ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਦੀ ਚੋਣ ਅੱਜ ਏ.ਡੀ.ਸੀ. ਰਾਜਦੀਪ ਕੌਰ ਦੀ ਨਿਗਰਾਨੀ ਹੇਠ ਹੋਈ ਅਤੇ ਇਸ ਮੌਕੇ ਹਾਜ਼ਰ ਬਲਾਕ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਵਿੰਦਰ ਕੌਰ ਸੰਧੂ ਪਤਨੀ ਸ਼ਰਨਜੀਤ ਸਿੰਘ ਸੰਧੂ ਜ਼ਿਲ੍ਹਾ ਚੇਅਰਮੈਨ ਕਿਸਾਨ-ਮਜ਼ਦੂਰ ਸੈੱਲ ਕਾਂਗਰਸ ਅਤੇ ਸਰਪੰਚ ਪਿੰਡ ਸਦਰਵਾਲਾ ਨੂੰ ਬਲਾਕ ਸੰਮਤੀ ਦਾ ਚੇਅਰਪਰਸਨ ਚੁਣਿਆ ਗਿਆ | ਇਸ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਚੇਅਰਪਰਸਨ ਗੁਰਵਿੰਦਰ ਕੌਰ ਸੰਧੂ ਨੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸਮੂਹ ਬਲਾਕ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਮਿਸ਼ਨ ਨੂੰ ਅੱਗੇ ਤੋਰੇਗੀ ਅਤੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇਵੇਗੀ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਮੈਂਬਰਾਂ ਨੇ ਸਾਡੇ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਇਨ੍ਹਾਂ ਦੇ ਵਿਸ਼ਵਾਸ 'ਤੇ ਖਰਾ ਉਤਰੇਗੀ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਇਕੋ-ਇਕ ਬਲਾਕ ਸੰਮਤੀ ਹੈ, ਜਿੱਥੋਂ ਦੀ ਪਹਿਲੀ ਚੇਅਰਪਰਸਨ ਨੂੰ ਬਦਲ ਕੇ ਨਵੀਂ ਚੇਅਰਪਰਸਨ ਨੂੰ ਚੁਣਿਆ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਬਲਾਕ ਸੰਮਤੀ ਵਿਚ ਅਕਾਲੀ ਦਲ ਦੀ ਦਖ਼ਲਅੰਦਾਜ਼ੀ ਅਤੇ ਮਿਲੀਭੁਗਤ ਚੱਲ ਰਹੀ ਸੀ, ਪਰ ਹੁਣ ਨਵਜੋਤ ਸਿੰਘ ਸਿੱਧੂ ਦੇ ਕਹਿਣ ਵਾਂਗ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 75-25 ਵਾਲੀ ਖੇਡ ਖ਼ਤਮ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਮੁੂਹ ਬਲਾਕ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਚੱਲਿਆ ਜਾਵੇਗਾ ਅਤੇ ਕਾਂਗਰਸੀ ਦੀ ਚੰਨੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਮਲੋਟ ਹਲਕੇ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਪਿ੍ੰਸੀਪਲ ਮਨਜੀਤ ਸਿੰਘ ਸੰਧੂ ਸਦਰਵਾਲਾ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਕਾਨਿਆਂਵਾਲੀ, ਕਾਂਗਰਸੀ ਆਗੂ ਗੁਰਦੀਪ ਸਿੰਘ ਬਰਾੜ ਲੱਖੇਵਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ, ਮਨਿੰਦਰ ਸਿੰਘ ਮਨੀ ਚੜ੍ਹੇਵਣ, ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਸਰਪੰਚ ਗੁਰਵੰਤ ਸਿੰਘ ਚੜ੍ਹੇਵਣ, ਬਲਕਰਨ ਸਿੰਘ ਚਹਿਲ, ਪੱਪੀ ਬਜਾਜ ਡਾਇਰੈਕਟਰ ਮਿਲਕਫੈੱਡ, ਸਰਪੰਚ ਸੱਤਪਾਲ ਸਿੰਘ ਬੈਂਸ ਖੱਪਿਆਂਵਾਲੀ, ਡਾ: ਜਸਵਿੰਦਰ ਸਿੰਘ ਰਣਜੀਤਗੜ੍ਹ, ਹਰਮਨ ਸਿੰਘ ਬਧਾਈ ਸਮੇਤ ਇਲਾਕੇ ਦੇ ਕਈ ਆਗੂ ਅਤੇ ਵਰਕਰਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਡਾ: ਸੀਮਾ ਗੋਇਲ ਅਤੇ ਡਾ: ਵਿਕਰਮ ਅਸੀਜਾ ਦੀ ਅਗਵਾਈ ਹੇਠ ਡੇਂਗੂ ਆਦਿ ਰੋਗਾਂ ਨੂੰ ਫ਼ੈਲਣ ਤੋਂ ਬਚਾਅ ਸਬੰਧੀ ਸ਼ਹਿਰਾਂ ਅਤੇ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋ ਵਲੋਂ ਹੁਸ਼ਿਆਰਪੁਰ ਦੀ ਮਹਿਲਪੁਰ ਤਹਿਸੀਲ ਵਿਖੇ ਉੱਥੋਂ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਰੋਸ ਵਜੋਂ ਸਮੁੱਚੇ ਪੰਜਾਬ ਦੇ ਡੀ.ਸੀ. ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਇਸ ਚੇਅਰਮੈਨ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਜਗਤਪਾਲ ਸਿੰਘ ਚੱਕ ਸ਼ੇਰੇਵਾਲਾ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ...
ਦੋਦਾ, 24 ਨਵੰਬਰ (ਰਵੀਪਾਲ)-ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਬਲਾਕ ਦੋਦਾ ਵਲੋਂ ਕੀਤੀ ਜਾ ਰਹੀ ਹੜਤਾਲ 9ਵੇਂ ਦਿਨ ਵਿਚ ਦਾਖਲ ਹੋ ਗਈ ਹੈ ਅਤੇ ਸਮੂਹ ਐਨ.ਐਚ.ਐਮ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ...
ਲੰਬੀ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਐਸ.ਪੀ ਸਰਬਜੀਤ ਸਿੰਘ ਐਸ.ਟੀ.ਐਫ ਬਠਿੰਡਾ ਰੇਂਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਐਸ.ਟੀ.ਐਫ ਦੀ ਟੀਮ ਵਲੋਂ ਇਕ ਵਿਅਕਤੀ ਨੰੂ ਗਿ੍ਫ਼ਤਾਰ ਕਰਦਿਆਂ ਉਸ ਪਾਸੋਂ 26 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਐਸ.ਟੀ.ਐਫ ਜ਼ਿਲ੍ਹਾ ਸ੍ਰੀ ...
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਸੂਬਾ ਕਮੇਟੀ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਮਲੋਟ ਡਵੀਜ਼ਨ ਦੀਆਂ ਵੱਖ-ਵੱਖ ਜਥੇਬੰਦੀਆਂ ਇੰਪਲਾਈਜ਼ ਫੈੱਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ, ...
ਮੰਡੀ ਕਿੱਲਿਆਂਵਾਲੀ, 24 ਨਵੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦੀ ਹੱਦ 'ਤੇ ਪੈਂਦੇ ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿਖੇ ਅੱਠਵੀਂ ਅਤੇ ਨੌਵੀਂ ਜਮਾਤ ਦੇ 13 ਵਿਦਿਆਰਥੀ ਕੋਰੋਨਾ ਪਾਜੀਟਿਵ ਪਾਏ ਗਏ | ਪਹਿਲਾਂ ਸ਼ਨਿੱਚਰਵਾਰ ਨੂੰ ਅੱਠਵੀ ਜਮਾਤ ਦੀ 12 ਸਾਲਾ ...
ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਲੋਟ ਤੇ ਕੁੱਝ ਜ਼ਿਲ੍ਹਾ ਪੱਧਰੀ ਯੂਥ ਅਕਾਲੀ ਦਲ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਸਾਰੇ ਨਵ-ਨਿਯੁਕਤ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ...
ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-24 ਨਵੰਬਰ 2020 ਨੂੰ ਘਰੋਂ ਕਿਸਾਨੀ ਜਿੱਤ ਤੱਕ ਸੰਘਰਸ਼ 'ਚ ਲਗਾਤਾਰ ਡਟੇ ਰਹਿਣ ਦਾ ਅਹਿਦ ਲੈ ਕੇ ਦਿੱਲੀ ਦੇ ਟਿਕਰੀ ਬਾਰਡਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਦੇ ਸ਼ਹੀਦ ਹੋਏ ਜਸਵਿੰਦਰ ਸਿੰਘ ਨੰਦਗੜ੍ਹ (58) ਦੀਆਂ ਅਸਥੀਆਂ (ਫੁੱਲ) ...
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਦਰ ਮਲੋਟ ਦੀ ਪੁਲਿਸ ਨੇ ਇਕ ਔਰਤ ਪਾਸੋਂ 30 ਗ੍ਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਏ.ਐਸ.ਆਈ. ਰਘਬੀਰ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਲਸਾ ਅਤੇ ਪੰਜਾਬ ਰਾਜ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਕਪਿਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਡੀ.ਐਮ. ਸਾਇੰਸ ਨਵਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨੌਵੀਂ ਅਤੇ ...
ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਦਿਨ ਰਾਤ ਇਕ ਕਰਨ ਵਾਲੇ ਇਸ ਇਲਾਕੇ ਦੇ ਹੋਣਹਾਰ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਗਿਆ ਹੈ | ਇਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਡਾ: ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ 'ਤੇ ਚੱਲਣ ਵਾਲੀ ਪਾਰਟੀ ਹੈ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਦੀ ਰਹੀ ਹੈ | ਇਸ ਪਾਰਟੀ ਵਿਚ ਧੋਖਾਧੜੀ ਕਰਨ ਵਾਲੇ ਲੋਕਾਂ ਦੀ ...
ਲੰਬੀ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਧੌਲਾ ਵਿਖੇ ਆਬਾਦੀ ਵਾਲੀ ਜਗ੍ਹਾ ਵਿਚਕਾਰ ਜਮ੍ਹਾ ਹੋ ਰਹੇ ਗੰਦੇ ਪਾਣੀ ਤੋਂ ਦੁਖੀ ਪਿੰਡ ਵਾਸੀਆਂ ਨੇ ਬਿਮਾਰੀਆਂ ਫੈਲਣ ਤਾਂ ਖ਼ਦਸ਼ਾ ਪ੍ਰਗਟ ਕੀਤਾ ਹੈ | ਪ੍ਰਸ਼ਾਸਨ ਨੰੂ ਗੁਹਾਰ ਲਾਉਣ 'ਤੇ ਕੋਈ ਕਾਰਵਾਈ ਨਹੀਂ ...
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਯੂਥ ਅਤੇ ਹੈਰੀਟੇਜ਼ ਫੈਸਟੀਵਾਲ ਦਾ ਸ਼ੁੱਭ ਅਰੰਭ ਬੀਤੇ ਕੱਲ੍ਹ ਹੋਇਆ | ਇਸ ਮੌਕੇ ਮੁਕਤਸਰ ਜ਼ੋਨ ਦੇ 24 ਕਾਲਜਾਂ ਦੇ ਅਧਿਆਪਕਾਂ ਅਤੇ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਕੋਮਲ ਨਿਗਮ ਦੀ ਰਹਿਨੁਮਾਈ ਹੇਠ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਚੜੇ੍ਹਵਣ ਵਲੋਂ ਚੱਲ ਰਹੀ ਮਨਿਸਟਰੀ ਆਫ਼ ਜਲ ...
ਮੰਡੀ ਬਰੀਵਾਲਾ, 24 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਬਰੀਵਾਲਾ ਦੇ ਵੱਖ-ਵੱਖ ਪਿੰਡਾਂ ਤੋਂ ਦਿੱਲੀ ਵਿਚ ਚੱਲ ਰਹੇ ਸੰਘਰਸ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਹਰੀਕੇ ਕਲਾਂ, ਮਰਾੜ੍ਹ ਕਲਾਂ, ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਸਾਢੇ ਚਾਰ ਸਾਲ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਬਿਲਕੁਲ ਨਿਕੰਮੀ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁੂਰਾ ਨਹੀਂ ਕੀਤਾ ਅਤੇ ਹੁਣ ਚੋਣਾਂ ਨੇੜੇ ਵੇਖ ਕੇ ...
ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇਹੜੀ)-ਡਾ:ਮਨੀਸ਼ਾ ਗੁਪਤਾ ਦੀ ਅਗਵਾਈ ਸਦਕਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਅੱਜ ਭਾਸ਼ਨ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ-ਵਿਦਿਅਕ ਮੁਕਾਬਲੇ ਸਕੂਲ ਪੱਧਰ 'ਤੇ ...
ਦੋਦਾ, 24 ਨਵੰਬਰ (ਰਵੀਪਾਲ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਵਿਖੇ 26 ਨਵੰਬਰ ਨੂੰ ਲੈ ਕੇ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਪਿੰਡ ਗੂੜ੍ਹੀ ਸੰਘਰ ਅਤੇ ਦੋਦਾ ਤੋਂ ਟਰੈਕਟਰ-ਟਰਾਲਿਆਂ ਨਾਲ ਅੱਜ ਰਵਾਨਾ ਹੋਇਆ | ਦਿੱਲੀ ਜਾ ਰਹੇ ਕਿਸਾਨਾਂ ਨੇ ਪੱਤਰਕਾਰਾਂ ਨਾਲ ...
ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵਨਿਯੁਕਤ ਕੀਤੇ ਗਏ ਅਹੁਦੇਦਾਰਾਂ ਕੁਲਵਿੰਦਰ ਸਿੰਘ ਢਿੱਲੋਂ ਫਕਰਸਰ ਨੰੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ...
ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਮੰਡਲ ਦਫ਼ਤਰ ਵਿਖੇ 15 ਨਵੰਬਰ ਤੋਂ 26 ਨਵੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਦਿੱਤਾ ਜਾ ਰਿਹਾ ਧਰਨਾ 10ਵੇਂ ਦਿਨ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜੱਗਾ ਸਿੰਘ ਨੂੰ ਐੱਸ.ਸੀ. ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੰਗੀਤਕ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਭੁੱਲਰ ਕਾਲੋਨੀ ਗਲੀ ਨੰਬਰ 3 ...
ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹੇ 'ਚ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' 26 ਨਵੰਬਰ ਤੋਂ ਸ਼ੁਰੂ ਹੋ ਕੇ 10 ਦਸੰਬਰ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਮੰਤਰੀ ...
ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੂੰਘਾਂ ਵਿਖੇ ਕਲੱਸਟਰ ਪੱਧਰੀ ਸਹਿ-ਵਿਦਿਅਕ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸੈਂਟਰ ਮੁੱਖ ਅਧਿਆਪਕ ਰਾਜਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੁੰਦਰ ...
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਮਿੱਡਾ ਵਿਖੇ ਮੁੱਖ ਅਧਿਆਪਕਾ ਸੀਮਾ ਰਾਣੀ ਦੀ ਅਗਵਾਈ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਰਾਜਨ ਖੁਰਾਣਾ ਬੀ.ਐੱਮ., ਸ੍ਰੀਮਤੀ ਅਨਾਮਿਕਾ ਗਰੋਵਰ ਸਾਇੰਸ ਮਿਸਟ੍ਰੈੱਸ, ਮਨਜੀਤ ਸਿੰਘ ਸਾਇੰਸ ਮਾਸਟਰ ਅਤੇ ਮੈਡਮ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਪ੍ਰਭਜੋਤ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੈਂਟਰ ਗੁਲਾਬੇਵਾਲਾ ਦੇ ਵਿਦਿਅਕ ਮੁਕਾਬਲੇ ਸੈਂਟਰ ਹੈੱਡ ਟੀਚਰ ਗੁਲਾਬੇਵਾਲਾ ਪਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਹੇਠ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ...
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਸੰਤ ਬਾਬਾ ਹਰਕਰਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਵਿਖੇ ਸਕੂਲ ਪਿੰ੍ਰਸੀਪਲ ਮੈਡਮ ਰਮਾ ਮਹਿਤਾ ਦੀ ਅਗਵਾਈ ਅਤੇ ਸਾਇੰਸ ਮਿਸਟੈੱ੍ਰਸ ਸ੍ਰੀਮਤੀ ਵੀਨਾ ਰਾਣੀ ਦੀ ਰਹਿਨੁਮਾਈ ਵਿਚ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਚੱਕ ਕਾਲਾ ਸਿੰਘ ਵਾਲਾ ਵਿਖੇ ਵਿਗਿਆਨ ਮੇਲਾ ਲਾਇਆ ਗਿਆ | ਇਸ ਮੌਕੇ ਬੱਚਿਆਂ ਨੇ ਵਿਗਿਆਨ ਵਿਸ਼ੇ ਨੂੰ ਆਸਾਨੀ ਨਾਲ ...
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਧੀਰ ਸਿੰਘ ਸਾਗੂ)-ਸਿੱਖਿਆ ਵਿਭਾਗ ਪੰਜਾਬ ਤੇ ਐੱਸ.ਸੀ.ਈ.ਆਰ.ਟੀ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਹੋਇਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਪੱਧਰ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX