ਤਾਜਾ ਖ਼ਬਰਾਂ


ਡਰੱਗ ਇੰਸਪੈਕਟਰ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਕਿਸਾਨ ਆਗੂ ਸਮੇਤ 8 ਖ਼ਿਲਾਫ਼ ਮਾਮਲਾ ਦਰਜ
. . .  8 minutes ago
ਹਰੀਕੇ ਪੱਤਣ, 8 ਮਈ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਕਲੀਨਿਕ ਦੀ ਚੈਕਿੰਗ ਲਈ ਗਏ ਜ਼ਿਲ੍ਹਾ ਤਰਨਤਾਰਨ ਦੇ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਬੰਦੀ ਬਣਾਉਣ ਤੇ ਗਾਲੀ ਗਲੋਚ ਕਰਨ ’ਤੇ ਹਰੀਕੇ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਜੋ ਕਿ ਕਿਸਾਨ ਜਥੇਬੰਦੀ ਦਾ....
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
. . .  22 minutes ago
ਹੋ ਜਾਓ ਤਿਆਰ, ਮਹਿਜ਼ 1 ਦਿਨ ਬਾਅਦ ਧਮਾਲਾਂ ਪਾਉਣ ਆ ਰਹੀ ਫ਼ਿਲਮ Maurh
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
. . .  31 minutes ago
ਜੇ ਅਜੇ ਤੱਕ ਨਹੀਂ ਦੇਖੀ ਫ਼ਿਲਮ ਜਾਂ ਦੁਬਾਰਾ ਦੇਖਣ ਦਾ ਹੈ ਮਨ ਤਾਂ ਕਰ ਲਓ ਤਿਆਰੀ
ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ
. . .  about 1 hour ago
ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ...
ਨਸ਼ੇੜੀਆਂ ਨੇ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਵੀ ਨਹੀਂ ਬਖ਼ਸ਼ਿਆ ਸੰਸਕਾਰ ਕਰਨ ਵਾਲੀਆਂ ਐਂਗਲਾਂ ਕੀਤੀਆਂ ਚੋਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 8 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਵੜਿੰਗ ਵਿਖੇ ਬੀਤੀ ਰਾਤ ਨਸ਼ੇੜੀਆਂ ਵਲੋਂ ਪਿੰਡ ਵੜਿੰਗ ਦੇ ਸ਼ਮਸ਼ਾਨ ਘਾਟ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ...
ਪਾਕਿ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਅਟਾਰੀ ਸਰਹੱਦ
. . .  about 1 hour ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਸਰਹੱਦ ਤੇ ਪਹੁੰਚਿਆ...
ਲੁਧਿਆਣਾ ਅਦਾਲਤੀ ਕੰਪਲੈਕਸ 'ਚ ਕੂੜੇ ਦੇ ਢੇਰ ਵਿਚ ਹੋਏ ਧਮਾਕੇ ਕਾਰਨ ਦਹਿਸ਼ਤ ਫੈਲੀ
. . .  about 1 hour ago
ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਨੇੜੇ ਬਣੇ ਮਾਲਖਾਨੇ ਦੇ ਬਾਹਰ ਕੂੜੇ ਦੇ ਢੇਰ 'ਚ ਹੋਏ ਇਕ ਧਮਾਕੇ ਕਾਰਨ ਦਹਿਸ਼ਤ ਫੈਲ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ...
ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 2 hours ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 3 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 3 hours ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਰਜੀਕਲ ਸਟ੍ਰਾਈਕ ਦੇ ਹੀਰੋ ਲਾਂਸ ਨਾਇਕ ਸੰਦੀਪ ਸਿੰਘ ਨੂੰ ਮਰਨ ਉਪਰੰਤ ਮਿਲਿਆ ਸ਼ੌਰੀਆ ਚੱਕਰ

ਬਟਾਲਾ, 25 ਨਵੰਬਰ (ਕਾਹਲੋਂ)-ਜੰਮੂ-ਕਸ਼ਮੀਰ 'ਚ ਸਾਡੇ ਕਈ ਜਾਂਬਾਜ ਸੈਨਿਕ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਦੇ ਆ ਰਹੇ ਹਨ | ਇਸ ਤਰਾਂ ਹੀ ਤਿੰਨ ਸਾਲ ਪਹਿਲਾਂ ਜੰਮੂ ਕਸ਼ਮੀਰ ਵਿਚ ਕੁੱਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿਚ ਅੱਤਵਾਦੀਆਂ ਦੀ ਘੁਸਪੈਠ ਰੋਕਦੇ ਹੋਏ ਸੈਨਾ ਦੀ 4 ਪੈਰਾ ਸਪੈਸ਼ਲ ਫ਼ੋਰਸ ਦੇ ਲਾਂਸਨਾਇਕ ਸੰਦੀਪ ਸਿੰਘ ਪੁੱਤਰ ਜਗਦੇਵ ਸਿੰਘ ਪਿੰਡ ਕੋਟਲਾ ਖੁਰਦ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਕੇ ਸ਼ਹਾਦਤ ਦਾ ਜਾਮ ਪੀਤਾ ਸੀ | ਬਹਾਦਰੀ ਅਤੇ ਹੌਸਲੇ ਨੂੰ ਦੇਖਦੇ ਹੋਏ ਸ਼ਹੀਦ ਸੰਦੀਪ ਸਿੰਘ ਨੂੰ ਮਰਨ ਉਪਰੰਤ ਸ਼ੌਰੀਆ ਚੱਕਰ ਦਿੱਤਾ ਗਿਆ | ਬੀਤੇ ਦਿਨੀਂ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦ ਲਾਂਸਨਾਇਕ ਸੰਦੀਪ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਸ਼ੌਰੀਆ ਚੱਕਰ ਭੇਟ ਕੀਤਾ |
ਪਿੰਡ ਵਾਲਿਆਂ ਕਿਹਾ, ਸਾਨੂੰ ਫ਼ਖਰ ਹੈ ਕਿ ਸੰਦੀਪ ਸਿੰਘ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋਏ
ਸ਼ਹੀਦ ਸੰਦੀਪ ਸਿੰਘ ਨੂੰ ਸ਼ੌਰੀਆ ਚੱਕਰ ਮਿਲਣ 'ਤੇ ਪਿੰਡ ਕੋਟਲਾ ਖੁਰਦ ਦੇ ਨਿਵਾਸੀ ਖੁਦ 'ਤੇ ਗੌਰਵ ਮਹਿਸੂਸ ਕਰ ਰਹੇ ਹਨ | ਸ਼ਹੀਦ ਦੇ ਪਿਤਾ ਜਗਦੇਵ ਸਿੰਘ ਨੇ ਨਮ ਅੱਖਾਂ ਨਾਲ ਦੱਸਿਆ ਕਿ ਉਨ੍ਹਾਂ ਨੂੰ ਬੇਟੇ ਨੂੰ ਖੋਹਣ ਦਾ ਦੁੱਖ ਤਾਂ ਹੈ, ਪਰ ਉਸ ਦੀ ਸ਼ਹਾਦਤ 'ਤੇ ਮਾਣ ਵੀ ਹੈ, ਜਿਸ ਨੇ ਆਪਣੀ ਕੁਰਬਾਨੀ ਦੇ ਕੇ ਆਪਣੇ ਪਿੰਡ ਦਾ ਨਾਂਅ ਰਾਸ਼ਟਰਪਤੀ ਭਵਨ ਤੱਕ ਪਹੁੰਚਾ ਦਿੱਤਾ | ਪਿੰਡ ਦੇ ਸਰਪੰਚ ਅਵਤਾਰ ਸਿੰਘ, ਸਾ: ਸਰਪੰਚ ਨਿਸ਼ਾਨ ਸਿੰਘ, ਪੰਚ ਹੰਸਾ ਸਿੰਘ, ਸ਼ਹੀਦ ਲਾਂਸਨਾਇਕ ਸੰਦੀਪ ਸਿੰਘ ਯੂਥ ਕਲੱਬ ਦੇ ਪ੍ਰਧਾਨ ਮਨਦੀਪ ਸਿੰਘ, ਉਪ ਪ੍ਰਧਾਨ ਲਵਪ੍ਰੀਤ ਸਿੰਘ ਅਤੇ ਹੀਰਾ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸੰਦੀਪ ਸਿੰਘ ਨੇ ਆਪਣੀ ਕੁਰਬਾਨੀ ਦੇ ਕੇ ਆਪਣੇ ਪਿੰਡ ਦਾ ਨਾਂਅ ਸਾਰੇ ਭਾਰਤ ਵਿਚ ਰੌਸ਼ਨ ਕੀਤਾ ਹੈ |
ਸਰਜੀਕਲ ਸਟ੍ਰਾਈਕ ਦਾ ਵੀ ਹਿੱਸਾ ਸਨ ਸੰਦੀਪ ਸਿੰਘ
ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਲਾਂਸਨਾਇਕ ਸੰਦੀਪ ਸਿੰਘ ਜੂਨ 2012 ਨੂੰ 4 ਪੈਰਾ ਸਪੈਸ਼ਲ ਫ਼ੋਰਸ ਯੂਨਿਟ ਵਿਚ ਸ਼ਾਮਿਲ ਹੋ ਕੇ ਦੇਸ਼ ਸੇਵਾ ਵਿਚ ਜੁਟ ਗਏ ਸਨ | ਉਹ 2016 ਵਿਚ ਭਾਰਤੀ ਸੈਨਾ ਵਲੋਂ ਪਾਕਿਸਤਾਨ 'ਤੇ ਕੀਤੀ ਗਈ ਸਰਜੀਕਲ ਸਟਰਾਈਕ ਦਾ ਹਿੱਸਾ ਬਣੇ ਸਨ | 22 ਸਤੰਬਰ 2018 ਨੂੰ ਜਦੋਂ ਉਨ੍ਹਾਂ ਦੀ ਯੂਨਿਟ ਨੂੰ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ ਵਿਚ ਅੱਤਵਾਦੀਆਂ ਦੀ ਘੁਸਪੈਠ ਦੀ ਸੂਚਨਾ ਮਿਲੀ ਤਾਂ ਲਾਂਸਨਾਇਕ ਸੰਦੀਪ ਸਿੰਘ ਆਪਣੇ ਸੈਨਿਕ ਦਲ ਨਾਲ ਐਲ.ਓ.ਸੀ. 'ਤੇ ਜਾ ਡਟੇ | ਅੱਤਵਾਦੀਆਂ ਦੀ ਨਜ਼ਰ ਜਦੋਂ ਇਨ੍ਹਾਂ 'ਤੇ ਪਈ ਤਾਂ ਉਨ੍ਹਾਂ ਸੈਨਿਕ ਟੁਕੜੀ 'ਤੇ ਗੋਲਾਬਾਰੀ ਸ਼ੁਰੂ ਕਰ ਦਿੱਤੀ | ਲਾਂਸਨਾਇਕ ਸੰਦੀਪ ਸਿੰਘ ਨੇ ਗੋਲਾਬਾਰੀ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਤਿੰਨ ਅੱਤਵਾਦੀਆਂ ਨੂੰ ਮਾਰਿਆ | ਇਸ ਮੌਕੇ ਜਦੋਂ ਚੌਥੇ ਅੱਤਵਾਦੀ ਵਲੋਂ ਚਲਾਈ ਗਈ ਗੋਲੀ ਇਨ੍ਹਾਂ ਦੇ ਸੀਨੇ 'ਚੋਂ ਨਿਕਲ ਗਈ ਤਾਂ ਸੰਦੀਪ ਸਿੰਘ ਸ਼ਹੀਦ ਹੋ ਗਏ |

ਰਾਸ਼ਟਰ ਪੱਧਰੀ ਪੇਂਟਿੰਗ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰ ਸਭ ਲਈ ਪ੍ਰੇਰਨਾ ਸਰੋਤ ਬਣੀ ਅਪਾਹਜ ਲੜਕੀ ਕਾਜਲ

ਗੁਰਦਾਸਪੁਰ, 25 ਨਵੰਬਰ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਸਰੀਰਕ ਪੱਖੋਂ ਅਪਾਹਜ ਲੜਕੀ ਕਾਜਲ ਵਲੋਂ ਰਾਸ਼ਟਰ ਪੱਧਰੀ ਪੇਂਟਿੰਗ ਮੁਕਾਬਲਿਆਂ 'ਚ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕ, ਸੂਬਾ ਪੰਜਾਬ ਤੇ ਜ਼ਿਲ੍ਹਾ ਗੁਰਦਾਸਪੁਰ ਦਾ ...

ਪੂਰੀ ਖ਼ਬਰ »

ਦਿੱਲੀ ਮੋਰਚੇ ਨੰੂ ਇਕ ਸਾਲ ਪੂਰਾ ਹੋਣ 'ਤੇ ਅੱਜ ਰੇਲਵੇ ਸਟੇਸ਼ਨ 'ਤੇ ਹੋਵੇਗਾ ਸਮਾਗਮ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 338ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗੁਰਦੀਪ ਸਿੰਘ ਮੁਸਤਫਾਬਾਦ, ਲਖਵਿੰਦਰ ਸਿੰਘ ਨਾਨੋਨੰਗਲ, ਬਲਬੀਰ ਸਿੰਘ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2021 : ਬਟਾਲਾ 40ਵੇਂ ਰੈਂਕ ਤੋਂ ਪਹੁੰਚਿਆ 326ਵੇਂ ਸਥਾਨ 'ਤੇ

ਬਟਾਲਾ, 25 ਨਵੰਬਰ (ਬੁੱਟਰ)-ਸਵੱਛਤਾ ਸਰਵੇਖਣ 2021 ਵਿਚ ਜਾਰੀ ਕੀਤੀ ਦੇਸ਼ ਦੀ ਰੈਂਕਿੰਗ ਵਿਚ ਬਟਾਲਾ 326ਵੇਂ ਨੰਬਰ 'ਤੇ ਆਇਆ ਹੈ | ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਟਾਲਾ ਸ਼ਹਿਰ ਕਿੰਨਾ ਸਾਫ਼ ਹੈ | ਇਤਿਹਾਸਕ ਸ਼ਹਿਰ ਬਟਾਲਾ ਦੀ ਇਹ ਰੈਂਕਿੰਗ ਆਉਣੀ ਚਿੰਤਾ ਦੀ ਗੱਲ ...

ਪੂਰੀ ਖ਼ਬਰ »

ਉਪ ਮੰਡਲ ਉੱਤਰੀ ਤੇ ਸ਼ਹਿਰੀ ਮੰਡਲ ਬਟਾਲਾ ਦੇ ਬਿਜਲੀ ਮੁਲਾਜ਼ਮਾਂ ਵਲੋਂ 11ਵੇਂ ਦਿਨ ਵੀ ਹੜਤਾਲ

ਬਟਾਲਾ, 25 ਨਵੰਬਰ (ਕਾਹਲੋਂ)-ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਅਨੁਸਾਰ ਅੱਜ 11ਵੇਂ ਦਿਨ ਵੀ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਉਪ ਮੰਡਲ ਉੱਤਰੀ ਬਟਾਲਾ ਅਤੇ ਸ਼ਹਿਰੀ ਮੰਡਲ ਬਟਾਲਾ ਦੇ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਕਾਨ 'ਚ ਲੱਗੀ ਅੱਗ ਨਾਲ ਲੱਖਾਂ ਦਾ ਨੁਕਸਾਨ

ਬਟਾਲਾ, 25 ਨਵੰਬਰ (ਹਰਦੇਵ ਸਿੰਘ ਸੰਧੂ)-ਸਵੇਰੇ ਤੜਕਸਾਰ ਸਥਾਨਕ ਸਿੰਬਲ ਮੁਹੱਲਾ ਵਿਖੇ ਇਕ ਘਰ 'ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਬਾਰੇ ਘਰ ਰਹਿੰਦੀ ਇਕ ਬਜ਼ੁਰਗ ਔਰਤ ਪਰਮਜੀਤ ਕੌਰ ਪਤਨੀ ਸਵਰਗੀ ਬਾਵਾ ਸਿੰਘ ਵਾਸੀ ਡੁਲਟਾਂ ਵਾਲੀ ਗਲੀ ...

ਪੂਰੀ ਖ਼ਬਰ »

ਤਿੱਬੜੀ ਕੈਂਟ ਦੀ ਸੁਰੱਖਿਆ 'ਚ ਕੀਤਾ ਵਾਧਾ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪਠਾਨਕੋਟ ਆਰਮੀ ਦੇ ਤਿ੍ਵੇਣੀ ਦੁਆਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਮੁੱਖ ਰੱਖਦੇ ਹੋਏ ਤਿੱਬੜੀ ਛਾਉਣੀ ਦੇ ਉੱਚ ਅਧਿਕਾਰੀਆਂ ਨੇ ਆਰਮੀ ਕੈਂਪ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਹੈ ਅਤੇ ਬੜੀ ਮੁਸਤੈਦੀ ਨਾਲ ਕੈਂਟ ਦੇ ਚਾਰ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਸੀ ਪੱਤਰ

ਬਟਾਲਾ, 25 ਨਵੰਬਰ (ਕਾਹਲੋਂ)-ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਇਕ ਪੱਤਰ ਲਿਖਿਆ ਸੀ ਅਤੇ ਮੰਗ ਕੀਤੀ ਸੀ ਕਿ ਬਟਾਲਾ ਜ਼ਿਲ੍ਹਾ ਬਣਨ ਲਈ ਹਰ ਤਰ੍ਹਾਂ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਔਰਤ ਕਾਬੂ

ਬਹਿਰਾਮਪੁਰ, 25 ਨਵੰਬਰ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਪਿੰਡ ਝਬਕਰਾ ਵਿਖੇ ਇਕ ਔਰਤ ਕੋਲੋਂ 9 ਬੋਤਲਾਂ ਦੇਸੀ ਸ਼ਰਾਬ ਫੜਨ ਦੀ ਖ਼ਬਰ ਹੈ | ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜੁੱਗੋਚੱਕ, ਟਾਂਡਾ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਸ.ਹ.ਸ. ਰਾਏਚੱਕ ਦਾ ਪਹਿਲਾ ਸਥਾਨ

ਬਟਾਲਾ, 25 ਨਵੰਬਰ (ਕਾਹਲੋਂ)-ਵਿਭਾਗੀ ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰੀ ਵਿਗਿਆਨ ਮੇਲਾ ਸ.ਸ.ਸ.ਸ. (ਮੁੰ.) ਡੇਰਾ ਬਾਬਾ ਨਾਨਕ ਵਿਖੇ ਲਗਾਇਆ ਗਿਆ, ਜਿਸ ਵਿਚ ਬਲਾਕ ਡੇਰਾ ਬਾਬਾ ਨਾਨਕ-2 ਵਿਚੋਂ ਸ.ਹ.ਸ. ਰਾਏਚੱਕ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ 'ਚੋਂ ਰੇਤ ਕੱਢਣ ਲਈ ਮਾਈਨਿੰਗ ਵਿਭਾਗ ਕੋਲੋਂ ਲੈ ਸਕਦੇ ਹਨ ਮਨਜ਼ੂਰੀ-ਡਿਪਟੀ ਕਮਿਸ਼ਨਰ

ਬਟਾਲਾ, 25 ਨਵੰਬਰ (ਕਾਹਲੋਂ)-ਰਾਵੀ ਅਤੇ ਬਿਆਸ ਦਰਿਆਵਾਂ ਦੇ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੇ ਖੇਤਾਂ ਵਿਚੋਂ ਰੇਤ ਕਢਵਾ ਸਕਦੇ ਹਨ ਅਤੇ ਇਸ ਲਈ ਕਿਸਾਨਾਂ ਨੂੰ ਸਰਕਾਰ ਵਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਐਕਸੀਅਨ ਮਾਈਨਿੰਗ ਕੋਲੋਂ ਪ੍ਰਵਾਨਗੀ ...

ਪੂਰੀ ਖ਼ਬਰ »

ਡਾ. ਦੀਪਕ ਸਹੋਤਰਾ ਐਕਸੀਡੈਂਟਲ ਐਂਡ ਟਰੋਮਾ ਸੈਂਟਰ ਧਾਰੀਵਾਲ ਵਿਖੇ ਮੋਡਲਰ ਥੇਟਰ ਅਤੇ ਆਈ.ਸੀ.ਯੂ. ਦੀ ਸਹੂਲਤ ਉਪਲਬਧ-ਡਾ. ਦੀਪਕ ਸਹੋਤਰਾ

ਧਾਰੀਵਾਲ, 25 ਨਵੰਬਰ (ਜੇਮਸ ਨਾਹਰ)-ਪਿੰਡ ਰਣੀਆਂ ਸਾਹਮਣੇ ਕਲਿਆਣਪੁਰ ਮੋੜ ਵਿਖੇ ਡਾ: ਦੀਪਕ ਸਹੋਤਰਾ ਐਕਸੀਡੈਂਟਲ ਐਂਡ ਟਰੋਮਾ ਸੈਂਟਰ, ਜੋ ਕਿ ਕੁਲਦੀਪ ਹਸਪਤਾਲ ਵਿਖੇ ਸਥਿਤ ਹੈ, ਵਿਖੇ ਮੋਡਲਰ ਥੇਟਰ ਅਤੇ ਆਈ.ਸੀ.ਯੂ. ਦੀ ਸਹੂਲਤ ਪੂਰੀ ਤਰ੍ਹਾਂ ਨਾਲ ਉਪਲਬਧ ਹੈ, ਜਿਸ ਕਰਕੇ ...

ਪੂਰੀ ਖ਼ਬਰ »

'ਆਪ' ਵਲੋਂ ਭਗਵੰਤ ਮਾਨ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਮਿਸ਼ਨ ਪੰਜਾਬ ਦੀ ਕੀਤੀ ਸ਼ੁਰੂਆਤ

ਫਤਹਿਗੜ੍ਹ ਚੂੜੀਆਂ/ਅਲੀਵਾਲ, 25 ਨਵੰਬਰ (ਧਰਮਿੰਦਰ ਸਿੰਘ ਬਾਠ, ਸੁੱਚਾ ਸਿੰਘ ਬੁੱਲੋਵਾਲ)-2022 ਦੀਆਂ ਵਿਧਾਨ ਸਭਾ ਚੋੋਣਾਂ ਨੂੰ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੇ ਮਾਝੇ ਦੀ ਧਰਤੀ ਹਲਕਾ ਫਤਹਿਗੜ੍ਹ ਚੂੜੀਆਂ ਤੋਂ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕੀਤੀ | ...

ਪੂਰੀ ਖ਼ਬਰ »

'ਹਰ ਘਰ ਦਸਤਕ' ਪ੍ਰੋਗਰਾਮ ਤਹਿਤ ਐਸ.ਐਮ.ਓ. ਲਵ ਕੁਮਾਰ ਨੇ ਖੁਦ ਘਰ-ਘਰ ਪਹੁੰਚ ਕੇ ਕੀਤਾ ਟੀਕਾਕਰਨ

ਧਾਰੀਵਾਲ, 25 ਨਵੰਬਰ (ਜੇਮਸ ਨਾਹਰ)-ਕਮਿਊਨਟੀ ਹੈਲਥ ਸੈਂਟਰ ਧਾਰੀਵਾਲ ਦੇ ਐਸ.ਐਮ.ਓ. ਡਾ: ਲਵ ਕੁਮਾਰ, ਨੋਡਲ ਅਫ਼ਸਰ ਵੈਕਸੀਨੇਸ਼ਨ ਡਾ: ਜੋਨਾਤਨ ਅਤੇ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਕੇਸ਼ ਵਿਲੀਅਮ ਦੀ ਸਾਂਝੀ ਅਗਵਾਈ ਹੇਠ 'ਹਰ ਘਰ ...

ਪੂਰੀ ਖ਼ਬਰ »

ਸੀ.ਬੀ.ਏ. ਇੰਨਫੋਟੈੱਕ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਲੈ ਕੇ ਆਇਆ ਅਹਿਮ ਕੋਰਸ-ਸੰਦੀਪ ਕੁਮਾਰ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਅੱਜ ਕੱਲ੍ਹ ਪੰਜਾਬ ਦੇ ਜ਼ਿਆਦਾਤਰ ਲੜਕੇ/ਲੜਕੀਆਂ ਦਾ ਵਿਦੇਸ਼ ਜਾਣ ਪ੍ਰਤੀ ਰੁਝਾਨ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਵਿਦੇਸ਼ ਜਾਣ ਲਈ ਨੌਜਵਾਨ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਨੰੂ ਪਹਿਲ ਦਿੰਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ 'ਚ ਅਕਾਲੀ ਦਲ ਨੂੰ ਟੁੱਟਣੋਂ ਬਚਾਉਣ ਲਈ ਪਾਰਟੀ ਪ੍ਰਧਾਨ ਦਖ਼ਲ ਦੇਣ-ਹਰਬੰਸ ਸਿੰਘ ਘੁਮਾਣ

ਘੁਮਾਣ, 25 ਨਵੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਨੇ ਹਲਕਾ ਸ੍ਰੀ ਹਰਗੋਬਿੰਦਪੁਰ 'ਚ ਟਿਕਟ ਦੀ ਵੰਡ ਨੂੰ ਲੈ ਕੇ ਗਲਤ ਫ਼ੈਸਲਾ ਕੀਤਾ ਤਾਂ ਇਨ੍ਹਾਂ ਦਾ ਖਮਿਆਜ਼ਾ ਸ਼ੋ੍ਰਮਣੀ ਅਕਾਲੀ ਦਲ ਨੂੰ ਭੁਗਤਣਾ ਪੈ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਘੁਮਾਣ ਦੇ ਤਿੰਨ ...

ਪੂਰੀ ਖ਼ਬਰ »

ਸਾਂਝੇ ਮਸੀਹ ਸੰਮੇਲਨ ਸੰਬੰਧੀ ਹਰ ਵਰਗ ਦੇ ਲੋਕਾਂ ਨੰੂ ਕੀਤਾ ਜਾ ਰਿਹਾ ਲਾਮਬੱਧ-ਮੁਨੱਵਰ ਮਸੀਹ

ਗੁਰਦਾਸਪੁਰ, 25 ਨਵੰਬਰ (ਆਰਿਫ਼)-2 ਦਸੰਬਰ ਤੋਂ 5 ਦਸੰਬਰ ਤੱਕ ਚੱਲਣ ਵਾਲੇ ਸਾਂਝੇ ਮਸੀਹ ਸੰਮੇਲਨ ਦੇ ਪਵਿੱਤਰ ਦਿਹਾੜੇ ਨੰੂ ਮੁੱਖ ਰੱਖਦਿਆਂ 28 ਨਵੰਬਰ ਨੰੂ ਦੀ ਪੈਂਤੀਕਾਸਟਲ ਮਿਸ਼ਨ ਚਰਚ ਤੋਂ ਗੁਰਦਾਸਪੁਰ ਸ਼ਹਿਰ ਅੰਦਰ ਨਗਰ ਕੀਰਤਨ ਕੱਢਿਆ ਜਾਵੇਗਾ, ਜਿਸ ਦੀਆਂ ...

ਪੂਰੀ ਖ਼ਬਰ »

ਕ੍ਰਿਸਮਸ ਸਮਾਗਮ 'ਚ ਉਪ ਮੁੱਖ ਮੰਤਰੀ ਰੰਧਾਵਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ-ਰਵੀ ਦੁੱਲਾ

ਧਾਰੀਵਾਲ, 25 ਨਵੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ਨੂੰ ਸਮਰਪਿਤ 5 ਦਸਬੰਰ ਦਿਨ ਐਤਵਾਰ ਨੂੰ ਪਿੰਡ ਦਬੁਰਜੀ ਵਿਖੇ ਕਰਵਾਏ ਜਾਣ ਵਾਲੇ ਮਸੀਹ ਸਮਾਗਮ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਰਿਵਾਰ ਸਮੇਤ ਸ਼ਿਰਕਤ ਕਰਨਗੇ | ਜਦ ...

ਪੂਰੀ ਖ਼ਬਰ »

ਹਾਈ ਕਮਾਂਡ ਦਾ ਫ਼ੈਸਲਾ ਸਿਰ ਮੱਥੇ-ਗੱਠਜੋੜ ਦੀ ਜਿੱਤ ਲਈ ਦਿਨ ਰਾਤ ਇਕ ਕਰ ਦਿਆਂਗੇ-ਰਵੀ ਮੋਹਨ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਾਈ ਕਮਾਂਡ ਦੇ ਫ਼ੈਸਲੇ ਨੰੂ ਸਿਰ ਮੱਥੇ ਮੰਨਦੇ ਹਨ ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ 'ਤੇ ਪਹਿਲਾਂ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀਆਂ ਨੀਤੀਆਂ ਤੋਂ ਲੋਕ ਖ਼ੁਸ਼-ਬਾਬਾ ਰਣਜੀਤ ਸਿੰਘ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਉਨ੍ਹਾਂ ਵਾਅਦਿਆਂ 'ਤੇ ਪੂਰਾ ਉਤਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ੋਨ ਇੰਚਾਰਜ ਬਾਬਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋਸ਼ੀ ਮਹਿਲਾ ਖਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਗ਼ਲਤ ਅਨਸਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਪਿੰਡ ਚੇਚੀਆਂ ਛੋੜੀਆਂ ਨੇੜੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਵੀਨਾ ਪਤਨੀ ਕੁਲਦੀਪ ਵਾਸੀ ਚੇਚੀਆਂ ...

ਪੂਰੀ ਖ਼ਬਰ »

ਗਿਆਨਮ ਇੰਸਟੀਚਿਊਟ ਵਿਖੇ ਪੀ.ਐਸ.ਟੈੱਟ ਦੀ ਕੋਚਿੰਗ ਅੱਜ ਤੋਂ ਸ਼ੁਰੂ-ਭੁਵਨੇਸ਼ ਕੁਮਾਰ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਵੱਖ-ਵੱਖ ਇਮਤਿਹਾਨਾਂ ਦੀ ਕੋਚਿੰਗ ਦੇਣ ਵਿਚ ਮਾਹਿਰ ਸੰਸਥਾ ਗਿਆਨਮ ਇੰਸਟੀਚਿਊਟ ਕੋਚਿੰਗ ਸੈਂਟਰ ਵਿਖੇ 26 ਨਵੰਬਰ ਤੋਂ ਪੀ.ਐਸ ਟੈਟ ਦੇ ਇਮਤਿਹਾਨ ਦੀ ਕੋਚਿੰਗ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਤਾਲਮੇਲ ਸੰਘਰਸ਼ ਕਮੇਟੀ ਵਲੋਂ ਮੀਟਿੰਗ ਲਈ ਸਮਾਂ ਨਾ ਮਿਲਣ 'ਤੇ ਸੰਘਰਸ਼ ਦੀ ਚਿਤਾਵਨੀ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਦਫ਼ਤਰਾਂ ਵਿਚ ਇੰਨਲਿਸਟਮੈਂਟ ਪਾਲਸੀ/ਆਊਟਸੋਰਸ ਰਾਹੀਂ ਕੰਮ ਕਰਦੇ ਦਫ਼ਤਰੀ ਸਟਾਫ਼ ਕਾਮਿਆਂ ਵਲੋਂ 23 ਨਵੰਬਰ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ 11ਵੇਂ ਦਿਨ ਰੋਸ ਮੁਜ਼ਾਹਰਾ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਪੇਅ ਬੈਂਡ ਸਮੇਤ ਹੋਰ ਮੰਗਾਂ ਲਾਗੂ ਕਰਵਾਉਣ ਦੀ ਮੰਗ ਨੰੂ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਸਰਕਲ ਕੰਪਲੈਕਸ ਦਾ ਗੇਟ ਬੰਦ ਕਰਕੇ 11ਵੇਂ ਦਿਨ ਸਮੂਹਿਕ ਛੁੱਟੀ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਰਕਲ ...

ਪੂਰੀ ਖ਼ਬਰ »

ਗੁਰਮੀਤ ਬਾਵਾ ਦੀ ਮੌਤ ਤੇ 'ਸਰਹੱਦੀ ਫੋਕ ਥੀਏਟਰ' ਵਲੋਂ ਦੁੱਖ ਪ੍ਰਗਟ

ਧਾਰੀਵਾਲ, 25 ਨਵੰਬਰ (ਸਵਰਨ ਸਿੰਘ)-ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਦੀ ਹੋਈ ਅਚਾਨਕ ਮੌਤ 'ਤੇ 'ਸਰਹੱਦੀ ਫੋਕ ਥਿਏਟਰ' ਧਾਰੀਵਾਲ ਵਲੋਂ ਅਫਸੋਸ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਰਹੱਦੀ ਫੋਕ ਥਿਏਟਰ ਸਰਪ੍ਰਸਤ ਮਾਸਟਰ ਹਰਭਜਨ ਸਿੰਘ ਖੋਖਰ ਫੌਜੀਆਂ ਅਤੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਤਿੱਬੜ, 25 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਦੇ ਪਿੰਡ ਰੱਤੋਵਾਲ ਵਿਚ ਇਕ 35 ਕੁ ਸਾਲ ਦੇ ਵਿਆਹੇ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਜਵਿੰਦਰ ...

ਪੂਰੀ ਖ਼ਬਰ »

ਅੱਜ ਹੋਵੇਗੀ ਦੀਨਾਨਗਰ ਵਿਖੇ 'ਆਪ' ਦੀ ਪਹਿਲੀ ਰੈਲੀ

ਦੀਨਾਨਗਰ, 25 ਨਵੰਬਰ (ਸੰਧੂ, ਸ਼ਰਮਾ)-ਆਮ ਆਦਮੀ ਪਾਰਟੀ ਨੇ ਪੰਜਾਬ ਦੀ ਰਾਜਨੀਤੀ ਨੰੂ ਚੁਣਾਵੀ ਰੰਗ ਦੇਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਲਗਾਤਾਰ ਪੰਜਾਬ ਦਾ ਦੌਰਾ ਕਰਕੇ ਪੰਜਾਬੀਆਂ ਨੰੂ ਗਰੰਟੀਆਂ ਦੇ ਰਹੇ ਹਨ | ...

ਪੂਰੀ ਖ਼ਬਰ »

ਖੇਤੀ ਕਾਨੰੂਨ ਵਾਪਸ ਹੋਣ ਦੇ ਐਲਾਨ 'ਤੇ ਪਿੰਡ ਗਾਹਲੜੀ ਦੇ ਨੌਜਵਾਨਾਂ ਨੇ ਵੰਡੇ ਲੱਡੂ

ਦੋਰਾਂਗਲਾ, 25 ਨਵੰਬਰ (ਚੱਕਰਾਜਾ)-ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੰੂਨ ਵਾਪਸ ਕਰਨ ਦੇ ਕੀਤੇ ਗਏ ਐਲਾਨ 'ਤੇ ਪਿੰਡ ਗਾਹਲੜੀ ਦੇ ਨੌਜਵਾਨਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ ਗਈ | ਇਸ ਮੌਕੇ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਜਸਬੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ 'ਚ ਪ੍ਰਕਾਸ਼ ਪੁਰਬ ਮਨਾਇਆ

ਵਡਾਲਾ ਗ੍ਰੰਥੀਆਂ, 25 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਵੈਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਟੀਚਰਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਾ-ਖੰਨਾ, ਸ਼ਰਮਾ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਆਪਣੀਆਂ ਮੰਗਾਂ ਨੰੂ ਲੈ ਕੇ ਸੰਘਰਸ਼ ਕਰ ਰਹੇ ਗੈੱਸਟ ਫੈਕਲਟੀ ਟੀਚਰਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਲਾਠੀਚਾਰਜ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ ਬਣਿਆ ਸੀਨੀਅਰ ਸੈਕੰਡਰੀ-ਪਿ੍ੰ. ਸ਼ਰਮਾ

ਬਟਾਲਾ, 25 ਨਵੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਸੀ.ਬੀ.ਐੱਸ.ਈ. ਬੋਰਡ ਦੁਆਰਾ ਸੈਕੰਡਰੀ ਤੋਂ ਸੀਨੀਅਰ ਸੈਕੰਡਰੀ ਸਕੂਲ ਬਣ ਗਿਆ ਹੈ | ਇਸ ਬਾਰੇ ਪਿ੍ੰ. ਮੀਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਤੇ ਮਾਪਿਆਂ ਦੀ ਸਕੂਲ ਨੂੰ ...

ਪੂਰੀ ਖ਼ਬਰ »

ਸਾਂਝੀਵਾਲਤਾ ਯਾਤਰਾ ਦਾ ਗੁਰਦਾਸਪੁਰ ਪਹੁੰਚਣ 'ਤੇ ਕੀਤਾ ਸਵਾਗਤ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)-ਰਾਜਸਥਾਨ ਤੋਂ ਸ਼ੁਰੂ ਹੋਈ ਸਾਂਝੀਵਾਲਤਾ ਯਾਤਰਾ ਦਾ ਗੁਰਦਾਸਪੁਰ ਪਹੁੰਚਣ 'ਤੇ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਸੰਮਤੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਸਥਾਨ ਤੋਂ ਆਏ ਸੰਤਾਂ ਨੰੂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. ਵਿਖੇ ਦਾਖ਼ਲਾ ਲੈਣ ਦੀ ਅੰਤਿਮ ਤਰੀਕ 29 ਤੱਕ-ਰਿਸ਼ਬਦੀਪ ਸਿੰਘ

ਗੁਰਦਾਸਪੁਰ, 25 ਨਵੰਬਰ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਵੱਖ ਵੱਖ ਕੋਰਸਾਂ ਵਿਚ ਦਾਖ਼ਲਾ ਲੈਣ ਦੀ ਅੰਤਿਮ ਤਾਰੀਖ਼ 29 ਨਵੰਬਰ ਤੱਕ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਤੇ ਪਿ੍ੰਸੀਪਲ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਡੇਂਗੂ ਦੇ ਬਚਾਅ ਲਈ ਘਰ-ਘਰ ਕੀਤਾ ਜਾਗਰੂਕ

ਫਤਹਿਗੜ੍ਹ ਚੂੜੀਆਂ, 25 ਨਵੰਬਰ (ਧਰਮਿੰਦਰ ਸਿੰਘ ਬਾਠ)-ਡੇਂਗੂ ਦੀ ਰੋਕਥਾਮ ਲਈ ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੈਲਥ ਇੰਸਪੈਕਟਰਾਂ ...

ਪੂਰੀ ਖ਼ਬਰ »

ਸਬ ਡਵੀਜ਼ਨ ਪੁਰਾਣਾ ਸ਼ਾਲਾ 'ਚ ਰਹੀ ਮੁਕੰਮਲ ਹੜਤਾਲ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਪੇਅ ਬੈਂਡ ਸਮੇਤ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬਿਜਲੀ ਮੁਲਾਜ਼ਮਾਂ ਨੇ ਅੱਜ 11ਵੇ ਦਿਨ ਵੀ ਸਮੁੱਚਾ ਕੈਸ ਕਾਉਂਟਰ ਬੰਦ ਰੱਖ ਕੇ ਮੁਕੰਮਲ ਹੜਤਾਲ ਕੀਤੀ | ਇਸ ਸਮੇਂ ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਅਸੀਂ ਬਿਨਾਂ ਪੱਖਪਾਤ ਵਿਕਾਸ ਕੰਮ ਕਰਵਾ ਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ-ਸਰਪੰਚ ਦੂਲਾਨੰਗਲ

ਵਡਾਲਾ ਬਾਂਗਰ, 25 ਨਵੰਬਰ (ਭੁੰਬਲੀ)-ਸੁਰਿੰਦਰਪਾਲ ਸਿੰਘ ਸਰਪੰਚ ਦੂਲਾਨੰਗਲ, ਪ੍ਰਧਾਨ ਹਰਦੇਵ ਸਿੰਘ ਦੂਲਾਨੰਗਲ ਨੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਮੌਜ਼ੂਦਗੀ ਵਿਚ ਆਖਿਆ ਕਿ ਅਸੀਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਤੇ ...

ਪੂਰੀ ਖ਼ਬਰ »

20 ਘੰਟਿਆਂ ਤੋਂ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਡੇਹਰੀਵਾਲ ਦਰੋਗਾ, 25 ਨਵੰਬਰ (ਹਰਦੀਪ ਸਿੰਘ ਸੰਧੂ)-ਬਿਜਲੀ ਦਫਤਰ ਡੇਹਰੀਵਾਲ ਦਰੋਗਾ ਵਿਖੇ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਪਿਛਲੇ 20 ਘੰਟਿਆਂ ਤੋਂ ਬਿਜਲੀ ਨਾ ਆਉਣ ਕਾਰਨ ਡੇਹਰੀਵਾਲ ਦੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਕਿਸਾਨਾਂ ਕਿਹਾ ਕਿ ਬਿਜਲੀ ਸਪਲਾਈ ਬੰਦ ...

ਪੂਰੀ ਖ਼ਬਰ »

ਦਹੇਜ ਦੀ ਮੰਗ ਨੰੂ ਲੈ ਕੇ ਪਤੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਪੰਡੋਰੀ ਦੀ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਉਸ ਦੀ ਮਾਰਕੁਟਾਈ ਤੇ ਦਹੇਜ ਦੀ ਮੰਗ ਨੂੰ ਲੈ ਕੇ ਪਤੀ ਸਮੇਤ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਅੰਦਰ 'ਆਪ' ਦੀ ਸਰਕਾਰ ਬਣਾਉਣ ਲਈ ਲੋਕਾਂ 'ਚ ਵਧੇਰੇ ਉਤਸ਼ਾਹ-ਵਕੀਲ ਸੇਖਵਾਂ

ਧਾਰੀਵਾਲ, 25 ਨਵੰਬਰ (ਜੇਮਸ ਨਾਹਰ)-ਹਰੇਕ ਵਰਗ ਨਾਲ ਜ਼ਮੀਨੀ ਪੱਧਰ 'ਤੇ ਜੁੜ ਕੇ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੜੇ ਹੀ ਵਧੀਆਂ ਢੰਗ ਨਾਲ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ...

ਪੂਰੀ ਖ਼ਬਰ »

ਬਲਾਕ ਪੱਧਰੀ ਸਾਇੰਸ ਮੇਲੇ 'ਚੋਂ ਸ.ਸ.ਸ. ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ਕੀਤਾ ਪਹਿਲਾ ਸਥਾਨ ਹਾਸਲ

ਬਟਾਲਾ, 25 ਨਵੰਬਰ (ਕਾਹਲੋਂ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਸਾਇੰਸ ਮੇਲਿਆਂ ਦੀ ਲੜੀ ਤਹਿਤ ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਕਰਵਾਏ ਗਏ, ਜਿਸ ਦੇ ਦੂਜੇ ਦਿਨ 9ਵੀਂ ਤੋਂ 10ਵੀਂ ਪੱਧਰ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਾਲੇ ਕਾਨੰੂਨ ਵਾਪਸ ਲੈਣ ਦੇ ਐਲਾਨ ਨੇ ਲੋਕਾਂ ਦਾ ਜਿੱਤਿਆ ਦਿੱਲ-ਸੇਖੋਂ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਇਤਿਹਾਸਿਕ ਫ਼ੈਸਲਾ ਲੈਂਦਿਆਂ ਤਿੰਨ ਖੇਤੀ ਕਾਲੇ ਕਾਨੰੂਨ ਵਾਪਸ ਲੈਣ ਦੇ ਕੀਤੇ ਐਲਾਨ ਨਾਲ ਹਰੇਕ ਵਰਗ ਦਾ ਦਿਲ ਜਿੱਤ ਲਿਆ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ

ਜੈਂਤੀਪੁਰ, 25 ਨਵੰਬਰ (ਬਲਜੀਤ ਸਿੰਘ)-ਕਿਸਾਨ ਅੰਦੋਲਨ ਨੂੰ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਜਥੇ ਰਵਾਨਾ ਕੀਤੇ ਜਾ ਰਹੇ ਹਨ | ਇਸੇ ਲੜੀ ਦੇ ਤਹਿਤ ਪਿੰਡ ਤਲਵੰਡੀ ਖੁੰਮਣ ਤੋਂ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮੇਰੇ ਸਿਰ ਦਾ ਤਾਜ-ਰਵੀਕਰਨ ਸਿੰਘ ਕਾਹਲੋਂ

ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮੇਰੇ ਸਿਰ ਦਾ ਤਾਜ ਹਨ ਤੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਜਸਕਰਨ ਸਿੰਘ ਕਾਹਲੋਂ ਨੂੰ ਹਲਕਾ ਬਟਾਲਾ ਤੋਂ ਉਮੀਦਵਾਰ ਐਲਾਨਣ ਦੀ ਕਾਂਗਰਸੀ ਵਰਕਰਾਂ ਵਲੋਂ ਮੰਗ

ਨੌਸ਼ਹਿਰਾ ਮੱਝਾ ਸਿੰਘ, 25 ਨਵੰਬਰ (ਤਰਸੇਮ ਸਿੰਘ ਤਰਾਨਾ)-ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ, ਕਾਂਗਰਸ ਪਾਰਟੀ ਨੂੰ ਪਿੰਡਾਂ ਅੰਦਰ ਹੋਰ ਮਜ਼ਬੂਤ ਕੀਤੇ ਜਾਣ ਹਿੱਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਉਂਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬੰਦੇਸ਼ਾ ਵਿਖੇ ਹੋਈ ਇਕੱਤਰਤਾ

ਨੌਸ਼ਹਿਰਾ ਮੱਝਾ ਸਿੰਘ, 25 ਨਵੰਬਰ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਬੰਦੇਸ਼ਾ ਵਿਖੇ ਕਿਸਾਨ ਆਗੂ ਰਾਮ ਸਿੰਘ ਬੰਦੇਸ਼ਾ ਦੇ ਗ੍ਰਹਿ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ 'ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਸ਼ੁਕਰਾਨਾ

ਡੇਰਾ ਬਾਬਾ ਨਾਨਕ, 25 ਨਵੰਬਰ (ਵਿਜੇ ਸ਼ਰਮਾ)-ਮੋਦੀ ਸਰਕਾਰ ਵੱਲੋ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ 'ਤੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਅੱਜ ਬਲਾਕ ਡੇਰਾ ਬਾਬਾ ਨਾਨਕ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਗੁਰਦੁਆਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾ ਰਹੇ ਐਲਾਨ ਸਿਆਸੀ ਸਟੰਟ-ਰਮਨ ਸੰਧੂ

ਬਟਾਲਾ, 25 ਨਵੰਬਰ (ਕਾਹਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਭਰਮਾਉਣ ਲਈ ਕੀਤੇ ਜਾ ਰਹੇ ਐਲਾਨ ਮਹਿਜ ਸਿਆਸੀ ਸਟੰਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਜੂਨੀਅਰ ਵਿੰਗ ਕਾਦੀਆਂ 'ਚ ਸਾਲਾਨਾ ਖੇਡ ਦਿਵਸ ਸਮਾਪਤ

ਬਟਾਲਾ, 25 ਨਵੰਬਰ (ਕਾਹਲੋਂ)-ਐੱਸ.ਐੱਸ. ਬਾਜਵਾ ਜੂਨੀਅਰ ਵਿੰਗ ਕਾਦੀਆਂ ਵਿਚ ਅੱਜ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਚੇਅਰਪਰਸਨ, ਸਹਾਇਕ ਡਾਇਰੈਕਟਰ ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੀ ਈਦ ਮਨਾਈ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਸਥਾਨਕ ਪੈਰਿਸ ਸੰਤ ਅਲਫੋਸਾ ਚਰਚ ਵਿਖੇ ਫਾਦਰ ਜ਼ੋਨ ਪੈਰਿਸ ਪ੍ਰੀਸ਼ਟ ਦੀ ਯੋਗ ਅਗਵਾਈ ਅਤੇ ਪ੍ਰਧਾਨ ਮੁਨੀਰ ਮਸੀਹ ਦੇ ਪ੍ਰਬੰਧਾਂ ਹੇਠ ਮਸੀਹ ਭਾਈਚਾਰੇ ਵਲੋਂ ਪ੍ਰਭੂ ਯਿਸੂ ਮਸੀਹ ਦੀ ਈਦ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ 'ਤੇ ਇਟਲੀ 'ਚ ਪੰਜਾਬੀ ਨੌਜਵਾਨ ਕਿਸਾਨਾਂ ਵਲੋਂ ਖੁਸ਼ੀ ਮਨਾਈ

ਕਲਾਨੌਰ, 25 ਨਵੰਬਰ (ਪੁਰੇਵਾਲ)-ਖੇਤੀ ਕਾਨੂੰਨ ਰੱਦ ਹੋਣ ਦੀ ਖ਼ਬਰ ਨਾਲ ਜਿਥੇ ਦੇਸ਼ 'ਚ ਕਿਸਾਨਾਂ 'ਚ ਖੁਸ਼ੀਆਂ ਪਾਈਆਂ ਗਈਆਂ, ਉਥੇ ਵਿਦੇਸ਼ਾਂ 'ਚ ਰਹਿੰਦੇ ਕਿਸਾਨਾਂ ਦੇ ਨੌਜਵਾਨ ਬੱਚਿਆਂ ਵਲੋਂ ਵੀ ਇਕੱਠੇ ਹੋ ਕੇ ਖੁਸ਼ੀ ਮਨਾਈ ਗਈ | ਇਸ ਮੌਕੇ 'ਤੇ ਇਟਲੀ 'ਚ ਰਹਿੰਦੇ ਯੂਥ ...

ਪੂਰੀ ਖ਼ਬਰ »

ਚੰਨੀ ਸਰਕਾਰ ਐੱਨ. ਓ. ਸੀ. ਤੇ ਨਕਸ਼ਾ ਪਾਸ ਦੇ ਵੀ ਪੈਸੇ ਘੱਟ ਕਰੇ-ਸੁੱਖ ਉਮਰਪੁਰਾ

ਬਟਾਲਾ, 25 ਨਵੰਬਰ (ਹਰਦੇਵ ਸਿੰਘ ਸੰਧੂ)-ਪੈਜ ਸੇਵਾ ਸੁਸਾਇਟੀ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਉਮਰਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ, ਜਿਨ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਜਲੀ, ਰੇਤ, ਡੀਜ਼ਲ, ਪੈਟਰੋਲ ਤੇ ਪੀਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX