ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)- ਅਕਾਲੀ ਦਲ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਖੋਲੇ੍ਹ ਗਏ ਸੁਵਿਧਾ ਕੇਂਦਰਾਂ ਨੂੰ ਬੰਦ ਕਰਕੇ ਮੌਜੂਦਾ ਕਾਂਗਰਸ ਸਰਕਾਰ ਪਿਛਲੇ ਸਾਲਾਂ ਤੋਂ ਲੋਕਾਂ ਨੂੰ ਖੱਜਲ ਖ਼ੁਆਰ ਕਰ ਰਹੀ ਹੈ ਜਿਸ ਦਾ ਜਵਾਬ ਲੋਕ 2022 ਦੀਆਂ ਵਿਧਾਨ ਸਭਾ ਚੋਣਾ ਵਿਚ ਕਾਂਗਰਸ ਨੂੰ ਦੇਣਗੇ | ਇਹ ਪ੍ਰਗਟਾਵਾ ਮੁਕੇਰੀਆਂ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੱਚਮੁੱਚ ਹੀ ਲੋਕਾਂ ਦੇ ਹਮਦਰਦ ਹਨ ਤਾਂ ਤੁਰੰਤ ਬੰਦ ਪਏ ਸੁਵਿਧਾ ਕੇਂਦਰਾਂ ਨੂੰ ਚਲਾਇਆ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਵਿਚ ਕੁੱਲ 2200 ਦੇ ਲਗਪਗ ਸੁਵਿਧਾ ਕੇਂਦਰ ਖੋਲ੍ਹੇ ਗਏ ਸਨ ਜਿਨ੍ਹਾਂ ਵਿਚੋਂ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ ਵਿਚ ਬੰਦ ਕਰ ਦਿੱਤੇ ਤੇ ਹੁਣ ਮਹਿਜ਼ 500 ਸੁਵਿਧਾ ਕੇਂਦਰ ਹੀ ਪੰਜਾਬ ਵਿਚ ਚੱਲ ਰਹੇ ਹਨ ਤੇ ਇਸੇ ਤਰ੍ਹਾਂ ਜਿਲ੍ਹਾ ਹੁਸ਼ਿਆਰਪੁਰ ਵਿਚ ਸਾਡੀ ਸਰਕਾਰ ਨੇ ਕੁੱਲ 143 ਸੁਵਿਧਾ ਕੇਂਦਰ ਖੋਲੇ ਸਨ ਜਿਨ੍ਹਾਂ ਵਿਚੋਂ ਹੁਣ ਮਹਿਜ਼ 25 ਚੱਲ ਰਹੇ ਹਨ | ਸਰਬਜੋਤ ਸਾਬੀ ਨੇ ਕਿਹਾ ਕਿ ਅਕਾਲੀ ਦਲ ਵਲੋਂ ਸੁਵਿਧਾ ਕੇਂਦਰਾਂ ਜੋ ਢਾਂਚਾ ਬਣਾਇਆ ਗਿਆ ਸੀ ਉਹ ਕਾਂਗਰਸ ਸਰਕਾਰ ਨੇ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ ਤੇ ਮੌਜੂਦਾ ਸਮੇਂ ਬੰਦ ਪਏ ਸੁਵਿਧਾ ਕੇਂਦਰਾਂ ਦੀਆਂ ਇਮਾਰਤਾਂ ਜਿੱਥੇ ਖੰਡਰ ਬਣ ਚੁੱਕੀਆਂ ਹਨ ਉੱਥੇ ਹੀ ਇਨ੍ਹਾਂ ਕੇਂਦਰਾਂ ਵਿਚ ਲਗਾਈ ਗਈ ਕਰੋੜਾਂ ਰੁਪਏ ਦੀ ਮਸ਼ੀਨਰੀ ਜਿਨ੍ਹਾਂ ਵਿਚ ਮਹਿੰਗੇ ਜਨਰੇਟਰ ਸੈੱਟ ਤੇ ਏਅਰ ਕੰਡੀਸ਼ਨ ਮੌਜੂਦ ਸਨ ਵੀ ਖ਼ਰਾਬ ਹੋ ਚੁੱਕੀ ਹੈ ਜਿਸ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ ਤੇ ਜਦੋਂ ਵੀ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੀ, ਹਰ ਵਰਗ ਦਾ ਵਿਕਾਸ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਨ ਉਪਰੰਤ ਬੰਦ ਪਏ ਸੁਵਿਧਾ ਕੇਂਦਰਾਂ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਸਾਬੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ |
ਗੜ੍ਹਸ਼ੰਕਰ, 29 ਅਕਤੂਬਰ (ਧਾਲੀਵਾਲ)-ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲੋਕਾਂ ਨੂੰ ਲਾਭ ਦੇਣ ਲਈ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ 2 ਦਿਨਾਂ ਸੁਵਿਧਾ ਕੈਂਪ ਦੌਰਾਨ ਪਹੁੰਚੇ ਲੋਕਾਂ ਦੀ ਸਥਾਨਕ ਕਚਹਿਰੀਆਂ 'ਚ ਵੱਡੀ ਆਰਥਿਕ ਲੁੱਟ ਦਾ ਮਾਮਲਾ ...
ਹਾਜੀਪੁਰ, 29 ਅਕਤੂਬਰ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 22 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਾਜੀਪੁਰ ਇੰਸਪੈਕਟਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦÏੜਕਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਲੈਰੀਕਲ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਹਤ ਵਿਭਾਗ ਪੰਜਾਬ ਵੱਲੋ ਸਮੇ-ਸਮੇ ਸਿਰ ਲੋਕਾਂ 'ਚ ਸਿਹਤ ਸਮਸਿਆਵਾਂ ਬਾਰੇ ਜਾਗਰੂਕਤਾਂ ਫੈਲਾਉਣ ਲਈ ਢੁਕਵੇ ਉਪਰਾਲੇ ਕੀਤੇ ਜਾਦੇ ਹਨ, ਤੇ ਇਸੇ ਲੜੀ ਵਜੋਂ ਦਫਤਰ ਸਿਵਲ ਸਰਜਨ ਤੋ ਐਚ.ਆਈ.ਵੀ./ ਏਡਜ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28743 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1807 ਸੈਂਪਲਾਂ ਦੀ ਪ੍ਰਾਪਤ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਸ਼ਹਿਰ 'ਚ ਡੇਂਗੂ ਦਾ ਪ੍ਰਕੋਪ ਵਧ ਰਿਹਾ ਹੈ, ਉੱਥੇ ਦੂਸਰੇ ਪਾਸੇ ਸਥਾਨਕ ਮੁਹੱਲਾ ਟੈਗੋਰ ਨਗਰ 'ਚ ਜਗ੍ਹਾ-ਜਗ੍ਹਾ ਸੀਵਰੇਜ ਅਤੇ ਵਾਟਰ ਸਪਲਾਈ ਦੀ ਹੋ ਰਹੀ ਲੀਕੇਜ ਨਗਰ ਨਿਗਮ ਪ੍ਰਸ਼ਾਸਨ ਦੀ ਮਾੜੀ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਜ਼ਿਲ੍ਹਾ ਅਬਜ਼ਰਵਰ ਸਤਵੰਤ ਸਿੰਘ ਸਿਰਾਉ ਵਲੋਂ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ 'ਚ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਿਰਾਉ ਨੇ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਸਮੱਗਰਾ ਅਤੇ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਬਣਵੈਤ ਨੇ ਬਿਆਨ ਰਾਹੀਂ ਦੱਸਿਆ ਕਿ ਮਨਿਸਟਰੀਅਲ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ 'ਚ ਉਨ੍ਹਾਂ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਐਸ.ਡੀ.ਐਮ. ਹੁਸ਼ਿਆਰਪੁਰ -ਕਮ- ਸਹਾਇਕ ਕਮਿਸ਼ਨਰ (ਜ) ਸ਼ਿਵਰਾਜ ਸਿੰਘ ਬੱਲ ਨੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਸੁਵਿਧਾ ...
ਮਿਆਣੀ, 29 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ 'ਚ ਚੌਹਾਣਾ ਵਿਖੇ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਚੌਹਾਣਾ ਤੋਂ ਬਲੋਚੱਕ 13 ਲੱਖ ਦੀ ਲਾਗਤ ਨਾਲ ਬਣੀ ਸੰਪਰਕ ਸੜਕ ਦਾ ਉਦਘਾਟਨ ਕੀਤਾ | ਸਰਪੰਚ ਰਣਜੀਤ ਸਿੰਘ ਵਿਕੀ ਦੀ ਅਗਵਾਈ 'ਚ ਹੋਏ ਉਦਘਾਟਨੀ ...
ਨਸਰਾਲਾ, 29 ਅਕਤੂਬਰ (ਸਤਵੰਤ ਸਿੰਘ ਥਿਆੜਾ)- ਤਾਰਾਗੜ੍ਹ ਮੋੜ ਕੋਲ ਇਕ ਇਨੋਵਾ ਗੱਡੀ ਰੋਡ 'ਤੇ ਰੱਖੇ ਸਾਈਨ ਬੋਰਡ ਨਾਲ ਟਕਰਾ ਜਾਣ ਕਾਰਨ ਬੇਕਾਬੂ ਹੋ ਕੇ ਖਤਾਨਾਂ 'ਚ ਡਿੱਗਣ ਦਾ ਸਮਾਚਾਰ ਹੈ | ਇਸ ਹਾਦਸੇ 'ਚ ਗੱਡੀ ਦਾ ਤਾਂ ਕਾਫ਼ੀ ਨੁਕਸਾਨ ਹੋਇਆ ਪਰ ਚਾਲਕ ਦਾ ਬਚਾਅ ਹੋ ਗਿਆ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਦੀ ਦੇਖ-ਰੇਖ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਏ ...
ਚੌਲਾਂਗ, 29 ਅਕਤੂਬਰ (ਸੁਖਦੇਵ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਲਾਨਾ ਸਮਾਗਮ ਨਜ਼ਦੀਕੀ ਪੈਂਦੇ ਗੁਰਦੁਆਰਾ ਨਾਨਕ ਗੁਰਮਿਤਸਰ ਖਰਲ ਖ਼ੁਰਦ ਖੋਖਰ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਬਾਬਾ ਸੁੱਖਾ ਦੇ ਤਪ ਸਥਾਨ 'ਤੇ 31 ਅਕਤੂਬਰ ਨੂੰ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਤਿਨ ਵਸ਼ਿਸ਼ਟ ਵੱਲੋਂ ਪਿੰਡ ਚੱਗਰਾਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ¢ ਇਸ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਹਰਨਿੰਦਰ ਕੌਰ ਦੀ ਅਗਵਾਈ 'ਚ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ...
ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)- ਕਨਵੀਨਰ ਰਜਤ ਮਹਾਜਨ ਅਤੇ ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਰੈਸਟ ਹਾਊਸ ਮੁਕੇਰੀਆਂ ਵਿਖੇ ਇੱਕ ਮੀਟਿੰਗ ਹੋਈ | ਇਸ ਮੌਕੇ 'ਤੇ ਰਜਤ ਮਹਾਜਨ, ਸਤੀਸ਼ ਕੁਮਾਰ, ਰਾਜਦੀਪ ਸਿੰਘ, ਬਲਵਿੰਦਰ ਟਾਕ ਅਤੇ ਬਿ੍ਜ ਮੋਹਨ ਆਦਿ ਆਗੂਆਂ ਨੇ ਕਿਹਾ ਕਿ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ ਵਿਖੇ ਹੋਈ ਪ੍ਰੀ-ਸਬ ਜੂਨੀਅਰ, ਸਬ ਜੂਨੀਅਰ ਅਤੇ ਕੈਡਿਟ ਸਟੇਟ ਪੱਧਰੀ ਜੂਡੋ ਚੈਂਪੀਅਨਸ਼ਿਪ 'ਚ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਸੋਨੇ, 1 ...
ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਆਪਣੀਆਂ ਤਿਆਰ ਕੀਤੀਆਂ ਮੋਮਬੱਤੀਆਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਸੇਂਟ ਜੋਸਫ਼ ਕਾਨਵੈਂਟ ਸਕੂਲ ਰਾਮ ਕਲੋਨੀ ਕੈਂਪ ਵਿਖੇ ...
ਮਾਹਿਲਪੁਰ, 29 ਅਕਤੂਬਰ (ਰਜਿੰਦਰ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਐੱਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਸਬੰਧੀ ਭੇਜੀ ਜਾਂਦੀ ...
ਭੰਗਾਲਾ, 29 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ ਰੈੱਡ ਮਸ਼ੀਨ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਅਤੇ ਸਿਵਲ ਹਸਪਤਾਲ ਮੁਕੇਰੀਆਂ ਦੀ ਟੀਮ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...
ਟਾਂਡਾ ਉੜਮੁੜ, 29 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ, ਡੀ.ਐੱਸ.ਪੀ. ਟਾਂਡਾ ਰਾਜ ਕੁਮਾਰ ਦੀ ਅਗਵਾਈ ਹੇਠ ਪੁਲਿਸ ...
ਹੁਸ਼ਿਆਰਪੁਰ, 29 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਦੀ ਪ੍ਰਧਾਨਗੀ 'ਚ ਹੋਈ ਜਿਸ 'ਚ ਟਿਕਰੀ ਬਾਰਡਰ ਤੇ ਟਰੱਕ ਨਾਲ ਹੋਏ ਹਾਦਸੇ ਦੀ ਨਿੰਦਾ ਕੀਤੀ ਗਈ ਤੇ ਗਹਿਰੇ ...
ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 37 ਤਹਿਸੀਲਦਾਰਾਂ ਅਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਮਜੀਠਾ ਤੋਂ ਤਰਨਤਾਰਨ, ਹਰਫ਼ੂਲ ਸਿੰਘ ਗਿੱਲ ਨੂੰ ਲੋਪੇਕੇ ਤੋਂ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ 'ਤੇ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ...
ਹੁਸ਼ਿਆਰਪੁਰ, 29 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਡੇਂਗੂ ਦੇ 138 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 50 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ...
ਸੈਲਾ ਖੁਰਦ, 29 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਵਿਖੇ 25ਵੇਂ ਸਲਾਨਾ ਜੋੜ ਮੇਲੇ 'ਤੇ 1 ਨਵੰਬਰ ਦਿਨ ਸੋਮਵਾਰ ਨੂੰ ਕੀਰਤਨ ਤੇ ਧਾਰਮਿਕ ਸਮਾਗਮ ਸੰਤ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰੇ ਦਮਦਮੀ ਟਕਸਾਲ ਤੇ ਮੈਂਬਰ ਅੰਤਰਿੰਗ ...
ਗੜ੍ਹਦੀਵਾਲਾ, 29 ਅਕਤੂਬਰ (ਚੱਗਰ)-ਬਸਪਾ ਦੇ ਹਲਕਾ ਇੰਚਾਰਜ਼ ਤੇ ਅਕਾਲੀ-ਬਸਪਾ ਦੇ ਸੰਭਾਵੀ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਵਲੋਂ ਗੜ੍ਹਦੀਵਾਲਾ ਹਲਕੇ ਅੰਦਰ ਲੋਕਾਂ ਨਾਲ ਸੰਪਰਕ ਬਣਾਉਣ ਦੀ ਆਰੰਭੀ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਅਕਾਲੀ-ਬਸਪਾ ...
ਦਸੂਹਾ, 29 ਅਕਤੂਬਰ (ਭੁੱਲਰ)- ਪਿੰਡ ਉਸਮਾਨ ਸ਼ਹੀਦ ਵਿਖੇ ਐਨ. ਆਰ. ਆਈ. ਵੀਰਾਂ, ਇਲਾਕਾ ਨਿਵਾਸੀ ਸੰਗਤਾਂ, ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਭਾਈ ਤਰਸੇਮ ਸਿੰਘ ਮੋਰਾਂਵਾਲੀ ਦਾ ਢਾਡੀ ਜਥਾ, ਭਾਈ ...
ਐਮਾਂ ਮਾਂਗਟ, 29 ਅਕਤੂਬਰ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਦੇਵੀਦਾਸ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਦਿੱਤੀ ਗਈ 13 ਲੱਖ ਰੁਪਏ ਦੀ ਗਰਾਂਟ ਦੇ ਨਾਲ ਬਣਾਈਆਂ ਗਲੀਆਂ-ਨਾਲੀਆਂ ਦਾ ਉਦਘਾਟਨ ਅੱਜ ਪਿੰਡ ਦੇਵੀਦਾਸ ਵਿਖੇ ਪਤਵੰਤੇ ਸੱਜਣਾਂ ...
ਹੁਸ਼ਿਆਰਪੁਰ, 29 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਸੂਬੇ 'ਚ ਬਸਪਾ-ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਬੇਘਰੇ ਲੋਕਾਂ ਨੂੰ ਵੱਡੇ ਪੱਧਰ 'ਤੇ 5-5 ਮਰਲੇ ਦੇ ਪਲਾਟਾਂ 'ਚ ਘਰ ਬਣਾ ਕੇ ਦਿੱਤੇ ਜਾਣਗੇ | ਉਕਤ ਪ੍ਰਗਟਾਵਾ ਬਸਪਾ-ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) ਨਹਿਰ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਪਿਛਲੇ ਇਕ ਮਹੀਨੇ ਤੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਉਤਸਵ ਪ੍ਰੋਗਰਾਮ ਤਹਿਤ ਚਲਾਏ ਗਏ ਸਵੱਛਤਾ ਅਭਿਆਨ ਸੰਪਨ ਹੋ ਗਿਆ | ...
ਅੱਡਾ ਸਰਾਂ, 29 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਢੱਟਾ ਵਿਖੇ ਹੋਈ ਮੀਟਿੰਗ ਦੌਰਾਨ ਸਾਬਕਾ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੀ ਨੁਹਾਰ ਬਦਲਣ ਲਈ ਹਮੇਸ਼ਾਂ ਹੀ ਤਨਦੇਹੀ ਤੇ ਈਮਾਨਦਾਰੀ ...
ਦਸੂਹਾ, 29 ਅਕਤੂਬਰ (ਭੁੱਲਰ)- ਅੱਜ ਟਿਕਰੀ ਬਾਰਡਰ 'ਤੇ ਤਿੰਨ ਮਹਿਲਾ ਕਿਸਾਨਾਂ ਦਾ ਵਿੱਛੜ ਜਾਣਾ ਲੋਕਤੰਤਰ ਦਾ ਸਿੱਧੇ ਤੌਰ 'ਤੇ ਕਤਲ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਅਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ...
ਸ਼ਾਮਚੁਰਾਸੀ, 29 ਅਕਤੂਬਰ (ਖ਼ਾਨਪੁਰੀ)-ਗੁਰਦੁਆਰਾ ਸਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ...
ਗੜ੍ਹਸ਼ੰਕਰ, 29 ਅਕਤੂਬਰ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਬਾਅਦ ਦੁਪਹਿਰ ਰੱਖੀ ਮੀਟਿੰਗ ਕੌਂਸਲਰਾਂ ਦੇ ਗੁਪਤ ਬਾਈਕਾਟ ਕਾਰਨ ਸਿਰੇ ਨਾ ਚੜ੍ਹ ਸਕੀ | ਇਕੱਤਰ ਵੇਰਵਿਆਂ ਅਨੁਸਾਰ ਨਗਰ ਕੌਂਸਲ ਵਲੋਂ ਬਾਅਦ ਦੁਪਹਿਰ 3 ਵਜੇ ਮੀਟਿੰਗ ਰੱਖੀ ਗਈ ਸੀ ਜਿਸ ਵਿਚ ਸਿਰਫ ਨਗਰ ...
ਕੋਟਫ਼ਤੂਹੀ, 29 ਅਕਤੂਬਰ (ਅਵਤਾਰ ਸਿੰਘ ਅਟਵਾਲ)-ਬੀਤੇ ਦਿਨੀਂ ਸਥਾਨਕ ਦਾਣਾ ਮੰਡੀ ਵਿਚ ਦੇਰ ਸ਼ਾਮ ਆੜ੍ਹਤੀ ਦੇ ਕਰਿੰਦੇ ਤੇ ਇਕ ਨੌਜਵਾਨ ਵੱਲੋਂ ਝਗੜਾ ਕਰ ਕੇ ਉਸ ਦੇ ਤਿੰਨ ਦੰਦ ਭੰਨ੍ਹਣ ਤੇ ਆੜ੍ਹਤੀ ਦੀ ਗੱਡੀ ਵਿਚੋਂ ਦੋ ਲੱਖ ਦੀ ਨਕਦੀ ਤੇ ਸੋਨੇ ਦੀ ਚੇਨੀ ਚੋਰੀ ਕਰਨ ਦਾ ...
ਦਸੂਹਾ, 29 ਅਕਤੂਬਰ (ਕੌਸ਼ਲ)- ਡਾ. ਅਵਤਾਰ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ ਦਸੂਹਾ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਦਸੂਹਾ ਦੇ ਸਮੂਹ ਸਟਾਫ਼ ਨੇ ਡਾ. ਅਵਤਾਰ ਸਿੰਘ ਦਾ ਸਵਾਗਤ ਕੀਤਾ | ਇਸ ਤੋਂ ਪਹਿਲਾਂ ਬਤੌਰ ਖੇਤੀਬਾੜੀ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)- ਸਿਹਤ ਵਿਭਾਗ 'ਚ ਰੁਜਗਾਰ ਪ੍ਰਾਪਤ ਕਰਨ ਲਈ ਦਰ-ਦਰ ਠੋਕਰਾਂ ਖਾ ਰਹੇ ਬੇਰੁਜਗਾਰ ਸਾਂਝੇ ਮੋਰਚੇ ਦੀ ਅਗਵਾਈ 'ਚ ਸੰਗਰੂਰ ਵਿਖੇ ਮੋਰਚਾ ਲਗਾ ਕੇ ਰੱਖਿਆ ਸੀ ਉਥੇ ਹੁਣ ਨਵੇਂ ਸਿਹਤ ਮੰਤਰੀ ਉ.ਪੀ ਸੋਨੀ ਦੀ ਅਮਿ੍ਤਸਰ ਕੋਠੀ ...
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ 'ਤੇ ਕਰਮਚਾਰੀਆਂ ਵੱਲੋਂ ਵਹੀਕਲ/ਪੈਦਲ ਰੋਸ ਮਾਰਚ ਸ਼ਹੀਦ ਊਧਮ ਸਿੰਘ ਪਾਰਕ ਤੋਂ ਲੈ ਕੇ ਮਿੰਨੀ ਸਕੱਤਰੇਤ ਤੱਕ ਕੀਤਾ ਗਿਆ ਜਿਸ 'ਚ ਭਾਰੀ ਗਿਣਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX