ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਬਠਿੰਡਾ

ਨਿੱਜੀ ਬੱਸ ਚਾਲਕਾਂ ਤੇ ਸਰਕਾਰੀ ਬੱਸ ਕਰਮਚਾਰੀਆਂ 'ਚ ਟਾਈਮ ਟੇਬਲ ਨੂੰ ਲੈ ਕੇ ਹੋਈ 'ਖਿੱਚੋਤਾਣੀ' ਕਾਰਨ ਸਥਾਨਕ ਬੱਸ ਅੱਡਾ ਕੀਤਾ ਬੰਦ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਪੰਜਾਬ 'ਚ ਨਿੱਜੀ ਬੱਸ ਮਾਲਕਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਬੱਸਾਂ ਨੂੰ ਬੰਦ ਕਰਨ ਦੇ ਸੰਬੰਧ 'ਚ ਪਟੀਸ਼ਨ ਤੋਂ ਨੋਟਿਸ ਜਾਰੀ ਕਰਕੇ ਮੰਗੇ ਗਏ ਜਵਾਬ 'ਚ ਨਿੱਜੀ ਬੱਸ ਮਾਲਕਾਂ ਦੇ ਵਕੀਲ ਪੱਖ ਵਲੋਂ ਪੰਜਾਬ ਸਰਕਾਰ ਵਲੋਂ ਮੋਟਰ ਵਹੀਕਲ ਐਕਟ ਤਹਿਤ ਪਟੀਸ਼ਨਰ ਅਤੇ ਹੋਰਨਾਂ ਨੂੰ 23 ਮਾਰਚ 2020 ਤੱਕ 31 ਦਸੰਬਰ 2020 ਤੱਕ ਟੈਕਸ ਭਰਨ ਤੋਂ ਛੋਟ ਦਿੱਤੀ ਗਈ ਸੀ, ਇਸ ਨੂੰ ਮੁੱਖ ਰੱਖਦੇ ਨਿੱਜੀ ਬੱਸ ਮਾਲਕਾਂ ਦੇ ਵਕੀਲ ਵਲੋਂ ਪੇਸ਼ ਕੀਤੇ ਗਏ ਪੱਖਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਬਤ ਕੀਤੀਆਂ ਗਈਆਂ ਨਿੱਜੀ ਬੱਸਾਂ ਨੂੰ ਬਗੈਰ ਕਿਸੇ ਸ਼ਰਤ ਰਿਲੀਜ਼ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ | ਅਦਾਲਤ ਦੇ ਫ਼ੈਸਲੇ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵਲੋਂ ਫਿਰ ਤੋਂ ਰਿਲੀਜ਼ ਹੋਈਆਂ ਬੱਸਾਂ ਪਹਿਲਾਂ ਵਾਲੇ ਟਾਈਮ ਟੇਬਲ 'ਤੇ ਚਲਾਉਣ ਦੀ ਕੋਸ਼ਿਸ਼ ਕਰਨ 'ਤੇ ਸਰਕਾਰੀ ਬੱਸਾਂ ਦੇ ਕਰਮਚਾਰੀਆਂ ਵਲੋਂ ਰੋਕਣ ਦੀ ਕੋਸ਼ਿਸ਼ ਕਰਨ ਤੋਂ ਸਥਾਨਕ ਬੱਸ ਅੱਡੇ ਦਾ ਮਾਹੌਲ ਗਰਮਾਇਆ, ਜਦੋਂ ਸਰਕਾਰੀ ਬੱਸਾਂ ਦੇ ਮੁਲਾਜ਼ਮ ਸੰਬੰਧਿਤ ਵਿਭਾਗ ਵਲੋਂ 18 ਨਵੰਬਰ ਨੂੰ ਨਵੇਂ ਬਣੇ ਟਾਈਮ ਟੇਬਲ ਨੂੰ ਲੈ ਕੇ ਆਪਸੀ ਖਿੱਚੋਤਾਣੀ ਹੋ ਗਈ ਸੀ | ਇਸ ਮਸਲੇ ਨੂੰ ਲੈ ਕੇ ਨਿੱਜੀ ਬੱਸ ਚਾਲਕਾਂ ਅਤੇ ਸਰਕਾਰੀ ਬੱਸ ਕਰਮਚਾਰੀਆਂ ਵਲੋਂ ਸਥਾਨਕ ਬੱਸ ਅੱਡੇ ਨੂੰ ਬੰਦ ਕਰ ਦਿੱਤਾ ਗਿਆ, ਕਿਸੇ ਵੀ ਬੱਸ ਨੂੰ ਬੱਸ ਅੱਡੇ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ ਜੋ ਆਮ ਬੱਸ ਮੁਸਾਫ਼ਿਰਾਂ ਲਈ ਵੱਡੀ ਸਿਰਦਰਦੀ ਬਣ ਗਿਆ | ਲੋਕਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਸਥਾਨਕ ਉੱਚ ਪੁਲਿਸ ਅਧਿਕਾਰੀਆਂ ਵਲੋਂ ਮੌਕੇ ਦੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਭਰੋਸੇ 'ਚ ਲੈ ਕੇ ਬੱਸ ਅੱਡੇ ਨੂੰ ਖੁੱਲ੍ਹਵਾਇਆ ਗਿਆ | ਸੰਬੰਧਿਤ ਮਾਮਲੇ 'ਚ ਆਰ. ਟੀ. ਓ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਫ਼ੋਨ ਨਹੀਂ ਚੁੱਕਿਆ ਗਿਆ |

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰਾਮਾਂ ਮੰਡੀ, 24 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਤਲਵੰਡੀ ਸਾਬੋ ਰੋਡ 'ਤੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਫੇਟ ਵੱਜਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸੂਚਨਾ ਮਿਲਣ 'ਤੇ ਤਰੁੰਤ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਸ਼ੰਮੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਇਕ ਦਰਜਨ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲਾ੍ਹਣ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਹੋਣ ਵਾਲੀਆਂ ਸਾਲਾਨਾ ਚੋਣਾਂ ਇਸੇ ਵਰੇ੍ਹੇ ਦੇ ਅੰਤਿਮ ਮਹੀਨੇ 'ਚ ਹੋਣ ਜਾ ਰਹੀਆਂ ਹਨ ਅਤੇ ਚੋਣ ਮੈਦਾਨ 'ਚ ਨਿਤਰਨ ਦੇ ਚਾਹਵਾਨ ਵਕੀਲਾਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਵਲੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਰੋਸ ਮਾਰਚ

ਰਾਮਪੁਰਾ ਫੂਲ, 24 ਨਵੰਬਰ (ਗੁਰਮੇਲ ਸਿੰਘ ਵਿਰਦੀ)-ਪਾਵਰਕਾਮ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਰਾਮਪੁਰਾ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ | ਮੁਲਾਜ਼ਮ ਵਿੰਗ ਪੰਜਾਬ ਦੇ ਜਨਰਲ ਸਕੱਤਰ ਜਗਦੀਸ ਰਾਮਪੁਰਾ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਆਦੇਸ਼ਾਂ ਅਨੁਸਾਰ ਵਧੀਕ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਐੱਨ. ਐੱਚ. ਐੱਮ. ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਅਣਦੇਖੀ ਕਰਨ ਦੇ ਰੋਸ ਵਜੋਂ ਅੱਜ ਸਥਾਨਕ ਸੀ. ਐੱਚ. ਸੀ. ਵਿਖੇ ਰੋਸ ਧਰਨਾ ਲਗਾਉਣ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਸਮੇਂ ਇਕੱਤਰ ਕਰਮਚਾਰੀਆਂ ਵਲੋਂ ਸੂਬਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨਾਲ ਕੀਤੇ ਲਿਖਤੀ ਇਕਰਾਰਨਾਮੇ ਨੂੰ ਲਾਗੂ ਕਰਨ ਤੋਂ ਮੁਨਕਰ ਹੋਈ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ

ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਨਵੀਂ ਬਣੀ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵੇ ਸਰਕਾਰ ਦੀਆਂ ਸਿਰਫ਼ ਹਵਾਈ ਗੱਲਾਂ ਹੀ ਸਿੱਧ ਹੋਣਗੀਆਂ ਕਿਉਂਕਿ ਪੰਜਾਬ ਸਰਕਾਰ ਕੰਪਿਊਟਰ ...

ਪੂਰੀ ਖ਼ਬਰ »

ਬਿਜਲੀ ਬੋਰਡ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੱਢਣ ਉਪਰੰਤ ਗੋਲ ਡਿੱਗੀ ਚੌਕ 'ਚ ਧਰਨਾ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਬਠਿੰਡਾ ਦੇ ਟੈਕਨੀਕਲ ਅਤੇ ਕਲੈਰੀਕਲ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ ਰੋਸ ਰੈਲੀ ਕੱਢੀ ਗਈ ਅਤੇ ਸਥਾਨਕ ਗੋਲ ਡਿੱਗੀ ਚੌਕ 'ਤੇ ਧਰਨਾ ਲਗਾਕੇ ਜਾਮ ...

ਪੂਰੀ ਖ਼ਬਰ »

ਪੰਜਾਬ ਮੋਤੀਆ ਮੁਕਤ ਅਭਿਆਨ ਦੀ ਹੋਵੇਗੀ ਸੂਰੁਆਤ-ਡਾ. ਢਿੱਲੋਂ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ )-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ 'ਚ 26 ਨਵੰਬਰ ਤੋਂ ਮੁੱਖ ਮੰਤਰੀ ਵਲੋਂ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕਰਨ ਦੇ ...

ਪੂਰੀ ਖ਼ਬਰ »

ਐਡਵੋਕੇਟ ਅਨੁਪ੍ਰਾਸ ਸਿੰਘ ਨੂੰ ਸਦਮਾ, ਦਾਦੀ ਦਾ ਦਿਹਾਂਤ

ਬਠਿੰਡਾ, 24 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਐਡਵੋਕੇਟ ਅਨੁਪ੍ਰਾਸ ਸਿੰਘ ਤੇ ਉਨ੍ਹਾਂ ਨੂੰ ਦੇ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਦਾਦੀ ਬਸੰਤ ਕੌਰ ਪਤਨੀ ਸਵ. ਪ੍ਰੀਤਮ ਸਿੰਘ (ਸੇਵਾ-ਮੁਕਤ ਬੀ.ਪੀ.ਈ.ਓ.) ਵਾਸੀ ਭਾਈਰੂਪਾ ...

ਪੂਰੀ ਖ਼ਬਰ »

ਰੇਲ ਮੋਰਚੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਮਪੁਰਾ ਫੂਲ, 24 ਨਵੰਬਰ (ਗੁਰਮੇਲ ਸਿੰਘ ਵਿਰਦੀ)-ਤਿੰਨ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ 'ਚ ਰਾਮਪੁਰਾ ਰੇਲਵੇ ਸਟੇਸ਼ਨ 'ਤੇ ਲੱਗਿਆ ਪੱਕਾ ...

ਪੂਰੀ ਖ਼ਬਰ »

ਜਨ ਚੇਤਨਾ ਮਾਰਚ ਰਾਹੀਂ ਕੱਲ੍ਹ ਦਿੱਲੀ ਬਾਰਡਰਾਂ 'ਤੇ ਵੱਡੇ ਇਕੱਠ ਕਰਨ ਦਾ ਦਿੱਤਾ ਜਾ ਰਿਹੈ ਸੱਦਾ

ਲਹਿਰਾ ਮੁਹੱਬਤ, 24 ਨਵੰਬਰ (ਭੀਮ ਸੈਨ ਹਦਵਾਰੀਆ)-ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਅੰਦੋਲਨ ਦੀ ਵਰੇ੍ਹਗੰਢ 'ਤੇ 26 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੁਨੇਹਾ ਦੇਣ ਲਈ ਜਨ ਚੇਤਨਾ ਮੰਚ ਪੰਜਾਬ ਵਲੋਂ ਪਿੰਡਾਂ 'ਚ ਕੱਢੇ ਜਾ ਰਹੇ ਚੇਤਨਾ ਮਾਰਚ ਦੇ ਅੱਜ ਸ਼ਾਮ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਤਰੱਕੀ ਪਸੰਦ ਸੋਚ ਸਦਕਾ ਹਲਕੇ ਦਾ ਵਿਕਾਸ ਸੰਭਵ ਹੋਇਆ-ਕਾਂਗੜ

ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਾਬਕਾ ਮਾਲ, ਆਫ਼ਤ ਪ੍ਰਬੰਧਨ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰੱਕੀ ਪਸੰਦ ਸੋਚ ਸਦਕਾ ਹਲਕਾ ਰਾਮਪੁਰਾ ਫੂਲ ਦਾ ਵਿਕਾਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐੱਸ. ਸੀ. ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ...

ਪੂਰੀ ਖ਼ਬਰ »

-ਮਾਮਲਾ ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਦੇ ਪ੍ਰਧਾਨ ਨੂੰ ਪੁਲਿਸ ਥਾਣੇ ਡੱਕਣ ਦਾ-

ਸਾਬਕਾ ਵਿਧਾਇਕ ਵਲੋਂ ਪਾਰਟੀ ਵਰਕਰਾਂ ਸਮੇਤ ਵਰਧਮਾਨ ਪੁਲਿਸ ਚੌਕੀ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਵਰਧਮਾਨ ਪੁਲਿਸ ਚੌਕੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਨੂੰ ਹਿਰਾਸਤ 'ਚ ਲਿਆ ਗਿਆ, ਜਿਸ ਦੇ ਰੋਸ ਵਜੋਂ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਨਥਾਣਾ, 24 ਨਵੰਬਰ (ਗੁਰਦਰਸ਼ਨ ਲੁੱਧੜ)-ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਗੰਗਾ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਖੇਤੀ ਮਾਹਿਰ ਅਤੇ ਮੁੱਖ ਬੁਲਾਰੇ ਡਾ. ਜਸਵੀਰ ਸਿੰਘ ...

ਪੂਰੀ ਖ਼ਬਰ »

ਲੋਕਾਂ ਦਾ ਦਰਦ ਨਾ ਸਮਝਣ ਵਾਲੀ ਕਾਂਗਰਸ ਸਰਕਾਰ ਤੋਂ ਮੁਕਤੀ ਪਾਉਣ ਦਾ ਸਮਾਂ ਆ ਗਿਐ-ਮਲੂਕਾ

ਮਹਿਰਾਜ, 24 ਨਵੰਬਰ (ਸੁਖਪਾਲ ਮਹਿਰਾਜ)-ਪੰਜਾਬ ਦੇ ਲੋਕਾਂ ਦਾ ਦਰਦ ਨਾ ਸਮਝਣ ਵਾਲੀ ਕਾਂਗਰਸ ਸਰਕਾਰ ਤੋਂ ਮੁਕਤੀ ਪਾਉਣ ਦਾ ਸਮਾਂ ਆ ਗਿਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰੇਤੇ ਦੀ ਨਿਰਧਾਰਿਤ ਕੀਮਤ ਤੋਂ ਵੱਧ ਵਸੂਲੀ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਸੀ.

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੇਤੇ ਦਾ ਭਾਅ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਸੋਰਸ ਨਿਰਧਾਰਿਤ ਕੀਤਾ ਗਿਆ ਹੈ, ਜਿਸ ਨੂੰ ਸ਼ੁਰੂਆਤੀ ਭਾਅ ਮੰਨਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਥੇਬੰਧਕ ਸਕੱਤਰ ਰਿੰਕਾ ਕੁਤਬਾ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁੱਕਤ ਜਥੇਬੰਧਕ ਸਕੱਤਰ ਤੇ ਵਿਧਾਨ ਸਭਾ ਹਲਕਾ ਮਹਿਲਾ ਕਲਾਂ (ਬਰਨਾਲਾ) ਦੇ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰਲੇ ਮਕਾਨਾਂ ਦੀਆਂ ਰਜਿਸਟਰੀਆਂ ਤੇ ਪਲਾਟਾਂ ਦੀ ਵੰਡ 'ਚ ਹੋ ਰਿਹੈ ਲੋਕਾਂ ਨਾਲ ਵਿਤਕਰਾ

ਸੰਗਤ ਮੰਡੀ, 24 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਵਿਖੇ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ਹੋਈ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਹਲਕੇ ਦੀ 25 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਸਥਾਨਕ ਅਗਰਵਾਲ ...

ਪੂਰੀ ਖ਼ਬਰ »

ਜਨ ਚੇਤਨਾ ਮੰਚ ਨੇ ਦਿੱਲੀ ਬਾਰਡਰ ਮੋਰਚਾ ਮਜ਼ਬੂਤ ਕਰਨ ਲਈ ਕੀਤਾ ਕੂਚ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)-ਜਨ ਚੇਤਨਾ ਮੰਚ ਵਲੋਂ ਅੱਜ ਦਿੱਲੀ ਬਾਡਰ 'ਤੇ 26 ਨਵੰਬਰ ਨੂੰ ਵੱਡੇ ਇਕੱਠ ਕਰਕੇ ਆਵਾਜ਼ ਬੁਲੰਦ ਕਰੋ ਦੇ ਨਾਅਰੇ ਹੇਠ ਜਸਵੀਰ ਸਿੰਘ ਆਕਲੀਆਂ ਦੀ ਅਗਵਾਈ 'ਚ ਦਿੱਲੀ ਵੱਲ ਕੂਚ ਕੀਤਾ ਗਿਆ | ਜਨ ਚੇਤਨਾ ਮੰਚ ਦੇ ਸੰਚਾਲਕ ਜਸਵੀਰ ਸਿੰਘ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਵਾਲਾ ਬਿਆਨ ਮੰਦਭਾਗਾ-ਤੁੰਗਵਾਲੀ

ਮਹਿਮਾ ਸਰਜਾ, 24 ਨਵੰਬਰ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਕਲੀ ਕੇਜਰੀਵਾਲ ਦੇ ਦਿੱਤੇ ਬਿਆਨ ਤੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਜੁਆਇੰਟ ਫੋਰਮ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਰੋਸ ਰੈਲੀ ਤੇ ਧਰਨਾ

ਮੌੜ ਮੰਡੀ, 24 ਨਵੰਬਰ (ਗੁਰਜੀਤ ਸਿੰਘ ਕਮਾਲੂ)-ਜੁਆਇੰਟ ਫੋਰਮ 'ਚ ਸ਼ਾਮਿਲ ਸਾਰੇ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ | ਇਸ ਵਿਚ ਬਿਜਲੀ ਕਾਮਿਆਂ ਦੇ ਸੰਘਰਸ਼ ਨੂੰ ਉਦੋਂ ਵੱਡੀ ਸਫਲਤਾ ਮਿਲੀ, ...

ਪੂਰੀ ਖ਼ਬਰ »

ਸਵਰਨ ਸਿੰਘ ਆਕਲੀਆ ਬਣੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ ਰੋਸ ਮਾਰਚ ਮੁਲਤਵੀ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਵਲੋਂ ਪੰਜਾਬ ਮੁਕਤੀ ਮੋਰਚੇ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਿਵਾਸ ਵੱਲ 25 ਨਵੰਬਰ ਨੂੰ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕਰਕੇ 8 ਦਸੰਬਰ ਨੂੰ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ...

ਪੂਰੀ ਖ਼ਬਰ »

ਪਿੰਡ ਹਰਨਾਮ ਸਿੰਘ ਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਭਾਈਰੂਪਾ,24 ਨਵੰਬਰ (ਵਰਿੰਦਰ ਲੱਕੀ)-ਪਿੰਡ ਹਰਨਾਮ ਸਿੰਘ ਵਾਲਾ ਵਿਖੇ ਨਾਨਕੇ ਘਰ ਰਹਿ ਰਹੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਦਕਿ ਮਿ੍ਤਕ ਦੇ ਮਾਮੇ ਵਲੋਂ ਥਾਣਾ ਫੂਲ ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨ 'ਚ ਖ਼ਦਸ਼ਾ ਪ੍ਰਗਟ ...

ਪੂਰੀ ਖ਼ਬਰ »

ਪਾਵਰਕਾਮ ਦੇ ਅਕਾਊਾਟਸ ਕੇਡਰ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਸਟੇਟ ਕਮੇਟੀ ਦੇ ਸੱਦੇ 'ਤੇ ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਬਠਿੰਡਾ ਜ਼ੋਨ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਕਾਊਾਟਸ ਕੇਡਰ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਇੰਜੀਨੀਅਰ ਪੱਛਮੀ ਜ਼ੋਨ ਬਠਿੰਡਾ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਐੱਨ.ਆਈ.ਏ. ਵਲੋਂ ਦੋਵੇਂ ਕਥਿਤ ਦੋਸ਼ੀਆਂ ਨਾਲ ਘਟਨਾ ਸਥਾਨ 'ਤੇ ਜਾਂਚ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਬੀਤੇ ਵਰ੍ਹੇ ਦੀ 20 ਨਵੰਬਰ ਨੂੰ ਸਥਾਨਕ ਸ਼ਹਿਰ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਕਥਿਤ ਦੋਸ਼ੀਆਂ ਨੂੰ ਨੈਸ਼ਨਲ ਜਾਂਚ ਏਜੰਸੀ ਵਲੋਂ ਅੱਜ ਬਾਅਦ ...

ਪੂਰੀ ਖ਼ਬਰ »

ਮਾਨਸਿਕ ਰੋਗੀ ਨੇ ਆਪਣੇ ਘਰ ਨੂੰ ਲਗਾਈ ਅੱਗ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਥਾਨਕ ਸੁਰਖਪੀਰ ਰੋਡ ਗਲੀ ਨੂੰ 12 ਬਠਿੰਡਾ ਵਿੱਖੇ ਰਾਜੇਸ਼ ਕੁਮਾਰ ਪੁੱਤਰ ਕਿ੍ਸ਼ਨ ਲਾਲ ਦੇ ਘਰ 'ਚ ਉਸ ਦੇ ਛੋਟੇ ਭਰਾ ਰਾਜ ਕੁਮਾਰ ਜੋ ਕਿ ਮਾਨਸਿਕ ਰੋਗੀ ਦੁਆਰਾ ਘਰ ਨੂੰ ਅੱਗ ਲਗਾ ਦਿੱਤੀ ਗਈ ਜਦਕਿ ਘਰ 'ਚ ਉਸ ਸਮੇਂ ...

ਪੂਰੀ ਖ਼ਬਰ »

ਸਿਹਤ ਵਰਕਰ ਸੰਘਰਸ਼ ਕਮੇਟੀ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਸੰਘਰਸ਼ ਕਮੇਟੀ ਵਲੋਂ ਓ. ਪੀ. ਟੀ. ਬਲਾਕ ਬਠਿੰਡਾ ਦੇ ਸਿਵਲ ਹਸਪਤਾਲ ਅੱਗੇ ਐੈੱਨ. ਐੱਚ. ਐੱਮ. ਅਧੀਨ ਕੰਮ ਕਰਦੇ ਸਮੂਹ ਹੈਲਥ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਵਲੋਂ ਠੇਕਾ ਲੁੱਟਣ ਲਈ ਫਾਇਰਿੰਗ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਸ਼ਾਮ ਸਮੇਂ ਸਥਾਨਕ ਬਾਜਾਖਾਨਾ ਰੋਡ ਉੱਪਰ ਸਥਿਤ ਸ਼ਰਾਬ ਦੇ ਠੇਕੇ ਨੰੂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਲੁੱਟਣ ਲਈ ਗੋਲੀਆਂ ਵੀ ਚਲਾਈਆਂ ਗਈਆਂ | ਘਟਨਾ ਦੌਰਾਨ ਦੋਵੇਂ ਕਥਿਤ ਦੋਸ਼ੀਆਂ ਦੇ ਜ਼ਖ਼ਮੀ ਹੋਣ ਦੀ ਵੀ ...

ਪੂਰੀ ਖ਼ਬਰ »

20 ਪੇਟੀਆਂ ਹਰਿਆਣਾ ਸ਼ਰਾਬ ਸਮੇਤ 3 ਕਾਬੂ

ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ)-ਨਸ਼ਾ ਤਸਕਰਾਂ ਖ਼ਿਲਾਫ਼ ਪਿਛਲੇ ਸਮੇਂ ਤੋਂ ਆਰੰਭੀ ਮੁਹਿੰਮ ਤਹਿਤ ਅੱਜ ਤਲਵੰਡੀ ਸਾਬੋ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਪਿੰਡ ਜਗਾ ਰਾਮ ਤੀਰਥ ਤੋਂ ਵੱਡੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ ਸਮੇਤ 3 ਲੋਕਾਂ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਵਿਗਿਆਨੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜਿਜ਼ ਟੀਚਰਜ਼ ਆਰਗੇਨਾਈਜੇਸ਼ਨ ਦੇ ਸੱਦੇ 'ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਬਠਿੰਡਾ ਸਥਿਤ ਖੇਤਰੀ ਖੋਜ਼ ਕੇਂਦਰ, ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਾਰਕ ਨੂੰ ਅਣਦੇਖਿਆ ਨਾ ਕੀਤਾ ਜਾਵੇ-ਪਿ੍ੰ. ਬੱਗਾ ਸਿੰਘ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਬੱਗਾ ਸਿੰਘ ਪਿ੍ੰਸੀਪਲ ਪ੍ਰਧਾਨ ਪਾਰਕ ਕਮੇਟੀ ਨੰਬਰ-39 ਵਲੋਂ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 3 'ਚ ਸਥਾਨਕ ਨਗਰ ਨਿਗਮ ਵਲੋਂ ਪਾਰਕ ਨੂੰ ਵਿਕਸਤ ਕਰਨ ਦੇ ਤਰੀਕੇ ਨੂੰ ਗਲਤ ਠਹਿਰਾਉਂਦੇ ਹੋਏ ਸਥਾਨਕ ਨਗਰ ਨਿਗਮ ਪਾਸੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਤੇ ਮਾਸਟਰ ਮਾੲੀਂਡ ਕਾਲਜ ਵਲੋਂ ਇਕਰਾਰਨਾਮਾ

ਤਲਵੰਡੀ ਸਾਬੋ, 24 ਨਵੰਬਰ (ਰਵਜੋਤ ਸਿੰਘ ਰਾਹੀ)-ਵਿਦਿਆਰਥੀਆਂ ਦੀ ਪ੍ਰਤਿਭਾ, ਕੌਸ਼ਲ ਤੇ ਗਿਆਨ ਦੇ ਸਮੁੱਚੇ ਵਿਕਾਸ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੇ ਮਾਸਟਰ ਮਾੲੀਂਡ ਕਾਲਜ ਆਫ਼ ਐਜ਼ੂਕੇਸ਼ਨ ਬਠਿੰਡਾ ਵਲੋਂ ਦੁਵੱਲੇ ਅਕਾਦਮਿਕ ਸਹਿਯੋਗ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕੇ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵਲੋਂ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕੇ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਗੋਨਿਆਣਾ, 24 ਨਵੰਬਰ (ਲਛਮਣ ਦਾਸ ਗਰਗ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵਲੋਂ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਸਾਇੰਸ ਮੇਲਾ ਲਗਾਇਆ

ਚਾਉਕੇ, 24 ਨਵੰਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਪਿੰਡ ਜਿਉਂਦ ਵਿਖੇ ਦੋ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਗਤੀਵਿਧੀਆਂ ਕਰ ਕੇ ਵਿਖਾਈਆਂ ਅਤੇ ਇਨ੍ਹਾਂ ਗਤੀਵਿਧੀਆਂ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਲੁਧਿਆਣਾ ਰੈਲੀ ਸੰਬੰਧੀ ਲਾਮਬੰਦੀ

ਨਥਾਣਾ, 24 ਨਵੰਬਰ (ਗੁਰਦਰਸ਼ਨ ਲੁੱਧੜ)-ਪੰਜਾਬ ਨੰਬਰਦਾਰ ਯੂਨੀਅਨ ਦੀ ਸਬ-ਤਹਿਸੀਲ ਨਥਾਣਾ ਇਕਾਈ ਵਲੋਂ 30 ਨਵੰਬਰ ਨੂੰ ਕੀਤੀ ਜਾਣ ਵਾਲੀ ਲੁਧਿਆਣਾ ਰੈਲੀ ਦੇ ਸੰਬੰਧ 'ਚ ਇੱਥੇ ਲਾਮਬੰਦੀ ਇਕੱਤਰਤਾ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਵਿਸ਼ੇਸ਼ ...

ਪੂਰੀ ਖ਼ਬਰ »

ਬੀ.ਐੱਫ.ਜੀ.ਆਈ. ਦੇ 45 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ. ਐੱਫ. ਜੀ. ਆਈ. ਸੰਸਥਾ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੀ ਬਦੌਲਤ ਹਾਲ ਹੀ 'ਚ ਬੀ. ਐੱਫ. ਜੀ. ਆਈ. ਦੇ ਲਗਭਗ 45 ਵਿਦਿਆਰਥੀਆਂ ਦੀ ਪਲੇਸਮੈਂਟ ਬਹੁਤ ਹੀ ਸ਼ਾਨਦਾਰ ਪੈਕੇਜਾਂ 'ਤੇ ਹੋਈ ਹੈ | ਜ਼ਿਕਰਯੋਗ ਹੈ ਕਿ ਕੁਝ ...

ਪੂਰੀ ਖ਼ਬਰ »

ਖਿੱਚ ਦਾ ਕੇਂਦਰ ਬਣਿਆ ਸਰਕਾਰੀ ਸਕੂਲ ਵਿਖੇ ਲੱਗਿਆ ਵਿਗਿਆਨ ਮੇਲਾ

ਮਹਿਰਾਜ, 24 ਨਵੰਬਰ (ਸੁਖਪਾਲ ਮਹਿਰਾਜ)- ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਦੇ ਦਿਸ਼ਾ-ਨਿਰਦੇਸ਼ਾ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਦੀ ਅਗਵਾਈ ਅਤੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਵਿਗਿਆਨ ਮੇਲਾ ਲਗਾਇਆ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਕੂਲ 'ਚ ਮਨਾਇਆ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ'

ਸੀਂਗੋ ਮੰਡੀ, 24 ਨਵੰਬਰ (ਲੱਕਵਿੰਦਰ ਸ਼ਰਮਾ)-ਸਮੁੱਚੇ ਦੇਸ਼ ਅੰਦਰ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਮਹਾਂਉਤਸਵ ਦੇ ਰੂਪ 'ਚ ਮਨਾਇਆ ਗਿਆ, ਜਿਸ ਤਹਿਤ ਵਿੱਦਿਅਕ ਅਦਾਰਿਆਂ 'ਚ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਅਤੇ ਦੇਸ਼ ਦੀ ਅਜ਼ਾਦੀ ਨੂੰ ਪ੍ਰਾਪਤ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਕਰਮਚਾਰੀਆਂ ਵਲੋਂ 10ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 24 ਨਵੰਬਰ (ਭੀਮ ਸੈਨ ਹਦਵਾਰੀਆ)-10ਵੇਂ ਦਿਨ ਜੁਆਇੰਟ ਫ਼ੋਰਮ ਦੇ ਸੱਦੇ 'ਤੇ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਗਰਿੱਡ ਸਬ-ਸਟੇਸ਼ਨ ਇੰਪਲਾਈਜ ਯੂਨੀਅਨ ਵਲੋਂ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX