ਲੁਧਿਆਣਾ, 3 ਨਵੰਬਰ (ਪੁਨੀਤ ਬਾਵਾ)- ਪੀ.ਏ.ਯੂ ਇੰਮਪਲਾਈਜ਼ ਯੂਨੀਅਨ, ਪੀ.ਏ.ਯੂ ਟੀਚਰਜ਼ ਐਸੀਸੋਸ਼ੇਨ, ਪੀ.ਏ.ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ, ਪੀ.ਏ.ਯੂ. ਡੀ.ਪੀ.ਐਲ ਅਤੇ ਕੰਨਟਰੈਕਟ ਮੁਲਾਜ਼ਮ ਯੂਨੀਅਨ ਵਲੋਂ ਅਕਤੂਬਰ ਮਹੀਨੇ ਦੀ ਤਨਖਾਹ ਨਾ ਮਿਲਣ ਕਰਕੇ ਅੱਜ ਯੂਨਵਿਰਸਿਟੀ ਦਾ ਕੰਮ ਠੱਪ ਕਰਕੇ ਥਾਪਰ ਹਾਲ ਦੇ ਬਾਹਰ ਰੋਸ ਰੈਲੀ ਕੀਤੀ ਗਈ | ਇਸ ਵਿਚ ਭਾਰੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ | ਇਸਤਰੀ ਮੁਲਾਜ਼ਮਾਂ ਨੇ ਵੀ ਭਾਰੀ ਗਿਣਤੀ ਵਿਚ ਇਸ ਰੋਸ ਧਰਨੇ ਵਿਚ ਸ਼ਮੂਹਲੀਅਤ ਕੀਤੀ |
ਪੀ.ਏ.ਯੂ ਇੰਮਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ , ਡਾ: ਹਰਮੀਤ ਸਿੰਘ ਕਿੰਗਰਾ ਅਤੇ ਬਰਿੰਦਰ ਪੰਡੋਰੀ ਨੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਦੀਵਾਲੀ ਦੇ ਤਿਉਹਾਰ 'ਤੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣਾ ਪੀ.ਏ.ਯੂ ਦੀ ਅਥਾਰਟੀ ਅਤੇ ਕੰਪਟਰੋਲਰ ਦੀ ਨਲਾਇਕੀ ਹੈ | ਉਹਨਾਂ ਨੇ ਕਿਹਾ ਕਿ ਚੈੱਕ ਜਾਰੀ ਨਾ ਕੀਤੇ ਗਏ, ਤਾਂ 8 ਨਵੰਬਰ ਸੋਮਵਾਰ ਨੂੰ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਇਸ ਰੈਲੀ ਨੂੰ ਮਨਮੋਹਨ ਸਿੰਘ, ਡਾ: ਕੇ.ਐਸ ਸਾਘਾਂ, ਲਾਲ ਬਹਾਦਰ ਯਾਦਵ, ਨਵਨੀਤ ਸ਼ਰਮਾ, ਗੁਰਇਕਬਾਲ ਸਿੰਘ ਅਤੇ ਜਗਵਿੰਦਰਜੀਤ ਸਿੰਘ ਨੇ ਸੰਬੋਧਨ ਕੀਤਾ | ਇਸ ਤੋਂ ਇਲਾਵਾ ਡਾ: ਡੀ.ਕੇ.ਸ਼ਰਮਾ ਮੋਹਨ ਚੰਦ, ਸ਼ਿਵ ਕੁਮਾਰ, ਧਰਮਿੰਦਰ ਸਿੰਘ ਸਿੱਧੂ, ਮੋਹਨ ਲਾਲ, ਬਲਜਿੰਦਰ ਸਿੰਘ ਟਰੈਕਟਰ ਡਰਾਈਵਰ, ਅਮਰੀਕ ਸਿੰਘ, ਹਰਮਿੰਦਰ ਸਿੰਘ, ਚਰਨ ਦਾਸ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ, ਅੰਮਿ੍ਤ ਪਾਲ, ਹੁਸਨ ਕੁਮਾਰ, ਕੇਵਲ ਸਿੰਘ, ਮਨੋਜ ਕੁਮਾਰ, ਦੀਪਕ ਕੁਮਾਰ, ਸਵਰਨ ਸਿੰਘ, ਜਸਵੀਰ ਸਿੰਘ, ਮਨਜਿੰਦਰ ਸਿੰਘ , ਹਰਮਨਦੀਪ ਸਿੰਘ ਆਦਿ ਸ਼ਾਮਿਲ ਹੋਏ |
ਲੁਧਿਆਣਾ 3 ਨਵੰਬਰ (ਕਵਿਤਾ ਖੁੱਲਰ)-ਦੰਗਾ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 8 ਨਵੰਬਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਸਰਕਾਰ 1984 ਦੇ ਸਿੱਖ ਕਤਲੇਆਮ ਦੇ ਰੋਸ ਵਜੋਂ ਨਿੰਦਾ ਪ੍ਰਸਤਾਵ ਪਾਸ ਕਰੇ | ਸੁਸਾਇਟੀ ਦੇ ...
ਫੁੱਲਾਂਵਾਲ, 3 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਹੀ ਧੁਮਧਾਮ ਨਾਲ ਮਨਾਇਆ ਗਿਆ | ਇਸ ਖਾਸ ਮੌਕੇ ਵਿਦਿਆਰਥੀਆਂ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਦਾ ...
ਲੁਧਿਆਣਾ, 3 ਨਵੰਬਰ (ਸਲੇਮਪੁਰੀ)- ਲੁਧਿਆਣਾ ਵਿਚ 2 ਹੋਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਮਿਲੇ ਹਨ, ਜਿਨ੍ਹਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ | ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 85486 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਪਨੀ ਬਾਗ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ, ਜਦ ਸਭ ਪੁਲਿਸ ਵਲੋਂ ਇਸ ਸਬੰਧੀ ਟਿੱਬਾ ਰੋਡ ਦੀ ਰਹਿਣ ਵਾਲੀ ਸੋਨੀਆ ਸਿੰਘ ਦੀ ਸ਼ਿਕਾਇਤ ਤੇ ...
ਲੁਧਿਆਣਾ, 3 ਨਵੰਬਰ (ਕਵਿਤਾ ਖੁਲੱਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ...
ਲੁਧਿਆਣਾ, 3 ਨਵੰਬਰ (ਕਵਿਤਾ ਖੁੱਲਰ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਆਪਣੇ ਆਪ ਨੂੰ ਆਮ ਇਨਸਾਨ ਦੇ ਮੁੱਖ ਮੰਤਰੀ ਹੋਣ ਦਾ ਦਾਅਵਾ ਕਰਦੇ ਹਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਪ੍ਰਤੀ ਅਪਣਾ ਵਤੀਰਾ ਇਸ ਦਰਜੇ ਤੱਕ ...
ਲੁਧਿਆਣਾ, 3 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਅਤੇ ਰੈਡੀਮੇਡ ਕੱਪੜਾ ਕਾਰੋਬਾਰੀ ਅਰਵਿੰਦਰ ਸਿੰਘ ਟੋਨੀ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤਿ ਜ਼ਰੂਰੀ | ਉਨ੍ਹਾਂ ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਚੋਰਾਂ ਵਲੋਂ ਬੀਤੀ ਰਾਤ ਇਕ ਵਪਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰ ਲਏ ਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ...
ਲੁਧਿਆਣਾ, 3 ਨਵੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਦੀਵਾਲੀ ਦਾ ਤਿਉਹਾਰ ਹਮਦਰਦੀ, ਮਨੁੱਖਤਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੇ ਉਦਮ ਵਜੋਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਲੁਧਿਆਣਾ ਦੇ ...
ਲੁਧਿਆਣਾ, 3 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਬਿਜਲੀ ਦਰਾਂ ਨੂੰ ਘਟਾਉਣ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ, ਉਥੇ ਹੀ ਉਹਨਾਂ ਕਿਹਾ ਕਿ ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ ਵਿਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸਥਾਨਕ ਸਮਰਾਲਾ ਚੌਕ ਨੇੜੇ ਸਥਿਤ ਜੇ ਕਰੂਜ਼ ਹੋਟਲ ਵਿਚ ਛਾਪਾਮਾਰੀ ਕਰਕੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਹਰ ...
ਲੁਧਿਆਣਾ, 3 ਨਵੰਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੀ ਐਸ ਆਈ ਡੀ ਸੀ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਬਿਜਲੀ ਦਾ ਰੇਟ ਘੱਟ ਕਰਕੇ ਨਵਾਂ ...
ਲੁਧਿਆਣਾ, 3 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੇ ਦਾਨਵ ਦੀ ਚਾਚੀ ਅਤੇ ਅਕਸ਼ੈ ਰਾਜ ਦੀ ਮਾਤਾ ਸ੍ਰੀਮਤੀ ਸੰਤੋਸ਼ ਰਾਣੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਕਿਰਿਆ ਅਤੇ ਅੰਤਿਮ ਅਰਦਾਸ ਡਾਕਟਰ ਅੰਬੇਦਕਰ ...
ਲੁਧਿਆਣਾ, 3 ਨਵੰਬਰ (ਪੁਨੀਤ ਬਾਵਾ)- ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਨਾਬਾਰਡ ਦੇ ਨਾਲ ਸਾਂਝੇ ਪ੍ਰੋਜੈਕਟ ਵਿਚ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਜਾਗਰੂਕ ਕੀਤਾ | ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਪਰਾਲੀ ਦੀ ਸੰਭਾਲ ...
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਜੇਲ੍ਹ ਵਿਚ ਕੀਤੀ ਚੈਕਿੰਗ ਦੌਰਾਨ ਨਸ਼ੀਲਾ ਪਦਾਰਥ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਸ ਮਾਮਲੇ 'ਚ ਸੁਖਜਿੰਦਰ ਸਿੰਘ ਪੁੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX