ਭੀਖੀ, 29 ਅਕਤੂਬਰ (ਗੁਰਿੰਦਰ ਸਿੰਘ ਔਲਖ) - ਬੀਤੇ ਦਿਨੀਂ ਤੜਕਸਾਰ ਦਿੱਲੀ ਦੇ ਟਿਕਰੀ ਬਾਰਡਰ 'ਤੇ ਪਿੰਡ ਖੀਵਾ ਦਿਆਲੂ ਵਾਲਾ ਦੀਆਂ 3 ਔਰਤਾਂ ਸੁਖਵਿੰਦਰ ਕੌਰ, ਅਮਰਜੀਤ ਕੌਰ ਤੇ ਗੁਰਮੇਲ ਕੌਰ ਨੂੰ ਇਕ ਟਿੱਪਰ ਵਲੋਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਦੀਆਂ ਮਿ੍ਤਕ ਦੇਹਾਂ ਪਿੰਡ ਪੁੱਜਣ 'ਤੇ ਹਜ਼ਾਰਾਂ ਦੀ ਗਿਣਤੀ 'ਚ ਇਕੱਤਰ ਇਕੱਠ ਵਲੋਂ ਇਨਕਲਾਬੀ ਨਾਅਰਿਆਂ ਦੀ ਗੰੂਜ 'ਚ ਅੰਤਿਮ ਵਿਦਾਇਗੀ ਦਿੱਤੀ ਗਈ | ਕਿਸਾਨੀ ਅੰਦੋਲਨ ਦੀਆਂ ਇਨ੍ਹਾਂ ਸ਼ਹੀਦ ਔਰਤਾਂ ਦੀਆਂ ਮਿ੍ਤਕ ਦੇਹਾਂ ਨੂੰ ਪਿੰਡ ਸਮਾਉਂ ਤੋਂ ਕਾਫ਼ਲੇ ਦੇ ਰੂਪ 'ਚ ਪਿੰਡ ਖੀਵਾ ਦਿਆਲੂ ਵਾਲਾ ਦੇ ਗੁਰੂ ਘਰ ਵਿਖੇ ਲਿਆਂਦਾ ਗਿਆ | ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਵੱਖ-ਵੱਖ ਰਾਜਨੀਤਕ ਪਾਰਟੀਆਂ, ਸਮਾਜਿਕ ਜਥੇਬੰਦੀਆਂ ਤੇ ਲੋਕਾਂ ਦੇ ਇਕੱਠ ਨੇ ਗੁਰੂ ਘਰ 'ਚ ਇਨ੍ਹਾਂ ਔਰਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਸ ਤੋਂ ਬਾਅਦ ਪਿੰਡ ਦੇ ਸ਼ਮਸ਼ਾਨਘਾਟ 'ਚ ਇਨ੍ਹਾਂ ਔਰਤਾਂ ਦਾ ਸਸਕਾਰ ਕੀਤਾ ਗਿਆ | ਇਸ ਮੌਕੇ ਭਰੇ ਮਨ ਨਾਲ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ, ਰੁਲਦੂ ਸਿੰਘ ਮਾਨਸਾ, ਰਾਮ ਸਿੰਘ ਭੈਣੀਬਾਘਾ ਤੇ ਹੋਰਨਾਂ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ | ਖੇਤੀ ਕਾਨੂੰਨਾਂ 'ਤੇ ਮੋਦੀ ਸਰਕਾਰ ਦੇ ਹਠ ਕਾਰਨ ਅੰਦੋਲਨ 'ਚ 700 ਤੋਂ ਵੱਧ ਵਿਅਕਤੀ ਸ਼ਹੀਦ ਹੋ ਚੁੱਕੇ ਹਨ ਪਰ 'ਤੇ ਕੋਈ ਅਸਰ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਜੋ ਕੁਰਬਾਨੀ ਦੇਣੀ ਪਈ, ਉਹ ਉਸ ਤੋਂ ਪਿੱਛੇ ਨਹੀਂ ਹਟਣਗੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹੀਦ ਹੋਈਆਂ ਇਨ੍ਹਾਂ ਔਰਤਾਂ ਦੇ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਪਰਿਵਾਰ ਦੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਸ਼ਹੀਦ ਔਰਤਾਂ ਦੀ ਅੰਤਿਮ ਵਿਦਾਇਗੀ 'ਚ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਪਰਮਜੀਤ ਸਿੰਘ ਭੀਖੀ, ਅਕਾਲੀ ਦਲ ਦੇ ਪ੍ਰੇਮ ਕੁਮਾਰ ਅਰੋੜਾ, ਗੁਰਮੇਲ ਸਿੰਘ ਫਫੜੇ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਆਪ ਆਗੂ ਡਾ. ਵਿਜੇ ਕੁਮਾਰ ਸਿੰਗਲਾ, ਸਾਬਕਾ ਸਰਪੰਚ ਅਵਤਾਰ ਸਿੰਘ, ਘੁੱਦਰ ਸਿੰਘ, ਕਿਸਾਨ ਆਗੂ ਭੋਲਾ ਸਿੰਘ ਸਮਾਉਂ, ਸ਼ਿੰਗਾਰਾ ਸਿੰਘ ਮਾਨ, ਮੇਘ ਰਾਜ ਰੱਲਾ, ਆਸ ਪਾਸ ਦੇ ਖੇਤਰ ਦੀਆਂ ਸਮੁੱਚੀਆਂ ਪੰਚਾਇਤਾਂ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
ਬੁਢਲਾਡਾ, 29 ਅਕਤੂਬਰ (ਸੁਨੀਲ ਮਨਚੰਦਾ) - ਸਥਾਨਕ ਥਾਣਾ ਸ਼ਹਿਰੀ ਪੁਲਿਸ ਵਲੋਂ ਬੀਤੇ ਦਿਨੀਂ ਇਕ ਬਜ਼ੁਰਗ ਕਿਸਾਨ ਨੂੰ ਲਾਲਚ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਠੱਗਣ ਦੇ ਦੋਸ਼ ਹੇਠ 2 ਠੱਗਾਂ ਨੂੰ ਕਾਬੂ ਕਰਨ ਕਰ ਲਿਆ ਹੈ | ਏ. ਐਸ. ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਲੰਘੀ 26 ...
ਝੁਨੀਰ, 29 ਅਕਤੂਬਰ (ਰਮਨਦੀਪ ਸਿੰਘ ਸੰਧੂ) - ਸਥਾਨਕ ਸਿਰਸਾ-ਮਾਨਸਾ ਮੁੱਖ ਸੜਕ ਅਤੇ ਬੋਹਾ ਰੋਡ ਵਾਲੇ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿਰਸਾ-ਮਾਨਸਾ ...
ਮਾਨਸਾ, 29 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜੂਡੋ ਇੰਟਰ ਕਾਲਜ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਕਾਲਜਾਂ ਦੇ ਲੜਕੇ/ਲੜਕੀਆਂ ਨੇ ਭਾਗ ਲਿਆ | ਜੂਡੋ ਕੋਚ ਸ਼ਾਲੂ ਸ਼ਰਮਾ ਨੇ ਦੱਸਿਆ ਕਿ ...
ਮਾਨਸਾ, 29 ਅਕਤੂਬਰ (ਧਾਲੀਵਾਲ) - ਜ਼ਿਲ੍ਹਾ ਸੈਸ਼ਨ ਜੱਜ ਨਵਜੋਤ ਕੌਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ਼ਿਲਪਾ ਵਰਮਾ ਵਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਬਹੁਤੀਆਂ ...
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਕਲਾਂ 'ਚ ਬੀਤੀ ਸ਼ਾਮ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਥਾਣਾ ਜੋਗਾ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ...
ਮਾਨਸਾ, 29 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦਾ ਗਠਨ ਬੱਚਤ ਭਵਨ ਵਿਖੇ ਮੱੁਖ ਕਾਰਜਕਾਰੀ ਅਫ਼ਸਰ ਕਮ-ਏ.ਡੀ.ਸੀ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ | ...
ਜੋਗਾ, 29 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਜ਼ਿਲੇ੍ਹ ਦੇ ਪਿੰਡ ਅਕਲੀਆ ਦੇ ਇੱਕ ਨੌਜਵਾਨ ਨੇ ਪਿੰਡ ਦੇ ਰਾਮ ਬਾਗ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਥਾਣਾ ਜੋਗਾ ਦੇ ਜਾਂਚ ਅਧਿਕਾਰੀ ਨਾਇਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਸੀਰ ਸਿੰਘ ਗੱਗੂ (22) ਪੁੱਤਰ ...
ਭੀਖੀ, 29 ਅਕਤੂਬਰ (ਸਿੱਧੂ) - ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਬੰਧੀ ਸਮਾਗਮ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਭੀਖੀ ਵਿਖੇ ਕਰਵਾਇਆ ਗਿਆ | ਡੀ.ਐਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਕੰਮ ਨੂੰ ਕਰਵਾਉਣ ਲਈ ਨਕਦ ਪੈਸੇ ...
ਮਾਨਸਾ, 29 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ ਧਰਨਿਆਂ 'ਚ ਡਟੇ ਰਹੇ | ਸਥਾਨਕ ਰੇਲਵੇ ਪਾਰਕਿੰਗ 'ਚ ਪ੍ਰਦਰਸ਼ਨ ...
ਮਾਨਸਾ, 29 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਵੱਖ-ਵੱਖ ਵਿਭਾਗਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ 8 ਅਕਤੂਬਰ ਤੋਂ ਚੱਲ ਰਹੀ ਕਲਮ ਛੋੜ ਹੜਤਾਲ 23ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਭਰਿਆ ਜਾ ਰਿਹਾ | ਮੁਲਾਜ਼ਮਾਂ ਵਲੋਂ ...
ਕੋਟ ਈਸੇ ਖਾਂ, 29 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਸਕੀਮ 'ਮੇਰਾ ਘਰ-ਮੇਰੇ ਨਾਮ' ਅਧੀਨ ਲਾਲ ਡੋਰੇ ਅੰਦਰ ਘਰਾਂ ਨੂੰ ਮਾਲਕਾਨਾ ਹੱਕ, ਰਜਿਸਟਰੀ ਮੁਫ਼ਤ ਦੀ ਸਕੀਮ ਨੂੰ ਪੰਚਾਇਤੀ ਪਲਾਟਾਂ 'ਤੇ ਵੀ ਲਾਗੂ ਕਰਨ ਸਬੰਧੀ ਬਲਾਕ ਦਫ਼ਤਰ ਕੋਟ ਈਸੇ ...
ਮੰਡੀ ਬਰੀਵਾਲਾ, 29 ਅਕਤੂਬਰ (ਨਿਰਭੋਲ ਸਿੰਘ)- ਸ੍ਰੀ ਸਿਧਾਰਥ ਚਟੋਪਾਧਿਆ ਆਈ.ਪੀ.ਐੱਸ. ਚੀਫ ਡਾਇਰੈਕਟਰ ਪੰਜਾਬ ਤੇ ਸ੍ਰੀ ਨਰਿੰਦਰ ਭਾਰਗਵ ਆਈ.ਪੀ.ਐੱਸ., ਐੱਸ.ਐੱਸ.ਪੀ. ਬਠਿੰਡਾ ਰੇਂਜ ਵਿਜੀਲੈਂਸ ਬਿਉਰੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਸੰਦੀਪ ਸਿੰਘ ਡੀ.ਐੱਸ.ਪੀ. ...
ਮੋਗਾ, 29 ਅਕਤੂਬਰ (ਗੁਰਤੇਜ ਸਿੰਘ)- ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਜ਼ਿਲ੍ਹੇ ਦੇ ਪਿੰਡ ਰਾਜੇਆਣਾ 'ਚ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੀ ਪਤਨੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...
ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 37 ਤਹਿਸੀਲਦਾਰਾਂ ਅਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਮਜੀਠਾ ਤੋਂ ਤਰਨਤਾਰਨ, ਹਰਫ਼ੂਲ ਸਿੰਘ ਗਿੱਲ ਨੂੰ ਲੋਪੇਕੇ ਤੋਂ ...
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...
ਬਾਘਾ ਪੁਰਾਣਾ, 29 ਅਕਤੂਬਰ (ਕ੍ਰਿਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਜੋ ਕਿ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਹੇ ਹਨ | ਇਸ ਸੰਸਥਾ ਦੀ ਵਿਦਿਆਰਥਣ ਖ਼ੁਸ਼ਦੀਪ ਕੌਰ ਕਿੰਗਰਾ ਸਪੁੱਤਰੀ ਨਿਰਮਲ ...
ਸਾਦਿਕ, 29 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)- ਅੱਜ ਮਾਰਕੀਟ ਕਮੇਟੀ ਸਾਦਿਕ ਅਧੀਨ ਪੈਂਦੀ ਮੰਡੀ ਦੀਪ ਸਿੰਘ ਵਾਲਾ 'ਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨੌਨਿਹਾਲ ਸਿੰਘ, ਅੰਗਰੇਜ਼ ਸਿੰਘ, ਗੁਰਜੀਤ ਸਿੰਘ, ਸ਼ਿੰਗਾਰਾ ਸਿੰਘ ਦੀ ਅਗਵਾਈ 'ਚ ਨੌਜਵਾਨ ਸਭਾ ਅਤੇ ...
ਸਰਦੂਲਗੜ੍ਹ, 29 ਅਕਤੂਬਰ (ਜ਼ੈਲਦਾਰ) - ਭਾਰਤੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਕੇ ਆਈ.ਏ.ਐਸ.ਭਰਤੀ ਹੋਣ ਵਾਲੇ ਜ਼ਿਲ੍ਹੇ ਦੇ ਨੌਜਵਾਨ ਸਿਮਰਨਦੀਪ ਸਿੰਘ ਦੰਦੀਵਾਲ ਤੇ ਉਨ੍ਹਾਂ ਦੇ ਪਿਤਾ ਅਜੈਬ ਸਿੰਘ ਦੰਦੀਵਾਲ ਦਾ ਸਰਦੂਲਗੜ੍ਹ ਬਾਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ...
ਬੁਢਲਾਡਾ, 29 ਅਕਤੂਬਰ (ਸੁਨੀਲ ਮਨਚੰਦਾ) - ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਪੰਕਜ ਵਰਮਾ ਪੀ.ਸੀ.ਐਸ. ਐਡੀਸ਼ਨਲ ਸਿਵਲ ਜੱਜ ਬੁਢਲਾਡਾ ਅਤੇ ਅਮਰਜੀਤ ਸਿੰਘ ਪੀ.ਸੀ.ਐਸ. ਸਿਵਲ ਜੱਜ ਜੂਨੀਅਰ ਡਵੀਜ਼ਨ ...
ਭੀਖੀ, 29 ਅਕਤੂਬਰ (ਪ.ਪ.) - ਪੰਜਾਬ ਫਰਟੀਲਾਈਜਰ ਪੈਸਟੀਸਾਈਡ ਐਂਡ ਸੀਡ ਐਸ਼ੋਸੀਏਸ਼ਨ ਭੀਖੀ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਪ੍ਰਧਾਨ ਪ੍ਰਗਟ ਸਿੰਘ ਚਹਿਲ ਸਮਾਉਂ, ਮੀਤ ਪ੍ਰਧਾਨ ਸੱਤਪਾਲ, ਸਕੱਤਰ ਰਾਕੇਸ਼ ਕੁਮਾਰ ਹੈਪੀ, ਖਜਾਨਚੀ ਵਿਨੋਦ ਕੁਮਾਰ ...
ਬੋਹਾ, 29 ਅਕਤੂਬਰ- ਹਰਿਆਣਾ ਰਾਜ ਦੀ ਹੱਦ 'ਤੇ ਵਸਦਾ ਪਿੰਡ ਮਲਕਪੁਰ ਭੀਮੜਾ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੈ | ਪਿੰਡ 'ਚ ਕੋਈ ਬੱਸ ਨਹੀਂ ਆਉਂਦੀ | ਲੋਕਾਂ ਨੂੰ ਬੋਹਾ ਜਾਂ ਉਡਤ ਤੋਂ ਕੋਈ ਸਾਧਨ ਲੈ ਕੇ ਸ਼ਹਿਰਾਂ ਵੱਲ ਜਾਣਾ ਪੈਂਦਾ ਹੈ | ਪੀ.ਆਰ.ਟੀ.ਸੀ. ਡਿਪੂ ਬੁਢਲਾਡਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX