ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਧਰਨਾ 399ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | 4 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪੰਜਾਬ ਵਿਚ ਲੱਗੇ ਕਿਸਾਨ ਧਰਨਿਆਂ ਦੇ 400 ਦਿਨ ਪੂਰੇ ਹੋ ਰਹੇ ਹਨ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਉਜਾਗਰ ਸਿੰਘ ਬੀਹਲਾ, ਮੇਲਾ ਸਿੰਘ ਕੱਟੂ, ਬਲਜੀਤ ਸਿੰਘ ਚੁਹਾਨਕੇ, ਗੁਰਚਰਨ ਸਿੰਘ ਸੁਰਜੀਤਪੁਰਾ, ਪ੍ਰੇਮਪਾਲ ਕੌਰ, ਹਰਚਰਨ ਸਿੰਘ ਚੰਨਾ, ਸ਼ਿੰਦਰ ਸਿੰਘ ਧੌਲਾ ਸੰਬੋਧਨ ਕਰਦੇ ਕਿਹਾ ਕਿ ਅੰਦੋਲਨ ਦੇ ਦਿਨਾਂ ਦੀ ਗਿਣਤੀ ਸਾਡੇ ਲਈ ਹੁਣ ਮਹਿਜ਼ ਇਕ ਅੰਕੜਾ ਬਣ ਕੇ ਰਹਿ ਗਈ ਹੈ | ਸਾਡੇ ਲਈ ਤਾਂ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਟੀਚਾ ਹੀ ਮੱਛੀ ਦੀ ਅੱਖ ਹੈ | ਇਸ ਟੀਚੇ ਦੀ ਪ੍ਰਾਪਤੀ ਲਈ 400 ਦਿਨ ਲਈ ਸੰਘਰਸ਼ ਕਰਨਾ ਪਵੇ ਜਾਂ 1400 ਦਿਨ ਲਈ, ਕੋਈ ਮਾਅਇਨੇ ਨਹੀਂ ਰੱਖਦਾ | ਉਨ੍ਹਾਂ ਕਿਹਾ ਕਿ ਭਲਕੇ ਬੰਦੀ-ਛੋੜ ਦਿਵਸ ਵੀ ਹੈ | ਇਸ ਦਿਨ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਨੇ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਨੂੰ ਰਿਹਾ ਕਰਵਾਇਆ ਸੀ | ਆਗੂਆਂ ਨੇ ਕਿਹਾ ਕਿ 6 ਨਵੰਬਰ ਨੂੰ ਧਰਨਾ 'ਤੇ ਲੋਕ ਕਵੀ ਸੰਤ ਰਾਮ ਉਦਾਸੀ ਦੀ ਬਰਸੀ ਮਨਾਈ ਜਾਵੇਗੀ | ਉਦਾਸੀ ਦੇ ਗੀਤ ਦੁਨੀਆ ਭਰ ਦੇ ਇਨਸਾਨ-ਪਸੰਦ ਲੋਕਾਂ ਲਈ ਪ੍ਰੇਰਨਾ ਸਰੋਤ ਹਨ | ਆਗੂਆਂ ਨੇ ਸਭ ਇਨਸਾਫ-ਪਸੰਦ ਤੇ ਜਮਹੂਰੀ ਲੋਕਾਂ ਨੂੰ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ ਪੁਰਜ਼ੋਰ ਅਪੀਲ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮਰਦ-ਔਰਤਾਂ ਹਾਜ਼ਰ ਸਨ |
ਬਰਨਾਲਾ, 3 ਨਵੰਬਰ (ਰਾਜ ਪਨੇਸਰ)-ਠੇਕਾ ਆਧਾਰਿਤ ਹੈਲਥ ਫਾਰਮੇਸੀ ਅਫ਼ਸਰਾਂ ਜ਼ਿਲ੍ਹਾ ਬਰਨਾਲਾ ਨੇ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਕਾਲੇ ਬਿੱਲੇ ਲ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ...
ਮਲੇਰਕੋਟਲਾ, 3 ਨਵੰਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਰਕਾਰ ਨੇ ਵਧੀਕ ਚੀਫ਼ ਇਲੈਕਟ੍ਰੋਲ ਅਫ਼ਸਰ ਪੰਜਾਬ ਵਜੋਂ ਸੇਵਾ ਨਿਭਾ ਰਹੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਨੂੰ ਅੱਜ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਦੀ ਜਗ੍ਹਾ ਜ਼ਿਲ੍ਹਾ ...
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ | ਪੁਲਿਸ ਚੌਂਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਬੀਤੇ 25 ਅਕਤੂਬਰ ਨੂੰ ਬਰਨਾਲਾ-ਮਾਨਸਾ ਰੋਡ ...
ਬਰਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 5 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ...
ਬਰਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਮੋਰਚੇ ਵਿਚ ਜ਼ਿਲ੍ਹਾ ਬਰਨਾਲਾ ਦੀਆਂ ਬੀਬੀਆਂ ਵਲੋਂ 122ਵੇਂ ਜਥੇ ਵਿਚ ਸ਼ਾਮਿਲ ਹੋ ਕੇ ਗਿ੍ਫ਼ਤਾਰੀ ਦਿੱਤੀ ਗਈ | ...
ਸੰਗਰੂਰ, 3 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ...
ਤਪਾ ਮੰਡੀ, 3 ਨਵੰਬਰ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੂੰ ਤੋਹਫ਼ੇ ਵੰਡ ਕੇ ਸਨਮਾਨਿਤ ਕੀਤਾ ਗਿਆ | ...
ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ...
ਮਹਿਲ ਕਲਾਂ, 3 ਨਵੰਬਰ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ...
ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਨਾਵਰ ਸਕੂਲ ਧੌਲਾ ਵਿਖੇ ਦੀਵਾਲੀ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸਨਦੀਪ ਸਿੰਘ ਮਾਨ, ਡਾਇਰੈਕਟਰ ਫਾਇਨਾਂਸ ਗੁਰਜੰਟ ਸਿੰਘ ਸਿੱਧੂ ਵਲੋਂ ...
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗਾਂ ਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਗਮ ਦੌਰਾਨ ...
ਤਪਾ ਮੰਡੀ, 3 ਨਵੰਬਰ (ਪ੍ਰਵੀਨ ਗਰਗ)-ਪਿੰਡ ਢਿਲਵਾਂ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਦੇ ਅਲੱਗ ਅਲੱਗ ਗਰੁੱਪ ਬਣਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਬਿਹਤਰੀਨ ਕਲਾ ਦੀ ਪੇਸ਼ਕਾਰੀ ...
ਤਪਾ ਮੰਡੀ, 3 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਅਤੇ ਮੈਡਮ ਮਨਪ੍ਰੀਤ ਕੌਰ ਧਾਲੀਵਾਲ ਦੀ ਦੇਖ-ਰੇਖ ਹੇਠ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ...
ਹੰਡਿਆਇਆ, 3 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਖੱੁਡੀ ਖ਼ੁਰਦ ਵਿਖੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਬਰਨਾਲਾ ਡਾ: ਮਨੀਸ਼ਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਏ.ਐਮ.ਓ. ਡਾ: ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਕੌਮੀ ਆਯੁਰਵੈਦਿਕ ...
ਰੂੜੇਕੇ ਕਲਾਂ, 3 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਦੇ ਜਥੇਦਾਰ ਬਾਬਾ ਲਾਲ ਸਿੰਘ ਦੀ ਅਗਵਾਈ ਵਿਚ ਕਲੱਬ ਪ੍ਰਧਾਨ ਚਮਕੌਰ ਸਿੰਘ ਤੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ...
ਸੰਗਰੂਰ, 3 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਅਤੇ ਆਯੁਰਵੈਦਿਕ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰਵੀ ਕੁਮਾਰ ਡੂੰਮੜਾ ਦੀ ਅਗਵਾਈ ਹੇਠ ਛੇਵਾਂ ਰਾਸਟਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX