ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਮੋਗਾ

ਮੁੱਖ ਮੰਤਰੀ ਚੰਨੀ ਦੇ ਆਉਣ ਤੋਂ ਪਹਿਲਾਂ ਬਾਘਾ ਪੁਰਾਣਾ ਦੀਆਂ ਸੜਕਾਂ 'ਤੇ ਹੋਇਆ 'ਪੈਚ ਵਰਕ'

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ 25 ਨਵੰਬਰ ਦਿਨ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ | ਮੁੱਖ ਮੰਤਰੀ ਚੰਨੀ ਦੀ ਬਾਘਾ ਪੁਰਾਣਾ ਫੇਰੀ ਨੂੰ ਲੈ ਕੇ ਸਮੂਹ ਸਰਕਾਰੀ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਚੁੱਕੇ ਹਨ | ਆਪਣੀ ਕਾਰਗੁਜ਼ਾਰੀ ਨੂੰ ਬਿਹਤਰ ਦਿਖਾਉਣ ਲਈ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਕੀਤਾ ਜਾ ਰਿਹਾ ਹੈ | ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪਏ ਖੱਡਿਆਂ 'ਤੇ ਪੈਚ ਵਰਕ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਹੋਰ ਸੀਨੀਅਰ ਨੇਤਾ ਵੀ ਪਹੁੰਚ ਰਹੇ ਹਨ ਜਿਨ੍ਹਾਂ ਸਾਹਮਣੇ ਸ਼ਹਿਰ ਇਕ ਨਵੀਂ ਵਿਆਹੀ ਦੁਲਹਨ ਵਾਂਗ ਸੁੰਦਰ ਹੋਣ ਦਾ ਦਿਖਾਵਾ ਕਰਨ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ ਪਰ ਸ਼ਹਿਰ ਦੀ ਅਸਲੀਅਤ ਜ਼ਮੀਨੀ ਪੱਧਰ 'ਤੇ ਬਿਲਕੁਲ ਇਸ ਦੇ ਉਲਟ ਹੈ | ਸ਼ਹਿਰ ਵਿਚ ਕੋਈ ਵੀ ਐਸੀ ਗਲੀ ਦੇਖਣ ਨੂੰ ਨਹੀਂ ਮਿਲਦੀ ਜੋ ਕਿ ਪੂਰੀ ਤਰ੍ਹਾਂ ਸਹੀ ਢੰਗ ਤਰੀਕੇ ਨਾਲ ਬਣੀ ਹੋਵੇ ਜਾਂ ਸਾਰੀਆਂ ਸਟਰੀਟ ਲਾਈਟਾਂ ਚੱਲਦੀਆਂ ਹੋਣ ਜਿਸ ਕਰਕੇ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਵਿਖਾਵਾ ਕਰਨ ਵਾਲਿਆਂ ਨੂੰ ਪਾਸੇ ਕਰ ਕੇ ਅਸਲ ਲੋਕਾਂ ਦਾ ਦੁੱਖ ਦਰਦ ਸਮਝਣ ਵਾਲਿਆਂ ਨੂੰ ਅੱਗੇ ਲਿਆਂਦਾ ਜਾਵੇ | ਇੱਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਬੇਸ਼ੱਕ ਹਰੇਕ ਵਿਭਾਗ ਆਪਣੇ-ਆਪਣੇ ਪੱਧਰ 'ਤੇ ਅੱਖਾਂ 'ਚ ਵਜਦੀ ਤਰੁੱਟੀ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਪਰ ਸ਼ਹਿਰ ਅੰਦਰ ਅਜਿਹੀਆਂ ਸਮੱਸਿਆਵਾਂ ਜਿਵੇਂ ਕਿ ਟਰੈਫ਼ਿਕ ਦੀ ਗੰਭੀਰ ਸਮੱਸਿਆ ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਭਰਮਾਰ ਆਦਿ ਇਕ ਨਾਮੁਰਾਦ ਬਿਮਾਰੀ ਵਾਂਗ ਚਿੰਬੜੀਆਂ ਹੋਈਆਂ ਹਨ ਜਿਨ੍ਹਾਂ ਨੂੰ ਅੱਜ ਤੱਕ ਕੋਈ ਵੀ ਹੱਲ ਨਹੀਂ ਕਰ ਸਕਿਆ ਅਤੇ ਨਾ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਾਘਾ ਪੁਰਾਣਾ ਫੇਰੀ ਹੱਲ ਕਰਦੀ ਦਿਖਾਈ ਦੇ ਰਹੀ ਹੈ |

ਮੁੱਖ ਮੰਤਰੀ ਚੰਨੀ ਹੇਠਲੇ ਵਰਗ ਦੀ ਅਸਲੀਅਤ ਜਾਨਣ ਲਈ ਬਸਤੀਆਂ 'ਚ ਗੇੜਾ ਲਾਉਣ-ਸੁਖਜਿੰਦਰ ਸਿੰਘ ਵਾਂਦਰ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਦਿਨ ਰਾਤ ਮਿਹਨਤ ਕਰ ਕੇ ਆਮ ਜਨਤਾ ਨਾਲ ਵਿਚਰਨ ਵਾਲੇ ਆਮ ਆਦਮੀ ਪਾਰਟੀ ਵਲੋਂ ਹਲਕਾ ਬਾਘਾ ਪੁਰਾਣਾ ਤੋਂ ਸੰਭਾਵੀ ਉਮੀਦਵਾਰ ਸੁਖਜਿੰਦਰ ਸਿੰਘ ਵਾਂਦਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਹੀ ਸੂਬਿਆਂ ਦਾ ਅਸਲ ਵਿਕਾਸ ਕਰਦੀਆਂ ਹਨ-ਬਰਜਿੰਦਰ ਸਿੰਘ ਮੱਖਣ ਬਰਾੜ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਦੁਸਾਂਝ ਦੇ ਚਾਰ ਦਰਜਨਾਂ ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਤੋਂ ਨਾਰਾਜ਼ ਹੋ ਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਤਹਿਤ ਲੱਗਣ ਵਾਲੇ ਕੈਂਪਾਂ ਦਾ ਵੇਰਵਾ ਜਾਰੀ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹੇ 'ਚ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' 26 ਨਵੰਬਰ ਤੋਂ ਸ਼ੁਰੂ ਹੋ ਕੇ 10 ਦਸੰਬਰ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਨਵਨੀਤ ਸਿੰਘ ਗਿੱਲ ਬਣੇ ਅਕਾਲੀ ਦਲ (ਅ) ਦੇ ਸੀਨੀਅਰ ਮੀਤ ਪ੍ਰਧਾਨ

ਅਜੀਤਵਾਲ, 24 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਾਰਟੀ ਦੀ ਸਾਖ ਨੂੰ ਹੋਰ ਮਜ਼ਬੂਤ ਕਰਦਿਆਂ ਨਵਨੀਤ ਸਿੰਘ ਗਿੱਲ ਨੂੰ ਸਰਕਲ ਅਜੀਤਵਾਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ | ਸਰਕਲ ਪ੍ਰਧਾਨ ਗੁਰਮੇਲ ਸਿੰਘ ਖ਼ਾਲਸਾ ਚੂਹੜਚੱਕ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਆਦਮਕੱਦ ਬੁੱਤ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਅੱਜ ਕਰਨਗੇ-ਵਿਧਾਇਕ ਡਾ. ਹਰਜੋਤ ਕਮਲ ਸਿੰਘ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਦੇ ਯਤਨਾਂ ਸਦਕਾ ਰਾਮਗੜ੍ਹੀਆ ਭਾਈਚਾਰੇ ਦੀ ਮੰਗ ਨੂੰ ਪੂਰਾ ਕਰਦੇ ਹੋਏ ਕੋਟਕਪੂਰਾ ਬਾਈਪਾਸ ਚੌਕ ਮੋਗਾ ਵਿਖੇ ਨੇੜੇ ਫੋਕਲ ਪੁਆਇੰਟ ਨਜ਼ਦੀਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਵਲੋਂ ਟਿਕਟ ਪ੍ਰਾਪਤੀ ਬਾਬਤ ਦੂਜਾ ਸ਼ਕਤੀ ਪ੍ਰਦਰਸ਼ਨ

ਅਜੀਤਵਾਲ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਹਾਲ ਸਿੰਘ ਵਾਲਾ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਨੇ ਇਕ ਦੂਜੇ ਦੀ ਨੀਂਦ ਉਡਾ ਦਿੱਤੀ ਹੈ, ਸਾਰੇ ਆਪਣੀ ਟਿਕਟ ਪੱਕੀ ਦੱਸ ਰਹੇ ਹਨ, ਆਪਣੀ ਟਿਕਟ ਲਈ ਹਰ ਹੀਲਾ ਵਰਤ ਰਹੇ ਹਨ | ਇਸ ਸਬੰਧੀ ਸਾਬਕਾ ਵਿਧਾਇਕਾ ਰਾਜਵਿੰਦਰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ ਮੋਗਾ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਸੁਨੈਨਾ ਅਤੇ ਗੁਰਕਿਰਤ ...

ਪੂਰੀ ਖ਼ਬਰ »

4 ਦਸੰਬਰ ਤੱਕ ਮਨਾਇਆ ਜਾਵੇਗਾ ਪੁਰਸ਼ ਨਸਬੰਦੀ ਪੰਦ੍ਹਰਵਾੜਾ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ (ਕਾਰਜਕਾਰੀ) ਡਾ. ਰਾਜੇਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਅੰਦਰ ਪਰਿਵਾਰ ਨੂੰ ਸੀਮਤ ਰੱਖਣ ਲਈ ਪਰਿਵਾਰ ਨਿਯੋਜਨ ਵਿਚ ਪੁਰਸ਼ਾਂ ਦੀ ਸ਼ਮੂਲੀਅਤ ਵਧਾਉਣ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਗਾ ਆਮਦ ਨੂੰ ਲੈ ਕੇ ਪੁਰਾਣੀ ਦਾਣਾ ਮੰਡੀ ਵਿਖੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ | ਅੱਜ ਸਵੇਰ ਤੋਂ ਉਹ ਖ਼ੁਦ ਜਨ ਸਭਾ ਵਾਲੀ ਥਾਂ ...

ਪੂਰੀ ਖ਼ਬਰ »

ਐਤਕੀਂ 80 ਸਾਲ ਉਮਰ ਵਾਲੇ ਵੋਟਰ ਵੀ ਪਾ ਸਕਣਗੇ ਪੋਸਟਲ ਬੈਲਟ ਪੇਪਰ ਰਾਹੀਂ ਵੋਟ-ਡੀ. ਐਸ. ਮਾਂਗਟ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)–ਭਾਰਤੀ ਚੋਣ ਕਮਿਸ਼ਨ ਵਲੋਂ ਹਰੇਕ ਵੋਟਰ ਦੀ ਵੋਟ ਪੈਣੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ 80 ਸਾਲ ਜਾਂ ਇਸ ਤੋਂ ਉੱਪਰ ਉਮਰ ਵਾਲੇ ਵੋਟਰਾਂ ਨੂੰ ...

ਪੂਰੀ ਖ਼ਬਰ »

ਮੋਦਨ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਜੋਰਾ ਸਿੰਘ ਧਾਲੀਵਾਲ ਅਤੇ ਪ੍ਰੀਤਮ ਸਿੰਘ ਧਾਲੀਵਾਲ ਦੇ ਬਹੁਤ ਹੀ ਸਤਿਕਾਰਯੋਗ ਭਰਾ ਅਤੇ ਮਨਦੀਪ ਸਿੰਘ ਧਾਲੀਵਾਲ ਆਸਟ੍ਰੇਲੀਆ ਦੇ ਪਿਤਾ ਮੋਦਨ ਸਿੰਘ ਧਾਲੀਵਾਲ ਸਾਬਕਾ ਪੰਪ ਓਪਰੇਟਰ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਨੂੰ ਬੇਘਰ ਲੋਕਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦੈ-ਜਥੇਦਾਰ ਮਾਹਲਾ

ਬਾਘਾਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੇ ਮੁੱਖ ਮੰਤਰੀ ਵਲੋਂ ਜਿੱਥੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਬਸੇਰਾ ਸਕੀਮ ਤਹਿਤ ਝੁੱਗੀ - ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਸ਼ਾਮਲਾਟ 'ਚ ਖੁੱਲੇ੍ਹ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਵਲੋਂ ਦੁੱਖ ਦਾ ਪ੍ਰਗਟਾਵਾ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬੀ ਦੇ ਕਹਾਣੀਕਾਰ ਕਰਤਾਰ ਸਿੰਘ ਸੂਰੀ ਅਤੇ ਲੰਮੀ ਹੇਕ ਦੀ ਮਾਲਕ ਗੁਰਮੀਤ ਬਾਵਾ ਦੀ ਮੌਤ 'ਤੇ ਲੋਕ ਸਾਹਿਤ ਅਕਾਦਮੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਪ੍ਰਧਾਨ ਬਲਦੇਵ ਸਿੰਘ ਸੜਕ ਨਾਮਾ ਅਤੇ ਜਨਰਲ ਸਕੱਤਰ ਅਸ਼ੋਕ ਚਟਾਨੀ ...

ਪੂਰੀ ਖ਼ਬਰ »

ਦਵਿੰਦਰ ਸਿੰਘ ਰਣੀਆ ਬਣੇ ਟਰੱਕ ਯੂਨੀਅਨ ਦੇ ਪ੍ਰਧਾਨ

• ਟਰੱਕ ਓਪਰੇਟਰਾਂ 'ਚ ਖ਼ੁਸ਼ੀ ਦੀ ਲਹਿਰ, ਵਿਧਾਇਕ ਡਾ. ਹਰਜੋਤ ਕਮਲ ਨੇ ਲੱਡੂਆਂ ਨਾਲ ਕਰਵਾਇਆ ਮੂੰਹ ਮਿੱਠਾ ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਦੇ ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਚੁਣੇ ਜਾਣ 'ਤੇ ਸਾਰੀ ਯੂਨੀਅਨ ਅਤੇ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਐਲ. ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਮਾਸਟਰ ਸੋਹਣ ਸਿੰਘ ਖੋਸਾ ਨਹੀ ਰਹੇ ਵੱਖ-ਵੱਖ ਸ਼ਖਸੀਅਤਾਂ ਵਲੋਂ ਖੋਸਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 24 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪਿੰਡ ਰੰਡਿਆਲਾ ਦੇ ਪਰਮਿੰਦਰ ਸਿੰਘ ਖੋਸਾ, ਪਿ੍ਥੀਪਾਲ ਸਿੰਘ ਖੋਸਾ ਅਤੇ ਖੋਸਾ ਪਰਿਵਾਰ ਨੂੰ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਮਾਸਟਰ ਸੋਹਣ ਸਿੰਘ ਜੀ ਖੋਸਾ ਜੋ ਕਿ ਇਲਾਕੇ ਦੀ ਹਰਮਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਬਾਘਾ ਪੁਰਾਣਾ ਦੌਰੇ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਕਿਹਾ-ਸਮੂਹ ਰਾਜਨੀਤਕ ਪਾਰਟੀਆਂ ਚੋਣ ਜ਼ਾਬਤੇ ਤੋਂ ਪਹਿਲਾਂ ਚੋਣਾਂ ਦਾ ਮਾਹੌਲ ਨਾ ਬਣਾਉਣ ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਾਘਾ ਪੁਰਾਣਾ ਫੇਰੀ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ...

ਪੂਰੀ ਖ਼ਬਰ »

ਪਹਿਲਾਂ ਡੀ. ਏ. ਪੀ. ਖਾਦ ਦੀ ûੜ੍ਹ ਤੇ ਫਿਰ ਕੁਝ ਕਿਸਾਨਾਂ ਦੇ ਖਾਤਿਆਂ 'ਚ ਅਦਾਇਗੀ ਨਾ ਆਉਣ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ-ਗੁਰਿੰਦਰ ਸਿੰਘ ਪੱਪੀ ਪ੍ਰਧਾਨ

ਕੋਟ ਈਸੇ ਖਾਂ, 24 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਸ ਵਾਰ ਸਰਕਾਰ ਵਲੋਂ ਜੋ ਕਿਸਾਨਾਂ ਵਲੋਂ ਵੇਚੀ ਗਈ ਧਾਨ ਦੀ ਫ਼ਸਲ ਦੀ ਅਦਾਇਗੀ ਪੋਰਟਲ 'ਤੇ ਕਿਸਾਨਾਂ ਦੇ ਸਿੱਧੇ ਖਾਤਿਆਂ 'ਚ ਪਾਉਣ ਦਾ ਨਿਯਮ ਬਣਾਇਆ ਹੈ, ਪਰ ਤ੍ਰਾਸਦੀ ਤਾਂ ਇਹ ਹੈ ਕਿ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਪੰਜਾਬ ਦੀ ਟੀਮ ਵਲੋਂ ਪੰਜਾਬ ਪ੍ਰਧਾਨ ਡਾ. ਅਜੇ ਕਾਂਸਲ ਦੀ ਅਗਵਾਈ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਗਰਵਾਲ ਸਮਾਜ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਤੇ ਵੋਟ ਪਾਉਣ ਬਾਰੇ ਕੀਤਾ ਜਾਗਰੂਕ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਪੁੱਜੀਆਂ ਉੱਚ ਸ਼ਖ਼ਸੀਅਤਾਂ

ਬਾਘਾ ਪੁਰਾਣਾ, 24 ਨਵੰਬਰ (ਕਿ੍ਸ਼ਨ ਸਿੰਗਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਬਾਂਸਲ ਦੀ ਮਾਤਾ ਪ੍ਰਕਾਸ਼ ਰਾਣੀ ਪਤਨੀ ਮੋਹਨ ਲਾਲ ਬਾਂਸਲ ਘੋਲੀਏ ਵਾਲੇ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ...

ਪੂਰੀ ਖ਼ਬਰ »

ਬਲੌਜ਼ਮਜ਼ ਦੇ ਬੱਚਿਆਂ ਵਲੋਂ ਕੀਤੀ ਰੋਚਕ ਗਤੀਵਿਧੀ

ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਨਰਸਰੀ ਜਮਾਤ ਦੇ ਬੱਚਿਆਂ ਵਲੋਂ ਇਕ ਰੋਚਕ ਗਤੀਵਿਧੀ ਕੀਤੀ ਗਈ ਹੈ ਜੋ ਕਿ ਉਨ੍ਹਾਂ ਨੇ ਖੇਡ-ਖੇਡ ਵਿਚ ਕੀਤੀ | ਬੱਚਿਆਂ ਨੇ ਇਹ ਗਤੀਵਿਧੀ ਕਰਦੇ ਹੋਏ ਆਪਣੇ ਉਤਸ਼ਾਹ ਨੂੰ ਬਾਖ਼ੂਬੀ ਪੇਸ਼ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਹੁਣ ਲੋਕਾਂ ਨੂੰ ਹੋਰ ਗੁਮਰਾਹ ਨਹੀਂ ਕਰ ਸਕਦੇ-ਡੱਲਾ

ਕੋਟ ਈਸੇ ਖਾਂ, 24 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਝੂਠ ਮਾਰ ਕੇ ਸਾਢੇ ਚਾਰ ਸਾਲ ਪਹਿਲਾਂ ਕੈਪਟਨ ਨੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਕਾਂਗਰਸ ਨੂੰ ਲੋਕਾਂ ਦੀ ਕਚਹਿਰੀ 'ਚ ਆਪਣੀ ਹਾਰ ਸਾਫ਼ ਨਜ਼ਰ ਆਉਂਦੀ ਦੇਖ ਮੁੱਖ ਮੰਤਰੀ ਚੰਨੀ ਦਾ ਚਿਹਰਾ ਪੇਸ਼ ਕਰ ...

ਪੂਰੀ ਖ਼ਬਰ »

ਥੁੱਕ ਨਾਲ ਵੜੀਆਂ ਪਕਾਉਣ ਤੇ ਫੋਕੇ ਐਲਾਨਾਂ ਦੇ ਸਹਾਰੇ ਮੁੜ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ ਚੰਨੀ ਸਰਕਾਰ-ਜਥੇਦਾਰ ਤੀਰਥ ਸਿੰਘ ਮਾਹਲਾ

ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)-ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਸਰਕਾਰ ਦੇ ਲੀਡਰਾਂ ਵਲੋਂ ਆਏ ਦਿਨ ਫੋਕੇ ਐਲਾਨਾਂ ਸਹਾਰੇ ਸੱਤਾ 'ਤੇ ਮੁੜ ਕਾਬਜ਼ ਹੋਣ ਜਾਂ ਹੋਣ ਦੇ ਦੇਖੇ ਜਾ ਰਹੇ ਸੁਪਨਿਆਂ ਨੂੰ ਲੋਕ ਸੱਚ ਨਹੀਂ ਹੋਣ ਦੇਣਗੇ ...

ਪੂਰੀ ਖ਼ਬਰ »

ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਗੁਰਸਿੱਖ ਵਿਦਿਆਰਥੀਆਂ ਨੂੰ ਵਜ਼ੀਫ਼ੇ ਤਕਸੀਮ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ 32 ਲੋੜਵੰਦ ਗੁਰਸਿੱਖ ਹੁਸ਼ਿਆਰ ਵਿਦਿਆਰਥੀਆਂ ਨੂੰ ਕਰੀਬ 69500 ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਸਕੂਲ ਦੇ ਗੁਰਦੁਆਰਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਮੋਗਾ, 24 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਨੇਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਪਿ੍ੰਸੀਪਲ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ 'ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੋਟ ਈਸੇ ਖਾਂ, 24 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਪਿ੍ੰਸੀਪਲ ਪੀ.ਕੇ. ਠਾਕਰ, ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ ਦੀ ਅਗਵਾਈ ਹੇਠ ਹਿੰਦ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਕਚਰਾ ਕਹਿਣ 'ਤੇ ਬਰਜਿੰਦਰ ਸਿੰਘ ਨੇ ਲਿਆ ਸਖ਼ਤ ਨੋਟਿਸ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਦੌਰੇ ਦੌਰਾਨ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਕਚਰਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਸਾਹੋਕੇ ਵਲੋਂ ਕਾਂਗਰਸ 'ਚ ਆਉਣ 'ਤੇ ਬਗ਼ਾਵਤੀ ਧਿਰਾਂ ਹੋਈਆਂ ਇਕਸੁਰ

ਮੋਗਾ, 24 ਨਵੰਬਰ (ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਰਕਿਨਾਰ ਹੋਏ ਭੁਪਿੰਦਰ ਸਿੰਘ ਸਾਹੋਕੇ ਬੀਤੇ ਦਿਨੀਂ ਲੁਧਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਆਪਣੀ ਪਤਨੀ ਅਮਰਜੀਤ ਕੌਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ ਕੀਤੀ | ਜਿਸ ਦੀ ਸ਼ੁਰੂਆਤ ਹਰਜਿੰਦਰ ਸਿੰਘ ਮਾਨਕ ਦੇ ਇਨਕਲਾਬੀ ਗੀਤ ਨਾਲ ਕੀਤੀ ਗਈ | ਪੰਜਾਬ ਸਰਕਾਰ ਤੇ ਪਾਵਰਕਾਮ ਅਤੇ ਟਰਾਂਸਕੋ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਰੋਲੀ ਭਾਈ ਵਿਖੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਵਿਚ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮ ਸਦਕਾ ਸਕੂਲਾਂ ਵਿਚ ਬੱਡੀਜ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਡਰੋਲੀ ਭਾਈ ...

ਪੂਰੀ ਖ਼ਬਰ »

ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਬਾਬਾ ਜ਼ੋਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸੰਬੰਧੀ ਤੀਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 24 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਲੋਪੋ ਵਾਲਿਆਂ ਦੀ ਸਾਲਾਨਾ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਨੂੰ ਬਰਸੀ ਨੂੰ ਸਮਰਪਿਤ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਬਾਘਾ ਪੁਰਾਣਾ ਵਿਖੇ ਹੋ ਰਹੀ ਰੈਲੀ 'ਚ ਵੱਡੀ ਗਿਣਤੀ 'ਚ ਪੁੱਜਣਗੇ ਆਗੂ ਤੇ ਵਰਕਰ-ਦੀਸ਼ਾ, ਸਿੱਧੂ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਅੱਜ ਬਾਘਾ ਪੁਰਾਣਾ ਵਿਖੇ ਦਰਸ਼ਨ ਸਿੰਘ ਬਰਾੜ ਵਿਧਾਇਕ ਅਤੇ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਨੂੰ ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਵਪਾਰੀਆਂ ਦੇ ਮਸੀਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ 'ਚ ਦਸਤਾਰ ਮੁਕਾਬਲੇ

ਬਾਘਾ ਪੁਰਾਣਾ, 24 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਅਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਲੋਂ ਹਾਊਸ ਵਾਈਜ਼ ...

ਪੂਰੀ ਖ਼ਬਰ »

ਬੀ. ਬੀ. ਐਸ. ਆਇਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲਟਸ, ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਮ ਬਣਾਇਆ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਨੇ ਵਧਾਇਆ ਪੰਜਾਬ ਦਾ ਮਾਣ

ਬੱਧਨੀ ਕਲਾਂ, 24 ਨਵੰਬਰ (ਸੰਜੀਵ ਕੋਛੜ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2021 ਵਿਚ ਅਰਬਨ ਲੋਕਲ ਬਾਡੀ ਬੱਧਨੀ ਕਲਾਂ ਨੇ ਸਵੱਛਤਾ ਸਬੰਧੀ ਵੱਡੀ ਛਲਾਂਗ ਲਗਾਈ ਹੈ, 20 ਨਵੰਬਰ 2021 ਨੂੰ ਨਵੀ ਦਿੱਲੀ ਦੇ ਵਿਗਿਆਨ ਭਵਨ ਵਿਚ ਸਵੱਛਤਾ ਸਰਵੇਖਣ 2021 ਦੇ ਸਨਮਾਨ ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਮੋਗਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਮੋਗਾ, 24 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਖੱਤਰੀ ਸਭਾ (ਰਜਿ.) ਮੋਗਾ ਨੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅਤੇ ਤਿੰਨੋਂ ਕਾਲੇ ਕਾਨੂੰਨ ਰੱਦ ਹੋਣ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ, ਮਹਿਲਾ ਜ਼ਿਲ੍ਹਾ ਪ੍ਰਧਾਨ ਭਵਦੀਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX