ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਅੰਮ੍ਰਿਤਸਰ

ਤਨਖ਼ਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਮੈਟਰੋ ਬੱਸ ਚਾਲਕਾਂ ਦਾ ਰੋਸ ਧਰਨਾ ਜਾਰੀ

ਵੇਰਕਾ, 25 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖੇਤਰ ਅੰਦਰ ਚੱਲ ਰਹੀਆਂ ਬੀ. ਆਰ. ਟੀ. ਐੱਸ. ਪ੍ਰਾਜੈਕਟਰ ਤਹਿਤ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਤਨਖ਼ਾਹਾਂ ਵਧਾਉਣ ਅਤੇ ਪੱਕਿਆਂ ਕੀਤੇ ਜਾਣ ਦੀ ਮੰਗ ਨੂੰ ਲੈ ਕੇ 14 ਨਵੰਬਰ ਤੋਂ ਮੈਟਰੋ ਬੱਸਾਂ ਦਾ ਅਣਮਿੱਥੇ ਸਮੇਂ ਲਈ ਮੈਟਰੋ ਬੱਸ ਡੀਪੂ ਦੇ ਗੇਟ ਮੂਹਰੇ ਦਿੱਤਾ ਜਾ ਰਿਹਾ ਲੜੀਵਾਰ ਰੋਸ ਧਰਨਾ ਅੱਜ ਗਿਆਰ੍ਹਵੇਂ ਦਿਨ ਵੀ ਜ਼ਾਰੀ ਰਿਹਾ, ਜਿਸ ਦੌਰਾਨ ਸਮੂਹ ਬੱਸ ਚਾਲਕਾਂ ਵਲੋਂ ਸੂਬਾ ਸਰਕਾਰ ਤੇ ਬੀ. ਆਰ. ਟੀ. ਐੱਸ. ਕੰਪਨੀ ਦੇ ਅਧਿਕਾਰੀ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਬੀ. ਆਰ. ਟੀ. ਐੱਸ. ਇੰਪਲਾਈਜ਼ ਏਕਤਾ ਯੂਨੀਅਨ ਦੇ ਬੈਨਰ ਹੇਠ ਦਿੱਤੇ ਜਾ ਰਹੇ ਰੋਸ ਧਰਨੇ ਦੌਰਾਨ ਲੰਘੇ ਦਿਨੀ ਕਾਂਗਰਸ ਪਾਰਟੀ ਵਲੋਂ ਬੀਬੀ ਜਗੀਰ ਕੌਰ ਔਜਲਾ, ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਲਾਲਜੀਤ ਸਿੰਘ ਭੁੱਲਰ, ਹਲਕਾ ਖਡੂਰ ਸਾਹਿਬ ਦੇ ਜਨ: ਸਕੱਤਰ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਕਾ ਅੱਜ ਏਟਕ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਆਂਸਲ ਨੇ ਧਰਨੇ ਦੌਰਾਨ ਪਹੁੰਚੇ ਸਮਰਥਨ ਦਿੰਦਿਆਂ ਮੈਟਰੋ ਬੱਸ ਚਾਲਕਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਜਾਇਜ਼ ਕਰਾਰ ਦਿੰਦਿਆਂ ਬਿਨ੍ਹਾਂ ਦੇਰੀ ਸਰਕਾਰ ਤੇ ਕੰਪਨੀ ਦੇ ਅਧਿਕਾਰੀਆਂ ਨੂੰ ਮੰਗਾਂ ਪ੍ਰਵਾਨ ਕਰਨ ਦੀ ਅਪੀਲ ਕੀਤੀ | ਯੂਨੀਅਨ ਪ੍ਰਧਾਨ ਦਵਿੰਦਰ ਸਿੰਘ ਕਲੇਰ ਨੇ ਅੱਜ ਮੁੜ ਦੁਹਰਾਇਆ ਕਿ ਜਿੰਨਾਂ ਚਿਰ ਬੱਸ ਚਾਲਕਾਂ ਦੀਆਂ ਤਨਖ਼ਾਹਾਂ 'ਚ ਵਾਧਾ ਤੇ ਪੱਕਿਆਂ ਨਹੀਂ ਕੀਤਾ ਜਾਂਦਾ ਮੈਟਰੋ ਬੱਸ ਸੇਵਾਵਾਂ ਇਸੇ ਤਰ੍ਹਾਂ ਠੱਪ ਰਹਿਣਗੀਆਂ ਤੇ ਰੋਸ ਧਰਨਾ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਧਰਨੇ ਦੌਰਾਨ ਰਵਿੰਦਰ ਸਿੰਘ, ਬਲਦੇਵ ਸਿੰਘ, ਮਹਿਤਾਬ ਸਿੰਘ, ਸੁਖਜਿੰਦਰ ਸਿੰਘ, ਉਂਕਾਰ ਸਿੰਘ, ਸਕੱਤਰ ਸਿੰਘ, ਹਰਜੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਸਰਬਜੀਤ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਭੇਜ਼ ਸਿੰਘ ਆਦਿ ਹਾਜ਼ਰ ਸਨ |

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 29 ਨੂੰ

ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪੰਜਾਬ ਸਰਕਾਰ ਵਲੋਂ ਆਪਣੇ ਕਾਰਜਾਂ ਅਤੇ ਐਲਾਨਾਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ ਤੇ ਨਿੱਤ ਦਿਨ ਨਵੇ ਤੋਂ ਨਵੇਂ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਹੜਤਾਲ ਨਾਲ ਪਾਵਰਕਾਮ ਦਾ ਤਾਣਾ ਬਾਣਾ ਵਿਗੜਿਆ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੁਆਇੰਟ ਫੋਰਮ ਦੇ ਸੱਦੇ 'ਤੇ ਪਿਛਲੇ 12 ਦਿਨਾਂ ਤੋਂ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਪਾਵਰਕਾਮ ਦਾ ਤਾਣਾ ਬਾਣਾ ਵਿਗੜ ਗਿਆ ਹੈ ਜਿਸਦਾ ਖਮਿਆਜ਼ਾ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਬੰਦੀ ਸਿੰਘ ਰਿਹਾਈ ਮੋਰਚਾ ਵਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਸਿੰਘ ਰਿਹਾਈ ਮੋਰਚਾ ਪੰਜਾਬ ਨੇ ਅੱਜ ਇਥੇ ਅਕਾਲ ਤਖ਼ਤ ਸਕੱਤਰੇਤਰ ਵਿਖੇ ਜਥੇਦਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਹਰੀਸ਼ ਢਾਂਡਾ ਨਾਂਅ ਦੇ ਇਕ ਆਗੂ ਨੂੰ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਰੈਲੀ 'ਚ ਸ਼ਾਮਿਲ ਹੋਣ ਜਾ ਰਹੇ 'ਆਪ' ਵਰਕਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੱਟੀ ਵਿਖੇ ਕੀਤੀ ਗਈ ਭਗਵੰਤ ਮਾਨ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਹਾਲੀ ਰੋਡ ਟੀ. ਪੁਆਇੰਟ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ | ਆਮ ਆਦਮੀ ...

ਪੂਰੀ ਖ਼ਬਰ »

ਸਹੁਰਿਆਂ ਤੋਂ ਦੁਖੀ ਨੌਜਵਾਨ ਨੇ ਸਹੁਰਿਆਂ ਦੇ ਘਰ ਮੂਹਰੇ ਖਾਧਾ ਜ਼ਹਿਰ, ਹੋਈ ਮੌਤ

ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਿੰਡ ਅਚਿੰਤਕੋਟ ਦੇ ਰਹਿਣ ਵਾਲੇ ਮੰਗਲ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਜਿਸ ਦੀ ਉਮਰ 30 ਸਾਲ ਹੈ, ਜਿਸਦਾ ਵਿਆਹ 2 ਅਪ੍ਰੈਲ 2021 ਨੂੰ ਕਰਮਬੀਰ ਕੌਰ ਪੁੱਤਰੀ ਮੇਹਰ ਸਿੰਘ ...

ਪੂਰੀ ਖ਼ਬਰ »

ਵੀ.ਆਈ.ਪੀ. ਸ਼ਖ਼ਸੀਅਤਾਂ ਤੇ ਮੰਤਰੀਆਂ ਦੇ ਸ਼ਹਿਰ 'ਚ ਲੁੱਟਾਂ-ਖੋਹਾਂ ਨਹੀਂ ਰੁਕ ਰਹੀਆਂ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਇਥੇ ਭਾਵੇਂ ਨਿੱਤ ਦਿਨ ਵੀ.ਆਈ.ਪੀ. ਸ਼ਖ਼ਸੀਅਤਾਂ ਦੀ ਆਮਦ ਰਹਿੰਦੀ ਹੈ ਤੇ ਸ਼ਹਿਰ 'ਚ ਸਰਕਾਰ ਕਈ ਮੰਤਰੀਆਂ ਤੇ ਵਿਧਾਇਕਾਂ ਦੀ ਰਿਹਾਇਸ਼ ਵੀ ਹੈ ਪਰ ਇਸਦੇ ਬਾਵਜੂਦ ਵੀ ਇਥੇ ਲੁੱਟਾਂ ਖੋਹਾਂ ਤੇ ਚੋਰੀਆਂ ਚਕਾਰੀ ਦੀਆਂ ਵਾਰਦਾਤਾਂ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕਣਕ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਕੋਈ ਕਿੱਲਤ ਨਹੀਂ-ਮੁੱਖ ਖੇਤੀਬਾੜੀ ਅਫ਼ਸਰ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਾੜੀ ਸੀਜਨ ਦੌਰਾਨ ਫਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਯੂਰੀਆ ਤੇ ਡੀ. ਏ. ਪੀ. ਆਦਿ ਦੀ ਜ਼ਿਲ੍ਹਾ ਅੰਮਿ੍ਤਸਰ 'ਚ ਕੋਈ ਕਿੱਲਤ ਨਹੀਂ ਹੈ, ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ...

ਪੂਰੀ ਖ਼ਬਰ »

ਅਸ਼ੀਰਵਾਦ ਸਕੀਮ ਤਹਿਤ 1986 ਲਾਭਪਾਤਰੀਆਂ ਨੂੰ ਵੰਡੀ 8.59 ਕਰੋੜ ਰੁਪਏ ਦੀ ਰਾਸ਼ੀ-ਚੇਅਰਮੈਨ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਜੁਲਾਈ 2021 ਤੋਂ ਆਸ਼ੀਰਵਾਦ ਸਕੀਮ ਤਹਿਤ ਲੜਕੀ ਦੇ ਵਿਆਹ ਲਈ ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ ਤੇ ਇਸੇ ਹੀ ਤਹਿਤ ਇਸੇ ਸਾਲ ਜੁਲਾਈ ਤੋਂ ਅਕਤੂਬਰ ਤੱਕ 1686 ਲਾਭਪਾਤਰੀਆਂ ਨੂੰ 8.59 ...

ਪੂਰੀ ਖ਼ਬਰ »

ਸੜਕਾਂ ਦੇ ਕੰਢਿਆਂ 'ਤੇ ਰੇਤ ਦੀਆਂ ਟਰਾਲੀਆਂ ਨਾ ਲੱਗਣ ਦੇਣ ਦੇ ਡੀ.ਸੀ. ਦੇ ਹੁਕਮਾਂ ਦੀ ਕਿਸੇ ਨਹੀਂ ਕੀਤੀ ਪ੍ਰਵਾਹ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਜਲੰਧਰ ਰੋਡ ਤੋਂ ਅੰਮਿ੍ਤਸਰ ਦਾਖਲ ਹੁੰਦੇ ਸਮੇਂ ਜਹਾਜ਼ਗੜ੍ਹ ਜੀ. ਟੀ. ਰੋਡ 'ਤੇ ਰੇਤ ਦੇ ਢੇਰ ਤੇ ਟਰਾਲੀਆਂ ਆਦਿ ਨਾ ਖੜੇ ਕੀਤੇ ਜਾਣ ਦੇ ਇਕ ਮਹੀਨਾ ਪਹਿਲਾਂ ਡੀ.ਸੀ. ਵਲੋਂ ਜਾਰੀ ਕੀਤੇ ਹੁਕਮਾਂ ਦੀ ਕਿਸੇ ਨੇ ਪ੍ਰਵਾਹ ਨਹੀਂ ਕੀਤੀ, ...

ਪੂਰੀ ਖ਼ਬਰ »

ਨੰਗੀਆਂ ਤਾਰਾਂ ਵਾਲੇ ਮੀਟਰ ਬਾਕਸ ਅੱਗੇ ਸੁਟਿਆ ਜਾ ਰਿਹਾ ਨਾਲੀਆਂ ਦਾ ਗੰਦਾ ਕੂੜਾ

ਸੁਲਤਾਨਵਿੰਡ, 25 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਮੇਨ ਬਾਜ਼ਾਰ ਗਲੀ ਚੂੜਿਆਂ ਵਾਲੀ ਛੇ ਵਾਰਡ ਪੰਡੋਰਾ ਵਿਖੇ ਇਕ ਨੰਗੀਆਂ ਤਾਰਾਂ ਵਾਲੇ ਮੀਟਰ ਬਾਕਸ ਅੱਗੇ ਸਫਾਈ ਸੇਵਕਾਂ ਵਲੋਂ ਨਾਲੀਆਂ ਦਾ ਗੰਦਾ ਕੂੜਾ ਸੁੱਟਿਆ ਜਾ ਰਿਹਾ ਜਿਸ ਨਾਲ ਇਲਾਕੇ ਦੇ ਲੋਕ ...

ਪੂਰੀ ਖ਼ਬਰ »

ਫ਼ੋਕਲੋਰ ਰਿਸਰਚ ਅਕਾਦਮੀ ਦਾ ਜਥਾ ਦਿੱਲੀ ਬਾਰਡਰਾਂ ਲਈ ਰਵਾਨਾ

ਅੰਮਿ੍ਤਸਰ, 25 ਨਵੰਬਰ (ਵਿ.ਪ੍ਰ.)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਮੈਂਬਰਾਂ ਦਾ ਜਥਾ ਦਿੱਲੀ ਬਾਰਡਰਾਂ 'ਤੇ ਚਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਲਈ ਸੰਘਰਸ਼ਸ਼ੀਲ ਕਿਸਾਨਾਂ ਲਈ ਕੰਬਲ, ਖੇਸੀਆਂ, ਕਿਤਾਬਾਂ ਤੇ ਰਸਾਲਿਆਂ ਦੀ ਸਮੱਗਰੀ ਲੈ ਕੇ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਅਨ ਪੱਤਰ ਵਿਹਾਰ ਕੋਰਸ 'ਚੋਂ ਅੱਵਲ ਆਏ ਵਿਦਿਆਰਥੀਆਂ-ਸਿੱਖਿਆਰਥੀਆਂ ਦਾ ਸਨਮਾਨ

ਅੰਮਿ੍ਤਸਰ, 25 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਫ਼ਰਵਰੀ 2021 'ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਅੱਵਲ ਆਏ ਸਿੱਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਚੱਕ ਕਮਾਲ ਖਾਂ ਦੇ ਡੇਰੇ ਵਾਲੇ ਆਪਣੇ ਖਰਚੇ 'ਤੇ ਰਸਤੇ ਨੂੰ ਕਰ ਰਹੇ ਨੇ ਪੱਕਾ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਚੱਕ ਕਮਾਲ ਖਾਂ ਦੇ ਬਾਹਰ 12 ਡੇਰਿਆਂ ਵਾਲਿਆਂ ਵਲੋਂ ਆਪਣੇ ਖ਼ਰਚੇ 'ਤੇ ਪਿੰਡ ਤੋਂ ਬਾਬਾ ਬੂਬੇ ਸ਼ਾਹ ਦੀ ਦਰਗਾਹ ਤੱਕ ਰਸਤੇ ਨੂੰ ਪੱਕਾ ਕਰ ਕੇ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ 'ਚ ਚੰਦ ਦਿਨਾਂ ਦੀ ਮਹਿਮਾਨ ਹੈ ਤੇ ਆਮ ਆਦਮੀ ਪਾਰਟੀ ਦਾ ਸੂਬੇ 'ਚ ਕੋਈ ਜਨ ਅਧਾਰ ਨਹੀਂ : ਜਥੇ. ਰਣੀਕੇ

ਵੇਰਕਾ, 25 ਨਵੰਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਵਲੋਂ ਉਮੀਦਵਾਰ ਐਲਾਨੇ ਗਏ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਝੂਠੇ ...

ਪੂਰੀ ਖ਼ਬਰ »

ਸ਼੍ਰੋ. ਅਕਾਲੀ ਦਲ ਦੇ ਸਥਾਪਨਾ ਦਿਵਸ ਸੰਬੰਧੀ ਮੋਗਾ ਵਿਚ ਹੋਵੇਗੀ ਵਿਸ਼ਾਲ ਰੈਲੀ

ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਸਥਾਪਨਾ ਦਿਵਸ 'ਤੇ ਪਿੰਡ ਕਿੱਲੀ ਚਹਿਲ ਮੋਗਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਇਕੱਠ ਹੋਵੇਗਾ | ਇਸ ਰੈਲੀ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ...

ਪੂਰੀ ਖ਼ਬਰ »

ਚਮਕੌਰ ਦੀ ਗੜ੍ਹੀ 'ਚ ਸ਼ਹੀਦ ਹੋਏ ਸਿੰਘਾਂ ਦੀ ਸੂਚੀ ਵਿਚੋਂ ਬਾਬਾ ਜੀਵਨ ਸਿੰਘ ਦਾ ਨਾਂਅ ਗਾਇਬ ਕਰਨ 'ਤੇ ਚਿੰਤਾ ਪ੍ਰਗਟ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਤੇ ਭਲਾਈ ਟਰੱਸਟ ਚੰਡੀਗੜ ਦੇ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਚਮਕੌਰ ਦੀ ਗੜ੍ਹੀ ਵਿਚ ਸ਼ਹੀਦ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਲਕਾ ਅੰਮਿ੍ਤਸਰ ਦੱਖਣੀ 'ਚ ਵਿਕਾਸ ਦੇ ਨਾਂਅ 'ਤੇ ਕੱਖ ਭੰਨ ਕੇ ਦੂਹਰਾ ਨਹੀਂ ਕੀਤਾ: ਬਿਕਰਮ ਸਿੰਘ ਮਜੀਠੀਆ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ 'ਚ ਜੋ ਵੀ ਵਿਕਾਸ ਕਾਰਜ ਹੋਏ ਹਨ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਏ ਹਨ ਤੇ ਕਾਂਗਰਸ ਸਰਕਾਰ ਜਾਂ ਕਾਂਗਰਸੀ ਵਿਧਾਇਕ ਨੇ ਇਸ ਹਲਕੇ ਦੇ ਵਿਕਾਸ ਲਈ ਕੱਖ ਭੰਨ ਕੇ ਦੂਹਰਾ ...

ਪੂਰੀ ਖ਼ਬਰ »

ਲੁਧਿਆਣਾ ਰੈਲੀ 'ਚ ਮੁਲਾਜ਼ਮਾਂ ਦੀ ਵੀ ਹੋਵੇਗੀ ਭਰਵੀਂ ਸ਼ਮੂਲੀਅਤ-ਪ. ਸ. ਸ. ਫ.

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਵਰਗ ਵਲੋਂ 'ਕਾਰਪੋਰੇਟ ਭਜਾਓ, ਪੰਜਾਬ ਬਚਾਓ, ਦੇਸ਼ ਬਚਾਓ' ਦੇ ਸਲੋਗਨ ਹੇਠ 28 ਨਵੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਗਿੱਲ ਰੋਡ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਰ ਬਾਹਰ ਚੱਲ ਰਹੇ ਕਿਸਾਨ ਧਰਨੇ ਕਾਰਨ ਬੰਦ ਰਸਤੇ ਨੂੰ ਪ੍ਰਸ਼ਾਸਨ ਤੇ ਕਿਸਾਨਾਂ ਦਰਮਿਆਨ ਸਹਿਮਤੀ ਉਪਰੰਤ ਖੋਲਿ੍ਹਆ

ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਕੀਤੇ ਗਏ ਵਿਰੋਧ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨਾਂ ਵਲੋਂ ਦਿੱਤਾ ਜਾਣ ਵਾਲਾ ਧਰਨਾ ਅਜੇ ...

ਪੂਰੀ ਖ਼ਬਰ »

ਮਜੀਠਾ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਦੀ ਇਕੱਤਰਤਾ ਹੋਈ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਪੰਜਾਬ ਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ' ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸੰਦੀਪ ਕੁਮਾਰ ਨਾਇਬ ਤਹਿਸੀਲਦਾਰ ਮਾਹਿਲਪੁਰ, ਹੁਸ਼ਿਆਰਪੂਰ ਨਾਲ ਡੀ. ਐੱਸ. ਪੀ. ਵਿਜੀਲੈਂਸ ...

ਪੂਰੀ ਖ਼ਬਰ »

ਦੋ ਹਾਥੀਆਂ ਦੀ ਵੀ ਹਾਲਤ ਚਿੰਤਾਜਨਕ ਪਾਕਿ ਦੇ ਕਰਾਚੀ ਚਿੜੀਆਘਰ 'ਚ ਭੁੱਖ ਨਾਲ ਤੜਫ਼ ਕੇ ਚਿੱਟੇ ਸ਼ੇਰ ਦੀ ਮੌਤ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...

ਪੂਰੀ ਖ਼ਬਰ »

ਪਾਕਿ ਦੇ ਕਰਾਚੀ ਚਿੜੀਆਘਰ 'ਚ ਭੁੱਖ ਨਾਲ ਤੜਫ਼ ਕੇ ਚਿੱਟੇ ਸ਼ੇਰ ਦੀ ਮੌਤ

ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...

ਪੂਰੀ ਖ਼ਬਰ »

ਫੌਜ ਵਿਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਤੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਆਰਮੀ ਵਿਚ ਭਰਤੀ ਹੋਣ ਲਈ ਚਾਹਵਾਨ ਉਮੀਦਵਾਰਾਂ ਨੂੰ ਟੇ੍ਰਨਿੰਗ ਦਿੱਤੀ ਜਾਂਦੀ ਹੈ | ਜਿਨ੍ਹਾਂ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਗਾਇਨੀ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਹੈ ਸਿਵਲ ਹਸਪਤਾਲ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਜਲਿ੍ਹਆਂਵਾਲਾ ਬਾਗ ਸ਼ਹੀਦੀ ਯਾਦਗਾਰੀ ਹਸਪਤਾਲ ਜੋ ਆਮ ਤੇ ਮੱਧ ਵਰਗੀ ਲੋਕਾਂ ਲਈ ਜੱਚਾ-ਬੱਚਾ ਹਸਪਤਾਲ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਖੁਦ ਗਾਇਨੀ ਡਾਕਟਰਾਂ ਦੀ ਕਮੀਂ ਨਾਲ ਜੂਝ ਰਿਹਾ ਹੈ ਜਿਥੇ ਲੋੜੀਂਦੇ ਡਾਕਟਰਾਂ ਦੀ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬ੍ਰਾਂਚ-2) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਵਿਚ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਤਰਨ ਤਾਰਨ ਰੋਡ ਵਿਖੇ ਪ੍ਰਬੰਧਕਾਂ, ਸਟਾਫ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਮੰਦਰ ਵਿਖੇ ਖੱਤਰੀ/ਅਰੋੜਾ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਲੱਖਨਪਾਲ ਹੋਏ ਨਤਮਸਤਕ

ਅੰਮਿ੍ਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੱਤਰੀ/ਅਰੋੜਾ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਲੱਖਨਪਾਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਨਾਲ ਬੋਰਡ ਦੇ ਮੈਂਬਰ ਪਿਆਰੇ ਲਾਲ ਸੇਠ ਅਤੇ ਹੋਰ ਮੌਜੂਦ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਸਾਬਕਾ ਪਿ੍ੰਸੀਪਲ ਡਾਇਰੈਕਟਰ ਤੇ ਉੱਘੇ ਲੇਖਕ ਕਰਨਲ ਡਾ: ਦਲਵਿੰਦਰ ਸਿੰਘ ਗਰੇਵਾਲ ਜੋ ਨੂੰ ਹੋਲਾ ਮਹੱਲਾ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਰਜਿਸਟਰੀਆਂ ਤੇ ਸਰਕਾਰੀ ਕੰਮ-ਕਾਜ ਠੱਪ

ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖਿਲਾਫ ਰੈਵਨਿਊ ਅਫਸਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਜ਼ਿਲ੍ਹੇ ਭਰ 'ਚ ਮਾਲ ਵਿਭਾਗ ਦਾ ਕੰਮ ...

ਪੂਰੀ ਖ਼ਬਰ »

ਅੰਮਿ੍ਤਸਰ ਗਰੱੁਪ ਆਫ ਕਾਲਜਿਸ ਦੇ 20 ਵਿਦਿਆਰਥੀਆਂ ਦੀ ਵਿਪਰੋ ਕੰਪਨੀ 'ਚ ਸ਼ਾਨਦਾਰ ਪੈਕੇਜ ਨਾਲ ਹੋਈ ਚੋਣ

ਮਾਨਾਂਵਾਲਾ, 25 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ), ਅੰਮਿ੍ਤਸਰ ਦੇ 2022 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਲਗਾਤਾਰ ਵੱਖ-ਵੱਖ ਕੰਪਨੀਆਂ ਸ਼ਾਨਦਾਰ ਪੈਕੇਜ ਨਾਲ ਨÏਕਰੀਆਂ ਮਿਲਣਾ ਸਾਬਤ ਕਰਦਾ ਹੈ ਕਿ ਅੰਮਿ੍ਤਸਰ ਗਰੁੱਪ ਆਫ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਇੰਟਰ ਕਾਲਜ ਹੈਂਡਬਾਲ ਮੁਕਾਬਲੇ ਸ਼ੁਰੂ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਿਲਾ ਪੁਰਸ਼ਾਂ ਦੇ 3 ਰੋਜ਼ਾ ਏ ਤੇ ਬੀ ਡਵੀਜ਼ਨ ਇੰਟਰ ਕਾਲਜ ਹੈਂਡਬਾਲ ਮੁਕਾਬਲੇ ਅੱਜ ਸ਼ੁਰੂ ਹੋ ਗਏ | ਅੱਧੀ ਦਰਜਨ ਦੇ ਕਰੀਬ ਜ਼ਿਲਿ੍ਹਆਂ ਦੇ ਸਰਕਾਰੀ ਤੇ ਗ਼ੈਰ ਸਰਕਾਰੀ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਪਬਲਿਕ ਸਕੂਲ਼ (ਬ੍ਰਾਂਚ-1) ਵਿਖੇ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੀ ਅਗਵਾਈ ਵਿਚ ਚੱਲ ਰਹੇ ਬੀਬੀ ਕੌਲ਼ਾਂ ਜੀ ਪਬਲਿਕ ਸਕੂਲ਼ (ਬ੍ਰਾਂਚ-1) ਤਰਨ ਤਾਰਨ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਣਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ...

ਪੂਰੀ ਖ਼ਬਰ »

ਇੰਟਰ ਕਾਲਜ ਮੁਕਾਬਲੇ 'ਚ ਡੀ. ਏ. ਵੀ. ਕਾਲਜ ਤੇ ਖ਼ਾਲਸਾ ਕਾਲਜ ਡੁਮੇਲੀ ਨੇ ਮਾਰੀ ਬਾਜ਼ੀ

ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 2 ਰੋਜਾ ਬੀ-ਡਵੀਜ਼ਨ ਇੰਟਰਕਾਲਜ ਫੁੱਟਬਾਲ ਮੁਕਾਬਲੇ ਦੇ ਪੁਰਸ਼ ਵਰਗ 'ਚ ਖ਼ਾਲਸਾ ਕਾਲਜ ਡੁਮੇਲੀ ਕਪੂਰਥਲਾ ਅਤੇ ਮਹਿਲਾ ਵਰਗ 'ਚ ਡੀ.ਏ.ਵੀ. ਕਾਲਜ ਅੰਮਿ੍ਤਸਰ ਦੀ ਟੀਮ ਨੇ ਪਹਿਲਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਲਗਾਇਆ ਖ਼ੂਨਦਾਨ ਕੈਂਪ

ਅੰਮਿ੍ਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਬਲਡ ਡੋਨਰ ਐਸੋਸੀਏਸ਼ਨ ਵਲੋਂ ਕੇ. ਵੀ. ਆਈ. ਬਲੈਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਐੱਨ. ਸੀ. ਸੀ. ਤੇ ਐੱਨ. ਐੱਸ. ਐੱਸ. ਦੇ ਕੈਡੇਟ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗੁਰੂ ਅਮਰਦਾਸ ਕਲੋਨੀ ਨਰਾਇਣਗੜ੍ਹ ਛੇਹਰਟਾ ਵਿਖੇ ਨੌਜਵਾਨ ਦੀ ਮਿਲੀ ਲਾਸ਼

ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਅਮਰਦਾਸ ਕਲੋਨੀ ਨਰਾਇਣਗੜ੍ਹ ਵਿਖੇ ਇੱਕ ਘਰ ਵਿਚੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਗੁਆਂਢ ਵਿਚ ਰਹਿੰਦੇ ਲੋਕਾਂ ...

ਪੂਰੀ ਖ਼ਬਰ »

ਮਜੀਠਾ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਦੀ ਇਕੱਤਰਤਾ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਪੰਜਾਬ ਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ' ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸੰਦੀਪ ਕੁਮਾਰ ਨਾਇਬ ਤਹਿਸੀਲਦਾਰ ਮਾਹਿਲਪੁਰ, ਹੁਸ਼ਿਆਰਪੂਰ ਨਾਲ ਡੀ. ਐੱਸ. ਪੀ. ਵਿਜੀਲੈਂਸ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰਣੀਕੇ ਨੇ ਕਾਉਂਕੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕਾਉਂਕੇ ਵਿਖੇ ਅਕਾਲੀ ਆਗੂ ਤਰਸੇਮ ਸਿੰਘ ਦੋਧੀ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਸੈਂਸਰਾ ਵਿਖੇ ਬੱਚਿਆਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਆ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਰਣਯੋਧ ਸਿੰਘ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਵਲੋਂ 57ਵੇਂ ਸਥਾਪਨਾ ਦਿਵਸ 'ਤੇ ਹਾਫ ਮੈਰਾਥਨ ਦੌੜ ਕਰਵਾਈ

ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੀਮਾ ਸੁਰੱਖਿਆ ਬਲ ਦੇ 57ਵੇਂ ਸਥਾਪਨਾ ਦਿਵਸ ਦੇ ਮੌਕੇ 144ਵੀਂ ਬਟਾਲੀਅਨ (ਖਾਸਾ) ਜੇ.ਸੀ.ਪੀ. ਅਟਾਰੀ ਵਲੋਂ ਹਾਫ ਮੈਰਾਥਨ ਦੌੜ ਕਰਵਾਈ ਗਈ ਜਿਸ ਵਿਚ ਸੀਮਾ ਸੁਰੱਖਿਆ ਬਲ ਤੇ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗੁ: ਗੁਰੂਸਰ ਸਤਲਾਣੀ ਸਾਹਿਬ ਵਿਖੇ 81 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ ਘਰਿੰਡਾ)-ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ 81 ਪ੍ਰਾਣੀ ਅੰਮਿ੍ਤ ਦੀ ਦਾਤ ...

ਪੂਰੀ ਖ਼ਬਰ »

-ਮਾਮਲਾ ਹਾਈਵੇ ਬਣਾਉਣ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਮੁੱਲ ਘੱਟ ਮਿਲਣ ਦਾ-

ਗੁੱਝਾਪੀਰ, ਭੱਖਾ ਤਾਰਾ ਸਿੰਘ ਤੇ ਗੱਗੋਮਾਹਲ ਦੇ ਕਿਸਾਨਾਂ ਵਲੋਂ ਐੱਸ.ਡੀ.ਐੱਮ. ਅਜਨਾਲਾ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਤੋਂ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਭਾਅ ਘੱਟ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਗੈਸ ਸਿਲੰਡਰ ਫਟਣ ਨਾਲ ਗਰੀਬ ਪਰਿਵਾਰ ਦਾ ਸਾਮਾਨ ਸੜਿਆ, ਜਾਨੀ ਨੁਕਸਾਨ ਤੋਂ ਬਚਾਅ

ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਸਬਾ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਬੀਤੀ ਸ਼ਾਮ ਇਕ ਗਰੀਬ ਪਰਿਵਾਰ ਦਾ ਘਰੇਲੂ ਗੈਸ ਦਾ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ ਦਾ ਵੱਡਾ ਜਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ

ਹਰਸ਼ਾ ਛੀਨਾ, 25 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੁੱਖ ਦਫ਼ਤਰ ਤੋਂ ਕਿਸਾਨਾਂ ਦਾ ਇਕ ਵੱਡਾ ਜਥਾ ਕਿਸਾਨ ਆਗੂ ਅਵਤਾਰ ਸਿੰਘ ਛੀਨਾ, ਕਾਬਲ ਸਿੰਘ ਛੀਨਾ ਤੇ ਹਰਪਾਲ ਸਿੰਘ ਛੀਨਾ ਦੀ ਸਾਂਝੀ ...

ਪੂਰੀ ਖ਼ਬਰ »

-ਤਰਸਿੱਕਾ 'ਚ ਅਕਾਲੀ ਦਲ ਨੂੰ ਤਕੜਾ ਝਟਕਾ-

ਟਕਸਾਲੀ ਅਕਾਲੀ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਤਰਸਿੱਕਾ, 25 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਅੱਜ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਝਟਕਾ ਲੱਗਾ ਜਦ ਪਿੰਡ ਦੇ ਟਕਸਾਲੀ ਅਕਾਲੀ ਆਗੂ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਘਰ ਮਜੀਠਾ ਵਿਖੇ ਕੀਤੀ ਇਕੱਤਰਤਾ

ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਜਾਣਕਾਰੀ ਦਿੰਦਿਆਂ ਸਕੱਤਰ ਕਿ੍ਸ਼ਨ ਸਿੰਘ ਜੇਠੂਵਾਲ ਨੇ ...

ਪੂਰੀ ਖ਼ਬਰ »

ਪਿਸਟਲ, ਰਿਵਾਲਵਰ ਤੇ 4 ਰੌਂਦਾਂ ਸਮੇਤ ਦੋ ਗਿ੍ਫਤਾਰ

ਬਾਬਾ ਬਕਾਲਾ ਸਾਹਿਬ/ਖਿਲਚੀਆਂ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਕਰਮਜੀਤ ਸਿੰਘ ਮੁੱਛਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਕਪਤਾਨ ਪੁਲਿਸ, ਰਾਕੇਸ਼ ਕੌਸ਼ਲ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ-ਡਵੀਜ਼ਨ ਬਾਬਾ ਬਕਾਲਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਰਈਆ ਵਿਖੇ ਕੀਤਾ ਸੀਵਰੇਜ ਤੇ ਗਲੀ ਬਣਾਉਣ ਦਾ ਉਦਘਾਟਨ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਫੇਰੂਮਾਨ ਰੋਡ ਸਥਿੱਤ ਵਾਰਡ ਨੰ: 6 ਵਿਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨੇ ਦੀ ਵਰੇ੍ਹਗੰਢ ਮਨਾਈ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਏ ਗਏ ਦਿੱਲੀ ਵਿਚ ਧਰਨੇ ਨੂੰ ਇੱਕ ਸਾਲ ਹੋਣ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨੀ ਬਿੱਲ ਰੱਦ ਹੋਣ 'ਤੇ ਖੁਸ਼ੀ ਮਨਾਈ | ਅਜ਼ਾਦ ਕਿਸਾਨ ਸੰਘਰਸ਼ ਦੇ ਪ੍ਰਧਾਨ ਅਵਤਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX