ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਵਲੋਂ ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਮਾਹੀ ਰਿਜੋਰਟ ਪੱਟੀ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਵਾਲੇ ਤੇ 'ਸ੍ਰੀ ਗੁਟਕਾ ਸਾਹਿਬ' ਦੀ ਝੂਠੀ ਸਹੁੰ ਖਾਣ ਵਾਲੇ ਪੰਜਾਬ ਵਿਚ ਲੱਭ ਨਹੀਂ ਰਹੇ ਤੇ ਲੋਕ ਕਚਹਿਰੀ ਵਿਚ ਬਖ਼ਸ਼ੇ ਨਹੀਂ ਜਾਣਗੇ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੂਰੇ ਨਹੀਂ ਕੀਤੇ ਤੇ ਲੰਮਾ ਸਮਾਂ ਪੰਜਾਬ 'ਤੇ ਰਾਜ ਕਰਕੇ ਸੂਬੇ ਦਾ ਕੁਝ ਵੀ ਨਹੀਂ ਸੰਵਾਰਿਆ, ਜਿਨ੍ਹਾਂ ਦੀ ਬਦੌਲਤ ਸਾਡੀ ਨੌਜਵਾਨ ਪੀੜੀ ਦਸਵੀਂ ਤੇ ਬਾਰ੍ਹਵੀ ਕਰਨ ਤੋਂ ਬਾਅਦ ਬਾਹਰ ਉਡਾਰੀਆਂ ਮਾਰ ਰਹੇ ਹਨ, ਕਿਉਕਿ ਇਨ੍ਹਾਂ ਭਿ੍ਸ਼ਟ ਲੀਡਰਾਂ ਕਰਕੇ ਇਹ ਧਰਤੀ ਸਾਡੇ ਨੌਜਵਾਨਾਂ ਦੇ ਰਹਿਣਯੋਗ ਨਹੀਂ ਰਹੀ | ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ 70 ਸਾਲਾਂ ਤੋਂ ਜਿਹੜੇ ਲੋਕ ਅੱਗੇ ਲਾਏ ਹਨ, ਉਨ੍ਹਾਂ ਦੀ ਬਦੌਲਤ ਅੰਗਰੇਜ ਵੀ ਅੱਜ ਸ਼ਰਮਿੰਦਾ ਹੋਣਗੇ ਕਿ ਦੇਸ਼ ਨੂੰ ਲੁੱਟਣ ਦਾ ਕੰਮ ਜੋ ਅਸੀਂ 200 ਸਾਲਾਂ ਵਿਚ ਵੀ ਨਹੀਂ ਕਰ ਸਕੇ, ਕਾਲੇ ਅੰਗਰੇਜ ਇਹ ਕੰਮ ਇਕ ਸਾਲ ਵਿਚ ਹੀ ਕਰ ਜਾਂਦੇ ਹਨ | ਸ. ਮਾਨ ਨੇ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਤੋਂ ਨਿਜਾਤ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਉਣੀ ਜ਼ਰੂਰੀ ਹੈ | ਇਸ ਮੌਕੇ ਸ. ਮਾਨ ਨੇ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਬਾਰੇ ਕਿਹਾ ਕਿ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਤੋਂ ਦੇਸ਼ ਵਾਸੀਆਂ ਦਾ ਵਿਸ਼ਵਾਸ ਉੱਠ ਗਿਆ ਹੈ, ਕਿਉਂਕਿ ਜੋ ਬਿੱਲ ਉਨ੍ਹਾਂ ਵਲੋਂ ਵਾਪਸ ਲਏ ਜਾਣ ਦਾ ਐਲਾਨ ਕੀਤਾ ਗਿਆ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਇਹ ਫ਼ੈਸਲਾ ਸੰਸਦ ਵਿਚ ਲਿਆਓ ਤੇ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਦਸਤਖ਼ਤ ਕਰਵਾ ਕੇ ਕਾਪੀ ਲੈਣ ਉਪਰੰਤ ਧਰਨਾ ਚੁੱਕਣਗੇ | ਇਸ ਮੌਕੇ ਆਮ ਆਦਮੀ ਹਲਕਾ ਪੱਟੀ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਕਾਂਗਰਸੀ ਇਕ ਦੂਜੇ ਨੂੰ ਧਮਕੀਆਂ ਦਿੰਦੇ ਹਨ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਭਿ੍ਸ਼ਟ ਆਗੂਆਂ ਨੂੰ ਜੇਲ੍ਹਾਂ ਵਿਚ ਡੱਕਾਂਗੇ, ਪਰ ਮੌਕਾ ਆਉਣ 'ਤੇ 'ਫਰੈਂਡਲੀ ਮੈਚ' ਖੇਡ ਜਾਂਦੇ ਹਨ | ਸ. ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੁਹਾਡੇ ਨਾਲ ਵਾਅਦਾ ਕਰਦੀ ਹੈ ਕਿ ਤੁਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਓ | ਜੇਕਰ ਅਸੀਂ ਭਿ੍ਸ਼ਟ ਨੇਤਾਵਾਂ ਨੂੰ ਜੇਲ੍ਹੀ ਨਾ ਡੱਕ ਸਕੇ ਤਾਂ ਦੁਬਾਰਾ 2027 ਵਿਚ ਵੋਟਾਂ ਮੰਗਣ ਨਹੀਂ ਆਂਵਾਗੇ | ਪੱਟੀ ਹਲਕੇ ਨਾਲ ਸਬੰਧਤ ਅਕਾਲੀ ਤੇ ਕਾਂਗਰਸੀ ਆਗੂਆਂ 'ਤੇ ਦੋਸ਼ ਲਾਉਂਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਬਣਨ 'ਤੇ ਇਨ੍ਹਾਂ ਵਲੋਂ ਕੀਤੇ ਗਏ ਭਿ੍ਸ਼ਟ ਕੰਮਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਲਾਲਜੀਤ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਨੀਤੀਆਂ ਕਾਰਨ ਅੱਜ ਸੂਬੇ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ | ਇਸ ਮੌਕੇ ਮਨੋਹਰ ਸਿੰਘ ਖਹਿਰਾ, ਬਲਜੀਤ ਸਿੰਘ ਖਹਿਰਾ, ਗੁਰਸੇਵਕ ਸਿੰਘ ਔਲਖ, ਡਾ. ਕਸ਼ਮੀਰ ਸਿੰਘ ਸੋਹਲ, ਰਣਜੀਤ ਸਿੰਘ ਚੀਮਾਂ, ਮਨਜਿੰਦਰ ਸਿੰਘ, ਸਰਵਨ ਸਿੰਘ ਧੁੰਨ, ਹਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਬਹਿੜਵਾਲ, ਹਰੀ ਸਿੰਘ, ਸੇਵਕਪਾਲ ਸਿੰਘ ਝੰਡੇਰ, ਸੁਰਿੰਦਰਪਾਲ ਕੌਰ ਭੁੱਲਰ, ਨਰੇਸ਼ ਕਟਾਰੀਆ, ਕਨਵਰਜੀਤ ਸਿੰਘ ਮਝੈਲ, ਹਰਪ੍ਰੀਤ ਸਿੰਘ ਧੁੰਨਾ, ਰਮਨ ਪੱਟੀ, ਗੁਰਨਾਮ ਕੌਰ, ਹਰਮਨਜੀਤ ਸਿੰਘ, ਇੰਦਰਜੀਤ ਹੈਰੀ, ਅੰਜੂ ਵਰਮਾ, ਕੌਂਸਲਰ ਕੁਲਵੰਤ ਸਿੰਘ ਕਲਸੀ, ਦਿਲਬਾਗ ਸਿੰਘ, ਗੁਰਦੇਵ ਸਿੰਘ ਬੰਟੀ, ਰਾਜਿੰਦਰ ਸਿੰਘ ਉਸਮਾ, ਲਖਵਿੰਦਰ ਸਿੰਘ ਫੌਜੀ, ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਤੇ ਵਲੰਟੀਅਰ ਹਾਜ਼ਰ ਸਨ |
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠਰੂ ਦੇ ਰਹਿਣ ਵਾਲੇ ਹੌਲਦਾਰ ਤੇਜਿੰਦਰ ਸਿੰਘ ਜੋ ਕਿ 3 ਮੀਡੀਅਮ ਰੈਜੀਮੈਂਟ ਆਰ. ਟੀ. ਵਿਚ ਤਾਇਨਾਤ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਬਾਹਦਰੀ ਲਈ ਦਿੱਤੇ ਜਾਣ ਵਾਲੇ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਵਲੋਂ ਮਹਿਲਪੁਰ ਦੇ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਤਰਨਤਾਰਨ ਤਹਿਸੀਲ ਕੰਪਲੈਕਸ ਵਿਚ ਤਹਿਸੀਲਦਾਰ ਤੇ ਰਜਿਸਟਰੀ ਕਲਰਕਾਂ ਨੇ ਹੜਤਾਲ ਕਰਕੇ ਵਿਜੀਲੈਂਸ ਖਿਲਾਫ਼ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਮਿਸ਼ਨ-2022 ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਦੇ ਮਾਹੀ ਰਿਜ਼ੋਰਟ ਤੋਂ ਸ਼ੁਰੂ ਕੀਤੀ ਗਈ | ਇਸ ਮੌਕੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਪਹੁੰਚਣ 'ਤੇ ...
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਜ਼ਮੀਨੀ ਮਾਮਲੇ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਤੋਂ ਇਲਾਵਾ ਤਿੰਨ ਔਰਤਾਂ ਖਿਲਾਫ਼ ਧੋਖਾਧੜੀ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਹਲਕਾ ਖਡੂਰ ਸਾਹਿਬ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨਾਲ ਆਉਣ ...
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀ-ਮੈਟਿ੍ਕ ਸਕਾਲਰਸ਼ਿਪ ਅਪਲਾਈ ਕਰਨ ਵਾਸਤੇ ਪਹਿਲਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਜੋ ਕਿ 15 ਨਵੰਬਰ 2021 ਤੱਕ ਖੁੱਲਿ੍ਹਆ ਹੋਇਆ ਸੀ, ਦੀ ਅਪਲਾਈ ਕਰਨ ਦੀ ਮਿਤੀ ਵਿਚ 30 ਨਵੰਬਰ 2021 ਤੱਕ ਵਾਧਾ ਕਰ ...
ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੇ ਆਸ ਪਾਸ ਦੇ ਇਲਾਕੇ ਵਿਚ ਜਿਥੇ ਲੁੱਟਾਂ ਖੋਹਾਂ ਦਾ ਬੋਲਬਾਲਾ ਹੈ, ਉੱਥੇ ਚਾਇਨਾ ਡੋਰ ਵੀ ਧੜੱਲੇ ਨਾਲ ਵਿਕਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਕਈ ਵਾਰ ਭਿਆਨਕ ਘਟਨਾਵਾਂ ਵਾਪਰ ਜਾਂਦੀਆਂ ਹਨ | ...
ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨਿਅਤ ਨਾਲ ਉਸ 'ਤੇ ਪਿਸਟਲ ਨਾਲ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਹਰੀਕੇ ਵਿਖੇ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਪਿਸਟਲ ਤੇ ਕਾਰਤੂਸ ਸਮੇਤ 2 ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ...
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕਬੱਡੀ ਨੂੰ ਪ੍ਰਫੁੱਲਿਤ ਕਰਨ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ ਰਿਹਾ ਹੈ | ਅੱਜ ਕੱਲ੍ਹ ਪੰਜਾਬ 'ਚ ਕਬੱਡੀ ਖੇਡ ਮੇਲਿਆਂ ਦਾ ਮੌਸਮ ਭਰ ਜੋਬਨ 'ਤੇ ਹੈ | ਪੰਜਾਬ ਦਾ ਵੱਡਾ ਕਬੱਡੀ ਖੇਡ ਮੇਲਾ ...
ਭਿੱਖੀਵਿੰਡ, 25 ਨਵੰਬਰ (ਬੌਬੀ)-ਕਸਬਾ ਭਿੱਖੀਵਿੰਡ 'ਚ ਪਿਛਲੇ ਕੁਝ ਦਿਨਾਂ ਤੋਂ ਟ੍ਰੈਫਿਕ ਸਮੱਸਿਆਂ ਇਕ ਬਹੁਤ ਵੱਡਾ ਮਸਲਾ ਬਣਿਆ ਪਿਆ ਹੈ ਭਾਵੇਂ ਕਿ ਭਿੱਖੀਵਿੰਡ ਵਿਖੇ ਟ੍ਰੈਫਿਕ ਪੁਲਿਸ 'ਚ ਤਾਇਨਾਤ ਮੁਲਾਜ਼ਮ ਹਰ ਵੇਲੇ ਟ੍ਰੈਫਿਕ ਨੂੰ ਚਾਲੂ ਰੱਖਣ ਲਈ ਸੰਘਰਸ਼ ਕਰਦੇ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਚੰਡੀਗੜ੍ਹ ਵਿਖੇ ਉੱਤਰੀ ਰੇਲਵੇ ਦੇ ਜੀ. ਐੱਮ., ਫਿਰੋਜ਼ਪੁਰ ਡਵੀਜ਼ਨ ਦੇ ਡੀ. ਆਰ. ਐੱਮ. ਤੇ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ...
ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਸ਼ੇਖ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸਲਾਨਾ ਮੇਲੇ ਸਬੰਧੀ ਸਭ ਤਿਆਰੀਆਂ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੱਟੀ ਵਿਖੇ ਕੀਤੀ ਗਈ ਭਗਵੰਤ ਮਾਨ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਹਾਲੀ ਰੋਡ ਟੀ. ਪੁਆਇੰਟ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ | ਆਮ ਆਦਮੀ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ ਵਿਚ 26 ਨਵੰਬਰ ਤੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ, ਅਭਿਆਨ' ਦੀ ਸੁਰੂਆਤ ਕਰਨ ਦੇ ਨਿਰਦੇਸ਼ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ...
ਸਰਾਏ ਅਮਾਨਤ ਖਾਂ, 25 ਨਵੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਰਾਤ ਬੀ. ਐੱਸ. ਐੱਫ. ਦੀ ਚੌਂਕੀ ਨੌਸ਼ਹਿਰਾ ਢਾਲਾ ਦੇ ਇਲਾਕੇ 'ਚ ਦੇਰ ਰਾਤ ਪਾਕਿਸਤਾਨ ਵਲੋਂ ਡਰੋਨ ਆਉਣ ਦੀ ਆਵਾਜ਼ ਸੁਣਾਈ ਦਿੱਤੀ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਚੌਂਕੀ ...
ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਵਿਚ ਅਸਫਲ ਰਹੀ ਹੈ ਤੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਚੰਨੀ ਨੂੰ ਇਸ ਆਸ ਨਾਲ ਮੁੱਖ ਮੰਤਰੀ ਬਣਾ ਦਿੱਤਾ ਗਿਆ ਕਿ ਪਾਰਟੀ ਖਿਲਾਫ਼ ਸੱਤਾ ਵਿਰੋਧੀ ਲਹਿਰ ਕੁਝ ਮੱਠੀ ਪੈ ਜਾਵੇਗੀ | ...
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਘਰ 'ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ...
ਗੋਇੰਦਵਾਲ ਸਾਹਿਬ, 25 ਨਵੰਬਰ (ਸਕੱਤਰ ਸਿੰਘ ਅਟਵਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਚੇਅਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕਰਨ ਦਾ ਜੋ ਦੂਰ ਅੰਦੇਸ਼ੀ ਫ਼ੈਸਲਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਉਹ ...
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਅਨਮੋਲਦੀਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ-ਕਾਮ, ਐੱਲ. ਐੱਲ. ਬੀ. ਅੱਠਵੇਂ ਸਮੈਸਟਰ ਦੇ ਨਤੀਜਿਆਂ 'ਚੋਂ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ...
ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਡਾਲੇਕੇ ਵਿਖੇ ਸਥਿਤ ਗੁਰਦੁਆਰਾ ਧੰਨ ਧੰਨ ਬਾਬੇ ਸ਼ਹੀਦ ਸਿੰਘ ਜੀ ਵਿਖੇ ਸਲਾਨਾ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ 49 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...
ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਹੇਠ ਪ੍ਰਕਾਸ਼ਿਤ ਸਾਂਝਾ ਕਵਿ ਸੰਗ੍ਰਹਿ ਜੰਗ ਜਿੱਤਾਂਗੇ ਜ਼ਰੂਰ ਸਭਾ ਦੇ ਸਕੱਤਰ, ਸਕੱਤਰ ਸਿੰਘ ਪੁਰੇਵਾਲ ...
ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾ ਨੂੰ ਰੱਦ ਕਰਵਾਉਣ ਵਾਸਤੇ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਅੰਦੋਲਨ ਇਤਿਹਾਸ ਵਿਚ ਇਕ ਮੀਲ ਪੱਥਰ ਬਣ ਗਿਆ ਹੈ | ...
ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਵਲੋਂ 30 ਨਵੰਬਰ ਨੂੰ ਦਾਣਾ ਮੰਡੀ ਲੁਧਿਆਣਾ ਵਿਖੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਚੰਨੀ ਸਰਕਾਰ ਖਿਲਾਫ਼ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ...
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਦਿਮਾਗ ਦਾ ਨਿਵਾਸ ਹੁੰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਬਣਾਉਣ ਲਈ ਖੇਡਾਂ ਤੋਂ ਇਲਾਵਾ ਹੋਰ ਕੋਈ ਵੀ ਵਧੀਆ ਸਾਧਨ ਨਹੀਂ | ਇਸ ਕਥਨ ਦੇ ਅਨੁਸਾਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇੇ ਜ਼ਿਲ੍ਹਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਅੰਜੂ ਵਰਮਾ, ਬਲਜੀਤ ਸਿੰਘ ਖਹਿਰਾ, ਗੁਰਵਿੰਦਰ ਸਿੰਘ ਬਹਿੜਵਾਲ, ਰਜਿੰਦਰ ਸਿੰਘ ਉਸਮਾ ਤੇ ਲਾਲਜੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ...
ਪੱਟੀ, 25 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪ੍ਰੈੱਸ ਕਲੱਬ ਪੱਟੀ ਵਲੋਂ ਪੱਤਰਕਾਰ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਸਬੰਧੀ ਪ੍ਰੈੱਸ ਕਲੱਬ ਪੱਟੀ ਦੇ ਚੇਅਰਮੈਨ ਅਜੀਤ ਸਿੰਘ ਘਰਿਆਲਾ ਦੀ ਅਗਵਾਈ ...
ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ ਐੱਸ. ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਪੱਤਣ ਵਿਖੇ ਅਕਾਦਮਿਕ ਗਤੀਵਿਧੀਆਂ ਦੇ ਮੱਦੇਨਜ਼ਰ ਨਰਸਰੀ ਤੋਂ ਯੂ. ਕੇ. ਜੀ. ਸ਼੍ਰੇਣੀ ਦੇ ਵਿਦਿਆਰਥੀਆਂ ਦੀਆਂ ਖੇਡ ਖੇਡ ...
ਅਮਰਕੋਟ, 25 ਨਵੰਬਰ (ਭੱਟੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਸਾਇੰਸ ਮੇਲਿਆਂ ਦਾ ਆਯੋਜਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸਤਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਸ. ਸ. ਸ. ਸਕੂਲ ਵਲਟੋਹਾ (ਕੰ) ਵਿਖੇ ਕੀਤਾ ਗਿਆ | ਇਸ ਦੋ ਰੋਜ਼ਾ ਮੇਲੇ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਯੋਗ ਰਹਿਨੁਮਾਈ ਹੇਠ ਪ੍ਰਾਇਮਰੀ ਪੱਧਰ 'ਤੇ 30 ਨਵੰਬਰ ਤੱਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਦੇ ਦੂਸਰੇ ਪੜਾਅ ਤਹਿਤ ਬਲਾਕ ...
ਸਰਾਏ ਅਮਾਨਤ ਖਾਂ, 25 ਨਵੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਡੀ.ਐੱਸ. ਪੀ. ਸਿਟੀ ਬਰਜਿੰਦਰ ਸਿੰਘ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪੰਚਾਂ ਨੂੰ ਆ ਰਹੀ ਮੁਸ਼ਕਿਲਾ ਸੁਣੀਆਂ | ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਰੱਖੀ ...
ਅਮਰਕੋਟ, 25 ਨਵੰਬਰ (ਗੁਰਚਰਨ ਸਿੰਘ ਭੱਟੀ)-ਪੰਜਾਬ ਦੇ ਪਠਾਨਕੋਟ ਸ਼ਹਿਰ 'ਚ ਆਰਮੀ ਬੇਸ ਕੈਂਪ ਦੇ ਬਾਹਰਵਾਰ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਹਾਈ ਅਲਰਟ ਕੀਤਾ ਹੋਇਆ ਹੈ | ਜਗ੍ਹਾ-ਜਗ੍ਹਾ 'ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ...
ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਜੀਵਨ ਜਯੋਤੀ ਚਾਵਲਾ ਦੀ ਅਗਵਾਈ ਤੇ ਵਿਗਿਆਨ ਅਧਿਆਪਕ ਹਰਪ੍ਰੀਤ ਸਿੰਘ, ਪਿ੍ਅੰਕਾ ਤੇ ਰਮਨਦੀਪ ਕੌਰ ਦੀ ਦੇਖ-ਰੇਖ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ...
ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਾਅਦਿਆਂ ਦੀ ਝੜੀ ਲਾਉਂਦਿਆਂ ਹੋਇਆ ਲੋਕਾਂ ਨੂੰ ਸਸਤੀ ਰੇਤਾ ਸਾਢੇ ਪੰਜ ਰੁਪਏ ਫੁੱਟ ਦੇਣ ਦਾ ਐਲਾਨ ਕੀਤਾ ਹੈ, ਪਰ ਜ਼ਮੀਨੀ ਪੱਧਰ 'ਤੇ ਗ਼ਰੀਬ ਲੋਕ ਆਪਣੇ ਮਕਾਨ ਬਣਾਉਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX