ਤਾਜਾ ਖ਼ਬਰਾਂ


ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  13 minutes ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  9 minutes ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  21 minutes ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  32 minutes ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  53 minutes ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 1 hour ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  12 minutes ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 2 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 3 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਜਨਮਦਿਨ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ...
ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ 'ਚ ਸ਼ਾਮਿਲ
. . .  about 3 hours ago
ਮੁੰਬਈ, 3 ਦਸੰਬਰ-ਮੁਹੰਮਦ ਸ਼ਮੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਭਾਰਤੀ ਕ੍ਰਿਕਟ ਟੀਮ 'ਚ ਚੁਣਿਆ ਗਿਆ ਹੈ। ਸ਼ਮੀ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਇਕ ਦਿਨਾਂ ਲੜੀ ਦੀ ਲੀਡ-ਅਪ ਵਿਚ ਇਕ ਟਰੇਨਿੰਗ ਸੈਸ਼ਨ ਦੌਰਾਨ ਮੋਢੇ ਦੀ ਸੱਟ ਲੱਗ ਗਈ ਸੀ। ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਸਕੂਲ ਬੱਸ ਤੇ ਟਰੱਕ ਦੀ ਟੱਕਰ 'ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ
. . .  about 2 hours ago
ਤਰਨਤਾਰਨ, 3 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ 'ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ...
ਲਗਾਤਾਰ ਤੀਜੇ ਹਫ਼ਤੇ ਵਧਿਆ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ
. . .  about 4 hours ago
ਮੁੰਬਈ, 3 ਦਸੰਬਰ-ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤੀਜੇ ਹਫ਼ਤੇ ਵਧਿਆ...
ਮੁਹੰਮਦ ਸ਼ਮੀ ਬੰਗਲਾਦੇਸ਼ ਵਿਰੁੱਧ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਹੋਏ ਬਾਹਰ
. . .  about 3 hours ago
ਢਾਕਾ, 3 ਦਸੰਬਰ-ਸੂਤਰਾਂ ਅਨੁਸਾਰ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਕਥਿਤ ਤੌਰ 'ਤੇ ਹੱਥ ਦੀ ਸੱਟ ਕਾਰਨ ਬੰਗਲਾਦੇਸ਼ ਵਿਰੁੱਧ 4 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਤੋਂ ਬਾਹਰ...
ਪਾਕਿਸਤਾਨ ਦੇ ਮੰਤਰੀ ਇਸ਼ਾਕ ਡਾਰ ਵਲੋਂ ਵਿੱਤ ਪ੍ਰਬੰਧਨ 'ਤੇ ਆਈ.ਐਮ.ਐਫ. ਤੋਂ ਨਿਰਦੇਸ਼ ਲੈਣ ਤੋਂ ਇਨਕਾਰ
. . .  about 4 hours ago
ਇਸਲਾਮਾਬਾਦ, 3 ਦਸੰਬਰ - ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐੱਮ. ਐੱਫ.) ਨੇ ਪਾਕਿਸਤਾਨ ਸਰਕਾਰ ਤੋਂ ਹੜ੍ਹਾਂ ਦੇ ਬਾਅਦ ਖ਼ਾਸ ਤੌਰ 'ਤੇ ਸਿੰਧ ਅਤੇ ਬਲੋਚਿਸਤਾਨ ਦੇ ਸੂਬਿਆਂ ਦੁਆਰਾ ਸੰਭਾਵਿਤ...
ਜੰਗਲਾਤ ਸੰਭਾਲ ਦੇ ਨਵੇਂ ਨਿਯਮ ਆਦਿਵਾਸੀਆਂ ਦੇ ਅਧਿਕਾਰਾਂ ਨੂੰ ਉਖਾੜ ਦੇਣਗੇ-ਪ੍ਰਧਾਨ ਮੰਤਰੀ ਮੋਦੀ ਨੂੰ ਹੇਮੰਤ ਸੋਰੇਨ
. . .  about 4 hours ago
ਰਾਂਚੀ, 3 ਦਸੰਬਰ- ਕੇਂਦਰ ਦੇ ਜੰਗਲਾਤ ਸੰਭਾਲ ਨਿਯਮਾਂ 2022 ਬਾਰੇ ਆਪਣੇ ਰਾਖਵੇਂਕਰਨ ਦਾ ਪ੍ਰਗਟਾਵਾ ਕਰਦੇ ਹੋਏ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਾਨਕ ਗ੍ਰਾਮ ਸਭਾ ਦੀਆਂ ਸ਼ਕਤੀਆਂ ਨੂੰ "ਬੇਸ਼ਰਮੀ ਨਾਲ ਕਮਜ਼ੋਰ" ਕਰਨ ਅਤੇ ਜੰਗਲਾਂ ਵਿਚ ਰਹਿਣ ਵਾਲੇ ਭਾਈਚਾਰਿਆਂ...
ਅਮਰੀਕਾ 'ਚ ਭਾਰਤ ਦੇ ਰਾਜਦੂਤ ਨੇ ਸੁੰਦਰ ਪਿਚਾਈ ਨੂੰ ਸੌਂਪਿਆ ਪਦਮ ਭੂਸ਼ਣ
. . .  about 4 hours ago
ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ' ਸ਼੍ਰੇਣੀ 'ਚ
. . .  about 4 hours ago
ਨਵੀਂ ਦਿੱਲੀ, 3 ਦਸੰਬਰ-ਸਰਦੀਆਂ ਦੇ ਆਗਮਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਦਿੱਲੀ ਅੱਜ ਧੂੰਏਂ ਦੀ ਲਪੇਟ 'ਚ ਆ ਗਈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 332 ਦੇ ਨਾਲ...
ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 5 hours ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  about 1 hour ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਦੀਵਾਲੀ ਵਿਸ਼ੇਸ਼ ਅੰਕ

ਬੰਦੀਛੋੜ ਦਿਵਸ ਦਾ ਇਤਿਹਾਸਕ ਮਹੱਤਵ

ਸਿੱਖ ਧਰਮ ਅੰਦਰ ਬੰਦੀਛੋੜ ਦਿਵਸ (ਦੀਵਾਲੀ) ਦਾ ਪਿਛੋਕੜ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿਚੋਂ ਰਿਹਾਅ ਹੋਣ ਨਾਲ ਜੁੜਿਆ ਹੋਇਆ ਹੈ। ਰਿਹਾਈ ਮਗਰੋਂ ਇਸ ਦਿਨ ਜਦੋਂ ਗੁਰੂ ਸਾਹਿਬ ਸ੍ਰੀ ਅੰਮ੍ਰਿਤਸਰ ਪੁੱਜੇ ਸਨ ਤਾਂ ਸੰਗਤਾਂ ਵਲੋਂ ਦੀਪਮਾਲਾ ਕਰ ਕੇ ਖ਼ੁਸ਼ੀਆਂ ਮਨਾਈਆਂ ਗਈਆਂ ਸਨ। ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਬਾਹਰ ਆਉਣ ਸਮੇਂ ਆਪਣੇ ਨਾਲ ਉਨ੍ਹਾਂ ਰਾਜਿਆਂ ਦੀ ਵੀ ਖਲਾਸੀ ਕਰਵਾਈ ਜੋ ਉਥੇ ਜਹਾਂਗੀਰ ਵਲੋਂ ਕੈਦੀ ਬਣਾ ਕੇ ਰੱਖੇ ਗਏ ਸਨ। ਸਿੱਖ ਇਤਿਹਾਸ ਦੇ ਇਹ ਪੰਨੇ ਕੂੜ ਉਪਰ ਧਰਮ ਅਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਹਨ। ਇਸ ਨਾਲ ਮਨੁੱਖਤਾ ਅੰਦਰ ਮਰ ਚੁੱਕੀ ਆਜ਼ਾਦੀ ਦੀ ਕਿਰਨ ਇਕ ਵਾਰ ਫਿਰ ਤੋਂ ਰੌਸ਼ਨ ਹੋਈ। ਚਲਦੀ ਆ ਰਹੀ ਰਵਾਇਤ ਅਨੁਸਾਰ ਇਸ ਦਿਨ ਸੰਗਤਾਂ ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰੂਹਾਨੀ ਵਾਤਾਵਰਨ ਦਾ ਅਨੰਦ ਮਾਣਨ ਲਈ ਲੱਖਾਂ ਦੀ ਗਿਣਤੀ ਵਿਚ ਪੁੱਜਦੀਆਂ ਹਨ।
ਬੰਦੀਛੋੜ ਦਿਵਸ ਸਿੱਖ ਪੰਥ ਦਾ ਉਹ ਦਿਹਾੜਾ ਹੈ ਜੋ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਨਾ ਦਿੰਦਾ ਹੈ, ਭਾਵੇਂ ਪੀੜਤ ਧਿਰ ਕੋਈ ਵੀ ਹੋਵੇ। ਦਰਅਸਲ ਸਿੱਖੀ ਦੇ ਮੁੱਢਲੇ ਅਸੂਲਾਂ ਵਿਚ ਨਿਆਂ ਅਤੇ ਪਰਉਪਕਾਰ ਮੋਹਰੀ ਹੈ। ਇਸੇ ਤਹਿਤ ਹੀ ਸਿੱਖ ਗੁਰੂ ਸਾਹਿਬਾਨ ਨੇ ਹਰ ਪੀੜਤ ਧਿਰ ਨਾਲ ਖੜ੍ਹਦਿਆਂ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਹੱਕ, ਸੱਚ ਤੇ ਨਿਆਂ ਨੂੰ ਪ੍ਰਮੁੱਖਤਾ ਨਾਲ ਉਭਾਰਿਆ।
ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਜ਼ਾਲਮਾਂ ਦੇ ਜ਼ੁਲਮ ਨੂੰ ਠੱਲ ਪਾਉਣ ਲਈ ਸ਼ਸਤਰਧਾਰੀ ਹੋਣਾ ਪਵੇਗਾ। ਇਸੇ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰਗੱਦੀ 'ਤੇ ਬਿਰਾਜਮਾਨ ਹੋਣ ਮੌਕੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕਰਵਾਈ। ਗੁਰੂ ਸਾਹਿਬ ਨੇ ਸਿੱਖਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਲਿਆਉਣ ਦਾ ਹੁਕਮ ਕੀਤਾ। ਇਸ ਤਰ੍ਹਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖਾਂ ਨੂੰ 'ਸੰਤ ਸਿਪਾਹੀ' ਬਣਾ ਦਿੱਤਾ ਸੀ ਜੋ ਅੱਗੇ ਚੱਲ ਕੇ ਆਪਣੇ ਗੁਰੂ ਸਾਹਿਬ ਦੀ ਕਮਾਨ ਥੱਲੇ ਧਰਮ ਖਾਤਿਰ ਆਪਣੀਆਂ ਜਾਨਾਂ ਤੱਕ ਵਾਰ ਗਏ। ਵਕਤ ਦੀ ਸ਼ਕਤੀਸ਼ਾਲੀ ਮੁਗਲੀਆ ਹਕੂਮਤ ਦੇ ਦੌਰ ਵਿਚ ਗੁਰੂ ਹਰਿਗੋਬਿੰਦ ਸਾਹਿਬ ਨੇ ਆਪਣੀ ਫੌਜ ਨਾਲ ਜਿੰਨੀਆਂ ਵੀ ਲੜਾਈਆਂ ਲੜੀਆਂ, ਸਾਰੀਆਂ ਵਿਚ ਉਹ ਜੇਤੂ ਰਹੇ। ਪਰ ਇਸ ਦੇ ਚਲਦਿਆਂ ਹਕੂਮਤ ਨੇ ਗੁਰੂ-ਘਰ ਦੇ ਕੁਝ ਦੋਖੀਆਂ ਦੀਆਂ ਚੁਗਲੀਆਂ ਅਤੇ ਕੱਟੜ-ਪੰਥੀ ਮੁਸਲਮਾਨ ਨੇਤਾਵਾਂ ਦੇ ਕੁਝ ਬਹਾਨਿਆਂ ਨੂੰ ਮੁੱਦਾ ਬਣਾ ਕੇ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ। ਗਵਾਲੀਅਰ ਦੇ ਇਸ ਵਿਸ਼ਾਲ ਅਤੇ ਮਜ਼ਬੂਤ ਕਿਲ੍ਹੇ ਵਿਚ ਹਕੂਮਤ ਵਲੋਂ ਇਸ ਮੁਲਕ ਦੇ ਬਹੁਤ ਸਾਰੇ ਬਾਗ਼ੀ ਰਾਜਪੂਤ ਰਾਜੇ ਅਤੇ ਕਈ ਹੋਰ ਪ੍ਰਭਾਵਸ਼ਾਲੀ ਆਦਮੀ ਵੀ ਕੈਦ ਵਿਚ ਰੱਖੇ ਹੋਏ ਸਨ। ਗੁਰੂ ਸਾਹਿਬ ਦੀ ਗ੍ਰਿਫ਼ਤਾਰੀ ਸੁਣ ਕੇ ਸੰਗਤਾਂ ਵਿਆਕੁਲ ਹੋਣ ਲੱਗ ਪਈਆਂ। ਸੰਗਤਾਂ ਸ੍ਰੀ ਅੰਮ੍ਰਿਤਸਰ ਤੋਂ ਗਵਾਲੀਅਰ ਪੁੱਜਦੀਆਂ, ਪ੍ਰੰਤੂ ਗੁਰੂ ਸਾਹਿਬ ਦੇ ਦਰਸ਼ਨ ਨਾ ਹੋਣ ਕਾਰਨ ਕਿਲ੍ਹੇ ਦੀ ਪਰਕਰਮਾਂ ਕਰ ਕੇ ਵਾਪਸ ਆ ਜਾਂਦੀਆਂ। ਗੁਰੂ ਸਾਹਿਬ ਦੀ ਆਭਾ ਅਤੇ ਸੰਗਤ ਦੀ ਭਾਵਨਾ ਵੇਖ ਕੇ ਜਹਾਂਗੀਰ ਨੂੰ ਸਮਝ ਪੈ ਗਈ ਕਿ ਇਸ ਲਹਿਰ ਨੂੰ ਬਹੁਤੀ ਦੇਰ ਨਹੀਂ ਦਬਾਇਆ ਜਾ ਸਕਦਾ। ਉਸ ਨੇ ਗੁਰੂ ਜੀ ਨਾਲ ਸੁਲ੍ਹਾ ਕਰਨੀ ਹੀ ਠੀਕ ਸਮਝੀ ਤੇ ਗੁਰੂ ਜੀ ਦੀ ਰਿਹਾਈ ਦੇ ਹੁਕਮ ਭੇਜੇ। ਪਰ ਗੁਰੂ ਹਰਿਗੋਬਿੰਦ ਸਾਹਿਬ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਬਾਹਰ ਆਉਣਾ ਸਵੀਕਾਰ ਨਾ ਕੀਤਾ ਅਤੇ ਉਥੇ ਬੰਦੀ ਬਣਾਏ ਰਾਜਪੂਤ ਰਾਜਿਆਂ ਆਦਿ ਦੀ ਰਿਹਾਈ ਦੀ ਹਕੂਮਤ ਨਾਲ ਗੱਲਬਾਤ ਵੀ ਤੋਰੀ ਅਤੇ ਗੁਰੂ ਸਾਹਿਬ ਜੀ ਦੀ ਸੂਝਬੂਝ ਸਦਕਾ ਕੈਦੀ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਸਿੱਖ ਪਰੰਪਰਾਵਾਂ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ 52 ਕਲੀਆਂ ਵਾਲਾ ਇਕ ਖ਼ਾਸ ਚੋਲ਼ਾ ਪਹਿਨਿਆ ਸੀ ਅਤੇ ਉਨ੍ਹਾਂ 52 ਰਾਜਪੂਤ ਰਾਜਿਆਂ ਨੇ ਗੁਰੂ ਜੀ ਦਾ ਲੜ ਫੜ੍ਹ ਕੇ ਗਵਾਲੀਅਰ ਦੇ ਕਿਲ੍ਹੇ ਦੀ ਕੈਦ ਤੋਂ ਛੁਟਕਾਰਾ ਹਾਸਿਲ ਕੀਤਾ ਸੀ। ਇਸ ਤਰ੍ਹਾਂ ਇਸ ਦਿਨ ਤੋਂ ਗੁਰੂ ਹਰਿਗੋਬਿੰਦ ਸਾਹਿਬ ਨੂੰ 'ਬੰਦੀਛੋੜ' ਦਾਤਾ ਦੇ ਨਾਂਅ ਨਾਲ ਜਾਣਿਆ ਜਾਣ ਲੱਗਾ।
ਬੰਦੀਛੋੜ ਦਿਵਸ ਸਾਨੂੰ ਉਸ ਮਹਾਨ ਸ਼ਹੀਦ ਦੀ ਵੀ ਯਾਦ ਦਿਵਾਉਂਦੀ ਹੈ ਕਿ ਜਿਸ ਨੇ ਬੰਦ ਬੰਦ ਤਾਂ ਕਟਵਾ ਲਿਆ ਪਰ ਸਿੱਖੀ ਨੂੰ ਆਂਚ ਨਹੀਂ ਆਉਣ ਦਿੱਤੀ। ਮੁਗ਼ਲ ਸਰਕਾਰ ਸ਼ੁਰੂ ਤੋਂ ਹੀ ਸਿੱਖ ਪੰਥ ਦੇ ਵਿਰੁੱਧ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਜੋ ਆਦਰਸ਼ ਉਨ੍ਹਾਂ ਸਾਹਮਣੇ ਰੱਖਿਆ, ਇਸ ਨਾਲ ਪੰਥ ਤੇ ਸਰਕਾਰ ਵਿਚ ਟੱਕਰ ਹੋਰ ਤਿੱਖੀ ਹੋ ਗਈ। ਗੁਰੂ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਬਾਅਦ ਉਨ੍ਹਾਂ ਦੇ ਨਿਸ਼ਾਨਿਆਂ ਦੀ ਪੂਰਤੀ ਦੀ ਜ਼ਿੰਮੇਵਾਰੀ ਖ਼ਾਲਸਾ ਪੰਥ ਦੇ ਮੋਢਿਆਂ 'ਤੇ ਆਣ ਪਈ, ਜਿਸ ਲਈ ਸਮੇਂ ਸਮੇਂ ਸਿਰ ਇਕੱਠੇ ਹੋ ਕੇ ਪੰਥਕ ਪੱਧਰ 'ਤੇ ਫ਼ੈਸਲੇ ਕਰਨ ਦੀ ਲੋੜ ਮਹਿਸੂਸ ਹੋਣ ਲੱਗੀ। ਬੰਦੀਛੋੜ ਦਿਵਸ ਦੇ ਸਾਲਾਨਾ ਇਕੱਠ ਨੂੰ ਇਸ ਮਨੋਰਥ ਲਈ ਵਰਤਿਆ ਜਾਣ ਲੱਗਾ ਜਿਸ ਕਾਰਨ ਇਸ ਦਿਹਾੜੇ ਦੀ ਅਹਿਮੀਅਤ ਵਿਚ ਭਾਰੀ ਵਾਧਾ ਹੋਇਆ। ਇਹ ਫ਼ੈਸਲਾ ਉਹ ਗੁਰੂ ਦੀ ਮਤ ਅਨੁਸਾਰ ਕਰਦੇ ਤਾਂ ਹੀ ਇਨ੍ਹਾਂ ਨੂੰ ਗੁਰਮਤਾ ਕਹਿਆ ਜਾਂਦਾ ਸੀ। 18ਵੀਂ ਸਦੀ ਦੇ ਮੁਸ਼ਕਿਲ ਸਮੇਂ ਵਿਚ ਖ਼ਾਲਸਾ ਪੰਥ ਬੰਦੀਛੋੜ ਦਿਵਸ (ਦੀਵਾਲੀ) ਦੇ ਮੌਕੇ ਇਕੱਠੇ ਹੋ ਕੇ ਅਰੰਭੇ ਸੰਘਰਸ਼ ਦਾ ਲੇਖਾ-ਜੋਖਾ ਕਰਿਆ ਕਰਦੇ ਸਨ ਤੇ ਪਿਛਲੇ ਸਮੇਂ ਦੀਆਂ ਹੋਈਆਂ ਕੁਤਾਹੀਆਂ ਨੂੰ ਦੂਰ ਕਰ ਕੇ ਭਵਿੱਖ ਲਈ ਉਸਾਰੂ ਵਿਉਂਤਾਂ ਉਲੀਕਿਆਂ ਕਰਦੇ ਸਨ। ਪਰ ਹਕੂਮਤ ਵਲੋਂ ਸਖ਼ਤੀ ਦੇ ਦੌਰ ਵਿਚ ਸਿੱਖਾਂ ਦਾ ਸ੍ਰੀ ਅੰਮ੍ਰਿਤਸਰ ਆਉਣਾ ਮੁਸ਼ਕਿਲ ਹੋ ਗਿਆ। ਬੰਦੀਛੋੜ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰਤਾ ਲਈ ਭਾਈ ਮਨੀ ਸਿੰਘ ਨੇ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਹਕੂਮਤ ਤੋਂ ਇਜਾਜ਼ਤ ਪ੍ਰਾਪਤ ਕੀਤੀ। ਪ੍ਰੰਤੂ ਜਦੋਂ ਉਨ੍ਹਾਂ ਨੂੰ ਜ਼ਕਰੀਆਂ ਖਾਨ ਵਲੋਂ ਇਕੱਠੇ ਹੋਏ ਸਿੰਘਾਂ ਨੂੰ ਮਾਰ ਮੁਕਾਉਣ ਦੀ ਯੋਜਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਕੱਤਰਤਾ ਨੂੰ ਰੋਕ ਦਿੱਤਾ। ਇਸ 'ਤੇ ਟੈਕਸ ਦਾ ਬਹਾਨਾ ਬਣਾ ਕੇ ਮੰਦ ਨੀਤ ਨਾਲ ਹਕੂਮਤ ਨੇ ਭਾਈ ਮਨੀ ਸਿੰਘ ਜੀ ਨੂੰ ਸ਼ਹੀਦ ਕਰਨ ਦਾ ਕਰੂਰ ਕਾਰਾ ਕੀਤਾ। ਇਸ ਤਰ੍ਹਾਂ ਬੰਦੀਛੋੜ ਦਿਵਸ ਦਾ ਨਾਤਾ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਨਾਲ ਜੁੜ ਗਿਆ।
ਇਹੋ ਕਾਰਨ ਹੈ ਕਿ ਬੰਦੀਛੋੜ ਦਿਵਸ 'ਤੇ ਹਰ ਸਾਲ ਸਿੱਖ ਅੰਮ੍ਰਿਤਸਰ ਵਿਚ ਇਕੱਠੇ ਹੋ ਕੇ ਆਪਣੇ ਜੀਵਨ ਨੂੰ ਗੁਰਮਤਿ ਦੀਆਂ ਸੇਧਾਂ ਵਿਚ ਤੋਰਨ ਲਈ ਇਨ੍ਹਾਂ ਚਾਨਣ ਮੁਨਾਰਿਆਂ ਦੀ ਸਹਾਇਤਾ ਲੈਣ ਦੇ ਯਤਨ ਕਰਦੇ ਹਨ। ਅੱਜ ਵੀ ਖ਼ਾਲਸਾ ਪੰਥ ਬੰਦੀਛੋੜ ਦਿਵਸ (ਦੀਵਾਲੀ) ਦੇ ਮੌਕੇ ਅੰਮ੍ਰਿਤਸਰ ਵਿਚ ਭਾਰੀ ਗਿਣਤੀ ਵਿਚ ਇਕੱਠਾ ਹੁੰਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂਅ ਸੰਦੇਸ਼ ਦਿੰਦੇ ਹਨ। ਮੰਤਵ ਇਹ ਹੈ ਕਿ ਸਿੱਖ ਕੌਮ ਆਪਣੇ ਇਤਿਹਾਸ ਨਾਲ ਜੁੜ ਕੇ ਭਵਿੱਖ ਦੀਆਂ ਤਰਜੀਹਾਂ ਨਿਰਧਾਰਤ ਕਰੇ। ਸੋ, ਬੰਦੀਛੋੜ ਦਿਵਸ (ਦੀਵਾਲੀ) ਦੇ ਮੌਕੇ 'ਤੇ ਜਿਥੇ ਸਿੱਖ ਨੇ ਹੱਕ, ਸੱਚ, ਸੰਤੋਖ ਤੇ ਸਬਰ ਦੀ ਜਿੱਤ ਦੇ ਵਿਸ਼ਵਾਸ ਨੂੰ ਦ੍ਰਿੜ ਕਰਨਾ ਹੈ, ਉਥੇ ਸਿੱਖੀ ਸਿਖ਼ਰ ਦੀ ਪ੍ਰਪੱਕਤਾ ਨੂੰ ਵੀ ਰੋਮ-ਰੋਮ ਵਿਚ ਵਸਾਉਣਾ ਹੈ।


-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

ਆਓ, ਦੀਵਾਲੀ ਦੇ ਅਸਲੀ ਮਹੱਤਵ ਨੂੰ ਜਾਣੀਏ

ਭਾਰਤ ਖ਼ਾਸ ਕਰ ਪੰਜਾਬ ਰਿਸ਼ੀਆਂ-ਮੁਨੀਆਂ, ਅਵਤਾਰਾਂ, ਗੁਰੂਆਂ ਦੀ ਧਰਤੀ ਹੋਣ ਕਰਕੇ ਤਿਉਹਾਰਾਂ ਤੇ ਮੇਲਿਆਂ ਦੀ ਧਰਤੀ ਹੈ। ਇਨ੍ਹਾਂ ਵਿਚੋਂ ਸਰਬੋਤਮ ਦੀਵਾਲੀ ਦਾ ਤਿਉਹਾਰ ਹੈ। ਪੁਰਾਤਨ ਇਤਿਹਾਸ ਅਨੁਸਾਰ ਇਸ ਦਿਨ ਸ੍ਰੀ ਰਾਮ ਚੰਦਰ, ਲਛਮਣ ਤੇ ਸੀਤਾ ਜੀ ਸਮੇਤ 14 ਸਾਲ ਦਾ ...

ਪੂਰੀ ਖ਼ਬਰ »

ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ

ਭਾਵੇਂ ਕਿ ਕਿਰਤ ਤਿੰਨ ਅੱਖਰਾਂ ਦਾ ਛੋਟਾ ਜਿਹਾ ਸ਼ਬਦ ਹੈ ਪਰ ਸਾਡੀ ਜ਼ਿੰਦਗੀ 'ਚ ਕਿਰਤ ਦੀ ਮਹੱਤਤਾ ਬਹੁਤ ਵੱਡੀ ਹੈ। ਹਰ ਹੱਥ ਨੂੰ ਮਿਲੇ ਕਿਰਤ, ਸਮੂਹ ਮਾਨਵਤਾ ਲਈ ਇਹ ਉਪਦੇਸ਼ ਦੇਣ ਵਾਲੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਦੀਵਾਲੀ ਤੋਂ ਅਗਲੇ ਦਿਨ ਹਰ ...

ਪੂਰੀ ਖ਼ਬਰ »

ਨੂਰ ਦੀ ਬਰਸਾਤ

* ਡਾ. ਸਰਬਜੀਤ ਕੌਰ ਸੰਧਾਵਾਲੀਆ *

ਦੀਪਾਵਲੀ ਦੀ ਰਾਤ ਹੈ, ਕੋਈ ਨੂਰ ਦੀ ਬਰਸਾਤ ਹੈ। ਹਰ ਤਰਫ਼ ਹੈ ਜਲਵਾ ਤੇਰਾ, ਹਰ ਤਰਫ਼ ਤੇਰੀ ਬਾਤ ਹੈ। ਖ਼ੁਸ਼ੀਆਂ ਦੇ ਅੰਦਰ ਝੂਮਦੀ, ਸਾਰੀ ਹੀ ਕਾਇਨਾਤ ਹੈ। ਹਰ ਤਰਫ਼ ਮੰਗਲਾਚਾਰ ਹੈ, ਹਰ ਤਰਫ਼ ਤੇਰੀ ਝਾਤ ਹੈ। ਅੱਜ ਮੱਸਿਆ ਦੀ ਰਾਤ ਨੇ, ਪੁੰਨਿਆ ਨੂੰ ਕੀਤਾ ਮਾਤ ਹੈ। ਸਾਰੇ ...

ਪੂਰੀ ਖ਼ਬਰ »

ਆਓ, ਹਨੇਰਿਆਂ ਖਿਲਾਫ਼ ਆਪਣੇ ਹਿੱਸੇ ਦੇ ਦੀਵੇ ਜਗਾਈਏ

ਦੀਵਾਲੀ ਦੇ ਤਿਉਹਾਰ ਨੂੰ ਵੱਖ-ਵੱਖ ਧਰਮਾਂ ਦੀਆਂ ਕੁਝ ਵੱਖ-ਵੱਖ ਘਟਨਾਵਾਂ ਨਾਲ ਵੀ ਜੋੜਿਆ ਜਾਂਦਾ ਹੈ ਪਰ ਕਿਤੇ ਨਾ ਕਿਤੇ ਇਸ ਦਾ ਸੰਬੰਧ ਉਤਰੀ ਭਾਰਤ ਦੇ ਰੁੱਤ ਚੱਕਰ ਨਾਲ ਵੀ ਜੁੜਦਾ ਹੈ। ਉੱਤਰੀ ਭਾਰਤ ਵਿਚ ਜਦੋਂ ਸਰਦ ਰੁੱਤ ਦੀ ਆਮਦ ਤੇ ਰਾਤਾਂ ਲੰਮੀਆਂ ਕੱਕਰ ਭਰੀਆਂ, ...

ਪੂਰੀ ਖ਼ਬਰ »

ਦੀਵਾਲੀ ਅੰਬਰਸਰ ਦੀ...

ਸਾਹਿਬ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਵਰੋਸਾਏ ਪਾਵਨ ਪਵਿੱਤਰ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਦੀ ਆਪਣੀ ਮਹੱਤਤਾ, ਪਹਿਚਾਣ ਤੇ ਇਤਿਹਾਸਕ ਗੌਰਵ ਹੈ। ਅੰਮ੍ਰਿਤਸਰ ਏਸ਼ੀਆ ਮਹਾਂਦੀਪ ਦਾ ਪ੍ਰਮੁੱਖ ਧਾਰਮਿਕ-ਇਤਿਹਾਸਕ ਸ਼ਹਿਰ ਹੈ, ਜਿਸ ਨੂੰ ਪੰਜਾਬ ਦਾ ਦਿਲ ਤੇ ...

ਪੂਰੀ ਖ਼ਬਰ »

ਦੀਵਾਲੀ ਮੌਕੇ ਜੀਵਨ ਨੂੰ ਵੀ ਸੁਰੱਖਿਅਤ ਰੱਖੋ

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਜਿੱਥੇ ਖੁਸ਼ੀਆਂ ਲੈ ਕੇ ਆਉਂਦਾ ਹੈ, ਉੱਥੇ ਕਈਆਂ ਲਈ ਇਹ ਇਕ ਮੁਸੀਬਤ ਬਣ ਸਾਰੀ ਉਮਰ ਲਈ ਦੁੱਖ ਤਕਲੀਫ਼ ਭੋਗਣ ਅਤੇ ਮਾਨਸਿਕ ਤਣਾਅ ਦਾ ਕਾਰਨ ਵੀ ਬਣ ਜਾਂਦਾ ਹੈ। ਹੇਠ ਲਿਖੀਆਂ ਕੁੱਝ ਗੱਲਾਂ ਨੂੰ ਜੇਕਰ ਅਸੀਂ ਧਿਆਨ ਵਿਚ ਰੱਖੀਏ ਤਾਂ ਅਸੀਂ ...

ਪੂਰੀ ਖ਼ਬਰ »

ਆ ਨੀ ਦੀਵਾਲੀਏ

* ਹਰਦੇਵ ਸਿੰਘ ਭੁੱਲਰ *

ਆ ਨੀ ਦੀਵਾਲੀਏ, ਆ ਨੀ ਦੀਵਾਲੀਏ, ਹਨੇਰਿਆਂ ਨੂੰ ਦੂਰ ਭਜਾ ਨੀ ਦੀਵਾਲੀਏ, ਆ ਨੀ ਦੀਵਾਲੀਏ....। ਸਭਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਛਾਈ ਏ, ਕਹਿੰਦੇ ਰੱਜ-ਰੱਜ ਖਾਣੀ ਮਠਿਆਈ ਏ, ਸਾਂਝ ਪਿਆਰ ਦੀ ਵਧਾ ਨੀ ਦੀਵਾਲੀਏ, ਆ ਨੀ ਦੀਵਾਲੀਏ....। ਕਰਕੇ ਸਫ਼ੈਦੀ ਘਰ ਚਮਕਾਏ ਹੋਏ ...

ਪੂਰੀ ਖ਼ਬਰ »

ਗਰੀਨ ਦੀਵਾਲੀ

* ਗੁਰਵਿੰਦਰ ਸਿੰਘ ਸਿੱਧੂ *

ਗੰਧਲਾ ਚੌਗਿਰਦੇ ਨੂੰ ਬੜਾ ਅਸੀਂ ਕਰਿਆ, ਧੂੰਏਂ ਨਾਲ ਧਰਤੀ ਦਾ ਸੀਨਾ ਸਾੜ ਧਰਿਆ, ਹੋਰ ਬਰਬਾਦੀ ਹੁਣ ਜਾਣੀ ਨਹੀਂ ਸੰਭਾਲੀ, ਸਭਨਾਂ ਮਨਾਉਣੀ ਏ ਗਰੀਨ ਦੀਵਾਲੀ। ਕੀਤਾ ਅਸੀਂ ਫ਼ੈਸਲਾ ਪਟਾਕੇ ਨਾ ਚਲਾਵਾਂਗੇ, ਹੋਵੇ ਹਰਿਆਲੀ ਹੋਰ ਰੁੱਖ ਵੀ ਲਗਾਵਾਂਗੇ, ਕੁਦਰਤ ਦੇ ...

ਪੂਰੀ ਖ਼ਬਰ »

ਗੀਤ

* ਤ੍ਰੈਲੋਚਨ ਲੋਚੀ *

ਚਿਰਾਗਾਂ ਨੂੰ ਜਗਾਓ... ਚਿਰਾਗਾਂ ਨੂੰ ਜਗਾਓ, ਮਿਹਰਬਾਨੋ, ਧਰਮ ਅਪਣਾ ਨਿਭਾਓ, ਮਿਹਰਬਾਨੋ, ਚਿਰਾਗਾਂ ਨੂੰ ਜਗਾਓ....। ਹਕੂਮਤ ਹੈ ਹਨੇਰੇ ਦੀ ਚੁਫੇਰੇ, ਤਰਸਦੇ ਰੌਸ਼ਨੀ ਨੂੰ ਇਹ ਬਨੇਰੇ, ਤੁਸੀਂ ਚਾਨਣ ਖਿੰਡਾਓ, ਮਿਹਰਬਾਨੋ, ਚਿਰਾਗਾਂ ਨੂੰ ਜਗਾਓ....। ਜ਼ਰਾ ਜਾਗੋ ਚੁਫੇਰੇ ...

ਪੂਰੀ ਖ਼ਬਰ »

ਦੀਵਾਲੀ

* ਜਗਦੀਸ਼ ਸਿੰਘ ਕਲਾਨੌਰ *

ਰੌਸ਼ਨੀਆਂ ਦਾ ਹਾਰ ਦੀਵਾਲੀ, ਸਾਂਝਾਂ ਦਾ ਤਿਉਹਾਰ ਦੀਵਾਲੀ। ਖੁਸ਼ੀਆਂ-ਖੇੜੇ ਲੈ ਕੇ ਆਵੇ, ਬੱਚਿਆਂ ਲਈ ਉਪਹਾਰ ਦੀਵਾਲੀ। ਬਦੀਆਂ ਦਾ ਗ਼ਰਦਾ ਝੜ ਜਾਵੇ , ਤਾਂ ਹੋਵੇ ਸਾਕਾਰ ਦੀਵਾਲੀ । ਧੀ ਲਛਮੀ ਦੀ ਹੋਵੇ ਪੂਜਾ, ਬਣੇ ਨਾ ਸਿਰ ਦਾ ਭਾਰ ਦੀਵਾਲੀ। ਪਰਦੇਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX