ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 minute ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  35 minutes ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  51 minutes ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  48 minutes ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 1 hour ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 2 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 1 hour ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 3 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 4 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 4 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 4 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 4 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 5 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 5 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 5 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 6 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 6 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 7 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 7 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 7 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਮੋਗਾ

ਸੂਬੇ ਅੰਦਰ ਪਾਰਦਰਸ਼ੀ ਰਾਜ ਤੇ ਸਮਾਨਤਾ ਲਿਆਉਣਾ ਮੇਰਾ ਮੁੱਖ ਮਕਸਦ-ਚਰਨਜੀਤ ਸਿੰਘ ਚੰਨੀ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਦੇਰ ਆਏ ਦਰੁਸਤ ਆਏ ਤੇ ਉਨ੍ਹਾਂ ਦਾ ਸੁਪਨਾ ਹੈ ਕਿ ਸੂਬੇ ਅੰਦਰ ਪਾਰਦਰਸ਼ੀ ਰਾਜ ਤੇ ਸਮਾਨਤਾ ਲਿਆਂਦੀ ਜਾਵੇ ਤਾਂ ਕਿ ਸਭ ਨੂੰ ਬਰਾਬਰ ਦੇ ਹੱਕ ਮਿਲ ਸਕਣ ਤੇ ਇਸ ਦੇ ਨਾਲ ਪੰਜਾਬ ਵਿਚ ਫੈਲਿਆ ਮਾਫ਼ੀਆ ਦਾ ਵੀ ਸਫ਼ਾਇਆ ਕੀਤਾ ਜਾਵੇਗਾ ਤੇ ਫੈਲੇ ਹੋਏ ਭਿ੍ਸ਼ਟਾਚਾਰ ਨੂੰ ਇਮਾਨਦਾਰੀ ਵਿਚ ਬਦਲਿਆ ਜਾਵੇਗਾ ਜਿਸ ਦੀ ਸ਼ੁਰੂਆਤ ਉਨ੍ਹਾਂ ਵਲੋਂ ਕੀਤੀ ਗਈ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਮੋਗਾ ਵਿਖੇ ਉਸ ਸਮੇਂ ਕੀਤਾ ਜਦ ਉਹ ਸਥਾਨਕ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਚ ਅਗਰਵਾਲ ਸਭਾ ਮੋਗਾ ਵਲੋਂ ਮਹਾਰਾਜਾ ਅਗਰਸੈਨ ਦੇ ਸਥਾਪਿਤ ਕੀਤੇ ਬੁੱਤ ਦਾ ਉਦਘਾਟਨ ਕਰਨ ਆਏ ਸਨ | ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਲਈ ਅੱਜ ਉਹ ਮੋਗਾ ਆ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਕਿ ਮਹਾਰਾਜਾ ਅਗਰਸੈਨ ਦਾ ਜੋ ਸਭਾ ਵਲੋਂ ਬੁੱਤ ਸਥਾਪਿਤ ਕੀਤਾ ਹੈ ਉਸ ਦਾ ਉਦਘਾਟਨ ਕਰ ਰਿਹਾ ਹਾਂ | ਉਨ੍ਹਾਂ ਕਿਹਾ ਕਿ ਅਗਰਵਾਲ ਸਭਾ ਦੇਸ਼ ਨੂੰ ਪਿਆਰ ਕਰਨ ਵਾਲੀ ਵੀ ਹੈ ਤੇ ਦੇਸ਼-ਭਗਤੀ ਦੇ ਵਿਚ ਵੀ ਰੰਗੀ ਹੋਈ ਹੈ ਤੇ ਇਸ ਸਭਾ ਨੇ ਦੇਸ਼ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਕਿਉਂਕਿ ਅਗਰਵਾਲ ਸਭਾ ਦੀ ਸੂਬਾ ਸਰਕਾਰਾਂ ਨੂੰ ਟੈਕਸ ਦੀ ਵੱਡੀ ਦੇਣ ਦੇ ਨਾਲ ਵਪਾਰ ਤੇ ਦੇਸ਼ ਦੀ ਆਜ਼ਾਦੀ ਵਿਚ ਵੀ ਵੱਡਾ ਯੋਗਦਾਨ ਹੈ | ਚੰਨੀ ਨੇ ਕਿਹਾ ਕਿ ਉਹ ਜਿਉਂ ਹੀ ਮੁੱਖ ਮੰਤਰੀ ਬਣੇ ਤਾਂ ਸੂਬੇ ਦੇ ਲੋਕ ਮਹਿੰਗੀ ਬਿਜਲੀ ਹੋਣ ਕਾਰਨ ਵੱਡੀ ਆਰਥਿਕਤਾ ਦੀ ਸੱਟ ਝੱਲ ਰਹੇ ਸਨ ਤੇ ਉਨ੍ਹਾਂ ਵਲੋਂ ਤਿੰਨ ਰੁਪਏ ਪ੍ਰਤੀ ਯੂਨਿਟ ਘਟਾਉਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਅੱਜ ਪੰਜਾਬ ਦੇਸ਼ ਭਰ ਵਿਚੋਂ ਸਭ ਤੋਂ ਸਸਤੀ ਬਿਜਲੀ ਖਪਤਕਾਰਾਂ ਨੂੰ ਮੁਹੱਈਆ ਕਰਵਾਉਣ ਵਾਲਾ ਸੂਬਾ ਬਣ ਗਿਆ ਹੈ ਤੇ ਦੋ ਕਿੱਲੋਵਾਟ ਤੱਕ 1500 ਕਰੋੜ ਰੁਪਏ ਜੋ ਲੋਕਾਂ ਦੇ ਬਕਾਇਆ ਖੜ੍ਹੇ ਸਨ, ਉਹ ਮੁਆਫ਼ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸੂਬੇ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ, ਪਾਰਦਰਸ਼ੀ ਰਾਜ ਦੇਣਾ ਹੈ ਤਾਂ ਕਿ ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗੇ ਮਹਿਸੂਸ ਨਾ ਕਰਨ ਤੇ ਉਹ ਸੂਬਾ ਸਰਕਾਰ 'ਤੇ ਮਾਣ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਿੰਨੇ ਵੀ ਮਾਫ਼ੀਆ ਚੱਲ ਰਹੇ ਹਨ ਉਹ ਬਿਲਕੁਲ ਖ਼ਤਮ ਕੀਤੇ ਜਾਣਗੇ ਖ਼ਾਸ ਕਰ ਕੇ ਜੋ ਕੇਬਲ ਮਾਫ਼ੀਆ 'ਤੇ ਉਨ੍ਹਾਂ ਨੇ ਕੰਮ ਕੀਤਾ ਹੈ ਉਸ ਨਾਲ ਕੇਬਲ ਮਾਲਕਾਂ ਦੀਆਂ ਚੀਕਾਂ ਨਿਕਲ ਗਈਆਂ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਬੱਸਾਂ ਧੜੱਲੇ ਨਾਲ ਚੱਲ ਰਹੀਆਂ ਸਨ ਜਦਕਿ ਦ ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ਵਿਚ ਪੀਸਿਆ ਰੁਜ਼ਗਾਰ ਤਲਾਸ਼ ਰਿਹਾ ਹੈ ਤੇ ਅਜਿਹੀਆਂ ਬੱਸਾਂ ਪਾਉਣ ਦਾ ਹੱਕ ਹਰੇਕ ਨੌਜਵਾਨ ਤੇ ਆਮ ਨਾਗਰਿਕ ਨੂੰ ਹੈ ਤੇ ਇਸ ਮਾਮਲੇ ਵਿਚ ਵੀ ਪੂਰੀ ਤਰ੍ਹਾਂ ਗ਼ੌਰ ਕੀਤਾ ਜਾਵੇਗਾ | ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਮੈਨੂੰ ਨਕਲੀ ਕੇਜਰੀਵਾਲ ਕਹਿ ਰਿਹਾ ਹੈ ਪਰ ਮੈਂ ਕੋਈ ਠੱਗ ਨਹੀਂ ਬਣਨਾ ਚਾਹੁੰਦਾ ਮੈਂ ਜੋ ਕਹਿੰਦਾ ਹਾਂ ਉਹ ਕਰ ਕੇ ਵਿਖਾਉਂਦਾ ਹਾਂ ਤੇ ਅੱਜ ਜੋ ਵਾਅਦੇ ਅਰਵਿੰਦ ਕੇਜਰੀਵਾਲ ਕਰ ਰਿਹਾ ਹੈ ਉਹ ਮੇਰੇ ਹੀ ਲਕੀਰਾਂ ਦੇ ਪਾਏ ਹੋਏ ਪੂਰਨੇ ਹਨ ਤੇ ਅਸੀਂ ਸੂਬੇ ਅੰਦਰ ਦਿੱਲੀ ਮਾਡਲ ਨਹੀਂ ਸਗੋਂ ਚੰਨੀ ਮਾਡਲ ਲੈ ਕੇ ਆਵਾਂਗੇ | ਇਸ ਮੌਕੇ ਅਗਰਵਾਲ ਸਭਾ ਵਲੋਂ ਇਹ ਵੱਡੀ ਮੰਗ ਰੱਖੀ ਗਈ ਕਿ ਜਿਸ ਜਗ੍ਹਾ 'ਤੇ ਅੱਜ ਅਗਰਸੈਨ ਦਾ ਆਦਮ ਕੱਦ ਬੁੱਤ ਸਥਾਪਿਤ ਕੀਤਾ ਹੈ ਉਸੇ ਜਗ੍ਹਾ ਨੂੰ ਅਗਰਵਾਲ ਪਾਰਕ ਵਿਚ ਬਦਲ ਦਿੱਤਾ ਜਾਵੇ ਜਿਸ ਦੇ ਚਲਦਿਆਂ ਮੁੱਖ ਮੰਤਰੀ ਵਲੋਂ ਮੌਕੇ 'ਤੇ ਹੀ ਅਗਰਸੈਨ ਪਾਰਕ ਦਾ ਨਾਂਅ ਰੱਖ ਦਿੱਤਾ ਗਿਆ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਪਹਿਲਾਂ ਤੋਂ ਹੀ ਮੌਜੂਦ ਚੇਅਰ ਨੂੰ ਦੋ ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਹਰਜੋਤ ਕਮਲ ਨੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੋਗਾ ਪਹੁੰਚਣ 'ਤੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਦੀ ਹਰਮਨ ਪਿਆਰਤਾ ਵੀ ਲੋਕਾਂ ਨਾਲ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਮੋਗਾ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਤੇ ਬਹੁਤ ਸਾਰੇ ਪ੍ਰੋਜੈਕਟ ਉਨ੍ਹਾਂ ਵਲੋਂ ਲਿਆਂਦੇ ਗਏ ਜਿਨ੍ਹਾਂ ਵਿਚ ਆਯੂਸ਼ ਹਸਪਤਾਲ ਵੀ ਸ਼ਾਮਿਲ ਹੈ ਜੋ ਸਾਢੇ ਛੇ ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ | ਜਿੱਥੇ ਹਰਜੋਤ ਕਮਲ ਵਲੋਂ ਆਪਣੇ ਕੀਤੇ ਕੰਮਾਂ ਨੂੰ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ ਉੱਥੇ ਬਹੁਤ ਸਾਰੇ ਅਧੂਰੇ ਪ੍ਰੋਜੈਕਟਾਂ ਲਈ ਗਰਾਂਟ ਦੀ ਮੰਗ ਵੀ ਕੀਤੀ ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਨੂੰ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਮੇਅਰ ਨੀਤਿਕਾ ਭੱਲਾ ਨੇ ਵੀ

ਵੱਖ-ਵੱਖ ਯੂਨੀਅਨਾਂ ਵਲੋਂ ਬਾਘਾ ਪੁਰਾਣਾ ਵਿਖੇ ਮੁੱਖ ਮੰਤਰੀ ਚੰਨੀ ਦਾ ਵਿਰੋਧ

ਬਾਘਾ ਪੁਰਾਣਾ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਕਿ੍ਸ਼ਨ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਾਘਾ ਪੁਰਾਣਾ ਵਿਖੇ ਕੀਤੀ ਗਈ ਰੈਲੀ ਦੌਰਾਨ ਵੱਖ-ਵੱਖ ਯੂਨੀਅਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਖਾਤਰ ਉਨ੍ਹਾਂ ਦਾ ਜ਼ੋਰਦਾਰ ...

ਪੂਰੀ ਖ਼ਬਰ »

ਇਕੱਤਰ ਸਿੰਘ ਥਰਾਜ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ

ਠੱਠੀ ਭਾਈ, 25 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਟਕਸਾਲੀ ਆਗੂ ਇਕੱਤਰ ਸਿੰਘ ਥਰਾਜ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਪੀ.ਐਚ.ਸੀ. ਪੱਤੋ ਹੀਰਾ ਸਿੰਘ ਦੇ ਐਨ.ਐਚ.ਐਮ. ਦੇ ਕਰਮਚਾਰੀ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ¢ ਉਕਤ ਕਰਮਚਾਰੀਆਂ ਵਲੋਂ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿਚ ਮੱਖਣ ਬਰਾੜ ਵਲੋਂ ਇਕੱਠਾਂ ਨੂੰ ਸੰਬੋਧਨ

ਅਜੀਤਵਾਲ, 25 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਾਬਕਾ ਚੇਅਰਮੈਨ ਸਿਹਤ ਸੇਵਾਵਾਂ ਪੰਜਾਬ ਬਰਜਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਉਪ ਮੰਡਲ ਬੱਧਨੀ ਕਲਾਂ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਲਗਾਤਾਰ ਚੱਲ ਰਹੇ ਪ੍ਰਦਰਸ਼ਨ ਲੜੀ ਤਹਿਤ ਰੋਸ ਮੁਜ਼ਾਹਰਾ ਕਰਦਿਆਂ ਚੰਨੀ ਸਰਕਾਰ ਵਿਰੁੱਧ ਪਿੱਟ ਸਿਆਪਾ ਕੀਤਾ ਗਿਆ | ਇਸ ਸਮੇਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲ 'ਚ ਸੈਮੀਨਾਰ

ਕੋਟ ਈਸੇ ਖਾਂ, 25 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਤਿਹਗੜ੍ਹ ਪੰਜਤੂਰ ਵਲੋਂ ਖੇਤਰ ਪ੍ਰਧਾਨ ਸੁਰਿੰਦਰ ਮੋਹਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸ੍ਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਿਸਾਨ ਆਗੂ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਗਤਾਰ ਸਿੰਘ ਚੋਟੀਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਮਨਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬ ਵਿਚੋਂ ਪਹਿਲੇ ਨੰਬਰ 'ਤੇ ਆਉਣ ਵਾਲੇ ਸੀ. ਐਸ. ਸੀ. ਸੈਂਟਰ ਵਾਂਦਰ ਅਤੇ ਪੀ. ਐਲ. ਵੀ. ਸੋਹਣ ਸਿੰਘ ਭਾਰਤ ਸਰਕਾਰ ਵਲੋਂ ਸਨਮਾਨਿਤ

ਸਮਾਲਸਰ, 25 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਜ਼ਿਲ੍ਹਾ ਮੋਗਾ ਨਾਲ ਸਬੰਧਿਤ ਸੀ ਐਸ. ਸੀ ਸੈਂਟਰ ਵਾਂਦਰ ਅਤੇ ਪੀ ਐਲ. ਵੀ ਸੋਹਣ ਸਿੰਘ ਗਿੱਲ ਪੰਜਾਬ ਭਰ ਵਿਚੋਂ ਪਹਿਲੇ ਸਥਾਨ 'ਤੇ ਆਏ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਵੀ. ਐਲ. ਈ. ...

ਪੂਰੀ ਖ਼ਬਰ »

ਪਿੰਡ ਘੋਲੀਆਂ ਖ਼ੁਰਦ ਵਿਖੇ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਉਦਘਾਟਨ

ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਪਿੰਡ ਘੋਲੀਆਂ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਜਗ੍ਹਾ ਵਿਚ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ, ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰਾਂ ਦੇ ਸਾਂਝੇ ਉੱਦਮ ਸਦਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਬਾਘਾ ਪੁਰਾਣਾ 'ਚ ਰੈਲੀ 'ਚ ਸ਼ਾਮਿਲ ਹੋਣ ਲਈ ਬੱਧਨੀ ਕਲਾਂ ਤੋਂ ਜਥਾ ਹੋਇਆ ਰਵਾਨਾ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਵਪਾਰੀਆਂ ਦੇ ਮਸੀਹਾ ਅਤੇ ਥੋੜੇ੍ਹ ਸਮੇਂ 'ਚ ਹਰ ਵਰਗ ਨੂੰ ਵੱਡੀਆਂ-ਵੱਡੀਆਂ ਸਹੂਲਤਾਂ ਦੇਣ ਵਾਲੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਡਰੀਮ ਚੇਜ਼ਰ ਇਮੀਗੇ੍ਰਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਨੇ ਇੰਗਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਡਰੀਮ ਚੈਜ਼ਰ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਫ਼ਤਿਹਗੜ੍ਹ ਪੰਜਤੂਰ, ਧਰਮਕੋਟ ਦੇ ਐਮ. ਡੀ. ਪ੍ਰੀਤਪਾਲ ਸਿੰਘ ਪੋਪਲੀ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀ ਆਕਾਸ਼ਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਸਾਉਣੀ ਸੀਜ਼ਨ ਦੀ ਵਧੀਆ ਢੰਗ ਨਾਲ ਸਮਾਪਤੀ-ਖੰਭੇ, ਲਲਿਹਾਂਦੀ, ਅਟਵਾਲ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਅਧੀਨ ਪੈਂਦੀਆਂ ਮੰਡੀਆਂ ਅੰਦਰ ਖ਼ਰੀਦ ਪ੍ਰਬੰਧ ਬਹੁਤ ਵਧੀਆ ਢੰਗ ਨਾਲ ਨੇਪਰੇ ਚਾੜ੍ਹੇ ਗਏ | ਇਨ੍ਹਾਂ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਕੋਟ ਈਸੇ ਖਾਂ, 25 ਨਵੰਬਰ (ਨਿਰਮਲ ਸਿੰਘ ਕਾਲੜਾ)- ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ 4 ਦਸੰਬਰ ਤੱਕ ਨਸਬੰਦੀ ਪੰਦ੍ਹਰਵਾੜਾ ਚੱਲ ਰਿਹਾ ਹੈ | ਜਿਸ ਦੇ ਤਹਿਤ ਪੁਰਸ਼ਾਂ ਨੂੰ ...

ਪੂਰੀ ਖ਼ਬਰ »

ਚੇਅਰਮੈਨ ਮੋਹਰ ਸਿੰਘ ਮਾਣੂੰਕੇ ਨੂੰ ਸਦਮਾ, ਮਾਂ ਦਾ ਦਿਹਾਂਤ

ਬਾਘਾ ਪੁਰਾਣਾ, 25 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸਾਬਕਾ ਚੇਅਰਮੈਨ ਮੋਹਰ ਸਿੰਘ ਕੈਨੇਡੀਅਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਅਤੇ ਕਬੱਡੀ ਖੇਡ ਪ੍ਰਮੋਟਰ ਗੁਰਲਾਲ ਸਿੰਘ ਕੈਨੇਡੀਅਨ ਦੀ ਦਾਦੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਜੀ ਗਾਰੰਟੀ ਮਹਿਲਾ ਆਤਮ ਨਿਰਭਰਤਾ ਦੀ ਸ਼ੁਰੂਆਤ-ਡਾ. ਜਸਵੀਰ ਕੌਰ ਗਿੱਲ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਮੋਗਾ ਵਿਖੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਹਿਲਾਵਾਂ ਲਈ ਗਾਰੰਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਕੇਜਰੀਵਾਲ ਵਲੋਂ 'ਆਪ' ਦੀ ਸਰਕਾਰ ਆਉਣ 'ਤੇ ਹਰ ਮਹਿਲਾ ਜੋ 18 ...

ਪੂਰੀ ਖ਼ਬਰ »

ਦੋ ਰੋਜ਼ਾ ਸਾਇੰਸ ਮੇਲਾ ਕਰਵਾਇਆ

ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਖੇ ਦੋ ਰੋਜ਼ਾ ਸਾਇੰਸ ਮੇਲਾ ਸਮਾਪਤ ਹੋਇਆ | ਮੇਲੇ ਦੇ ਦੂਸਰੇ ਦਿਨ ਨੌਵੀਂ ਤੋਂ ਦਸਵੀਂ ਵਰਗ ਅਧੀਨ ਕੁੱਲ 15 ਸਕੂਲਾਂ ਨੇ ਭਾਗ ਲਿਆ | ਇਸ ਵਿਗਿਆਨ ਮੇਲੇ ਦਾ ਆਯੋਜਨ ਸਕੂਲ ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਫਲੈਗ ਡੇਅ ਮਨਾਇਆ

ਕੋਟ ਈਸੇ ਖਾਂ, 25 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਹਿਲੀਵਾਲਾ ਰੋਡ ਕੋਟ ਈਸੇ ਖਾਂ ਵਿਖੇ ਕੇਂਦਰ ਸਰਕਾਰ ਦੀ ਸੰਸਥਾ ਨੈਸ਼ਨਲ ਫਾਊਾਡੇਸ਼ਨ ਫ਼ਾਰ ਕਮਿਉਨਲ ਹਾਰਮੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਪ੍ਰਵਾਸੀ ਵੀਰਾਂ ਦਾ ਵੱਡਾ ਯੋਗਦਾਨ-ਭਜੀ ਚੂਹੜਚੱਕ

ਅਜੀਤਵਾਲ, 25 ਨਵੰਬਰ (ਹਰਦੇਵ ਸਿੰਘ ਮਾਨ)-ਕਿਸਾਨੀ ਹੱਕਾਂ ਲਈ ਦਿੱਲੀ ਬਾਡਰਾਂ 'ਤੇ ਸਾਲ ਭਰ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਜਿੱਤ ਇਤਿਹਾਸਕ ਬਣ ਗਈ ਹੈ, ਜਿਸ ਵਿਚ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਦਾ ਵੱਡਾ ਯੋਗਦਾਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਠਹਿਰੇ ਸਾਈਕਲ ਯਾਤਰਾ ਦੌਰਾਨ ਪਹਿਲਾਂ ਵੀ ਏਸੇ ਪਵਿੱਤਰ ਅਸਥਾਨ ਉਤੇ ਰੁਕੇ ਸਨ ਮੁੱਖ ਮੰਤਰੀ

ਮੋਗਾ, 25 ਨਵੰਬਰ (ਸਿੰਗਲਾ)-ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ | ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ...

ਪੂਰੀ ਖ਼ਬਰ »

ਨੰਨ੍ਹੇ-ਮੁੰਨਿਆਂ ਨੇ ਮਿੱਟੀ ਨੂੰ ਵੱਖ-ਵੱਖ ਰੂਪਾਂ ਵਿਚ ਢਾਲਿਆ

ਕਿਸ਼ਨਪੁਰਾ ਕਲਾਂ, 25 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਦੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਵਲੋਂ ਗਿੱਲੀ ਮਿੱਟੀ ਨੂੰ ਵੱਖ-ਵੱਖ ਆਕਾਰਾਂ ਵਿਚ ਢਾਲ ਕੇ ਇਕ ਗਤੀਵਿਧੀ ਕੀਤੀ ਗਈ | ਜਿਸ ਦੌਰਾਨ ਬੱਚਿਆਂ ਨੇ ਬਹੁਤ ਹੀ ਸੁੰਦਰ ਕਲਾਕਿ੍ਤੀਆਂ ...

ਪੂਰੀ ਖ਼ਬਰ »

ਮਾਛੀਕੇ ਸੜਕ ਦੇ ਅੰਦੋਲਨਕਾਰੀ ਐਸ. ਡੀ. ਐਮ. ਨੂੰ ਮਿਲੇ

ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਯੂਨੀਅਨ ਅਤੇ ਪੇਂਡੂ ਮਜ਼ਦੂਰ ਦਾ ਸਾਂਝਾ ਵਫ਼ਦ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੂੰ ਮਿਲਿਆ¢ ਵਫ਼ਦ ਆਗੂਆਂ ਵਲੋਂ ਮੋਗਾ ਬਰਨਾਲਾ ਨੈਸ਼ਨਲ ਹਾਈਵੇ ਨਿਕਲਣ ਕਾਰਨ ਪਿੰਡ ਮਾਛੀਕੇ ਦੇ ਲੋਕਾਂ ਆ ਰਹੀਆਂ ...

ਪੂਰੀ ਖ਼ਬਰ »

ਵਾਰਡ ਵਿਚ ਵਿਕਾਸ ਕਾਰਜਾਂ ਦਾ ਕੰਮ ਜਾਰੀ ਰੱਖਿਆ ਜਾਵੇਗਾ-ਪ੍ਰਵੀਨ ਮੱਕੜ

ਮੋਗਾ, 25 ਨਵੰਬਰ (ਅਸ਼ੋਕ ਬਾਂਸਲ)-ਮੋਗਾ ਦੇ ਵਾਰਡ ਨੰਬਰ 22 ਦੇ ਕੌਂਸਲਰ ਪ੍ਰਵੀਨ ਮੱਕੜ ਨੇ ਕਿਹਾ ਕਿ ਬਿਨਾਂ ਕਿਸੇ ਡਰ ਤੋਂ ਵਾਰਡ ਦੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਾਰਡ ਦੇ ਕੁਝ ਹਿੱਸਿਆਂ ਵਿਚ ਆ ਰਹੀ ...

ਪੂਰੀ ਖ਼ਬਰ »

ਪਿੰਡ ਦੌਧਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੱਧਨੀ ਕਲਾਂ, 25 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਾਲਾ ਗੁਰਤਾਗੱਦੀ ਦਿਵਸ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਤੇ ਮਹਾਂ ਪੁਰਸ਼ਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਆਲ਼ ਇੰਡੀਆ ਵਾਲਮੀਕਿ ਖਾਲਸਾ ਦਲ ਦੇ ਬਾਨੀ ਬਾਬਾ ਪ੍ਰੀਤਮ ਸਿੰਘ ਬਰਸੀ ਮਨਾਈ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕਿ ਖਾਲਸਾ ਦਲ ਮੋਗਾ (ਪੰਜਾਬ) ਵਲੋਂ ਮੋਗਾ ਵਿਖੇ ਆਲ ਇੰਡੀਆ ਵਾਲਮੀਕਿ ਖਾਲਸਾ ਦਲ ਪੰਜਾਬ ਦੇ ਬਾਨੀ ਪ੍ਰੀਤਮ ਸਿੰਘ ਦੀ 29ਵੀਂ ਬਰਸੀ ਮਨਾਈ | ਇਸ ਮੌਕੇ ਪੰਡਿਤ ਸ਼ਾਮ ਲਾਲ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀਆਂ ਬੂਥ ਵਾਈਜ਼ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ-ਡੱਲਾ

ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਧਰਮਕੋਟ ਦੇ ਸਰਕਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਗਰੂ ਦੀ ਵਿਦਿਆਰਥਣ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਬਲਾਕ ਪੱਧਰੀ ਸਾਇੰਸ ਮੇਲਾ ਵਿਚ ਜਮਾਤ ਨੌਵੀਂ ਅਤੇ ਦਸਵੀਂ ਦੇ ਬਲਾਕ ਮੋਗਾ-2 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਰਕਾਰੀ ਹਾਈ ਸਕੂਲ ਡਗਰੂ ਦੀ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਵਿਧਾਇਕ ਹਰਜੋਤ ਕਮਲ ਵਲੋਂ ਸਕੂਲ ਦੇ ਕਮਰਿਆਂ ਦਾ ਉਦਘਾਟਨ

ਮੋਗਾ, 25 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੇਵਾਲਾ ਵਿਖੇ ਕਮਰਿਆਂ ਦੀ ਉਸਾਰੀ ਦੇ ਉਦਘਾਟਨ ਲਈ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਮੋਗਾ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ ਬਰਸੀ ਦੇ ਸੰਬੰਧ 'ਚ ਫਲੈਕਸ ਬੋਰਡ ਜਾਰੀ

ਕੋਟ ਈਸੇ ਖਾਂ, 25 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਸੰਤ ਮਹਾਂਪੁਰਸ਼ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਇਲਾਕੇ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਨਾਮਵਰ ਆਇਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ 'ਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਲਗਾਤਾਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX