ਤਾਜਾ ਖ਼ਬਰਾਂ


ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  25 minutes ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  44 minutes ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  47 minutes ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 2 hours ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 3 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 3 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 3 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 4 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 6 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 6 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 6 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 7 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 7 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 7 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 7 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 8 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਲੁਧਿਆਣਾ

ਗਊ ਹੱਤਿਆ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵਲੋਂ ਫਿਰੋਜ਼ਪੁਰ ਸੜਕ 'ਤੇ ਧਰਨਾ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਬੀਤੇ ਦਿਨ 2 ਗਊਆਂ ਦੀ ਹੱਤਿਆ ਕਰਨ ਕਾਰਨ ਰੋਹ ਵਿਚ ਆਏ ਹਿੰਦੂ ਸੰਗਠਨਾਂ ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਫਿਰੋਜ਼ਪੁਰ ਸੜਕ 'ਤੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਨ੍ਹਾਂ ਹਿੰਦੂ ਸੰਗਠਨਾਂ ਦੀ ਅਗਵਾਈ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਵਲੋਂ ਕੀਤੀ ਗਈ ਸੀ | ਪੁਲਿਸ ਵਲੋਂ ਭਾਵੇਂ ਬੀਤੀ ਸ਼ਾਮ ਹੀ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ, ਪਰ ਇਸ ਘਟਨਾ ਨੂੰ ਲੈ ਕੇ ਹਿੰਦੂ ਸੰਗਠਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ | ਅੱਜ ਰੋਹ ਵਿਚ ਆਏ ਇਨ੍ਹਾਂ ਸੰਗਠਨਾਂ ਵਲੋਂ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਦੋਸ਼ੀਆਂ ਦੀ ਜਲਦ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੈਮੋਰੰਡਮ ਦਿੱਤਾ ਗਿਆ | ਉਸ ਤੋਂ ਬਾਅਦ ਇਕੱਠੇ ਹੋਏ ਇਨ੍ਹਾਂ ਸੰਗਠਨਾਂ ਦੇ ਆਗੂ ਪੁਲਿਸ ਕਮਿਸ਼ਨਰ ਦਫ਼ਤਰ ਚਲੇ ਗਏ, ਪਰ ਕਾਫੀ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਜਦੋਂ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਬਾਹਰ ਮੈਮੋਰੰਡਮ ਲੈਣ ਲਈ ਨਹੀਂ ਆਏ ਅਤੇ ਨਾ ਹੀ ਇਨ੍ਹਾਂ ਆਗੂਆਂ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਤਾਂ ਰੋਹ ਵਿਚ ਆਏ ਇਨ੍ਹਾਂ ਆਗੂਆਂ ਨੇ ਮਿਨੀ ਸਕੱਤਰੇਤ ਦੇ ਬਾਹਰ ਫਿਰੋਜ਼ਪੁਰ ਸੜਕ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੁਲਿਸ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਕ ਸਮੇਂ ਵਿਧਾਇਕ ਸੁਰਿੰਦਰ ਡਾਵਰ ਦੀ ਕਾਰ ਵੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਰੋਕ ਲਈ ਗਈ ਅਤੇ ਡਾਵਰ ਦੀ ਕਾਰ ਦੇ ਅੱਗੇ ਵੀ ਇਨ੍ਹਾਂ ਆਗੂਆਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੁਰਿੰਦਰ ਡਾਵਰ ਵਲੋਂ ਵੀ ਇਸ ਸਬੰਧੀ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ | ਸਥਿਤੀ ਵਿਗੜਦੀ ਦੇਖ ਕੇ ਜੁਆਇੰਟ ਪੁਲਿਸ ਕਮਿਸ਼ਨਰ ਜੇ. ਐਲਨਚੇਜ਼ੀਅਨ, ਏ.ਡੀ.ਸੀ.ਪੀ. ਸਮੀਰ ਵਰਮਾ, ਏ.ਸੀ.ਪੀ. ਹਰਪਾਲ ਸਿੰਘ ਗਰੇਵਾਲ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ | ਕਾਫ਼ੀ ਸਮੇਂ ਬਾਅਦ ਪੁਲਿਸ ਕਮਿਸ਼ਨਰ ਖੁਦ ਦਫ਼ਤਰ ਤੋਂ ਬਾਹਰ ਆਏ ਅਤੇ ਉਨ੍ਹਾਂ ਨੇ ਇਨ੍ਹਾਂ ਆਗੂਆਂ ਪਾਸੋਂ ਮੈਮੋਰੰਡਮ ਹਾਸਲ ਕੀਤਾ | ਇਨ੍ਹਾਂ ਆਗੂਆਂ ਨੇ ਧਮਕੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਪ੍ਰਦਰਸ਼ਨ ਸਮੇਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਅਤੇ ਅਨਿਲ ਸਰੀਨ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਵੀ ਪੁਲਿਸ ਕਮਿਸ਼ਨਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਪੁਲਿਸ ਦੇ ਇਸ ਰਵੱਈਏ ਕਾਰਨ ਹਿੰਦੂ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਕੁਝ ਲੋਕਾਂ ਵਲੋਂ ਅਜਿਹੀਆਂ ਹਰਕਤਾਂ ਕਰਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਨਸਰਾਂ ਸੰਬੰਧੀ ਸੁਰਾਗ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ |

ਕੂੜਾ ਪ੍ਰਬੰਧਨ ਤੇ ਬੁੱਢਾ ਦਰਿਆ ਦੀ ਕਾਇਆਕਲਪ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਪੁੱਜੀ ਐਨ.ਜੀ.ਟੀ. ਦੀ ਨਿਗਰਾਨ ਟੀਮ ਹੋਈ ਨਿਰਾਸ਼

ਨਿਗਮ ਵਲੋਂ ਭੇਜੀ ਰਿਪੋਰਟ ਤੋਂ ਉਲਟ ਸਥਿਤੀ ਦੇਖ ਕੇ ਐਨ.ਜੀ.ਟੀ. ਦੀ ਨਿਗਰਾਨ ਟੀਮ ਦੇ ਚੇਅਰਮੈਨ ਨੇ ਅਧਿਕਾਰੀਆਂ ਦੀ ਕੀਤੀ ਝਾੜ-ਝੰਬ ਨਿਗਰਾਨ ਟੀਮ ਵਲੋਂ ਐਸ.ਟੀ.ਪੀ. ਜਮਾਲਪੁਰ, ਤਾਜਪੁਰ ਰੋਡ ਕੂੜੇ ਦੇ ਡੰਪ ਤੇ ਸਟੈਟਿਕਸ ਕੰਪੈਕਟਰ ਵਾਲੀ ਥਾਂ ਦਾ ਦੌਰਾ ਲੁਧਿਆਣਾ, 25 ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਸਨਅਤੀ ਮੰਗਾਂ ਸੰਬੰਧੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਸਨਅਤੀ ਮੰਗਾਂ ਸੰਬੰਧੀ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਉਦਯੋਗ ਤੇ ਵਣਜ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਗਈ | ਇਸ ਮੀਟਿੰਗ ਦਾ ਪ੍ਰਬੰਧ ਸੰਯੁਕਤ ...

ਪੂਰੀ ਖ਼ਬਰ »

ਮਾਈਕ੍ਰੋ ਤੇ ਸਮਾਲ ਇੰਟਰਪ੍ਰਾਈਸਿਸ ਫੈਸੀਲੀਟੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਲੈਣ-ਦੇਣ ਦੇ 80 ਮਾਮਲੇ ਸੂਚੀਬੱਧ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਮਾਈਕ੍ਰੋ ਤੇ ਸਮਾਲ ਇੰਟਰਪ੍ਰਾਈਸਿਸ ਫੈਸੀਲੀਟੇਸ਼ਨ ਦੀ 151 ਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐਨ.ਆਰ.ਐਚ. ਐਮ. ਕਾਮਿਆਂ ਨੇ ਕੋਵਿਡ ਪ੍ਰਸੰਸਾ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੁਲਰ ਕਰਵਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਕਾਮਿਆਂ ਨੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਇਕੱਠੇ ਹੋ ਕੇ ਸੂਬਾ ਸਰਕਾਰ ਦੇ ਵਿਰੋਧ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਦੀ ਲਾਸ਼ ਨਹਿਰ 'ਚੋਂ ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਸਲੇਮਪੁਰੀ)-ਸਥਾਨਕ ਮਾਡਲ ਟਾਊਨ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਦਿਆਨੰਦ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਦੀ ਲਾਸ਼ ਪੁਲਿਸ ਨੇ ਅੱਜ ਨਹਿਰ 'ਚੋਂ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਮਿ੍ਤਕ ਲੜਕੇ ਦੀ ਸ਼ਨਾਖਤ ਆਯੂਸ਼ ...

ਪੂਰੀ ਖ਼ਬਰ »

ਗਟਰ 'ਚ ਡਿਗਣ ਕਾਰਨ ਰੇਲਵੇ ਮੁਲਾਜ਼ਮ ਦੀ ਮੌਤ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਾਲੋਨੀ ਵਿਚ ਗਟਰ 'ਚ ਡਿੱਗਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਘੁਬੀਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 45 ਸਾਲ ਦੇ ਕਰੀਬ ਸੀ | ਰੇਲਵੇ ਕਾਲੋਨੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਕ ਨੇੜੇ ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਈ ਵਿਦਿਆਰਥਣ ਦੀ ਅੱਜ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸਿਮਰਨਪ੍ਰੀਤ ਕੌਰ ਵਜੋਂ ਕੀਤੀ ਗਈ ਹੈ, ਜਿਸਦੀ ਉਮਰ 21 ਸਾਲ ਦੇ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜਗਦੀਪ ਕੌਰ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪਿੰਡ ਸੁਨੇਤ ਦੇ 72 ਸਾਲਾ ਮਰੀਜ਼ ਦੀ ਮੌਤ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 1 ਮਰੀਜ਼ ਹੋਰ ਸਾਹਮਣੇ ਆਇਆ ਹੈ, ਜਿਸ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਕੋਈ ਵੀ ...

ਪੂਰੀ ਖ਼ਬਰ »

ਮਾਸੂਮ ਬੱਚੇ ਨਾਲ ਕੁਕਰਮ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਮਲਾਪੁਰੀ ਵਿਚ 8 ਸਾਲ ਦੇ ਬੱਚੇ ਨਾਲ ਉਸ ਦੇ ਗੁਆਂਢੀ ਵਲੋਂ ਕੁਕਰਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਬੱਚੇ ਦੀ ਦਾਦੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਪਤਨੀ ਦੀ ਬੇਵਫਾਈ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਹੀਰਾ ਨਗਰ ਵਿਚ ਪਤਨੀ ਦੀ ਬੇਵਫਾਈ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

22 ਡੇਂਗੂ ਪੀੜਤ ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 2706 ਮਰੀਜ਼ਾਂ ਵਿਚ ਡੇਂਗੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ ਦੀ ਜਾਂਚ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾ ਰਹੇ ਐਲਾਨਾਂ ਨੂੰ ਅਸਲੀ ਜਾਮਾ ਪਹਿਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ-ਸਰੀਂਹ/ਡਾ. ਅਮਰੀਕ ਸਿੰਘ/ਸਰਪੰਚ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਬੀਜੇਪੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਦ ਕਰਨ ਦਾ ਐਲਾਨ ਕਰਨ ਦੇ ਫੈਸਲੇ ਨਾਲ ਪੂਰੇ ਦੇਸ਼ ਵਿਚ ਖੁਸ਼ੀ ਮਨਾਈ ਜਾ ਰਹੀ ਹੈ ਜੋ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਸਤਵੰਤ ਕੈਨੇਡਾ ਨੇ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫ਼ਤਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਠੇਕਾ ਆਧਾਰਿਤ ਅਤੇ ਕੱਚੇ ਅਧਿਆਪਕਾਂ ਨੂੰ ਪੂਰੀ ਤਨਖਾਹ ਸਮੇਤ ਰੈਗੂਲਰ ਕਰਨ ਦੀ ਕੀਤੀ ਮੰਗ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਅਧਿਆਪਕਾਂ ਵਲੋਂ ਮੁਹਾਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਰਾਜ ਸਰਕਾਰ ਤੋਂ ਮੰਗ ਕੀਤੀ ਹੇ ਕਿ ਸਮੂਹ ਠੇਕਾ ਅਧਾਰਿਤ ਅਧਿਆਪਕਾਂ, ਵਾਲੰਟੀਅਰਜ਼, ...

ਪੂਰੀ ਖ਼ਬਰ »

ਸ਼ਹਿਰ 'ਚ 3 ਬੱਚੇ ਸ਼ੱਕੀ ਹਾਲਤ 'ਚ ਲਾਪਤਾ, 2 ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਤਿੰਨ ਬੱਚਿਆਂ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਨੂੰ ਪੁਲਿਸ ਨੇ ਦੇਰ ਸ਼ਾਮ ਬਰਾਮਦ ਕਰ ਲਿਆ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...

ਪੂਰੀ ਖ਼ਬਰ »

ਜਥੇਦਾਰ ਬੈਂਸ ਵਲੋਂ ਵਾਰਡ ਨੰਬਰ 40 ਵਿਖੇ ਗਲੀ ਬਣਾਉਣ ਦੇ ਕੰਮ ਦੀ ਟੱਕ ਲਗਾ ਦੇ ਸ਼ੁਰੂਆਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅੱਜ ਵਾਰਡ ਨੰਬਰ 40 ਵਿਚ ਪੈਂਦੇ ਕੋਟ ਮੰਗਲ ਸਿੰਘ ਦੀ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ 'ਆਪ' ਕਨਵੀਨਰ ਤੇ ...

ਪੂਰੀ ਖ਼ਬਰ »

ਹਫ਼ਤਾਵਾਰੀ ਲਾਈਵ ਪ੍ਰੋਗਰਾਮ ਦੌਰਾਨ ਪੀ. ਏ. ਯੂ. ਦੇ ਮਾਹਿਰਾਂ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਵਿਚਾਰ ਚਰਚਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹਫ਼ਤਾਵਾਰੀ ਲਾਈਵ ਪ੍ਰੋਗਰਾਮ 'ਚ ਮਾਹਿਰਾਂ ਨੇ ਖੇਤੀਬਾੜੀ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਵਾਰ ਦੇ ਪ੍ਰੋਗਰਾਮ ਵਿਚ ਪੌਦਾ ਰੋਗ ਮਾਹਿਰ ਡਾ.ਅਮਰਜੀਤ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ 'ਚ ਵੱਡੇ ਪੱਧਰ 'ਤੇ ਤਬਾਦਲੇ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਟ੍ਰੈਫਿਕ ਪੁਲਿਸ ਵਿਚ ਅੱਜ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ | ਦਾਗ਼ੀ ਮੁਲਾਜ਼ਮਾਂ ਨੂੰ ਅਹਿਮ ਥਾਵਾਂ 'ਤੇ ਲਗਾਉਣ ਦਾ ਮਾਮਲਾ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੈ | ਜਾਣਕਾਰੀ ਅਨੁਸਾਰ ਟਰੈਫਿਕ ਪੁਲਿਸ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ 44ਵੀਂ ਅਥਲੈਟਿਕ ਮੀਟ ਦੀ ਆਰੰਭਤਾ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸੀਨੀਅਰ ਵਿੰਗ ਦੀ 44ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੀ ਹਲਕਾ ਲੁਧਿਆਣਾ ਉੱਤਰੀ 'ਚ ਰੈਲੀ 28 ਨੂੰ ਕਰਨ ਦਾ ਫ਼ੈਸਲਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ 'ਤੇ ਮਾਲਵਾ ਜ਼ੋਨ 'ਚ 28 ਨਵੰਬਰ ਦਿਨ ਐਤਵਾਰ ਨੂੰ ਹਲਕਾ ਲੁਧਿਆਣਾ ...

ਪੂਰੀ ਖ਼ਬਰ »

ਆਤਮਾ ਕਿਸਾਨ ਬਾਜ਼ਾਰ ਦੀ ਮੁੜ ਤੋਂ ਸ਼ੁਰੂਆਤ ਕਰਨ ਦਾ ਐਲਾਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਆਤਮਾ ਯੋਜਨਾ ਤਹਿਤ ਮੁੱਖ ਖੇਤੀਬਾੜੀ ਦਫ਼ਤਰ ਲੁਧਿਆਣਾ ਵਿਖੇ ਮੁੜ ਤੋਂ ਹਰ ਐਤਵਾਰ ਨੂੰ ਆਤਮਾ ਕਿਸਾਨ ਬਾਜ਼ਾਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਬਜਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਯੂ. ਵਿਖੇ 'ਬੂਟਿਆਂ ਦਾ ਲੰਗਰ' ਲਗਾਇਆ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ (ਜੀ.ਐਨ.ਕੇ.ਸੀ.ਡਬਲਯੂ.) ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈ. ਕਿਊ. ਏ. ਸੀ.) ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਤੇ ਸਵੱਛਤਾ ਐਕਸ਼ਨ ਪਲਾਨ ...

ਪੂਰੀ ਖ਼ਬਰ »

ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਹਿਯੋਗ ਦੇਣ 'ਤੇ ਸੰਘਰਸ਼ ਕਮੇਟੀ ਵਲੋਂ ਸਨਮਾਨ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨੀਂ ਗਿੱਲ ਰੋਡ ਦਾਣਾ ਮੰਡੀ ਵਿਚ ਵਰਕਰ ਮਿਲਣੀ ਦੌਰਾਨ ਨਗਰ ਨਿਗਮ ਦੇ ਕੱਚੇ ਦਰਜਾ ਚਾਰ ਕਰਮਚਾਰੀਆਂ/ਸੀਵਰਮੈਨਾਂ, ਸਫਾਈ ਮੁਲਾਜ਼ਮਾਂ ਨੂੰ 10 ਦਿਨ ਅੰਦਰ ਪੱਕਾ ਕੀਤੇ ਜਾਣ ...

ਪੂਰੀ ਖ਼ਬਰ »

ਪੂਰਵਾਂਚਲ ਸਮਾਜ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਤਾਕਤ-ਮਜੀਠੀਆ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪੂਰਵਾਂਚਲ ਵਿੰਗ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਰਾਜੇਸ਼ ਮਿਸ਼ਰਾ ਦੀ ਅਗਵਾਈ ਹੇਠ ਸਮਾਜ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਅਫ਼ਸਰ ਵਜੋਂ ਡਾ. ਸੰਦੀਪ ਸ਼ਰਮਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਭਾਸ਼ਾ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿਚ ਭਾਸ਼ਾ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ, ਡਾ. ਸੰਦੀਪ ਸ਼ਰਮਾ ਨੂੰ ਜ਼ਿਲ੍ਹਾ ਭਾਸ਼ਾ ਅਫਸਰ ਲਗਾਇਆ ...

ਪੂਰੀ ਖ਼ਬਰ »

ਵਿਧਾਇਕ ਜਥੇਦਾਰ ਬੈਂਸ ਨੇ ਵਾਰਡ ਨੰਬਰ 22 ਵਿਖੇ ਕੀਤਾ ਸੰਗਤ ਦਰਸ਼ਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਸ਼ੇਰਪੁਰ ਵਾਰਡ ਨੰਬਰ 22 ਵਿਖੇ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦਾ ਸਿਲਸਿਲਾ ...

ਪੂਰੀ ਖ਼ਬਰ »

ਵੋਟਰਾਂ ਨੂੰ ਵੋਟ ਪਾਉਣ ਲਈ ਜਵਾਹਰ ਨਗਰ ਕੈਂਪ ਵਿਖੇ ਕੀਤਾ ਜਾਗਰੂਕ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿਖੇ ਵੋਟਰਾਂ ਨੂੰ ਵੋਟ ਪਾਉਣ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਜ਼ਰੂਰਤ ਬਾਰੇ ਜਾਗਰੂਕ ਕੀਤਾ ਗਿਆ | ਵੋਟਰ ਜਾਗਰੂਕ ਕੈਂਪ ਲਗਾ ਕੇ ਵੋਟਰਾਂ ਨੂੰ ਭਾਰਤੀ ਲੋਕਤੰਤਰ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ 'ਸੂਖਮ ਜੀਵ ਵਿਰੋਧੀ ਪ੍ਰਤੀਰੋਧਕਤਾ' ਵਿਸ਼ੇ 'ਤੇ ਜਾਗਰੂਕਤਾ ਹਫ਼ਤਾ ਸਮਾਪਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਸੈਂਟਰ ਫਾਰ ਵਨ ਹੈਲਥ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ 'ਸੂਖਮ ਜੀਵ ਵਿਰੋਧੀ ਪ੍ਰਤੀਰੋਧਕਤਾ ਜਾਗਰੂਕਤਾ ਹਫ਼ਤੇ' ਕਰਵਾਇਆ ਗਿਆ | ਇਹ ਵਿਸ਼ਵ ਭਰ ਵਿਚ ਵਿਸ਼ਵ ਸਿਹਤ ਸੰਗਠਨ ਦੀ ਅਗਵਾਈ ...

ਪੂਰੀ ਖ਼ਬਰ »

ਤੀਸਰੀ ਗਾਰੰਟੀ ਨਾਲ ਪੰਜਾਬ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ-'ਆਪ'

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਦੀ ਟੀਮ ਨੇ ਪਿਛਲੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਐਲਾਨੀ ਤੀਸਰੀ ਗਾਰੰਟੀ ਦੇ ਬਾਰੇ ਅੱਜ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਨੇ ਕੇਜਰੀਵਾਲ ਦੀ ਤੀਸਰੀ ਗਾਰੰਟੀ ਨਾਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦਿਵਿਆਂਗ ਸੈੱਲ ਨੇ ਕਿ੍ਕਟ ਲੀਗ ਕਰਵਾਈ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦਿਵਿਆਂਗ ਸੈੱਲ ਵਲੋਂ ਡੈੱਫ ਕਿ੍ਕਟ ਫੈੱਡਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਦਿਵਿਆਂਗ ਕਿ੍ਕਟ ਲੀਗ 2021 ਕਰਵਾਈ ਗਈ | ਇਸ ਟੂਰਨਾਮੈਂਟ ਦਾ ਸ਼ੁਭ ਉਦਘਾਟਨ ...

ਪੂਰੀ ਖ਼ਬਰ »

ਪਾਲ ਹੰੁਡਈ ਖੰਨਾ 'ਚ ਪਾਣੀ ਬਚਾਓ ਚੁਣੌਤੀ ਕੈਂਪ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਹੰੁਡਈ ਮੋਟਰ ਇੰਡੀਆ ਕੰਪਨੀ ਵਲੋਂ ਪਾਲ ਹੰੁਡਈ ਖੰਨਾ ਵਿਚ ਪਾਣੀ ਬਚਾਓ ਚੁਣੌਤੀ ਅਤੇ ਸੁੱਕੀ ਧੁਆਈ ਦਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਉਦਘਾਟਨ ਜ਼ੋਨਲ ਪਾਰਟਸ ਐਂਡ ਸਰਵਿਸ ਹੈੱਡ ਅਨੁਰਾਗ ਕੁਮਾਰ, ਰਿਜਨਲ ਪਾਰਟਸ ਐਂਡ ਸਰਵਿਸ ...

ਪੂਰੀ ਖ਼ਬਰ »

ਵਾਰਡ 54 ਦੇ ਅਹਾਤਾ ਮੁਹੰਮਦ ਤਾਹਿਰ 'ਚ ਨਵਾਂ ਟਿਊਬਵੈੱਲ ਲਗਾਉਣ ਦੀ ਕਰਾਈ ਸ਼ੁਰੂਆਤ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 54 ਅਧੀਨ ਪੈਂਦੇ ਮੁਹੱਲਾ ਅਹਾਤਾ ਮੁਹੰਮਦ ਤਾਹਿਰ 'ਚ ਪੀਣ ਵਾਲੇ ਪਾਣੀ ਦੀ ਕਮੀ ਦੂਰ ਕਰਨ ਲਈ 17.30 ਲੱਖ ਦੀ ਲਾਗਤ ਨਾਲ ਲਗਾਏ ਜਾ ਰਹੇ ਟਿਊਬਵੈਲ ਅਤੇ ਅੰਬੇਡਕਰ ਨਗਰ ਵਿਚ ਬਣੇ ਸਰਕਾਰੀ ਕਵਾਟਰਾਂ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ 17ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਲਾਡੋਵਾਲ, 25 ਨਵੰਬਰ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਖੁਰਦ ਵਿਖੇ ਪ੍ਰਾਇਮਰੀ ਵਿੰਗ ਵਿਚ ਤੀਸਰੀ ਜਮਾਤ ਤੋਂ ਪੰਜਵੀਂ ਜਮਾਤ ਲਈ 17ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਤਕਰੀਬਨ 900 ਵਿਦਿਆਰਥੀਆਂ ਨੇ ਅਨੁਕੂਲਿਤ ਮਜ਼ੇਦਾਰ ...

ਪੂਰੀ ਖ਼ਬਰ »

ਸਵੈ ਸਹਾਇਤਾ ਸਮੂਹਾਂ ਲਈ ਆਰਸੇਟੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ (ਆਰਸੇਟੀ) ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਲੀਡ ਬੈਂਕ ਦਫ਼ਤਰ ਲੁਧਿਆਣਾ ਵਲੋਂ ਸਵੈ ਸਹਾਇਤਾ ਸਮੂਹਾਂ ਨੂੰ ਵਿੱਤੀ ਸਾਖ਼ਰਤਾ ਲਈ ਕੈਂਪ ਲਗਾਇਆ | ਜਿਸ ਵਿਚ 80 ਦੇ ਲਗਪਗ ਸਵੈ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕੇਬਲ ਕਿਰਾਏ ਦੀ 100 ਰੁਪਏ ਘੋਸ਼ਣਾ ਕਰਨਾ ਮੁੰਗੇਰੀ ਲਾਲ ਦੇ ਹਸੀਨ ਸੁਪਨੇ ਵਰਗਾ-ਚੌਧਰੀ ਯਸ਼ਪਾਲ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਕੇਬਲ ਕੁਨੈਕਸ਼ਨ ਦਾ ਕਿਰਾਇਆ 100 ਰੁਪਏ ਪ੍ਰਤੀ ਮਹੀਨਾ ਐਲਾਨਣਾ ਬਿਨਾਂ ਹੋਮਵਰਕ ਤੋਂ ਕੀਤਾ ਗਿਆ ਐਲਾਨ ਹੈ ਜਿਸ ਦਾ ਕਿ ਕੋਈ ਸਿਰ ...

ਪੂਰੀ ਖ਼ਬਰ »

ਪੰਜਾਬੀ ਕਿਸਾਨਾਂ ਦੇ ਦਬਾਅ ਕਾਰਨ ਹੀ ਮੋਦੀ ਖੇਤੀਬਾੜੀ ਸੋਧ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਇਆ-ਆਲਮਗੀਰ, ਰਣੀਆਂ, ਨੱਤ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਰਣੀਆਂ, ਕਿਸਾਨ ਵਿੰਗ ਲੁਧਿਆਣਾ ਦਿਹਾਤੀ ਤੇ ...

ਪੂਰੀ ਖ਼ਬਰ »

21 ਕਾਲਜਾਂ ਦੇ 1700 ਵਿਦਿਆਰਥੀ ਹਿੱਸਾ ਲੈਣਗੇ-ਪਿ੍ੰਸੀਪਲ ਡਾ. ਅਵਿਨਾਸ਼ ਕੌਰ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੁਵਕ ਅਤੇ ਵਿਰਾਸਤੀ ਮੇਲਾ 28 ਤੋਂ

ਡੇਹਲੋਂ, 25 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਮੇਲਾ ਇਸ ਵਾਰ ਗੋਵਿੰਦ ਨੈਸ਼ਨਲ ਕਾਲਜ ਵਿਖੇ ਹੋ ਰਿਹਾ ਹੈ¢ ਇਹ ਮੇਲੇ ਪੂਰੇ ਪੰਜ ਦਿਨ 28 ਨਵੰਬਰ ਤੋਂ 2 ਦਸੰਬਰ ਤੱਕ ਹੋਵੇਗਾ¢ ਇਸ ਯੁਵਕ ਅਤੇ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੁਵਕ ਅਤੇ ਵਿਰਾਸਤੀ ਮੇਲਾ 28 ਤੋਂ

ਡੇਹਲੋਂ, 25 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਮੇਲਾ ਇਸ ਵਾਰ ਗੋਵਿੰਦ ਨੈਸ਼ਨਲ ਕਾਲਜ ਵਿਖੇ ਹੋ ਰਿਹਾ ਹੈ¢ ਇਹ ਮੇਲੇ ਪੂਰੇ ਪੰਜ ਦਿਨ 28 ਨਵੰਬਰ ਤੋਂ 2 ਦਸੰਬਰ ਤੱਕ ਹੋਵੇਗਾ¢ ਇਸ ਯੁਵਕ ਅਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਾ ਭਰਾ ਕਰਨ ਲਈ ਰੁੱਖ ਲਗਾਉਣਾ ਜ਼ਰੂਰੀ-ਮੱਕੜ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਜੋ ਕਿ ਬਹੁਤ ਹੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਮਾਰਚ ਤੱਕ ਵਧਾਏ ਜਾਣ ਦੀ ਹੋ ਰਹੀ ਪ੍ਰਸੰਸਾ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਮਾਰਚ 2022 ਤੱਕ ਲੋੜਵੰਦ ਲੋਕਾਂ ਨੂੰ ਮੁਫਤ ਰਾਸ਼ਨ ਮਿਲੇਗਾ ਅਤੇ ਸਰਕਾਰ ਵਲੋਂ ਇਸ ਯੋਜਨਾ ਦਾ ਵਿਸਥਾਰ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਅੰਨ ...

ਪੂਰੀ ਖ਼ਬਰ »

ਕੰਗਣਾ ਰਣੌਤ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖਾਸਤ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਅਦਾਕਾਰਾ ਕੰਗਨਾ ਰਣੌਤ ਵਲੋਂ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਸਟੋਰੀ) 'ਤੇ ਪਾਈ ਪੋਸਟ ਦੇ ਵਿਰੁੱਧ ਇਕ ਦਰਖਾਸਤ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਮੈਂਬਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਸਾਮਾਨ ਨੂੰ ਖੁਰਦ-ਬੁਰਦ ਕਰਨ ਵਾਲੇ ਡਰਾਈਵਰ ਸਮੇਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਟਰ ਦੇ ਲੱਖਾਂ ਰੁਪਏ ਦੇ ਸਾਮਾਨ ਨੂੰ ਖੁਰਦ-ਬੁਰਦ ਕਰਨ ਵਾਲੇ ਡਰਾਈਵਰ ਅਤੇ ਉਸ ਦੇ 3 ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਅਕਾਲੀ-ਬਸਪਾ ਗੱਠਜੋੜ ਸਰਕਾਰ ਦਾ ਮੁੱਢ ਬੰਨ੍ਹੇਗੀ-ਸ਼ਿਵਾਲਿਕ

ਇਯਾਲੀ/ਥਰੀਕੇ, 25 ਨਵੰਬਰ (ਮਨਜੀਤ ਸਿੰਘ ਦੁੱਗਰੀ)-ਮੋਗਾ ਦੇ ਕਿਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਹੋਣ ਵਾਲੀ ਸਿਆਸੀ ਕਾਨਫ਼ਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕੱਠ ਪੱਖੋਂ ਇਤਿਹਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX