ਫ਼ਿਰੋਜ਼ਪੁਰ, 29 ਅਕਤੂਬਰ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਅਤੇ ਨਸ਼ਿਆਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰੋਂ ਫਿਰ ਚਾਰ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ ਦੀ ਖ਼ਬਰ ਹੈ | ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਤਲਾਸ਼ੀ ਦੌਰਾਨ ਤੇ ਬੈਰਕਾਂ ਅੰਦਰ ਬਾਥਰੂਮਾਂ ਵਿੱਚ ਦੱਬੇ ਲਾਵਾਰਸ ਮੋਬਾਈਲ ਫ਼ੋਨ ਮਿਲਣ ਨਾਲ ਜੇਲ੍ਹ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ 8107 ਤੇ 8110 ਵਿੱਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸਮੇਤ ਸਾਥੀ ਕਰਮਚਾਰੀਆਂ ਦੇ ਜੇਲ੍ਹ ਅੰਦਰ ਪੁਰਾਣੀ ਬੈਰਕ ਨੰਬਰ 3 ਦੀ ਕੀਤੀ ਤਲਾਸ਼ੀ ਦੌਰਾਨ ਹਵਾਲਾਤੀ ਸੰਦੀਪ ਕੁਮਾਰ ਕੋਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਬਰਾਮਦ ਹੋਇਆ | ਇਸ ਤੋਂ ਬਾਅਦ ਬੈਰਕ ਨੰਬਰ 6 ਦੀ ਕੀਤੀ ਤਲਾਸ਼ੀ ਦੌਰਾਨ ਬੈਰਕ ਦੇ ਵਿਹੜੇ ਵਿਚ ਬਾਥਰੂਮਾਂ ਦੇ ਪਿਛਲੇ ਪਾਸੇ ਜ਼ਮੀਨ ਵਿੱਚ ਦੱਬਿਆ ਹੋਇਆ ਇਕ ਮੋਬਾਈਲ ਫ਼ੋਨ ਮਾਰਕਾ ਨੋਕੀਆ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ ਹੈ | ਸਹਾਇਕ ਸੁਪਰਡੈਂਟ ਜਸਬੀਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਮੇਤ ਸਾਥੀ ਕਰਮਚਾਰੀਆਂ ਦੇ ਜੇਲ੍ਹ ਅੰਦਰ ਬੈਰਕ ਨੰਬਰ 12 ਦੀ ਕੀਤੀ ਤਲਾਸ਼ੀ ਦੌਰਾਨ ਹਵਾਲਾਤੀ ਗੋਪੀ ਉਰਫ਼ ਮੰਗਲ ਕੋਲੋਂ ਇਕ ਮੋਬਾਈਲ ਫ਼ੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ, ਜਦਕਿ ਇਸੇ ਬੈਰਕ ਦੀ ਬਰੀਕੀ ਨਾਲ ਕੀਤੀ ਤਲਾਸ਼ੀ ਦੌਰਾਨ ਬੈਰਕ ਅੰਦਰ ਬਣੀ ਫ਼ਲੱਸ਼ ਵਿਚੋਂ ਲਾਵਾਰਸ ਮੋਬਾਈਲ ਫ਼ੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਹਵਾਲਾਤੀ ਸੰਦੀਪ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਲੂੰਬੜੀ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ, ਹਵਾਲਾਤੀ ਗੋਪੀ ਉਰਫ਼ ਮੰਗਲ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਹਾਲ ਪੁਰਾਣੀ ਸਬਜ਼ੀ ਸਬਜ਼ੀ ਮੰਡੀ ਨੇੜੇ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਅਤੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ52-ਏ ਪਰੀਜਨਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਲੈਰੀਕਲ ਕਾਮਿਆਂ ਦੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕੀਤੀ ਗਈ ਕਲਮ ਛੋੜ ਹੜਤਾਲ ਅੱਜ 22 ਵੇਂ ਦਿਨ ਵਿਚ ਦਾਖ਼ਲ ਹੋ ਗਈ, ਜਿਸ ਦੌਰਾਨ ਸਮੂਹ ਮੁਲਾਜ਼ਮਾਂ ਵਲੋਂ ...
ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜ਼ਨ ਕਮੇਟੀ ਦੀ ਕਾਲ 'ਤੇ ਸ਼ਹਿਰੀ ਉਪ ਮੰਡਲ ਅਫ਼ਸਰ ਗੁਰੂਹਰਸਹਾਏ ਦੇ ਵਿਰੁੱਧ ਬਿਜਲੀ ਦਫ਼ਤਰ ਵਿਖੇ ਅਰਥੀ ਫੂਕ ਧਰਨਾ ਤੇ ਮੁਜ਼ਾਹਰਾ ਕੀਤਾ ਗਿਆ | ਇਸ ...
ਫ਼ਿਰੋਜ਼ਪੁਰ, 29 ਅਕਤੂਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਵਿਚ 26 ਅਕਤੂਬਰ ਤੋਂ 1 ਨਵੰਬਰ ਤੱਕ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਜਾ ਰਿਹਾ ਹੈ | ਇਸ ਕੜੀ ਦੇ ਚੱਲਦੇ ਡਵੀਜ਼ਨਲ ਦਫ਼ਤਰ ਦੇ ਆਡੀਟੋਰੀਅਮ ਵਿਚ 'ਪਾਰਦਰਸ਼ਤਾ, ਇਮਾਨਦਾਰੀ ਅਤੇ ...
ਕੁੱਲਗੜ੍ਹੀ, 29 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਅਖੀਰਲੇ ਪੜਾਅ ਵਿਚ ਪਹੁੰਚ ਗਈ ਜ਼ਿਆਦਾਤਰ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਦੀ ਕਟਾਈ ਕਰ ਲਈ ਗਈ ਹੈ | ਮੰਡੀਆਂ ਵਿਚ ਏਜੰਸੀਆਂ ਵਲੋਂ ਖ਼ਰੀਦ ਕੀਤੇ ਝੋਨੇ ਦੇ ਅੰਬਾਰ ...
ਕੁੱਲਗੜ੍ਹੀ, 29 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 31 ਅਕਤੂਬਰ ਐਤਵਾਰ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ...
ਕੁੱਲਗੜ੍ਹੀ, 29 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਅਧੀਨ ਬਲਾਕ ਘੱਲ ਦੇ ਮਨਰੇਗਾ ਨਿਗਰਾਨ ਇੰਚਾਰਜ ਬਚਿੱਤਰ ਸਿੰਘ ਮੋਰ ਰੁਕਨ ਸ਼ਾਹ ਵਾਲਾ ਨੇ ਬਲਾਕ ਵਿਚ ਹੋ ਰਹੇ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਨੂੰ ...
ਫ਼ਾਜ਼ਿਲਕਾ, 29 ਅਕਤੂਬਰ(ਦਵਿੰਦਰ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਹੇਠ ਰੱਖਣ ਲਈ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵਲੋਂ ਅੰਤਰਰਾਜੀ ਅਤੇ ਜ਼ਿਲ੍ਹਾ ਪੱਧਰੀ ਪੱਕੇ ਪੁਲਿਸ ਨਾਕੇ ਤੋਂ ...
ਫ਼ਿਰੋਜ਼ਪੁਰ, 29 ਅਕਤੂਬਰ (ਰਾਕੇਸ਼ ਚਾਵਲਾ)- ਘਰ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ 8 ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਦਈਆ ਰਜਨੀ ਪੱੁਤਰੀ ਜੋਗਿੰਦਰ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੀਆਂ ਸਮੂਹ ਗਲੀਆਂ ਨੂੰ ਪੱਕੀਆਂ ਕਰਨ, ਸ਼ੁੱਧ ਪਾਣੀ ਦੀ ਸਪਲਾਈ ਦੇਣ, ਸੀਵਰੇਜ ਸਹੂਲਤ ਦੇਣ, ਰੌਸ਼ਨੀਆਂ ਨਾਲ ਲੈਸ ਕਰਨ ਆਦਿ ਬੁਨਿਆਦੀ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ ਬੱਬਲ ਦੇ ਦਿਹਾਂਤ ਹੋ ਜਾਣ ਨਾਲ ਇਲਾਕੇ ਭਰ 'ਚ ਸੋਗ ਦਾ ਮਾਹੌਲ ਹੈ | ਉਨ੍ਹਾਂ ਦੀ ਮੌਤ 'ਤੇ ਗੁਰਨੈਬ ਸਿੰਘ ਬਰਾੜ ਸਾਬਕਾ ਵਿਧਾਇਕ, ਗੁਰਚਰਨ ਸਿੰਘ ਨਾਹਰ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸੱਚੀ-ਸੁੱਚੀ ਸਿਆਸਤ ਕਰਨ ਵਾਲੇ ਸਿਆਸੀ ਆਗੂ ਰਵਿੰਦਰ ਸਿੰਘ ਸੰਧੂ ਬੱਬਲ ਸਾਬਕਾ ਸੰਸਦੀ ਸਕੱਤਰ ਪੰਜਾਬ ਸਰਕਾਰ ਦੇ ਅਚਾਨਕ ਦਿਹਾਂਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ...
ਤਲਵੰਡੀ ਭਾਈ, 29 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ (ਬੱਬਲ) ਦੇ ਬੇਵਕਤ ਦਿਹਾਂਤ 'ਤੇ ਦੁੱਖ ਪ੍ਰਗਟ ਪ੍ਰਗਟ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਲਾਸਟਿਕ ਲਿਫ਼ਾਫ਼ਿਆਂ ਦੇ ਮਨੁੱਖੀ ਜੀਵਨ 'ਤੇ ਪੈਂਦੇ ਮਾੜੇ ਅਸਰ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਸਾਡਾ ਫ਼ਿਰੋਜ਼ਪੁਰ ਪਲਾਸਟਿਕ ਮੁਕਤ ਅਭਿਆਨ ਤਹਿਤ ਅੱਜ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ...
ਤਲਵੰਡੀ ਭਾਈ, 29 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸ਼ਾਹ ਬਲਵੰਤ ਰਾਏ ਡੀ ਏ ਵੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ, ਰਿਸ਼ਵਤਖ਼ੋਰੀ ਵਿਰੁੱਧ ਜਾਗਰੂਕ ਕਰਨ ਲਈ ਪਿ੍ੰਸੀਪਲ ਵਿਜੇ ਕੁਮਾਰ ਮਿੱਤਲ ਦੀ ਅਗਵਾਈ ਹੇਠ ਵਿਜੀਲੈਂਸ ਅਵੇਅਰਨੈੱਸ ...
ਬੱਲੂਆਣਾ, 29 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਪਿੰਡ ਨਿਹਾਲ ਖੇੜਾ ਦੇ ਸੈਕੰਡਰੀ ਸਕੂਲ 'ਚ ਰਾਸ਼ਟਰੀ ਬਾਲ ਸਵਸਥ ਯੋਜਨਾ ਤਹਿਤ 1000 ਦੇ ਕਰੀਬ ਵਿਦਿਆਰਥੀਆਂ ਦੀ ਸਿਹਤ ਦਾ ਚੈੱਕਅਪ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਦੇ ਨੁਕਤੇ ਵੀ ਦੱਸੇ ਗਏ | ਡਾ. ਦੀਪਾਲੀ, ...
ਫ਼ਿਰੋਜ਼ਪੁਰ, 29 ਅਕਤੂਬਰ (ਰਾਕੇਸ਼ ਚਾਵਲਾ)-ਇਰਾਦਾ ਕਤਲ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ਪੁਲਿਸ ਵਲੋਂ 24 ਸਤੰਬਰ 2021 ਨੂੰ ...
ਮਮਦੋਟ, 29 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਦੇ 18 ਵੱਖ-ਵੱਖ ਵਿਭਾਗਾਂ ਵਲੋਂ ਚਲਾਈ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਅਸਲ ਲੋਕਾਂ ਤੱਕ ਪੁੱਜਦਾ ਕਰਨ ਦੇ ਉਦੇਸ਼ ਨਾਲ ਬਲਾਕ ਮਮਦੋਟ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੂਜੇ ਦਿਨ ਵੀ ਵੱਡੀ ਗਿਣਤੀ ਇਲਾਕੇ ਦੇ ...
ਕੁੱਲਗੜ੍ਹੀ, 29 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਅਧੀਨ ਅਨਾਜ ਮੰਡੀ ਲੋਹਗੜ੍ਹ ਅਤੇ ਅਨਾਜ ਮੰਡੀ ਕੁੱਲਗੜ੍ਹੀ ਵਿਖੇ ਝੋਨਾ ਵੇਚਣ ਲਈ ਆਏ ਕਿਸਾਨ ਬਾਰਦਾਨੇ ਦੀ ਘਾਟ ਕਾਰਨ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹਨ | ਅਨਾਜ ਮੰਡੀ ...
ਫ਼ਿਰੋਜ਼ਪੁਰ, 29 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੇ ਦੂਜੇ ਦਿਨ ਦੌਰਾਨ ਡਿਪਟੀ ਕਮਿਸਨਰ ਫ਼ਿਰੋਜ਼ਪੁਰ ਵਿਨੀਤ ਕੁਮਾਰ, ਜ਼ਿਲ੍ਹਾ ਤੇ ਸੈਸਨ ਜੱਜ ਕਿਸ਼ੋਰ ਕੁਮਾਰ ਅਤੇ ਸੀ.ਜੈ.ਐਮ. ਏਕਤਾ ਉੱਪਲ ਵਲੋਂ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੇਵ ਸਮਾਜ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਅਤੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 26 ਅਕਤੂਬਰ ਤੋਂ 1 ਨਵੰਬਰ 2021 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤਾ ਤਹਿਤ ਦੇਵ ਸਮਾਜ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ, ...
ਜਲਾਲਾਬਾਦ, 29 ਅਕਤੂਬਰ (ਕਰਨ ਚੁਚਰਾ) - ਮਾਤਾ ਗੁਜਰੀ ਸਕੂਲ ਆਪਣੇ ਇਲਾਕੇ ਦੇ ਸਕੂਲਾਂ 'ਚ ਮੋਢੀ ਸਕੂਲ ਬਣ ਕੇ ਉੱਭਰਦਾ ਰਿਹਾ ਹੈ | ਇਸ ਦੇ ਵਿੱਦਿਅਕ ਅਤੇ ਖੇਡਾਂ ਪ੍ਰਤੀ ਨਤੀਜੇ ਇਸ ਦੀ ਤਰੱਕੀ ਦੀ ਮੂੰਹ ਬੋਲਦੀ ਤਸਵੀਰ ਹਨ | ਇਸ ਦੀ ਤਾਜ਼ਾ ਤਸਵੀਰ ਉਸ ਸਮੇਂ ਵੇਖਣ ਨੂੰ ਮਿਲੀ ...
ਗੁਰੂਹਰਸਹਾਏ, 29 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੁਣਾਵੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਪੜ੍ਹਾਈ ਵਿਚ ਸਰੂਪ ਸਿੰਘ ਵਾਲਾ ਦੇ ਕਰੀਬ 23 ਕੱਟੜ ਕਾਂਗਰਸ ਪਰਿਵਾਰ ਕੁਲਬੀਰ ਬਰਾੜ ਦੀ ...
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਕਾਂਗਰਸ ਆਗੂ, ਹਾਊਸ ਫ਼ੈੱਡ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਪੀ.ਏ.ਡੀ.ਬੈਂਕ ਵਿਖੇ ਪੁੱਜ ਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ, ਵਾਈਸ ਚੇਅਰਮੈਨ ਕੰਵਲ ਕਾਲੜਾ ਅਰਨੀਵਾਲਾ ...
ਮੰਡੀ ਲਾਧੂਕਾ, 29 ਅਕਤੂਬਰ (ਰਾਕੇਸ਼ ਛਾਬੜਾ, ਮਨਪ੍ਰੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਇੱਥੋਂ ਦੀ ਅਨਾਜ ਮੰਡੀ ਵਿਚ ਬਾਸਮਤੀ 1121 ਝੋਨੇ ਦਾ ਬਾਕੀ ਦੀਆਂ ਮੰਡੀਆਂ ਨਾਲੋਂ ਭਾਅ ਘੱਟ ਹੋਣ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਤੋਂ ਬਾਅਦ ...
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ | ਪਹਿਲੇ ਦਿਨ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ...
ਕੁੱਲਗੜ੍ਹੀ, 29 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਇਹ ਕੈਂਪ ਗੁਰਮਤਿ ਪ੍ਰਚਾਰ ਜਥਾ ਮੱਲਾਂਵਾਲਾ ਦੇ ਬਲਕਾਰ ਸਿੰਘ ਵਲੋਂ ਪਿੰਡ ਰੱਤਾ ਖੇੜਾ ਭਾਈ ਗੁਲਾਬ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸਰਵ ਸਿੱਖਿਆ ਅਭਿਆਨ/ਮਿਡ-ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ 31 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕਰਨ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਵਲੋਂ ਜ਼ਿਲ੍ਹੇ ਵਿਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਇਕ ਰਿਵਿਊ ਮੀਟਿੰਗ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ | ਮੀਟਿੰਗ ਵਿਚ ਸਬੰਧਿਤ ...
ਫ਼ਿਰੋਜ਼ਪੁਰ, 29 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਈਵ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਵੇਸਟ ਮੈਟੀਰੀਅਲ ਤੋਂ ਆਕਰਸ਼ਿਕ ਸਜਾਵਟੀ ਵਸਤੂਆਂ ਬਣਾਈਆਂ ਗਈਆਂ | ਪਿ੍ੰਸੀਪਲ ਸੁਮਨ ਕਾਲੜਾ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX