ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਬਾਰੇ ਵਿਖੇ ਦੁਕਾਨ ਅਤੇ ਪਲਾਟ ਸਬੰਧੀ ਚੱਲ ਰਹੇ ਪੁਰਾਣੇ ਵਿਵਾਦ ਕਾਰਨ ਦੋ ਧਿਰਾਂ 'ਚ ਝਗੜਾ ਹੋ ਗਿਆ ਸੀ, ਜਿਸ ਦੌਰਾਨ ਅੰਨ੍ਹੇਵਾਹ ਗੋਲੀਆਂ ਚੱਲੀਆਂ ਸਨ ਤੇ ਦੋ ਸਕੇ ਭਰਾਵਾਂ ਇਸ ਖ਼ੂਨੀ ਝੜਪ ਦੀ ਭੇਟ ਚੜ੍ਹ ਗਏ ਅਤੇ ਅਤੇ ਦੋਵੇਂ ਧਿਰਾਂ ਦੇ ਕੁੱਲ ਤਿੰਨ-ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ | ਥਾਣਾ ਸਦਰ ਫ਼ਿਰੋਜ਼ਪੁਰ ਦੇ ਮੁਖੀ ਸਤਪਾਲ ਸਿੰਘ ਵਲੋਂ ਕਾਰਵਾਈ ਕਰਦੇ ਹੋਏ 5 ਅਣਪਛਾਤੇ ਵਿਅਕਤੀ, 2 ਮਹਿਲਾਵਾਂ ਸਮੇਤ 26 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣੇਦਾਰ ਸਤਪਾਲ ਸਿੰਘ ਨੂੰ ਦਿੱਤੇ ਬਿਆਨ ਵਿਚ ਮਿ੍ਤਕ ਬਖ਼ਸ਼ੀਸ਼ ਸਿੰਘ ਤੇ ਕਾਬਲ ਸਿੰਘ ਦੇ ਪਿਤਾ ਮਹਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਬਾਰੇ ਕੇ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਭਗਵਾਨ ਸਿੰਘ ਉਰਫ਼ ਪੱਗਾ ਅਤੇ ਉਨ੍ਹਾਂ ਦੇ ਭਰਾਵਾਂ ਦਾ ਪਿੰਡ ਦੇ ਬੱਸ ਸਟੈਂਡ 'ਤੇ ਕਰੀਬ 36 ਮਰਲੇ ਜਗ੍ਹਾ ਨੂੰ ਲੈ ਕੇ ਪਿੰਡ ਦੇ ਹੀ ਜਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਦਾ ਫ਼ੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਭਗਵਾਨ ਸਿੰਘ ਦੇ ਹੱਕ ਵਿਚ ਕੀਤਾ ਗਿਆ ਅਤੇ ਕਬਜ਼ਾ ਮਿਲ ਗਿਆ, ਪਰ ਜਰਨੈਲ ਸਿੰਘ ਨੇ ਇਹ ਗੱਲ ਨਹੀਂ ਮੰਨੀ ਅਤੇ ਕਿਸੇ ਵੀ ਕੀਮਤ 'ਤੇ ਇਸ ਜਗ੍ਹਾ ਨੂੰ ਛੱਡਣਾ ਨਹੀਂ ਚਾਹੁੰਦੇ ਸਨ | ਇਸ ਦੇ ਚੱਲਦੇ ਮੁਲਜ਼ਮ ਜਰਨੈਲ ਸਿੰਘ ਨੇ ਵਰਿਆਮ ਸਿੰਘ ਤੋਂ 11 ਮਰਲੇ ਜਗ੍ਹਾ ਆਪਣੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੋਹਕਮ ਭੱਟੀ ਨੂੰ ਖ਼ਰੀਦ ਕਰ ਦਿੱਤੀ ਤੇ ਆਪਣੇ ਬਣਦੇ ਹਿੱਸੇ ਦੀ ਕੰਧ ਕਰ ਲਈ, ਪਰ ਮੁਲਜ਼ਮ ਜਰਨੈਲ ਸਿੰਘ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਰਾਤ ਨੂੰ ਕੰਧ ਢਾਹ ਦਿੱਤੀ, ਜਦ ਕੰਧ ਢਾਹੁਣ ਬਾਰੇ ਮੁਦਈ ਹੋਰਾਂ ਨੂੰ ਸੁਭਾ ਪਤਾ ਲੱਗਾ ਤਾਂ ਇਸ ਸਬੰਧ ਵਿਚ ਮੁਦਈ ਹੋਰੀਂ ਇਕੱਠੇ ਹੋਏ ਤੇ ਬੀਤੇ ਦਿਨ 2 ਨਵੰਬਰ ਨੂੰ ਸਮਝੌਤੇ ਦਾ ਸਮਾਂ ਰੱਖ ਲਿਆ | ਮੁਦਈ ਨੇ ਦੱਸਿਆ ਕਿ ਜਦ ਉਹ ਇਕੱਠੇ ਹੋ ਕੇ ਗੱਲਬਾਤ ਕਰਨ ਲਈ ਜਰਨੈਲ ਸਿੰਘ ਦੇ ਘਰ ਨੇੜੇ ਰੋਲੇ ਵਾਲੀ ਜਗ੍ਹਾ 'ਤੇ ਕੰਧ ਢਾਹੁਣ ਬਾਰੇ ਪੁੱਛਿਆ ਤਾਂ ਸਾਹਮਣੇ ਤੋਂ ਹਥਿਆਰਾਂ ਨਾਲ ਲੈਸ ਤਿਆਰ ਬੈਠੇ ਮੁਲਜ਼ਮ ਤੈਸ਼ ਵਿਚ ਆ ਗਏ ਤੇ ਵਰਿਆਮ ਸਿੰਘ ਨੇ ਆਪਣੇ ਦਸਤੀ ਪਿਸਤੌਲ ਦਾ ਫਾਇਰ ਮੁਦਈ ਤੇ ਮਾਰ ਦੇਣ ਦੀ ਨੀਯਤ ਨਾਲ ਕੀਤਾ, ਜੋ ਉੱਪਰ ਦੀ ਲੰਘ ਗਿਆ ਤੇ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦਸਤੀ 315 ਬੋਰ ਰਾਈਫ਼ਲ ਦਾ ਫਾਇਰ ਕੀਤਾ, ਜੋ ਮੁਦਈ ਦੇ ਲੜਕੇ ਬਖ਼ਸ਼ੀਸ਼ ਸਿੰਘ ਦੇ ਲੱਗਿਆ ਤੇ ਮੁਲਜ਼ਮਾਂ ਜਰਨੈਲ ਸਿੰਘ ਨੇ ਦਸਤੀ 12 ਬੋਰ ਦਾ ਫਾਇਰ ਕੀਤਾ ਜੋ ਉਸ ਦੇ ਦੂਸਰੇ ਪੁੱਤਰ ਕਾਬਲ ਸਿੰਘ ਦੀ ਛਾਤੀ ਵਿਚ ਲੱਗਾ ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ | ਮੁਦਈ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਜਾਣਕਾਰੀ ਦਿੱਤੀ ਕਿ ਦੋਨਾਂ ਲੜਕਿਆਂ ਨੂੰ ਇਲਾਜ ਲਈ ਬਾਗ਼ੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਥਾਣਾ ਸਦਰ ਫਿਰੋਜ਼ਪੁਰ ਦੇ ਮੁਖੀ ਸਤਪਾਲ ਸਿੰਘ ਨੇ ਮੁਦਈ ਮਹਿੰਦਰ ਸਿੰਘ ਪੁੱਤਰ ਮੱਖਣ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਖ਼ੂਨੀ ਝੜਪ ਦੌਰਾਨ ਹੋਏ ਗੋਲੀ ਕਾਂਡ ਨੂੰ ਅੰਜਾਮ ਦੇਣ ਵਾਲੇ
ਮੁਲਜ਼ਮ ਜਰਨੈਲ ਸਿੰਘ ਪੁੱਤਰ ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਅਮਰ ਸਿੰਘ ਪੁੱਤਰ ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਗੁਰਨਾਮ ਸਿੰਘ ਪੁੱਤਰ ਜਰਨੈਲ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ, ਮਲਕੀਤ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਕਰਤਾਰ ਸਿੰਘ ,ਜੱਸੂ ਪੁੱਤਰ ਕਰਤਾਰ ਸਿੰਘ, ਵਰਿਆਮ ਸਿੰਘ ਪੁੱਤਰ ਪਿਆਰਾ ਸਿੰਘ, ਗੁਲਜ਼ਾਰ ਸਿੰਘ ਪੁੱਤਰ ਈਸ਼ਰ ਸਿੰਘ ,ਸੁਰਜੀਤ ਕੌਰ ਪਤਨੀ ਜਰਨੈਲ ਸਿੰਘ, ਸੁਮਿਤਰਾ ਬਾਈ ਪਤਨੀ ਗੁਰਦੀਪ ਸਿੰਘ, ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਕਾਲੂ ਪੁੱਤਰ ਅਮਰ ਸਿੰਘ ਤੇ ਅਮਰ ਸਿੰਘ ਦੂਜਾ ਪੁੱਤਰ ਪ੍ਰੀਤਮ ਸਿੰਘ, ਗੱਗੀ ਪੁੱਤਰ ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਪੁੱਤਰ ਜਗੀਰ ਸਿੰਘ, ਰਾਜੂ ਪੁੱਤਰ ਬਲਵੀਰ ਸਿੰਘ, ਪਾਲਾ ਪੁੱਤਰ ਰਤਨ, ਸੰਨੀ ਪੁੱਤਰ ਇਕਬਾਲ ਸਿੰਘ, ਸੁਰਜੀਤ ਸਿੰਘ ਉਰਫ਼ ਬੱਗੂ ਪੁੱਤਰ ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਗੁਰਭਜਨ ਸਿੰਘ ਪੁੱਤਰ ਸੁੱਚਾ ਸਿੰਘ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 302, 307, 447, 511, 148, 149, 120-ਬੀ ਆਈ.ਪੀ.ਸੀ. ਅਤੇ ਅਸਲ੍ਹਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)-ਸਰਵ ਸਿੱਖਿਆ ਅਭਿਆਨ/ਮਿਡ-ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਨਕ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਪ੍ਰਵੀਨ ਕੁਮਾਰ, ਕੁਲਨਾਇਕ ਵਰਮਾ, ਸੁਨੀਲ ਕੁਮਾਰ, ਵਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੱਚੇ ਮੁਲਾਜ਼ਮ ...
ਫ਼ਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)-ਇਕ ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਲੋਂ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਐੱਸ.ਟੀ.ਐਫ. ਮੁਹਾਲੀ ਵਲੋਂ 7 ਜੂਨ 2020 ਨੂੰ ਦਰਜ ਮਾਮਲੇ ...
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)- ਮੁਲਾਜ਼ਮ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਰਵਿੰਦਰ ਲੂਥਰਾ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ...
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)- ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਗੁਰੂਹਰਸਹਾਏ ਦੀ ਮੀਟਿੰਗ ਹੋਈ | ਇਸ ਮੌਕੇ ਜਸਵਿੰਦਰ ਸਿੰਘ ਸੰਧੂ ਅਤੇ ਸਮੂਹ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ...
ਕੁੱਲਗੜ੍ਹੀ, 3 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਕਿਸਾਨਾਂ ਦੇ ਪੁੱਤਾਂ ਵਾਂਗ ਪਾਲੇ ਝੋਨੇ ਦੀ ਕਈ ਇਕ ਫ਼ਸਲ ਸੜ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਕੁਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੋਹਕਮ ਭੱਟੀ ਦੇ ਖੇਤ ਝੋਨੇ ਨੂੰ ਅੱਗ ਲੱਗਣ ਨਾਲ 7 ਏਕੜ ਦੇ ਲਗਭਗ ...
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਵਿੰਦਰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਰਾਹੀਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ...
ਕੁੱਲਗੜ੍ਹੀ, 3 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਦਾ ਵਾਸੀ ਗੁਰਚਰਨ ਸਿੰਘ ਪੁੱਤਰ ਸਰਦੂਲ ਸਿੰਘ ਆਪਣੇ ਮੋਟਰਸਾਈਕਲਾਂ 'ਤੇ ਆਪਣੀ ਪਤਨੀ ਨਾਲ ਪਿੰਡ ਵੱਲ ਨੂੰ ਆ ਰਿਹਾ ਸੀ, ਉਸ ਨਾਲ ਹਾਦਸਾ ਵਾਪਰ ਗਿਆ | ਇਸ ਹਾਦਸੇ ਵਿਚ ਗੁਰਚਰਨ ਸਿੰਘ ...
ਗੁਰੂਹਰਸਹਾਏ, 3 ਨਵੰਬਰ (ਹਰਚਰਨ ਸਿੰਘ ਸੰਧੂ)- ਸਰਹੱਦੀ ਪਿੰਡ ਮੇਘਾ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਅਤੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਦੀਵਾਲੀ ਮੌਕੇ ਸਕੂਲ ਮੁਖੀ ਪੈੱ੍ਰਸ ਐਵਾਰਡੀ ਸੀ.ਐੱਚ.ਟੀ. ਵਿਨੈ ਸ਼ਰਮਾ ਦੀ ਅਗਵਾਈ ਵਿਚ ਸਕੂਲ ਵਿਖੇ ਗਰੀਨ ...
ਫ਼ਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)- ਅਦਾਲਤ ਵਿਚ ਫ਼ਰਜ਼ੀ ਕਾਗਜਾਂ ਦੇ ਆਧਾਰ 'ਤੇ ਜਾਅਲੀ ਜ਼ਮਾਨਤ ਭਰਨ ਵਾਲੇ ਮਾਮਲੇ ਵਿਚ ਫ਼ਿਰੋਜ਼ਪੁਰ ਦੇ ਜੁਡੀਸ਼ੀਅਲ ਮੈਜਿਸਟੇ੍ਰਟ ਦੇ ਹੁਕਮ 'ਤੇ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਇਕ ਔਰਤ ਵਿਰੁੱਧ ਆਈ.ਪੀ.ਸੀ. ਧਾਰਾ 420, ...
ਮੱਲਾਂਵਾਲਾ, 3 ਨਵੰਬਰ (ਸੁਰਜਨ ਸਿੰਘ ਸੰਧੂ)- ਆਏ ਦਿਨ ਨਸ਼ੇੜੀਆਂ ਵਲੋਂ ਲੱੁਟਾਂ-ਖੋਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਅੱਜ ਪੁਲਿਸ ਥਾਣਾ ਮੱਲਾਂਵਾਲਾ ਨੂੰ ਜਸਵੰਤ ਸਿੰਘ ਪੱੁਤਰ ਤਾਰਾ ਸਿੰਘ ਵਾਸੀ ਸੱੁਧ ਸਿੰਘ ਵਾਲਾ ਨੇ ਦੱਸਿਆ ਕਿ ਮੈਂ ਬੱਚਿਆਂ ਨੂੰ ਸਕੂਲ ...
ਜ਼ੀਰਾ, 3 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬਲਾਕ ਦੇ ਪਿੰਡ ਸ਼ਾਹ ਵਾਲਾ ਵਿਖੇ ਇਕ ਵਿਅਕਤੀ ਵਲੋਂ ਆਪਣੇ ਸਹੁਰੇ ਘਰ ਜਾ ਕੇ ਪਤਨੀ ਦੀ ਕੁੱਟਮਾਰ ਅਤੇ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਨ ਨੂੰ ਲੈ ਕੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ ...
ਜ਼ੀਰਾ, 3 ਨਵੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ ਕਰਵਾਏ 5 ਲੱਖ ਦੀ ਲਾਗਤ ਨਾਲ ਰੈਨੋਵੇਟ ਕੀਤੇ ਗਏ ਕਾਨਫ਼ਰੰਸ ਹਾਲ, 14 ਲੱਖ ਦੀ ਲਾਗਤ ਨਾਲ ...
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)- ਡਾ: ਕਰਨਵੀਰ ਕੌਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਐੱਚ. ਆਈ. ਵੀ/ਏਡਜ਼ ਜਾਗਰੂਕਤਾ ਵੈਨ ਬਲਾਕ ਗੁਰੂਹਰਸਹਾਏ ਦੇ ਲੈਪੋ, ਗਹਿਰੀ, ਗੁਰੂ ਕਰਮ ਸਿੰਘ ਬਸਤੀ, ਪਿੰਡ ਗੁਰੂਹਰਸਹਾਏ ਤੇ ਹੋਰ ਪਿੰਡਾਂ 'ਚ ...
ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)- ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਪੂਰਤੀ ਨਾ ਹੋਣ ਕਰਕੇ ਪੇਸ਼ ਆ ਰਹੀ ਦਿੱਕਤ 'ਤੇ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ...
ਜ਼ੀਰਾ, 3 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਵਿਖੇ ਇਕ ਸਕੂਲ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੇਰੀ ਭਵਿੱਖਬਾਣੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕਾਰਜਕਾਰੀ ...
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)- ਸ੍ਰੀ ਮੁਕਤਸਰ ਸਾਹਿਬ ਰੋਡ ਸਥਿਤ ਸ੍ਰੀ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਧੂਮ-ਧਾਮ ਦੇ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ...
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਬਲਾਕ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਝੁੱਗੇ ਛਿੱਲੀਆਂ ਵਿਖੇ ਤੰਬਾਕੂ ਰਹਿਤ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿੱਥੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ...
ਜ਼ੀਰਾ, 3 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਦੀਵਾਲੀ ਦਾ ਤਿਉਹਾਰ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਜਸਪ੍ਰੀਤ ਕੌਰ ਅਤੇ ਪਿ੍ੰਸੀਪਲ ਨਮਰਤਾ ਭੱਲਾ ਦੀ ਅਗਵਾਈ ਹੇਠ ਬੜੀ ਹੀ ਧੂਮਧਾਮ ਨਾਲ ...
ਤਲਵੰਡੀ ਭਾਈ, 3 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਪੰਜਾਬ ਰਵਿੰਦਰ ਸਿੰਘ ਸੰਧੂ (ਬੱਬਲ) ਦੇ ਦਿਹਾਂਤ ਕਾਰਨ ਇਸ ਖੇਤਰ ਅੰਦਰ ਦੁੱਖ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਦੇ ਬੇਵਕਤ ਸਦੀਵੀਂ ਵਿਛੋੜੇ 'ਤੇ ...
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਦੇ ਡਾਇਰੈਕਟਰ ਡਾ: ਐੱਸ.ਐਨ. ਰੁਦਰਾ, ਸਕੂਲ ਮੁਖੀ ਪ੍ਰਭਾ ਭਾਸਕਰ ਅਤੇ ਸਕੂਲ ਸਕੱਤਰ ਡੌਲੀ ਭਾਸਕਰ ਵਲੋਂ 'ਦੀਵਾਲੀ ਤਿਉਹਾਰ-2021' ਦਾ ਉਦਘਾਟਨ ਕਰਦੇ ਹੋਏ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ...
ਗੁਰੂਹਰਸਹਾਏ, 3 ਨਵੰਬਰ (ਹਰਚਰਨ ਸਿੰਘ ਸੰਧੂ)- ਦੀਵਾਲੀ ਦੇ ਤਿਉਹਾਰ 'ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖ਼ੁਸ਼ੀਆਂ-ਖੇੜੇ ਲੈ ਕੇ ਆਵੇ ਅਤੇ ...
ਫ਼ਿਰੋਜ਼ਪੁਰ, 3 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਭਾਈ ਮਰਦਾਨਾ ਦੀ ਯਾਦ 'ਚ ਚੌਥਾ ਮਹਾਨ ਕੀਰਤਨ ਦਰਬਾਰ ਯੂ.ਐੱਸ.ਏ. ਸਿੱਖਾਂ ਵਲੋਂ 7 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਮਰਦਾਨਾ ਯਾਦਗਾਰ ਕੀਰਤਨ ਦਰਬਾਰ ਸੁਸਾਇਟੀ ਦੇ ...
ਅਰਨੀਵਾਲਾ, 3 ਨਵੰਬਰ (ਨਿਸ਼ਾਨ ਸਿੰਘ ਸੰਧੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰ ਜੀਤ ਸਿੰਘ ਮੰਟਾ ਨੇ ਅਰਨੀਵਾਲਾ ਸਰਕਲ ਦੇ ਸਮੂਹ ਅਕਾਲੀ ਵਰਕਰਾਂ, ਆਗੂਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ...
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਿਸ਼ਨ ਚੰਦ ਜਾਗੋਵਾਲੀਆ ਦੀ ਅਗਵਾਈ ਹੇਠ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੋਰਿੰਡਾ ...
ਫ਼ਿਰੋਜ਼ਪੁਰ, 3 ਨਵੰਬਰ (ਤਪਿੰਦਰ ਸਿੰਘ)-ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੇਰ ਸ਼ਾਮ ਤੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ...
ਅਰਨੀਵਾਲਾ, 3 ਨਵੰਬਰ (ਨਿਸ਼ਾਨ ਸਿੰਘ ਸੰਧੂ)- ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਦਫ਼ਤਰ ਅਰਨੀਵਾਲਾ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਵਲੋਂ ਸੀ.ਐੱਚ.ਸੀ. ਡੱਬਵਾਲਾ ਕਲਾਂ ਦਾ ਨਿਰੀਖਣ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ...
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਤਸਕਰੀ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਗ਼ੀਚਾ ਸਿੰਘ ਪੁੱਤਰ ਪੂਰਨ ਸਿੰਘ ...
ਅਰਨੀਵਾਲਾ, 3 ਨਵੰਬਰ (ਨਿਸ਼ਾਨ ਸਿੰਘ ਸੰਧੂ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਵਾਰ ਮਾਣ ਭੱਤਾ ਨਾ ਮਿਲਣ ਕਾਰਨ ਉਨ੍ਹਾਂ ਦੀ ਦੀਵਾਲੀ ਫਿੱਕੀ ਰਹੇਗੀ | ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪ੍ਰਧਾਨ ਮਨਜਿੰਦਰ ਕੌਰ ਘੁੜਿਆਣਾ ਨੇ ਦੱਸਿਆ ਕਿ ਇਸ ਸਬੰਧੀ ...
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰ ਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਦੀ ਚੋਣ ਮੁਹਿੰਮ ਨੂੰ ਲੈ ਕੇ ਪਿੰਡ ਗੋਬਿੰਦਗੜ੍ਹ ਵਿਖੇ ਅਕਾਲੀ ...
ਜਲਾਲਾਬਾਦ, 3 ਨਵੰਬਰ (ਜਤਿੰਦਰ ਪਾਲ ਸਿੰਘ)- ਸੂਬੇ ਦੇ ਸਰਕਾਰੀ ਕਾਲਜਾਂ ਵਿਚ ਲੰਬੇ ਅਰਸੇ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਪੰਜਾਬ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...
ਗੁਰੂਹਰਸਹਾਏ, 3 ਨਵੰਬਰ (ਹਰਚਰਨ ਸਿੰਘ ਸੰਧੂ)- ਆਪਣੇ ਹੱਕ ਲੈਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰਾਂ 'ਤੇ ਪਿਛਲੇ ਇਕ ਸਾਲ ਤੋਂ ਘਰ ਬਾਰ ਛੱਡ ਕੇ ਸੜਕਾਂ 'ਤੇ ਬੈਠ ਸੰਘਰਸ਼ ਕਰਕੇ ਕਿਸਾਨਾਂ ਦੀ ਸਾਰ ਕੇਂਦਰ ਤੇ ਪੰਜਾਬ ਨੂੰ ਲੈਣੀ ਚਾਹੀਦੀ ਹੈ | ਇਹ ...
ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਜ਼ਬਰਦਸਤੀ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਇਕ ਸਾਲ ਤੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਕਰ ਰਹੇ ਹਨ, ਜਿਨ੍ਹਾਂ ਦੀ ਹਿਮਾਇਤ ਕਰਦੇ ਹੋਏ ਆਪ ਦੇ ਫਿਰੋਜ਼ਪੁਰ ...
ਸੰਗਰੂਰ, 3 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੀਆਂ ਹਦਾਇਤਾਂ 'ਤੇ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸੰਗਰੂਰ ਦੇ ਸਕੱਤਰ ਸ. ਕਰਨਬੀਰ ਸਿੰਘ ਛੀਨਾ ਵੱਲੋਂ ਸਥਾਨਕ ਬੱਸ ਅੱਡੇ ਨੇੜੇ ਬੱਸਾਂ ਦੀ ਚੈਕਿੰਗ ...
ਲਹਿਰਾਗਾਗਾ, 3 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਵਿਚੋਂ ਦਿੱਤੇ ਅਸਤੀਫ਼ੇ ਕਾਰਨ ਪਾਰਟੀ ਨੂੰ ਬੇਹੱਦ ਨੁਕਸਾਨ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ...
ਫ਼ਿਰੋਜ਼ਪੁਰ, 3 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਵਲੋਂ ਕੀਤੇ ਬਿਜਲੀ ਮੁਆਫ਼ੀ, ਪਲਾਟ ਦੇਣ ਆਦਿ ਐਲਾਨਾਂ ਦਾ ਸਵਾਗਤ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਨੇ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਜਲਦ ਕੀਤੇ ਐਲਾਨਾਂ ਨੂੰ ਅਮਲੀ ਰੂਪ ਦੇਵੇ | ਹੱਕਾਂ ਦੀ ...
ਜ਼ੀਰਾ, 3 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਕ ਐਮਬਰੋਜੀਅਲ ਪਬਲਿਕ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾ ਕੇ ਦੀਵਾਲੀ ਦਾ ਤਿਉਹਾਰ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾ ਕੇ ਮਨਾਇਆ ਗਿਆ | ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ ਸਿੰਘ ਠਾਕੁਰ ...
ਫ਼ਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਅਮਰਦੀਪ ਸਿੰਘ ਸ਼ੇਰਗਿੱਲ (58 ਸਾਲ) ਦਾ ਅੱਜ ਦਿਹਾਂਤ ਹੋ ਗਿਆ, ਉਹ ਬੀਤੇ ਕੁਝ ਦਿਨਾਂ ਤੋਂ ਡੇਂਗੂ ਦੀ ਲਪੇਟ ਵਿਚ ਆਉਣ ਕਰਕੇ ਮੁਹਾਲੀ ਵਿਖੇ ਜੇਰੇ ਇਲਾਜ ...
ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 3 ਨਵੰਬਰ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਪੁਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਪੰਜਾਬ ਰਵਿੰਦਰ ਸਿੰਘ ਸੰਧੂ (ਬੱਬਲ) ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ...
ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)- 'ਘਰ ਨਹੀਂ ਦਾਣੇ ਤੇ ਮਾਂ ਗਈ ਭੁਨਾਣੇ' ਕਹਾਵਤ ਨਾਲ ਆਪਣੀ ਗੱਲਬਾਤ ਸ਼ੁਰੂ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਇੰਚਾਰਜ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ...
ਤਲਵੰਡੀ ਭਾਈ, 3 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸੇਵਾ-ਮੁਕਤ ਕਰਮਚਾਰੀ ਜਥੇਬੰਦੀ ਸਬ ਤਹਿਸੀਲ ਤਲਵੰਡੀ ਭਾਈ ਦੀ ਇਕੱਤਰਤਾ ਇੱਥੇ ਨਗਰ ਕੌਂਸਲ ਪਾਰਕ ਵਿਖੇ ਹੋਈ, ਜਿਸ ਦੀ ਆਰੰਭਤਾ ਮੌਕੇ ਫ਼ਿਰੋਜ਼ਪੁਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਰਵਿੰਦਰ ਸਿੰਘ ...
ਜ਼ੀਰਾ, 3 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)-ਸਿੱਖਿਆ ਵਿਭਾਗ ਵਿਚ ਲਗਭਗ 31 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਟੇਟ ਐਵਾਰਡੀ ਲੈਕਚਰਾਰ ਮੇਜਰ ਸਿੰਘ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਤੋਂ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ...
ਫ਼ਿਰੋਜ਼ਪੁਰ, 3 ਨਵੰਬਰ (ਜਸਵਿੰਦਰ ਸਿੰਘ ਸੰਧੂ)- ਡਾਇਰੈਕਟਰ ਆਯੁਰਵੈਦ ਪੰਜਾਬ ਡਾ: ਪੂਨਮ ਵਸ਼ਿਸ਼ਟ ਦੀ ਅਗਵਾਈ ਹੇਠ ਡਾ: ਦਰਬਾਰਾ ਸਿੰਘ ਭੱੁਲਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਫ਼ਿਰੋਜ਼ਪੁਰ ਵਲੋਂ ਛੇਵਾਂ ਰਾਸ਼ਟਰੀ ਆਯੁਰਵੈਦ ਦਿਵਸ ਦਫ਼ਤਰ ਵਿਖੇ ...
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਦੇ ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ. ਗੁਰੂਹਰਸਹਾਏ ਗੋਬਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਸਰਦਾਰ ਰੁਪਿੰਦਰਪਾਲ ...
ਤਲਵੰਡੀ ਭਾਈ, 3 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐਸ.ਕੇ. ਪਬਲਿਕ ਸਕੂਲ ਵਿਖੇ ਐਨ.ਸੀ.ਸੀ. 5ਵੀਂ ਪੰਜਾਬ ਗਰਲਜ਼ ਬਟਾਲੀਅਨ ਮੋਗਾ ਵਲੋਂ ਕੈਡਿਟਾਂ ਦੇ ਸਲੋਗਨ ਰਾਈਟਿੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਪਹਿਲੇ ਤੇ ਦੂਜੇ ਸਾਲ ਦੀਆਂ 50 ਕੈਡਿਟਾਂ ਨੇ ਭਾਗ ...
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ)- ਬੱਲੂਆਣਾ ਹਲਕੇ ਦੇ ਕਾਂਗਰਸੀਆਂ ਨੇ ਕਾਂਗਰਸ ਵਿਧਾਇਕ ਨੱਥੂ ਰਾਮ ਖ਼ਿਲਾਫ਼ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਰੋਧ ਵਿਚ ਮੋਰਚਾ ਖੋਲ੍ਹ ਦਿੱਤਾ ਹੈ | ਹਲਕੇ ਦੇ ਪਿੰਡ ਢੀਂਗਾ ਵਾਲੀ, ਘੱਲੂ, ਸੈਦਾਂ ਵਾਲੀ, ਮਹਿਰਾਣਾ ਆਦਿ ...
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੀ ਕਾਰਡ ਮੇਕਿੰਗ, ਦੀਵਾ ਮੇਕਿੰਗ ਅਤੇ ਰੰਗੋਲੀ ਬਣਾਓ ਪ੍ਰਤੀਯੋਗਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX