ਤਾਜਾ ਖ਼ਬਰਾਂ


ਰਾਜਸਥਾਨ : ਅਜਾਇਬ ਘਰ ਵਿਚ ਹੀਰੇ ਦੇ ਗਹਿਣੇ ਬਣੇ ਆਕਰਸ਼ਣ ਦਾ ਕੇਂਦਰ
. . .  1 minute ago
ਜੈਪੁਰ, 27 ਮਈ - ਰਾਜਸਥਾਨ ਦੇ ਜੈਪੁਰ ਵਿਚ ਇਕ ਅਜਾਇਬ ਘਰ ਦਾ ਨਾਂਅ ਖਜ਼ਾਨਾ ਮਹਿਲ ਰੱਖਿਆ ਗਿਆ ਹੈ। ਇਸ ਵਿਚ ਨਿਊਯਾਰਕ-ਅਧਾਰਤ ਗਹਿਣਾ ਰਜਨੀਕਾਂਤ...
ਕਲਾਕਾਰ ਅਮਰੀਨ ਭੱਟ ਦੇ ਕਾਤਲ ਪੁਲਿਸ ਨੇ ਕੀਤੇ ਢੇਰ
. . .  6 minutes ago
ਸ੍ਰੀਨਗਰ, , 27 ਮਈ - ਜੰਮੂ ਅਤੇ ਕਸ਼ਮੀਰ ਪੁਲਿਸ ਨੇ ਕਿਹਾ ਕਿ ਟੀ.ਵੀ. ਕਲਾਕਾਰ ਅਮਰੀਨ ਭੱਟ ਦੀ ਹੱਤਿਆ ਵਿਚ ਸ਼ਾਮਿਲ ਲਸ਼ਕਰ-ਏ-ਤਾਇਬਾ (ਐਲ.ਈ.ਟੀ.) ਦੇ ਦੋ ਅੱਤਵਾਦੀਆਂ ...
ਲੇਖਿਕਾ ਗੀਤਾਂਜਲੀ ਸ਼੍ਰੀ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲੀ ਪਹਿਲੀ ਭਾਰਤੀ ਲੇਖਕ ਬਣੀ
. . .  30 minutes ago
ਲੰਡਨ [ਯੂ.ਕੇ.], 27 ਮਈ - ਦਿੱਲੀ ਦੀ ਇਕ ਲੇਖਿਕਾ ਗੀਤਾਂਜਲੀ ਸ਼੍ਰੀ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲੀ ਪਹਿਲੀ ਭਾਰਤੀ ਲੇਖਕ ਬਣ ਗਈ ਹੈ। ਡੇਜ਼ੀ ਰੌਕਵੈਲ....
⭐ਮਾਣਕ - ਮੋਤੀ⭐
. . .  50 minutes ago
⭐ਮਾਣਕ - ਮੋਤੀ⭐
ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਮੁਅੱਤਲ
. . .  1 day ago
ਬੁਢਲਾਡਾ ,26 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਜੀ ਦੇ ਹੁਕਮ ਦੀ ਰੌਸ਼ਨੀ ’ਚ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ...
ਭਾਰਤੀ ਸੈਨਾ ਨੇ ਕੇਰਨ ਸੈਕਟਰ ਦੇ ਇਲਾਕਿਆਂ ਵਿਚ 3 ਅੱਤਵਾਦੀਆਂ ਨੂੰ ਮਾਰ ਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ
. . .  1 day ago
ਪਟਿਆਲਾ ਜੇਲ੍ਹ 'ਚ ਬੰਦ ਨਸ਼ਾ ਤਸਕਰ ਜਗਦੀਸ਼ ਭੋਲਾ ਤੋਂ ਮਿਲਿਆ ਸਮਾਰਟ ਫੋਨ, ਇਸੇ ਜੇਲ੍ਹ 'ਚ ਬੰਦ ਹਨ ਸਿੱਧੂ ਤੇ ਮਜੀਠੀਆ
. . .  1 day ago
ਪਿੰਡ ਜੈਦ ਦੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ )-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ...
ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ. ਵਲੋਂ 100 ਫ਼ੀਸਦੀ ਲਾਇਸੰਸੀ ਅਸਲੇ ਜਮ੍ਹਾ ਕਰਵਾਉਣ ਦੇ ਕੀਤੇ ਹੁਕਮ
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਆਉਂਦੀ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਅਮਨ ਅਮਾਨ ਤੇ ਸੁਖਾਵੇਂ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ...
ਸ੍ਰੀ ਦਰਬਾਰ ਸਾਹਿਬ 'ਚ ਹਰਮੋਨੀਅਮ ਨੂੰ ਛੱਡ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਵੱਡਾ ਬਿਆਨ
. . .  1 day ago
ਫਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ,ਜਤਿੰਦਰ ਸਿੰਘ ਰਾਠੋਰ)-ਸ੍ਰੀ ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ...
ਸੜਕ ਹਾਦਸੇ 'ਚ ਔਰਤ ਦੀ ਮੌਤ, ਇਕ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 26 ਮਈ (ਨਰਿੰਦਰ ਅਰੋੜਾ,)-ਸਥਾਨਕ ਧਨੌਲਾ ਰੋਡ 'ਤੇ ਮਿੱਟੀ ਨਾਲ ਲੱਦੀ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਤੇ ਟਰੈਕਟਰ ਚਾਲਕ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ...
ਕੈਪਟਨ ਨੇ ਸਾਢੇ ਚਾਰ ਸਾਲ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ -ਡਾ. ਨਵਜੋਤ ਕੌਰ ਸਿੱਧੂ
. . .  1 day ago
ਦਿੜ੍ਹਬਾ ਮੰਡੀ/ਸੰਗਰੂਰ, 26 ਮਈ (ਹਰਬੰਸ ਸਿੰਘ ਛਾਜਲੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ...
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਭਾਗਾਂ ਦੇ ਮੁਖੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
. . .  1 day ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ...
ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ: ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 26 ਮਈ-ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ 'ਸੁਧਾਰ ਘਰ...
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ...
ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ
. . .  1 day ago
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।
ਇਕ ਵਿਧਾਇਕ, ਇਕ ਪੈਨਸ਼ਨ', ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਮੋੜੀ ਫਾਈਲ
. . .  1 day ago
ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਨੂੰ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ...
ਭਾਰਤ 'ਚ ਵੀ 190 ਕਰੋੜ ਤੋਂ ਵਧ ਡੋਜ਼ ਲਗਾਈ ਜਾ ਚੁੱਕੀ ਹੈ: ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
ਮੋਗਾ: ਮੀਟਰ ਰੀਡਰ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
. . .  1 day ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਤੇ ਕੈਪਟਨ 'ਤੇ ਵਿੰਨ੍ਹੇ ਨਿਸ਼ਾਨੇ
. . .  1 day ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ
. . .  1 day ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਪਿੰਡਾਂ 'ਚ ਆਈ.ਟੀ. ਸੈੱਲ ਖੋਲ੍ਹੇ ਜਾਣਗੇ-ਕੁਲਦੀਪ ਸਿੰਘ ਧਾਰੀਵਾਲ
. . .  1 day ago
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  1 day ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਸੰਗਰੂਰ

ਸੁਵਿਧਾ ਕੇਂਦਰ ਬਣੇ ਦੁਵਿਧਾ ਕੇਂਦਰ, ਲੋਕਾਂ ਨੇ ਸੁਵਿਧਾ ਕੇਂਦਰ ਦਾ ਗੇਟ ਬੰਦ ਕਰ ਕੇ ਲਗਾਇਆ ਧਰਨਾ

ਭਵਾਨੀਗੜ੍ਹ, 24 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੁਵਿਧਾ ਕੇਂਦਰ ਵਿਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਲੈ ਕੇ ਪੰਥਕ ਚੇਤਨਾ ਲਹਿਰ ਦੇ ਆਗੂ ਜਥੇ: ਪ੍ਰਸ਼ੋਤਮ ਸਿੰਘ ਫੱਗੂਵਾਲਾ, ਆਪ ਆਗੂਆਂ ਅਤੇ ਅਕਾਲੀ ਦਲ ਦੇ ਆਗੂਆਂ ਦੀ ਅਗਵਾਈ ਵਿਚ ਕੇਂਦਰ ਦਾ ਗੇਟ ਰੋਕ ਕੇ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦਿਆਂ ਜਥੇ: ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਵਾਰ-ਵਾਰ ਗੇੜੇ ਲਗਵਾ ਕੇ ਪ੍ਰੇਸ਼ਾਨ ਕਰਦਿਆਂ ਉਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਗਰੀਬ ਲੋਕ ਜੋ ਕਿ ਦਿਹਾੜੀਦਾਰ ਹੋਣ ਕਰ ਕੇ ਆਪਣੇ ਕੰਮ ਛੱਡ ਕੇ ਹਰ ਰੋਜ ਸਵੇਰੇ 4 ਵਜੇ ਲਾਈਨਾਂ ਵਿਚ ਲੱਗਣ ਦੇ ਬਾਵਜੂਦ ਵੀ ਉਨ੍ਹਾਂ ਦਾ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਵਾਰ-ਵਾਰ ਗੇੜੇ ਲਗਾਉਣੇ ਪੈ ਰਹੇ ਹਨ | ਇਸ ਮੌਕੇ 'ਤੇ ਵੱਖ-ਵੱਖ ਪਿੰਡਾਂ ਤੋਂ ਆਈਆਂ ਬਜ਼ੁਰਗ ਔਰਤਾਂ ਨੇ ਦੱਸਿਆ ਕਿ ਕਰੀਬ 2 ਮਹੀਨਿਆਂ ਤੋਂ ਉਨ੍ਹਾਂ ਵਲੋਂ ਆਪਣੇ ਪਰਿਵਾਰਿਕ ਮੈਂਬਰਾਂ ਦੇ ਮੌਤ ਦੇ ਸਰਟੀਫਿਕੇਟ ਕਰਾਉਣ ਲਈ ਉਹ ਹਰ ਰੋਜ਼ ਸੁਵਿਧਾ ਕੇਂਦਰ ਵਿਚ ਸਟਰੀਫ਼ਿਕੇਟ ਲੈਣ ਲਈ ਆ ਰਹੀਆਂ ਹਨ, ਕਦੇ ਕੰਪਿਊਟਰ ਨੀ ਚਲਦਾ, ਕਦੇ ਸਰਵਰ ਡਾਊਨ ਕਹਿ ਕੇ ਅਤੇ ਕਦੇ ਟੋਕਨ ਦਾ ਮਿਲਣ ਕਾਰਨ ਉਨ੍ਹਾਂ ਨੂੰ ਮੋੜ ਦਿੱਤਾ ਜਾਂਦਾ ਹੈ | ਇਸ ਮੌਕੇ 'ਤੇ ਪਿੰਡ ਫੱਗੂਵਾਲਾ ਦੇ ਗੁਲਾਬ ਖ਼ਾਨ ਨੇ ਦੱਸਿਆ ਕਿ ਉਨ੍ਹਾਂ ਲਾਲ ਕਾਪੀ ਬਣਾਉਣ ਦੇ ਫਾਰਮ ਭਰਨ ਲਈ ਸਵੇਰੇ 4 ਵਜੇ ਆ ਕੇ ਲਾਇਨ ਵਿਚ ਲੱਗਣ ਦੇ ਬਾਵਜੂਦ ਪਿਛਲੇ ਕਈ ਦਿਨਾਂ ਤੋਂ ਗੇੜੇ ਲਗਾ ਰਿਹਾ ਹੈ, ਜੇ ਉਸ ਨੇ ਇਸ ਸੰਬੰਧੀ ਗਿਲਾ ਕੀਤਾ, ਤਾਂ ਕੇਂਦਰ ਦੇ ਕਰਮਚਾਰੀਆਂ ਨੇ ਉਸ ਨਾਲ ਮਾੜਾ ਵਿਵਹਾਰ ਕਰਨਾ ਸ਼ੁਰੂ ਕਰਦਿਆਂ ਉਸ ਦਾ ਕੰਮ ਨਹੀਂ ਕੀਤਾ | ਇਸ ਤੋਂ ਇਲਾਵਾ ਅਕਾਲੀ ਆਗੂ ਕੁਲਵੰਤ ਸਿੰਘ ਜੌਲੀਆਂ, ਆਪ ਆਗੂ ਹਰਭਜਨ ਸਿੰਘ ਹੈਪੀ, ਗੁਰਪ੍ਰੀਤ ਸਿੰਘ ਆਲੋਅਰਖ਼, ਲਛਮਣ ਸਿੰਘ ਮਾਝੀ ਪ੍ਰਧਾਨ ਚੌਂਕੀਦਾਰ ਯੂਨੀਅਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਵਿਅਕਤੀਆਂ ਅਤੇ ਔਰਤਾਂ ਨੇ ਪ੍ਰਸ਼ਾਸਨ ਤੋਂ ਕੇਂਦਰ ਦੇ ਕਰਮਚਾਰੀਆਂ ਨੂੰ ਲੋਕਾਂ ਨਾਲ ਸਹੀ ਵਿਵਹਾਰ ਕਰਨ ਅਤੇ ਇਕ ਕੇਂਦਰ ਦੀ ਬਿਜਾਏ ਹੋਰ ਬੰਦ ਪਏ ਸੁਵਿਧਾ ਕੇਂਦਰ ਖੋਲ੍ਹਣ ਦੀ ਮੰਗ ਕੀਤੀ | ਕੇਂਦਰ ਦੇ ਇੰਚਾਰਜ਼ ਜਸਪਿੰਦਰ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਕਰੀਬ 60 ਕੂਪਨ ਦੇ ਕੇ ਆਪਣਾ ਕੰਮ ਸਹੀ ਕਰਦੇ ਹਨ , ਕਰਮਚਾਰੀ ਘੱਟ ਹੋਣ ਕਾਰਨ ਉਹ ਇਸ ਤੋਂ ਜ਼ਿਆਦਾ ਕੰਮ ਨਹੀਂ ਕਰ ਸਕਦੇ | ਉਨ੍ਹਾਂ ਗਲਤ ਵਿਵਹਾਰ ਦੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ | ਮੌਕੇ 'ਤੇ ਪਹੁੰਚੇ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਇਕੱਲਾ ਸੁਵਿਧਾ ਕੇਂਦਰ ਹੋਣ ਕਾਰਨ ਕੁਝ ਮੁਸ਼ਕਲ ਆਈ ਹੈ, ਇਸ ਸੰਬੰਧੀ ਕਾਰਵਾਈ ਕਰ ਕੇ ਇਸ ਦਾ ਹੱਲ

ਫ਼ਸਲੀ ਵਿਭਿੰਨਤਾ ਵਾਲੇ ਕਿਸਾਨਾਂ ਨੂੰ 'ਮਹਿੰਗੀ' ਪੈਣ ਲੱਗੀ ਪਾਵਰਕਾਮ ਦੇ ਮੁਲਾਜ਼ਮਾਂ ਦੀ ਹੜਤਾਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਾਡੀਆਂ ਸਰਕਾਰਾਂ ਅਤੇ ਸਮਾਜਿਕ ਚੇਤਨਾ ਵਾਲੇ ਲੋਕਾਂ ਵਲੋਂ ਹਮੇਸ਼ਾ ਹੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨਾ ਅਪਨਾਉਣ ਦਾ ਦੋਸ਼ ਲਾ ਕੇ ਆਪਣਾ 'ਨਜ਼ਲਾ' ਝਾੜਿਆ ਜਾਂਦਾ ਹੈ ਪਰ ਜੇਕਰ ਕਿਸਾਨੀ ...

ਪੂਰੀ ਖ਼ਬਰ »

ਐਨ. ਪੀ. ਐਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਗਰੂਰ ਦੇ ਸੱਦੇ ਤੇ ਐਨ.ਪੀ.ਐਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਾਅਦੇ ਸਿਰਫ਼ ਲੀਰਾਂ ਦੀ ਖਿੱਦੋ ਤੇ ਚੰਨੀ ਕੋਲ ਗੱਪਾਂ ਦੀ ਪੰਡ-ਝੂੰਦਾਂ, ਸ਼ੇਰਪੁਰ

ਸ਼ੇਰਪੁਰ, 24 ਨਵੰਬਰ (ਦਰਸ਼ਨ ਸਿੰਘ ਖੇੜੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਲੋਕ ਲੁਭਾਊ ਐਲਾਨ ਕਰ ਕੇ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰੰਤੂ ਇਸ ਦੀ ਡਰਾਮੇਬਾਜ਼ੀ ਨੂੰ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਇਸ ਦੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਜਲਾਲਗੜ੍ਹ ਵਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਅਮਰਗੜ੍ਹ, 24 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਰੀਬ 30 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਜਲਾਲਗੜ੍ਹ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਅਜੀਤ ਨਾਲ ਗੱਲਬਾਤ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਕੈਬਨਿਟ 'ਚੋਂ ਲਏ 58 ਫ਼ੈਸਲਿਆਂ 'ਚੋਂ ਕੇਵਲ 8 ਹੀ ਕੀਤੇ ਲਾਗੂ-ਹਰਪਾਲ ਸਿੰਘ ਚੀਮਾ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਤੱਕ ...

ਪੂਰੀ ਖ਼ਬਰ »

ਬਿਜਲੀ ਕਾਮੇ 2 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ) - ਪੰਜਾਬ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜਮ ਮੰਚ ਪੰਜਾਬ ਦੇ ਫ਼ੈਸਲੇ ਅਨੁਸਾਰ 15 ਨਵੰਬਰ ਤੋਂ ਲਗਾਤਾਰ ਬਿਜਲੀ ਮੁਲਾਜਮ ਸਮੂਹਿਕ ਛੁੱਟੀ 'ਤੇ ਚੱਲ ਰਹੇ ਹਨ ਅਤੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ-ਮੰਡੇਰ

ਅਮਰਗੜ੍ਹ, 24 ਨਵੰਬਰ (ਜਤਿੰਦਰ ਮੰਨਵੀ) - ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ 'ਚ ਮਰਜਿੰਗ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਸੱਤ ਹਜ਼ਾਰ ਦੇ ਕਰੀਬ ਕੰਪਿਊਟਰ ਅਧਿਆਪਕ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਲੇਰਕੋਟਲਾ, 24 ਨਵੰਬਰ (ਹਨੀਫ਼ ਥਿੰਦ) -ਕਾਲੇ ਖੇਤੀ ਕਾਨੂੰਨਾਂ ਨੂੰ ਭਾਜਪਾ ਸਰਕਾਰ ਵਲੋਂ ਰੱਦ ਕਰਨ ਦੇ ਲਏ ਗਏ ਫ਼ੈਸਲੇ ਨੂੰ ਮਾਂ ਖੇਡ ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਨੌਜਵਾਨ ਗੁਰਪ੍ਰੀਤ ਸਿੰਘ ਸੰਗਾਲੀ ਆਸਟ੍ਰੇਲੀਆ ਨੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ...

ਪੂਰੀ ਖ਼ਬਰ »

ਭਾਈ ਹਰਨੇਕ ਸਿੰਘ ਸਨਮਾਨਿਤ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ) - ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਦੇ ਸਾਬਕਾ ਗ੍ਰੰਥੀ ਅਤੇ ਸੰਗਰੂਰ ਦੇ ਪਹਿਲੇ ਸ਼ਰੀਰ ਦਾਨੀ ਭਾਈ ਹਰੀ ਸਿੰਘ ਦੇ ਨੇੜਲੇ ਸਾਥੀ ਭਾਈ ਹਰਨੇਕ ਸਿੰਘ ਗੁਰੂ ਨਾਨਕ ਕਲੋਨੀ ਦਾ ਸਿੱਖ ਪੰਥ ਵਿਚ ਵਿਸ਼ੇਸ਼ ਸੇਵਾਵਾਂ ਨਿਭਾਉਣ ਦੇ ...

ਪੂਰੀ ਖ਼ਬਰ »

ਕੇਜਰੀਵਾਲ ਚੋਣ ਕਮਿਸ਼ਨ ਨੂੰ ਸਟੈਂਪ ਪੇਪਰ 'ਤੇ ਦੇਣ ਆਪਣੇ ਵਾਅਦਿਆਂ ਦੀ ਗਾਰੰਟੀ-ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਅਸਲੀ ਨਕਲੀ ਕੇਜਰੀਵਾਲ ਦੀ ਗੱਲ ਕਰ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ...

ਪੂਰੀ ਖ਼ਬਰ »

ਡੀ.ਟੀ.ਐਫ. ਦੀ 32ਵੀਂ ਵਜ਼ੀਫ਼ਾ ਪ੍ਰੀਖਿਆ ਦੀ ਤਿਆਰੀ ਲਈ ਕੀਤੀ ਬੈਠਕ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਵਲੋਂ ਪੰਜਵੀਂ, ਅੱਠਵੀਂ, ਦਸਵੀਂ, ਬਾਰ੍ਹਵੀਂ ਦੀ 32 ਵੀ ਸਾਲਾਨਾ ਵਜ਼ੀਫ਼ਾ ਪ੍ਰੀਖਿਆ 23 ਜਨਵਰੀ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਕਮੇਟੀ ਦੀ ਇਸ ਵਿਸ਼ੇ 'ਤੇ ਹੋਈ ਮੀਟਿੰਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਂਗੋਵਾਲ, 22 ਨਵੰਬਰ (ਵਿਨੋਦ, ਖੰਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮ ਲੀਲ੍ਹਾ ਗਰਾੳਾੂਡ ਮਾਰਕੀਟ ਲੌਂਗੋਵਾਲ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਬਾਲ ਮੇਲੇ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਬੰਨਿ੍ਹਆ ਰੰਗ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਕਲਾ ਕੇਂਦਰ ਵਲੋਂ ਸਥਾਨਕ ਰਾਮ ਵਾਟਿਕਾ ਬਾਗੀਖਾਨਾ ਵਿਖੇ ਹੋਏ 27ਵੇਂ ਡਾਕਟਰ ਰਜਿੰਦਰ ਸਿੰਘ ਜਰਨਲਿਸਟ ਬਾਲ ਮੇਲੇ ਵਿਚ ਦੂਜੇ ਦਿਨ ਨੰਨ੍ਹੇ-ਮੁੰਨੇ ਬੱਚਿਆਂ ਨੇ ਸਟੇਜ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਇੰਟਰ ਕਾਲਜ ਮੁਕਾਬਲੇ 'ਚ ਮੱਲ੍ਹਾਂ ਮਾਰੀਆਂ

ਸੰਦੌੜ, 24 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਦੋ ਖਿਡਾਰੀਆਂ ਨੇ ਇੰਟਰ ਕਾਲਜ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਤੇ ਦੀਵਾਨ ਸਜਾਏ

ਖਨੌਰੀ, 24 ਨਵੰਬਰ (ਬਲਵਿੰਦਰ ਸਿੰਘ ਥਿੰਦ) - ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦ ਸਾਹਿਬ (ਸੰਤ ਆਸ਼ਰਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਦਾ ਬਾਂਸਲ ਨੇ ਕੀਤਾ ਸਵਾਗਤ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੌਰੇ ਦੌਰਾਨ 2022 ਵਿਚ ਪਾਰਟੀ ਦੀ ਸਰਕਾਰ ਬਣਨ ਉੱਤੇ ਸੂਬੇ ਦੀਆਂ ਔਰਤਾਂ ਅਤੇ ਅਧਿਆਪਕਾਂ ਨੂੰ ਦਿੱਤੀਆਂ ਗਾਰੰਟੀਆਂ ਦਾ ਸਵਾਗਤ ਕਰਦਿਆਂ 'ਆਪ' ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਸੰਭਾਲੀ ਸਟੇਡੀਅਮ ਨੂੰ ਹਰਾ ਭਰਾ ਬਣਾਉਣ ਦੀ ਕਮਾਨ

ਸੰਦੌੜ, 24 ਨਵੰਬਰ (ਜਸਵੀਰ ਸਿੰਘ ਜੱਸੀ) - ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀਰਾਂ ਨੇ ਹਮੇਸ਼ਾ ਹੀ ਪੰਜਾਬ ਅਤੇ ਪਿੰਡ ਲਈ ਸਮਾਜਸੇਵੀ ਕੰਮ ਕਰਨ ਤੋਂ ਹੱਥ ਪਿੱਛੇ ਨਹੀਂ ਕੀਤਾ, ਅਤੇ ਪੂਰੇ ਉਤਸ਼ਾਹ ਨਾਲ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਮੋਹਰੀ ਰੋਲ ਅਦਾ ਕੀਤਾ ਹੈ | ...

ਪੂਰੀ ਖ਼ਬਰ »

ਟਰੈਕਟਰ ਮਾਰਚ ਲਈ ਕਿਸਾਨਾਂ ਨੇ ਉਲੀਕੀ ਵਿਉਂਤਬੰਧੀ

ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ) - ਰੇਲਵੇ ਸਟੇਸ਼ਨ ਬਾਹਰ ਕਿਸਾਨਾਂ ਦੇ ਚੱਲ ਰਹੇ ਧਰਨੇ ਦੇ 420ਵੇਂ ਦਿਨ ਧਰਨੇ ਦੀ ਪ੍ਰਧਾਨਗੀ ਰੋਹੀ ਸਿੰਘ ਮੰਗਵਾਲ ਨੇ ਕੀਤੀ | ਨਿਰਮਲ ਸਿੰਘ ਬਟਰਿਆਣਾ ਦੇ ਕੀਤੇ ਮੰਚ ਸੰਚਾਲਨ ਦੌਰਾਨ ਮੱਘਰ ਸਿੰਘ ਉੱਭਾਵਾਲ, ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤਾ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਵਾਰਡ ਨੰਬਰ 15 'ਚ ਥਾਣਾ ਮੁਖੀ ਅਮਨਦੀਪ ਤਰੀਕਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਟਰਾਲਾ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਐਕਸੀਅਨ ਨੂੰ ਦਰਪੇਸ਼ ਸਮੱਸਿਆ ਸੰਬੰਧੀ ਦਿੱਤਾ ਮੰਗ ਪੱਤਰ

ਧੂਰੀ, 24 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸੰਗਰੂਰ ਚੈਂਬਰ ਆਫ਼ ਕਮਰਸ ਬਲਾਕ ਧੂਰੀ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਦੀ ਮੰਗਾਂ ਸੰਬੰਧੀ ਚੱਲ ਰਹੀ ਹੜਤਾਲ ਦੇ ਚੱਲਦੇ ਇੰਡਸਟਰੀ ਦੀ ਸਪਲਾਈ 'ਚ ਵਿਘਨ ਪੈਣ 'ਤੇ ਪੈਦਾ ਦਿੱਕਤ ਕਾਰਨ ਐਕਸੀਅਨ ਧੂਰੀ ਨੂੰ ਮੰਗ ਪੱਤਰ ਸੌਂਪ ਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਮ ਵਰਗ ਦੀ ਭਲਾਈ ਲਈ ਵੱਡੇ ਫ਼ੈਸਲੇ ਲਏ-ਧੀਮਾਨ

ਅਹਿਮਦਗੜ੍ਹ, 24 ਨਵੰਬਰ (ਪੁਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਹਰ ਵਰਗ ਲਈ ਵੱਡੇ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਵਿਚ ਪੈਟਰੋਲ, ਡੀਜ਼ਲ ਸਮੇਤ ਰੇਤਾ, ਬਜਰੀ, ਗਟਕੇ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਾਕੇਸ਼ ਕੁਮਾਰ ਸਾਥੀਆਂ ਸਣੇ 'ਆਪ' 'ਚ ਸ਼ਾਮਿਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ 'ਸਿਆਸੀ ਪਰਿਵਾਰ' ਵਿਚ ਉਸ ਵੇਲੇ ਤਕੜਾ ਵਾਧਾ ਹੋਇਆ ਜਦ ਪਿੰਡ ਜਿੱਤਵਾਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕੁਮਾਰ ਨੇ ਸਾਥੀਆਂ ਸਣੇ 'ਆਪ' ਦੇ ਹਲਕਾ ਅਮਰਗੜ੍ਹ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਲਈ ਅਧਿਆਪਕ ਜੇਬੋਂ ਖ਼ਰਚ ਕੇ ਸਕੀਮ ਨੂੰ ਚਲਾਉਣ ਲਈ ਮਜਬੂਰ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ 19700 ਸਕੂਲਾਂ ਵਿਚ ਪੜਦੇ ਬੱਚਿਆਂ ਲਈ ਚੱਲਦੀ ਮਿਡ-ਡੇ-ਮੀਲ ਯੋਜਨਾ ਲਈ ਬੇਸ਼ੱਕ 54 ਕਰੋੜ ਰੁਪਏ ਦੀ ਕੁਕਿੰਗ ਕਾਸਟ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਪਰ ਅਧਿਆਪਕ ਫਿਰ ਵੀ ਸਕੂਲਾਂ ਵਿਚ ਇਸ ਸਕੀਮ ਨੂੰ ਚੱਲਦਾ ਰੱਖਣ ਲਈ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਘੁੰਮਣ ਨਮਿਤ ਸ਼ਰਧਾਂਜਲੀ ਸਮਾਗਮ

ਮਲੇਰਕੋਟਲਾ/ਅਮਰਗੜ੍ਹ, 24 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਜਤਿੰਦਰ ਮੰਨਵੀਂ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਦੇ ਮੁੱਖ ਸੇਵਾਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX