ਧਨੌਲਾ, 29 ਅਕਤੂਬਰ (ਚੰਗਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਹਰ ਰੋਜ਼ ਰੇਲਵੇ ਸਟੇਸ਼ਨ ਬਰਨਾਲਾ 'ਤੇ ਲਗਾਇਆ ਜਾਣ ਵਾਲਾ ਧਰਨਾ ਅੱਜ ਧਨੌਲਾ ਥਾਣੇ ਅੱਗੇ ਲਗਾਇਆ ਗਿਆ ਅਤੇ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਕਿਸਾਨ ਆਗੂਆਂ ਨੇ ਕਿਹਾ ਕਿ ਧਨੌਲਾ ਪੁਲਿਸ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਦਬਾਅ ਹੇਠ ਕਿਸਾਨਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ | ਇਸ ਸਬੰਧੀ ਕਿਸਾਨ ਮੋਰਚੇ ਦਾ ਵਫ਼ਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਮਿਲਿਆ ਅਤੇ ਝੂਠੇ ਕੇਸ ਰੱਦ ਕਰਨ ਦੀ ਮੰਗ ਕੀਤੀ ਪਰ ਅਧਿਕਾਰੀਆਂ ਦੇ ਕੰਨ 'ਤੇ ਜੂੰਅ ਨਹੀਂ ਸਰਕੀ | ਸੋ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅੱਜ ਬੱਸ ਸਟੈਂਡ ਧਨੌਲਾ ਵਿਖੇ ਇਕੱਠੇ ਹੋਣ ਤੋਂ ਬਾਅਦ ਬਾਜ਼ਾਰਾਂ ਵਿਚੋਂ ਦੀ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਜ਼ਾਹਰਾ ਕਰਨ ਉਪਰੰਤ ਧਨੌਲਾ ਥਾਣੇ ਮੂਹਰੇ ਧਰਨਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿਸਾਨਾਂ ਨੂੰ ਡਰਾਉਣ ਲਈ ਸਰਕਾਰ ਨੇ ਇਹ ਕੇਸ ਭਾਜਪਾ ਆਗੂ ਦੇ ਦਬਾਅ ਹੇਠ ਦਰਜ ਕੀਤੇ ਹਨ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦਾ ਖੇਖਣ ਕਰ ਰਹੀ ਹੈ ਅਤੇ ਦੂਸਰੀ ਤਰਫ਼ ਕਿਸਾਨਾਂ ਵਿਰੁੱਧ ਝੂਠੇ ਕੇਸ ਦਰਜ ਕਰ ਰਹੀ ਹੈ | ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਸਾਡੇ ਜ਼ਖ਼ਮਾਂ 'ਤੇ ਨਮਕ ਨਾ ਭੁੱਕੇ ਅਤੇ ਇਹ ਕੇਸ ਤੁਰੰਤ ਰੱਦ ਕੀਤੇ ਜਾਣ | ਆਗੂਆਂ ਨੇ ਕਿਹਾ ਕਿ ਚਾਰ ਮਹੀਨੇ ਪਹਿਲਾਂ ਹਰਜੀਤ ਗਰੇਵਾਲ ਨੇ ਅੰਦੋਲਨਕਾਰੀ ਔਰਤਾਂ ਵਿਰੁੱਧ ਭੱਦੀ ਤੇ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ | ਅਸੀਂ ਉਸੇ ਸਮੇਂ ਪੀੜਤ ਔਰਤਾਂ ਵਲੋਂ ਇਕ ਸ਼ਿਕਾਇਤ ਦਰਜ ਕਰਵਾ ਹਰਜੀਤ ਗਰੇਵਾਲ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ ਪਰ ਪੁਲਿਸ ਨੇ ਚਾਰ ਮਹੀਨੇ ਬਾਅਦ ਵੀ ਸਾਡੀ ਉਸ ਸ਼ਿਕਾਇਤ ਉੱਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ | ਅਸੀਂ ਮੰਗ ਕਰਦੇ ਹਾਂ ਕਿ ਹਰਜੀਤ ਗਰੇਵਾਲ ਵਿਰੁੱਧ ਕੇਸ ਦਰਜ ਕਰ ਕੇ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਆਗੂਆਂ ਨੇ ਡੀ.ਏ.ਪੀ. ਖਾਦ ਦੀ ਕਿੱਲਤ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਖਾਦ ਦਾ ਸੰਕਟ ਦਿਨ-ਬਦਿਨ ਗਹਿਰਾ ਹੋ ਰਿਹਾ ਹੈ ਅਤੇ ਦੂਸਰੀ ਤਰਫ਼ ਕਣਕ ਦੀ ਬਿਜਾਈ ਦਾ ਸੀਜ਼ਨ ਸਿਰ 'ਤੇ ਆ ਰਿਹਾ ਹੈ | ਖਾਦ ਦੀ ਕਿੱਲਤ ਕਾਰਨ ਕਣਕ ਦੀ ਬਿਜਾਈ ਲੇਟ ਹੋ ਸਕਦੀ ਹੈ ਜਿਸ ਕਾਰਨ ਫ਼ਸਲ ਦਾ ਝਾੜ ਘਟ ਸਕਦਾ ਹੈ | ਕਣਕ ਦੇ ਬੀਜ ਤੇ ਖਾਦ ਦੀ ਸ਼ਰੇਆਮ ਕਾਲਾਬਾਜ਼ਾਰੀ ਹੋ ਰਹੀ ਹੈ | ਬੇਮੌਸਮੀ ਬਾਰਸ਼ ਤੇ ਗੁਲਾਬੀ ਸੁੰਡੀ ਦੇ ਸਤਾਏ ਕਿਸਾਨਾਂ ਲਈ ਬੀਜ ਤੇ ਖਾਦ ਦਾ ਇੰਤਜ਼ਾਮ ਕਰਨਾ ਇੱਕ ਨਵੀਂ ਸਿਰਦਰਦੀ ਬਣੀ ਹੋਈ ਹੈ | ਸਰਕਾਰ ਖਾਦ ਤੇ ਕਣਕ ਦੇ ਬੀਜ ਦੀ ਸਪਲਾਈ ਤੁਰੰਤ ਯਕੀਨੀ ਬਣਾਏ ਤਾਂ ਜੋ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇ | ਕਿਸਾਨਾਂ ਵੱਲੋਂ ਧਨੌਲਾ ਥਾਣਾ ਮੁਖੀ ਇੰਸ. ਹਰਸਿਮਰਨਜੀਤ ਸਿੰਘ ਨੂੰ ਕੇਸ ਰੱਦ ਕਰਨ ਅਤੇ ਗਰੇਵਾਲ ਵਿਰੁੱਧ ਕੇਸ ਦਰਜ ਕਰਨ ਲਈ ਮੰਗ ਪੱਤਰ ਵੀ ਦਿੱਤਾ ਗਿਆ | ਇਸ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਗੁਰਚਰਨ ਸਿੰਘ ਸੁੁਰਜੀਤਪੁੁਰਾ, ਹਰਸ਼ਦੀਪ ਸਿੰਘ ਸਹੌਰ, ਕੁਲਵਿੰਦਰ ਸਿੰਘ ਉਪਲੀ, ਪਵਿੱਤਰ ਸਿੰਘ ਲਾਲੀ, ਜਗਸੀਰ ਸਿੰਘ ਛੀਨੀਵਾਲ, ਬਲਜੀਤ ਸਿੰਘ ਚੌਹਾਨਕੇ, ਹਰਚਰਨ ਸਿੰਘ ਚੰਨਾ, ਗੁੁਰਮੇਲ ਸ਼ਰਮਾ, ਅਮਰਜੀਤ ਕੌਰ, ਪਰੇਮਪਾਲ ਕੌਰ, ਸਿਕੰਦਰ ਸਿੰਘ ਭੂਰੇ, ਜਸਵਿੰਦਰ ਸਿੰਘ ਮੰਡੇਰ, ਬਲਜੀਤ ਕੌਰ ਫਰਵਾਹੀ, ਬਲਵੀਰ ਕੌਰ ਕਰਮਗੜੈਹ,ਬਲਵਿੰਦਰ ਸਿੰਘ ਬਿੰਦੂ, ਮਹਿੰਦਰ ਸਿੰਘ ਸਹੌਰ ਨੇ ਸੰਬੋਧਨ ਕੀਤਾ | ਜਗਦੇਵ ਸਿੰਘ ਭੁੁਪਾਲ ਤੇ ਬਹਾਦਰ ਸਿੰਘ ਕਾਲਾ ਨੇ ਇਨਕਲਾਬੀ ਗੀਤ ਸੁੁਣਾ ਕੇ ਪੰਡਾਲ 'ਚ ਜੋਸ਼ ਭਰਿਆ |
ਮਹਿਲ ਕਲਾਂ, 29 ਅਕਤੂਬਰ (ਅਵਤਾਰ ਸਿੰਘ ਅਣਖੀ)-ਸਿੱਖਿਆ ਵਿਭਾਗ, ਪੰਜਾਬ ਵਲੋਂ 13 ਅਕਤੂਬਰ 2021 ਨੂੰ ਜਾਰੀ ਕੀਤੇ ਪੱਤਰ ਰਾਹੀਂ ਦਸਵੀਂ ਤੇ ਬਾਰ੍ਹਵੀਂ ਕਲਾਸ ਵਿਚ ਪੜ੍ਹਦੇ ਐਸ.ਸੀ ਵਿਦਿਆਰਥੀਆਂ ਦੀਆਂ ਫ਼ੀਸਾਂ 'ਚ ਕੀਤੇ ਵਾਧੇ ਨੂੰ ਵਾਪਸ ਅਤੇ ਲਾਏ ਜੁਰਮਾਨੇ ਮੁਆਫ਼ ...
ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਵਲੋਂ ਮੰਡੀਆਂ ਦਾ ਦÏਰਾ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂਅ ਕਿਸਾਨਾਂ ਨੂੰ ਪਿਛਲੇ ਦਿਨੀਂ ਕੁਦਰਤੀ ਆਫ਼ਤ ਭਾਰੀ ਬਰਸਾਤ ...
ਬਰਨਾਲਾ, 29 ਅਕਤੂਬਰ (ਰਾਜ ਪਨੇਸਰ)-ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨਾਲ ਸਬੰਧਤ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਵਿਭਾਗ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਹਰੀ ਦੀਵਾਲੀ ਦਾ ਮਨਾਉਣ ਦਾ ਆਗਾਜ਼ ਕੀਤਾ ਗਿਆ ਹੈ | ਇਸ ਮੌਕੇ ਤੁਲਸੀ ਅਤੇ ਦੇਸੀ ਬੂਟੇ ...
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਆਧੁਨਿਕ ਅਟਲ ਲੈਬ ਜੋ ਕਿ ਭਾਰਤ ਸਰਕਾਰ ਦੇ ਆਧਾਰ ਨੀਤੀ ਆਯੋਗ ਵਲੋਂ ਅਟਲ ਮਸ਼ੀਨ ਅਧੀਨ ਮਨਜ਼ੂਰ ਹੋਈ ਸੀ | ਇਸ ਲੈਬ ਦਾ ਉਦਘਾਟਨ ਏ.ਡੀ.ਸੀ. ਜਨਰਲ ਬਰਨਾਲਾ ਸ੍ਰੀ ...
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਆਗਾਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋ: ਵਰਿੰਦਰ ਕੌਸ਼ਕ ਨੇ ਸ਼ਮ੍ਹਾ ...
ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਵਲੋਂ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਬਿਨੈਕਾਰਾਂ ਨੂੰ ਦੀਵਾਲੀ ਦੇ ਮੱਦੇਨਜ਼ਰ ਛੋਟੇ ਪਟਾਖਿਆਂ ਦੀ ਵਿਕਰੀ ...
ਬਰਨਾਲਾ, 29 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਗਾਂਜਾ ਤੇ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸ੍ਰੀਮਤੀ ਅਲਕਾ ਮੀਨਾ ਦੀਆਂ ...
ਸ਼ਹਿਣਾ, 29 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਭਗਤ ਨਾਮਦੇਵ ਜੀ ਦਾ ਅਵਤਾਰ ਦਿਹਾੜਾ ਮਨਾਏ ਜਾਣ ਦੇ ਸਬੰਧ ਵਿਚ ਮੁੱਖ ਬਾਜ਼ਾਰ ਵਿਚ ਨਾਮਦੇਵ ਕਮੇਟੀ ਦੀ ਮੀਟਿੰਗ ਕੀਤੀ ਗਈ | ਕਮੇਟੀ ਪ੍ਰਧਾਨ ਅਵਤਾਰ ਸਿੰਘ ਬੀਮੇ ਵਾਲਾ, ਚੇਅਰਮੈਨ ਦਰਸ਼ਨ ਸਿੰਘ ਆੜ੍ਹਤੀਆ ਅਤੇ ...
ਅਮਰਗੜ੍ਹ, 29 ਅਕਤੂਬਰ (ਜਤਿੰਦਰ ਮੰਨਵੀ)-ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਨੌਜਵਾਨ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਦੇ ਸਹਿਯੋਗ ਨਾਲ ਮੰਨਵੀ ਨਗਰ ਨਿਵਾਸੀਆਂ ਵੱਲੋਂ ਲੰਗਰ ਲਈ ਰਸਦ ਦੀ ਗੱਡੀ ਭੇਜੀ ਗਈ ...
ਧਨੌਲਾ, 29 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਪਿੰਡ ਕਾਲੇਕੇ ਦੇ ਬਲਦੇਵ ਸਿੰਘ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ ਸਬੰਧੀ ਪਿੰਡ ਪਤਵੰਤਿਆਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਸ: ...
ਹੰਡਿਆਇਆ, 29 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸ਼ੇਰ-ਏ-ਪੰਜਾਬ ਬਾਸਕਟ ਬਾਲ ਕਲੱਬ (ਰਜਿ:) ਹੰਡਿਆਇਆ ਵਲੋਂ 3 ਦਿਨਾਂ ਦੂਜਾ ਬਾਸਕਟਬਾਲ ਟੂਰਨਾਮੈਂਟ ਸ਼ੁਰੂ ਹੋਇਆ | ਬਾਸਕਟ ਬਾਲ ਟੂਰਨਾਮੈਂਟ ਦੀ ਸ਼ੁਰੂਆਤ ਤੇਜਾ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ...
ਮਹਿਲ ਕਲਾਂ, 29 ਅਕਤੂਬਰ (ਅਵਤਾਰ ਸਿੰਘ ਅਣਖੀ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾ (ਰਾਖਵਾਂ) ਤੋਂ ਐਲਾਨੇ ਉਮੀਦਵਾਰ ਚਮਕੌਰ ਸਿੰਘ ਵੀਰ ਵਲੋਂ ਸਥਾਨਕ ਚੋਣ ਦਫ਼ਤਰ ਵਿਖੇ ਪਾਰਟੀ ਸੀਨੀਅਰ ਵਰਕਰਾਂ ਨਾਲ ਇਕ ਅਹਿਮ ...
ਰੂੜੇਕੇ ਕਲਾਂ, 29 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵਿੱਦਿਆ ਦੇ ਪੁੰਜ ਸਮਾਜ ਸੇਵਕ ਸ਼੍ਰੋਮਣੀ ਅਕਾਲੀ ਦਲ ਬਾਦਲ ਪਛੜੀਆਂ ਸ਼੍ਰੇਣੀਆਂ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵ: ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਦੀ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ...
ਸ਼ਹਿਣਾ, 29 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਦੇ ਮੁਖੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸਿਰਫ਼ ਇਕ ਮਹੀਨੇ ਦੇ ਲਗਪਗ ਦੇ ਸਮੇਂ 'ਚ ਹੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਏ ਗਏ ਇਤਿਹਾਸਕ ਫ਼ੈਸਲਿਆਂ ਤੋਂ ਪੰਜਾਬ ਦੇ ਲੋਕ ...
ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਖ਼ੁਰਦ ਚੀਨਾ ਸਿੰਘ ਨੱਤ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਭੋਗ ਮੌਕੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਅਤੇ ਕਥਾ ਵਾਚਕ ਗਿਆਨੀ ਭਗਵਾਨ ਸਿੰਘ ਟੱਲੇਵਾਲ ...
ਭਦੌੜ, 29 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਮੰਡੀ ਬੋਰਡ ਵਲੋਂ ਮਾਰਕੀਟ ਕਮੇਟੀ ਭਦੌੜ ਦੇ ਕਰਮਚਾਰੀਆਂ ਨੂੰ ਤਰੱਕੀ ਦੇ ਕੇ ਪਦ ਉੱਨਤ ਕੀਤਾ ਗਿਆ ਹੈ | ਚੇਅਰਮੈਨ ਅਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ...
ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਪੱਧਰ 'ਤੇ ਵੱਖ-ਵੱਖ ਵਿਸ਼ਿਆਂ ਦੇ ਕੁਇਜ਼ ਮੁਕਾਬਲੇ ਰੀਡਿੰਗ, ਰਾਈਟਿੰਗ, ਸਪੋਕਨ, ਇੰਗਲਿਸ਼ ਅਤੇ ਕਵਿਤਾ ਉਚਾਰਣ ਮੁਕਾਬਲੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸਿੰਘ ...
ਮਹਿਲ ਕਲਾਂ, 29 ਅਕਤੂਬਰ (ਤਰਸੇਮ ਸਿੰਘ ਗਹਿਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੂੰਮ ਦੇ ਕਮਰਿਆਂ ਦੀ ਉਸਾਰੀ ਲਈ ਸਰਕਾਰ ਪਾਸੋਂ ਮਿਲੀ ਗਰਾਂਟ ਨਾਲ ਉਸਾਰੀ ਦਾ ਕੰਮ ਮੁਕੰਮਲ ਕੀਤਾ ਗਿਆ | ਗ੍ਰਾਮ ਪੰਚਾਇਤ ਦੇ ਸਰਪੰਚ ਗੁਰਜੀਤ ਕੌਰ ਦੇ ਪਤੀ ਸਾਬਕਾ ਸਰਪੰਚ ਗੁਰਮੀਤ ਸਿੰਘ ...
ਤਪਾ ਮੰਡੀ, 29 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਤਹਿਸੀਲ ਕੰਪਲੈਕਸ ਤਪਾ ਵਿਖੇ ਸਬ ਡਵੀਜ਼ਨ ਪੱਧਰੀ ਸੁਵਿਧਾ ਕੈਂਪ ਲਾਇਆ ਗਿਆ | ਕੈਂਪ ਦੇ ਦੂਸਰੇ ਦਿਨ ਵੀ ਸਰਕਾਰੀ ਵਿਭਾਗਾਂ ਦੇ ...
ਹੰਡਿਆਇਆ, 29 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੁਰੂੁ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ ਪੰਜ ਦਿਨਾਂ ਦਾ ਮੱਛੀ ਪਾਲਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX