ਤਾਜਾ ਖ਼ਬਰਾਂ


ਲੇਖਿਕਾ ਗੀਤਾਂਜਲੀ ਸ਼੍ਰੀ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲੀ ਪਹਿਲੀ ਭਾਰਤੀ ਲੇਖਕ ਬਣੀ
. . .  7 minutes ago
ਲੰਡਨ [ਯੂ.ਕੇ.], 27 ਮਈ - ਦਿੱਲੀ ਦੀ ਇਕ ਲੇਖਿਕਾ ਗੀਤਾਂਜਲੀ ਸ਼੍ਰੀ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲੀ ਪਹਿਲੀ ਭਾਰਤੀ ਲੇਖਕ ਬਣ ਗਈ ਹੈ। ਡੇਜ਼ੀ ਰੌਕਵੈਲ....
⭐ਮਾਣਕ - ਮੋਤੀ⭐
. . .  27 minutes ago
⭐ਮਾਣਕ - ਮੋਤੀ⭐
ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਮੁਅੱਤਲ
. . .  1 day ago
ਬੁਢਲਾਡਾ ,26 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਜੀ ਦੇ ਹੁਕਮ ਦੀ ਰੌਸ਼ਨੀ ’ਚ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ...
ਭਾਰਤੀ ਸੈਨਾ ਨੇ ਕੇਰਨ ਸੈਕਟਰ ਦੇ ਇਲਾਕਿਆਂ ਵਿਚ 3 ਅੱਤਵਾਦੀਆਂ ਨੂੰ ਮਾਰ ਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ
. . .  1 day ago
ਪਟਿਆਲਾ ਜੇਲ੍ਹ 'ਚ ਬੰਦ ਨਸ਼ਾ ਤਸਕਰ ਜਗਦੀਸ਼ ਭੋਲਾ ਤੋਂ ਮਿਲਿਆ ਸਮਾਰਟ ਫੋਨ, ਇਸੇ ਜੇਲ੍ਹ 'ਚ ਬੰਦ ਹਨ ਸਿੱਧੂ ਤੇ ਮਜੀਠੀਆ
. . .  1 day ago
ਪਿੰਡ ਜੈਦ ਦੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ )-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ...
ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ. ਵਲੋਂ 100 ਫ਼ੀਸਦੀ ਲਾਇਸੰਸੀ ਅਸਲੇ ਜਮ੍ਹਾ ਕਰਵਾਉਣ ਦੇ ਕੀਤੇ ਹੁਕਮ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਆਉਂਦੀ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਅਮਨ ਅਮਾਨ ਤੇ ਸੁਖਾਵੇਂ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ...
ਸ੍ਰੀ ਦਰਬਾਰ ਸਾਹਿਬ 'ਚ ਹਰਮੋਨੀਅਮ ਨੂੰ ਛੱਡ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਵੱਡਾ ਬਿਆਨ
. . .  1 day ago
ਫਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ,ਜਤਿੰਦਰ ਸਿੰਘ ਰਾਠੋਰ)-ਸ੍ਰੀ ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ...
ਸੜਕ ਹਾਦਸੇ 'ਚ ਔਰਤ ਦੀ ਮੌਤ, ਇਕ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 26 ਮਈ (ਨਰਿੰਦਰ ਅਰੋੜਾ,)-ਸਥਾਨਕ ਧਨੌਲਾ ਰੋਡ 'ਤੇ ਮਿੱਟੀ ਨਾਲ ਲੱਦੀ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਤੇ ਟਰੈਕਟਰ ਚਾਲਕ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ...
ਕੈਪਟਨ ਨੇ ਸਾਢੇ ਚਾਰ ਸਾਲ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ -ਡਾ. ਨਵਜੋਤ ਕੌਰ ਸਿੱਧੂ
. . .  1 day ago
ਦਿੜ੍ਹਬਾ ਮੰਡੀ/ਸੰਗਰੂਰ, 26 ਮਈ (ਹਰਬੰਸ ਸਿੰਘ ਛਾਜਲੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ...
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਭਾਗਾਂ ਦੇ ਮੁਖੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ...
ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ: ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 26 ਮਈ-ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ 'ਸੁਧਾਰ ਘਰ...
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ...
ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ
. . .  1 day ago
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।
ਇਕ ਵਿਧਾਇਕ, ਇਕ ਪੈਨਸ਼ਨ', ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਮੋੜੀ ਫਾਈਲ
. . .  1 day ago
ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਨੂੰ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ...
ਭਾਰਤ 'ਚ ਵੀ 190 ਕਰੋੜ ਤੋਂ ਵਧ ਡੋਜ਼ ਲਗਾਈ ਜਾ ਚੁੱਕੀ ਹੈ: ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . .  1 day ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . .  1 day ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . .  1 day ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . .  1 day ago
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  1 day ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  1 day ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  1 day ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਤਰਨਤਾਰਨ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਸਿਹਤ ਮੰਤਰੀ ਨਾਲ ਮੀਟਿੰਗ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੇਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਅਤੇ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸਿਹਤ ਮੰਤਰੀ ਦੇ ਖਿਲਾਫ਼ ਉਨ੍ਹਾਂ ਦੇ ਸ਼ਹਿਰ ਅੰਮਿ੍ਤਸਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ | ਆਸ਼ਾ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਰੈਲੀ ਦੇ ਦਬਾਅ ਸਦਕਾ ਸਿਹਤ ਮੰਤਰੀ ਦੇ ਪੀ.ਏ. ਵਲੋਂ ਰੈਲੀ ਵਿਚ ਆਣ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ | ਇਸ ਲਿਖੀ ਸਮੇਂ ਦੇ ਤਹਿਤ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਮੀਟਿੰਗ ਤੈਅ ਸਮੇਂ ਅਨੁਸਾਰ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨਾਲ ਚੰਡੀਗੜ੍ਹ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਸੂਬਾ ਚੇਅਰਪਰਸਨ ਸੁਖਵਿੰਦਰ ਕੌਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾ ਦੀ ਅਗਵਾਈ ਹੇਠ ਮਿਲੇ ਵਫ਼ਦ ਵਲੋਂ ਸਿਹਤ ਮੰਤਰੀ ਨਾਲ ਰੋਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਪਹਿਲਾਂ ਸਿਹਤ ਮੰਤਰੀ ਵਲੋਂ ਮੀਟਿੰਗ ਵਿਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਹੈ | ਆਗੂਆਂ ਵਲੋਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀਆਂ ਮੰਗਾਂ ਨੂੰ ਬਹੁਤ ਹੀ ਵਿਸਥਾਰ ਸਹਿਤ ਉਜਾਗਰ ਕੀਤਾ ਗਿਆ | ਵਫ਼ਦ ਵਲੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਅੰਦਰ ਲਿਆ ਕੇ 18 ਹਜ਼ਾਰ ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇ ਤੇ ਉਦੋਂ ਤੱਕ ਹਰਿਆਣਾ ਪੈਟਰਨ ਲਾਗੂ ਕਰਦਿਆਂ 4000 ਰੁਪਏ ਮਾਣਭੱਤਾ ਤੁਰੰਤ ਜਾਰੀ ਕੀਤਾ ਜਾਵੇ | ਜਥੇਬੰਦੀ ਦੀਆਂ ਆਗੂਆਂ ਵਲੋਂ ਦਿੱਤੀਆਂ ਦਲੀਲਾਂ ਤੇ ਲਾਜਵਾਬ ਹੁੰਦਿਆਂ ਸਿਹਤ ਮੰਤਰੀ ਵਲੋਂ ਆਸ਼ਾ ਵਰਕਰਾਂ ਨੂੰ ਹਰਿਆਣਾ ਪੈਟਰਨ ਦੇਣ 'ਤੇ ਸਹਿਮਤੀ ਪ੍ਰਗਟਾਈ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਫਾਈਲ ਬਣਾ ਕੇ ਪੇਸ਼ ਕਰਨ ਅਤੇ ਅਗਲੇਰੀ ਕਾਰਵਾਈ ਦੇ ਹੁਕਮ ਜਾਰੀ ਕੀਤੇ | ਰਾਤ ਸਮੇਂ ਪ੍ਰਸੂਤਾ ਕੇਸ ਲਿਜਾਣ ਮੌਕੇ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਹਰ ਸਿਹਤ ਸੰਸਥਾ ਵਿਚ ਆਸ਼ਾ ਵਰਕਰਾਂ ਲਈ ਰੈਸਟ ਰੂਮ ਦਾ ਪ੍ਰਬੰਧ ਕਰਨ ਦੀ ਮੰਗ ਤੇ ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ | ਏ.ਐੱਨ.ਐੱਮ. ਦੀ ਭਰਤੀ ਸਮੇਂ ਜਿਨ੍ਹਾਂ ਆਸ਼ਾ ਵਰਕਰਾਂ ਵਲੋਂ ਟੈੱਸਟ ਪਾਸ ਕੀਤਾ ਗਿਆ ਹੈ, ਉਨ੍ਹਾਂ ਦੀ ਭਰਤੀ ਦੀ ਤੁਰੰਤ ਕਰਨ ਦਾ ਯਕੀਨ ਦਿਵਾਇਆ ਗਿਆ | ਮੰਗ ਪੱਤਰ ਵਿਚ ਦਰਜ ਬਾਕੀ ਮੰਗਾਂ 'ਤੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਵਲੋਂ ਜਲਦ ਹੀ ਪੂਰਾ ਕਰਨ ਦਾ ਯਕੀਨ ਦਿਵਾਇਆ | ਮੀਟਿੰਗ ਵਿਚ ਡਾਇਰੈਕਟਰ ਸਿਹਤ, ਡਾਇਰੈਕਟਰ ਐੱਨ.ਐੱਚ.ਐੱਮ. ਇੰਚਾਰਜ ਮੋਨਿਕਾ ਬੱਬਰ ਵੀ ਹਾਜ਼ਰ ਸਨ | ਜਥੇਬੰਦੀ ਦੀ ਸੂਬਾ ਚੇਅਰਪਰਸਨ ਸੁਖਵਿੰਦਰ ਕੌਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਸਰਕਾਰ ਅਤੇ ਮੰਤਰੀ ਵਿਰੁੱਧ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਵਫ਼ਦ ਵਿਚ ਲਖਵਿੰਦਰ ਕੌਰ, ਹਰਨਿੰਦਰ ਕੌਰ, ਰਮਨਜੀਤ ਕੌਰ, ਜਸਪ੍ਰੀਤ ਕੌਰ, ਅਮਰਜੀਤ ਕੌਰ ਲੱਖੇਵਾਲ, ਮਨਜੀਤ ਸਿੰਘ ਸੈਣੀ, ਮਨਜੀਤ ਸਿੰਘ ਬਾਜਵਾ ਤੇ ਰਕੇਸ਼ ਕੁਮਾਰ ਆਦਿ ਹਾਜ਼ਰ ਸਨ |

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ ਲਗਾਈ ਗਈ ਵੈਕਸੀਨ- ਡੀ. ਸੀ.

ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,18,760 ਲਾਭਪਾਤਰੀਆਂ ਨੂੰ 8,40,406 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਪਾਵਰ ਮੈਨਜਮੈਂਟ ਖਿਲਾਫ਼ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਧਰਨਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪਾਵਰ ਮੈਨੇਜਮੈਂਟ ਦੀ ਮੁਲਾਜ਼ਮ ਮਸਲਿਆਂ ਸਬੰਧੀ ਧਾਰਨ ਕੀਤੀ ਨਾਂਹ ਪੱਖੀ ਨੀਤੀ ਦੇ ਵਿਰੁੱਧ ਵੱਖ-ਵੱਖ ਮੁਲਾਜ਼ਮ ਸੰਗਠਨਾਂ ਦੇ ਸੂਬਾ ਪੱਧਰੀ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸ਼ੰਘਰਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਮੰਗ ਪੱਤਰ

ਮੀਆਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਰਾਮਪੁਰ ਭੂਤ ਵਿੰਡ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਹਾਜ਼ਰੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੰਬਰਦਾਰਾਂ ਦੇ ...

ਪੂਰੀ ਖ਼ਬਰ »

ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਨੋਵਾ ਗੱਡੀ ਦੀ ਟੱਕਰ ਨਾਲ ਔਰਤ ਦੇ ਜ਼ਖਮੀ ਹੋਣ ਦੇ ਦੋਸ਼ ਹੇਠ ਇਨੋਵਾ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ਸੀਮਾ ਰਾਣੀ ਪਤਨੀ ਅਸ਼ਵਨੀ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ- ਯੋਧਬੀਰ ਸਿੰਘ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਹੋਈਆਂ, ਪਰ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »

ਫੈੱਡਰੇਸ਼ਨ ਆਗੂ ਸੰਘਾ ਵਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼ੋ੍ਰਮਣੀ ਅਕਾਲੀ ਦਲ (ਸ) ਦਾ ਮੁੱਖ ਬੁਲਾਰਾ ਬਣਾਉਣ ਦਾ ਸਵਾਗਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਮੀਤ ਪ੍ਰਧਾਨ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੇ ਪ੍ਰਧਾਨ ਭਾਈ ਕਸਮੀਰ ਸਿੰਘ ਸੰਘਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ...

ਪੂਰੀ ਖ਼ਬਰ »

ਟੈਂਟ ਹਾਊਸ ਦੀ ਦੁਕਾਨ ਨੂੰ ਲੱਗੀ ਅੱਗ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਸ਼ਰਮਾ ਟੈਂਟ ਹਾਊਸ ਦੁਕਾਨ 'ਚ ਅਚਾਨਕ ਬਿਜਲੀ ਸ਼ਾਰਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਲਗਪਗ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਘਟਨਾ ਦਾ ਸਮਾਚਾਰ ਮਿਲਣ 'ਤੇ ਫਾਇਰ ਬਿ੍ਗੇਡ ਵਿਭਾਗ ...

ਪੂਰੀ ਖ਼ਬਰ »

ਪਿੰਡ ਕੱਲ੍ਹੇ ਦਾ ਨੌਜਵਾਨ ਜਗਜੀਵਨ ਸਿੰਘ ਕੰਗ 'ਇੰਡੀਅਨ ਨੇਵੀ' 'ਚ ਬਣਿਆ ਕਮਾਂਡਰ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਲ੍ਹੇ ਦੇ ਜਿੰਮੀਦਾਰ ਪਰਿਵਾਰ ਦਾ ਨੌਜਵਾਨ ਜਗਜੀਵਨ ਸਿੰਘ ਕੰਗ ਨੇ 'ਇੰਡੀਅਨ ਨੇਵੀ' ਵਿਚ ਕਮਾਂਡਰ ਦਾ ਅਹੁਦਾ ਹਾਸਲ ਕਰ ਲਿਆ ਹੈ | ਉਨ੍ਹਾਂ ਦੇ ਪਿਤਾ ਦਲਬੀਰ ਸਿੰਘ ਕੰਗ ਭਾਰਤੀ ਫ਼ੌਜ ਦੇ ਸਿਗਨਲ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਲੋਕ ਗਾਇਕਾ ਗੁਰਮੀਤ ਬਾਵਾ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵਲੋਂ ਧਾਰਮਿਕ ਰਵਾਇਤਾਂ ਅਨੁਸਾਰ ਪਵਿੱਤਰ ਬਾਉਲੀ ਸਾਹਿਬ ਦੇ ਜਲ ਨਾਲ ਇਸ਼ਨਾਨ ਉਪਰੰਤ ਗੋਇੰਦਵਾਲ ਸਾਹਿਬ ਦੇ ਦਰਿਆ ਬਿਆਸ ਵਿਖੇ ਜਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਅਦਾਲਤ ਨੇ ਇਕ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਤੇ 4 ਲੱਖ ਰੁਪਏ ਮੋੜਨ ਦਾ ਦਿੱਤਾ ਫ਼ੈਸਲਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਅੰਡਰ ਸੈਕਸ਼ਨ 138 ਦੇ ਅਧੀਨ ਦੋ ਸਾਲ ਦੀ ਸਜ਼ਾ ਤੇ ਦੋ ਲੱਖ ਦੀ ਥਾਂ 'ਤੇ ਚਾਰ ਲੱਖ ਰੁਪਏ ...

ਪੂਰੀ ਖ਼ਬਰ »

ਪਿੰਡ ਮੰਮਣਕੇ ਵਿਖੇ ਭਾਕਿਯੂ (ਰਾਜੇਵਾਲ) ਇਕਾਈ ਦਾ ਗਠਨ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਮੰਮਣਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਦੀਨਪੁਰ ਆਦੇਸ਼ ਮੁਤਾਬਿਕ ਕੋ-ਕਨਵੀਨਰ ਠੇਕੇਦਾਰ ਅੰਮਿ੍ਤਪਾਲ ਸਿੰਘ ਜੌੜਾ, ਸੀਨੀਅਰ ਮੀਤ ਪ੍ਰਧਾਨ ਬਲਾਕ ਨੌਸ਼ਹਿਰਾ ਪੰਨੂੰਆਂ ਚਰਨ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਡਾਕਟਰ ਦੀ ਉਡੀਕ ਕਰ ਰਿਹਾ ਹੈ ਕਸਬਾ ਸ਼ਾਹਬਾਜ਼ਪੁਰ ਦਾ ਪਸ਼ੂ ਹਸਪਤਾਲ

ਸ਼ਾਹਬਾਜ਼ਪੁਰ, 24 ਨਵੰਬਰ (ਪ੍ਰਦੀਪ ਬੇਗੇਪੁਰ) -1997 'ਚ ਬਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਯਤਨਾਂ ਸਦਕਾ ਕਸਬਾ ਸ਼ਾਹਬਾਜ਼ਪੁਰ ਵਿਖੇ ਫੋਕਲ ਪੁਆਇੰਟ 'ਚ ਇਲਾਕੇ ਦੇ ਪਸ਼ੂ ਪਾਲਕਾਂ ਦੀ ਸਹੂਲਤ ਲਈ ਪਸ਼ੂ ਪਾਲਣ ਹਸਪਤਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਆਪਣਾ 52ਵਾਂ ਸਥਾਪਨਾ ਦਿਵਸ ਸਮਾਗਮ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਆਪਣਾ 52ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸਥਾਪਨਾ ਦਿਵਸ ਦੀ ਸ਼ੁਰੂਆਤ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸਮਾਂ ਰਹਿੰਦਿਆਂ ਗਲੇ ਦੇ ਕੈਂਸਰ ਦਾ ਇਲਾਜ ਸੰਭਵ- ਸਰਜਨ ਰੰਧਾਵਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮਨੁੱਖ ਨੂੰ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ | ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਧੂੰਮਧਾਮ ਨਾਲ ਮਨਾਇਆ ਜਾਵੇਗਾ- ਡਾ. ਲੌਹਕਾ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 751ਵਾਂ ਜਨਮ ਦਿਹਾੜਾ ਧੂੰਮਧਾਮ ਤੇ ਸ਼ਰਧਾ ਨਾਲ ਮਿਤੀ 28 ਨਵੰਬਰ ਨੂੰ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਚੌਂਕ ਨਾਮਦੇਵ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ | ਪ੍ਰੈੱਸ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਤੇ ਸੰਦਾਂ 'ਤੇ ਸਬਸਿਡੀ ਦੇਣ ਲਈ ਕੱਢੇ ਗਏ ਡਰਾਅ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ

ਸਰਹਾਲੀ ਕਲਾਂ, 24 ਨਵੰਬਰ (ਅਜੇ ਸਿੰਘ ਹੁੰਦਲ)-ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਹੜਤਾਲ ਨੇ ਬਿਜਲੀ ਸਪਲਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਲੰਘੇ ਕਈ ਦਿਨਾਂ ਤੋਂ ਬਿਜਲੀ ਕਾਮੇ ਮੁਕੰਮਲ ਹੜਤਾਲ ਕਰਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮਨਾਇਆ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਲੋਂ ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ, ਐਗਜੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ ਦੀ ਪੰਚਾਇਤ ਨੇ ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਦੀ ਸਮੂਹ ਪੰਚਾਇਤ ਵਲੋਂ ਨਵਨਿਯੁਕਤ ਥਾਣਾ ਮੁਖੀ ਚਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪ੍ਰਦੀਪ ਸਿੰਘ ਉਪਲ ਨੇ ਦੱਸਿਆ ਨਵਨਿਯੁਕਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪੱਟੀ, 24 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੁਲਜਿੰਦਰ ਸਿੰਘ ਡੀ.ਐੱਸ.ਪੀ. ਸਬ ਡਵੀਜਨ ਪੱਟੀ ਦੀ ਅਗਵਾਈ ਵਿਚ ਪੁਲਿਸ ਥਾਣਾ ਸਿਟੀ ਦੇ ਐੱਸ. ਐੱਚ. ਓ. ਲਖਬੀਰ ਸਿੰਘ ਤੇ ਐੱਸ. ਆਈ. ਅਮਰੀਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰਾਏ ਅਮਾਨਤ ਖਾਂ ਵਿਖੇ ਸਾਇੰਸ ਮੇਲਾ ਲਗਾਇਆ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਗਿਆਨ ਵਿਸ਼ੇ 'ਚ ਵਿਦਿਆਰਥੀਆਂ ਦੀ ਰੁਚੀ ਪੈਦਾ ਕਰਨ ਲਈ ਹਰ ਸਾਲ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਮੇਲੇ ਦਾ ਆਯੋਜਨ ਕੀਤਾ ਜਾਂਦਾ ਹੈ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜ਼ਮੀਨ ਦੀ ਮੈਪਿੰਗ ਦਾ ਬਹਾਨਾ ਬਣਾ ਕੇ ਕਿਸਾਨ ਤੇ ਆੜ੍ਹਤੀਆਂ ਨੂੰ ਖੱਜਲ ਕਰ ਰਹੀ ਸਰਕਾਰ- ਮੰਨਾ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜਦੋਂ ਵੀ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ, ਉਦੋਂ ਹੀ ਪੰਜਾਬ ਦਾ ਕਿਸਾਨ ਫਸਲ ਵੇਚਣ ਤੇ ਪੈਸੇ ਲੈਣ ਲਈ ਰੁਲਿਆ ਹੈ | ਇਹ ਸ਼ਬਦ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਭੱਦੀ ਸ਼ਬਦਾਵਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਖਿਲਾਫ਼ ਭੱਦੀ ਸ਼ਬਦਾਵਲੀ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲੋਕ ਭਲਾਈ ਲਈ ਧੜਾਧੜ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੀ ਭਲਾਈ ਲਈ ਧੜਾਧੜ ਫੈਸਲੇ ਲਏ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਹਨ ਤੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX