ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  6 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  22 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 1 hour ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਪਹਿਲਾ ਸਫ਼ਾ

ਖੇਤੀ ਕਾਨੂੰਨ ਵਾਪਸ ਲੈਣ ਸੰਬੰਧੀ ਬਿੱਲ ਨੂੰ ਮੰਤਰੀ ਮੰਡਲ ਵਲੋਂ ਮਨਜ਼ੂਰੀ

29 ਤੋਂ ਸ਼ੁਰੂ ਹੋ ਰਹੇ ਇਜਲਾਸ 'ਚ ਕੀਤਾ ਜਾਵੇਗਾ ਪੇਸ਼
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 24 ਨਵੰਬਰ-ਮੋਦੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਉਕਤ ਫ਼ੈਸਲੇ ਦੀ ਜਾਣਕਾਰੀ ਦਿੱਤੀ | ਬਿੱਲ 'ਤੇ ਮੁਹਰ ਲੱਗਣ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ ਨੂੰ ਐਲਾਨ ਕਰਨ ਤੋਂ ਬਾਅਦ ਪੰਜਵੇਂ ਦਿਨ ਅਤੇ ਉਸ ਤੋਂ ਬਾਅਦ ਹੋਈ ਪਹਿਲੀ ਮੰਤਰੀ ਮੰਡਲ ਦੀ ਬੈਠਕ 'ਚ ਕੀਤਾ ਗਿਆ | ਅਨੁਰਾਗ ਠਾਕੁਰ ਨੇ ਐਲਾਨ ਕਰਦਿਆਂ ਕਿਹਾ ਕਿ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਕਾਨੂੰਨਾਂ ਦੀ ਵਾਪਸੀ ਸਰਕਾਰ ਦੀ ਤਰਜੀਹ ਹੋਵੇਗੀ, ਜਿਸ ਸੰਬੰਧੀ ਜ਼ਰੂਰੀ ਕਵਾਇਦ ਮੰਤਰੀ ਮੰਡਲ 'ਚ ਪੂਰੀ ਕਰ ਦਿੱਤੀ ਗਈ ਹੈ | ਠਾਕੁਰ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਜਲਾਸ 'ਚ ਇਹ ਬਿੱਲ ਕਦੋਂ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਇਸ ਸੰਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸਿਰਫ਼ ਇਹ ਹੀ ਕਿਹਾ ਕਿ ਇਜਲਾਸ ਸ਼ੁਰੂ ਹੋਣ 'ਤੇ ਤਰਜੀਹੀ ਤੌਰ 'ਤੇ ਇਸ ਬਿੱਲ ਨੂੰ ਲਿਆਂਦਾ ਜਾਵੇਗਾ | ਕੇਂਦਰੀ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਬਾਰੇ ਪੁੱਛੇ ਗਏ ਸਵਾਲ 'ਤੇ ਚੁੱਪ ਧਾਰ ਲਈ |
ਪ੍ਰਧਾਨ ਮੰਤਰੀ ਆਵਾਸ ਯੋਜਨਾ
ਕੇਂਦਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ 3.61 ਲੱਖ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਮਨਜ਼ੂਰੀ ਦੇ ਬਾਅਦ ਯੋਜਨਾ ਤਹਿਤ ਸਵੀਕਾਰਤ ਘਰਾਂ ਦੀ ਕੁੱਲ ਗਿਣਤੀ 1.14 ਕਰੋੜ ਹੋ ਗਈ ਹੈ | ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਦੀ ਪ੍ਰਧਾਨਗੀ 'ਚ ਕੇਂਦਰੀ ਮਨਜ਼ੂਰੀ ਅਤੇ ਨਿਗਰਾਨ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ | ਇਸ ਯੋਜਨਾ ਅਧੀਨ ਪੂਰੇ ਦੇਸ਼ 'ਚ 7.52 ਲੱਖ ਕਰੋੜ ਰੁਪਏ ਖ਼ਰਚ ਹੋਣਗੇ | ਇਸ ਨਾਲ ਕੇਂਦਰ ਦੀ ਸਹਾਇਤਾ ਰਾਸ਼ੀ 1.85 ਲੱਖ ਕਰੋੜ ਰੁਪਏ ਦੀ ਹੈ | ਹੁਣ ਤੱਕ ਕੇਂਦਰ ਸਰਕਾਰ 1.13 ਲੱਖ ਕਰੋੜ ਰੁਪਏ ਖ਼ਰਚ ਚੁੱਕੀ ਹੈ |
ਬਿਜਲੀ ਵੰਡ ਕਾਰੋਬਾਰ ਦੇ ਨਿੱਜੀਕਰਨ ਲਈ ਕੰਪਨੀ ਦੇ ਗਠਨ ਨੂੰ ਮਨਜ਼ੂਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰ ਐਂਡ ਨਗਰ ਹਵੇਲੀ ਅਤੇ ਦਮਨ ਐਂਡ ਦੀਊ 'ਚ ਬਿਜਲੀ ਵੰਡ ਕਾਰੋਬਾਰ ਦੇ ਨਿੱਜੀਕਰਨ ਲਈ ਕੰਪਨੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਨਾਲ ਹੀ ਸਭ ਤੋਂ ਉੱਚੀ ਬੋਲੀ ਲਗਾਉਣ ਵਾਲੇ ਨੂੰ ਨਵ ਗਠਿਤ ਕੰਪਨੀ ਦੇ ਇਕਵਿਟੀ ਸ਼ੇਅਰ ਦੀ ਵਿਕਰੀ ਅਤੇ ਕਰਮਚਾਰੀਆਂ ਦੀਆਂ ਦੇਣਦਾਰੀਆਂ ਨੂੰ ਪੂਰਾ ਕਰਨ ਲਈ ਟਰੱਸਟ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ | ਸਰਕਾਰ ਵਲੋਂ ਜਾਰੀ ਆਦੇਸ਼ 'ਚ ਕਿਹਾ ਗਿਆ ਹੈ ਕਿ ਉਕਤ ਨਿੱਜੀਕਰਨ ਪ੍ਰਕਿਰਿਆ ਦਾਦਰ ਐਂਡ ਹਵੇਲੀ ਅਤੇ ਦਮਨ ਐਂਡ ਦੀਊ ਦੇ 1.45 ਲੱਖ ਕਰੋੜ ਤੋਂ ਜ਼ਿਆਦਾ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ, ਵੰਡ 'ਚ ਆਪ੍ਰੇਸ਼ਨਲ ਸੁਧਾਰ ਅਤੇ ਕਾਰਜਾਤਮਿਕ ਸਮਰੱਥਾ ਦੇ ਇੱਛਤ ਨਤੀਜਿਆਂ ਨੂੰ ਤਾਂ ਪੂਰਾ ਕਰੇਗੀ ਹੀ ਨਾਲ ਹੀ ਦੇਸ਼ ਭਰ 'ਚ ਹੋਰ ਉਪਭੋਗਤਾਵਾਂ ਵਲੋਂ ਅਨੁਕਰਨ ਲਈ ਇਕ ਮਾਡਲ ਪ੍ਰਦਾਨ ਕਰੇਗੀ | ਇਸ ਨਾਲ ਮੁਕਾਬਲੇ 'ਚ ਵਾਧਾ ਹੋਵੇਗਾ ਅਤੇ ਬਿਜਲੀ ਉਦਯੋਗ ਨੂੰ ਮਜ਼ਬੂਤੀ ਮਿਲੇਗੀ, ਨਾਲ ਹੀ ਇਸ ਨਾਲ ਬਕਾਇਆ ਧਨਰਾਸ਼ੀ ਦੀ ਵਸੂਲੀ 'ਚ ਵੀ ਮਦਦ ਮਿਲੇਗੀ |
ਵਾਯੂਮੰਡਲ ਤੇ ਜਲਵਾਯੂ ਖੋਜ ਮਾਡਲਿੰਗ ਨਿਗਰਾਨ ਪ੍ਰਣਾਲੀ
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਵਾਯੂਮੰਡਲ ਅਤੇ ਜਲਵਾਯੂ ਖੋਜ ਮਾਡਲਿੰਗ ਨਿਗਰਾਨ ਪ੍ਰਣਾਲੀ ਤੇ ਸੇਵਾਵਾਂ ਯੋਜਨਾ ਨੂੰ ਅਗਲੇ ਪੰਜ ਸਾਲਾਂ ਭਾਵ 2021 ਤੋਂ 2026 ਦੇ ਵਿੱਤੀ ਚੱਕਰ ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ | ਸਰਕਾਰੀ ਬਿਆਨ ਅਨੁਸਾਰ 'ਅਕ੍ਰਾਸ' ਯੋਜਨਾ ਨੂੰ ਅਗਲੇ 5 ਸਾਲ ਤੱਕ ਜਾਰੀ ਰੱਖਣ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ | ਇਸ ਵਿਚ ਕਿਹਾ ਗਿਆ ਹੈ ਕਿ ਅਕ੍ਰਾਸ ਤੇ ਇਸ ਦੀਆਂ ਉਪ ਯੋਜਨਾਵਾਂ 'ਤੇ ਪੰਜ ਸਾਲਾਂ ਦੇ ਵਿੱਤੀ ਚੱਕਰ ਦੌਰਾਨ 2,135 ਕਰੋੜ ਦੀ ਅਨੁਮਾਨਿਤ ਲਾਗਤ ਆਵੇਗੀ |
ਮਾਰਚ ਤੱਕ ਵਧਾਈ ਗ਼ਰੀਬ ਕਲਿਆਣ ਯੋਜਨਾ
ਮੰਤਰੀ ਮੰਡਲ ਵਲੋਂ ਲਏ ਇਕ ਹੋਰ ਅਹਿਮ ਫ਼ੈਸਲੇ 'ਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਹੋਰ 4 ਮਹੀਨੇ ਤੱਕ ਲਈ ਵਧਾ ਦਿੱਤੀ ਗਈ ਹੈ | ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਸੀ | ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਕੋਰੋਨਾ ਕਾਲ 'ਚ ਸ਼ੁਰੂ ਕੀਤੀ ਗਈ ਇਹ ਯੋਜਨਾ ਹੁਣ 31 ਮਾਰਚ, 2022 ਤੱਕ ਵਧਾ ਦਿੱਤੀ ਗਈ ਹੈ | ਅਨੁਰਾਗ ਠਾਕੁਰ ਨੇ ਇਸ ਦੀ ਹੋਰ ਤਫ਼ਸੀਲ ਸਾਂਝੀ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਤਕਰੀਬਨ 80 ਕਰੋੜ ਲੋਕਾਂ ਨੂੰ ਫ਼ਾਇਦਾ ਮਿਲਦਾ ਰਹੇਗਾ, ਜਿਸ 'ਤੇ ਲਗਭਗ 53,344 ਕਰੋੜ ਰੁਪਏ ਦੀ ਲਾਗਤ ਆਏਗੀ | ਹਾਲੇ ਤੱਕ ਇਸ ਯੋਜਨਾ ਲਈ 600 ਲੱਖ ਮੀਟਿ੍ਕ ਟਨ ਅਨਾਜ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ 'ਤੇ ਕੁੱਲ 2.6 ਲੱਖ ਕਰੋੜ ਰੁਪਏ ਖ਼ਰਚ ਹੋਣਗੇ |

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ

ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ
ਬਲਜਿੰਦਰ ਸਿੰਘ

ਕਰਤਾਰਪੁਰ ਸਾਹਿਬ, 24 ਨਵੰਬਰ-ਪਾਕਿ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਡੇਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ | ਸਖ਼ਤ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸੰਗਤਾਂ ਪਹੁੰਚੀਆਂ | ਸੰਗਤਾਂ ਦਾ ਦਰਸ਼ਨੀ ਡਿਓੜੀ ਪਹੁੰਚਣ 'ਤੇ ਹਾਰ ਪਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚ ਕੇ ਸੰਗਤਾਂ ਬਾਗੋ-ਬਾਗ ਹੋ ਗਈਆਂ | ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਹੋਇਆ ਹੈ ਤੇ ਸੰਗਤਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਦੇਰ ਰਾਤ ਤੱਕ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ | ਸ੍ਰੀ ਰਹਿਰਾਸ ਦਾ ਪਾਠ ਸੁਣਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ 'ਚ ਸ਼ਾਮਿਲ ਹੋਏ | ਗੁਰਦੁਆਰਾ ਸਾਹਿਬ 'ਚ ਬਣਾਈ ਸਰਾਂ ਦੇ ਹਾਲ 'ਚ ਸੰਗਤਾਂ ਨੇ ਆਰਾਮ ਕੀਤਾ | ਜਥਾ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਨਤਮਸਤਕ ਹੋਣ ਪਹੁੰਚੇਗਾ ਤੇ ਉਸ ਤੋਂ ਬਾਅਦ ਮੁੜ ਲਾਹੌਰ ਰਵਾਨਾ ਹੋਵੇਗਾ, ਜਿਥੋਂ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ | ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਭਾਈ ਬਲਵਿੰਦਰ ਸਿੰਘ ਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਉਪਰੰਤ ਕਥਾ ਵਾਚਕ ਗਿਆਨੀ ਹਰਿੰਦਰ ਸਿੰਘ ਅਲਵਰ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਪੀ.ਐਸ.ਜੀ.ਪੀ.ਸੀ. ਦੇ ਮੈਂਬਰ ਭਾਈ ਇੰਦਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਣਾ ਸੀ, ਪਰ ਅੱਜ ਸੰਗਤ ਦੇਰੀ ਨਾਲ ਇਸ ਅਸਥਾਨ 'ਤੇ ਪੁੱਜੀਆਂ ਹਨ, ਜਿਸ ਕਰਕੇ ਨਗਰ ਕੀਰਤਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ | ਸਮਾਗਮ 'ਚ ਪੀ.ਐਸ.ਜੀ.ਪੀ.ਸੀ. ਦੇ ਪ੍ਰਧਾਨ ਅਮੀਰ ਸਿੰਘ, ਜਰਨਲ ਸਕੱਤਰ ਵਿਕਾਸ ਸਿੰਘ, ਪਾਕਿ ਅਸੈਂਬਲੀ ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹੈਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ, ਸੀ.ਈ.ਓ. ਮੁਹੰਮਦ ਲਤੀਫ, ਵਧੀਕ ਸਕੱਤਰ ਰਾਣਾ ਸਾਜੀਦ, ਡਿਪਟੀ ਸੈਕਟਰੀ ਇਮਰਾਨ ਖਾਨ ਗੋਦੰਲ, ਰਾਮ ਪਾਲ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਡੇਹਰਾ ਸਾਹਿਬ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀ ਸਮਾਪਤੀ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਾਕਿ ਸਥਿਤ ਗੁਰਧਾਮਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੀ ਸਮਾਪਤੀ ਹੋ ਗਈ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮਦਨ ਸਿੰਘ ਤੇ ਸ੍ਰੀ ਗੁਰੂ ਰਾਮਦਾਸ ਸੇਵਕ ਜਥਾ ਦੇ ਮੁੱਖ ਪ੍ਰਬੰਧਕ ਭਾਈ ਮਨਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਧਾਮਾਂ 'ਤੇ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ਸਮਾਗਮਾਂ ਦੌਰਾਨ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਰਾਤ ਵੇਲੇ ਕੀਰਤਨ ਦਰਬਾਰ ਵੀ ਹੋਵੇਗਾ, ਜਿਸ 'ਚ ਪੰਥ ਦੇ ਵਿਦਵਾਨ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਨਿਹਾਲ ਕਰਨਗੇ | 26 ਨਵੰਬਰ ਨੂੰ ਭਾਰਤੀ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਵਤਨ ਵਾਪਸੀ ਕਰਨਗੇ |

ਸੁਪਰੀਮ ਕੋਰਟ ਵਲੋਂ ਕੇਂਦਰ ਤੇ ਸੂਬਿਆਂ ਨੂੰ ਪ੍ਰਦੂਸ਼ਣ ਦਾ ਹੱਲ ਲੱਭਣ ਦਾ ਆਦੇਸ਼

ਨਵੀਂ ਦਿੱਲੀ, 24 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਦਿੱਲੀ 'ਚ ਪ੍ਰਦੂਸ਼ਣ ਘੱਟ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਆਰਜ਼ੀ ਕਰਾਰ ਦਿੰਦਿਆਂ ਇਸ 'ਤੇ ਨਾਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਸੰਕਟ ਨਾਲ ਨਜਿੱਠਣ ਲਈ ਵਿਗਿਆਨਕ ਆਧਾਰ ਨਾਲ ਅੱਗੇ ਵਧਣ ਦੀ ਲੋੜ ਹੈ | ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਜਦੋਂ ਮੌਸਮ ਗੰਭੀਰ ਹੁੰਦਾ ਹੈ ਤਾਂ ਹੀ ਹੱਲ ਤਲਾਸ਼ ਕੀਤੇ ਜਾਂਦੇ ਹਨ | ਚੀਫ਼ ਜਸਟਿਸ ਐੱਨ.ਵੀ. ਰਮੰਨਾ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਜੇਕਰ ਪ੍ਰਦੂਸ਼ਣ ਦਾ ਪੱਧਰ ਹੇਠਾਂ ਵੀ ਆ ਜਾਂਦਾ ਹੈ ਤਾਂ ਵੀ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਅਦਾਲਤ ਇਸ 'ਤੇ ਸੁਣਵਾਈ ਜਾਰੀ ਰੱਖੇਗੀ | ਸੁਪਰੀਮ ਕੋਰਟ ਨੇ ਕਿਹਾ ਕਿ ਹਰ ਸਾਲ ਇਹ ਮੁਸੀਬਤ ਕਿਉਂ ਝੱਲੀ ਜਾਵੇ | ਇਸ ਤਰ੍ਹਾਂ ਨਾਲ ਅਸੀਂ ਦੁਨੀਆ ਨੂੰ ਕੀ ਸੰਦੇਸ਼ ਦੇ ਰਹੇ ਹਾਂ? ਚੀਫ਼ ਜਸਟਿਸ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਅੰਕੜਿਆਂ ਦੇ ਆਧਾਰ 'ਤੇ ਹਾਲਾਤ ਦਾ ਅੰਦਾਜ਼ਾ ਲਾਉਣਾ ਪਵੇਗਾ ਅਤੇ ਉਸ ਮੁਤਾਬਿਕ ਹੀ ਕਦਮ ਚੁੱਕਣੇ ਪੈਣਗੇ ਕਿ ਹਾਲਾਤ ਹੋਰ ਜ਼ਿਆਦਾ ਨਾ ਵਿਗੜਨ | ਕੇਂਦਰ ਨੇ ਦਲੀਲ ਦਿੰਦਿਆਂ ਕਿਹਾ ਕਿ ਪਹਿਲਾਂ ਹਵਾ 'ਚ ਕੁਆਲਿਟੀ ਦਾ ਸੂਚਕ ਅੰਕ 400 ਤੋਂ ਉੱਪਰ ਸੀ, ਹੁਣ 290 ਹੋ ਗਿਆ ਹੈ | ਇਸ 'ਤੇ ਸੁਪਰੀਮ ਕੋਰਟ ਨੇ ਤਿੱਖੇ ਸੁਰ 'ਚ ਪੁੱਛਿਆ ਕਿ ਪ੍ਰਦੂਸ਼ਣ ਤਾਂ ਤੇਜ਼ ਹਵਾ ਨਾਲ ਘੱਟ ਹੋਇਆ ਹੈ, ਇਸ 'ਚ ਕੇਂਦਰ ਸਰਕਾਰ ਨੇ ਕੀ ਕੀਤਾ ਹੈ? ਸਰਬਉੱਚ ਅਦਾਲਤ ਨੇ ਕੇਂਦਰ ਵਲੋਂ ਸੂਚਕ ਅੰਕ 290 ਦੱਸਣ 'ਤੇ ਵੀ ਬੇਭਰੋਸਗੀ ਪ੍ਰਗਟਾਉਂਦਿਆਂ ਕਿਹਾ ਕਿ ਫਿਲਹਾਲ ਦਿੱਲੀ 'ਚ ਹਵਾ ਦੀ ਕੁਆਲਿਟੀ ਦਾ ਸੂਚਕ ਅੰਕ 380 ਹੈ ਅਤੇ ਕੇਂਦਰ ਜੋ 290 ਦਾ ਅੰਕੜਾ ਦੱਸ ਰਿਹਾ ਹੈ, ਉਹ ਸਹੀ ਨਹੀਂ ਹੋ ਸਕਦਾ | ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਰਗਰਮ ਰੁਖ਼ ਅਪਨਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਅਦਾਲਤ ਰਾਜਾਂ ਨੂੰ ਮਾਈਕ੍ਰੋਮੈਨੇਜ ਨਹੀਂ ਕਰ ਸਕਦੀ | ਅਦਾਲਤ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਇਸ ਦਾ ਹੱਲ ਤਲਾਸ਼ਣ ਦੀ ਤਾਕੀਦ ਕਰਦਿਆਂ ਕਿਹਾ ਕਿ ਇਸ ਸੰਬੰਧ 'ਚ ਜੁਰਮਾਨੇ 'ਤੇ ਵੀ ਸੂਬਾ ਸਰਕਾਰਾਂ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ |

ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਤੇ ਪੀ. ਆਰ. ਨੈਨ ਐਸ.ਆਈ.ਟੀ. ਵਲੋਂ ਤਲਬ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਪਿੰਡ ਬਰਗਾੜੀ ਵਿਖੇ ਕੀਤੀ ਗਈ ਬੇਅਦਬੀ ਸੰਬੰਧੀ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਉਪ ਸੀਨੀਅਰ ਉਪ ਚੇਅਰਪਰਸਨ ਡਾ. ਪੀ. ਆਰ. ਨੈਨ ਨੂੰ ਤਲਬ ਕਰਦੇ ਹੋਏ ਪੁੱਛ ਪੜਤਾਲ ਲਈ 26 ਨਵੰਬਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ 'ਚ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ | ਦੱਸਣਯੋਗ ਹੈ ਕਿ ਆਈ.ਜੀ. ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ 8 ਨਵੰਬਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਬੇਅਦਬੀ ਮਾਮਲਿਆਂ 'ਚ ਸੁਨਾਰੀਆ ਜੇਲ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ | ਜਾਂਚ ਟੀਮ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਆਪਣੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਡੇਰਾ ਮੁਖੀ ਨੇ ਜਾਂਚ ਟੀਮ ਨੂੰ ਬਹੁਤੇ ਸਵਾਲਾਂ ਦੇ ਸਪਸ਼ਟ ਜਵਾਬ ਨਹੀਂ ਦਿੱਤੇ | ਸੂਚਨਾ ਅਨੁਸਾਰ ਡੇਰੇ ਸੰਬੰਧੀ ਕੀਤੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਡੇਰਾ ਮੁਖੀ ਨੇ ਕਿਹਾ ਸੀ ਕਿ ਇਸ ਬਾਰੇ ਡੇਰੇ ਦੀ ਕਮੇਟੀ ਅਤੇ ਚੇਅਰਪਰਸਨ ਹੀ ਦੱਸ ਸਕਦੀ ਹੈ | ਡੇਰੇ ਸੰਬੰਧੀ ਸਵਾਲਾਂ ਦੇ ਜਵਾਬ ਲੈਣ ਲਈ ਵਿਸ਼ੇਸ਼ ਜਾਂਚ ਟੀਮ ਨੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਸਿੰਘ ਨੂੰ ਜਾਂਚ 'ਚ ਸ਼ਾਮਿਲ ਹੋਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਸੇ ਦਰਮਿਆਨ ਵਿਸ਼ੇਸ਼ ਜਾਂਚ ਟੀਮ ਵਲੋਂ 8 ਨਵੰਬਰ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਕੀਤੇ ਗਏ ਸਵਾਲ-ਜਵਾਬ ਦੀ ਸੂਚੀ ਲੀਕ ਹੋਣ ਦੀ ਸੂਚਨਾ ਹੈ | ਲੀਕ ਹੋਈ ਸੂਚੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਮੁਖੀ ਤੋਂ ਕਾਫ਼ੀ ਲੰਬੀ ਪੁੱਛ ਪੜਤਾਲ ਕੀਤੀ ਗਈ ਸੀ | ਆਪਣੇ ਜਵਾਬਾਂ 'ਚ ਡੇਰਾ ਮੁਖੀ ਨੇ ਬੇਅਦਬੀ ਨਾਲ ਜੁੜੀ ਕਿਸੇ ਵੀ ਘਟਨਾ ਦਾ ਡੇਰੇ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਡੇਰਾ ਮੁਖੀ ਵਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਉਹ ਡੇਰੇ ਦੇ ਪ੍ਰਬੰਧਾਂ ਵਿਚ ਵੀ ਕੋਈ ਸਿੱਧੇ ਤੌਰ 'ਤੇ ਦਖ਼ਲ ਅੰਦਾਜ਼ੀ ਨਹੀਂ ਕਰਦੇ ਹਨ |

ਵਿਦੇਸ਼ੀ ਹੱਥ ਗੋਲਿਆਂ ਤੇ ਪਿਸਤੌਲਾਂ ਸਣੇ ਅੰਮਿ੍ਤਸਰ ਤੋਂ ਖਾੜਕੂ ਗਿ੍ਫ਼ਤਾਰ

ਅੰਮਿ੍ਤਸਰ, 24 ਨਵੰਬਰ (ਰੇਸ਼ਮ ਸਿੰਘ)-ਬੀਤੇ ਦਿਨ ਪਠਾਨਕੋਟ ਛਾਉਣੀ ਅੱਡੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਕ ਹੋਰ ਸੰਭਾਵਿਤ ਹਮਲਾ ਅੱਜ ਪੁਲਿਸ ਵਲੋਂ ਉਸ ਵੇਲੇ ਨਾਕਾਮ ਕਰ ਦਿੱਤਾ ਗਿਆ, ਜਦੋਂ ਅਜਿਹੀ ਹੀ ਕਾਰਵਾਈ ਨੂੰ ਅੰਜਾਮ ਦੇਣ ਦੀ ਤਾਕ 'ਚ ਘੁੰਮ ਰਹੇ ਇਕ ਖਾੜਕੂ ਨੂੰ ਇਥੇ ਅੰਮਿ੍ਤਸਰ-ਤਰਨ ਤਾਰਨ ਬਾਈਪਾਸ ਨੇੜਿਓਾ ਗਿ੍ਫ਼ਤਾਰ ਕਰ ਲਿਆ ਗਿਆ | ਗਿ੍ਫ਼ਤਾਰ ਕੀਤੇ ਖਾੜਕੂ ਪਾਸੋਂ ਪੁਲਿਸ ਨੇ ਚੀਨ ਦੇ ਬਣੇ 2 ਪੀ. 86 ਹੱਥ ਗੋਲਿਆਂ ਤੇ ਦੋ ਪਿਸਤੌਲਾਂ, ਜ਼ਿੰਦਾ ਕਾਰਤੂਸ ਸਣੇ ਕਾਲੇ ਰੰਗ ਦਾ ਬੁਲਟ ਮੋਟਰਸਾਈਕਲ (ਅੰਮਿ੍ਤਸਰ ਨੰਬਰੀ) ਵੀ ਬਰਾਮਦ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨੌਜਵਾਨ ਨੂੰ ਇਥੇ ਮਾਣਯੋਗ ਜੱਜ ਮੀਨਾਕਸ਼ੀ ਮਹਾਜਨ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦਾ 27 ਨਵੰਬਰ ਤੱਕ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ | ਸਟੇਟ ਆਪਰੇਸ਼ਨ ਸੈੱਲ ਦੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ
ਇਸ ਨੌਜਵਾਨ ਦੀ ਸ਼ਨਾਖਤ ਰਣਜੀਤ ਸਿੰਘ (28) ਵਾਸੀ ਪਿੰਡ ਸੋਹਲ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਪੁਲਿਸ ਅਨੁਸਾਰ ਵਿਦੇਸ਼ ਤੋਂ ਆਏ ਹਥਿਆਰਾਂ, ਜਿਵੇਂ ਹੈਾਡ ਗ੍ਰਨੇਡਾਂ ਤੇ ਟਿਫਿਨ ਬੰਬਾਂ ਦੀ ਪਿਛਲੇ ਸਮੇਂ 'ਚ ਭਾਰੀ ਆਮਦ ਹੋਈ ਹੈ, ਜਿਸ ਕਾਰਨ ਹਾਲ ਹੀ 'ਚ ਸੀ.ਆਈ.ਏ. ਸਟਾਫ ਨਵਾਂਸ਼ਹਿਰ ਅਤੇ ਪਠਾਨਕੋਟ ਛਾਉਣੀ ਤੋਂ ਇਲਾਵਾ ਜ਼ੀਰਾ ਖੇਤਰ 'ਚ ਵੀ ਹੈਾਡ ਗ੍ਰਨੇਡ ਦੀ ਵਰਤੋਂ ਹੋਈ ਸੀ | ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਮੱੁਢਲੀ ਪੱੁਛਗਿੱਛ 'ਚ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮਾਜਿਕ ਕੰਮਾਂ ਦੇ ਬਹਾਨੇ ਧਨ ਇਕੱਠਾ ਕਰਨ ਲਈ 'ਕੌਮ ਦੇ ਰਾਖੇ' ਨਾਂਅ ਦੀ ਇਕ ਸਮਾਜਿਕ ਸੰਸਥਾ ਬਣਾਈ ਹੋਈ ਹੈ ਤੇ ਇਸੇ ਸੰਗਠਨ ਦੇ ਰਾਹੀਂ ਹੀ ਉਹ ਕੱਟੜਪੰਥੀਆਂ ਤੇ ਅੱਤਵਾਦੀ ਤੱਤਾਂ ਦੇ ਸੰਪਰਕ 'ਚ ਸੀ | ਉਹ ਬਰਤਾਨੀਆ ਅਤੇ ਹੋਰ ਦੇਸ਼ਾਂ ਦੇ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਸਮਾਜਿਕ ਕੰਮਾਂ ਦੇ ਬਹਾਨੇ ਸਲਿਪਰ ਸੈੱਲ ਬਣਾਉਣ ਲਈ ਮਦਦ ਕਰ ਰਿਹਾ ਸੀ | ਰਣਜੀਤ ਸਿੰਘ ਨੇ ਪੁਲਿਸ ਕੋਲ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਹਥਿਆਰਾਂ ਤੇ ਧਮਾਕਾਖੇਜ਼ ਸਮੱਗਰੀ ਦੀ ਬੀਤੇ ਦਿਨੀਂ ਹੀ ਖੇਪ ਮਿਲੀ ਸੀ, ਜਿਸ ਤਹਿਤ ਸਰਹੱਦੀ ਰਾਜ 'ਚ ਡਰ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਲਈ ਅੱਤਵਾਦੀ ਹਮਲੇ ਕੀਤੇ ਜਾਣ ਦੀ ਯੋਜਨਾ ਸੀ | ਏ.ਡੀ.ਜੀ.ਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਨੇ ਅੰਮਿ੍ਤਸਰ ਦੇ ਐਸ. ਓ. ਸੀ. ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਵਿਦੇਸ਼ਾਂ ਦੇ ਸੰਪਰਕ ਸੂਤਰਾਂ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ ਕੀਤੀ ਜਾ ਰਹੀ ਹੈ, ਜਿਨ੍ਹਾਂ ਅਸਲ੍ਹਾ ਤੇ ਧਮਾਕਾਖੇਜ਼ ਸਮਗਰੀ ਰਣਜੀਤ ਸਿੰਘ ਨੂੰ ਮੁਹੱਈਆ ਕਰਵਾਈ |
ਵਿਰਾਸਤੀ ਮਾਰਗ 'ਤੇ ਲੱਗੇ ਭੰਗੜੇ-ਗਿੱਧੇ ਦੇ ਬੁੱਤਾਂ ਨੂੰ ਤੋੜਨ ਦੇ ਮਾਮਲੇ 'ਚ ਵੀ ਨਾਮਜ਼ਦ ਹੈ ਰਣਜੀਤ ਸਿੰਘ

ਦੱਸਣਯੋਗ ਹੈ ਕਿ ਰਣਜੀਤ ਸਿੰਘ ਉਹੀ ਨੌਜਵਾਨ ਹੈ, ਜਿਸ ਵਲੋਂ ਆਪਣੇ ਗਰੁੱਪ ਦੇ ਹੋਰ ਨੌਜਵਾਨਾਂ ਨਾਲ ਰਲ ਕੇ ਬੀਤੇ ਸਾਲ 15 ਜਨਵਰੀ 2020 ਨੂੰ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਭੰਗੜੇ ਗਿੱਧੇ ਦੇ ਬੁੱਤਾਂ ਨੂੰ ਤੋੜ ਦਿੱਤਾ ਗਿਆ ਸੀ | ਇਸ ਮਾਮਲੇ 'ਚ ਥਾਣਾ ਕੋਤਵਾਲੀ ਵਿਖੇ ਪਰਚਾ ਦਰਜ ਕੀਤਾ ਗਿਆ ਸੀ ਤੇ ਇਸ ਮਾਮਲੇ 'ਚ ਉਸ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜਮਾਨਤ 'ਤੇ ਜੇਲ੍ਹ ਤੋਂ ਛੁੱਟ ਕੇ ਆਇਆ ਹੋਇਆ ਸੀ |

ਫਰਾਂਸ ਤੋਂ ਯੂ.ਕੇ. ਜਾਣ ਦੀ ਕੋਸ਼ਿਸ਼ ਕਰਦੇ ਪ੍ਰਵਾਸੀਆਂ ਦੀ ਕਿਸ਼ਤੀ ਡੁੱਬੀ-31 ਮੌਤਾਂ

ਪੈਰਿਸ, 24 ਨਵੰਬਰ (ਏਜੰਸੀ)-ਫਰਾਂਸ ਤੋਂ ਬਰਤਾਨੀਆ ਜਾਣ ਦੀ ਕੋਸ਼ਿਸ਼ ਕਰਦੇ ਪ੍ਰਵਾਸੀਆਂ ਦੀ ਬੁੱਧਵਾਰ ਨੂੰ ਅੰਗਰੇਜ਼ੀ ਚੈਨਲ ਕੈਲੇਸ 'ਚ ਕਿਸ਼ਤੀ ਪਲਟਣ ਕਾਰਨ ਡੁੱਬ ਗਈ, ਜਿਸ ਕਾਰਨ 31 ਪ੍ਰਵਾਸੀਆਂ ਦੀ ਮੌਤ ਹੋ ਗਈ | ਖੇਤਰ 'ਚ ਫਰਾਂਸੀਸੀ ਸਮੁੰਦਰੀ ਏਜੰਸੀ ਅਨੁਸਾਰ ਬਰਤਾਨਵੀ ਤੇ ਫਰਾਂਸੀਸੀ ਅਧਿਕਾਰੀ ਹੈਲੀਕਾਪਟਰਾਂ ਤੇ ਤੱਟ ਰੱਖਿਅਕ ਜਹਾਜ਼ਾਂ ਦੀ ਮਦਦ ਨਾਲ ਲਾਪਤਾ ਲੋਕਾਂ ਦੀ ਭਾਲ 'ਚ ਲੱਗੇ ਹੋਏ ਹਨ | ਫਰਾਂਸੀਸੀ ਸਮੁੰਦਰੀ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਫਰਾਂਸ ਜਲ ਸੈਨਾ ਦੀ ਇਕ ਕਿਸ਼ਤੀ ਨੇ ਪਾਣੀ 'ਚ ਕਈ ਮਿ੍ਤਕਾਂ ਦੀਆਂ ਲਾਸ਼ਾਂ ਵੇਖੀਆਂ ਹਨ ਤੇ ਕਈ ਜ਼ਖ਼ਮੀ ਬੇਹੋਸ਼ੀ ਦੀ ਹਾਲਤ 'ਚ ਪਾਏ ਗਏ ਹਨ | ਇਸ ਘਟਨਾ ਦੇ ਸੰਬੰਧ ਵਿਚ 4 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਅਜੇ ਤੱਕ ਡੁੱਬਣ ਵਾਲੇ ਪ੍ਰਵਾਸੀਆਂ ਦੀ ਕੌਮੀਅਤ ਦੀ ਪੁਸ਼ਟੀ ਨਹੀਂ ਹੋ ਸਕੀ ਹੈ |

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ

ਨਵੀਂ ਦਿੱਲੀ, 24 ਨਵੰਬਰ (ਉਪਮਾ ਡਾਗਾ ਪਾਰਥ)-ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ 'ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ | ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ 2020 ਤੋਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਨਿਰਧਾਰਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁਅੱਤਲ ਹਨ ਅਤੇ ਮੁਅੱਤਲੀ ਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ ਸੀ | ਬਾਂਸਲ ਨੇ ਕਿਹਾ ਕਿ ਭਾਰਤ ਕੋਲ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਲਈ 25 ਤੋਂ ਵੱਧ ਦੇਸ਼ਾਂ ਦੇ ਨਾਲ 'ਏਅਰ ਬਬਲ' ਦੀ ਵਿਵਸਥਾ ਹੈ | ਦੋ ਦੇਸ਼ਾਂ ਵਿਚਕਾਰ 'ਏਅਰ ਬਬਲ' ਦੀ ਵਿਵਸਥਾ ਦੇ ਤਹਿਤ ਕੌਮਾਂਤਰੀ ਯਾਤਰੀ ਉਡਾਣਾਂ ਨੂੰ ਉਨ੍ਹਾਂ ਦੇ ਸੰਬੰਧਿਤ ਕੈਰੀਅਰਾਂ ਦੁਆਰਾ ਇਕ ਦੂਜੇ ਦੇ ਖੇਤਰਾਂ 'ਚ ਕੁਝ ਸ਼ਰਤਾਂ ਦੇ ਅਧੀਨ ਚਲਾਇਆ ਜਾ ਸਕਦਾ ਹੈ |

ਸ੍ਰੀਨਗਰ ਮੁਕਾਬਲੇ 'ਚ ਟੀ.ਆਰ.ਐਫ. ਕਮਾਂਡਰ ਸਮੇਤ 3 ਅੱਤਵਾਦੀ ਹਲਾਕ

ਸ੍ਰੀਨਗਰ, 24 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਰਾਮਬਾਗ ਇਲਾਕੇ 'ਚ ਸੁਰੱਖਿਆ ਬਲਾਂ ਨੇ ਬੁੱਧਵਾਰ ਸ਼ਾਮ ਹੋਏ ਮੁਕਾਬਲੇ ਦੌਰਾਨ ਟੀ. ਆਰ. ਐਫ. ਦੇ ਕਮਾਂਡਰ ਮਹਿਰਾਨ ਸਮੇਤ 3 ਅੱਤਵਾਦੀ ਮਾਰੇ ਗਏ ਹਨ | ਸੂਤਰਾਂ ਅਨੁਸਾਰ ਸ੍ਰੀਨਗਰ ਦੇ ਸਿਵਲ ਲਾਈਨ ਸਥਿਤ ਰਾਮਬਾਗ ਦੇ ਭੀੜ ...

ਪੂਰੀ ਖ਼ਬਰ »

ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਵਲੋਂ ਪੰਜਾਬ ਸਮੇਤ 13 ਸੂਬਿਆਂ ਨੂੰ ਪੱਤਰ

ਨਵੀਂ ਦਿੱਲੀ, 24 ਨਵੰਬਰ (ਏਜੰਸੀ)-ਕਈ ਸ਼ਹਿਰਾਂ 'ਚ ਵਧ ਰਹੇ ਸੈਂਕੜੇ ਕੋਰੋਨਾ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ, ਮਹਾਰਾਸ਼ਟਰ ਤੇ ਪੱਛਮੀ ਬੰਗਾਲ ਸਮੇਤ 13 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਕੋਰੋਨਾ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਨੂੰ ਅਜੇ ਵੀ 15 ਤੋਂ 25 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਮਿਲ ਰਿਹੈ ਰੇਤਾ

ਮੁੱਖ ਮੰਤਰੀ ਵਲੋਂ 5.50 ਰੁਪਏ ਫੁੱਟ ਕਰਨ ਦਾ ਐਲਾਨ ਸਿਰਫ਼ ਐਲਾਨ ਤੱਕ ਹੀ ਸੀਮਤ ਬਹੁਤੀਆਂ ਖੱਡਾਂ 'ਚੋਂ 7.50 ਰੁਪਏ ਪ੍ਰਤੀ ਫੁੱਟ ਤੋਂ ਵੱਧ ਮਿਲ ਰਿਹਾ ਹੈ ਰੇਤਾ ਪੁਨੀਤ ਬਾਵਾ ਲੁਧਿਆਣਾ, 24 ਨਵੰਬਰ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ 'ਚ ਭਾਵੇਂ 5.50 ਰੁਪਏ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 24 ਨਵੰਬਰ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਕੋਲ ਸੂਬੇ 'ਚ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਮੁੱਦਾ ਉਠਾਇਆ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਮੇਘਾਲਿਆ 'ਚ ਸਾਬਕਾ ਮੁੱਖ ਮੰਤਰੀ ਸੰਗਮਾ ਸਮੇਤ 12 ਕਾਂਗਰਸੀ ਵਿਧਾਇਕਾਂ ਨੇ ਪਾਰਟੀ ਨੂੰ ਦਿੱਤਾ ਝਟਕਾ

ਨਵੀਂ ਦਿੱਲੀ, 24 ਨਵੰਬਰ (ਏਜੰਸੀ)-ਮੇਘਾਲਿਆ 'ਚ ਵਿਰੋਧੀ ਧਿਰ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਕਾਂਗਰਸ ਦੇ 17 ਵਿਧਾਇਕਾਂ 'ਚੋਂ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਸਮੇਤ 12 ਵਿਧਾਇਕਾਂ ਨੇ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਉਹ ਵੀਰਵਾਰ ...

ਪੂਰੀ ਖ਼ਬਰ »

ਕੰਗਾਲ ਹੋ ਗਿਆ ਹੈ ਪਾਕਿਸਤਾਨ-ਇਮਰਾਨ

ਕਿਹਾ, ਸਾਡੇ ਕੋਲ ਦੇਸ਼ ਚਲਾਉਣ ਲਈ ਪੈਸਾ ਨਹੀਂ ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੂੰ ਵਿਦੇਸ਼ੀ ਕਰਜ਼ੇ ਤੋਂ ਮੁਕਤ ਕਰਵਾ ਕੇ ਰਿਆਸਤ-ਏ-ਮਦੀਨਾ ਬਣਾਉਣ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੰਨਿਆ ਹੈ ਕਿ ਪਾਕਿਸਤਾਨ ਕੰਗਾਲ ਹੋ ...

ਪੂਰੀ ਖ਼ਬਰ »

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ

ਚੰਡੀਗੜ੍ਹ, 24 ਨਵੰਬਰ (ਪੀ. ਟੀ. ਆਈ.)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਕਿਉਂਕਿ ਸਿਰਫ 50 ਹਜ਼ਾਰ ਮੁਆਵਜ਼ਾ ਨਾਕਾਫੀ ...

ਪੂਰੀ ਖ਼ਬਰ »

ਰਾਏਬਰੇਲੀ ਤੋਂ ਕਾਂਗਰਸ ਦੀ ਵਿਧਾਇਕਾ ਅਦਿਤੀ ਸਿੰਘ ਭਾਜਪਾ 'ਚ ਸ਼ਾਮਿਲ

ਲਖਨਊ, 24 ਨਵੰਬਰ (ਏਜੰਸੀ)-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਏਬਰੇਲੀ ਤੋਂ ਕਾਂਗਰਸ ਦੀ ਵਿਧਾਇਕਾ ਤੇ ਪੰਜਾਬ ਦੇ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਦੀ ਪਤਨੀ ਅਦਿਤੀ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਈ | ਅਦਿਤੀ ਨੇ 2017 ਦੀਆਂ ਵਿਧਾਨ ...

ਪੂਰੀ ਖ਼ਬਰ »

ਬਾਂਦੀਪੋਰਾ ਵਿਚ ਅੱਤਵਾਦੀਆਂ ਨੇ ਸੀ. ਆਰ.ਪੀ.ਐਫ. ਦੇ ਕੈਂਪ 'ਤੇ ਸੁੱਟਿਆ ਗ੍ਰਨੇਡ

ਸ੍ਰੀਨਗਰ, 24 ਨਵੰਬਰ (ਏਜੰਸੀ)-ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਸੀ. ਆਰ. ਪੀ. ਐਫ. ਦੇ ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ, ਪਰ ਗ੍ਰਨੇਡ ਦੇ ਨਿਸ਼ਾਨੇ ਤੋਂ ਖੁੰਝ ਕੇ ਸੜਕ 'ਤੇ ਫਟ ਜਾਣ ਨਾਲ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਨਾ ਪ੍ਰਧਾਨ ਮੰਤਰੀ ਦੀ ਹਾਰ-ਲਾਲੂ ਪ੍ਰਸਾਦ

ਪਟਨਾ, 24 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਐਲਾਨ ਨੂੰ ਕਿਸਾਨਾਂ ਦੀ ਜਿੱਤ ਪ੍ਰਧਾਨ ਮੰਤਰੀ ਅਤੇ ਹੰਕਾਰ ਦੀ ਹਾਰ ਕਰਾਰ ਦਿੰਦੇ ਹੋਏ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਪਾਕਿ ਰੇਂਜਰਾਂ ਨਾਲ ਕਮਾਂਡੈਂਟ ਪੱਧਰ ਦੀ ਬੈਠਕ 'ਚ ਡਰੋਨ ਗਤੀਵਿਧੀਆਂ 'ਤੇ ਦਰਜ ਕਰਵਾਇਆ ਵਿਰੋਧ

ਜੰਮੂ, 24 ਨਵੰਬਰ (ਏਜੰਸੀ)- ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ.) ਨੇ ਬੁੱਧਵਾਰ ਨੂੰ ਪਾਕਿਸਤਾਨੀ ਰਾੇਜਰਾਂ ਨਾਲ ਕਮਾਂਡੈਂਟ ਪੱਧਰ ਦੀ ਹੋਈ ਬੈਠਕ ਦੌਰਾਨ ਡਰੋਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਦੀ ਉਲੰਘਣਾ ਕਰਨ 'ਤੇ ਵਿਰੋਧ ਦਰਜ ਕਰਵਾਇਆ ਹੈ | ਬੀ.ਐਸ.ਐਫ. ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ-ਟਿਕੈਤ

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਚੱਲ ਰਿਹਾ ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਤੇ ਭਵਿੱਖ ਦੀ ਰਣਨੀਤੀ ਲਈ ਫੈਸਲਾ 27 ਨਵੰਬਰ ਦੀ ਬੈਠਕ 'ਚ ਕੀਤਾ ਜਾਵੇਗਾ | ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਅਖਿਲੇਸ਼ ਵਲੋਂ ਸੰਜੈ ਸਿੰਘ ਨਾਲ ਮੁਲਾਕਾਤ

ਵਿਧਾਨ ਸਭਾ ਚੋਣਾਂ ਲਈ ਕੀਤੀ ਰਣਨੀਤਕ ਚਰਚਾ ਲਖਨਊ, 24 ਨਵੰਬਰ (ਪੀ. ਟੀ. ਆਈ.)- ਰਾਸ਼ਟਰੀ ਲੋਕ ਦਲ (ਆਰ. ਐਲ. ਡੀ.) ਦੇ ਮੁਖੀ ਜਯੰਤ ਚੌਧਰੀ ਨਾਲ ਮੁਲਾਕਾਤ ਤੋਂ ਇਕ ਦਿਨ ਬਾਅਦ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਵਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਿਸਾਨਾਂ ਨੂੰ ਵਧਾਈ

ਜਲੰਧਰ, (ਅ.ਬ.)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਮੰਡਲ ਵਲੋਂ ਅੱਜ 3 ਖੇਤੀ ਕਾਨੂੰਨ ਵਾਪਸ ਲੈਣ ਸੰਬੰਧੀ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਟਵੀਟ ਕਰਦਿਆਂ ਕਿਸਾਨਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਆਈ.ਐਸ.ਆਈ.ਐਸ. ਕਸ਼ਮੀਰ ਵਲੋਂ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX