ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਕੱਤਕ ਸੰਮਤ 553

ਸੰਪਾਦਕੀ

ਲਾਭਕਾਰੀ ਰਿਹਾ ਜੀ-20 ਸਿਖਰ ਸੰਮੇਲਨ

ਇਟਲੀ ਦੀ ਰਾਜਧਾਨੀ ਰੋਮ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ-20 ਸਿਖਰ ਸੰਮੇਲਨ 'ਚ ਭਾਰਤ ਦੀ ਹਿੱਸੇਦਾਰੀ ਲਈ ਕੀਤੀ ਗਈ ਦਾਅਵੇਦਾਰੀ ਨੇ ਜਿੱਥੇ ਦੇਸ਼ ਨੂੰ ਵਿਸ਼ਵ ਨਕਸ਼ੇ 'ਤੇ ਮੂਹਰਲੀ ਕਤਾਰ 'ਚ ਲਿਆ ਦਿੱਤਾ ਹੈ, ਉੱਥੇ ਸਨਿਚਰਵਾਰ ਨੂੰ ਰੋਮ ਦੀ ਹੀ ਧਰਤੀ 'ਤੇ ਭਾਰਤ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਪਿਆਰ ਅਤੇ ਸਨਮਾਨ ਨੇ ਵੀ ਹਰ ਕਿਸੇ ਨੂੰ ਹੈਰਾਨ ਕੀਤਾ ਹੈ। ਉਨ੍ਹਾਂ ਨੇ ਦੇਸ਼ ਦੇ ਆਰਥਿਕ ਸੁਧਾਰਾਂ ਦਾ ਵੀ ਜ਼ਿਕਰ ਕੀਤਾ ਅਤੇ ਵਿਸ਼ਵ ਕਰ ਪ੍ਰਣਾਲੀ ਪ੍ਰਤੀ ਸਹਿਮਤੀ ਵੀ ਜਤਾਈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਵਿਸ਼ਵ ਮਹਾਂਮਾਰੀ ਕੋਵਿਡ-19 ਖ਼ਿਲਾਫ਼ ਲੜਾਈ 'ਚ ਭਾਰਤ 'ਚ 500 ਕਰੋੜ ਟੀਕਿਆਂ ਦਾ ਟੀਚਾ ਪ੍ਰਾਪਤ ਕਰਨ ਦਾ ਵੀ ਸੰਕੇਤ ਦਿੱਤਾ। ਇਸ ਨਾਲ ਵਿਸ਼ਵ ਨੂੰ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਮਿਲ ਸਕੇਗੀ। ਵਿਸ਼ਵ ਦੀਆਂ ਵੀਹ ਵੱਡੀਆਂ ਆਰਥਿਕ ਸ਼ਕਤੀਆਂ 'ਚ ਸ਼ਾਮਿਲ ਹੋਣ ਆਏ ਕਿਸੇ ਵਿਦੇਸ਼ੀ ਪ੍ਰਧਾਨ ਮੰਤਰੀ ਨੂੰ ਹੋਰ ਦੇਸ਼ਾਂ ਦੀ ਯਾਤਰਾ ਦੌਰਾਨ ਇਸ ਤਰ੍ਹਾਂ ਦੇ ਆਦਰ-ਸਨਮਾਨ ਮਿਲਣਾ ਉਸ ਦੇਸ਼ ਦੇ ਲਈ ਮਾਣ ਵਾਲੀ ਗੱਲ ਹੁੰਦੀ ਹੈ। ਇਸ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਮ 'ਚ ਇਸ ਤਰ੍ਹਾਂ ਸਨਮਾਨ ਮਿਲਣਾ ਭਾਰਤ ਦੇਸ਼ ਲਈ ਮਾਣ ਵਾਲਾ ਪਲ ਬਣ ਜਾਂਦਾ ਹੈ। ਇਸ ਬੇਅੰਤ ਸਨਮਾਨ ਅਤੇ ਉਨ੍ਹਾਂ ਦੀ ਇਸ ਯਾਤਰਾ ਦੌਰਾਨ ਹੋਰ ਦੇਸ਼ਾਂ ਦੇ ਰਾਜਨੇਤਾਵਾਂ, ਧਾਰਮਿਕ ਨੇਤਾਵਾਂ ਅਤੇ ਹੋਰ ਸ਼ਖ਼ਸੀਅਤਾਂ ਦੇ ਨਾਲ ਉਨ੍ਹਾਂ ਦੀ ਮੁਲਾਕਾਤਾਂ ਨਾਲ ਜੋ ਮਾਹੌਲ ਤੇ ਜਨਤਕ ਸੰਬੰਧਾਂ ਨੂੰ ਉਤਸ਼ਾਹ ਮਿਲਿਆ, ਉਸ ਨੇ ਵੀ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੀ ਮਹੱਤਤਾ ਨੂੰ ਹੋਰ ਵਧਾਇਆ ਹੈ। ਬਹੁਤ ਸੁਭਾਵਿਕ ਹੈ ਕਿ ਇਸ ਤਰ੍ਹਾਂ ਦੀਆਂ ਰਾਜਨੀਤਕ ਯਾਤਰਾਵਾਂ ਅਤੇ ਕੂਟਨੀਤਕ ਦੌਰੇ ਦੁਵੱਲੇ ਸੰਬੰਧਾਂ ਨੂੰ ਤਾਂ ਨਵੀਂ ਦਿਸ਼ਾ ਦਿੰਦੇ ਹੀ ਹਨ, ਇਸ ਨਾਲ ਦੋ ਦੇਸ਼ਾਂ ਵਿਚਾਲੇ ਸੱਭਿਆਚਾਰਕ, ਸਮਾਜਿਕ ਸੰਬੰਧਾਂ ਨੂੰ ਆਪਸੀ ਸਦਭਾਵਨਾਵਾਂ ਇਕ-ਦੂਜੇ ਨਾਲ ਸਾਂਝੀਆਂ ਕਰਨ ਨਾਲ ਵੀ ਬਲ ਮਿਲਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਦੌਰਾਨ ਕਈ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਦਾ ਵੀ ਪ੍ਰੋਗਰਾਮ ਹੈ। ਇਨ੍ਹਾਂ ਵੱਡੇ ਨੇਤਾਵਾਂ 'ਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦਾ ਨਾਂਅ ਵੀ ਸ਼ਾਮਿਲ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵੈਟੀਕਨ ਸਿਟੀ 'ਚ ਪੋਪ ਫ਼ਰਾਂਸਿਸ ਨਾਲ ਵੀ ਇਕ ਘੰਟੇ ਤੱਕ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਇਸ ਦੌਰਾਨ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੇ ਬੁੱਤ 'ਤੇ ਫੁੱਲ ਭੇਟ ਕਰਨਾ ਵੀ ਦੇਸ਼ ਦੇ ਵਿਆਪਕ ਹਿਤ 'ਚ ਇਕ ਚੰਗਾ ਆਯੋਜਨ ਰਿਹਾ। ਇਸ ਕਾਰਨ ਵਿਦੇਸ਼ਾਂ 'ਚ ਵਸੇ ਭਾਰਤੀਆਂ ਦੇ ਨਾਲ ਭਾਰਤ ਦੇ ਕਰੋੜਾਂ ਲੋਕਾਂ ਵਿਚਾਲੇ ਸ਼ਾਂਤੀ ਤੇ ਸਦਭਾਵਨਾ ਦਾ ਇਕ ਸੱਚਾ ਸੰਦੇਸ਼ ਜਾਵੇਗਾ। ਪ੍ਰਧਾਨ ਮੰਤਰੀ ਨੇ ਜੀ-20 ਦੇਸ਼ਾਂ ਦੀ ਯਾਤਰਾ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਯੂਰਪੀਅਨ ਯੂਨੀਅਨ ਦੇ ਨੇਤਾਵਾਂ ਉਰਸੁਲਾ ਵਾਨ ਡੇਰ ਲੇਯਨ ਅਤੇ ਚਾਰਲਸ ਮਿਸ਼ੈਲ ਨਾਲ ਲੰਬੀ ਗੱਲਬਾਤ ਕਰ ਕੇ ਕੀਤੀ। ਇਸ ਗੱਲਬਾਤ ਦੌਰਾਨ ਦੁਵੱਲੇ ਸੰਬੰਧਾਂ, ਰੱਖਿਆ, ਵਪਾਰ, ਆਰਥਿਕਤਾ, ਵਾਤਾਵਰਨ ਤਬਦੀਲੀ ਆਦਿ ਕਈ ਮੁੱਦਿਆਂ 'ਤੇ ਚਰਚਾ ਹੋਈ। ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਚਾਰਲਸ ਮਿਸ਼ੈਲ ਦੀ ਇਹ ਟਿੱਪਣੀ ਦੁਵੱਲੇ ਪੱਧਰ 'ਤੇ ਅਤੇ ਰਾਸ਼ਟਰੀ ਮੰਚ 'ਤੇ ਉਤਸ਼ਾਹਿਤ ਕਰਨ ਵਾਲੀ ਹੈ ਕਿ ਵਾਤਾਵਰਨ ਦੇ ਬਦਲਾਅ ਨੂੰ ਲੈ ਕੇ ਵਿਸ਼ਵ ਦੇ ਵੱਡੇ ਨੇਤਾਵਾਂ ਵਿਚਾਲੇ ਤਰਕਸੰਗਤ ਭੂਮਿਕਾ ਦੇ ਨਜ਼ਰੀਏ ਨਾਲ ਉਪਲਬਧ ਨਤੀਜਿਆਂ ਦੇ ਪਿੱਛੇ ਭਾਰਤ ਦਾ ਯੋਗਦਾਨ ਬਹੁਤ ਅਹਿਮ ਹੈ। ਇਸ ਕਾਰਨ ਵਿਸ਼ਵ 'ਚ ਪ੍ਰਤੀਬਿੰਬਤ ਹੋਏ ਹਰੇ ਬਦਲਾਅ ਬਹੁਤ ਅਹਿਮ ਹੋ ਕੇ ਨਿਕਲੇ ਹਨ। ਚਾਰਲਸ ਮਿਸ਼ੈਲ ਨੇ ਭਾਰਤੀ ਪ੍ਰਧਾਨ ਮੰਤਰੀ ਦੇ ਨਾਲ ਵਿਸ਼ਵ ਸਿਹਤ, ਮਹਾਂਮਾਰੀ, ਸੈਨਿਕ ਸੰਘਰਸ਼, ਹਿੰਦ-ਪ੍ਰਸ਼ਾਂਤ ਖੇਤਰ ਸਰਹੱਦੀ ਸੰਬੰਧਾਂ, ਅਫ਼ਗਾਨਿਸਤਾਨ ਨੂੰ ਲੈ ਕੇ ਵੀ ਭਾਰਤ ਵਲੋਂ ਕੀਤੇ ਜਾ ਰਹੇ ਸਾਰਥਿਕ ਪ੍ਰਬੰਧਾਂ ਦਾ ਜ਼ਿਕਰ ਕਰਕੇ ਭਾਰਤ ਪ੍ਰਤੀ ਆਪਣੀ ਸੰਵੇਦਨਾ ਜ਼ਾਹਿਰ ਕੀਤੀ ਹੈ। ਉਰਸੁਲਾ ਵਾਨ ਡੇਰ ਲੇਯਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੀ ਮੁਲਾਕਾਤ ਤੋਂ ਮਿਲੇ ਤਜਰਬੇ ਨੂੰ ਲੈ ਕੇ ਟਵੀਟ ਰਾਹੀਂ ਅਹਿਮ ਜਾਣਕਾਰੀ ਦਿੱਤੀ। ਟਵੀਟ 'ਚ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਸੀਂ ਦੋਵਾਂ ਨੇਤਾਵਾਂ ਨੇ ਦੁਵੱਲੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਚੰਗੇ ਸੰਬੰਧ ਬਣਾਉਣੇ ਸ਼ੁਰੂ ਕੀਤੇ ਹਨ। ਉਰਸੁਲਾ ਵਾਨ ਡੇਰ ਲੇਯਨ ਨੇ ਭਾਰਤ 'ਚ ਕੋਰੋਨਾ ਮਹਾਂਮਾਰੀ ਰੋਕੂ ਟੀਕਾਕਰਨ ਦੇ ਮੰਚ 'ਤੇ 100 ਕਰੋੜ ਦੀ ਉਪਲਬਧੀ 'ਤੇ ਵੀ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸੰਸਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਇਟਲੀ ਦੇ ਆਪਣੇ ਹਮਰੁਤਬਾ ਮਾਰੀਓ ਦਰਾਗੀ ਦੇ ਨਾਲ ਵੀ ਮੁਲਾਕਾਤ ਕੀਤੀ ਅਤੇ ਦੁਵੱਲੇ ਸੰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ। ਜੀ-20 ਸਿਖਰ ਸੰਮੇਲਨ 'ਚ ਹਿੱਸਾ ਲੈਣ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਵਲੋਂ ਵਿਸ਼ੇਸ਼ ਮੁਲਾਕਾਤ ਲਈ ਸੱਦਾ ਦੇਣਾ ਵੀ ਵਿਸ਼ਵ 'ਚ ਭਾਰਤ ਦੀ ਸਰਬਉੱਚਤਾ ਅਤੇ ਵਧਦੇ ਪ੍ਰਭਾਵ ਨੂੰ ਦਰਸਾਉਣ ਦੀ ਇਕ ਵੱਡੀ ਉਦਾਹਰਨ ਹੈ। ਭਾਰਤੀ ਪ੍ਰਧਾਨ ਮੰਤਰੀ ਨੂੰ ਇਟਲੀ ਦੇ ਪ੍ਰਧਾਨ ਮੰਤਰੀ ਦੀ ਨਿੱਜੀ ਰਿਹਾਇਸ਼ 'ਚ 'ਗਾਰਡ ਆਫ਼ ਆਨਰ' ਦਿੱਤਾ ਜਾਣਾ ਵੀ ਭਾਰਤ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਵੀ ਇਨ੍ਹਾਂ ਨੇਤਾਵਾਂ ਦੇ ਨਾਲ ਆਪਣੀਆਂ ਮੁਲਾਕਾਤਾਂ ਅਤੇ ਗੱਲਾਂ-ਬਾਤਾਂ ਨੂੰ ਲਾਭਕਾਰੀ ਕਰਾਰ ਦਿੱਤਾ ਹੈ।
ਜੀ-20 ਦੇਸ਼ਾਂ ਵਲੋਂ ਸੰਯੁਕਤ ਰਾਸ਼ਟਰ ਦੀ ਅਗਵਾਈ 'ਚ ਸਕਾਟਲੈਂਡ ਦੇ ਗਲਾਸਗੋ 'ਚ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਅਸੈਂਬਲੀ ਦੇ ਲਈ ਵੀ ਕਈ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਲਈ ਵੀ ਭਾਰਤ ਦੇ ਯਤਨਾਂ ਅਤੇ ਯੋਗਦਾਨ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਕੁਲ ਮਿਲਾ ਕੇ ਅਸੀਂ ਸਮਝਦੇ ਹਾਂ ਕਿ ਵਿਸ਼ਵ ਅਰਥ-ਵਿਵਸਥਾ, ਵਾਤਾਵਰਨ ਅਤੇ ਖ਼ਾਸ ਤੌਰ 'ਤੇ ਕੋਰੋਨਾ ਮਹਾਂਮਾਰੀ ਦੀ ਚੁਣੌਤੀ ਦੇ ਨਜ਼ਰੀਏ ਨਾਲ ਮੌਜੂਦਾ ਜੀ-20 ਸਿਖਰ ਸੰਮੇਲਨ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਨਕਸ਼ੇ 'ਤੇ ਕੀਤੇ ਗਏ ਯਤਨ ਕਾਫ਼ੀ ਲਾਭਕਾਰੀ ਸਿੱਧ ਹੋਏ ਹਨ। ਦੇਸ਼ ਲਈ ਵੀ ਪ੍ਰਧਾਨ ਮੰਤਰੀ ਦੀ ਇਹ ਯਾਤਰਾ ਸਾਰਥਿਕ ਨਤੀਜਿਆਂ ਵਾਲੀ ਸਿੱਧ ਹੋਈ ਹੈ। ਇਸ ਸੰਮੇਲਨ ਦੇ ਨੇੜ ਭਵਿੱਖ 'ਚ ਚੰਗੇ ਨਤੀਜੇ ਨਿਕਲਣ ਦੀ ਸੰਭਾਵਨਾ ਹੈ।

56ਵੇਂ ਪੰਜਾਬ ਦਿਵਸ 'ਤੇ ਵਿਸ਼ੇਸ਼

ਪਰਬਤੋਂ ਭਾਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਪੰਜਾਬ

ਪੰਜਾਬੀ ਸੂਬੇ ਦੇ 56ਵੇਂ ਸਥਾਪਨਾ ਦਿਵਸ 'ਤੇ ਅਜੋਕੇ ਪੰਜਾਬ ਵੱਲ ਝਾਤੀ ਮਾਰਦੇ ਹਾਂ ਤਾਂ ਮਨ ਵਿਚ ਕੋਈ ਉਤਸ਼ਾਹਜਨਕ ਤਸਵੀਰ ਨਹੀਂ ਉੱਭਰਦੀ। ਹਰ ਪਾਸੇ ਨਿਰਾਸ਼ਾ ਦਾ ਆਲਮ ਹੈ। ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਤੇ ...

ਪੂਰੀ ਖ਼ਬਰ »

ਬਿਹਤਰ ਤਾਲਮੇਲ ਨਾਲ ਕੀਤਾ ਜਾ ਰਿਹਾ ਹੈ ਬੁਨਿਆਦੀ ਢਾਂਚੇ ਦਾ ਵਿਕਾਸ

ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਦੇ 190 ਸਾਲ ਦੇ ਇਤਿਹਾਸ ਦੀ ਆਪਣੀ ਕਹਾਣੀ ਹੈ। ਨਿਸ਼ਚਿਤ ਰੂਪ ਤੋਂ ਉਨ੍ਹਾਂ ਨੇ ਰੇਲਵੇ , ਬੰਦਰਗਾਹਾਂ ਅਤੇ ਪੁਲਾਂ ਦਾ ਨਿਰਮਾਣ ਕੀਤਾ ਪਰ ਇਸ ਦਾ ਮੁੱਖ ਉਦੇਸ਼ ਭਾਰਤ ਤੋਂ ਧਨ ਇਕੱਠਾ ਕਰਨਾ ਅਤੇ ਇਸ ਨੂੰ ਸਮੁੰਦਰ-ਪਾਰ ਇੰਗਲੈਂਡ ਭੇਜਣਾ, ਕੱਚੀ ...

ਪੂਰੀ ਖ਼ਬਰ »

ਕੇਂਦਰੀ ਏਜੰਸੀਆਂ ਦੀ ਸਾਖ 'ਤੇ ਉੱਠ ਰਹੇ ਹਨ ਵੱਡੇ ਸਵਾਲ

ਕੀ ਸੱਚਮੁੱਚ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਸਾਰੇ ਦੋਸ਼ੀ ਇਮਾਨਦਾਰ ਬਣ ਜਾਂਦੇ ਹਨ? ਪਿਛਲੇ ਦਿਨੀਂ ਮਹਾਰਾਸ਼ਟਰ ਦੇ ਦਿੱਗਜ ਨੇਤਾ ਛਗਨ ਭੁਜਬਲ ਨੇ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX