ਤਾਜਾ ਖ਼ਬਰਾਂ


ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  1 minute ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  30 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  20 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  40 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 2 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 3 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 4 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਾਮਲਾ ਲੜਕੀਆਂ ਨਾਲ ਹੁੰਦੀ ਛੇੜਛਾੜ ਦਾ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸ਼ਹਿਰ 'ਚ ਕੱਢਿਆ ਰੋਸ ਮਾਰਚ

ਗੁਰਦਾਸਪੁਰ, 29 ਅਕਤੂਬਰ (ਪੰਕਜ ਸ਼ਰਮਾ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਰਕ੍ਰਾਂਤੀ ਦੀ ਅਗਵਾਈ ਵਿਚ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਵਲੋਂ ਲੜਕੀਆਂ ਨਾਲ ਹੁੰਦੀ ਛੇੜਛਾੜ ਖਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਰੋਸ ਮਾਰਚ ਨੰੂ ਰੋਕਣ ਲਈ ਪੁਲਿਸ ਅਤੇ ਕਾਲਜ ਦੇ ਪ੍ਰੋਫ਼ੈਸਰਾਂ ਨੰੂ ਡਰਾਇਆ ਧਮਕਾਇਆ ਗਿਆ | ਇੱਥੋਂ ਤੱਕ ਕਿ ਕਾਲਜ 'ਚੋਂ ਨਾਮ ਕੱਟਣ ਦੀ ਧਮਕੀ ਵੀ ਦਿੱਤੀ ਗਈ | ਪਰ ਇਸ ਸਭ ਦੇ ਬਾਵਜੂਦ ਵਿਦਿਆਰਥੀਆਂ ਨੇ ਸਰਕਾਰੀ ਕਾਲਜ ਗੁਰਦਾਸਪੁਰ ਤੋਂ ਲੈ ਕੇ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ | ਇਸ ਮੌਕੇ ਮੀਤ ਪ੍ਰਧਾਨ ਅਮਰਕ੍ਰਾਂਤੀ ਨੇ ਕਿਹਾ ਇਹ ਇਕ ਸਮਾਜਿਕ ਮਸਲਾ ਸੀ | ਜਿਸ ਉਪਰ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਦਿਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ | ਪਰ ਕਾਲਜ ਪ੍ਰਸ਼ਾਸਨ ਵਲੋਂ ਇਸ ਮਸਲੇ ਨੰੂ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ | ਇਸ ਮਸਲੇ ਦਾ ਮਕਸਦ ਲੜਕੀਆਂ ਲਈ ਵਿੱਦਿਅਕ ਸੰਸਥਾਵਾਂ ਵਿਚ ਐਂਟੀ ਸੈਕਸ਼ੂਅਲ ਹਰਾਸਮੈਂਟ ਕਮੇਟੀ ਬਣਾਉਣਾ ਤੇ ਜ਼ਿਲ੍ਹੇ ਵਿਚ ਲੜਕੀਆਂ ਨਾਲ ਹੁੰਦੀ ਛੇੜਛਾੜ ਨੂੰ ਰੋਕਣਾ ਸੀ | ਇਸ ਮੌਕੇ ਯੂਨੀਅਨ ਦੇ ਆਗੂ ਸਾਰਵੀ, ਕਮਲ ਤੇ ਪਿ੍ਆ ਨੇ ਮੰਗ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਗਾਈਡ ਲਾਈਨਜ਼ ਮੁਤਾਬਿਕ ਵਿੱਦਿਅਕ ਸੰਸਥਾਵਾਂ ਤੇ ਹੋਰਨਾਂ ਸੰਸਥਾਵਾਂ ਵਿਚ ਐਂਟੀ ਸੈਕਸੂਅਲ ਹਰਾਸਮੈਂਟ ਕਮੇਟੀ ਬਣਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ, ਬਾਜ਼ਾਰ ਵਿਚ ਨਿਕਲਦੀਆਂ ਲੜਕੀਆਂ ਨਾਲ ਛੇੜਛਾੜ ਹੁੰਦੀ ਹੈ | ਇਸ ਨੰੂ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ | ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਇਹ ਰੋਸ ਮੁਜ਼ਾਹਰੇ ਕਰਦੇ ਕਿਸੇ ਵਿਦਿਆਰਥੀ ਜਾਂ ਵਿਦਿਆਰਥਣ ਦਾ ਨਾਮ ਕੱਟਿਆ ਜਾਂਦਾ ਹੈ ਤਾਂ ਇਸ ਖਿਲਾਫ਼ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦਾ ਜ਼ਿੰਮੇਵਾਰ ਕਾਲਜ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ | ਇਸ ਮੌਕੇ ਅਮਨ, ਸ਼ੁਭਲਤਾ, ਪਿ੍ਆ, ਸ਼ਿਵਾਨੀ, ਰਵੀ ਤੇ ਮਨੀ ਭੱਟੀ ਨੇ ਵੀ ਸੰਬੋਧਨ ਕੀਤਾ |

ਸਰਕਾਰੀ ਪੋਲੀਟੈਕਨਿਕ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਸੈਮੀਨਾਰ

ਬਟਾਲਾ, 29 ਅਕਤੂਬਰ (ਕਾਹਲੋਂ)-ਨÏਜਵਾਨ ਵਰਗ ਨੂੰ ਨਸ਼ਿਆਂ ਦੀ ਭੈੜੀ ਕੁਰੀਤੀ ਤੋਂ ਬਚਾਅ ਕੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਅੱਜ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼

ਭੈਣੀ ਮੀਆਂ ਖਾਂ, 29 ਅਕਤੂਬਰ (ਜਸਬੀਰ ਸਿੰਘ ਬਾਜਵਾ)-ਸਥਨਕ ਥਾਣਾ ਅਧੀਨ ਪੈਂਦੇ ਪਿੰਡ ਝੰਡਾ ਲੁਬਾਣਾ ਦੇ ਵਾਸੀ ਮਨਿੰਦਰ ਸਿੰਘ ਨੇ ਪਿੰਡ ਦੇ ਸਰਪੰਚ ਅਤੇ 2 ਹੋਰਾਂ 'ਤੇ ਸਰਕਾਰੀ ਨÏਕਰੀ ਦਿਵਾਉਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਗਾਏ ਹਨ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਵੇ-ਮੰਗਲ ਸਿੰਘ

ਬਟਾਲਾ, 29 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਬੀਤੇ ਦਿਨੀਂ ਗੜੇਮਾਰੀ ਤੇ ਤੇਜ਼ ਹਵਾਵਾਂ ਚੱਲਣ ਨਾਲ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਸਬੰਧੀ ਪੰਜਾਬ ਸਰਕਾਰ ਪਾਸੋਂ ਕਿਸਾਨਾਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪਟਾਕੇ ਵੇਚਣ ਤੇ ਸਟੋਰ ਕਰਨ ਸੰਬੰਧੀ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਦਿੱਤੇ ਜਾਣਗੇ 15 ਆਰਜ਼ੀ ਲਾਇਸੈਂਸ

ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਜਾਰੀ ਕੀਤੇ ਹੁਕਮਾਂ ਅਤੇ ਡਾਇਰੈਕਟਰ ਉਦਯੋਗ ਅਤੇ ਕਮਰਸ, ਪੰਜਾਬ ਵਲੋਂ ਦੀਵਾਲੀ, ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਦਿਵਾਲੀ ਮਨਾਉਣ ਦੀ ਅਪੀਲ

ਬਟਾਲਾ, 29 ਅਕਤੂਬਰ (ਕਾਹਲੋਂ)-ਰੌਸ਼ਨੀਆਂ ਦੇ ਤਿਉਹਾਰ ਮੌਕੇ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਫਾਇਰ ਬਿ੍ਗੇਡ ਦੀ ਬਟਾਲਾ ਟੀਮ ਨੇ ਆਪਣੀ ਤਿਆਰੀ ਮੁਕੰਮਲ ਕਰ ਲਈ ਹੈ | ਅੱਜ ਸਥਾਨਕ ਫਾਇਰ ਸਟੇਸ਼ਨ ਵਿਖੇ ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਫਾਇਰ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 29 ਅਕਤੂਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਉੱਚ ਅਧਿਕਾਰੀਆਂ ਦੀ ਇਨਕੁਆਰੀ ਤੋਂ ਬਾਅਦ 35 ਲੱਖ 29 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਬਲਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਬਲੱਗਣ ਨੇ ...

ਪੂਰੀ ਖ਼ਬਰ »

ਏ. ਵੀ. ਐੱਮ. ਸਕੂਲ 'ਚ ਵਿਜੀਲੈਂਸ ਜਾਗਰੂਕਤਾ ਹਫ਼ਤਾ 2021 ਮਨਾਇਆ

ਬਟਾਲਾ, 29 ਅਕਤੂਬਰ (ਕਾਹਲੋਂ)-ਪੰਜਾਬ ਗ੍ਰਾਮੀਣ ਬੈਂਕ ਬ੍ਰਾਂਚ ਹਾਥੀ ਗੇਟ ਬਟਾਲਾ ਵਲੋਂ ਏ.ਵੀ.ਐਮ. ਸੀ.ਸੈਕੰ. ਸਕੂਲ ਬਟਾਲਾ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤਾ 2021 ਮਨਾਇਆ ਗਿਆ | ਇਸ ਵਿਚ ਪੰਜਾਬ ਗ੍ਰਾਮੀਣ ਬੈਂਕ ਦੇ ਵਿਜੀਲੈਂਸ ਅਧਿਕਾਰੀ ਮੁੱਖ ਦਫਤਰ ਕਪੂਰਥਲਾ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਹਾਈਕਮਾਂਡ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਡਾ. ਧਰਮਸੋਤ ਨੂੰ ਉਮੀਦਵਾਰ ਐਲਾਨੇ-ਅਕਾਲੀ ਆਗੂ

ਬਟਾਲਾ, 29 ਅਕਤੂਬਰ (ਕਾਹਲੋਂ)-ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਹਾਈਕਮਾਂਡ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਨੌਜਵਾਨ ਟਕਸਾਲੀ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਜੀਗਰ ਵਿੰਗ ਨੂੰ ...

ਪੂਰੀ ਖ਼ਬਰ »

ਬੱਸ-ਸਕੂਟਰੀ ਦਰਮਿਆਨ ਹੋਈ ਟੱਕਰ 'ਚ ਨੌਜਵਾਨ ਲੜਕੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਤਿੱਬੜ, 29 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਮੁੱਖ ਮਾਰਗ 'ਤੇ ਪਿੰਡ ਬੱਬੇਹਾਲੀ ਨਜ਼ਦੀਕ ਅੱਜ ਇਕ ਮਿੰਨੀ ਬੱਸ ਅਤੇ ਸਕੂਟਰੀ ਦਰਮਿਆਨ ਹੋਏ ਹਾਦਸੇ ਦੌਰਾਨ ਇਕ ਜਵਾਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ...

ਪੂਰੀ ਖ਼ਬਰ »

ਮੰਮਰਾਵਾਂ ਵਿਖੇ 21ਵਾਂ ਕਬੱਡੀ ਅਤੇ ਛਿੰਝ ਮੇਲਾ 7 ਅਤੇ 8 ਨੂੰ

ਵਡਾਲਾ ਗ੍ਰੰਥੀਆਂ, 29 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਮੰਮਰਾਵਾਂ ਵਿਖੇ ਬਾਬਾ ਭੂਰੀ ਵਾਲੇ ਦੀ ਯਾਦ ਵਿਚ 7 ਅਤੇ 8 ਨਵੰਬਰ ਨੂੰ 21ਵਾਂ ਕਬੱਡੀ ਅਤੇ ਛਿੰਝ ਮੇਲਾ ਬਹੁਤ ਹੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੇਲੇ ਦੇ ...

ਪੂਰੀ ਖ਼ਬਰ »

ਅਵਾਣ ਵਿਖੇ ਸਾਲਾਨਾ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਮਿਤੀ 1 ਤੋਂ

ਵਡਾਲਾ ਗ੍ਰੰਥੀਆਂ, 29 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਅਵਾਣ ਵਿਖੇ ਸਾਲਾਨਾ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਮਿਤੀ 1 ਤੋਂ 3 ਨਵੰਬਰ ਤੱਕ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਨੇ ਪਿੰਡ ਖੈਹਿਰਾ ਸੁਲਤਾਨ 'ਚ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ

ਕੋਟਲੀ ਸੂਰਤ ਮੱਲ੍ਹੀ, 29 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨੇੜਲੇ ਪਿੰਡ ਖੈਹਿਰਾ ਸੁਲਤਾਨ 'ਚ ਡੇਰਿਆਂ ਨੂੰ ਜਾਂਦੀ ਕੱਚੀ ਸੜਕ ਨੂੰ ਪੱਕੀ ਬਣਾਉਣ ਦਾ ਨੀਂਹ ਪੱਥਰ ਰੱਖਦਿਆਂ ਲੋਕਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਪਿੰਡ ਰਾਜੂਬੇਲਾ ਤੋਂ ਮੁੰਨਣ ਕਲਾਂ ਤੱਕ ਦੀ ਨਵੀਂ ਸੜਕ ਦਾ ਨੀਂਹ ਪੱਥਰ

ਬਟਾਲਾ, 29 ਅਕਤੂਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਕਰੀਬ 31 ਲੱਖ ਦੀ ਤਿਆਰ ਹੋਣ ਵਾਲੀ ਨਵੀਂ ਸੰਪਰਕ ਸੜਕ, ਜੋ ਪਿੰਡ ਰਾਜੂਬੇਲਾ ਤੋਂ ਪਿੰਡ ਮੁੰਨਣ ਕਲਾਂ ਨੂੰ ਜੋੜਦੀ ਹੈ, ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਵੱਖ-ਵੱਖ ਪਿੰਡਾਂ ਦੇ ਡੇਰਿਆਂ ਨੂੰ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਅੱਚਲ ਸਾਹਿਬ, 29 ਅਕਤੂਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਜੈਤੋਸਰਜਾ, ਕੋਟ ਬਖ਼ਤਾ, ਪੁਰੀਆਂ, ਸੇਖਵਾਂ, ਬੂੜੇਨੰਗਲ ਤੋਂ ਭੱਠੇ ਵਾਲਾ ਰਸਤਾ ਮੀਰਪੁਰ ਦੇ ਡੇਰੇ ਨੂੰ ਜਾਂਦੇ ਕੱਚੇ ਰਸਤੇ ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਸ਼ਾਰਟ ਸਰਕਟ ਹੋਣ ਨਾਲ ਕਿਸਾਨ ਦਾ ਕਮਾਦ ਸੜ ਕੇ ਸੁਆਹ

ਡੇਹਰੀਵਾਲ ਦਰੋਗਾ, 29 ਅਕਤੂਬਰ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਗਿੱਲ ਮੰਝ ਵਿਚ ਬਿਜਲੀ ਸ਼ਾਰਟ ਸਰਕਟ ਦੇ ਕਾਰਨ ਕਿਸਾਨ ਦੀ 2 ਏਕੜ ਕਮਾਦ ਦੀ ਫਸਲ ਸੜ ਕੇ ਸੁਆਹ ਹੋ ਗਈ | ਹਰਦਿਆਲ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਦੱਸਿਆ ਕਿ ਉਸ ਨੇ ਪਿੰਡ ਗਿੱਲ ਮੰਝ ਜ਼ਮੀਨ ਠੇਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਪੰਜਾਬ 'ਚ ਬੀ.ਐੱਸ.ਐੱਫ. ਨੂੰ ਦਿੱਤੇ ਵੱਧ ਅਧਿਕਾਰ ਨੂੰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ-ਜਥੇਦਾਰ ਗੋਰਾ

ਬਟਾਲਾ, 29 ਅਕਤੂਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ.ਐਸ.ਐਫ. ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਦਿੱਤੇ ਗਏ ਅਧਿਕਾਰ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਉਕਤ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੰਕਲਪ ਵਲੋਂ 'ਖੇਡਾਂ ਪਿੰਡ ਹਰਚੋਵਾਲ ਦੀਆਂ' ਦੀਆਂ ਤਰੀਕਾਂ ਦਾ ਐਲਾਨ

ਹਰਚੋਵਾਲ, 29 ਅਕਤੂਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ 'ਖੇਡਾਂ ਪਿੰਡ ਹਰਚੋਵਾਲ ਦੀਆਂ' ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ | ਸੰਕਲਪ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ...

ਪੂਰੀ ਖ਼ਬਰ »

ਪਿੰਡ ਗਾਦੜੀਆਂ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਪਿੰਡ ਗਾਦੜੀਆਂ ਵਿਖੇ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਸ਼ਮਸ਼ੇਰ ਸਿੰਘ ਨੰੂ ਪਿੰਡ ਵਾਸੀਆਂ ਨੇ ਆਪਣੀਆ ਵੱਖ-ਵੱਖ ਸਮੱਸਿਆਵਾਂ ...

ਪੂਰੀ ਖ਼ਬਰ »

ਬੱਸਾਂ ਵਲੋਂ ਰਾਹ ਦੀਆਂ ਸਵਾਰੀਆਂ ਨਾ ਚੁੱਕਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ-ਖ਼ੁਆਰ

ਪੁਰਾਣਾ ਸ਼ਾਲਾ, 29 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਮੁਕੇਰੀਆਂ-ਗੁਰਦਾਸਪੁਰ ਲੰਮੇ ਰੂਟ 'ਤੇ ਚੱਲਦੀਆਂ ਬੱਸਾਂ ਰਸਤੇ ਨਾ ਰੁਕਣ ਕਾਰਨ ਸਵਾਰੀਆਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਕਸਬਾ ਪੁਰਾਣਾ ਸ਼ਾਲਾ ਵਿਖੇ ਬੱਸਾਂ ਦੀ ਉਡੀਕ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨੇ ਜਾਣ ਦਾ ਅਕਾਲੀ ਆਗੂਆਂ ਨੇ ਕੀਤਾ ਸਵਾਗਤ

ਡੇਰਾ ਬਾਬਾ ਨਾਨਕ, 29 ਅਕਤੂਬਰ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘੁਮਾਣ ਤੇ ਨੇੜਲੇ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਨਾਲ ਹੋਏ ਭਾਰੀ ਨੁਕਸਾਨ ਦਾ ਮੁਆਵਜ਼ਾ ਜਲਦ ਦੇਵੇ-ਰੰਦੇਵ

ਘੁਮਾਣ, 29 ਅਕਤੂਬਰ (ਬੰਮਰਾਹ)-ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਹੋਈ ਗੜੇ੍ਹਮਾਰੀ ਨਾਲ ਜਿੱਥੇ ਬਾਰਡਰ ਕੰਢੀ ਇਲਾਕੇ ਵਿਚ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਉਥੇ ਘੁਮਾਣ ਅਤੇ ਨੇੜਲੇ ਪਿੰਡਾਂ ਵਿਚ ਵੀ ਇਸ ਦਾ ਅਸਰ ਵੇਖਣ ਨੂੰ ਮਿਲਿਆ ਹੈ | ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਸਬੰਧੀ ਸੈਮੀਨਾਰ

ਕਲਾਨੌਰ, 29 ਅਕਤੂਬਰ (ਪੁਰੇਵਾਲ) -ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਅਤੇ ਪਿ੍ੰਸੀਪਲ ਡਾ. ਵਿਪਨ ਡਿਸੂਜਾ ਦੇ ਸਹਿਯੋਗ ਨਾਲ ਸਿੱਖ ਹੈਲਪਿੰਗ ਸਿੱਖੋ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਦੀ ਹਾਜ਼ਰੀ 'ਚ ਬਰੀਲਾ ਕਲਾਂ ਦੇ ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਲਾਨੌਰ, 29 ਅਕਤੂਬਰ (ਪੁਰੇਵਾਲ)-ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਨੇੜਲੇ ਸਰਹੱਦੀ ਪਿੰਡ ਬਰੀਲਾ ਕਲਾਂ 'ਚ ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ ਕਾਹਲੋਂ ਆਪਣੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਯੂਰੀਆ ਤੇ ਡੀ.ਏ.ਪੀ. ਖ਼ਾਦ ਦੇ ਵੱਧ ਰੇਟ ਲਾਉਣ ਵਾਲੇ ਦੁਕਾਨਦਾਰ ਖ਼ਿਲਾਫ਼ ਖੋਲਿ੍ਹਆ ਮੋਰਚਾ

ਘੁਮਾਣ, 29 ਅਕਤੂਬਰ (ਬੰਮਰਾਹ)-ਨਜ਼ਦੀਕ ਪਿੰਡ ਦਕੋਹਾ ਦੇ ਇਕ ਦੁਕਾਨਦਾਰ ਵਲੋਂ ਯੂਰੀਆ ਤੇ ਡੀ.ਏ.ਪੀ. ਖਾਦ ਦੇ ਵੱਧ ਰੇਟ ਲਾਉਣ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੀਰੀ ਪੀਰੀ ਜ਼ੋਨ ਦੇ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਦੀ ਅਗਵਾਈ 'ਚ ਕਿਸਾਨ ਆਗੂਆਂ ਵਲੋਂ ਮੋਰਚਾ ...

ਪੂਰੀ ਖ਼ਬਰ »

ਇਕ-ਇਕ ਪਿੰਡ ਅੰਦਰ 10-10 ਪੈਦਾ ਹੋਏ ਧੜੇ ਅਕਾਲੀ ਦਲ ਲਈ ਸ਼ੁਭ ਸੰਕੇਤ ਨਹੀਂ

ਕਾਲਾ ਅਫਗਾਨਾ, 29 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ 2022 ਦੀਆਂ ਚੋਣਾਂ ਲੜਨ ਦੇ ਇਛੱੁਕ ਦੋ ਦਾਅਵੇਦਾਰਾਂ ਰਵੀਕਰਨ ਸਿੰਘ ਕਾਹਲੋਂ ਅਤੇ ਬਟਾਲਾ ਤੋਂ ਵਿਧਾਇਕ ...

ਪੂਰੀ ਖ਼ਬਰ »

ਭਾਰਦਵਾਜ ਏ.ਆਈ.ਸੀ.ਸੀ. ਅਤੇ ਪੀ.ਪੀ.ਸੀ.ਸੀ. ਦੇ ਸੋਸ਼ਲ ਮੀਡੀਆ ਵਿਭਾਗ ਦੇ ਸੂਬਾ ਸਕੱਤਰ ਨਿਯੁਕਤ

ਕਲਾਨੌਰ, 29 ਅਕਤੂਬਰ (ਪੁਰੇਵਾਲ) -ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਨਾਲ ਕੰਮ ਕਰਨ ਵਾਲੇ ਰਾਕੇਸ਼ ਭਾਰਦਵਾਜ ਨੂੰ ਸਟੇਟ ਕੋਆਰਡੀਨੇਟਰ ਸੋਸ਼ਲ ਮੀਡੀਆ ਵਿਭਾਗ ਪੀ.ਪੀ.ਸੀ. ਸਮਰਾਟ ਢੀਂਗਰਾ ਵਲੋਂ ...

ਪੂਰੀ ਖ਼ਬਰ »

37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 37 ਤਹਿਸੀਲਦਾਰਾਂ ਅਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਮਜੀਠਾ ਤੋਂ ਤਰਨਤਾਰਨ, ਹਰਫ਼ੂਲ ਸਿੰਘ ਗਿੱਲ ਨੂੰ ਲੋਪੇਕੇ ਤੋਂ ...

ਪੂਰੀ ਖ਼ਬਰ »

ਨਾਨੋਵਾਲ ਜੀਂਦੜ 'ਚ 17ਵਾਂ ਸੰਤ ਸਮਾਗਮ 31 ਅਕਤੂਬਰ ਅਤੇ 1 ਨਵੰਬਰ ਨੂੰ

ਭੈਣੀ ਮੀਆਂ ਖਾਂ, 29 ਅਕਤੂਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਨਾਨੋਵਾਲ ਜੀਂਦੜ ਅਤੇ ਜੀਂਦੜ ਪੱਤੀ ਦੀ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾ ਵਾਲੇ ਤੇ ਸੰਤ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਨੇ ਹੈਲੋਵੀਨ ਦਿਵਸ ਮਨਾਇਆ

ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਛੀਨਾ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿਖੇ ਹੈਲੋਵਿਨ ਦਿਵਸ ਮਨਾਇਆ ਗਿਆ | ਜਿਸ ਵਿਚ ਕਿੰਡਰ ਗਾਰਡਨ ਦੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਪਰੇਡ ਦੇ ਨਾਲ ਨਾਲ ਡਾਂਸ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਅੱਜ ਪਿੰਡ 'ਚ ਕਰਵਾਇਆ ਜਾਵੇਗਾ ਪਹਿਲਾ ਸੱਭਿਆਚਾਰਕ ਮੇਲਾ ਅਤੇ ਕਬੱਡੀ ਕੱਪ-ਸਰਪੰਚ ਮਾਸਟਰ ਮੋਹਣਾ

ਗੁਰਦਾਸਪੁਰ, 29 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਪਿੰਡ ਤਿੱਬੜ ਵਿਚ ਕਿਸਾਨ ਸੰਘਰਸ਼ ਨੰੂ ਸਮਰਪਿਤ ਪਹਿਲਾ ਸੱਭਿਆਚਾਰਕ ਮੇਲਾ ਅਤੇ ਕਬੱਡੀ ਕੱਪ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਲੈਵਲ ਨੈਸ਼ਨਲ ਏਕਲ ਗੀਤ ਕੰਪੀਟੀਸ਼ਨ 2021-22 ਪ੍ਰੋਗਰਾਮ 'ਚ ਸਹਿਜਪ੍ਰੀਤ ਕੌਰ ਨੇ ਤੀਸਰਾ ਇਨਾਮ ਤੇ ਮੈਰਿਟ ਸਰਟੀਫ਼ਿਕੇਟ ਕੀਤਾ ਪ੍ਰਾਪਤ

ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਭਾਰਤ ਵਿਕਾਸ ਪ੍ਰੀਸ਼ਦ ਗੁਰਦਾਸਪੁਰ ਵਲੋਂ ਬਰਾਂਚ ਲੈਵਲ ਨੈਸ਼ਨਲ ਏਕਲ ਗੀਤ ਕੰਪੀਟੀਸ਼ਨ 2021-22 ਤਹਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਕੁੱਲ 26 ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਆਨਲਾਈਨ ਵੀਡੀਓਜ਼ ...

ਪੂਰੀ ਖ਼ਬਰ »

ਕਾਂਗਰਸ ਰਾਜ ਵੇਲੇ ਪਿੰਡਾਂ ਦੀ ਕਾਇਆ ਕਲਪ ਹੋਈ-ਰਾਮ ਲੁਭਾਇਆ

ਪੁਰਾਣਾ ਸ਼ਾਲਾ, 29 ਅਕਤੂਬਰ (ਅਸ਼ੋਕ ਸ਼ਰਮਾ)-ਜ਼ੋਨ ਇੰਚਾਰਜ ਸਰਪੰਚ ਰਾਮ ਲਭਾਇਆ ਸੀਨੀਅਰ ਕਾਂਗਰਸੀ ਆਗੂ ਨੇ ਪ੍ਰੈੱਸ ਨੰੂ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਹੀ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ ਕਾਇਆ ਕਲਪ ਬਦਲੀ ਹੈ, ਜੋ ਇਤਿਹਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX