ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਚ ਡੇਂਗੂ ਅਤੇ ਚਿਕਨਗੁਨੀਆ ਦੀ ਬਿਮਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਇਨ੍ਹਾਂ ਬਿਮਾਰੀਆਂ ਦੇ ਪ੍ਰਕੋਪ ਕਾਰਨ ਲਗਭਗ ਹਰ ਘਰ ਵਿਚ ਕੋਈ ਨਾ ਕੋਈ ਵਿਅਕਤੀ ਬਿਮਾਰ ਹੈ | ਹਰ ਸਾਲ ਵੱਡੀ ਪੱਧਰ 'ਤੇ ਫੈਲਦੀਆਂ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਪ੍ਰਤੀ ਨਾ ਤਾਂ ਸਰਕਾਰਾਂ ਵਲੋਂ ਕੋਈ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪ੍ਰਸ਼ਾਸਨ ਗੰਭੀਰ ਹੈ | ਪ੍ਰਸ਼ਾਸਨ ਅਤੇ ਨਗਰ ਕੌਂਸਲ ਬਰਨਾਲਾ ਦਾ ਇਨ੍ਹਾਂ ਬਿਮਾਰੀਆਂ ਪ੍ਰਤੀ ਗੰਭੀਰਤਾ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਨਗਰ ਕੌਂਸਲ ਕੰਪਲੈਕਸ ਵਿਚ ਵਲੋਂ ਕਾਰਜ ਸਾਧਕ ਅਫ਼ਸਰ ਦੀ ਰਿਹਾਇਸ਼ ਨੂੰ ਏ.ਡੀ.ਸੀ. (ਅਰਬਨ) ਦਫ਼ਤਰ ਵਿਚ ਤਬਦੀਲ ਕਰਨ ਅਤੇ ਉਸ ਦੀ ਮੁਰੰਮਤ ਉੱਪਰ ਤੋਂ 15 ਤੋਂ 20 ਲੱਖ ਰੁਪਏ ਖ਼ਰਚ ਕਰ ਦਿੱਤੇ ਗਏ ਹਨ ਪਰ ਉਕਤ ਬਿਮਾਰੀਆਂ ਨਾਲ ਨਜਿੱਠਣ ਲਈ ਨਗਰ ਕੌਂਸਲ ਵਲੋਂ ਨਵੀਆਂ ਫੋਗਿੰਗ ਮਸ਼ੀਨਾਂ ਦੀ ਖ਼ਰੀਦ ਨਹੀਂ ਕੀਤੀ ਜਾ ਸਕੀ | ਦੱਸਣਯੋਗ ਹੈ ਕਿ ਸ਼ਹਿਰ ਬਰਨਾਲਾ ਦੇ 31 ਵਾਰਡਾਂ ਲਈ ਨਗਰ ਕੌਂਸਲ ਬਰਨਾਲਾ ਪਾਸ ਸਿਰਫ਼ ਇਕ ਹੀ ਵੱਡੀ ਫੋਗਿੰਗ ਮਸ਼ੀਨ ਹੈ ਅਤੇ ਦੋ ਹੱਥ ਵਾਲੀਆਂ ਛੋਟੀਆਂ ਮਸ਼ੀਨਾਂ ਹਨ | ਇਹ ਵੀ ਪਤਾ ਲੱਗਾ ਹੈ ਕਿ ਨਗਰ ਕੌਂਸਲ ਵਧੇਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਹੀ ਨਹੀਂ ਗਈ | ਜਿਸ ਕਿਸੇ ਵਾਰਡ ਫੋਗਿੰਗ ਕਰਵਾਈ ਵੀ ਗਈ ਹੈ ਉੱਥੇ ਮੱਛਰਾਂ ਨੂੰ ਮਾਰਨ ਵਾਲੀ ਦਵਾਈ ਦੀ ਜਗ੍ਹਾ ਸਿਰਫ਼ ਡੀਜ਼ਲ ਦੀ ਧੂੰਆਂ ਕਰ ਕੇ ਹੀ ਖਾਨਾਪੂਰਤੀ ਕੀਤੀ ਗਈ ਹੈ |
ਫ਼ਾਲਤੂ ਦੇ ਖ਼ਰਚੇ ਬੰਦ ਕਰ ਕੇ ਲੋਕਾਂ ਦੀ ਸਹੂਲਤ ਵੱਲ ਧਿਆਨ ਦੇਵੇ ਨਗਰ ਕੌਂਸਲ-ਮਹੇਸ਼ ਲੋਟਾ
ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸ੍ਰੀ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਹਰ ਸਾਲ ਸਤੰਬਰ ਤੋਂ ਨਵੰਬਰ ਮਹੀਨੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੀ ਬਿਮਾਰੀਆਂ ਆਉਂਦੀਆਂ ਹਨ, ਜਿਸ ਦੇ ਮੱਦੇਨਜ਼ਰ ਨਗਰ ਕੌਂਸਲ ਅਗਸਤ ਅਤੇ ਸਤੰਬਰ ਮਹੀਨੇ ਵਿਚ ਸ਼ਹਿਰ ਦੇ ਹਰ ਵਾਰਡ ਦੋ-ਦੋ ਵਾਰ ਫੋਗਿੰਗ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਉਕਤ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਜ਼ੰੁਮੇਵਾਰੀ ਸਮਝਦਿਆਂ ਫ਼ਾਲਤੂ ਦੇ ਖ਼ਰਚੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਇਹੀ ਪੈਸੇ ਲੋਕਾਂ ਦੀ ਭਲਾਈ ਲਈ ਖ਼ਰਚ ਕਰਵਾਉਣਾ ਚਾਹੀਦਾ ਹੈ ਕਿਉਂਕਿ ਏ.ਡੀ.ਸੀ. (ਅਰਬਨ) ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੀ ਕਿਸੇ ਕਮਰੇ ਵਿਚ ਦਫ਼ਤਰ ਬਣਾਇਆ ਜਾ ਸਕਦਾ ਸੀ |
ਕਾਂਗਰਸ ਸਰਕਾਰ ਦੀ ਕਹਿਣੀ ਅਤੇ ਕਥਨੀ 'ਚ ਹੈ ਫਰਕ-ਇੰਜ: ਸਿੱਧੂ
ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਇਸ ਦੀ ਉਦਾਹਰਨ ਬਰਨਾਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਹਰ ਸਾਲ ਵੱਡੀ ਪੱਧਰ 'ਤੇ ਫੈਲਦੀਆਂ ਡੇਂਗੂ ਅਤੇ ਚਿਕਨਗੁਨੀਆ ਬਿਮਾਰੀਆਂ ਤੋਂ ਸਪਸ਼ਟ ਦੇਖੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਕਹਿਣੀ ਅਤੇ ਕਥਨੀ ਵਿਚ ਬਹੁਤ ਫ਼ਰਕ ਹੈ ਅਤੇ ਸਰਕਾਰ ਦੀ ਸਿਹਤ ਸਹੂਲਤਾਂ ਪ੍ਰਤੀ ਗੰਭੀਰਤਾ ਦਾ ਪਤਾ ਲੱਗਦਾ ਹੈ |
ਫੋਗਿੰਗ ਮਸ਼ੀਨਾਂ ਖ਼ਰੀਦਣ ਲਈ ਲਗਾਏ ਗਏ ਹਨ ਟੈਂਡਰ-ਰਾਮਣਵਾਸੀਆ
ਜਦੋਂ ਇਸ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸਾਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਗਈ ਹੈ ਅਤੇ ਹੁਣ ਦੋ ਹੋਰ ਫੋਗਿੰਗ ਮਸ਼ੀਨਾਂ ਖ਼ਰੀਦਣ ਲਈ ਟੈਂਡਰ ਲਗਾਏ ਗਏ ਹਨ ਤਾਂ ਜੋ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸਹੀ ਢੰਗ ਨਾਲ ਫੋਗਿੰਗ ਕਰਵਾਈ ਜਾ ਸਕੇ |
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਪਿੰਡ ਕੈਰੇ ਦੀ ਪੰਚਾਇਤ ਪ੍ਰਸ਼ਾਸਨ ਅਤੇ ਪੁਲਿਸ ਦੀ ਵਾਅਦਾ ਖ਼ਿਲਾਫ਼ੀ ਤੋਂ ਨਿਰਾਸ਼ ਹੋ ਕੇ ਅੱਜ ਦੂਜੇ ਦਿਨ ਮੁੜ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ | ਅੱਜ ਟੈਂਕੀ 'ਤੇ ਚੜੇ੍ਹ ਸਰਪੰਚ ਅਮਰਜੀਤ ਕੌਰ, ਪੰਚ ਪਰਮਜੀਤ ਸਿੰਘ, ਪੰਚ ਪਰਗਟ ...
ਧਨੌਲਾ, 24 ਨਵੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਨੇ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫ਼ਤਿਹਗੜ੍ਹ ਛੰਨਾਂ ਵਲੋਂ ਦਿੱਤੀ ਗਈ ਦਰਖ਼ਾਸਤ ਦੇ ਆਧਾਰ 'ਤੇ ਹੰਬੜਾਂ ਲੁਧਿਆਣਾ ਕਿਚਲੂ ਨਗਰ ਦੀ ਐਮੀ ਅਨੰਦ ਪੁੱਤਰੀ ਸੁਭਾਸ਼ ਚੰਦਰ ਵਿਰੁੱਧ ਧਾਰਾ 420 ਤਹਿਤ ...
ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਸੜਕ ਦੁਰਘਟਨਾ ਵਿਚ ਹੋਈ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਵਿਚ ਵਿਚ ਇਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਪੱਤੀ ਧਾਲੀਵਾਲ ਨੇੜੇ ਠੀਕਰੀਵਾਲਾ ਆਪਣੀ ਕਾਰ ਤੇ ...
ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਤਹਿਤ ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਇਸ ਮੌਕੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀ.ਐਚ.ਓ, ...
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਦਿਹਾਤੀ ਮਜ਼ਦੂਰ ਸਭਾ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਲਿਬਰੇਸ਼ਨ ਵਲੋਂ ਸਾਂਝੇ ਤੌਰ 'ਤੇ ਸੂਬਾ ਕਮੇਟੀ ਦੇ ਸੱਦੇ ਉੱਪਰ ਬੀਤੇ ਦਿਨੀਂ ਬਰਨਾਲਾ ਵਿਚ ਦਿੱਤੇ ਗਏ ਧਰਨੇ ਸਮੇਂ ਡੀ.ਸੀ. ਬਰਨਾਲਾ ਵਲੋਂ ਮਜ਼ਦੂਰ ਆਗੂਆਂ ਦੀ ਕੋਈ ਗੱਲ ...
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 420ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...
ਭਦੌੜ, 24 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਵਲੋਂ ਮਜ਼ਦੂਰ ਜਥੇਬੰਦੀਆਂ ਦੀ ਗੱਲ ਨਾ ਸੁਣਨ ਨੂੰ ਲੈ ਕੇ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉਪਰ ਸਥਾਨਕ ਤਿੰਨ ਕੋਨੀ ਉਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਸਾੜ ਕੇ ਨਾਅਰੇਬਾਜੀ ...
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਮਾਤ ਭਾਸ਼ਾ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੀ ...
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸੈਸ਼ਨ 2020-21 ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਸੂਬਾ ਪੱਧਰ ...
ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਸੰਬੋਧਨ ਕਰਨ ਲਈ ਮਜ਼ਦੂਰ ਮੁਕਤੀ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਮਜ਼ਦੂਰ ਆਗੂ ਕਾਮਰੇਡ ਖੁਸ਼ੀਆ ਸਿੰਘ, ਜਗਰਾਜ ਰਾਮਾ ਦੀ ਅਗਵਾਈ ਵਿਚ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਧੌਲਾ ਵਿਖੇ ਮਜ਼ਦੂਰਾਂ ਵਲੋਂ ਡੀ.ਸੀ. ਬਰਨਾਲਾ ਦੀ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਫ਼ਤਿਹਗੜ੍ਹ ਸਾਹਿਬ ਵਿਖੇ ਖੰਡਰ ਬਣਦੀ ਜਾ ਰਹੀ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਕਾਰ ਸੇਵਾ ਕਰ ਕੇ ਪੁਰਾਤਨ ਦਿੱਖ ਬਹਾਲ ਕਰਨ ਲਈ ਅਮਰੀਕਾ ਦੀਆਂ ਸਿੱਖ ਸੰਗਤਾਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਨੂੰ ਸੀ.ਬੀ.ਐਸ.ਈ. ਬੋਰਡ ਨਵੀ ਦਿੱਲੀ ਤੋਂ ਬਾਰ੍ਹਵੀਂ ਜਮਾਤ ਤੱਕ ਮਾਨਤਾ ਮਿਲਣ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ...
ਧਨੌਲਾ, 24 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਈਕੋ ਸਿਸਟਮ ਸਬੰਧੀ ਜਾਗਰੂਕ ਕਰਨ ਵਾਸਤੇ ਸੈਮੀਨਾਰ ਕਰਵਾਇਆ ਗਿਆ | ਇਸ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਅਥਲੈਟਿਕਸ ਮੀਟ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਸੰਤ ਚਰਨਪੁਰੀ, ਐਮ.ਡੀ. ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 6 ਦਸੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਕੀਤੀ ਜਾ ਰਹੀ ਵਿਸ਼ੇਸ਼ ਰੈਲੀ ਦੀ ਤਿਆਰੀ ਵਿਚ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਹਲਕਾ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 6 ਦਸੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਕੀਤੀ ਜਾ ਰਹੀ ਵਿਸ਼ੇਸ਼ ਰੈਲੀ ਦੀ ਤਿਆਰੀ ਵਿਚ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਹਲਕਾ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੈਨੇਡਾ ਦੀ ਧਰਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸੰਬੰਧੀ ਸਿੱਖ ਸੰਗਤਾਂ, ਸਿੱਖ ਆਗੂਆਂ ਨਾਲ ...
ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਸੂਬੇ 'ਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ...
ਸ਼ਹਿਣਾ, 24 ਨਵੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਮੌੜ ਨਾਭਾ ਦੀ ਮੀਟਿੰਗ ਜਾਨੀ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਤ ਟੇਕ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਬੀਹਲਾ ਸੀਨੀਅਰ ਆਗੂ, ...
ਭਦੌੜ, 24 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਖ਼ੁਸ਼ਹਾਲੀ ਅਤੇ ਸਕੂਲ ਦੀ ਬਿਹਤਰੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿਚ ਸਮੂਹ ਵਿਦਿਆਰਥੀ ਸਮੇਤ ਟਰੱਸਟ ਦੇ ਆਗੂ ਬਾਬਾ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਲੌਂਗਪੁਰੀ ਬਿ੍ਲੀਏਟ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਨੇ ਓਪਨ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਰਾਸ਼ਟਰੀ ਪੱਧਰ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 26 ਨਵੰਬਰ ਨੂੰ ਸ਼ੁਰੂ ਹੋਏ ਕਿਸਾਨੀ ਸੰਘਰਸ਼ ਨੂੰ ਇਕ ਸਾਲ ਪੂਰਾ ਹੋਣ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਵੱਡੇ ਇਕੱਠ ਅਤੇ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾਂ 500 ਕਿਸਾਨਾਂ ...
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁੱਕਤ ਜਥੇਬੰਧਕ ਸਕੱਤਰ ਤੇ ਵਿਧਾਨ ਸਭਾ ਹਲਕਾ ਮਹਿਲਾ ਕਲਾਂ (ਬਰਨਾਲਾ) ਦੇ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ...
ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਚੇਅਰਮੈਨ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਪਿ੍ੰਸੀਪਲ ਇੰਦਰਜੀਤ ਸਿੰਘ ਦੀ ...
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਵੀ ਰੌਸ਼ਨ ਕਰ ਰਹੇ ਹਨ | ਪਿੰਡ ਦੀਵਾਨਾ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX