ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  17 minutes ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  29 minutes ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  34 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 1 hour ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 2 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 3 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 3 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 4 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 4 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 4 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 4 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 6 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 6 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 6 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 5 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 6 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 7 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 7 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਰੂਪਨਗਰ

ਕਲੈਰੀਕਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਤੇ ਧਰਨਾ ਜਾਰੀ

ਨੂਰਪੁਰ ਬੇਦੀ, 3 ਨਵੰਬਰ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਕੇਡਰ ਦੇ ਸਮੂਹ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਅਤੇ ਧਰਨਾ ਜਾਰੀ ਰੱਖਿਆ ਹੈ | ਬੀਤੇ ਤਿੰਨ ਦਿਨ ਤੋਂ ਲਗਾਤਾਰ ਚੱਲ ਰਹੇ ਇਸ ਧਰਨੇ ਵਿਚ ਸਮੂਹ ਕਰਮਚਾਰੀਆਂ ਨੇ ਬੀ. ਡੀ. ਪੀ. ਓ ਦਫ਼ਤਰ ਨੂਰਪੁਰ ਬੇਦੀ ਵਿਖੇ ਮੰਗਾਂ ਨੂੰ ਲੈ ਕੇ ਰੋਸ ਧਰਨਾ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2016 ਤੋਂ ਦਿੱਤੇ ਗਏ ਪੇ ਕਮਿਸ਼ਨ 'ਚ ਦਫ਼ਤਰੀ ਕਾਮਿਆਂ ਨਾਲ ਵਿਤਕਰੇ ਨੂੰ ਖ਼ਤਮ ਕਰਦੇ ਹੋਏ ਸਭ ਲਈ ਇਕੋ ਫ਼ਾਰਮੂਲਾ ਲਾਗੂ ਨਾ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, 6ਵੇਂ ਤਨਖ਼ਾਹ ਕਮਿਸ਼ਨ 'ਚ ਕਲੈਰੀਕਲ ਕੇਡਰ ਨਾਲ ਕੀਤੇ ਵਿਤਕਰੇ, ਡੀ. ਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪਰਖ ਸਾਲ ਦਾ ਸਮਾਂ 3 ਸਾਲ ਤੋਂ ਘਟਾ ਕੇ 2 ਸਾਲ ਕਰਨ, ਕੈਸ਼ ਭੱਤਾ ਲਾਗੂ ਨਾ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਗਿਆ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਕਲੈਰੀਕਲ ਕੇਡਰ ਦੇ ਸਟਾਫ਼ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਪ੍ਰੇਮ ਚੰਦ, ਜਸਪਾਲ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਦੀਪਕ ਰਾਣਾ, ਮਨਦੀਪ ਸਿੰਘ, ਸਤਿੰਦਰਪਾਲ ਸਿੰਘ, ਰੇਨੂੰ ਬਾਲਾ, ਸੁਖਪਾਲ ਸਿੰਘ, ਪ੍ਰਦੀਪ ਸੂਦ, ਅਸ਼ਨੀਲ ਸਿੰਘ, ਨਿਰਮਲ ਚੰਦਰ ਅਤੇ ਨੇਹਾ ਠਾਕਰ ਆਦਿ ਵੀ ਹਾਜ਼ਰ ਸਨ |

ਪੰਜਾਬ ਸਰਕਾਰ ਵਲੋਂ ਬਿਜਲੀ ਰੇਟ ਘਟਾਉਣ ਅਤੇ ਮੁਲਾਜ਼ਮਾਂ ਨੂੰ ਡੀ. ਏ. ਤੇ ਹੋਰ ਸਹੂਲਤਾਂ ਦੇਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਵਿਚ ਕਾਂਗਰਸੀ ਵਰਕਰਾਂ ਵਲੋਂ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਵਿਚ ਘਾੜ ਇਲਾਕੇ ਦੇ ਪਿੰਡਾਂ ਵਿਚ ਲੱਡੂ ਵੰਡੇ ਗਏ | ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਨਾਲੀ 'ਚ ਗੱਡਿਆ ਖੰਭਾ

ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਮੁਹੱਲਾ ਅਰਾਂਈਵਾੜਾਂ ਦੀ ਇਕ ਤੰਗ ਗਲੀ (ਨੇੜੇ ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ) ਵਿਖੇ ਬਿਜਲੀ ਬੋਰਡ ਦੇ ਕਰਮਚਾਰੀਆਂ ਨੇ ਇਕ ਨਵਾਂ ਖੰਭਾ ਨਾਲੀ ਵਿਚ ਲਗਾ ਕੇ ਗਲੀ ਵਾਸੀਆਂ ਨੂੰ ਨਵੀਂ ਮੁਸੀਬਤ ਵਿਚ ਪਾ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਪ੍ਰਫੂੱਲਿਤ ਕਰਨ ਲਈ ਪੰਜਾਬੀ ਮਾਹ ਦੀ ਸ਼ੁਰੂਆਤ

ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਸਰਕਾਰ ਅਤੇ ਡੀ. ਪੀ. ਆਈ. (ਕਾ) ਦੇ ਸਾਂਝੇ ਉੱਦਮ ਸਦਕਾ ਪਿ੍ੰਸੀਪਲ ਡਾ. ਜਸਵਿੰਦਰ ਕੌਰ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਕਾਲਜ ਰੂਪਨਗਰ ਵਿਖੇ 'ਪੰਜਾਬੀ ਮਾਹ' ਦੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ (ਜੋ ਕਿ 01 ਨਵੰਬਰ ਤੋਂ 30 ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਨਿੱਕੂਵਾਲ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਅਬਿਆਣਾ ਕਲਾਂ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 3 ਨਵੰਬਰ (ਵਿੰਦਰ ਪਾਲ ਝਾਂਡੀਆ) - ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਅਬਿਆਣਾ ਕਲਾਂ ਵਲੋਂ ਪ੍ਰਧਾਨ ਮਹਿੰਦਰ ਸਿੰਘ ਬੈਂਸ (ਬੜ੍ਹੀਵਾਲ) ਦੀ ਅਗਵਾਈ ਵਿਚ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਪੰਜਾਬ ਬਚਾਓ ਸੰਯੁਕਤ ਮੋਰਚਾ ਵਲੋਂ ਸੰਘਰਸ਼ ਦਾ ਐਲਾਨ

ਨੂਰਪੁਰ ਬੇਦੀ, 3 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ, ਧੱਕੇਸ਼ਾਹੀਆਂ, ਕਾਰਪੋਰੇਟ ਘਰਾਨਿਆਂ ਵਲੋਂ ਸਰਕਾਰਾਂ ਦੀ ਸ਼ਹਿ 'ਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਦੀ ਅੰਨ੍ਹੀ ਲੁੱਟ, ਹੱਦਾਂ ਪਾਰ ਕਰ ਚੁੱਕੀ ...

ਪੂਰੀ ਖ਼ਬਰ »

ਪਿੰਡ ਦੁੱਮਣਾ ਵਿਖੇ ਦੁੱਧ ਉਤਪਾਦਕਾਂ ਨੂੰ ਵੰਡਿਆ ਮੁਨਾਫ਼ਾ

ਮੋਰਿੰਡਾ, 3 ਨਵੰਬਰ (ਕੰਗ) - ਅੱਜ ਪਿੰਡ ਦੁੱਮਣਾ ਦੀ ਵੇਰਕਾ ਡੇਅਰੀ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸਵਰਨ ਕੌਰ ਨੇ ਦੱਸਿਆ ਕਿ ਐੱਮ. ਪੀ. ਏ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੇਅਰੀ ਦੇ ਲਗਭਗ 60 ਦੁੱਧ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਰੂਪਨਗਰ, 3 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਦੇ ਸੱਦੇ 'ਤੇ ਅੱਜ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਰੋਸ ਰੈਲੀ ਕਰਕੇ ਮਾਰਚ ਕੀਤਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਗੇਟ ਅੱਗੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੱਕੋਵਾਲ ਵਲੋਂ ਹਰੀ ਦੀਵਾਲੀ ਮਨਾਉਣ ਦਾ ਅਹਿਦ

ਬੇਲਾ, 3 ਨਵੰਬਰ (ਮਨਜੀਤ ਸਿੰਘ ਸੈਣੀ) - ਸਰਕਾਰੀ ਪ੍ਰਾਇਮਰੀ ਸਕੂਲ ਮੱਕੋਵਾਲ ਵਿਖੇ 'ਵਾਤਾਵਰਨ ਬਚਾਓ..ਗਰੀਨ ਦੀਵਾਲੀ ਮਨਾਓ' ਵਿਸ਼ੇ 'ਤੇ ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਨੇ ਰਲ ਮਿਲ ਕੇ ਸਮਾਗਮ ਕਰਵਾਇਆ ਜਿਸ 'ਚ ਹਾਜ਼ਰ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ 'ਹਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ

ਘਨੌਲੀ, 3 ਨਵੰਬਰ (ਜਸਵੀਰ ਸਿੰਘ ਸੈਣੀ) - ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ਦੀਵਾਲੀ ਦੀਆਂ ਮੁਬਾਰਕਬਾਦ ਦਿੱਤੀ ਉਥੇ ਹੀ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਨਿੱਕੂਵਾਲ) - ਸਰਕਾਰੀ ਪ੍ਰਾਇਮਰੀ ਸਕੂਲ ਲੋਧੀਪੁਰ ਵਿਖੇ ਸਕੂਲੀ ਬੱਚਿਆਂ ਨੇ ਸੁੰਦਰ ਰੰਗੋਲੀ ਬਣਾਈ | ਇਸ ਦੌਰਾਨ ਹੈੱਡ ਟੀਚਰ ਵੰਦਨਾ ਦੇਵੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣਾ ਪੂਰੀ ...

ਪੂਰੀ ਖ਼ਬਰ »

ਸਵ. ਪ੍ਰੋ. ਮੇਹਰ ਸਿੰਘ ਮੱਲ੍ਹੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਮੁਹਾਲੀ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਿੱਖਿਆ ਦੇ ਚਾਨਣ ਨਾਲ ਰੁਸ਼ਨਾਉਣ ਵਾਲੀ ਲਾਸਾਨੀ ਸ਼ਖ਼ਸੀਅਤ ਸਵ. ਪੋ੍ਰ. ਮੇਹਰ ਸਿੰਘ ਮੱਲ੍ਹੀ ਜੋ ਕਿ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ...

ਪੂਰੀ ਖ਼ਬਰ »

ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ) - ਅੱਜ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਕਤਲੌਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਵੇ ਸਜਾਉਣ, ਥਾਲੀ ਸੁਜਾਉਣ, ਕਾਰਡ ਅਤੇ ਰੰਗੋਲੀ ਬਣਾਉਣ ਦੀਆਂ ...

ਪੂਰੀ ਖ਼ਬਰ »

'ਸਾਡੀ ਧਰਤੀ ਅਸੀਂ ਹੀ ਬਚਾਵਾਂਗੇ, ਦੀਵਾਲੀ 'ਤੇ ਪਟਾਕੇ ਨਹੀਂ ਚਲਾਵਾਂਗੇ' ਤਹਿਤ ਲਿਆ ਸੰਕਲਪ

ਨੂਰਪੁਰ ਬੇਦੀ, 3 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਅੱਜ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਨੇ ''ਸਾਡੀ ਧਰਤੀ ਅਸੀਂ ਹੀ ਬਚਾਵਾਂਗੇ, ਦੀਵਾਲੀ 'ਤੇ ਪਟਾਕੇ ਨਹੀਂ ...

ਪੂਰੀ ਖ਼ਬਰ »

ਪਟਾਕਿਆਂ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੱਦਾ

ਮੋਰਿੰਡਾ, 3 ਨਵੰਬਰ (ਪਿ੍ਤਪਾਲ ਸਿੰਘ) - ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਰਿੰਡਾ ਦੇ ਵਿਦਿਆਰਥੀਆਂ ਨੇ ਪਟਾਕਿਆਂ ਤੋਂ ਬਿਨਾਂ ਹਰੀ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਰੈਲੀ ਕੱਢੀ | ਰੈਲੀ ਨੂੰ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੋਲਣ ਅਤੇ ਸੁਣਨ ਤੋਂ ਅਸਮਰੱਥ ਬੱਚਿਆਂ ਨਾਲ ਮਨਾਈ ਦੀਵਾਲੀ

ਰੂਪਨਗਰ, 3 ਨਵੰਬਰ (ਸਤਨਾਮ ਸਿੰਘ ਸੱਤੀ) - ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਆਪਣੀ ਟੀਮ ਨਾਲ ਪ੍ਰਕਾਸ਼ ਮੈਮੋਰੀਅਲ ਡੈਫ ਐਂਡ ਡੰਬ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਜੋ ...

ਪੂਰੀ ਖ਼ਬਰ »

ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਕੀਤਾ ਪ੍ਰਣ

ਕਾਹਨਪੁਰ ਖੂਹੀ, 3 ਨਵੰਬਰ (ਗੁਰਬੀਰ ਸਿੰਘ ਵਾਲੀਆ) - ਦੀਵਾਲੀ ਦੇ ਸ਼ੁੱਭ ਅਵਸਰ 'ਤੇ ਨਜ਼ਦੀਕੀ ਪਿੰਡ ਕਲਵਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬੱਚਿਆਂ ਵਲੋਂ ਗ੍ਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਬੱਚਿਆਂ ਨੇ ਜਿਥੇ ਸੁੰਦਰ ਰੰਗੋਲੀ ਬਣਾਈ, ਉੱਥੇ ਮਿੱਟੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੀਵਾਲੀ ਮੌਕੇ ਪਟਾਕਿਆਂ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 3 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਨੈਸ਼ਨਲ ਬਲਾਈਾਡਨੈਸ ਕੰਟਰੋਲ ਪ੍ਰੋਗਰਾਮ ਅਧੀਨ ਦੀਵਾਲੀ ਦੇ ਤਿਉਹਾਰ 'ਤੇ ਦੀਵਾਲੀ ਪਟਾਕਿਆਂ ਰਹਿਤ ਮਨਾਉਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਹਰੀਪੁਰ ਫੂਲੜੇ ਨੇ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

ਨੂਰਪੁਰ ਬੇਦੀ, 3 ਨਵੰਬਰ (ਵਿੰਦਰਪਾਲ ਝਾਂਡੀਆਂ) - ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਹਰੀਪੁਰ ਫੂਲੜੇ ਵਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇੱਕ ਸਮਾਰੋਹ ਸਭਾ ਦੇ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਤੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ

ਨੂਰਪੁਰ ਬੇਦੀ, 3 ਨਵੰਬਰ (ਵਿੰਦਰ ਪਾਲ ਝਾਂਡੀਆ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀ ਵਿਦਿਆਰਥਣਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਗਰੀਨ ਮਨਾਉਣ ਲਈ ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਲੱਖਣ ਉਪਰਾਲਾ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਦੀ ਹੜਤਾਲ ਕਾਰਨ ਲੱਖਾਂ ਮੁਲਾਜ਼ਮਾਂ ਨੂੰ ਅਕਤੂਬਰ ਮਹੀਨੇ ਦੀ ਨਹੀਂ ਮਿਲ ਸਕੀ ਤਨਖ਼ਾਹ

ਨੂਰਪੁਰ ਬੇਦੀ, 3 ਨਵੰਬਰ (ਹਰਦੀਪ ਸਿੰਘ ਢੀਂਡਸਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਾਵੇਂ ਮੁਲਾਜ਼ਮਾਂ ਨੂੰ 11 ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇ ਕੇ ਮੁਲਾਜ਼ਮਾਂ ਨੂੰ ਹੜਤਾਲ ਬੰਦ ਕਰਨ ਦਾ ਸੱਦਾ ਦਿੱਤਾ ਸੀ, ਪਰ ਮੁਲਾਜ਼ਮ ਆਪਣੀਆਂ ਮੰਗਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX