ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਯੂਨੀਵਰਸਿਟੀ ਸਿਰ ਚੜਿ੍ਹਆ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਵਲੋਂ ਉਤਾਰਨ ਦਾ ਐਲਾਨ ਕੀਤਾ ਗਿਆ | ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ-ਇਨ-ਏਡ 114 ਕਰੋੜ ਰੁਪਏ ਤੋਂ ਵਧਾ 240 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ 9.50 ਕਰੋੜ ਰੁਪਏ ਮਹੀਨਾ ਗਰਾਂਟ ਦਿੱਤੀ ਜਾਂਦੀ ਸੀ, ਜੋ ਹੁਣ ਵਧਾ ਕੇ 20 ਕਰੋੜ ਰੁਪਏ ਮਹੀਨਾ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਐਲਾਨ ਉਨ੍ਹਾਂ ਸੂਬੇ 'ਚ ਪੰਜਾਬ ਸਿੱਖਿਆ ਮਾਡਲ ਦੇ ਤਹਿਤ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿਚੋਂ ਕੱਢ ਕੇ ਮੁੜ ਤੋਂ ਸਿਰ ਪੈਰ ਕਰਕੇ ਮਜ਼ਬੂਤ ਕਰਨ ਲਈ ਚੁੱਕਿਆ ਹੈ | ਉਨ੍ਹਾਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ 'ਚ ਲਿਆਉਣ ਲਈ ਸੂਬੇ 'ਚ 'ਪੰਜਾਬ ਸਿੱਖਿਆ ਮਾਡਲ' ਲਾਗੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਥਾਪਤ ਕੀਤੇ ਗਏ ਅਦਾਰੇ ਨੂੰ ਬਚਾਉਣ ਲਈ 20 ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਮੁੱਖ ਮੰਤਰੀ ਚੰਨੀ ਨੇ ਮੁੱਖ ਮੰਤਰੀ ਬਣਨ ਦੇ 2 ਮਹੀਨੇ ਦੇ ਅੰਦਰ ਵੱਡਾ ਫ਼ੈਸਲਾ ਲੈ ਕੇ ਇਤਿਹਾਸ ਸਿਰਜਿਆ ਹੈ | ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ 'ਚ ਪੇਂਡੂ ਕਾਰੋਬਾਰ ਤੇ ਹੁਨਰ ਵਿਕਾਸ ਕੇਂਦਰ ਤੇ ਵਣ-ਤਿ੍ਣ-ਜੀਵ-ਜੰਤ ਸੰਤੁਲਨ ਮੁੜ-ਬਹਾਲ ਦਾ ਕੇਂਦਰ ਦਾ ਉਦਘਾਟਨ ਕੀਤਾ | ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਦਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਲਈ ਲਏ ਇਤਿਹਾਸਕ ਫ਼ੈਸਲਿਆਂ ਦਾ ਧੰਨਵਾਦ ਕੀਤਾ |
ਅਮਰਗੜ੍ਹ, 24 ਨਵੰਬਰ (ਸੁਖਜਿੰਦਰ ਸਿੰਘ ਝੱਲ)-ਬੀ.ਕੇ.ਯੂ. ਉਗਰਾਹਾਂ ਦੇ ਬਲਾਕ ਖ਼ਜ਼ਾਨਚੀ ਕੇਵਲ ਸਿੰਘ ਭੜੀ ਮਾਨਸਾ ਨੇ ਦੱਸਿਆ ਕਿ ਭੜੀ ਮਾਨਸਾ ਦਾ ਵਸਨੀਕ 68 ਸਾਲਾ ਕਿਸਾਨ ਗਮਦੂਰ ਸਿੰਘ ਸੋਹੀ ਜਿਸ ਦੇ ਇਕਲੌਤੇ ਪੁੱਤਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਜੋ 8 ਵਿਘੇ ...
ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 100 ਰੁ. ਪ੍ਰਤੀ ਮਹੀਨਾ ਕੇਬਲ ਰੇਟ ਦੇ ਐਲਾਨ ਕਰਨ ਉਪਰੰਤ ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇਕਰ ਇਸ ਬਾਰੇ ਜਲਦੀ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ...
ਬੰਗਾ, 24 ਨਵੰਬਰ ( ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵਲੋਂ ਬੰਗਾ ਹਲਕੇ ਤੋਂ ਟਿਕਟ ਦੇ ਕਈ ਦਾਅਵੇਦਾਰ ਹੋਣ ਕਾਰਨ ਹਲਕੇ ਦੇ ਦੋ ਗੁੱਟਾਂ 'ਚ ਖਿੱਚੋਤਾਣ ਬਣੀ ਹੋਈ ਹੈ | ਪਾਰਟੀ ਵਲੋਂ ਇਨ੍ਹਾਂ ਦੇ ਕਾਟੋ ਕਲੇਸ਼ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਦੇ ਨਾਲ ਅਹਿਮ ਅਹੁਦੇ ...
ਪਟਿਆਲਾ, 24 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ ਤੇ ਇਕ ਹਫ਼ਤੇ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਹੈ | ...
ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਦੁਆਰਾ ਖੇਤਰ ਦੇ ਸੀਨੀਅਰ ਤੇ ਬਜ਼ੁੁਰਗ ਅਕਾਲੀ ਆਗੂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਕਰੀਬ ਡੇਢ ਦਹਾਕੇ ਤੱਕ ਡੇਰਾ ਬਾਬਾ ਨਾਨਕ ਸਰਹੱਦ 'ਤੇ ਜਾ ਕੇ ਹਰ ਮਹੀਨੇ ਸੰਗਤ ਨਾਲ ਅਰਦਾਸਾਂ ਦਾ ...
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ | ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਪਾਰਟੀ ਦੇ ਸੀਨੀਅਰ ਆਗੂ ਸੀ੍ਰ ...
ਲੁਧਿਆਣਾ, 24 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ ਅਤੇ ਡੀ ਸੀਜ਼ ਦਫਤਰਾਂ ਦੇ ਕਰਮਚਾਰੀਆਂ ਦੇ ਸਮਰਥਨ 'ਚ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵੀ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ...
ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ 'ਚ ਕੇਬਲ ਦਾ ਰੇਟ ਤੈਅ ਕਰਨਾ ਸੂਬੇ ਦਾ ਨਹੀਂ, ਬਲਕਿ ਕੇਂਦਰ ਸਰਕਾਰ ਦਾ ਅਧਿਕਾਰ ਖੇਤਰ ਹੈ ਕੇਬਲ ਟੀ.ਵੀ. ਦਾ ਕਾਰੋਬਾਰ (ਟੀ.ਆਰ.ਏ.ਆਈ.) ਟਰਾਈ ਦੇ ਅਧੀਨ ਆਉਂਦਾ ਹੈ ਅਤੇ 3 ਮਾਰਚ 2017 ਨੂੰ 200 ਚੈਨਲਾਂ ਲਈ ਲਾਗੂ ਹੋਏ ਨਵੇਂ ਰੇਟ ...
ਸ੍ਰੀ ਕਰਤਾਰਪੁਰ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਭਾਰਤ-ਪਾਕਿਸਤਾਨ ਸੀਮਾ ਤੋਂ ਰਾਵੀ ਪਾਰ ਤਕਰੀਬਨ ਸਾਢੇ 3 ਕਿੱਲੋਮੀਟਰ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਜ਼ਿਲ੍ਹਾ ਨਾਰੋਵਾਲ (ਪਾਕਿਸਤਾਨ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਭਾਰਤੀ ਕਮਿਉਨਿਸਟ ਪਾਰਟੀ ਮਾਰਕਸਵਾਦ (ਸੀ.ਪੀ.ਆਈ. ਐਮ.) ਦੀ 23ਵੀਂ ਦੋ ਰੋਜ਼ਾ ਸੂਬਾ ਪੱਧਰੀ ਕਾਨਫ਼ਰੰਸ ਅੱਜ ਲੁਧਿਆਣਾ ਵਿਖੇ ਸ਼ੁਰੂ ਹੋ ਗਈ, ਜਿਸ ਦਾ ਉਦਘਾਟਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਨੇ ਪਾਰਟੀ ...
ਚੰਡੀਗੜ੍ਹ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਰਾਜ ਰਾਣੀ 84 ਵਰਿ੍ਹਆਂ ਦੇ ਸਨ ਤੇ ਜ਼ਿਲ੍ਹਾ ਰੂਪਨਗਰ ਦੇ ...
ਚੰਡੀਗੜ੍ਹ, 24 ਨਵੰਬਰ: (ਅਜੀਤ ਬਿਉਰੋ)- ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੂਟ ਪਰਮਿਟਾਂ ਦੇ ਗੈਰ-ਕਾਨੂੰਨੀ ਢੰਗ ਨਾਲ ਸੰਚਾਲਨ ਵਿਰੁੱਧ ਸੂਬਾ ਸਰਕਾਰ ਦੇ ਸਟੈਂਡ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੀ ਟਿ੍ਬਿਊਨਲ ...
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਦੇਸ਼ ਦੀ ਰਾਜਨੀਤੀ 'ਚ ਵੱਖਰੀ ਪਹਿਚਾਣ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਖੇ ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ 'ਜਿੰਦਾਬਾਦ ਕਿਸਾਨ ਸੰਘਰਸ਼, ਇਹ ਹੋਵੇਗਾ ਸਾਡਾ ਮਾਰਗ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਕਈ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਢੀਂਡਸਾ ਦੇ ...
ਨੂਰਪੁਰ ਬੇਦੀ, 24 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਮਾਤਾ ਰਾਜ ਰਾਣੀ (84) ਦਾ ਅੱਜ ਸਵੇਰੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਹ ਆਪਣੇ ਪਿੱਛੇ ਸਪੁੱਤਰ ਰਾਣਾ ...
ਚੰਡੀਗੜ੍ਹ, 24 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਬੈਂਚ ਨੇ ਅੱਜ ਡੱਬਵਾਲੀ ਟਰਾਂਸਪੋਰਟ ਕੰਪਨੀ ਲਿਮਿਟਡ ਬਠਿੰਡਾ ਵਲੋਂ ਦਾਇਰ ਇਕ ਕੰਟੈਂਪਟ ਪਟੀਸ਼ਨ 'ਚ ਸੁਣਵਾਈ ਕਰਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਦੇ ...
ਕਪੂਰਥਲਾ, 24 ਨਵੰਬਰ (ਸਡਾਨਾ)-ਅੱਜ ਦੁਪਹਿਰ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਕਾਰ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ | ਪ੍ਰਾਪਤ ਵੇਰਵੇ ...
ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਪੰਜਵੀਂ ਅਤੇ ਅੱਠਵੀਂ ਦੀ ਸਾਲਾਨਾ ਪ੍ਰੀਖਿਆ ਲਈ ਲੇਟ ਫ਼ੀਸ ਦਾਖ਼ਲੇ 1000 ਰੁਪਏ ਪ੍ਰਤੀ ਵਿਦਿਆਰਥੀ ਦੇ ਸਕੂਲ ਮੁਖੀਆਂ ਨੂੰ ਹਜ਼ਾਰਾਂ 'ਚ ਜੁਰਮਾਨੇ ਪਾ ਕੇ, ਵਾਰ-ਵਾਰ ਫ਼ੋਨ ਕਰ ਕੇ ...
ਬਾਘਾਪੁਰਾਣਾ-ਪਿੰਡ ਮਾਣੂੰਕੇ ਦੇ ਸੈਕਟਰੀ ਰਾਜਬਹਾਦਰ ਸਿੰਘ ਦੇ ਪਿਤਾ ਡਾ. ਨਿਹਾਲ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦਾ ਜਨਮ 1966 ਈ: 'ਚ ਮਾਤਾ ਗੁਰਦੀਪ ਕੌਰ ਦੀ ਕੁੱਖੋਂ ਪਿਤਾ ਦਲਵਾਰ ਸਿੰਘ (ਬਾਬਾ ਮਾੜਾ ਸਿੰਘ) ਦੇ ...
ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਆਈਲਟਸ ਸੰਸਥਾ ਪੈਰਾਗੋਨ ਅਨੁਸਾਰ ਭਾਰਤ 'ਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਆਸਟ੍ਰੇਲੀਆ ਨੇ ਆਪਣੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ | ਕਾਫੀ ਸਮੇਂ ਤੋਂ ਵਿਦਿਆਰਥੀ ਆਸਟ੍ਰੇਲੀਆ ਉਡਾਣਾਂ ਸ਼ੁਰੂ ਹੋਣ ਦੀ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਮੁਕਾਬਲਿਆਂ 'ਚ ਪੋਸਟਰ ਮੇਕਿੰਗ 'ਚ ਪੰਜਾਬ ਭਰ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਡੇ ...
ਕਪੂਰਥਲਾ, 24 ਨਵੰਬਰ (ਸਡਾਨਾ)-ਅੱਜ ਦੁਪਹਿਰ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਕਾਰ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ | ਪ੍ਰਾਪਤ ਵੇਰਵੇ ...
ਜਲੰਧਰ-ਸੁਰਜੀਤ ਗੁਡਜ਼ ਕੈਰੀਅਰਜ਼ ਦੇ ਸੰਸਥਾਪਕ ਮਹਿੰਦਰ ਸਿੰਘ ਚੱਢਾ ਦਾ ਜਨਮ 1926 'ਚ ਰਾਮ ਸਿਘ ਚੱਢਾ ਦੇ ਗ੍ਰਹਿ ਪਿੰਡ ਨਾਰੰਗ ਪਾਕਿਸਤਾਨ ਵਿਖੇ ਹੋਇਆ | ਉੱਥੋਂ ਜਲੰਧਰ ਆ ਕੇ ਸਥਾਨਕ ਮੱਛੀ ਮਾਰਕੀਟ 'ਚ ਇਕ ਟਰਾਂਸਪੋਰਟ ਬੁਕਿੰਗ ਏਜੰਸੀ ਲੈ ਕੇ ਆਪਣਾ ਕਾਰੋਬਾਰ ਸ਼ੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX