ਤਾਜਾ ਖ਼ਬਰਾਂ


ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  11 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  14 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  45 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  35 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  55 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  1 minute ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਕੱਤਕ ਸੰਮਤ 553

ਮੋਗਾ

ਨਗਰ ਨਿਗਮ ਹਾਊਸ ਦੀ ਜਨਰਲ ਮੀਟਿੰਗ, ਅਕਾਲੀ ਕੌਂਸਲਰਾਂ ਵਲੋਂ ਮੇਅਰ ਤੇ ਵਿਧਾਇਕ 'ਤੇ ਪੱਖਪਾਤ ਦਾ ਦੋਸ਼

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਨਗਰ ਨਿਗਮ ਦੇ ਹਾਊਸ ਦੀ ਜਨਰਲ ਮੀਟਿੰਗ ਹੋਈ ਜਿਸ ਵਿਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਕਮਿਸ਼ਨਰ ਸੁਰਿੰਦਰ ਸਿੰਘ, ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ, ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਵੱਖ-ਵੱਖ ਕੌਂਸਲਰ ਹਾਜ਼ਰ ਹੋਏ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਤਰੱਕੀਆਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਵਿਕਾਸ ਪੋ੍ਰਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ | ਇਸ ਮੌਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਫ਼ਾਈ ਸੇਵਕਾਂ ਲਈ ਮਤਾ ਪਾਸ ਕੀਤਾ ਗਿਆ | ਜਿਸ ਉਪਰੰਤ ਸਫ਼ਾਈ ਸੇਵਕਾਂ ਨੇ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਹੜਤਾਲ ਨੂੰ ਵਾਪਸ ਲੈਂਦਿਆਂ ਸਨਿੱਚਰਵਾਰ ਸਵੇਰ ਤੋਂ ਕੰਮ 'ਤੇ ਵਾਪਸ ਪਰਤਣ ਦਾ ਐਲਾਨ ਕਰ ਦਿੱਤਾ | ਮੀਟਿੰਗ ਦੌਰਾਨ ਇੰਪਲਾਈਜ਼ ਨੂੰ ਤਰੱਕੀਆਂ ਤੋਂ ਇਲਾਵਾ ਮਹਿਲਾ ਸਸ਼ਕਤੀਕਰਨ ਲਈ ਮੋਗਾ ਦੀ ਜੰਮਪਲ ਅੰਤਰਰਾਸ਼ਟਰੀ ਕ੍ਰਿਕਟਰ ਹਰਮਨਪ੍ਰੀਤ ਕੌਰ ਦੀ ਮੋਗਾ ਰਿਹਾਇਸ਼ ਨੂੰ ਜਾਂਦੀ ਸੜਕ ਨੂੰ ਪੱਕੀ ਕਰਨ ਤੇ ਉਸ ਸੜਕ ਦਾ ਨਾਂਅ ਉਸ ਦੇ ਨਾਂਅ 'ਤੇ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਮੀਟਿੰਗ ਦੌਰਾਨ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨੂੰ ਹੱਲ ਕਰਨ ਲਈ 7 ਨਵੇਂ ਟਿਊਬਵੈੱਲ ਲਗਾਉਣ ਦਾ ਮਤਾ ਪਾਸ ਕੀਤਾ ਗਿਆ | ਮੀਟਿੰਗ ਦੌਰਾਨ ਐਲ.ਈ.ਡੀ. ਲਾਈਟਾਂ ਦੇ ਵਾਧੇ ਦਾ ਮਤਾ ਪਾਸ ਕੀਤਾ ਗਿਆ | ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਗ਼ੈਰ-ਕਾਨੰੂਨੀ ਢੰਗ ਨਾਲ ਚੱਲ ਰਹੇ ਪਾਣੀ ਦੇ ਕਨਸੈਸ਼ਨਾਂ ਨੂੰ ਕਾਨੂੰਨੀ ਰੂਪ ਵਿਚ ਮਨਜ਼ੂਰੀ ਦਿੱਤੇ ਜਾਣ ਦਾ ਮਤਾ ਪਾਸ ਕੀਤਾ ਗਿਆ | ਸ਼ਹਿਰ ਦੀ ਖ਼ੂਬਸੂਰਤੀ ਲਈ ਭਾਰਤੀ ਸੰਸਕ੍ਰਿਤੀ ਨਾਲ ਜੁੜੀਆਂ ਮਹਾਨ ਸ਼ਖ਼ਸੀਅਤਾਂ ਦੇ ਬੁੱਤ ਸ਼ਹਿਰ ਵਿਚ ਸਥਾਪਿਤ ਕਰਨ ਲਈ ਵੀ ਮਤੇ ਪਾਸ ਕੀਤੇ ਗਏ | ਸੀਵਰੇਜ ਦੀ ਵਜਾ ਕਾਰਨ ਇਹ ਪਾਣੀ ਪੀਣ ਵਾਲੇ ਪਾਣੀ ਵਿਚ ਮਿਕਸ ਹੋਣ ਲੱਗਾ ਹੈ, ਸੀਵਰੇਜ ਦੇ ਮੇਨ ਹੋਲ ਟੁੱਟੇ ਹੋਏ ਹਨ ਤੇ ਸੀਵਰੇਜ ਦੀ ਸਮੱਸਿਆ ਦੇ ਪੱਕੇ ਹੱਲ ਲਈ ਸਫ਼ਾਈ ਅਭਿਆਨ 'ਚ ਜੁਟੀ ਸੁਪਰ ਸੱਕਸ਼ਨ ਮਸ਼ੀਨ ਤੋਂ ਇਲਾਵਾ ਦੋ ਹੋਰ ਮਸ਼ੀਨਾਂ ਲਿਆਉਣ ਦਾ ਮਤਾ ਪਾਸ ਕੀਤਾ ਗਿਆ ਤਾਂ ਕਿ ਸੀਵਰੇਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਮੁਕੰਮਲ ਸਾਫ਼ ਸੁਥਰਾ ਬਣਾਉਣ ਲਈ 166 ਡੰਪਾਂ ਨੂੰ ਘਟਾ ਕੇ 17 ਡੰਪਾਂ 'ਤੇ ਲਿਆਂਦਾ ਗਿਆ ਹੈ ਤੇ ਛੇਤੀ ਹੀ ਸੈਕੰਡਰੀ ਡੰਪ ਖ਼ਤਮ ਕਰਕੇ ਪ੍ਰਾਇਮਰੀ ਡੰਪਾਂ 'ਤੇ ਕੂੜਾ ਸੁੱਟਿਆ ਜਾਵੇਗਾ ਤੇ ਇਸ ਕਾਰਜ ਲਈ ਹੋਰ ਰੇਹੜੀ (ਬਾਕੀ ਸਫਾ 7 'ਤੇ)
ਅਤੇ ਰਿਕਸ਼ੇ ਖ਼ਰੀਦੇ ਜਾਣਗੇ | ਉਨ੍ਹਾਂ ਆਖਿਆ ਕਿ ਐਲ.ਈ.ਡੀ. ਲਾਈਟਾਂ ਲਈ ਨਿਗਮ ਵਿਚ ਕੰਟਰੋਲ ਰੂਮ ਬਣਨ 'ਤੇ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ ਇਸ ਕਰਕੇ ਸ਼ਹਿਰ ਵਾਸੀ ਕੁਝ ਦਿਨ ਹੋਰ ਸਹਿਯੋਗ ਕਰਨ ਤੇ ਇਸੇ ਤਰਾਂ ਸੀਵਰੇਜ ਦੀ ਸਮੱਸਿਆ ਲਈ ਵੀ ਜੰਗੀ ਪੱਧਰ 'ਤੇ ਕੰਮ ਜਾਰੀ ਹੈ | ਉਨ੍ਹਾਂ ਆਖਿਆ ਕਿ ਡੇਂਗੂ ਤੋਂ ਬਚਾਅ ਲਈ ਹਰ ਰੋਜ਼ ਸ਼ਹਿਰ ਦੇ ਦੋ ਵਾਰਡਾਂ 'ਚ ਸਪਰੇਅ ਤੇ ਫੌਗਿੰਗ ਕੀਤੀ ਜਾ ਰਹੀ ਹੈ | ਮੀਟਿੰਗ ਉਪਰੰਤ ਮੀਡੀਆ ਲਈ ਬਿਆਨ ਜਾਰੀ ਕਰਦਿਆਂ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਪਾਸ ਕੀਤੇ ਮਤੇ ਉਪਰੰਤ ਸਫ਼ਾਈ ਕਾਮਿਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਤੇ ਕੱਲ੍ਹ ਸਵੇਰ ਤੋਂ ਸਾਰੇ ਕਾਮੇ ਆਪੋ ਆਪਣੀ ਡਿਊਟੀ 'ਤੇ ਹਾਜ਼ਰ ਹੋ ਜਾਣਗੇ | ਉਨ੍ਹਾਂ ਦੱਸਿਆ ਕਿ ਸਰਕਾਰ ਦੀ ਪਾਲਿਸੀ ਮੁਤਾਬਿਕ ਕੰਟਰੈਕਟ 'ਤੇ ਕੰਮ ਕਰ ਰਹੇ ਸਫ਼ਾਈ ਕਾਮਿਆਂ ਨੂੰ ਪੱਕੀ ਭਰਤੀ ਦੌਰਾਨ ਪਹਿਲ ਦਿੱਤੀ ਜਾਵੇਗੀ |

ਕਸਬਾ ਬੱਧਨੀ ਕਲਾਂ ਵਿਖੇ ਸਜਾਏ ਗਏ ਨਗਰ ਕੀਰਤਨ 'ਚ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਬੱਧਨੀ ਕਲਾਂ, 29 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਲੋਂ ਕਸਬੇ 'ਚ ਸਜਾਏ ਗਏ ਨਗਰ ਕੀਰਤਨ 'ਚ ਅਨੇਕਾਂ ਹੀ ਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ | ਇਸ ਸਮੇਂ ਠਾਠ ਦੇ ਮੁਖੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 2022 ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਮੋਗਾ, ਫ਼ਿਰੋਜਪੁਰ ਤੇ ਫ਼ਰੀਦਕੋਟ 'ਚ ਵਿਧਾਨ ਸਭਾ ਚੋਣਾਂ-2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਖੇਤੀ ਸਿੰਚਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 29 ਅਕਤੂਬਰ (ਸਾਧੂ ਰਾਮ ਲੰਗੇਆਣਾ)- ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਲੰਗੇਆਣਾ ਪੁਰਾਣਾ ਵਿਖੇ ਭਾਈ ਘਨੱਈਆ ਜੀ ਲੋਕ ਸੇਵਾ ਕਲੱਬ ਦੇ ਸਹਿਯੋਗ ਨਾਲ ਇਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਵਿਜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਵਿਖੇ ਸੁਬਾਰਡੀਨੇਟ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 29 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਸਿਵਲ ਹਸਪਤਾਲ ਮੋਗਾ ਵਿਖੇ ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਕਾਮਿਆਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਫ਼੍ਰਾਈਡੇ ਡ੍ਰਾਈਡੇ ਮੁਹਿੰਮ ਤਹਿਤ 1210 ਘਰਾਂ ਤੇ ਦੁਕਾਨਾਂ ਦੀ ਜਾਂਚ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਵਲੋਂ ਪਿਛਲੇ 10 ਦਿਨਾਂ ਦੌਰਾਨ ਡੇਂਗੂ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਡੇਂਗੂ ਵਿਰੋਧੀ ਗਤੀਵਿਧੀਆਂ ਵਿਚ ਤੇਜ਼ੀ ਲਿਆਉਂਦਿਆਂ ਰੋਜ਼ਾਨਾ 800 ਦੇ ਕਰੀਬ ਘਰਾਂ, ...

ਪੂਰੀ ਖ਼ਬਰ »

ਵਿਜੀਲੈਂਸ ਬਿਉਰੋ ਯੂਨਿਟ ਵਲੋਂ ਬਰੀਵਾਲਾ 'ਚ ਭਿ੍ਸ਼ਟਾਚਾਰ ਰੋਕੋ ਸੈਮੀਨਾਰ

ਮੰਡੀ ਬਰੀਵਾਲਾ, 29 ਅਕਤੂਬਰ (ਨਿਰਭੋਲ ਸਿੰਘ)- ਸ੍ਰੀ ਸਿਧਾਰਥ ਚਟੋਪਾਧਿਆ ਆਈ.ਪੀ.ਐੱਸ. ਚੀਫ ਡਾਇਰੈਕਟਰ ਪੰਜਾਬ ਤੇ ਸ੍ਰੀ ਨਰਿੰਦਰ ਭਾਰਗਵ ਆਈ.ਪੀ.ਐੱਸ., ਐੱਸ.ਐੱਸ.ਪੀ. ਬਠਿੰਡਾ ਰੇਂਜ ਵਿਜੀਲੈਂਸ ਬਿਉਰੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਸੰਦੀਪ ਸਿੰਘ ਡੀ.ਐੱਸ.ਪੀ. ...

ਪੂਰੀ ਖ਼ਬਰ »

ਦੀਪ ਸਿੰਘ ਵਾਲਾ ਮੰਡੀ 'ਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਧਰਨਾ

ਸਾਦਿਕ, 29 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)- ਅੱਜ ਮਾਰਕੀਟ ਕਮੇਟੀ ਸਾਦਿਕ ਅਧੀਨ ਪੈਂਦੀ ਮੰਡੀ ਦੀਪ ਸਿੰਘ ਵਾਲਾ 'ਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨੌਨਿਹਾਲ ਸਿੰਘ, ਅੰਗਰੇਜ਼ ਸਿੰਘ, ਗੁਰਜੀਤ ਸਿੰਘ, ਸ਼ਿੰਗਾਰਾ ਸਿੰਘ ਦੀ ਅਗਵਾਈ 'ਚ ਨੌਜਵਾਨ ਸਭਾ ਅਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਇੰਟਰਨੈੱਟ ਦਿਵਸ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸੰਬੰਧਿਤ 20 ਨਵੀਆਂ ਸੇਵਾਵਾਂ-ਡੀ.ਸੀ.

ਮੋਗਾ, 29 ਅਕਤੂਬਰ (ਅਸ਼ੋਕ ਬਾਂਸਲ)- ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ 'ਚ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ | ਆਮ ਜਨਤਾ ਨੂੰ ਮਿਤੀ 1 ਨਵੰਬਰ 2021 ...

ਪੂਰੀ ਖ਼ਬਰ »

37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 37 ਤਹਿਸੀਲਦਾਰਾਂ ਅਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਮਜੀਠਾ ਤੋਂ ਤਰਨਤਾਰਨ, ਹਰਫ਼ੂਲ ਸਿੰਘ ਗਿੱਲ ਨੂੰ ਲੋਪੇਕੇ ਤੋਂ ...

ਪੂਰੀ ਖ਼ਬਰ »

ਬਰਾਈਟ ਸਟੋਨ ਆਈਲਟਸ ਸੈਂਟਰ ਬਾਘਾਪੁਰਾਣਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾਪੁਰਾਣਾ, 29 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਨਹਿਰੂ ਮੰਡੀ ਬਾਘਾਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗੇ੍ਰਸ਼ਨ ਸੰਸਥਾ ਬਾਘਾਪੁਰਾਣਾ ਵਲੋਂ ਫ਼ੀਸ 'ਚ ਹੀ ਕਿਤਾਬਾਂ ਉਪਲਬਧ ਕਰਵਾ ਕੇ ਚੰਗੇ ਬੈਂਡ ਸਕੋਰ ਲਈ ਹਰੇਕ ਵਿਦਿਆਰਥੀ ਨੂੰ ਖ਼ਾਸ ਕੋਚਿੰਗ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਰੋਹ

ਮੋਗਾ, 29 ਅਕਤੂਬਰ (ਜਸਪਾਲ ਸਿੰਘ ਬੱਬੀ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡਾ.ਜਸਵਿੰਦਰ ਸਿੰਘ ਬਰਾੜ, ਡਾ.ਸੁਖਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਸੇਵਾ ਸ਼ੁਰੂ

ਮੋਗਾ, 29 ਅਕਤੂਬਰ (ਸਟਾਫ਼ ਰਿਪੋਰਟਰ)- ਗਰੀਬ ਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਜਾਰੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਪੁਲਿਸ ਮੁਲਾਜ਼ਮ ਵਲੋਂ ਖ਼ੁਦਕੁਸ਼ੀ

ਮੋਗਾ, 29 ਅਕਤੂਬਰ (ਗੁਰਤੇਜ ਸਿੰਘ)- ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਜ਼ਿਲ੍ਹੇ ਦੇ ਪਿੰਡ ਰਾਜੇਆਣਾ 'ਚ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੀ ਪਤਨੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਦਾ ਵਫ਼ਦ ਓ.ਐਸ.ਡੀ. ਨੂੰ ਮਿਲਿਆ

ਮੋਗਾ, 29 ਅਕਤੂਬਰ (ਜਸਪਾਲ ਸਿੰਘ ਬੱਬੀ)- ਮਿੱਡ-ਡੇ- ਮੀਲ ਕੁੱਕ ਯੂਨੀਅਨ (ਇੰਟਕ) ਦਾ ਵਫ਼ਦ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਮਿੱਡ-ਡੇ- ਮੀਲ ਕੁੱਕਾਂ ਦੀਆਂ 11 ਮੰਗਾਂ ਸਬੰਧੀ ਸਕੱਤਰ ਸਿੱਖਿਆ ਵਿਭਾਗ ਦੇ ਓ.ਐਸ.ਡੀ. ਐਸ.ਐਸ. ਮਲਹੋਤਰਾ ਨੂੰ ਮਿਲਿਆ | ਸੂਬਾ ...

ਪੂਰੀ ਖ਼ਬਰ »

ਸਭ ਤੋਂ ਮਾੜੀ ਸਰਕਾਰ ਹੋਣ ਦਾ ਖ਼ਿਤਾਬ ਹਾਸਲ ਕਰ ਚੁੱਕੀ ਹੈ ਪੰਜਾਬ ਦੀ ਕਾਂਗਰਸ ਸਰਕਾਰ-ਸਮਾਲਸਰ

ਬਾਘਾ ਪੁਰਾਣਾ, 29 ਅਕਤੂਬਰ (ਕਿ੍ਸ਼ਨ ਸਿੰਗਲਾ)- ਕਾਂਗਰਸ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸਹੂਲਤਾਂ ਦੇਣ, ਵਿਕਾਸ ਕਾਰਜ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਨ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਸਿੱਧੀ ਭਰਤੀ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀ ਸੂਬਾ ਪੱਧਰੀ ਮੀਟਿੰਗ ਭਲਕੇ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)- ਸਿੱਧੀ ਭਰਤੀ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਸੂਬਾ ਪੱਧਰੀ ਮੀਟਿੰਗ 31 ਅਕਤੂਬਰ ਨੂੰ ਮੋਰਿੰਡਾ ਵਿਖੇ ਹੋਵੇਗੀ | ਪੰਜਾਬ ਸਰਕਾਰ ਵਲੋਂ 2019 ਵਿਚ ਸਿੱਧੀ ਭਰਤੀ ਰਾਹੀ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀ ਭਰਤੀ ਕੀਤੀ ...

ਪੂਰੀ ਖ਼ਬਰ »

ਪੰਚਾਇਤੀ ਪਲਾਟ 'ਮੇਰਾ ਘਰ-ਮੇਰੇ ਨਾਮ' ਸਕੀਮ ਅੰਦਰ ਲਿਆਉਣ ਲਈ ਵਿਧਾਇਕ ਨਾਲ ਵਿਚਾਰ ਚਰਚਾ

ਕੋਟ ਈਸੇ ਖਾਂ, 29 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਸਕੀਮ 'ਮੇਰਾ ਘਰ-ਮੇਰੇ ਨਾਮ' ਅਧੀਨ ਲਾਲ ਡੋਰੇ ਅੰਦਰ ਘਰਾਂ ਨੂੰ ਮਾਲਕਾਨਾ ਹੱਕ, ਰਜਿਸਟਰੀ ਮੁਫ਼ਤ ਦੀ ਸਕੀਮ ਨੂੰ ਪੰਚਾਇਤੀ ਪਲਾਟਾਂ 'ਤੇ ਵੀ ਲਾਗੂ ਕਰਨ ਸਬੰਧੀ ਬਲਾਕ ਦਫ਼ਤਰ ਕੋਟ ਈਸੇ ...

ਪੂਰੀ ਖ਼ਬਰ »

ਧਰਮ ਰਕਸ਼ਾ ਸੇਵਾ ਮੰਚ ਨੇ ਵੰਡੇ ਮਿੱਟੀ ਦੇ ਦੀਵੇ

ਮੋਗਾ, 29 ਅਕਤੂਬਰ (ਅਸ਼ੋਕ ਬਾਂਸਲ)-ਦੀਵਾਲੀ ਮੌਕੇ ਹਰ ਘਰ ਨੂੰ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕਰਨ ਦੇ ਮਕਸਦ ਨੂੰ ਲੈ ਕੇ ਧਰਮ ਰਕਸ਼ਾ ਸੇਵਾ ਮੰਚ ਨੇ ਅੱਜ ਤਿੰਨ ਹਜ਼ਾਰ ਮਿੱਟੀ ਦੇ ਦੀਵੇ ਮੁਫ਼ਤ ਵੰਡੇ | ਮੰਚ ਦੇ ਸਰਪ੍ਰਸਤ ਸੁਰਿੰਦਰ ਗੁੱਲੂ, ਵਾਈਸ ਚੇਅਰਮੈਨ ਸਨੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਕਰਵਾਈ ਧਾਰਮਿਕ ਪ੍ਰੀਖਿਆ

ਨਿਹਾਲ ਸਿੰਘ ਵਾਲਾ, 29 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਹੋਈ ਜਿਸ ਵਿਚ 70 ਤੋਂ ਵੱਧ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੂੰ ਗਰਾਮ ਪੰਚਾਇਤ ਨੇ ਕੀਤਾ ਸਨਮਾਨਿਤ

ਬਾਘਾ ਪੁਰਾਣਾ, 29 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਨੂੰ ਗਰਾਮ ਪੰਚਾਇਤ ਵਲੋਂ ਸਮਰਥਨ ਦਿੰਦੇ ਹੋਏ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਪਾਰਟੀ ਦੇ ...

ਪੂਰੀ ਖ਼ਬਰ »

ਸਭ ਤੋਂ ਮਾੜੀ ਸਰਕਾਰ ਹੋਣ ਦਾ ਖ਼ਿਤਾਬ ਹਾਸਲ ਕਰ ਚੁੱਕੀ ਹੈ ਪੰਜਾਬ ਦੀ ਕਾਂਗਰਸ ਸਰਕਾਰ-ਸਮਾਲਸਰ

ਬਾਘਾ ਪੁਰਾਣਾ, 29 ਅਕਤੂਬਰ (ਕਿ੍ਸ਼ਨ ਸਿੰਗਲਾ)- ਕਾਂਗਰਸ ਪਾਰਟੀ ਨੇ ਸੱਤਾ ਹਾਸਲ ਕਰਨ ਲਈ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸਹੂਲਤਾਂ ਦੇਣ, ਵਿਕਾਸ ਕਾਰਜ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਨ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਯਾਦ ਵਿਚ 3 ਰੋਜ਼ਾ ਸੰਤ ਸਮਾਗਮ ਸ਼ੁਰੂ

ਮੋਗਾ, 29 ਅਕਤੂਬਰ (ਜਸਪਾਲ ਸਿੰਘ ਬੱਬੀ)- ਤਪ ਅਸਥਾਨ ਬਾਬਾ ਰੱਬ ਜੀ ਰੱਬ ਨਗਰ ਮੋਗਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ (ਕਾਰ ਸੇਵਾ ਵਾਲੇ) ਦੀ ਨਿੱਘੀ ਤੇ ਮਿੱਠੀ ਯਾਦ ਵਿਚ ਮਾਤਾ ਗਿਆਨ ਕੌਰ ਦੀ ਅਗਵਾਈ ਹੇਠ 23ਵੀਂ ਬਰਸੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਫ਼ਾਰ ਵੂਮੈਨ ਮੋਗਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਮੋਗਾ, 29 ਅਕਤੂਬਰ (ਜਸਪਾਲ ਸਿੰਘ ਬੱਬੀ)- ਐੱਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਤੇ ਸਰਬੱਤ ਦੇ ਭਲੇ ਲਈ ਹਵਨ ਕਰਵਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਉਮੀਦਵਾਰ ਬਲਦੇਵ ਸਿੰਘ ਮਾਣੰੂਕੇ ਦੇ ਹੱਕ 'ਚ ਇਕੱਤਰਤਾ

ਬੱਧਨੀ ਕਲਾਂ, 29 ਅਕਤੂਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੰੂਕੇ ਫ਼ੌਜੀ ਦੇ ਹੱਕ 'ਚ ਪੰਜਾਬ ਲੇਬਰ ਯੂਨੀਅਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਰਣੀਆਂ ਦੀ ਅਗਵਾਈ 'ਚ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ...

ਪੂਰੀ ਖ਼ਬਰ »

ਆਕਸਫੋਰਡ ਸਕੂਲ 'ਚ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ, ਜੋ ਕਿ ਅੱਜ ਕਿਸੇ ਜਾਣਕਾਰੀ ਦਾ ਮੁਥਾਜ ਨਹੀਂ ਹੈ, 'ਚ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ ਗਿਆ | ਅਜੋਕੇ ਸਮੇਂ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਟ੍ਰੈਫਿਕ ਐਜੂਕੇਸ਼ਨ ...

ਪੂਰੀ ਖ਼ਬਰ »

ਕੱਲ੍ਹ ਦੀ ਮੋਰਿੰਡਾ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨਿਹਾਲ ਸਿੰਘ ਵਾਲਾ, 29 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕਾਂਗਰਸ ਸਰਕਾਰ ਦੇ ਸੱਜਰੇ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੋਰਿੰਡਾ ਰਿਹਾਇਸ਼ ਮੂਹਰੇ ਸੰਯੁਕਤ ਅਧਿਆਪਕ ਫ਼ਰੰਟ ਵਲੋਂ ਕੀਤੀ ਦਾ ਰਹੀ ਮਹਾਂ ਰੈਲੀ ਦੀਆਂ ਬਲਾਕ ਨਿਹਾਲ ਸਿੰਘ ...

ਪੂਰੀ ਖ਼ਬਰ »

ਡਾਕਟਰ ਕਮਲਦੀਪ ਕੌਰ ਮਾਹਲ ਨੂੰ ਵਿਦਾਇਗੀ ਪਾਰਟੀ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਵਿਭਾਗ ਵਿਚ ਵੱਖ-ਵੱਖ ਜ਼ਿਲਿਆਂ ਵਿਚ ਉੱਚ ਅਹੁਦਿਆਂ 'ਤੇ ਰਹਿ ਚੁੱਕੇ ਡਾਕਟਰ ਕਮਲਦੀਪ ਕੌਰ ਮਾਹਲ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਮੋਗਾ ਨੂੰ ਅੱਜ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ | ਸਿਵਲ ...

ਪੂਰੀ ਖ਼ਬਰ »

ਵਾਰਡ ਨੰਬਰ 22 'ਚ ਮੇਅਰ ਨੀਤਿਕਾ ਭੱਲਾ ਵਲੋਂ ਬੋਰ ਦੇ ਕੰਮ ਦਾ ਉਦਘਾਟਨ

ਮੋਗਾ, 29 ਅਕਤੂਬਰ (ਅਸ਼ੋਕ ਬਾਂਸਲ)-ਪਿਛਲੇ ਪੰਜ ਮਹੀਨਿਆਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਵਾਰਡ ਨੰਬਰ 22 ਦੇ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੀ ਉਮੀਦ ਜਾਗੀ ਹੈ ਕਿਉਂਕਿ ਅੱਜ ਨਗਰ ਨਿਗਮ ਦੀ ਮੇਅਰ ਮੈਡਮ ਨੀਤਿਕਾ ਭੱਲਾ ਨੇ ਬੋਰ ਦੇ ਕੰਮ ਦਾ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਤੇ ਐੱਸ.ਡੀ.ਐਮ. ਧਰਮਕੋਟ ਨੇ ਕੀਤਾ ਸੁਵਿਧਾ ਕੈਂਪ ਦਾ ਨਿਰੀਖਣ

ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)-ਅੱਜ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਤਹਿਤ ਧਰਮਕੋਟ ਨਗਰ ਕੌਂਸਲ ਵਿਚ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦੇਣ ਦੀ ਇਕ ਸੁਵਿਧਾ ਕੈਂਪ ਲਗਾਇਆ ਗਿਆ | ਇਹ ਸੁਵਿਧਾ ਕੈਂਪ ਨਗਰ ਕੌਂਸਲ ...

ਪੂਰੀ ਖ਼ਬਰ »

ਦਵਿੰਦਰਪਾਲ ਸਿੰਘ ਰਿੰਪੀ ਤੇ ਪਰਮਜੀਤ ਕੌਰ ਨੇ ਦਸਮ ਪਾਤਸ਼ਾਹ ਦੀ ਅਦੁੱਤੀ ਨਿਸ਼ਾਨੀ ਗੰਗਾ ਸਾਗਰ ਦੇ ਕੀਤੇ ਦਰਸ਼ਨ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਪਣੀ ਕੈਨੇਡਾ ਦੀ ਨਿੱਜੀ ਯਾਤਰਾ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਤੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੂੰ ਇਕ ਅਣਮੁੱਲਾ ਮੌਕਾ ਮਿਲਿਆ ਜਿਸ ਦੀ ਲੰਮੇ ਸਮੇਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਲਕੇ 'ਚ ਛੇ ਸੜਕਾਂ ਮਨਜ਼ੂਰ-ਸੈਕਟਰੀ ਜੋਧਾ ਸਿੰਘ ਬਰਾੜ

ਬਾਘਾ ਪੁਰਾਣਾ, 29 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਅੰਦਰ ਮੁੱਖ ਮੰਤਰੀ ਪੰਜਾਬ ਵਲੋਂ ਗਰਾਂਟਾਂ ਦੇ ਗੱਫਿਆਂ ਤਹਿਤ ਨਵੀਆਂ ਸੜਕਾਂ ਮਨਜ਼ੂਰ ਕਰਨ ਤਹਿਤ ਅਥਾਹ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਪਿੰਡ ਡਾਲਾ ਤੋਂ ਕਾਂਗਰਸ ਨੂੰ ਝਟਕਾ, ਨੌਜਵਾਨ ਆਗੂ ਹਰਕਰਨ ਸਿੰਘ ਅਕਾਲੀ ਦਲ 'ਚ ਸ਼ਾਮਿਲ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਜ਼ਿਲ੍ਹੇ ਦੇ ਪਿੰਡ ਡਾਲਾ ਵਿਚੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਕਰਨ ਸਿੰਘ ਆਪਣੇ ਸਾਥੀਆਂ ਹਰੀ ਸਿੰਘ, ਗੁਰਪ੍ਰੀਤ ਸਿੰਘ ਖਹਿਰਾ, ਰਣਜੀਤ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ 'ਚ ਲੱਗਿਆ ਫਨ ਮੇਲਾ

ਕਿਸ਼ਨਪੁਰਾ ਕਲਾਂ, 29 ਅਕਤੂਬਰ (ਅਮੋਲਕ ਸਿੰਘ ਕਲਸੀ)-ਸਿਧਵਾਂ ਬੇਟ ਇਲਾਕੇ ਦੇ ਸਿਰਮੌਰ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ–ਸਮੇਂ 'ਤੇ ਕਈ ਉਤਸ਼ਾਹਿਤ ਸਮਾਗਮ ਕਰਵਾਉਂਦੇ ਰਹਿੰਦੇ ਹਨ ਜਿੱਥੇ ਇਹ ਸੰਸਥਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੇ ਵਿਦਿਆਰਥੀ ਨੇ ਹਾਸਲ ਕੀਤੇ 59 ਸਕੋਰ

ਧਰਮਕੋਟ, 29 ਅਕਤੂਬਰ (ਪਰਮਜੀਤ ਸਿੰਘ)- ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ.ਟੀ.ਈ. ਦੀ ਹੋਈ ਪ੍ਰੀਖਿਆ ਵਿਚ ਅਰਬਿੰਦ ਸਿੰਘ ਪੁੱਤਰ ਹਰਵਿੰਦਰ ਸਿੰਘ ਸਿੰਘ ਵਾਸੀ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਕਾਲਜ ਵਿਖੇ ਭਿ੍ਸ਼ਟਾਚਾਰ ਵਿਰੋਧੀ ਸੈਮੀਨਾਰ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਜੀਲੈਂਸ ਬਿਊਰੋ, ਪੰਜਾਬ ਐਸ.ਏ.ਐਸ ਨਗਰ ਸ੍ਰੀ ਸਿਧਾਰਥ ਚਟੋਪਾਧਿਆ (ਆਈ.ਪੀ.ਐਸ) ਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਸ੍ਰੀ ਗੌਤਮ ਸਿੰਗਲ ਵੱਲੋਂ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਦਿਨਾ ਵਿਸ਼ੇਸ਼ ਸੁਵਿਧਾ ਕੈਂਪ

ਨਿਹਾਲ ਸਿੰਘ ਵਾਲਾ, 29 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ 'ਤੇ ਸੂਬੇ ਦੇ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਡੀ.ਏ.ਪੀ. ਦੀ ਘਾਟ ਕਾਰਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਪਛੜਨ ਦਾ ਡਰ

ਪੰਜਗਰਾਈਾ ਕਲਾਂ, 29 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ ਵਿਚ ਚੱਲ ਰਹੀ ਡੀਏਪੀ ਖਾਦ ਦੀ ਘਾਟ ਕਾਰਨ ਇਸ ਵਾਰ ਕਿਸਾਨਾਂ ਨੂੰ ਕਣਕ ਦੀ ਬਿਜਾਈ ਪਛੜਣ ਦਾ ਡਰ ਬਣਿਆ ਹੋਇਆ ਕਿਉਂਕਿ ਝੋਨੇ ਤੋਂ ਬਾਅਦ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਲੋੜ ਹੁੰਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੁਰਪ੍ਰੇਮ ਸਿੰਘ ਸੰਧੂ ਸਰਪੰਚ ਨੂੰ ਸਦਮਾ, ਮਾਤਾ ਦਾ ਦਿਹਾਂਤ

ਫ਼ਰੀਦਕੋਟ, 29 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਗੁਰਪ੍ਰੇਮ ਸਿੰਘ ਸੰਧੂ ਸਰਪੰਚ ਝੋਕ ਸਰਕਾਰੀ ਦੇ ਮਾਤਾ ਮਨਜੀਤ ਕੌਰ ਪਤਨੀ ਗੁਰਭਾਗ ਸਿੰਘ ਸੰਧੂ ਬੀਤੇ ਦਿਨੀਂ ਅਕਾਲ ਚਲਾਣ ਕਰ ਗਏ | ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕਾ ਮਨਜੀਤ ਕੌਰ ਪਿਛਲੇ ਕੁਝ ਸਮੇ ਤੋਂ ਕੈਂਸਰ ...

ਪੂਰੀ ਖ਼ਬਰ »

ਪਲਾਸਟਿਕ ਦੀ ਰੋਕਥਾਮ ਲਈ ਸਬਜ਼ੀ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਵਿਚ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ 25 ਅਕਤੂਬਰ ਤੋਂ 6 ਨਵੰਬਰ ਤੱਕ ਇਕ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਬਾਰ ਐਸੋਸੀਏਸ਼ਨ ਮਲੋਟ ਦੇ ਪਾਰਕਿੰਗ ਸ਼ੈੱਡ ਲਈ 5 ਲੱਖ ਰੁਪਏ ਭੇਜੇ

ਮਲੋਟ, 29 ਅਕਤੂਬਰ (ਪਾਟਿਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਰ ਐਸੋਸੀਏਸ਼ਨ ਮਲੋਟ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਕਿੰਗ ਸ਼ੈੱਡ ਲਈ 5 ਲੱਖ ਰੁਪਏ ਦੀ ਰਾਸ਼ੀ ਭੇਜ ਦਿੱਤੀ ਹੈ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੇ ...

ਪੂਰੀ ਖ਼ਬਰ »

-ਗਰਭਪਾਤ ਕਰਨ ਸੰਬੰਧੀ ਛਾਪਾ ਮਾਰਨ ਦਾ ਮਾਮਲਾ- ਰਾਜਸਥਾਨ ਪੁਲਿਸ ਦੇ ਕਰਮਚਾਰੀਆਂ ਤੇ ਸਿਹਤ ਕਰਮੀਆਂ ਖ਼ਿਲਾਫ਼ ਮੁਕੱਦਮਾ ਦਰਜ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਧੀਰ ਸਿੰਘ ਸਾਗੂ)- ਗੋਇਲ ਸੁਪਰ ਸਕੈਨ ਸੈਂਟਰ ਉਪਰ 15 ਮਈ 2017 ਨੂੰ ਗਰਭਪਾਤ ਕਰਨ ਦੇ ਮਾਮਲੇ ਸਬੰਧੀ ਛਾਪਾ ਮਾਰਨ ਵਾਲੇ ਰਾਜਸਥਾਨ ਪੁਲਿਸ ਦੇ ਕਰਮਚਾਰੀਆਂ ਤੇ ਸਿਹਤ ਕਰਮਚਾਰੀਆਂ ਖ਼ਿਲਾਫ਼ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਪਿੰਡ ਖਾਰਾ ਵਿਖੇ ਸੁਵਿਧਾ ਕੈਂਪ 'ਚ ਵੱਖ-ਵੱਖ ਲੋਕ ਭਲਾਈ ਸਕੀਮਾਂ ਲਈ ਲੋੜਵੰਦਾਂ ਦੇ ਫ਼ਾਰਮ ਭਰੇ

ਕੋਟਕਪੂਰਾ, 29 ਅਕਤੂਬਰ (ਮੇਘਰਾਜ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਅੱਜ ਪਿੰਡ ਖਾਰਾ ਵਿਖੇ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਸੁਵਿਧਾ ਕੈਂਪ ਲਗਾਇਆ ਗਿਆ | ਕੈਂਪ 'ਚ ਬਿਜਲੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਕੋਟਕਪੂਰਾ, 29 ਅਕਤੂਬਰ (ਮੋਹਰ ਸਿੰਘ ਗਿੱਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਨੇ ਦੱਸਿਆ ਕਿ ਯੂਨੀਅਨ ਦਾ ਇਕ ਵਫ਼ਦ ਫ਼ਤਿਹਗੜ੍ਹ ਸਾਹਿਬ ਵਿਖੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਸਰਾਂ ਦੀ ਪਹਿਲੀ ਬਰਸੀ ਵਾਤਾਵਰਨ ਦਿਵਸ ਦੇ ਤੌਰ 'ਤੇ ਮਨਾਈ

ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬਰਡਜ਼ ਇਨਵਾਇਰਨਮੈਂਟ ਐਂਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ 'ਬੀੜ', ਐਨ.ਐੱਸ.ਐੱਸ ਕਲੱਬ ਤੇ ਰੈੱਡ ਰੀਬਨ ਕਲੱਬ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਸਾਂਝੇ ਤੌਰ 'ਤੇ ਵਾਤਾਵਰਨ ਪ੍ਰੇਮੀ ਬਲਵਿੰਦਰ ਸਰਾਂ ...

ਪੂਰੀ ਖ਼ਬਰ »

ਐੱਸ.ਐੱਚ.ਓ. ਰਾਜੇਸ਼ ਕੁੁਮਾਰ ਦੀ ਅਗਵਾਈ 'ਚ ਪੁਲਿਸ ਵਲੋਂ ਫ਼ਲੈਗ ਮਾਰਚ

ਜੈਤੋ, 29 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਥਾਣਾ ਜੈਤੋ ਦੇ ਐੱਸ.ਐੱਚ.ਓ. ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਪੁਲਿਸ ਨੇ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਰੇਲਵੇ ਰੋਡ, ਬਠਿੰਡਾ ਰੋਡ, ਮੁਕਤਸਰ ਰੋਡ ਆਦਿ ਥਾਵਾਂ 'ਤੇ ਫ਼ਲੈਗ ਮਾਰਚ ਕੀਤਾ | ਇਸ ਮੌਕੇ ਥਾਣਾ ਜੈਤੋ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX