ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਤਨਖ਼ਾਹ ਕਮਿਸ਼ਨ ਅਤੇ ਮੁਲਾਜ਼ਮਾਂ ਦੀਆਂ ਹੋਰ ਜਮਹੂਰੀ ਮੰਗਾਂ ਨੂੰ ਲੈ ਕੇ ਅਖ਼ਤਿਆਰ ਕੀਤੇ ਗਏ ਗੈਰ-ਸੰਜੀਦਾ ਰਵੱਈਏ ਤੋਂ ਸਤਾਏ ਮੁਲਾਜ਼ਮਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ | ਰੋਸ ਮਾਰਚ ਦੌਰਾਨ ਮੁਲਾਜ਼ਮਾਂ ਦੇ ਹੱਥਾਂ ਵਿਚ ਵਿੱਤ ਮੰਤਰੀ ਮੁਰਦਾਬਾਦ ਵਾਲਾ ਪੋਸਟਰ ਫ਼ੜਿ੍ਹਆ ਹੋਇਆ ਸੀ | ਰੋਸ ਰੈਲੀ ਦੀ ਅਗਵਾਈ ਕਰ ਰਹੇ ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਕਰਨਜੀਤ ਸਿੰਘ ਅਤੇ ਵਰਿੰਦਰ ਢੋਸੀਵਾਲ ਨੇ ਦੱਸਿਆ ਕਿ ਮਨਿਸਟਰੀਅਲ ਕਾਮੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਨੂੰ ਕਈ ਮੰਗ ਪੱਤਰ ਭੇਜ ਚੁੱਕੇ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਜਿਵੇਂ ਡੀ.ਸੀ. ਦਫ਼ਤਰ, ਸਿਹਤ ਵਿਭਾਗ, ਜਲ ਸਪਲਾਈ, ਜਲ ਸਰੋਤ, ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਖੇਤੀਬਾੜੀ, ਪੰਜਾਬ ਰੋਡਵੇਜ਼, ਜੰਗਲਾਤ ਵਿਭਾਗ, ਆਬਕਾਰੀ ਵਿਭਾਗ ਆਦਿ ਦੇ ਵੱਡੀ ਗਿਣਤੀ ਵਿਚ ਕਰਮਚਾਰੀ ਕਲਮਛੋੜ ਹੜਤਾਲ 'ਤੇ ਹਨ ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਵਿਚ ਦਿੱਕਤ ਆ ਰਹੀ ਹੈ ਪਰ ਸਰਕਾਰ ਦੇ ਕੰਨਾਂ 'ਤੇ ਜੂੰਅ ਨਹੀਂ ਸਰਕ ਰਹੀ ਤੇ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਅਜੇ ਤੱਕ ਨਹੀਂ ਛੱਡਿਆ | ਉਨ੍ਹਾਂ ਦੱਸਿਆ ਕਿ 2016 ਤੋਂ ਮਿਲਣ ਵਾਲਾ ਤਨਖ਼ਾਹ ਕਮਿਸ਼ਨ ਸਰਕਾਰ ਵਲੋਂ ਸਹੀ ਢੰਗ ਨਾਲ ਲਾਗੂ ਕਰਨ ਦੀ ਬਜਾਏ ਗ਼ਲਤ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਨਾਲ ਕੋਈ ਫ਼ਾਇਦਾ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿਛਲੇ ਸਾਲਾਂ ਦਾ ਮਹਿੰਗਾਈ ਭੱਤਾ ਵੀ ਹੜੱਪ ਕੀਤਾ ਗਿਆ ਹੈ, ਜਦਕਿ ਵਿਕਾਸ ਕਰ ਦੇ ਨਾਂਅ 'ਤੇ ਕਰਮਚਾਰੀਆਂ ਤੋਂ ਜਜ਼ੀਆ ਟੈਕਸ ਵਸੂਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਹਰ ਕਰਕੇ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਖੋਹਿਆ ਗਿਆ ਹੈ ਉੱਥੇ ਹੀ ਪੁਨਰਗਠਨ ਦੇ ਨਾਂਅ 'ਤੇ ਵੀ ਬਹੁਤ ਸਾਰੇ ਵਿਭਾਗਾਂ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਮੁਲਾਜ਼ਮਾਂ 'ਤੇ ਰਿਵਰਸ਼ਨਾਂ ਦੀ ਤਲਵਾਰ ਲਟਕਣ ਲੱਗ ਪਈ ਹੈ | ਇਸ ਮੌਕੇ ਚੇਅਰਮੈਨ ਕਰਮਜੀਤ ਸ਼ਰਮਾ, ਪੰਜਾਬ ਰੋਡਵੇਜ਼ ਤੋਂ ਗੁਰਮੀਤ ਸਿੰਘ, ਜਲ ਸਰੋਤ ਵਿਭਾਗ ਦੇ ਜਸਵੰਤ ਸਿੰਘ, ਬੀਰਬਲ ਸ਼ਰਮਾ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ, ਬਿੰਦਰਪਾਲ, ਗੁਰਪ੍ਰੀਤ ਸਿੰਘ, ਸੁਖਪਾਲ ਕੌਰ, ਕਮਲਦੀਪ ਕੌਰ ਆਦਿ ਵੱਡੀ ਗਿਣਤੀ ਵਿਚ ਮਨਿਸਟਰੀਅਲ ਕਰਮਚਾਰੀ ਹਾਜ਼ਰ ਸਨ |
ਲੰਬੀ, 29 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸਦੀਆਂ ਤੋਂ ਪਿੰਡਾਂ ਦੀ ਵਿਰਾਸਤ ਨਾਲ ਜੁੜੇ ਛੱਪੜਾਂ ਦੀ ਹੋਂਦ ਨੂੰ ਦਿਨੋਂ-ਦਿਨ ਖ਼ਤਰਾ ਬਣਦਾ ਜਾ ਰਿਹਾ ਹੈ | ਪ੍ਰਸ਼ਾਸਨ ਦੀ ਅਣਦੇਖੀ ਕਾਰਨ ਛੱਪੜਾਂ ਦੀ ਸਾਂਭ-ਸੰਭਾਲ ਲਈ ਖਰਚੇ ਜਾਂਦੇ ਲੱਖਾਂ ਰੁਪਿਆਂ 'ਤੇ ਸਵਾਲੀਆਂ ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸਾਂਝਾ ਮੁਲਾਜ਼ਮ ਪੰਜਾਬ/ਚੰਡੀਗੜ੍ਹ ਤੇ ਪੀ.ਐੱਸ.ਐੱਸ.ਯੂ. ਦੇ ਸੱਦੇ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਐਸੋਸੀਏਸ਼ਨ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਦੀ ਅਗਵਾਈ ...
ਦੋਦਾ, 29 ਅਕਤੂਬਰ (ਰਵੀਪਾਲ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ 21 ਤੋਂ 30 ਅਕਤੂਬਰ ਤੱਕ ਮੰਡਲ ਪੱਧਰ ਦੇ ਦਿੱਤੇ ਪ੍ਰੋਗਰਾਮ ਤਹਿਤ ਉਪ ਮੰਡਲ ਦਫ਼ਤਰ ਦੋਦਾ ਅੱਗੇ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਅਰਥੀ ਫੂਕਦੇ ਜ਼ੋਰਦਾਰ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਸ਼੍ਰੇਣੀ ਵਿਚੋਂ ਸੈਨੇਟ ਚੋਣਾਂ ਜਿੱਤੇ ਸੈਨੇਟਰ ਕਪਿਲ ਸ਼ਰਮਾ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ) ਦਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਨਵੀਨਰ ਹਰਪ੍ਰੀਤ ਸਿੰਘ ਬਰਾੜ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ...
ਮੰਡੀ ਕਿੱਲਿਆਂਵਾਲੀ, 29 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨੇ ਮੰਡੀ ਕਿੱਲਿਆਂਵਾਲੀ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਤੇ ਕਥਿਤ ਝੋਨਾ ਵੱਧ ਤੋਲਣ ਦੇ ਮਾਮਲੇ 'ਚ ਪੜਤਾਲ ਕੀਤੀ | ਇਸ ਮੌਕੇ ਮੰਡੀ ਅਫ਼ਸਰ ਤੇ ਸਕੱਤਰ ...
ਮਲੋਟ, 29 ਅਕਤੂਬਰ (ਪਾਟਿਲ)- ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਅਤੇ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਤੋਂ ਵਾਂਝੇ ਰਹਿਣ ਦੇ ਰੋਸ ਵਜੋਂ 3 ਨਵੰਬਰ ਨੂੰ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲ ਪਿੰਡ ਵੜਿੰਗ ਵਿਖੇ ਸਵੇਰ ਦੀ ਸਭਾ ਵਿਚ ਮੁੱਖ ਅਧਿਆਪਕ ਰਵੀ ਬਿਸ਼ਨੋਈ ਤੇ ਸਮੂਹ ਸਟਾਫ਼ ਵਲੋਂ ਝੋਨੇ ਦੀ ਪਰਾਲੀ ਨਾ ਜਲਾਉਣ ਸਬੰਧੀ ਜ਼ਿਲ੍ਹਾ ਪੱਧਰ 'ਤੇ ਹੋਏ ਜ਼ਿਲ੍ਹਾ ਪੱਧਰੀ ਇੰਟਰ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 'ਘਰ-ਘਰ ਦੇ ਵਿਚ ਚੱਲੀ ਗੱਲ ਮੁੱਖ ਮੰਤਰੀ ਚੰਨੀ ਕਰਦਾ ਮਸਲੇ ਹੱਲ' ਇਹ ਨਾਅਰਾ ਹਕੀਕਤ ਤੋਂ ਕੋਹਾਂ ਦੂਰ ਦੀ ਗੱਲ ਜਾਪਦਾ ਹੈ | ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਚ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਧਿਰਾਂ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਹਰਮਹਿੰਦਰ ਪਾਲ)- ਜੇਲ੍ਹ ਕਰਮਚਾਰੀ ਨਾਲ ਗਾਲੀ-ਗਲੋਚ ਕਰਨ, ਹੱਥਾਪਾਈ ਕਰਨ ਤੇ ਵਰਦੀ ਪਾੜਨ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਕੈਦੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਹਰਮਹਿੰਦਰ ਪਾਲ)-ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਔਰਤ ਨੇ ...
ਮੰਡੀ ਬਰੀਵਾਲਾ, 29 ਅਕਤੂਬਰ (ਨਿਰਭੋਲ ਸਿੰਘ)- ਸ੍ਰੀ ਸਿਧਾਰਥ ਚਟੋਪਾਧਿਆ ਆਈ.ਪੀ.ਐੱਸ. ਚੀਫ ਡਾਇਰੈਕਟਰ ਪੰਜਾਬ ਤੇ ਸ੍ਰੀ ਨਰਿੰਦਰ ਭਾਰਗਵ ਆਈ.ਪੀ.ਐੱਸ., ਐੱਸ.ਐੱਸ.ਪੀ. ਬਠਿੰਡਾ ਰੇਂਜ ਵਿਜੀਲੈਂਸ ਬਿਉਰੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਸੰਦੀਪ ਸਿੰਘ ਡੀ.ਐੱਸ.ਪੀ. ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਅਸੰਗਠਿਤ ਕਾਮੇ ਕਾਂਗਰਸ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਇੰਚਾਰਜ ਭਾਰਤ ਪਰਾਸ਼ਰ ਅਤੇ ਸੂਬਾ ਵਾਇਸ ਚੇਅਰਮੈਨ ਡਾ: ਪ੍ਰਦੀਪ ਅਗਰਵਾਲ ਵਿਸ਼ੇਸ਼ ਤੌਰ 'ਤੇ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵਲੋਂ ਦਿੱਤੇ ਬਿਆਨ ਕਿ ਲੰਮਾ ਸਮਾਂ ਤਾਕਤਵਰ ਬਣੀ ਰਹੇਗੀ ਭਾਜਪਾ 'ਤੇ ਟਿੱਪਣੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਕਿਹਾ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਐਗਜ਼ੈਕਟਿਵ ਦੀ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੱਕੀ ਮੰਗਾਂ 'ਤੇ ਵਿਚਾਰ ਚਰਚਾ ਕੀਤੀ ਗਈ | ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 2 ਕਿੱਲੋ ਵਾਟ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ੀ ਦੀ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾ ਬਿੰਟਾ ਅਰੋੜਾ ਦੀ ਅਗਵਾਈ ਹੇਠ ਸਥਾਨਕ ਡੀ.ਏ.ਵੀ. ਵੈਸ਼ ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਹੋਈ ਪੰਜਾਬ ਸਟੇਟ ਯੋਗਾ ਸਪੋਰਟਸ ਚੈਂਪੀਅਨਸ਼ਿਪ 2021-22 ਵਿਚ ਐਮ.ਐਮ.ਡੀ. ਡੀ.ਏ.ਵੀ.ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਯੁਵਰਾਜ ਸਿੰਘ ਨੇ ਪਹਿਲਾ ਤੇ ਸੋਹਿਲ ਨੇ ਦੂਜਾ ਸਥਾਨ ਹਾਸਲ ਕੀਤਾ | ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਐਪੀਡਮੋਲੋਜਿਸਟ ਅਫ਼ਸਰ ਡਾ: ਵਿਕਰਮ ਅਸੀਜਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸ.ਐੱਮ.ਓ. ਦੋਦਾ ਡਾ: ਜਗਦੀਸ਼ ਚਾਵਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਐੱਸ.ਈ. ਜਗਦੀਸ਼ ਸਿੰਘ ਨੇ ਪਿੰਡ ਸੋਥਾ ਤੇ ਚੱਕ ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਐੱਮ.ਡੀ. ਹਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਇਕ ਰੋਜ਼ਾ ਵਿਦਿਅਕ ਟੂਰ ਲਾਇਆ | ਇਹ ਟੂਰ ਵਿਦਿਆਰਥੀਆਂ ਨੂੰ ਗੁਰੂ ਹਰਗੋਬਿੰਦ ਥਰਮਲ ਪਲਾਂਟ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਕੈਂਪ ਲਾਏ ਗਏ ਜਿਸ ਵਿਚ ...
ਲੰਬੀ, 29 ਅਕਤੂਬਰ (ਮੇਵਾ ਸਿੰਘ)- ਸਾਉਣੀ ਦੀ ਫ਼ਸਲ ਝੋਨੇ ਨੂੰ ਵੇਚਣ ਲਈ ਦਾਣਾ ਮੰਡੀਆਂ ਵਿਚ ਰੁਲ ਰਹੇ ਦੁਖੀ ਕਿਸਾਨ ਕਹਿ ਰਹੇ ਹਨ, ਉਨ੍ਹਾਂ ਨੂੰ ਦਾਣਾ ਮੰਡੀਆਂ ਵਿਚ ਰੁਲਦਿਆਂ ਨੂੰ ਕਰੀਬ 2-2 ਹਫ਼ਤੇ ਹੋ ਗਏ ਹਨ | ਦਾਣਾ ਮੰਡੀਆਂ ਵਿਚ ਨਾ ਤਾਂ ਝੋਨੇ ਦੀ ਖ਼ਰੀਦ ਹੀ ਰੈਗੂਲਰ, ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਤੇ ਦੇਸ਼/ਵਿਦੇਸ਼ ਤੋਂ ਪ੍ਰਾਪਤ ਡਾਕ ਦਾ ਨਿਪਟਾਰਾ ਕਰਦੇ ਹੋਏ ਸਕੱਤਰ ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਹਰਮਹਿੰਦਰ ਪਾਲ)- ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਪ੍ਰਤੀ ਤਿਆਰ ਕਰਵਾਇਆ ਇਸ਼ਤਿਹਾਰ ਕਲੱਬ ਦੇ ਪ੍ਰਧਾਨ ਸੁਰਿੰਦਰ ਗਿਰਧਰ ਦੀ ਰਹਿਨੁਮਾਈ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੁਨੀਲ ...
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਸ੍ਰੀ ਅਰੋੜਵੰਸ਼ ਸਭਾ ਗਿੱਦੜਬਾਹਾ ਵਲੋਂ ਅਰੋੜਾ ਬਰਾਦਰੀ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਚ ਪੜ੍ਹਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਫ਼ੀਸ ਸਕੂਲ ਦੇ ਪਿ੍ੰਸੀਪਲ ਡਾ:ਸ਼ੰਕਰ ਚੌਧਰੀ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਮੇਲਾ ਲਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਲਗਪਗ 400 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ | ਇਸ ਮੇਲੇ ਦੀ ਪ੍ਰਧਾਨਗੀ ਡਾ: ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹੇ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ | ਇਸ ਤਹਿਤ ਅੱਜ ਡਾ: ਸੀਮਾ ਗੋਇਲ ਜ਼ਿਲ੍ਹਾ ਐਪੀਡੀਮਾਲੋਜਿਸਟ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਅਰੁਣਵੀਰ ਵਸ਼ਿਸ਼ਟਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਾਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ 2 ਅਕਤੂਬਰ ਤੋਂ 14 ਨਵੰਬਰ ਤੱਕ ਪੈਨ ਇੰਡੀਆ ਮੂਵਮੈਂਟ ਤਹਿਤ ਆਰੰਭੇ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਧੀਰ ਸਿੰਘ ਸਾਗੂ)- ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਇੰਨ-ਸੀਟੂ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ 2021-22 ਲਈ ਵਿਦਿਆਰਥੀਆਂ ਦੀ ਸਰਬਸੰਮਤੀ ਨਾਲ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ | ਵਿਦਿਆਰਥੀ ਕੌਂਸਲ ਦੇ ਇੰਚਾਰਜ ਡਾ: ਮਨਦੀਪ ਕੌਰ ਸਹਾਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX