ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਿਤ ਕੀਤੀ ਗਈ ਆਧੁਨਿਕ ਗਣਿਤ ਗੈਲਰੀ ਵਿਦਿਆਰਥੀਆਂ ਨੂੰ ਗਣਿਤ ਵਿਸ਼ਾ ਪੜ੍ਹਣ ਵੱਲ ਉਤਸ਼ਾਹਿਤ ਕਰੇਗੀ | ਇਹ ਸ਼ਬਦ ਗੁਰਕੀਰਤ ਸਿੰਘ ਕੋਟਲੀ ਵਿਗਿਆਨ ਤਕਨਾਲੋਜੀ ਤੇ ਉਦਯੋਗ ਮੰਤਰੀ ਪੰਜਾਬ ਨੇ ਸਾਇੰਸ ਸਿਟੀ ਵਿਚ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਆਧੁਨਿਕ ਗਣਿਤ ਗੈਲਰੀ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਨੌਜਵਾਨਾਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਜ਼ਿਲ੍ਹਾ ਪੱਧਰ 'ਤੇ ਹੋਣੇ ਚਾਹੀਦੇ ਹਨ ਤੇ ਹਰੇਕ ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਿਗਿਆਨ ਕੇਂਦਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਕੇ ਮੋਹਾਲੀ ਨੇੜੇ ਪਹਿਲਾ ਵਿਗਿਆਨ ਕੇਂਦਰ ਖੋਲਣ ਦੀ ਸ਼ੁਰੂਆਤ ਕਰਨਗੇ | ਵਿਗਿਆਨ, ਤਕਨਾਲੋਜੀ ਮੰਤਰੀ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਗਿਆਨਵਾਨ ਬਣਾਉਣ ਲਈ ਸਾਇੰਸ ਸਿਟੀ ਨੂੰ ਸੈਕੰਡਰੀ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਦੇ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਵਿਗਿਆਨ ਯਾਤਰਾ ਤੇ ਹੋਰ ਸਕੀਮਾਂ ਤਹਿਤ ਹਰ ਵਰ੍ਹੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦਿਖਾਇਆ ਜਾਂਦਾ ਹੈ, ਇਸ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਸਾਇੰਸ ਸਿਟੀ ਦੇਖਣ ਤੋਂ ਵਿਰਵੇ ਰਹਿ ਜਾਂਦੇ ਹਨ | ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਉਹ ਸਾਰੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦਿਖਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨਾਲ ਸਲਾਹ ਮਸ਼ਵਰਾ ਕਰਨਗੇ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਇੰਸ ਸਿਟੀ ਨੂੰ ਵਿੱਤੀ ਪਹਿਲੂਆਂ ਤੋਂ ਆਤਮ ਨਿਰਭਰ ਬਣਾਉਣ ਲਈ ਹਰ ਸੰਭਵ ਮਦਦ ਕਰੇਗੀ ਤਾਂ ਜੋ ਆਮ ਲੋਕ ਵੀ ਬਹੁਤ ਥੋੜ੍ਹੇ ਪੈਸੇ ਖ਼ਰਚ ਕਰਕੇ ਸਾਇੰਸ ਸਿਟੀ ਦੇਖ ਸਕਣ | ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਵਲੋਂ ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਬਣਾਉਣ ਦੇ ਨਾਲ-ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਦਲੀਪ ਕੁਮਾਰ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਪੰਜਾਬ ਨੇ ਕਿਹਾ ਕਿ ਸਾਇੰਸ ਸਿਟੀ ਨਾ ਕੇਵਲ ਪੰਜਾਬ ਦੇ ਹੀ ਸਗੋਂ ਗੁਆਂਢੀ ਸੂਬਿਆਂ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਲਈ ਅਗਰਸਰ ਹੈ ਤੇ ਇਕ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ | ਇਸੇ ਦੌਰਾਨ ਹੀ ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ: ਨੀਲਮਾ ਜੇਰਥ ਨੇ ਗਣਿਤ ਆਧਾਰਿਤ ਗੈਲਰੀ ਦੀ ਸਥਾਪਨਾ ਲਈ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਲੋੜੀਂਦੇ ਫ਼ੰਡ ਜਾਰੀ ਕੀਤੇ ਜਾਣ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਗੈਲਰੀ ਦਾ ਉਦੇਸ਼ ਗਣਿਤ ਦੀ ਸਿੱਖਿਆ ਨੂੰ ਵੱਖ-ਵੱਖ ਪ੍ਰਦਰਸ਼ਨੀਆਂ ਰਾਹੀਂ ਦਿਲਚਸਪ ਬਣਾਉਣਾ ਹੈ ਤੇ ਗੈਲਰੀ ਦੇਖਣ ਆਏ ਵਿਦਿਆਰਥੀ ਸਾਰੀਆਂ ਪ੍ਰਦਰਸ਼ਨੀਆਂ ਨੂੰ ਖ਼ੁਦ ਚਲਾ ਕੇ ਦੇਖਣਗੇ | ਉਨ੍ਹਾਂ ਕਿਹਾ ਕਿ ਬਹੁਤ ਜਲਦੀ ਸਾਇੰਸ ਸਿਟੀ ਵਿਚ ਇਲੈਕਟ੍ਰੀਕਲ ਗੈਲਰੀ ਤੇ ਸਪਾਰਕ ਥੀਏਟਰ ਦਾ ਨਿਰਮਾਣ ਵੀ ਕੀਤਾ ਜਾਵੇਗਾ | ਇਸ ਮੌਕੇ ਉੱਘੇ ਸਨਅਤਕਾਰ ਭਵਦੀਪ ਸਰਦਾਨਾ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਸਾਇੰਸ ਸਿਟੀ ਦੇ ਡਾਇਰੈਕਟਰ ਡਾ: ਰਜੇਸ਼ ਗਰੋਵਰ, ਐੱਸ. ਡੀ. ਐੱਮ. ਡਾ: ਜੈਇੰਦਰ ਸਿੰਘ ਤੋਂ ਇਲਾਵਾ ਸਾਇੰਸ ਸਿਟੀ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮਾਗਮ ਦੀ ਸਮਾਪਤੀ 'ਤੇ ਗੁਰਕੀਰਤ ਸਿੰਘ ਕੋਟਲੀ ਨੇ ਸਾਇੰਸ ਸਿਟੀ ਸੁਸਾਇਟੀ ਦੀ ਸਾਲਾਨਾ ਮੀਟਿੰਗ ਵਿਚ ਵੀ ਸ਼ਿਰਕਤ ਕੀਤੀ, ਜਿਸ ਵਿਚ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੀ ਪੁਸਤਕ 'ਸਾਡਾ ਸੋਹਣਾ ਪੰਜਾਬ' ਗੁਰਕੀਰਤ ਸਿੰਘ ਨੂੰ ਭੇਟ ਕੀਤੀ |
ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਫਗਵਾੜਾ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਤੇ ਠੇਕੇਦਾਰ ...
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨੀਂ ਸੀ. ਕੇ. ਸੀ. ਨਾਰਥ ਇੰਡੀਆ ਕਰਾਟੇ ਕੰਪੀਟੀਸ਼ਨ ਵਲੋਂ ਜਲੰਧਰ ਵਿਖੇ ਕਰਵਾਏ ਗਏ ਕਰਾਟੇ ਚੈਂਪੀਅਨਸ਼ਿਪ ਮੁਕਾਬਲਿਆਂ 'ਚ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਸਿੱਖਿਆ ਖੇਤਰ 'ਚ ਅਗਾਂਹ ਲਾਂਘਾ ਪੁੱਟਣ ...
ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ 'ਚੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਹੁਣ ਤੱਕ ਹਲਕੇ ਦੇ 100 ਤੋਂ ਵੱਧ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ...
ਕਪੂਰਥਲਾ, 24 ਨਵੰਬਰ (ਸਡਾਨਾ)-ਮਾਹਿਲਪੁਰ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਵਿਜੀਲੈਂਸ ਟੀਮ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜਿੱਥੇ ਅੱਜ ਤਹਿਸੀਲਦਾਰਾਂ ਨੇ ਸੂਬੇ ਭਰ ...
ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਮਨਜ਼ੂਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੋਆਬਾ ਜ਼ੋਨ ਦੇ ਜਥੇਬੰਦਕ ...
ਢਿਲਵਾਂ, 24 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਦੀ ਸ਼ੁਰੂਆਤ ਕਰਨ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐੱਚ.ਸੀ. ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ...
ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪਿੁਲਸ ਦੇ ਡੀ. ਜੀ. ਪੀ. ਵਲੋਂ ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲੇ੍ਹ ਲਈ ਸੁਪਰਵਾਈਜ਼ਰ ਵਜੋਂ ਨਿਯੁਕਤ ਕੀਤੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਅੱਜ ਫਗਵਾੜਾ ਵਿਖੇ ਪੁੱਜ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ...
ਸੁਲਤਾਨਪੁਰ ਲੋਧੀ, 24 ਨਵੰਬਰ (ਥਿੰਦ, ਹੈਪੀ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ 'ਤੇ ਸਥਿਤ ਸਫ਼ਰੀ ਪੈਲੇਸ ਵਿਚੋਂ ਇਕ ਬਜਾਜ ਕੰਪਨੀ ਦਾ ਪਲੈਟੀਨਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਜੀਤ ਸਿੰਘ ਪੁੱਤਰ ...
ਫਗਵਾੜਾ, 24 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰੂ ਹਰਿਗੋਬਿੰਦ ਨਗਰ ਵੈੱਲਫੇਅਰ ਐਸੋਸੀਏਸ਼ਨ ਨੇ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਸੋਹਣ ਲਾਲ ਬੰਗਾ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਇਕ ਖ਼ਤ ਲਿਖ ਕੇ ਮੰਗ ਕੀਤੀ ਹੈ ਕਿ ਗੁਰੂ ...
ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਪੀ. ਆਰ. ਟੀ. ਸੀ. ਡੀਪੂ ਕਪੂਰਥਲਾ ਦੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਹੀਰਾ ਨੇ ਕਿਹਾ ਕਿ ਜਥੇਬੰਦੀ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਪੀ.ਆਰ.ਟੀ.ਸੀ., ਪਨਬਸ ਤੇ ਪੰਜਾਬ ਰੋਡਵੇਜ਼ ਵਿਚ ...
ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਵਿਖੇ ਵੇਈਾ ਪੁਲ ਦੇ ਨਜ਼ਦੀਕ ਖੜੀ ਕਾਰ ਦਾ ਦਰਵਾਜ਼ਾ ਖੋਲਣ ਨਾਲ ਡਿੱਗੇ ਵਿਅਕਤੀ ਦੀ ਦੂਸਰੇ ਪਾਸੇ ਤੋਂ ਆ ਰਹੀ ਕਾਰ ਨਾਲ ਟਕਰਾਉਣ ਨਾਲ ਮੌਤ ਹੋ ਗਈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ ਵਿਚ ...
ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਨਵ-ਨਿਯੁਕਤ ਸੂਬਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੀ ਦਿੱਲੀ ਫੇਰੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੋਂ ਇਲਾਵਾ ਮਹਿਲਾ ਕਾਂਗਰਸ ਦੇ ...
ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕ ਮੀਟਿੰਗ ਪਿੰਡ ਸੈਦੋਵਾਲ ਵਿਚ ਬਲਾਕ ਪ੍ਰਧਾਨ ਰਾਣਾ ਸੈਦੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਣਜੀਤ ਸਿੰਘ ਸਰਪੰਚ ਤੇ ਵਿਕਾਸ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਦੀ ਹਾਜ਼ਰੀ ਵਿਚ ...
ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫਗਵਾੜਾ ਹਲਕੇ ਦੇ ਰਣਜੀਤ ਸਿੰਘ ਖੁਰਾਣਾ ਨੂੰ ਰਾਜਨੀਤਿਕ ਮਾਮਲਿਆਂ ਦੀ ਪੀ. ਏ. ਸੀ. ਦਾ ਕਮੇਟੀ ਮੈਂਬਰ, ਅਵਤਾਰ ਸਿੰਘ ਭੁੰਗਰਨੀ ਨੂੰ ਬਲਜਿੰਦਰ ਸਿੰਘ ...
ਖਲਵਾੜਾ, 24 ਨਵੰਬਰ (ਮਨਦੀਪ ਸਿੰਘ ਸੰਧੂ)-ਧੰਨ-ਧੰਨ ਭਗਤ ਜਵਾਲਾ ਦਾਸ ਵੈੱਲਫੇਅਰ ਕਮੇਟੀ ਦੀ ਦੇਖ-ਰੇਖ ਹੇਠ ਚਲਾਏ ਜਾ ਰਹੇ ਪਿੰਡ ਲੱਖਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਮਰੀਕਾ ਦੇ ਕੈਲੇਫੋਰਨੀਆ ਤੋਂ ਪ੍ਰਵਾਸੀ ਭਾਰਤੀ ਡਾ: ਸਤਨਾਮ ਸਿੰਘ ਤੇ ਉਨ੍ਹਾਂ ਦੀ ...
ਕਾਲਾ ਸੰਘਿਆਂ, 24 ਨਵੰਬਰ (ਬਲਜੀਤ ਸਿੰਘ ਸੰਘਾ)-ਕਿਸਾਨ ਸੰਘਰਸ਼ ਦੇ ਆਗੂ ਤੇ ਪ੍ਰਸਿੱਧ ਢਾਡੀ ਗਿਆਨੀ ਸੁਰਜੀਤ ਸਿੰਘ ਸੰਘਾ ਤੇ ਉਨ੍ਹਾਂ ਦੇ ਜਥੇ ਦੇ 2 ਸਾਥੀ ਕਪੂਰਥਲਾ-ਜਲੰਧਰ ਰੋਡ 'ਤੇ ਖਹਿਰਾ ਮਾਝਾ ਗੇਟ ਨੇੜੇ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਏ | ਗਿਆਨੀ ਸੰਘਾ ਜਥੇ ...
ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਸਰਕਲ ਕੋਤਵਾਲੀ ਦੇ ਪ੍ਰਧਾਨ ਬਖਸ਼ੀਸ਼ ਸਿੰਘ ਧੰਮ ਦੀ ਮਾਤਾ ਬੀਬੀ ਸੁਰਜੀਤ ਕੌਰ (86), ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਧੰਮ ਦੇ ਗੁਰਦੁਆਰਾ ਸਾਹਿਬ 'ਚ ਹੋਇਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ...
ਕਪੂਰਥਲਾ, 24 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਮੁਖੀ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਬਾਦਸ਼ਾਹਪੁਰ ਚੌਂਕੀ ਇੰਚਾਰਜ ਏ.ਐਸ.ਆਈ. ਅਰਜਨ ਸਿੰਘ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਬੂਟਾਂ ...
ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੂੰ ਪਾਰਟੀ ਹਾਈਕਮਾਂਡ ਵਲੋਂ ਸਿਆਸੀ ਮਾਮਲਿਆਂ ਦੀ (ਪੀ.ਏ.ਸੀ.) ਦਾ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਸੀਨੀਅਰ ...
ਨਡਾਲਾ, 24 ਨਵੰਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ (ਕਪੂਰਥਲਾ) ਵਲੋਂ ਸੰਗਤਾਂ ਦੇ ਸਹਿਯੋਗ ਨਾਲ 36ਵਾਂ ਮਹਾਨ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ 27 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ...
ਕਪੂਰਥਲਾ, 24 ਨਵੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ ਦੋ ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਅੱਜ 727 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਜ਼ਿਲ੍ਹੇ ਵਿਚ ਇਸ ਸਮੇਂ ਕੋਰੋਨਾ ਦੇ 3 ਐਕਟਿਵ ...
ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਲੋਹੇ ਦਾ ਸਾਮਾਨ ਚੋਰੀ ਕਰਕੇ ਲੈ ਜਾ ਰਹੀਆਂ ਚਾਰ ਔਰਤਾਂ ਨੂੰ ਸਤਨਾਮਪੁਰਾ ਪੁਲਿਸ ਨੇ ਕਾਬੂ ਕਰਕੇ ਧਾਰਾ 379, 411 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਲਹਿੰਬਰ ਸਿੰਘ ਸਕੱਤਰ ਨੰਬਰਦਾਰ ਯੂਨੀਅਨ ਦੀ ਅਗਵਾਈ 'ਚ ਹੋਈ, ਜਿਸ ਵਿਚ ਨੰਬਰਦਾਰਾਂ ਵਲੋਂ ਆਪਣੇ ਮਸਲੇ ਵਿਚਾਰੇ ਗਏ | ਇਸ ਸਮੇਂ ਨੰਬਰਦਾਰਾਂ ਵਲੋਂ ...
ਸੁਲਤਾਨਪੁਰ ਲੋਧੀ, 24 ਨਵੰਬਰ (ਥਿੰਦ, ਹੈਪੀ)-ਨਵਨਿਯੁਕਤ ਨਾਇਬ ਤਹਿਸੀਲਦਾਰ ਸਤਵਿੰਦਰ ਪਾਲ ਰਾਣੀਕੇ ਵਲੋਂ ਤਹਿਸੀਲ ਸੁਲਤਾਨਪੁਰ ਲੋਧੀ ਦੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋ ਕੇ ਤੇ ਸਤਿਗੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX