ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਦੀ ਪੂਰਤੀ ਦੀ ਬਜਾਏ ਪੰਜਾਬ ਸਰਕਾਰ ਦੀ ਲਾਰਾ ਲਾਊ ਤੇ ਡੰਗ ਟਪਾਊ ਨੀਤੀ ਤੋਂ ਤੰਗ ਆਏ ਸਿਹਤ ਵਿਭਾਗ ਵਿਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਧੀਨ ਕੰਮ ਕਰਦੇ ਕੰਪਿਊਟਰ ਆਪੇ੍ਰਟਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕਰਦਿਆਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਕੰਪਲੈਕਸ ਅੰਦਰ ਧਰਨਾ ਮਾਰ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ | ਉਹ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇ ਅਤੇ ਤਨਖ਼ਾਹਾਂ ਪੂਰੀਆਂ ਦੇ ਕੇ ਸਾਲਾਂ-ਬੱਧੀ ਸਮੇਂ ਤੋਂ ਹੋ ਰਿਹਾ ਸ਼ੋਸ਼ਣ ਬੰਦ ਕੀਤਾ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ਕੰਪਿਊਟਰ ਆਪੇ੍ਰਟਰ ਯੂਨੀਅਨ ਸ਼ਵੇਤਾ, ਮਨਦੀਪ ਚਾਵਲਾ, ਗੀਤਾਂਜਲੀ, ਤਰੁਨ ਨੇ ਦੱਸਿਆ ਕਿ ਪਿਛਲੇ ਲਗਭਗ 21 ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ ਕੰਪਿਊਟਰ ਆਪੇ੍ਰਟਰਾਂ ਨਾਲ ਸਮੇਂ ਦੀਆਂ ਸਰਕਾਰਾਂ ਵਲੋਂ ਵਿਤਕਰਾ ਕੀਤਾ ਜਾਂਦਾ ਰਿਹਾ ਹੈ | ਹੁਣ ਵੀ ਜਦੋਂ ਪੰਜਾਬ ਸਰਕਾਰ ਨੇ 36 ਹਜ਼ਾਰ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਫਿਰ ਵੀ ਬੋਰਡਾਂ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਬਾਹਰ ਰੱਖਿਆ ਗਿਆ, ਜੋ ਸਰਾਸਰ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਹੈ | ਉਨ੍ਹਾਂ ਦੱਸਿਆ ਕਿ ਸਾਲ 2001, 2011 ਅਤੇ 2013 ਵਿਚ ਪੂਰੀ ਪਾਰਦਰਸ਼ੀ ਢੰਗ ਨਾਲ ਹੈੱਡ ਆਫ਼ਿਸ ਵਲੋਂ ਲਈ ਗਈ ਲਿਖਤੀ ਪ੍ਰੀਖਿਆ ਪਾਸ ਕਰਕੇ ਉਹ ਭਰਤੀ ਹੋਏ ਸਨ | ਪੱਕੇ ਕਰਨ 'ਤੇ ਪੂਰੀਆਂ ਤਨਖ਼ਾਹਾਂ ਦੇਣ ਦੀ ਬਜਾਏ ਸਰਕਾਰ ਅਤੇ ਸਿਹਤ ਵਿਭਾਗ ਉਨ੍ਹਾਂ ਦਾ
ਸਾਲਾਂ-ਬੱਧੀ ਸਮੇਂ ਤੋਂ ਸ਼ੋਸ਼ਣ ਕਰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ, ਫਿਰ ਵੀ ਉਨ੍ਹਾਂ ਸੇਵਾਵਾਂ ਨੂੰ ਸਮਰਪਿਤ ਭਾਵਨਾ ਨਾਲ ਨਿਭਾਇਆ ਤੇ ਹੁਣ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਮੇਂ ਵੀ ਸਰਕਾਰ ਉਨ੍ਹਾਂ ਨਾਲ ਜੱਗੋਂ ਤੇਰ੍ਹਵੀਂ ਕਰ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਉਨ੍ਹਾਂ ਦਿਨ-ਰਾਤ ਡਿਊਟੀਆਂ ਨਿਭਾਈਆਂ, ਪਰ ਕੁਝ ਨਹੀਂ ਮਿਲਿਆ, ਜਦਕਿ ਉਨ੍ਹਾਂ ਨਾਲ ਕੰਮ ਕਰ ਰਹੇ ਹੋਰ ਕਰਮਚਾਰੀਆਂ ਨੂੰ ਸਮੇਂ-ਸਮੇਂ 'ਤੇ ਇੰਨਸੈਂਟਿਵ ਅਤੇ ਤਨਖ਼ਾਹ ਵਿਚ ਵਾਧਾ ਮਿਲਦਾ ਰਿਹਾ ਹੈ | ਰੋਸ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਕਾਲ 'ਚ ਫ਼ਰੰਟ 'ਤੇ ਕੰਮ ਕਰਨ ਦੇ ਬਾਵਜੂਦ ਸਾਲਾਨਾ ਇੰਕਰੀਮੈਂਟ ਤੋਂ ਇਲਾਵਾ ਕੋਵਿਡ ਦਾ ਕੋਈ ਵੀ ਇੰਕਰੀਮੈਂਟ ਨਹੀਂ ਦਿੱਤਾ ਗਿਆ ਤੇ ਹਮੇਸ਼ਾ ਅੱਖੋਂ-ਪਰੋਖੇ ਕਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 21 ਸਾਲ ਤੋਂ ਕੰਪਿਊਟਰ ਆਪੇ੍ਰਟਰਾਂ ਦੀ ਤਨਖ਼ਾਹ ਸਿਰਫ਼ 12 ਹਜ਼ਾਰ ਤੋਂ 20 ਹਜ਼ਾਰ ਹੈ | ਐਨੀ ਮਹਿੰਗਾਈ ਦੇ ਸਮੇਂ ਵਿਚ ਨਿਗੂਣੀਆਂ ਤਨਖ਼ਾਹਾਂ ਨਾਲ ਘਰ ਚਲਾਉਣਾ ਬਹੁਤ ਮੁਸ਼ਕਿਲ ਹੈ | ਕੰਪਿਊਟਰ ਅਪਰੇਟਰਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕੀਤਾ ਜਾਵੇ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਬਣਦੇ ਹੱਕ ਨਾ ਦਿੱਤੇ ਗਏ ਤਾਂ ਕੰਪਿਊਟਰ ਆਪਰੇਟਰ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ | ਇਸ ਮੌਕੇ ਸ਼ਵੇਤਾ, ਮਨਦੀਪ ਚਾਵਲਾ, ਗੀਤਾਂਜਲੀ, ਤਰੁਨ ਆਦਿ ਕੰਪਿਊਟਰ ਆਪਰੇਟਰ ਯੂਨੀਅਨ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ਰੱਜ ਕੇ ਕੋਸਦਿਆਂ ਪੁਰਜ਼ੋਰ ਮੰਗ ਕੀਤੀ ਕਿ ਸਿਹਤ ਵਿਭਾਗ ਅੰਦਰ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇ |
ਲੱਖੋ ਕੇ ਬਹਿਰਾਮ, 24 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਲਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦਾ ਦੌਰਾ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਜਿਸ ਤਰ੍ਹਾਂ ਲੋਕ ਹਿੱਤਾਂ ਨੂੰ ਮੁੱਖ ...
ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਅੰਦਰ ਸੀ.ਆਈ.ਟੀ ਲੱਗੀ ਮਹਿਲਾ ਨਾਲ ਜਿਸਮਾਨੀ ਛੇੜਛਾੜ ਕਰਨ ਵਾਲੇ ਵਿਭਾਗ ਦੇ ਹੀ ਪੁਰਸ਼ ਸੀ.ਆਈ.ਟੀ. ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਕੋਰਟ ਨੇ ਖ਼ਾਰਜ ਕਰ ...
ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 4 ਹੋਰ ਵਿਅਕਤੀਆਂ ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਜਦਕਿ 6 ਰੋਗੀਆਂ ਦੇ ਸਿਹਤਯਾਬ ਹੋਣ ਦੀ ਵੀ ਖ਼ਬਰ ਹੈ | ਇਸ ਦੀ ਪੁਸ਼ਟੀ ਸਿਹਤ ...
ਜ਼ੀਰਾ, 24 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਦੇਸ਼ ਵਿਚ ਰਾਈਟ ਟੂ ਐਜੂਕੇਸ਼ਨ ਐਕਟ 2009 ਲਾਗੂ ਹੋਣ ਦੇ ਨਾਲ 6 ਤੋਂ 14 ਸਾਲ ਦੇ ਸਮੂਹ ਵਿਦਿਆਰਥੀਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਪ੍ਰਾਪਤ ਹੈ, ਪਰ ਇਸ ਨਿਯਮ ਨੂੰ ਛਿੱਕੇ ਟੰਗਦਿਆਂ ਪੰਜਾਬ ਸਰਕਾਰ ਦੇ ਪੰਜਾਬ ...
ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕੰਮ ਛੋੜ ਹੜਤਾਲ 'ਤੇ ਉੱਤਰੇ ਸਿਹਤ ਵਿਭਾਗ ਦੇ ਐਨ.ਐੱਚ.ਐਮ. ਮੁਲਾਜਮਾਂ ਵਲੋਂ ਅੱਜ 9ਵੇਂ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ...
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂਹਰਸਹਾਏ ਦੇ ਸਾਰੇ ਬਿਜਲੀ ਮੁਲਾਜ਼ਮ ਅੱਜ ਦਸਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਪੇਅ ਬੈਂਡ ਲਾਗੂ ਨਾ ਕਰਨ ਦੇ ਰੋਸ ਵਜੋਂ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਜੁਆਇੰਟ ਫੋਰਮ ਪੰਜਾਬ ਦੇ ਚੱਲ ਰਹੇ ਸੰਘਰਸ਼ ਦੇ ਸਬੰਧ ਵਿਚ ਰਜੇਸ਼ ਦੇਵਗਨ ਦੀ ਪ੍ਰਧਾਨਗੀ ਹੇਠ ਜੁਆਇੰਟ ਫੋਰਮ ਸਰਕਲ ਫ਼ਿਰੋਜ਼ਪੁਰ ਵਲੋਂ ਸਰਕਲ ਦਫ਼ਤਰ ਫ਼ਿਰੋਜ਼ਪੁਰ ਕੈਂਟ ਵਿਖੇ ਧਰਨਾ ਦਿੱਤਾ ਗਿਆ | ਧਰਨੇ ਨੂੰ ਜਗਤਾਰ ...
ਜ਼ੀਰਾ, 24 ਨਵੰਬਰ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਵਲੋਂ ਸਾਂਝੇ ਫੋਰਮ ਦੇ ਸੱਦੇ ਅਨੁਸਾਰ ਚੱਲ ਰਹੀ ਹੜਤਾਲ ਤਹਿਤ ਸਾਥੀ ਪਿੱਪਲ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਮੈਨੇਜਮੈਂਟ ...
ਗੁਰੂਹਰਸਹਾਏ/ਗੋਲੂ ਕਾ ਮੋੜ, 24 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 25 ਨਵੰਬਰ ਨੂੰ ਸੀ.ਆਰ.ਐੱਫ-2018-19 ਸਕੀਮ ਤਹਿਤ ਫਰੀਦਕੋਟ-ਸਾਦਿਕ-ਦੀਪ ਸਿੰਘ ਵਾਲਾ ਗੁਰੂਹਰਸਹਾਏ-ਗੋਲੂ ਕਾ ਸੜਕ ਨੂੰ ...
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)- ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ ਵਿਚ ਕਹਾਣੀ ਪੜ੍ਹਣਾ, ਕਹਾਣੀ ਸੁਣਾਉਣਾ, ਬੋਲ ਲਿਖਤ, ਕਲਮ ਨਾਲ ...
ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਭਿ੍ਸ਼ਟਾਚਾਰ ਖ਼ਤਮ ਕਰਕੇ ਭਿ੍ਸ਼ਟਾਚਾਰੀਆਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ...
ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦਾ ਇਕ ਵਿਧਾਇਕ ਆਪਣੇ-ਆਪ ਨੂੰ ਜਨਤਾ ਦਾ ਮਸੀਹਾ ਅਖਵਾਉਣ ਦਾ ਡਰਾਮਾ ਕਰਦਾ ਹੋਇਆ ਲੋਕਤੰਤਰੀ ਰਵਾਇਤਾਂ ਨੂੰ ਛਿੱਕੇ ਟੰਗ ਕੇ ਆਪਣੀ ਕੋਠੀ ਨੂੰ ਹੀ 'ਰਾਜੇ ਦਾ ਦਰਬਾਰ' ਬਣਾ ਕੇ ਪ੍ਰਸ਼ਾਸਨਿਕ ਪੋ੍ਰਟੋਕਾਲ ...
ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਦੇ ਅੱਜ ਕੀਤੇ ਵਿਸਥਾਰ ਵਿਚ ਫ਼ਿਰੋਜ਼ਪੁਰ ਇਲਾਕੇ ਦੇ ਮਿਹਨਤੀ ਤੇ ਸਿਰਕੱਢ ਅਕਾਲੀ ਆਗੂ ਚਮਕੌਰ ਸਿੰਘ ਟਿੱਬੀ ਨੂੰ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਕਾਰਪੋਰੇਟ ਭਜਾਓ, ਦੇਸ਼ ਬਚਾਓ ਦੀਆਂ ਤਿਆਰੀਆਂ ਲਈ ਮਗਨਰੇਗਾ ਮਜ਼ਦੂਰਾਂ ਤੇ ਜੰਗਲਾਤ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ...
ਗੁਰੂਹਰਸਹਾਏ 'ਚ ਹੋਰ ਕਈ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਸੂਬੇ 'ਚ ਹੋਏ ਕਾਰਜਾਂ ਦਾ ਉਦਘਾਟਨ ਤੇ ਵਿਕਾਸ ਲਈ ਨੀਂਹ ਪੱਥਰ ਰੱਖਣ ਵਿਚ ਯਤਨਸ਼ੀਲ ਹੈ, ਇਸੇ ਤਹਿਤ ਗੋਲੂ ਕਾ ਮੋੜ ਵਿਖੇ ...
ਤਲਵੰਡੀ ਭਾਈ, 24 ਨਵੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਉਚੇਰੀ ਵਿੱਦਿਅਕ ਸੰਸਥਾਵਾਂ ਦੇ 17ਵੇਂ ਖ਼ਾਲਸਾਈ ਖੇਡ ਉਤਸਵ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਬੜੇ ਵੱਡੇ ਵਾਅਦੇ ਕਰਦੀ ਨਹੀਂ ਥੱਕਦੀ, ਕੋਈ ਕਰਮਚਾਰੀ ਪੱਕਾ ਨਹੀਂ ਕੀਤਾ ਅਤੇ ਸਾਰੇ ਪੰਜਾਬ 'ਚ ਹਾਹਾਕਾਰ ਮੱਚੀ ਹੋਈ ਹੈ | ਪੰਜਾਬ ਦੇ ਕਰਮਚਾਰੀ ਜਥੇਬੰਦੀਆਂ ਅੱਜ ਸੜਕਾਂ 'ਤੇ ਰੋਸ ਰੈਲੀਆਂ ਕਰਕੇ ਆਪਣੇ ਹੱਕਾਂ ...
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)- ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ 44 ਪਿੰਡਾਂ ਨੂੰ ਗੁਰੂਹਰਸਹਾਏ ਦੇ ਨਾਲ ਜੋੜਨ ਦੀ ਮੰਗ ਨੂੰ ਲੈ ਕੇ ਅੱਜ ਗੁਰੂਹਰਸਹਾਏ ਪਹੁੰਚ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਮੂਹ ਵਕੀਲ ਭਾਈਚਾਰੇ ਵਲੋਂ ਇਕ ਮੰਗ ਪੱਤਰ ...
ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)- ਪਿ੍ੰ. ਮਨਦੀਪ ਸਿੰਘ ਥਿੰਦ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਪਹਿਲਾ ਸਥਾਨ ...
ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਰਮੇਸ਼ ਟੁਟੇਜਾ ਅਰਨੀਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਦੇਰ ਨਾਲ ਆਇਆ ਫ਼ੈਸਲਾ ਦੱਸਿਆ ਹੈ | ...
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)- ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਵਿਰੱੁਧ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਹੁੰਦੇ ਹੋਏ ਅੱਜ ਸਮੂਹ ਕਰਮਚਾਰੀਆਂ ਵਲੋਂ ਲਗਾਤਾਰ 10ਵੇਂ ਦਿਨ ...
ਖੋਸਾ ਦਲ ਸਿੰਘ, 24 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਲੇ ਕਾਨੰੂਨਾਂ ਨੂੰ ਰੱਦ ਕਰਨ ਸਮੇਤ ਐਮ.ਐੱਸ.ਪੀ 'ਤੇ ਕਾਨੰੂਨ ਬਣਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਿਹਨਤ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਕਿਸਾਨ ਜਥੇਬੰਦੀਆਂ ਨੇ ਬਾਕੀ ...
ਖੋਸਾ ਦਲ ਸਿੰਘ, 24 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਲਗਭਗ ਇਕ ਵਰ੍ਹੇ ਤੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਕਰ ਵੱਡੀਆਂ ਸੇਵਾਵਾਂ ਦੇਣ ਵਾਲੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ...
ਜ਼ੀਰਾ, 24 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ 'ਚ ਜਦੋਂ ਵੀ ਕਾਂਗਰਸ ਦੀ ਸਰਕਾਰ ਆਈ ਹੈ, ਉਦੋਂ-ਉਦੋਂ ਹੀ ਵਿਕਾਸ ਕੰਮ ਸ਼ੁਰੂ ਹੋਏ ਅਤੇ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਦੀ ਸੁਣਵਾਈ ਸੁਖਾਲੇ ਢੰਗ ਨਾਲ ਹੁੰਦੀ ਹੈ | ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ...
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)- ਮੁੱਖ ਮੰਤਰੀ ਚਰਨਜੀਤ ਚੰਨੀ ਦੇ ਗੁਰੂਹਰਸਹਾਏ ਦੌਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਥਾਣਾ ਗੁਰੂਹਰਸਹਾਏ ਵਿਚ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹੰਸ, ...
ਫ਼ਿਰੋਜ਼ਪੁਰ, 24 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਾਸਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਰਕਾਰ ਪਾਸੋਂ ਕਰੋੜਾਂ ਰੁਪਏ ਦੇ ਫ਼ੰਡ ਮਨਜ਼ੂਰ ਕਰਵਾ ਕੇ ਲਿਆਂਦੇ ਹਨ | ਸਕੂਲਾਂ 'ਚ ਅਧਿਆਪਕਾਂ ਦੀਆਂ ਘਾਟਾਂ ਨੂੰ ਦੂਰ ਕਰਨ ਦੇ ...
ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪੰਥ-ਗ੍ਰੰਥ ਅਤੇ ਕਿਸਾਨ ਮਸਲਿਆਂ ਦੇ ਹੱਲ ਲਈ 28 ਨਵੰਬਰ ਨੂੰ ਬਰਗਾੜੀ ਵਿਖੇ ਇਕ ਬਹੁਤ ਵੱਡਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦਾ ਇਕ ਵਫ਼ਦ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲਿਆ | ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ...
ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਲਾਕ ਗੁਰੂਹਰਸਹਾਏ-2 ਅਧੀਨ ਆਉਂਦੇ ਵੱਖ-ਵੱਖ ਸੈਂਟਰਾਂ ਵਿਚ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਸੈਂਟਰ ਪੱਧਰੀ ਮੁਕਾਬਲਿਆਂ 'ਚ ਬੱਚਿਆਂ ਦੇ ਸੁੰਦਰ ਲਿਖਾਈ, ਬੋਲ ਲਿਖਤ, ਕਵਿਤਾ ਮੁਕਾਬਲੇ, ਪੇਂਟਿੰਗ ...
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਉਪਰੰਤ ਜਾਣਕਾਰੀ ...
ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰ. ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਦੋ ਰੋਜ਼ਾ ਵਿਗਿਆਨ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ | ਪੋ੍ਰਗਰਾਮ ਦੀ ਸ਼ੁਰੂਆਤ ਮੌਕੇ ਪਿ੍ੰ. ਜਗਦੀਪ ...
ਆਰਿਫ਼ ਕੇ, 24 ਨਵੰਬਰ (ਬਲਬੀਰ ਸਿੰਘ ਜੋਸਨ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 24 ਤੋਂ 30 ਨਵੰਬਰ ਤੱਕ ਸਕੂਲਾਂ ਵਿਚ 'ਪੰਜਾਬੀ ਹਫ਼ਤਾ' ਮਨਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਮਾਰਟ ਸਕੂਲ ਆਰਿਫ਼ ਕੇ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ...
ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)- ਸ਼ਹਿਰ ਦੀ ਰੌਣਕ ਨੂੰ ਬਹਾਲ ਕਰਨ ਲਈ ਸਥਾਨਕ ਕਾਂਗਰਸ ਹਲਕਾ ਇੰਚਾਰਜ ਸੰਦੀਪ ਜਾਖੜ ਨੇ ਆਪਣਾ ਅਬੋਹਰ ਆਪਣੀ ਆਭਾ ਮੁਹਿੰਮ ਚਲਾਈ ਹੋਈ ਹੈ ਅਤੇ ਇਸ ਦੇ ਨਾਲ ਹੀ ਨਗਰ ਨਿਗਮ ਵਲੋਂÐ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ...
ਅਬੋਹਰ,24 ਨਵੰਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਇੰਗਲਿਸ਼ ਸਪੀਕਿੰਗ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਸਟਾਰ ਆਫ਼ ਮੰਗਲਵਾਰ ਦਾ ਖ਼ਿਤਾਬ ਹਾਸਲ ਕਰਕੇ ਸਕੂਲ ਅਤੇ ਮਾਪਿਆÐ ਦਾ ਨਾਂਅ ...
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਅਰੋੜ ਵੰਸ਼ ਸਭਾ ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ ਸਕੂਲ ਦੇ 120 ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਰਾਜੇਸ਼ ...
ਬੱਲੂਆਣਾ, 24 ਨਵੰਬਰ (ਜਸਮੇਲ ਸਿੰਘ ਢਿੱਲੋਂ)-ਬਲਾਕ ਪੱਧਰੀ ਵਿਗਿਆਨਿਕ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾ ਵਾਲੀ ਵਿਖੇ ਕਰਵਾਇਆ ਗਿਆ | ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਵਿਸ਼ਨੂੰ ਪੂਨੀਆ ਦੀ ਅਗਵਾਈ ਹੇਠ ਮੇਲੇ ਵਿਚ ਮਿਡਲ ਸਕੂਲ ...
ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸਕੂਲ ਇੰਚਾਰਜ ਵੀਰਪਾਲ ਕੌਰ ਦੀ ਅਗਵਾਈ ਤੇ ਦੇਖਰੇਖ ਵਿਚ ਸਰਕਾਰੀ ਮਿਡਲ ਸਕੂਲ ਖਾਟਵਾਂ ਵਿਖੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਵਿਦਿਆਰਥੀਆਂ Ðਦਾ ਭਾਸ਼ਨ ਮੁਕਾਬਲਾ ਅਤੇ ਅਧਿਆਪਕਾਂ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ...
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)- ਬੀਤੇ ਦਿਨੀਂ ਮੋਗਾ ਵਿਖੇ ਹੋਈ ਪਹਿਲੀ ਸਟੇਟ ਵਾਹਿਦ ਅਲੀ ਮੈਮੋਰੀਅਲ ਤਾਈ-ਕਮਾਂਡੋ ਚੈਂਪੀਅਨਸ਼ਿਪ 'ਚ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਬੱਚਿਆ ਨੇ ਭਾਗ ਲੈ ਕੇ ਮੈਡਲ ਹਾਸਲ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ...
ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਭਾਕਿਯੂ ਸਿੱਧੂਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਤੋਂ ਦਿੱਲੀ ਪੁੱਜਣ ਦੇ ਸਬੰਧ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਯੂਨੀਅਨ ਦੇ ਕਨਵੀਨਰ ਜਗਜੀਤ ...
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)- ਨਗਰ ਕੌਂਸਲ ਜਲਾਲਾਬਾਦ ਪੂਨਮ ਭਟਨਾਗਰ, ਪ੍ਰਧਾਨ ਵਿਕਾਸਦੀਪ ਚੌਧਰੀ ਅਤੇ ਸਿਹਤ ਵਿਭਾਗ ਵਲੋਂ ਡੇਂਗੂ ਅਤੇ ਚਿਕਨਗੁਨੀਆਂ ਦੇ ਖ਼ਿਲਾਫ਼ ਸ਼ੁਰੂ ਕੀਤੇ ਗਏ ਜਾਗਰੂਕਤਾ ਅਭਿਆਨ ਦੌਰਾਨ ਸ਼ਹਿਰ ਦੇ ਓਮ ਆਸ਼ਰਮ ਨਜ਼ਦੀਕ ਨਗਰ ਕੌਂਸਲ ਤੇ ...
ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਸੰਧੂ)- ਇਲਾਕੇ ਦੇ ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਅਰਨੀਵਾਲਾ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ | ਉਹ ਇਸ ਤੋਂ ਪਹਿਲਾ ...
ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਸਥਾਨਕ ਹਲਕਾ ਇੰਚਾਰਜ ਸੰਦੀਪ ਜਾਖੜ ਦੀਆਂ ਕੋਸ਼ਿਸ਼ਾਂ ਸਦਕਾ ਹਲਕਾ ਅਬੋਹਰ ਨੂੰ ਪੌਣੇ ਦੋ ਲੱਖ ਰੁਪਏ ਦੀ ਵਿਕਾਸ ਕਾਰਜਾਂ ਲਈ ਗਰਾਂਟ ਮਿਲੀ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX