ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  11 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  14 minutes ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  42 minutes ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 1 hour ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 1 hour ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 1 hour ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 2 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 1 hour ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 3 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 4 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 4 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 4 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 5 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਸੰਪਾਦਕੀ

ਬੇਬਸ ਹੈ ਸਰਬਉੱਚ ਅਦਾਲਤ

ਪਿਛਲੇ ਲੰਮੇ ਸਮੇਂ ਤੋਂ ਦਿੱਲੀ ਅਤੇ ਇਸ ਦੇ ਗੁਆਂਢੀ ਰਾਜਾਂ ਵਿਚ ਫੈਲੇ ਪ੍ਰਦੂਸ਼ਣ ਤੋਂ ਸੁਪਰੀਮ ਕੋਰਟ ਸਖ਼ਤ ਨਾਰਾਜ਼ ਹੈ। ਇਸ ਬਾਰੇ ਉਹ ਕਈ ਸਾਲਾਂ ਤੋਂ ਕੇਂਦਰ ਅਤੇ ਸੰਬੰਧਿਤ ਰਾਜ ਸਰਕਾਰਾਂ ਦੇ ਪ੍ਰਤੀਨਿਧਾਂ ਨੂੰ ਬੁਲਾ ਕੇ ਵਿਸਥਾਰਤ ਗੱਲਬਾਤ ਵੀ ਕਰਦੀ ਰਹੀ ਹੈ, ਪਰ ਹੁਣ ਤੱਕ ਇਸ ਦੇ ਲਗਾਤਾਰ ਯਤਨਾਂ ਦਾ ਨਤੀਜਾ ਨਾਂਹ-ਪੱਖੀ ਹੀ ਰਿਹਾ ਹੈ। ਦਿੱਲੀ ਦੇ ਨਾਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵੀ ਅੱਜ ਬੁਰੀ ਤਰ੍ਹਾਂ ਧੂੰਏਂ ਅਤੇ ਪ੍ਰਦੂਸ਼ਣ ਦੀ ਲਪੇਟ ਵਿਚ ਆਏ ਹੋਏ ਹਨ, ਜਿਸ ਕਾਰਨ ਆਮ ਵਿਅਕਤੀ ਲਈ ਸਾਹ ਲੈਣਾ ਔਖਾ ਹੋਇਆ ਪਿਆ ਹੈ। ਇਸ ਬਾਰੇ ਸੰਬੰਧਿਤ ਸਰਕਾਰਾਂ ਕੁਝ ਚਾਰਾਜੋਈ ਵੀ ਕਰਦੀਆਂ ਦਿਖਾਈ ਦਿੱਤੀਆਂ ਪਰ ਉਹ ਸਫਲ ਨਹੀਂ ਹੋ ਸਕੀਆਂ। ਇਨ੍ਹਾਂ ਰਾਜਾਂ ਵਿਚ ਹਵਾ ਦੀ ਗੁਣਵੱਤਾ ਕੁਝ ਖ਼ਾਸ ਮਹੀਨਿਆਂ ਵਿਚ ਬੇਹੱਦ ਖ਼ਰਾਬ ਹੋ ਜਾਂਦੀ ਹੈ ਅਤੇ ਇਹ ਖ਼ਤਰਨਾਕ ਹੱਦ ਤੱਕ ਵੀ ਪਹੁੰਚ ਜਾਂਦੀ ਹੈ।
ਇਨ੍ਹਾਂ ਦਿਨਾਂ ਵਿਚ ਜਦੋਂ ਨਿੱਤ ਦਿਨ ਹਵਾ ਦੇ ਗੁਣਵੱਤਾ ਦੇ ਅੰਕੜਿਆਂ ਦਾ ਖੁਲਾਸਾ ਕੀਤਾ ਜਾਂਦਾ ਹੈ ਤਾਂ ਸਾਹਮਣੇ ਆਏ ਤੱਥ ਇਹ ਗਵਾਹੀ ਭਰਦੇ ਹਨ ਕਿ ਪਹਿਲਾਂ ਹੀ ਬਿਮਾਰੀਆਂ ਨਾਲ ਗ੍ਰਸੇ ਇਨ੍ਹਾਂ ਪ੍ਰਦੇਸ਼ਾਂ ਵਿਚ ਲੋਕਾਂ ਲਈ ਰਹਿ ਸਕਣਾ ਹੋਰ ਵੀ ਦੁੱਭਰ ਹੁੰਦਾ ਜਾ ਰਿਹਾ ਹੈ। ਸੰਬੰਧਿਤ ਰਾਜਾਂ ਦੇ ਕਿਸਾਨਾਂ ਵਲੋਂ ਨਵੀਂ ਫ਼ਸਲ ਬੀਜਣ ਲਈ ਪਰਾਲੀ ਨੂੰ ਸਾੜਨ ਦਾ ਰੁਝਾਨ ਵੀ ਲੱਖ ਯਤਨਾਂ ਦੇ ਬਾਵਜੂਦ ਦਿਨ-ਪ੍ਰਤੀਦਿਨ ਵਧਦਾ ਹੀ ਗਿਆ ਹੈ। ਸਰਕਾਰਾਂ ਦੇ ਹਰ ਢੰਗ-ਤਰੀਕੇ ਦੇ ਯਤਨ ਇਸ ਨੂੰ ਹਟਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਏ ਹਨ। ਸੰਬੰਧਿਤ ਲੋਕਾਂ ਵਿਚ ਜ਼ਾਬਤੇ ਦੀ ਘਾਟ ਅਤੇ ਸੰਬੰਧਿਤ ਸਰਕਾਰਾਂ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਸੰਭਾਲ ਨਾ ਸਕਣ ਦੇ ਨਾਕਸ ਪ੍ਰਬੰਧਾਂ ਨੇ ਸਥਿਤੀ ਨੂੰ ਹੋਰ ਵੀ ਵਿਗਾੜ ਦਿੱਤਾ ਹੈ। ਦਿੱਲੀ ਦੇਸ਼ ਦੀ ਰਾਜਧਾਨੀ ਹੈ। ਸਰਬਉੱਚ ਅਦਾਲਤ ਵਲੋਂ ਇਸ ਸੰਬੰਧੀ ਪਾਈਆਂ ਪਟੀਸ਼ਨਾਂ ਦਾ ਨੋਟਿਸ ਲਿਆ ਜਾਂਦਾ ਹੈ। ਇਸ ਵਾਰ ਵੀ ਮੁੱਖ ਜੱਜ ਐਨ.ਵੀ. ਰਾਮੰਨਾ ਨੇ ਸਖ਼ਤ ਟਿੱਪਣੀਆਂ ਕਰਦੇ ਹੋਏ ਇਹ ਕਿਹਾ ਹੈ ਕਿ ਜਦੋਂ ਇਸ ਪੱਖੋਂ ਹਾਲਾਤ ਬੇਹੱਦ ਵਿਗੜ ਜਾਂਦੇ ਹਨ ਤਾਂ ਸਰਕਾਰਾਂ ਇਸ ਲਈ ਹੱਲ ਤਲਾਸ਼ ਕਰਨ ਲਗਦੀਆਂ ਹਨ। ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਹਰ ਸਾਲ ਅਜਿਹੀ ਮੁਸੀਬਤ ਕਿਉਂ ਝੱਲੀ ਜਾਏ ਅਤੇ ਇਹ ਵੀ ਕਿ ਇਸ ਨਾਲ ਅਸੀਂ ਦੁਨੀਆ ਨੂੰ ਕੀ ਸੰਦੇਸ਼ ਦੇ ਰਹੇ ਹਾਂ? ਪਰਾਲੀ ਸਾੜਨ ਸੰਬੰਧੀ ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਤਲਾਸ਼ਣ ਦੀ ਸਖ਼ਤ ਜ਼ਰੂਰਤ ਹੈ। ਇਸ ਲਈ ਸੂਬਾ ਸਰਕਾਰਾਂ ਨੂੰ ਵੀ ਦ੍ਰਿੜ੍ਹ ਫ਼ੈਸਲੇ ਲੈਣੇ ਹੋਣਗੇ।
ਜਿਥੋਂ ਤੱਕ ਦਿੱਲੀ ਅਤੇ ਹੋਰ ਥਾਵਾਂ 'ਤੇ ਪ੍ਰਦੂਸ਼ਣ ਫੈਲਣ ਦਾ ਸੰਬੰਧ ਹੈ, ਇਸ ਲਈ ਇਕੱਲਾ ਨਾੜ ਜਾਂ ਪਰਾਲੀ ਸਾੜਨ ਨੂੰ ਹੀ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਫੈਕਟਰੀਆਂ 'ਚੋਂ ਦਿਨ-ਰਾਤ ਨਿਕਲਦਾ ਜ਼ਹਿਰੀਲਾ ਧੂੰਆਂ, ਤਾਪ ਬਿਜਲੀ ਘਰਾਂ ਦਾ ਚੱਲਣਾ, ਹਰ ਤਰ੍ਹਾਂ ਦੇ ਵਾਹਨਾਂ ਦਾ ਲਗਾਤਾਰ ਵਧਦੇ ਜਾਣਾ, ਸੜਕ ਤੇ ਹੋਰ ਥਾਵਾਂ 'ਤੇ ਉੱਡਦੀ ਮਿੱਟੀ ਬਾਰੇ ਵੀ ਕੋਈ ਪ੍ਰਬੰਧ ਨਾ ਕੀਤਾ ਜਾਣਾ ਆਦਿ ਵੱਡੇ ਕਾਰਨ ਹਨ ਜੋ ਹਵਾ ਦੇ ਪ੍ਰਦੂਸ਼ਣ ਨੂੰ ਵਧਾਉਂਦੇ ਹਨ। ਸੁਪਰੀਮ ਕੋਰਟ ਦੀਆਂ ਟਿੱਪਣੀਆਂ ਤੋਂ ਇਹ ਹੀ ਪ੍ਰਭਾਵ ਮਿਲਦਾ ਹੈ ਕਿ ਸਰਕਾਰਾਂ ਅਤੇ ਸਮਾਜ ਵਿਚ ਪ੍ਰਤੀਬੱਧਤਾ ਦੀ ਘਾਟ ਵੀ ਪ੍ਰਦੂਸ਼ਣ ਨੂੰ ਹੋਰ ਫੈਲਾਉਣ ਵਿਚ ਸਹਾਈ ਹੁੰਦੀ ਹੈ। ਇਸ ਲਈ ਸਮਾਜ ਦੇ ਸੰਬੰਧਿਤ ਵਰਗਾਂ ਵਿਚ ਚੇਤਨਾ ਪੈਦਾ ਕੀਤੇ ਜਾਣ ਦੇ ਯਤਨ ਹੋਣੇ ਚਾਹੀਦੇ ਹਨ। ਇਹ ਗੱਲ ਯਕੀਨੀ ਹੈ ਕਿ ਜੇਕਰ ਲੋਕਾਂ ਨੂੰ ਠੀਕ ਹਵਾ ਅਤੇ ਸ਼ੁੱਧ ਪਾਣੀ ਮੁਹੱਈਆ ਨਾ ਕੀਤਾ ਗਿਆ ਤਾਂ ਸਾਡੇ ਸਮਾਜ ਵਿਚ ਬਿਮਾਰਾਂ ਦੀ ਗਿਣਤੀ ਕਿਤੇ ਵਧ ਜਾਏਗੀ, ਜਿਸ ਲਈ ਹਸਪਤਾਲਾਂ ਦਾ ਪ੍ਰਬੰਧ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ। ਪ੍ਰਦੂਸ਼ਣ ਕਾਰਨ ਹਵਾ ਦਾ ਜ਼ਹਿਰੀਲਾ ਹੁੰਦਾ ਜਾਣਾ ਸਮਾਜ ਅਤੇ ਸਰਕਾਰਾਂ ਲਈ ਖ਼ਤਰੇ ਦੀ ਘੰਟੀ ਹੈ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ।

-ਬਰਜਿੰਦਰ ਸਿੰਘ ਹਮਦਰਦ

ਪ੍ਰਧਾਨ ਮੰਤਰੀ ਦੇ ਇਕਤਰਫ਼ਾ ਐਲਾਨ ਤੋਂ ਖੁਸ਼ ਨਹੀਂ ਹਨ ਕਿਸਾਨ ਸੰਗਠਨ

ਖੇਤੀ ਕਾਨੂੰਨਾਂ ਦੀ ਵਾਪਸੀ ਹਾਰ ਹੋ ਜਾਤੀ ਹੈ ਜਬ ਮਾਨ ਲੀਆ ਜਾਤਾ ਹੈ। ਜੀਤ ਤਬ ਹੋਤੀ ਹੈ ਜਬ ਠਾਨ ਲੀਆ ਜਾਤਾ ਹੈ। (ਸ਼ਕੀਲ ਆਜ਼ਮੀ) ਕਿਸਾਨ ਮੋਰਚੇ ਦੀ ਹੁਣ ਤੱਕ ਦੀ ਜਿੱਤ ਲਾ-ਮਿਸਾਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਆਪਣੇ-ਆਪ ...

ਪੂਰੀ ਖ਼ਬਰ »

ਘੱਟ-ਗਿਣਤੀ ਹਿੰਦੂਆਂ ਲਈ ਸੁਰੱਖਿਅਤ ਨਹੀਂ ਰਿਹਾ ਪਾਕਿਸਤਾਨ

ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਪਿਛਲੇ ਪੰਜ ਵਰ੍ਹਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਪਾਕਿਸਤਾਨੀ ਹਿੰਦੂ ਧਾਰਮਿਕ ਵੀਜ਼ਿਆਂ ਦੀ ਮਾਰਫ਼ਤ ਭਾਰਤ ਪਹੁੰਚ ਚੁੱਕੇ ਹਨ, ਜਦਕਿ ਉਨ੍ਹਾਂ 'ਚੋਂ ਲਗਭਗ 60 ਫ਼ੀਸਦੀ ਜਾਂ ਇਸ ਤੋਂ ਵੀ ਘੱਟ ਵੀਜ਼ਾ ਖ਼ਤਮ ਹੋਣ 'ਤੇ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਪ੍ਰਤੀ ਇਹ ਬੇਰੁਖ਼ੀ ਕਿਉਂ?

ਸਿਰਲੇਖ ਮੁਤਾਬਿਕ ਮੁੱਦੇ 'ਤੇ ਗੱਲ ਕਰਨ ਤੋਂ ਪਹਿਲਾਂ ਇਹ ਜਾਣ ਲੈਣਾ ਬਹੁਤ ਜ਼ਰੂਰੀ ਹੋਵੇਗਾ ਕਿ ਕੇਵਲ ਪੰਜਾਬ ਵਿਚ ਹੀ ਨਹੀਂ ਸਗੋਂ ਸਾਰੇ ਮੁਲਕ ਵਿਚ ਇਨ੍ਹਾਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਲੋੜ ਕਿਉਂ ਪਈ ਅਤੇ ਸਕੂਲਾਂ ਦਾ ਦੇਸ਼ ਦੀ ਆਜ਼ਾਦੀ ਅਤੇ ਸਿੱਖਿਆ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX