ਕਪੂਰਥਲਾ ਵਲੋਂ ਚੌਕਸੀ ਜਾਗਰੂਕਤਾ ਹਫ਼ਤੇ ਦੌਰਾਨ ਆਰ.ਸੀ.ਐਫ. ਦੇ ਪਿ੍ੰਸੀਪਲ ਚੀਫ਼ ਮਕੈਨੀਕਲ ਇੰਜੀਨੀਅਰ ਬੀ.ਐਮ. ਅਗਰਵਾਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਚੁਕਾਈ | ਇਸ ...
ਤਲਵੰਡੀ ਚੌਧਰੀਆਂ, 28 ਅਕਤੂਬਰ (ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਘਰੇਲੂ ਖਪਤਕਾਰ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਸੰਬੰਧੀ ਸਬ ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਐੱਸ.ਡੀ.ਓ. ਸੁਖਦੇਵ ਸਿੰਘ ਸਬ ਡਵੀਜ਼ਨ ਟਿੱਬਾ ...
ਕਪੂਰਥਲਾ, 28 ਅਕਤੂਬਰ (ਸਡਾਨਾ)-ਡੇਂਗੂ ਦੇ ਮੱਦੇਨਜ਼ਰ ਤੇ ਹੋਰ ਸਿਹਤ ਪ੍ਰੋਗਰਾਮਾਂ ਨੂੰ ਲੈ ਕੇ ਨਵਨਿਯੁਕਤ ਸਿਵਲ ਸਰਜਨ ਡਾ: ਗੁਰਿੰਦਬੀਰ ਕੌਰ ਵਲੋਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਸਿਵਲ ਸਰਜਨ ਨੇ ...
ਕਪੂਰਥਲਾ, 28 ਅਕਤੂਬਰ (ਸਡਾਨਾ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਅੱਜ ਲਾਰਡ ਕ੍ਰਿਸ਼ਨਾ ਪਾਲੀਟੈਕਨਿਕ ਕਾਲਜ ਵਿਖੇ ਸ਼ੁਰੂਆਤ ਕੀਤੀ ਗਈ ਤੇ ਇਹ ਜਾਗਰੂਕਤਾ ਹਫ਼ਤਾ ਪਹਿਲੀ ਨਵੰਬਰ ਤੱਕ ਮਨਾਇਆ ਜਾਵੇਗਾ | ਸਮਾਗਮ ਦੌਰਾਨ ਡੀ.ਅੱੈਸ.ਪੀ. ਵਿਜੀਲੈਂਸ ਅਸ਼ਵਨੀ ਕੁਮਾਰ ਨੇ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਵਾਰਡ ਨੰਬਰ-41 'ਚ ਨਰੂਲਾ ਹਸਪਤਾਲ ਦੇ ਨਾਲ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਰਵਾਈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਧਾਲੀਵਾਲ ਦਾ ਧੰਨਵਾਦ ਕੀਤਾ ਤੇ ਆਪਣੀਆਂ ...
ਸੁਲਤਾਨਪੁਰ ਲੋਧੀ, 28 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਕਮੇਟੀ ਅੰਮਿ੍ਤਸਰ ਦੇ ਹਲਕੇ ਸੁਲਤਾਨਪੁਰ ਲੋਧੀ ਤੋਂ ਮੈਂਬਰ ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਦੇ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੇ ਪਿੰਡ-ਪਿੰਡ ਵਿਚ ਸੁਖਮਨੀ ਸਾਹਿਬ ਜੀ ...
ਭੁਲੱਥ, 28 ਅਕਤੂਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਦਫ਼ਤਰ ਭੁਲੱਥ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ 'ਆਪ' ਮਹਿਲਾ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਵਰਕਰ ਦਲਬੀਰ ਕੌਰ ਘੁੰਮਣ, ਅਰਸ਼ਦੀਪ ਕੌਰ ਘੁੰਮਣ, ...
ਕਪੂਰਥਲਾ, 28 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪੈਣ ਉਪਰੰਤ ਮਾਤਾ ...
ਫਗਵਾੜਾ, 28 ਅਕਤੂਬਰ (ਚਾਨਾ)-ਪੰਜਾਬ ਸਰਕਾਰ ਨੇ ਇੱਥੋਂ ਦੇ ਸ਼ੂਗਰ ਮਿੱਲ ਮਾਲਕਾਂ ਦੀਆਂ ਕਈ ਜਾਇਦਾਦਾਂ ਨੂੰ ਅਟੈਚ ਕਰ ਲਿਆ ਹੈ ਕਿਉਂਕਿ ਮਿਲ ਮਾਲਕਾਂ ਨੇ ਲੰਬੇ ਸਮੇਂ ਤੋਂ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨਹੀਂ ਕੀਤੀ | ਕਿਸਾਨ ਜਥੇਬੰਦੀਆਂ ਕਰੀਬ 50 ਕਰੋੜ ਰੁਪਏ ਦੀ ...
ਨਡਾਲਾ 28 ਅਕਤੂਬਰ (ਮਾਨ)-ਹਲਕਾ ਭੁਲੱਥ ਦੇ ਕੇਂਦਰ ਬਿੰਦੂ ਕਸਬਾ ਨਡਾਲਾ ਨੂੰ ਨਵੀਂ ਦਿੱਖ ਦੇਣ ਲਈ 10 ਕਰੋੜ ਰੁਪਏ ਖ਼ਰਚੇ ਜਾਣਗੇ ਤੇ ਜ਼ਿਲੇ੍ਹ ਵਿਚ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ | ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਸਬਾ ਨਡਾਲਾ ਵਿਚ ਵੱਖ ਵੱਖ ਵਿਕਾਸ ...
ਚੁਗਿੱਟੀ/ਜੰਡੂਸਿੰਘਾ, 28 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਜਿੱਥੇ ਆਏ ਦਿਨ ਤੇਜ਼ ਵਾਹਨ ਚਲਾਉਣ ਵਾਲੇ ਲੋਕਾਂ ਕਾਰਨ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ, ਉੱਥੇ ਹੀ ਉਕਤ ਚੌਕ ਲਾਗੇ ਫਿਰਦੇ ਅਵਾਰਾ ਪਸ਼ੂਆਂ ਕਾਰਨ ...
ਕਪੂਰਥਲਾ, 28 ਅਕਤੂਬਰ (ਸਡਾਨਾ)-ਨੰਬਰਦਾਰ ਬਣਨ 'ਤੇ ਨਵਦੀਪ ਅਟਵਾਲ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ | ਸੇਵਾ ਮੁਕਤ ਪਟਵਾਰੀ ਮੱਖਣ ਅਟਵਾਲ ਦੇ ਸਪੁੱਤਰ ਨਵਦੀਪ ਅਟਵਾਲ ਨੇ ਆਪਣੀ ...
ਕਾਲਾ ਸੰਘਿਆਂ, 28 ਅਕਤੂਬਰ (ਬਲਜੀਤ ਸਿੰਘ ਸੰਘਾ)-ਪੰਜਾਬ ਤੇ ਕੇਂਦਰ ਸਰਕਾਰ ਜਿੱਥੇ ਸਰਕਾਰੀ ਪ੍ਰਾਪਟੀਆਂ ਵੇਚਣ, ਕਾਰਪੋਰੇਟ ਤੇ ਘੁਟਾਲਿਆਂ ਵਾਲਿਆਂ ਨੂੰ ਸ਼ਹਿ ਦੇ ਕੇ ਮੁਲਕ ਨੂੰ ਉਜਾੜੇ ਵੱਲ ਲੈ ਕੇ ਜਾ ਰਹੀ ਹੈ, ਉੱਥੇ ਮਨੁੱਖੀ ਸਿਹਤ ਸਹੂਲਤਾਂ ਦੇ ਨਾਲ ਪਸ਼ੂ ਧਨ ਨੂੰ ...
ਕਪੂਰਥਲਾ, 28 ਅਕਤੂਬਰ (ਵਿ.ਪ੍ਰ.)-ਲੀਡ ਬੈਂਕ ਪੀ.ਐਨ.ਬੀ. ਵਲੋਂ ਸਥਾਨਕ ਵਿਰਸਾ ਵਿਹਾਰ ਵਿਚ ਕ੍ਰੈਡਿਟ ਆਊਟ ਰੀਚ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਐੱਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬੈਂਕ ...
ਕਪੂਰਥਲਾ, 28 ਅਕਤੂਬਰ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ 29 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ, ਬੀ.ਡੀ.ਪੀ.ਓ. ਦਫ਼ਤਰ ਢਿਲਵਾਂ, ਬੀ.ਡੀ.ਪੀ.ਓ. ਦਫ਼ਤਰ ਨਡਾਲਾ ਤੇ ਪਿੰਡ ਕਬੀਰਪੁਰ ਤੇ ...
ਮਿਆਣੀ, 28 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਬਾਵਾ ਰਜਿੰਦਰ ਸਿੰਘ ਲਾਲੀ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬਾਵਾ ਰਾਜਿੰਦਰ ਸਿੰਘ ਲਾਲੀ ਦੀ ਨਿਯੁਕਤੀ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਦੀ ਮਾਰ ਦੇਣ ਦੀ ਨੀਅਤ ਨਾਲ ਕੁੱਟਮਾਰ ਕਰਕੇ ਉਸ ਨੰੂ ਜ਼ਖਮੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 307, 323, 324, 506, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਪੇਸ਼ ...
ਫਗਵਾੜਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਸ਼ੁਰੂ ਕੀਤੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ 'ਲੋਕ ਸੁਵਿਧਾ' ਕੈਂਪ ਅਕਾਲ ਸਟੇਡੀਅਮ ਵਿਖੇ ਸਵੇਰੇ 10 ਵਜੇ ਤੋਂ 3 ਵਜੇ ਸ਼ਾਮ ਤੱਕ ਲਗਾਇਆ ਜਾ ਰਿਹਾ ਹੈ | ਇਸ ...
ਫਗਵਾੜਾ, 28 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਵਿਦਿਆਰਥਣ ਰੰਜਨਾ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ...
ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ, ਹੈਪੀ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ ਵਿਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX