ਕਪੂਰਥਲਾ, 29 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਦੀ ਵਰਕਸ਼ਾਪ ਵਿਚ ਕੰਟਰੈਕਟ ਲੇਬਰ ਦੇ ਪ੍ਰਵੇਸ਼ ਲਈ ਆਰ.ਸੀ.ਐਫ. ਪ੍ਰਸ਼ਾਸਨ ਨੇ ਕਿਉ.ਆਰ. ਕੋਡ ਆਧਾਰਿਤ ਡਿਜੀਟਲ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ | ਜਿਸ ਦਾ ਉਦਘਾਟਨ ਅੱਜ ਆਰ.ਸੀ.ਐਫ.ਦੇ ਜਨਰਲ ਮੈਨੇਜਰ ਅਸ਼ੇਸ਼ ਅਗਰਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਰਾਹੀਂ ਕੰਟਰੈਕਟ ਲੇਬਰ ਦਾ ਕਿਉ.ਆਰ. ਕੋਡ ਤੇ ਬਾਰ ਕੋਡ ਲਗਾ ਕੇ ਪ੍ਰਵੇਸ਼ ਪੱਤਰ ਸਕੈਨ ਕੀਤਾ ਜਾਵੇਗਾ | ਜਿਸ ਨਾਲ ਲੇਬਰ ਦੀ ਪਹਿਚਾਣ, ਐਂਟਰੀ ਦੀ ਤਰੀਕ ਤੇ ਸਮਾਂ ਡਿਜੀਟਲ ਰਿਕਾਰਡ ਹੋਵੇਗਾ ਤੇ ਇਸ ਨਾਲ ਲੇਬਰ ਦੇ ਵਰਕਸ਼ਾਪ ਵਿਚ ਪ੍ਰਵੇਸ਼ ਮੌਕੇ ਜਿੱਥੇ ਗੇਟ ਮੂਹਰੇ ਲੱਗਣ ਵਾਲੀ ਲੰਮੀ ਲਾਈਨ ਤੋਂ ਨਿਜਾਤ ਮਿਲੇਗੀ, ਉੱਥੇ ਸਮੇਂ ਦੀ ਬੱਚਤ ਹੋਵੇਗੀ ਤੇ ਸਕਿਉਰਿਟੀ ਵਿਭਾਗ ਦਾ ਕੰਮ ਵੀ ਘਟੇਗਾ ਤੇ ਐਂਟਰੀ ਰਜਿਸਟਰਡ ਦੀ ਲੋੜ ਖ਼ਤਮ ਹੋ ਜਾਵੇਗੀ | ਜਨਰਲ ਮੈਨੇਜਰ ਨੇ ਦੱਸਿਆ ਕਿ ਕਿਉ.ਆਰ. ਕੋਡ ਆਧਾਰਿਤ ਡਿਜੀਟਲ ਪ੍ਰਣਾਲੀ ਨਾਲ ਆਰ.ਸੀ.ਐਫ. ਦੇ ਕੰਮਕਾਜ ਵਿਚ ਪਾਰਦਰਸ਼ਤਾ ਆਵੇਗੀ | ਉਨ੍ਹਾਂ ਕਿਉ.ਆਰ. ਕੋਡ ਪ੍ਰਣਾਲੀ ਵਿਕਸਿਤ ਕਰਨ ਲਈ ਆਰ.ਸੀ.ਐਫ. ਦੀ ਆਈ.ਟੀ. ਟੀਮ ਦੇ ਮੈਂਬਰ ਭਰਤ ਸਿੰਘ, ਸੰਜੇ ਖੰਨਾ, ਅਨਿਲ ਸ਼ਰਮਾ, ਦਵਿੰਦਰ ਦੀਦੋਰੀਆ ਤੇ ਉਨ੍ਹਾਂ ਦੇ ਸਾਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇੱਥੇ ਵਰਨਣਯੋਗ ਹੈ ਕਿ ਇਸ ਸਮੇਂ ਆਰ.ਸੀ.ਐਫ. ਵਿਚ ਬਾਹਰੀ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਲੋਕ ਆਰ.ਸੀ.ਐਫ. ਦੀ ਵਰਕਸ਼ਾਪ ਤੇ ਗੇਟ 'ਤੇ ਆਪਣਾ ਪਹਿਚਾਣ ਪੱਤਰ ਦਿਖਾ ਕੇ ਵਰਕਸ਼ਾਪ ਵਿਚ ਜਾਂਦੇ ਹਨ ਤੇ ਇਸ ਪ੍ਰਣਾਲੀ ਦੇ ਚਾਲੂ ਹੋਣ ਨਾਲ ਇਨ੍ਹਾਂ ਲੋਕਾਂ ਦਾ ਪ੍ਰਵੇਸ਼ ਵੀ ਕਿਉ.ਆਰ. ਕੋਡ ਤੇ ਬਾਰ ਕੋਡ ਜ਼ਰੀਏ ਹੋਵੇਗਾ | ਇਸ ਤੋਂ ਪਹਿਲਾਂ ਆਰ.ਸੀ.ਐਫ. ਦੇ ਆਈ.ਟੀ. ਵਿਭਾਗ ਦੇ ਮੁਖੀ ਏ.ਕੇ. ਸਿਨਹਾ ਚੀਫ਼ ਮਕੈਨੀਕਲ ਇੰਜੀਨੀਅਰ ਨੇ ਕਿਉ.ਆਰ. ਕੋਡ ਪ੍ਰਣਾਲੀ ਦੀ ਵਿਸ਼ੇਸ਼ਤਾ ਸਬੰਧੀ ਆਰ.ਸੀ.ਐਫ. ਦੇ ਜਨਰਲ ਮੈਨੇਜਰ ਨੂੰ ਜਾਣੂ ਕਰਵਾਇਆ | ਇਸ ਮੌਕੇ ਆਰ.ਸੀ.ਐਫ. ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਕਪੂਰਥਲਾ, 29 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਖੇਤੀ ਵਿਰੋਧੀ ਕਾਨੂੰਨ 8 ਨਵੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਰੱਦ ਕੀਤੇ ਜਾਣਗੇ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਕੋਈ ਵੀ ਠੋਸ ਕਦਮ ਚੁੱਕਣ ਤੋਂ ...
ਕਪੂਰਥਲਾ, 29 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਲੋਕਾਂ ਵਿਚ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਚਲਾਈ ਜਾ ਰਹੀ ਇਕ ਵੈਨ ਨੂੰ ਅੱਜ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਹਰੀ ...
ਫਗਵਾੜਾ, 29 ਅਕਤੂਬਰ (ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਵਲੋਂ ਫਗਵਾੜਾ ਦੇ ਅਕਾਲ ਸਟੇਡੀਅਮ ਹਦੀਆਬਾਦ ਵਿਖੇ 'ਚੰਨੀ ਸਰਕਾਰ ...
ਸੁਲਤਾਨਪੁਰ ਲੋਧੀ, 29 ਅਕਤੂਬਰ (ਹੈਪੀ, ਥਿੰਦ)-ਸੁਲਤਾਨਪੁਰ ਲੋਧੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਪਹਿਲੀ ਪਲੇਠੀ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ ਵਿਚ ...
ਕਪੂਰਥਲਾ, 29 ਅਕਤੂਬਰ (ਵਿ.ਪ੍ਰ.)-ਤਿਉਹਾਰਾਂ ਤੇ ਹੋਰ ਸਮਾਗਮਾਂ ਦੌਰਾਨ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਨਾਲ ਪੈਦਾ ਹੁੰਦੇ ਸ਼ੋਰ ਸ਼ਰਾਬੇ ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਉੱਪਲ ਨੇ ਜਾਰੀ ਕੀਤੇ ...
ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਮੇਹਟਾਂ ਵਿਖੇ ਇਕ ਵਿਅਕਤੀ ਵਲੋਂ 2 ਮਹਿਲਾਵਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ...
ਕਪੂਰਥਲਾ, 29 ਅਕਤੂਬਰ (ਵਿ.ਪ੍ਰ.)-ਸਹੋਦਿਆ ਵਲੋਂ ਸੈਕਰਡ ਹਾਰਟ ਪਬਲਿਕ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਅੰਤਰ ਸਕੂਲ ਵਰਚੂਅਲ ਅੰਗਰੇਜੀ ਕਵਿਤਾ ਉਚਾਰਣ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੀ ਵਿਦਿਆਰਥਣ ਆਂਚਲਪ੍ਰੀਤ ਕੌਰ ਨੇ ...
ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਲੋਕਾਂ ਦੇ ਮਾਮਲੇ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਲੋਕ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਕੈਂਪ ਅਕਾਲ ਸਟੇਡੀਅਮ ਸਤਨਾਮਪੁਰਾ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ...
ਕਪੂਰਥਲਾ, 29 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਬਸਪਾ ਗੱਠਜੋੜ ਕਪੂਰਥਲਾ ਜ਼ਿਲ੍ਹੇ 'ਚ ਪੈਂਦੇ 4 ਵਿਧਾਨ ਸਭਾ ਹਲਕਿਆਂ ਤੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜੇਗਾ | ਇਹ ਪ੍ਰਗਟਾਵਾ ਜਸਬੀਰ ਸਿੰਘ ਗੜ੍ਹੀ ਸੂਬਾਈ ਪ੍ਰਧਾਨ ਬਹੁਜਨ ਸਮਾਜ ਪਾਰਟੀ ਨੇ ਸਥਾਨਕ ...
ਨਡਾਲਾ, 29 ਅਕਤੂਬਰ (ਮਾਨ)-ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਹੋਏ ਪਏ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕੀਤਾ | ਬਿੱਟੂ ਖੱਖ ਨੇ ਕਿਹਾ ਕਿ ਪੰਜਾਬ ਦੇ ਲੋਕ ...
ਜਲੰਧਰ, 29 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਸੋਈ) ਦੁਆਬਾ ਜ਼ੋਨ-1 ਦੇ ਢਾਂਚੇ ਦਾ ਵਿਸਤਾਰ ਕਰਦਿਆਂ ਜਲੰਧਰ ਤੇ ਨਵਾਂਸ਼ਹਿਰ ਜਿਲਿ੍ਹਆਂ ਦੇ ਪ੍ਰਧਾਨ ਕੀਤੇ | ਇਸ ਮੌਕੇ ਸ. ...
ਕਪੂਰਥਲਾ, 29 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਤੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵਿਦਿਆਰਥੀ 20 ਵੱਖ-ਵੱਖ ਸੇਵਾਵਾਂ ਸੁਵਿਧਾ ਕੇਂਦਰਾਂ ਰਾਹੀਂ ਪ੍ਰਾਪਤ ਕਰ ਸਕਣਗੇ | ਇਸ ...
ਕਾਲਾ ਸੰਘਿਆਂ, 29 ਅਕਤੂਬਰ (ਸੰਘਾ)-ਨਿਊਯਾਰਕ 'ਚ ਕਪੂਰਥਲਾ ਸਪੋਰਟਸ ਕਲੱਬ ਵਲੋਂ ਹਰ ਸਾਲ ਬੱਚਿਆਂ ਦੇ ਸੋਕਰ, ਵਾਲੀਬਾਲ ਤੇ ਅਥਲੈਟਿਕ ਦੇ ਟੂਰਨਾਮੈਂਟਾਂ ਲਈ ਪ੍ਰਸਿੱਧ ਹੈ, ਪਰ ਇਸ ਵਾਰ ਕੋਵਿਡ ਦੀ ਵਜ੍ਹਾ ਕਾਰਨ ਮੇਲਿਆਂ ਦੀ ਥਾਂ ਲੋਕਾਂ ਨੂੰ ਵੀਟ ਗਰਾਸ ਪਿਲਾਉਣ ਦਾ ...
ਫਗਵਾੜਾ, 29 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਵੱਖ-ਵੱਖ ਪਿੰਡਾਂ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਆਪਣੇ ਐਮ.ਪੀ. ਲੈੱਡ ਫ਼ੰਡ 'ਚੋਂ ਜਾਰੀ ਗਰਾਂਟਾਂ ਦੀਆਂ ਚਿੱਠੀਆਂ ਅਨੀਤਾ ਸੋਮ ਪ੍ਰਕਾਸ਼ ਵਲੋਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ...
ਬੇਗੋਵਾਲ, 29 ਅਕਤੂਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਇਕ ਹੋਟਲ ਵਿਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇਕਾਈ ਬੇਗੋਵਾਲ ਦੀ ਇਕ ਮੀਟਿੰਗ ਇਕਾਈ ਪ੍ਰਧਾਨ ਸੁਖਚੈਨ ਸਿੰਘ ਮੁਰੱਬੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਖ-ਵੱਖ ਮਸਲਿਆਂ ਤੋਂ ਸਰਕਾਰੀ ਦਫ਼ਤਰਾਂ ਵਿਚ ਫੈਲੇ ...
ਕਪੂਰਥਲਾ, 29 ਅਕਤੂਬਰ (ਵਿ.ਪ੍ਰ.)- ਤਿਉਹਾਰ ਤੇ ਹੋਰ ਸਮਾਗਮਾਂ ਦੌਰਾਨ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ, ਇਨ੍ਹਾਂ ਦੇ ਨਿਰਮਾਣ ਤੇ ਵਿੱਕਰੀ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਉੱਪਲ ਨੇ ਹੁਕਮ ਜਾਰੀ ਕੀਤੇ ਹਨ | ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਤੇ ...
ਕਪੂਰਥਲਾ, 29 ਅਕਤੂਬਰ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਗਏ ਸੰਘਰਸ਼ ਦੌਰਾਨ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਭਾਰਤੀ ਕਿਸਾਨ ਯੂਨੀਅਨ ...
ਸੁਲਤਾਨਪੁਰ ਲੋਧੀ, 29 ਅਕਤੂਬਰ (ਥਿੰਦ, ਹੈਪੀ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਲਏ ਗਏ ਫੈਸਲੇ ਅਨੁਸਾਰ 3 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਅੜੀਅਲ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ | ਇਸ ਸੰਬੰਧੀ ਡੀ.ਟੀ.ਐਫ. ਦੇ ਸੂਬਾ ...
ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਮਹਿਲਾ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਸਿਟੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਧਾਰਾ 354-ਏ, 323 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਬਲਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਮਾਡਲ ਟਾਊਨ ਨੇ ਪੁਲਿਸ ਨੂੰ ...
ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਚੋਣ ਕਮਿਸ਼ਨ ਦੀ ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਮਾਜ 'ਚ ਵੋਟਾਂ ਸੰਬੰਧੀ ਜਾਗਰੂਕਤਾ ਫੈਲਾਉਣ ਤੇ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀ ਤੇ ਐਨ.ਸੀ.ਸੀ. ਯੂਨਿਟ ਦੇ ਕੈਡਿਟ ਲਵਪ੍ਰੀਤ, ...
ਹੁਸੈਨਪੁਰ, 29 ਅਕਤੂਬਰ (ਸੋਢੀ)-ਪੰਜਾਬ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ 'ਤੇ ਸਿਹਤ ਅਤੇ ਸਿੱਖਿਆ ਵਰਗੀਆਂ ਸਹੂਲਤਾਂ ਹਰ ਨਾਗਰਿਕ ਨੂੰ ਜ਼ਰੂਰੀ ਅਤੇ ਲਾਜ਼ਮੀ ਮੁਹੱਈਆ ਕਰਵਾਉਣੀਆਂ ਅਕਾਲੀ-ਬਸਪਾ ਗੱਠਜੋੜ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ | ਇਹ ਸ਼ਬਦ ਬਸਪਾ ...
ਵਿਦਿਆਰਥਣਾਂ ਨੇ ਭਖਦੇ ਮੁੱਦਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਨੂੰ ਪੁੱਛੇ ਤਿੱਖੇ ਸਵਾਲ ਕਪੂਰਥਲਾ, 29 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਨੌਜਵਾਨਾਂ ਦੇ ਵਿਚਾਰ ਜਾਣਨ ਲਈ ਤੇ ਰਾਜਨੀਤੀ ਵਿਚ ਉਨ੍ਹਾਂ ਦੀ ਦਿਲਚਸਪੀ ਦਾ ਪ੍ਰਗਟਾਵਾ ਦੇਖਣ ਲਈ ਸਥਾਨਕ ਹਿੰਦੂ ਕੰਨਿਆ ...
ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ...
ਹੁਸ਼ਿਆਰਪੁਰ, 29 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 37 ਤਹਿਸੀਲਦਾਰਾਂ ਅਤੇ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਮਜੀਠਾ ਤੋਂ ਤਰਨਤਾਰਨ, ਹਰਫ਼ੂਲ ਸਿੰਘ ਗਿੱਲ ਨੂੰ ਲੋਪੇਕੇ ਤੋਂ ...
ਸੁਲਤਾਨਪੁਰ ਲੋਧੀ, 29 ਅਕਤੂਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਰਾਹੀਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤਕ ਪਹੁੰਚਾਉਣ ਦੇ ਮਨੋਰਥ ਨਾਲ ਪ੍ਰਸ਼ਾਸਨ ਵਲੋਂ ਐਸ ਡੀ ਐਮ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ...
ਡਡਵਿੰਡੀ, 29 ਅਕਤੂਬਰ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੰਜਾਬ ਅੰਦਰ ...
ਭੁਲੱਥ, 29 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਸਿਰਮੌਰ ਧਾਰਮਿਕ ਕਮੇਟੀ ੴ ਕੀਰਤਨ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਸਾਲਾਨਾ ਕੀਰਤਨ ਦਰਬਾਰ ਕਰਵਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ...
ਫਗਵਾੜਾ, 29 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਲਗਾਏ ਗਏ ਸਿਖਲਾਈ ਪ੍ਰੋਗਰਾਮ ਵਿਚ ਚੁਣੇ ਹੋਏ ਨੁਮਾਇੰਦਿਆਂ ਨੂੰ 73ਵੀਂ ਸੋਧ, ਗ੍ਰਾਮ ਸਭਾ ਤੇ ਗ੍ਰਾਮ ਪੰਚਾਇਤਾਂ ਬਾਰੇ ਮੁੱਢਲੀ ਜਾਣਕਾਰੀ, ਗਰਾਮ ...
ਕਪੂਰਥਲਾ, 29 ਅਕਤੂਬਰ (ਅਮਰਜੀਤ ਕੋਮਲ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੇ ਖੇਤੀ ਸੰਬੰਧੀ ਹੋਰ ਸਮੱਸਿਆਵਾਂ ਦੇ ਨਿਪਟਾਰੇ ਲਈ ਭੂਮੀ ਰੱਖਿਆ ਵਿਭਾਗ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਉਚੇਚੇ ਤੌਰ 'ਤੇ ...
ਤਲਵੰਡੀ ਚੌਧਰੀਆਂ, 29 ਅਕਤੂਬਰ (ਪਰਸਨ ਲਾਲ ਭੋਲਾ)-ਪੀਰਾਂ ਫ਼ਕੀਰਾਂ ਦੀਆਂ ਦਰਗਾਹਾਂ 'ਤੇ ਲਗਦੇ ਜੋੜ ਮੇਲੇ ਸਾਡੀ ਭਾਈਚਾਰਕ ਸਾਂਝ ਦੇ ਪ੍ਰਤੀਕ ਹੀ ਨਹੀਂ ਸਗੋਂ ਇਨ੍ਹਾਂ ਜੋੜ ਮੇਲਿਆਂ ਨੇ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਦੋ ਸਾਲਾਂ ਤੋਂ ਵਿਹਲੇ ਬੈਠੇ ਪੰਜਾਬੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX